Tag: Breaking News Punjab
-

ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦ
ਸੰਗਰੂਰ, 17 ਅਪ੍ਰੈਲ: ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ , ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹੇ ਦੇ ਪ੍ਰਸ਼ਾਸਨਿਕ…
-

ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ
ਚੰਡੀਗੜ੍ਹ/ਤਰਨਤਾਰਨ, 18 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਅਤੇ ਗੈਂਗਸਟਰ ਸਤਨਾਮ ਸਿੰਘ ਉਰਫ਼ ਸੱਤਾ ਨੌਸ਼ਹਿਰਾ ਗੈਂਗ ਦੇ ਦੋ ਮੁੱਖ ਕਾਰਕੁਨਾਂ ਨੂੰ ਜ਼ਿਲ੍ਹਾ ਤਰਨਤਾਰਨ…
-

ਹਲਕਾ ਵਿਧਾਇਕ ਗਿੱਦੜਬਾਹਾ ਨੇ ਦਾਣਾ ਮੰਡੀ ਆਸਾ ਬੁੱਟਰ ਅਤੇ ਮੱਲਣ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ
ਦੋਦਾ , ਸ੍ਰੀ ਮੁਕਤਸਰ ਸਾਹਿਬ 18 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਅਗਵਾਈ ਵਾਲੀ ਸਰਕਾਰ ਵਲੋਂ ਅਨਾਜ ਮੰਡੀਆਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਇੱਥੇ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਹ ਜਾਣਕਾਰੀ ਸ.ਹਰਦੀਪ ਸਿੰਘ ਡਿੰਪੀ ਢਿੱਲੋਂ ਹਲਕਾ ਵਿਧਾਇਕ ਗਿੱਦੜਬਾਹਾ ਨੇ ਦਾਣਾ ਮੰਡੀ ਆਸਾ ਬੁੱਟਰ ਅਤੇ ਮੱਲਣ ਦਾ ਨਵੀਨੀਕਰਨ…
-

ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ
ਚੰਡੀਗੜ੍ਹ/ਮੰਡੀ ਗੋਬਿੰਦਗੜ੍ਹ, 18 ਅਪ੍ਰੈਲ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੀਰਵਾਰ ਸਵੇਰੇ ਇਨਡੋਰ ਸਟੇਡੀਅਮ ਤੋਂ ਸ਼ੁਰੂ ਕਰਵਾਈ ਮੈਰਾਥਨ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ ਹੈ ਪਰ ਹਰ ਮੁਹਿੰਮ ਦੀ ਸਫਲਤਾ…
-

ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ ‘ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ – ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ/ਰੂਪਨਗਰ, 18 ਅਪ੍ਰੈਲ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰੂਪਨਗਰ ਦੀ ਦਾਣਾ ਮੰਡੀ ਵਿਖੇ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ।ਉਨ੍ਹਾਂ ਆਖਿਆ ਕਿ ਪੰਜਾਬ ’ਚ ਇਸ ਵਾਰ ਕਣਕ ਦੀ ਬੰਪਰ ਫ਼ਸਲ ਹੋਈ ਹੈ ਅਤੇ ਇਸ ਸੀਜ਼ਨ ਦੌਰਾਨ ਲਗਭਗ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ…
-

‘ਆਪ ਸਰਕਾਰ’ ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ/ਲਹਿਰਾਗਾਗਾ, 18 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਐਡਵੋਕੇਟ ਜਨਰਲ ਦਫ਼ਤਰ ਵਿੱਚ ਰਾਖਵਾਂਕਰਨ ਲਾਗੂ ਕਰਕੇ ਡਾ. ਬੀ.ਆਰ. ਅੰਬੇਦਕਰ ਦੇ ਸੁਪਨੇ ਨੂੰ ਸਾਕਾਰ ਕਰ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸਮਾਜਿਕ…
-

