Tag: Breaking News Punjab
-

ਆਪ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਬਲਾਕ ਵਿੱਚੋਂ ਇੱਕ ਨਸ਼ਾ ਮੁਕਤ ਪਿੰਡ ਨੂੰ 1 ਲੱਖ ਰੁਪਏ ਦਾ ਨਗਦ ਇਨਾਮ ਦੇਣ ਦਾ ਐਲਾਨ: ਸੌਂਦ
ਚੰਡੀਗੜ੍ਹ, 25 ਅਪ੍ਰੈਲ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਚਾਇਤਾਂ ਲਈ ਅਤੇ ਪਿੰਡਾਂ ਦੇ ਵਿਕਾਸ ਲਈ ਵਿਲੱਖਣ ਤੇ ਵੱਡੀਆਂ ਪਹਿਲਕਦੀਆਂ ਸ਼ੁਰੂ ਕੀਤੀਆਂ ਹਨ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ…
-

ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪਹਿਲਗਾਮ ਦਹਿਸ਼ਤੀ ਹਮਲੇ ਦੇ ਸ਼ਹੀਦ ਨੂੰ ਸ਼ਰਧਾਂਜਲੀ
ਚੰਡੀਗੜ੍ਹ, 24 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਮੀਟਿੰਗ ਦੀ ਸ਼ੁਰੂਆਤ ਵਿੱਚ ਪਹਿਲਗਾਮ (ਜੰਮੂ ਤੇ ਕਸ਼ਮੀਰ) ਵਿੱਚ ਹੋਏ ਦਹਿਸ਼ਤੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਮੰਤਰੀ ਮੰਡਲ ਨੇ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਵਿੱਚ ਜਾਨ ਗੁਆਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਧਾਰਨ ਕੀਤਾ।…
-

ਮੰਡੀਆਂ ਵਿੱਚ ਲਿਫਟਿੰਗ ਉੱਤੇ ਪੰਜਾਬ ਸਰਕਾਰ ਦਾ ਉਚੇਚਾ ਧਿਆਨ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 24 ਅਪ੍ਰੈਲ: ਪੰਜਾਬ ਸਰਕਾਰ ਦਾ ਉਚੇਚਾ ਧਿਆਨ ਮੰਡੀਆਂ ਵਿੱਚ ਲਿਫਟਿੰਗ ਉੱਤੇ ਕੇਂਦਰਿਤ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਕਣਕ ਦੇ ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਇਹ ਵਿਚਾਰ ਪ੍ਰਗਟ ਕੀਤੇ ਅਤੇ ਅਫਸਰਾਂ ਨੂੰ ਇਸ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਅਨਾਜ ਭਵਨ…
-