ਕੈਬਨਿਟ ਮੰਤਰੀ ਨੇ ਲੱਗਭਗ 1.44 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ
ਮਲੋਟ 18 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਅਗਵਾਈ ਵਾਲੀ ਸਰਕਾਰ ਵਲੋਂ ਖੇਤੀਬਾੜੀ ਦੀ ਸਿੰਚਾਈ ਲਈ ਪੂਰਾ ਪਾਣੀ ਪਹੁੰਚਾਇਆ ਜਾ ਰਿਹਾ ਹੈ, ਇਹ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ, ਬਾਲ ਵਿਕਾਸ ਮੰਤਰੀ ਪੰਜਾਬ ਨੇ ਪਿੰਡ ਘੁਮਿਆਰਾਂ ਖੇੜਾ…
-

ਪਿੰਡ ਮਾਂਗੇਵਾਲ ਅਤੇ ਮਨਾਲ ਵਿੱਚ ਯੁੱਧ ਨਸ਼ਿਆਂ ਵਿਰੁੱਧ ਤਹਿਤ ਜਾਗਰੂਕਤਾ ਸਮਾਗਮ
ਮਹਿਲ ਕਲਾਂ, 18 ਅਪ੍ਰੈਲ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਬਰਨਾਲਾ ਵਿਚ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਸ ਲੜੀ ਤਹਿਤ ਐੱਸ ਡੀ ਐਮ ਹਰਕੰਵਲਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਮਾਂਗੇਵਾਲ ਅਤੇ ਮਨਾਲ ਵਿੱਚ ਜਾਗਰੂਕਤਾ ਸਮਾਗਮ ਕਰਵਾਏ ਗਏ। ਇਸ ਮੌਕੇ ਐੱਸ ਡੀ ਐਮ…
-

ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਤ ਹੋਵੇਗੀ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ / ਤਰਨ ਤਾਰਨ 17 ਅਪਰੈਲ: ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਿਤ ਹੋਵੇਗੀ ਅਤੇ ਸਰਕਾਰੀ ਸਕੂਲਾਂ ਵਿੱਚ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਵੀ ਉੱਚਾ ਹੋਵੇਗਾ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਖੇ ਹੋਏ ਕੰਮਾਂ…
-

ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਘੁਟਾਲੇ ਦਾ ਪਰਦਾਫਾਸ਼
ਚੰਡੀਗੜ੍ਹ, 17 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਕਪੂਰਥਲਾ ਦੇ ਸਰਕਾਰੀ ਹਸਪਤਾਲ ਭੁਲੱਥ ਵਿਖੇ ਚੱਲ ਰਹੇ ਇੱਕ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿੱਥੇ ਕਰਮਚਾਰੀ ਫਰਜ਼ੀ ਨੈਗੇਟਿਵ ਡੋਪ ਟੈਸਟ ਰਿਪੋਰਟਾਂ ਜਾਰੀ ਕਰਨ ਬਦਲੇ ਰਿਸ਼ਵਤਾਂ ਲੈ ਰਹੇ ਸਨ। ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਦੋ…
-

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ
ਚੰਡੀਗੜ੍ਹ, 17 ਅਪ੍ਰੈਲ: ਬਹੁਜਨ ਅੰਦੋਲਨ ਦੇ ਨਾਇਕ ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ ਕੀਤਾ ਗਿਆ। ਪਰਿਵਾਰਕ ਮੈਂਬਰਾਂ ਵਿੱਚ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਭਰਾ ਹਰਬੰਸ ਸਿੰਘ, ਭਰਜਾਈ ਬੀਬੀ ਭੁਪਿੰਦਰ ਕੌਰ, ਭਤੀਜਾ ਬਲਵਿੰਦਰ ਸਿੰਘ,…
-