ਡਿਪਟੀ ਸਪੀਕਰ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਨਾਨਕਾ ਪਿੰਡ ਮੋਰਾਂਵਾਲੀ ਨੂੰ ਦਿੱਤਾ ਸੋਲਰ ਸਿਸਟਮ
ਗੜ੍ਹਸ਼ੰਕਰ/ਹੁਸ਼ਿਆਰਪੁਰ, 24 ਅਪ੍ਰੈਲ: ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਅਤੇ ਹਲਕਾ ਵਿਧਾਇਕ ਗੜ੍ਹਸ਼ੰਕਰ ਜੈ ਕ੍ਰਿਸ਼ਨ ਸਿੰਘ ਰੌੜ ਵੱਲੋਂ ਅੱਜ ਆਪਣੇ ਹਲਕਾ ਅਧੀਨ ਆਉਣ ਵਾਲੇ ਪਿੰਡ ਮੋਰਾਂਵਾਲੀ, ਜੋ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਨਾਨਕਾ ਪਿੰਡ ਹੈ, ਨੂੰ ਸੋਲਰ ਸਿਸਟਮ ਉਪਲਬਧ ਕਰਵਾਇਆ ਗਿਆ। ਇਸ ਮੌਕੇ ਰੌੜੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖਟਕੜ ਕਲਾਂ ਵਿਖੇ ਸਹੁ ਚੁੱਕਣ ਉਪਰੰਤ ਲੋਕ ਹਿੱਤਾਂ ਲਈ ਕਈ ਉਪਰਾਲਿਆਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਇਹ ਸੰਕਲਪ ਲਿਆ ਸੀ ਕਿ ਸ਼ਹੀਦ ਭਗਤ ਸਿੰਘ ਦੇ ਨਾਨਕਾ ਪਿੰਡ ਨੂੰ ਇੱਕ ਇਤਿਹਾਸਕ ਮਾਡਲ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ, ਤਾਂ ਜੋ ਲੋਕ ਦੂਰ ਦੁਹਾਡੇ ਤੋਂ ਇਸ ਪਿੰਡ ਨੂੰ ਦੇਖਣ ਆ ਸਕਣ। ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਸ ਪਿੰਡ ਵਿਚ ਵਿਕਾਸ ਕਾਰਜ ਨਹੀਂ ਕਰਵਾਏ ਗਏ ਜਦਕਿ ਉਨ੍ਹਾਂ ਨੇ ਹਮੇਸ਼ਾ ਇਸ ਪਿੰਡ ਦੇ ਵਿਕਾਸ ਲਈ ਕੰਮ ਕੀਤਾ ਹੈ ਅਤੇ ਅੱਜ ਸੋਲਰ ਸਿਸਟਮ ਲਗਵਾ ਕੇ ਆਪਣਾ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੀਆਂ ਨਿਸ਼ਾਨੀਆਂ, ਪਰਿਵਾਰਾਂ ਅਤੇ ਪਵਿੱਤਰ ਸਥਾਨਾਂ ਦੀ ਸੰਭਾਲ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਇਨ੍ਹਾਂ ਪਿੰਡਾਂ ਦੇ ਵਿਕਾਸ ਲਈ ਕੋਈ ਵੀ ਕਸਰ ਨਹੀਂ ਛੱਡੇਗੀ। ਇਸ ਮੌਕੇ ਉਨ੍ਹਾਂ ਨਾਲ ਚਰਨਜੀਤ ਸਿੰਘ ਚੰਨੀ (ਓ.ਐਸ.ਡੀ), ਪਿੰਡ ਮੋਰਾਂਵਾਲੀ ਦੇ ਸਰਪੰਚ ਅਮਨਦੀਪ ਸਿੰਘ ਰਾਏ ਅਤੇ ਹੋਰ ਨਜ਼ਦੀਕੀ ਪਿੰਡਾਂ ਦੇ ਸਰਪੰਚ ਵੀ ਹਾਜ਼ਰ ਰਹੇ। ਪਿੰਡ ਦੇ ਸਰਪੰਚ ਵੱਲੋਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। –
-

ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ ਕੀਤੀ ਸਮੀਖਿਆ, ਸਖਤ ਨਿਰਦੇਸ਼ ਜਾਰੀ
ਹੁਸ਼ਿਆਰਪੁਰ, 24 ਅਪ੍ਰੈਲ : ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ, ਮੋਹਾਲੀ ਕਨਵਰਦੀਪ ਸਿੰਘ ਦੀ ਪ੍ਰਧਾਨਗੀ ਵਿੱਚ ਜਿਲ੍ਹਾ ਹੁਸ਼ਿਆਰਪੁਰ ਵਿੱਚ ਨਸ਼ੇ ਦੇ ਖਿਲਾਫ ਚਲਾਏ ਜਾ ਰਹੇ ਜੁਆਇੰਟ ਐਕਸ਼ਨ ਪਲਾਨ ਤਹਿਤ ਜਿਲ੍ਹੇ ਦੇ ਸਮੂਹ ਸਟੇਕਹੋਲਡਰਾਂ ਦੇ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਜਿਲ੍ਹੇ ਵਿੱਚ 18 ਸਾਲ ਤੌ ਘੱਟ ਉਮਰ ਦੇ ਬੱਚਿਆਂ ਨੂੰ ਨਸ਼ਿਆਂ ਦੀ ਵਰਤੋਂ ਅਤੇ ਇਨ੍ਹਾਂ ਦੇ…
-

ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਆਪਕ ਚਰਚਾ, ਜਾਇਜ਼ ਮੁੱਦਿਆਂ ਦੇ ਜਲਦੀ ਹੱਲ ਦਾ ਦਿੱਤਾ ਭਰੋਸਾ
ਚੰਡੀਗੜ੍ਹ, 24 ਅਪ੍ਰੈਲ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਗਰਮ ਕਦਮ ਚੁੱਕਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਸਿੱਖਿਆ ਵਿਭਾਗ ਨਾਲ ਸਬੰਧਤ 8 ਯੂਨੀਅਨਾਂ ਸਮੇਤ 10 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਪੰਜਾਬ ਭਵਨ ਵਿਖੇ ਲਗਭਗ ਚਾਰ ਘੰਟੇ ਚੱਲੀਆਂ ਇਹ…
-