ਸਪੀਕਰ ਸੰਧਵਾਂ ਨੇ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਪ੍ਰਾਜੈਕਟਾਂ ਦੇ ਕੀਤੇ ਉਦਘਾਟਨ
ਕੋਟਕਪੂਰਾ 17 ਅਪ੍ਰੈਲਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਸਿੱਖਿਆ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਸਾਰਥਕ ਉਪਰਾਲੇ ਜਾਰੀ ਹਨ ਜਿਸ ਕਰਕੇ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਵਿਚ ਵੱਡੇ ਪੱਧਰ ਤੇ ਸੁਧਾਰ ਹੋਇਆ ਹੈ । ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਮਿਸ਼ਰੀਵਾਲਾ,…
-

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ 2024-25 ਦੌਰਾਨ ਵੱਖ-ਵੱਖ ਕੰਮਾਂ ‘ਤੇ 155 ਕਰੋੜ ਰੁਪਏ ਕੀਤੇ ਖਰਚ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 17 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜੰਗਲਾਤ ਅਧੀਨ ਰਕਬੇ ਨੂੰ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਇਸ ਉਦੇਸ਼ ਦੀ ਪ੍ਰਾਪਤੀ ਲਈ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ…
-

ਵਿਧਾਇਕ ਲਾਭ ਸਿੰਘ ਉੱਗੋਕੇ ਦੀ ਕਿਤਾਬ “ਤੂੰ ਇੱਕ ਦੀਵਾ ਬਣ” ਮੁੱਖ ਮੰਤਰੀ ਨੇ ਕੀਤੀ ਰਿਲੀਜ਼
ਭਦੌੜ/ ਬਰਨਾਲਾ, 17 ਅਪ੍ਰੈਲ ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਦਾ ਪਲੇਠਾ ਕਾਵਿ ਸੰਗ੍ਰਿਹ “ਤੂੰ ਇੱਕ ਦੀਵਾ ਬਣ” ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਿਲੀਜ਼ ਕੀਤਾ ਗਿਆ। ਮੁੱਖ ਮੰਤਰੀ ਵੱਲੋਂ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਇਸ ਸਾਹਿਤਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਹਨਾਂ ਨੂੰ ਵਧਾਈ ਦਿੱਤੀ ਗਈ ਅਤੇ ਬਤੌਰ ਵਿਧਾਇਕ ਆਪਣੇ…
-

ਸਰਕਾਰੀ ਸਕੂਲਾਂ ਨੂੰ ਆਧੁਨਿਕ ਸਿੱਖਿਆ ਦੇ ਹਾਣ ਦੇ ਬਣਾਉਣ *ਚ ਕੋਈ ਕਸਰ ਨਹੀਂ ਛੱਡਾਂਗੇ—ਵਿਧਾਇਕ ਗੁਰਪ੍ਰੀਤ ਬਣਾਂਵਾਲੀ
ਸਰਦੂਲਗੜ੍ਹ/ਮਾਨਸਾ, 17 ਅਪ੍ਰੈਲ:ਸਰਕਾਰੀ ਸਕੂਲਾਂ ਨੂੰ ਆਧੁਨਿਕ ਸਿੱਖਿਆ ਦੇ ਹਾਣ ਦੇ ਬਣਾਉਣ *ਚ ਕੋਈ ਕਸਰ ਨਹੀਂ ਬਾਕੀ ਛੱਡੀ ਜਾਵੇਗੀ। ਸਕੂਲਾਂ ਦੀ ਹਰ ਜ਼ਰੂਰਤ ਨੂੰ ਪਹਿਲ ਦੇ ਆਧਾਰ *ਤੇ ਪੂਰਾ ਕੀਤਾ ਜਾਵੇਗਾ ਤਾਂ ਜੋ ਲੋਕਾਂ ਦਾ ਸਰਕਾਰੀ ਸਕੂਲਾਂ ਵਿਚ ਵਿਸ਼ਵਾਸ ਬਣੇ ਅਤੇ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਨੂੰ ਤਰਜੀਹ ਦੇਣ।ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ…
-

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਸਿਵਲ ਹਸਪਤਾਲ ਰਾਜਪੁਰਾ ਦਾ ਅਚਨਚੇਤ ਕੀਤਾ ਦੌਰਾ
ਰਾਜਪੁਰਾ, 17 ਅਪ੍ਰੈਲ : ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੱਲੋਂ ਅੱਜ ਰਾਜਪੁਰਾ ਦੇ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਮਰੀਜਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਸੁਣੀਆਂ। ਇਸ ਤੋਂ ਇਲਾਵਾ ਵੱਖ-ਵੱਖ ਵਾਰਡਾਂ ਦੇ ਵਿੱਚ ਜਾ ਕੇ ਉਹਨਾਂ ਨੇ ਜਾਂਚ ਕੀਤੀ ਅਤੇ ਜੋ ਕਮੀਆਂ…
-

ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਸ਼ਲਾਘਾਯੋਗ ਉਪਰਾਲਾ — ਕੈਬਨਿਟ ਮੰਤਰੀ ਡਾ ਬਲਜੀਤ ਕੌਰ
ਚੰਡੀਗੜ੍ਹ/ ਸ੍ਰੀ ਮੁਕਤਸਰ ਸਾਹਿਬ / ਮਲੋਟ, 17 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ‘ਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਅੱਜ ਵੱਖ-ਵੱਖ ਸਕੂਲਾਂ ‘ਚ ਵਿਕਾਸ ਕੰਮਾਂ…
-

ਫਰੀਦਕੋਟ ਜਿਲ੍ਹੇ ਵਿੱਚ ਹੁਣ ਤੱਕ ਚਾਰ ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਸੀਲ-ਸਿਵਲ ਸਰਜਨ
ਫ਼ਰੀਦਕੋਟ, 17 ਅਪ੍ਰੈਲ ( ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਅਧੀਨ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫਰੀਦਕੋਟ ਡਾ ਚੰਦਰ ਸ਼ੇਖਕ ਕੱਕੜ ਦੀ ਅਗਵਾਈ ਹੇਠ ਜਿਲ੍ਹੇ ਅੰਦਰ ਚੱਲ ਰਹੇ ਅਣਅਧਿਕਾਰਤ ਨਸ਼ਾ ਛੁਡਾਊ ਕੇਂਦਰਾਂ ਵਿਰੁੱਧ ਕਾਰਵਾਈ ਕਰਨ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ…
-

ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਸਕੂਲਾਂ ‘ਚ ਦਿੱਤੀ ਗਈ ਜਾਣਕਾਰੀ ਅਤੇ ਸਿਖਲਾਈ: ਸਿਵਲ ਸਰਜਨ ਬਰਨਾਲਾ
ਬਰਨਾਲਾ, 17 ਅਪ੍ਰੈਲ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਟ੍ਰੇਨਿੰਗ ਦਿੱਤੀ ਗਈ । ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ.ਗੁਰਮਿੰਦਰ ਕੌਰ ਔਜਲਾ ਵੱਲੋਂ ਕੀਤਾ ਗਿਆ ।ਇਸ ਤਰ੍ਹਾਂ ਗਤੀਵਿਧੀਆਂ ਨਾਲ ਸਮੇਂ ਸਿਰ…
-

ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਦਫ਼ਤਰ ‘ਚ ਰਾਖਵਾਂਕਰਨ ਲਾਗੂ ਕਰਕੇ ਇਤਿਹਾਸ ਰਚਿਆ – ਕੈਬਨਿਟ ਮੰਤਰੀ ਮੁੰਡੀਆਂ
ਲੁਧਿਆਣਾ, 17 ਅਪ੍ਰੈਲ (000) – ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਦਫ਼ਤਰ ਵਿੱਚ ਰਾਖਵਾਂਕਰਨ ਲਾਗੂ ਕਰਕੇ ਇਤਿਹਾਸ ਰਚਿਆ ਗਿਆ ਹੈ। ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਆਪਣੇ ਦਫ਼ਤਰ ਵਿਖੇ ਆਯੋਜਿਤ ਪ੍ਰੈਸ ਕਾਨਫਰੰਸ…