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ 10 ਸਰਕਾਰੀ ਸਕੂਲਾਂ ਵਿੱਚ 76.6 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 24 ਅਪ੍ਰੈਲ: ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਚਲਾਏ ਗਏ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਤਹਿਤ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ 10 ਸਰਕਾਰੀ ਸਕੂਲਾਂ ਵਿੱਚ 76.6 ਲੱਖ ਰੁਪਏ ਦੀ ਲਾਗਤ ਵਾਲੇ…
-

‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ; ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ
ਚੰਡੀਗੜ੍ਹ, 24 ਅਪਰੈਲ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਤੋਂ ਸਮਰਥਨ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ ਵੱਡੇ ਪ੍ਰਾਜੈਕਟਾਂ ਦੇ ਨਾਲ-ਨਾਲ ਮਾਲੀ ਮਦਦ ਦੇਣ ਦਾ ਐਲਾਨ ਕੀਤਾ। ਪੰਚਾਇਤ ਦਿਵਸ ਸਬੰਧੀ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ…
-

ਡਾ. ਬਲਜੀਤ ਕੌਰ ਵੱਲੋਂ ਕਿਸਾਨਾਂ ਨੂੰ ਸਹਾਇਤਾ, ₹6 ਲੱਖ ਦੀ ਵਿੱਤੀ ਮਦਦ ਮੁਹੱਈਆ
ਚੰਡੀਗੜ੍ਹ / ਸੋਥਾ (ਮਲੋਟ), 24 ਅਪ੍ਰੈਲ:‘’ਕਿਸਾਨ ਸਾਡੇ ਅੰਨਦਾਤਾ ਹਨ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਭਾਵਿਤ ਕਿਸਾਨਾਂ ਨੂੰ ਕਿਸੇ ਵੀ ਹਾਲਤ ‘ਚ ਇਕੱਲਾ ਨਹੀਂ ਛੱਡੇਗੀ।’’ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿਛਲੇ ਦਿਨੀਂ ਪਿੰਡ ਸੋਥਾ ਅਤੇ ਦੂਹੇਵਾਲਾ ‘ਚ ਹੋਈ ਅੱਗ ਦੀ ਘਟਨਾ ਵਿੱਚ ਪ੍ਰਭਾਵਿਤ ਕਿਸਾਨ ਪਰਿਵਾਰਾਂ ਦੇ…
-

ਸਰਹੱਦ `ਤੇ ਚੌਕਸੀ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰੇਗਾ: ਮੁੱਖ ਮੰਤਰੀ
ਚੰਡੀਗੜ੍ਹ, 24 ਅਪਰੈਲ: ਪੰਜਾਬ ਵਿੱਚ ਪੰਜ ਸੌ ਕਿਲੋਮੀਟਰ ਤੋਂ ਵੱਧ ਸਰਹੱਦ `ਤੇ ਸੁਰੱਖਿਆ ਦੀ ਦੂਜੀ ਕਤਾਰ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਹੋਮ ਗਾਰਡਜ਼ ਦੇ ਸਰਹੱਦੀ ਵਿੰਗ ਵਿੱਚ 5500 ਜਵਾਨਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ…
-

ਮੋਗਾ ਪੁਲਿਸ ਵੱਲੋਂ ਸਪਾ ਸੈਟਰਾਂ,ਹੁੱਕਾ ਬਾਰ,ਸੈਲੂਨ,ਕਸੀਨੋ ਦੀ ਸੁਰੱਖਿਆ ਪੱਖ ਤੋਂ ਸ਼ਪੈਸ਼ਲ ਚੈਕਿੰਗ ਕੀਤੀ
ਮੋਗਾ, 24 ਅਪ੍ਰੈਲ,ਜ਼ਿਲ੍ਹਾ ਮੋਗਾ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ, ਸ੍ਰੀ ਅਜੇ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ, ਸ਼੍ਰੀ ਸਨਦੀਪ ਸਿੰਘ ਐਸ.ਪੀ (ਸਥਾਨਿਕ) ਮੋਗਾ ਦੀ ਅਗਵਾਈ ਵਿੱਚ ਜ਼ਿਲ੍ਹਾ ਮੋਗਾ ਵਿੱਚ ਪੈਂਦੇ ਸਮੂਹ ਸਪਾ ਸੈਟਰਾਂ/ਹੁੱਕਾ ਬਾਰ/ਸੈਲੂਨ/ਕਸੀਨੋ ਦੀ ਸੁਰੱਖਿਆ ਪੱਖ ਤੋਂ ਸ਼ਪੈਸ਼ਲ ਚੈਕਿੰਗ ਸਬੰਧੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਚੈਕਿੰਗ ਮੁਹਿੰਮ…
-

ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕਰਨ ਦੇ ਨਿਰਦੇਸ਼
ਪਟਿਆਲਾ, 24 ਅਪ੍ਰੈਲ:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ‘ਚ ਸ਼ੁਰੂ ਕੀਤੇ ਜਾਣ ਵਾਲੇ ਅਤੇ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਅੱਜ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਸਮੂਹ ਵਿਭਾਗਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਵੀ ਮੌਜੂਦ…
-

ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਬਿਜਲੀ ਗਰਿੱਡ ਮਲੋਟ ਦਾ ਦੌਰਾ
ਮਲੋਟ, 24 ਅਪ੍ਰੈਲ ਪੰਜਾਬ ਕੈਬਿਨੇਟ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਮਲੋਟ – ਬਠਿੰਡਾ ਰੋਡ ਸਥਿਤ ਬਿਜਲੀ ਗਰਿੱਡ ਸਟੋਰ ਦਾ ਦੌਰਾ ਕੀਤਾ, ਜਿੱਥੇ 21 ਅਪ੍ਰੈਲ ਨੂੰ ਅੱਗ ਲੱਗੀ ਸੀ। ਮੌਕੇ ਦਾ ਜਾਇਜ਼ਾ ਲੈਂਦਿਆਂ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਅੱਗ ਬੁਝਾਉਣ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਾਲ-ਨਾਲ ਹੋਰ ਆਂਢ – ਗੁਆਂਢ ਦੇ ਜ਼ਿਲ੍ਹਿਆਂ ਤੋਂ ਵੀ ਫਾਇਰ…
-

ਵਧਦੀ ਗਰਮੀ ਦੇ ਮੱਦੇਨਜ਼ਰ ਸਹਾਇਕ ਡਾਇਰੈਕਟਰ ਮੱਛੀ ਪਾਲਣ ਵੱਲੋਂ ਮੱਛੀ ਪਾਲਕਾਂ ਲਈ ਜਰੂਰੀ ਐਡਵਾਈਜਰੀ ਕੀਤੀ ਸਾਂਝੀ
ਮੋਗਾ, 24 ਅਪ੍ਰੈਲ,ਮੋਗਾ ਵਿਖੇ ਨਵ-ਜੁਆਇਨ ਹੋਏ ਸਹਾਇਕ ਡਾਇਰੈਕਟਰ ਮੱਛੀ ਪਾਲਣ ਸ਼੍ਰੀਮਤੀ ਰਸ਼ੂ ਮਹਿੰਦੀਰੱਤਾ ਨੇ ਜ਼ਿਲ੍ਹਾ ਮੋਗਾ ਦੇ ਮੱਛੀ ਪਾਲਕਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰਮੀ ਦੀ ਰੁੱਤ ਦੇ ਮੱਦੇਨਜ਼ਰ ਮੱਛੀ ਪਾਲਕਾਂ ਨੂੰ ਮੱਛੀਆਂ ਪ੍ਰਤੀ, ਆਪਣੇ ਕਿੱਤੇ ਪ੍ਰਤੀ ਸਖਤ ਧਿਆਨ ਦੇਣ ਦੀ ਲੋੜ ਹੈ। ਉਹਨਾਂ ਦੱਸਿਆ ਕਿ ਮੱਛੀ ਪਾਲਣਾ ਵਿਭਾਗ ਵੱਲੋਂ ਗਰਮੀ ਵਿੱਚ ਮੱਛੀ ਪਾਲਣ ਦੇ…
-

ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਭਿਆਨਕ ਹਮਲੇ ਦੇ ਰੋਸ ਵਜੋਂ ਆਪ ਆਗੂਆਂ ਵੱਲੋਂ ਗੁਰਦਾਸਪੁਰ ਸ਼ਹਿਰ ਵਿੱਚ ਕੈਂਡਲ ਮਾਰਚ
ਗੁਰਦਾਸਪੁਰ, 24 ਅਪ੍ਰੈਲ ( ) – ਬੀਤੇ ਦਿਨੀਂ ਕਸ਼ਮੀਰ ਦੇ ਪਹਿਲਗਾਮ ਵਿਚ ਮਾਰੇ ਗਏ ਨਿਰਦੋਸ਼ ਸੈਲਾਨੀਆਂ ਨੂੰ ਸ਼ਰਧਾਂਜਲੀ ਦੇਣ ਲਈ ਬੀਤੀ ਸ਼ਾਮ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਸ਼ਹਿਰ ਵਾਸੀਆਂ ਵੱਲੋਂ ਗੁਰਦਾਸਪੁਰ ਵਿਖੇ ਕੈਂਡਲ ਮਾਰਚ ਕੱਢਿਆ ਗਿਆ ਤੇ ਸੋਕ ਸਭਾ ਕੀਤੀ ਗਈ। ਇਹ ਕੈਂਡਲ ਮਾਰਚ ਹਨੂੰਮਾਨ ਚੌਂਕ ਤੋਂ ਸ਼ੁਰੂ ਹੋ…
-

ਵਿਧਾਇਕ ਬੁੱਧ ਰਾਮ ਵੱਲੋਂ ਪਿੰਡ ਜੋਈਆਂ ਅਤੇ ਟਾਹਲੀਆਂ ਦੇ ਸਕੂਲਾਂ ’ਚ 30.45 ਲੱਖ ਦੀ ਲਾਗਤ ਵਾਲੇ ਵੱਖ ਵੱਖ ਪ੍ਰੋਜੈਕਟਾਂ ਦੇ ਉਦਘਾਟਨ
ਬੁਢਲਾਡਾ/ਮਾਨਸਾ, 24 ਅਪ੍ਰੈਲ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਸਿੱਖਿਆ ਕਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਹਰ ਜ਼ਰੂਰਤ ਪੂਰੀ ਕੀਤੀ ਜਾ ਰਹੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਹਲਕੇ ਦੇ ਪਿੰਡ ਜੋਈਆਂ ਅਤੇ ਟਾਹਲ੍ਹੀਆਂ ਦੇ ਸਰਕਾਰੀ ਸਕੂਲਾਂ ਵਿਚ 30 ਲੱਖ 45 ਹਜ਼ਾਰ…
-

ਪੰਜਾਬ ਸਰਕਾਰ ਸਕੂਲਾਂ ’ਚ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ: ਸੇਖੋਂ
ਫਰੀਦਕੋਟ , 24 ਅਪ੍ਰੈਲ : ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਵਿਚ ਵੱਡੀ ਪੱਧਰ ਤੇ ਤਬਦੀਲੀ ਲਿਆ ਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਪ੍ਰਫੁੱਲਤ ਕਰ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਤੀਯੋਗੀ ਪ੍ਰੀਖਿਆਵਾਂ ਅਤੇ ਖੇਡਾਂ ਵਿੱਚ ਸੂਬੇ ਦਾ ਨਾਮ ਰੌਸ਼ਨ ਕਰ ਸਕਣ।…
-

ਕਣਕ ਦੀ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਸਬੰਧੀ ਬੈਠਕ
ਫਾਜ਼ਿਲਕਾ 24 ਅਪ੍ਰੈਲਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਅੱਜ ਇੱਥੇ ਖੇਤੀਬਾੜੀ ਅਤੇ ਵੱਖ-ਵੱਖ ਵਿਭਾਗਾਂ ਦੇ ਕਲਸਟਰ ਅਫਸਰਾਂ ਨਾਲ ਬੈਠਕ ਕੀਤੀ ਗਈ ਅਤੇ ਉਹਨਾਂ ਨੂੰ ਹਦਾਇਤ ਕੀਤੀ ਗਈ ਕਿ ਕਣਕ ਦੀ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਸਬੰਧੀ ਕਿਸਾਨਾਂ ਨਾਲ ਵੱਧ ਤੋਂ ਵੱਧ ਰਾਬਤਾ ਕਰਕੇ ਉਹਨਾਂ ਨੂੰ ਨਾੜ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ…
-

ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ 27 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ
ਬਰਨਾਲਾ, 24 ਅਪ੍ਰੈਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਹਲਕਾ ਬਰਨਾਲਾ ਵਿੱਚ ਜਲੂਰ ਦੇ ਦੋ ਸਕੂਲਾਂ ਦੇ ਉਦਘਾਟਨ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤਰਫੋਂ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ ਨੇ ਕੀਤੇ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਨਗਰ ਸੁਧਾਰ ਟਰੱਸਟ…
-

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 23 ਅਪ੍ਰੈਲ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੀ ਸਬ-ਡਵੀਜ਼ਨ ਰੂਮੀ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਜਸਮੇਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ…