Tag: breaking news
-

ਸਰਕਾਰੀ ਹਸਪਤਾਲਾਂ ਵਿਚ ਮਲੇਰੀਆ ਤੇ ਡੇਂਗੂ ਦੀ ਜਾਂਚ ਅਤੇ ਇਲਾਜ ਦੀ ਮੁਫ਼ਤ ਸੁਵਿਧਾ ਉਪਲੱਬਧ: ਡਾ. ਵਿਸ਼ਾਲਵੀਰ ਸਿੰਘ
ਧਨੌਲਾ (22 ਅਗਸਤ, 2026): ਸਿਵਲ ਸਰਜਨ ਬਰਨਾਲਾ ਡਾ. ਹਰੀ ਪਾਲ ਸਿੰਘ ਸਿੱਧੂ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਬਲਾਕ ਧਨੌਲਾ ਦੇ ਸਰਕਾਰੀ ਅਤੇ ਨਿੱਜੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ, ਪਸ਼ੂ ਚਿਕਿਤਸਾ ਸੰਬੰਧੀ ਨਿੱਜੀ ਅਤੇ ਸਰਕਾਰੀ ਕਾਲਜਾਂ ਤੇ ਹਸਪਤਾਲਾਂ,ਦਵਾਈਆਂ ਦੀਆਂ ਦੁਕਾਨਾਂ,ਲੈਬ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਬਾਰੇ ਜਾਗਰੂਕ ਕੀਤਾ ਗਿਆ।…
-

ਕਾਂਗਰਸ ਪਾਰਟੀ ਤੋਂ ਕੀਤਾ ਕਿਨਾਰਾ, ਪਿੰਡ ਕੋਹਾੜ ਵਿਖੇ ਟਕਸਾਲੀ ਕਾਂਗਰਸ ਪਾਰਟੀ ਦੇ ਵਰਕਰ, ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ
ਬਟਾਲਾ, 22 ਅਗਸਤ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀਆਂ ਲੋਕਪੱਖੀ ਤੇ ਵਿਕਾਸ ਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਕੋਹਾੜ ਵਿਖੇ ਕੀਤੀ ਮੀਟਿੰਗ ਦੌਰਾਨ ਟਕਸਾਲੀ ਕਾਂਗਰਸ ਪਾਰਟੀ ਦੇ ਵਰਕਰ, ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਕਲਸੀ ਨੇ ਕਾਂਗਰਸ ਪਾਰਟੀ ਤੋਂ ਕਿਨਾਰਾ ਕਰਕੇ ਆਪ ਪਾਰਟੀ ਨਾਲ…
-

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਨ ਨੇ ਪਿੰਡ ਜਿਉਣ ਵਾਲਾ ਤੇ ਘਣੀਆ ਵਾਲਾ ਵਿਖੇ ਦਿਖਾਏ ਡਾਕੂਮੈਂਟਰੀ ਸ਼ੋਅ
ਜੈਤੋ, 22 ਅਗਸਤ – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬੀਤੇ ਦਿਨ ਜਿਲ੍ਹੇ ਦੇ ਹਲਕਾ ਜੈਤੋ ਦੇ ਪਿੰਡ ਜਿਉਣ ਵਾਲਾ ਤੇ ਘਣੀਆ ਵਾਲਾ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ…
-

ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਮਨਾਇਆ
ਸੰਗਰੂਰ, 22 ਅਗਸਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਮਹੀਨਾਵਾਰ ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਦਿਵਸ ਮਨਾਇਆ ਗਿਆ। ਇਸ ਮਹੀਨੇ ਦੀ ਥੀਮ “ਬੱਚੇ ਦੀ ਖੁਸ਼ੀ ਦੀ ਭਾਵਨਾ ਨੂੰ ਸਮਝਣਾ…
-

ਸਪੀਕਰ ਸੰਧਵਾਂ ਵੱਲੋਂ ਚੰਦਬਾਜਾ ਦੇ ਸੜਕ ਹਾਦਸੇ ਦੌਰਾਨ ਦੋ ਜਣਿਆਂ ਦੀ ਹੋਈ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਕੋਟਕਪੂਰਾ, 22 ਅਗਸਤ- ਪਿਛਲੇ ਦਿਨੀਂ ਫਰੀਦਕੋਟ ਜਿਲੇ ਦੇ ਪਿੰਡ ਚੰਦਬਾਜਾ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਹੋਇਆ ਸੀ। ਜਿਸ ਵਿਚ ਕਾਰ ਅਤੇ ਐਕਟਿਵਾ ਵਿੱਚ ਹੋਈ ਭਿਆਨਕ ਟੱਕਰ ਵਿਚ ਪਿੰਡ ਚੰਦਬਾਜਾ ਦੇ ਦੋ ਜਣੇ ਜੋ ਕਿ ਐਕਟਿਵਾ ਤੇ ਸਵਾਰ ਸਨ, ਦੀ ਮੌਤ ਹੋ ਗਈ ਸੀ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਇਸ ਭਿਆਨਕ ਹਾਦਸੇ ਵਿਚ…
-

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 22 ਅਗਸਤ: ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਨੂੰ ਸਨਮਾਨ ਨਾਲ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਲਈ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2025-26 ਅਤੇ 2026-27 ਦੌਰਾਨ ਹੁਣ ਤੱਕ 75,199 ਲਾਭਪਾਤਰੀਆਂ ਨੂੰ 383.52…
-

ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ‘ਆਪ’ ਵਿਧਾਇਕ ਧਾਲੀਵਾਲ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 20 ਅਗਸਤ- ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਖਾਸ ਕਰਕੇ ਅਜਨਾਲਾ ਸਬ-ਡਿਵੀਜ਼ਨ ਵਿੱਚ ਮਾਨਸੂਨ ਦੌਰਾਨ ਆਉਣ ਵਾਲੇ ਭਿਆਨਕ ਹੜ੍ਹਾਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਇੱਕ ਮੰਗ ਪੱਤਰ ਸੌਂਪਿਆ।…
-

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ
ਚੰਡੀਗੜ੍ਹ 20 ਅਗਸਤ- ਆਮ ਆਦਮੀ ਪਾਰਟੀ (ਆਪ) ਦੇ ਵਿਦਿਆਰਥੀ ਵਿੰਗ ਏਐਸਏਪੀ (ਐਸੋਸੀਏਸ਼ਨ ਆਫ਼ ਸਟੂਡੈਂਟਸ ਫ਼ਾਰ ਆਲਟਰਨੇਟਿਵ ਪੋਲੀਟਿਕਸ) ਨੇ ਵੀਰਵਾਰ ਨੂੰ ਆਗਾਮੀ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਆਪ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਉਨ੍ਹਾਂ ਦੀ ਉਮੀਦਵਾਰੀ ਦਾ…
-

ਸਹਿਣਾ ਦੇ ਸਰਬਪੱਖੀ ਵਿਕਾਸ ਲਈ 3 ਕਰੋੜ 74 ਲੱਖ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਜਾਰੀ: ਵਿਧਾਇਕ ਉੱਗੋਕੇ
ਸ਼ਹਿਣਾ, 21 ਅਗਸਤ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਲਕੇ ਦੇ ਕਸਬੇ ਸਹਿਣਾ ਵਿਚ ਕਰੋੜਾਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਅਨਾਜ ਮੰਡੀ ਦੇ ਨਵੇਂ ਸ਼ੈੱਡ ਦੇ ਉਦਘਾਟਨ ਮੌਕੇ ਕੀਤਾ। ਓਹਨਾਂ ਕਿਹਾ ਕਿ ਹਲਕੇ…
-

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲਾਂ ਦੀਆਂ ਵੈਨਾਂ ਦੀ ਚੈਕਿੰਗ
ਬਰਨਾਲਾ, 21 ਅਗਸਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ (ਆਈ.ਏ.ਐਸ.) ਦੀ ਰਹਿਨੁਮਾਈ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਸ਼੍ਰੀਮਤੀ ਰਤਿੰਦਰ ਪਾਲ ਕੌਰ ਧਾਰੀਵਾਲ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਵਿੱਚ ‘ਸੇਫ ਸਕੂਲ ਵਾਹਨ ਪਾਲਿਸੀ’ ਤਹਿਤ ਸਕੂਲੀ ਬੱਸਾਂ ਅਤੇ ਵੈਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੁਹਿੰਮ ਤਹਿਤ ਚੈਕਿੰਗ ਦੌਰਾਨ 13…
-

ਪੀਰ ਬਾਬਾ ਜਿੰਦਾ ਸ਼ਹੀਦ ਜੀ ਦੇ ਸਲਾਨਾ ਜੋੜ ਮੇਲੇ ਮੌਕੇ ਹਰਜੋਤ ਬੈਂਸ ਹੋਏ ਨਤਮਸਤਕ
ਨੂਰਪੁਰ ਬੇਦੀ 21 ਅਗਸਤ: ਧੰਨ-ਧੰਨ ਪੀਰ ਬਾਬਾ ਜਿੰਦਾ ਸ਼ਹੀਦ ਜੀ ਦੇ ਸਲਾਨਾ ਜੋੜ ਮੇਲੇ ਦੇ ਪਵਿੱਤਰ ਮੌਕੇ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਨੂਰਪੁਰ ਬੇਦੀ ਵਿਖੇ ਸਥਿਤ ਪਾਵਨ ਅਸਥਾਨ ਗੁ: ਪੀਰ ਬਾਬਾ ਜਿੰਦਾ ਸ਼ਹੀਦ ਜੀ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਸਮੁੱਚੀਆਂ…
-

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਮੁਹਿੰਮ
ਮਾਲੇਰਕੋਟਲਾ, 21 ਅਗਸਤ: ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਮਾਲੇਰਕੋਟਲਾ (ਐਚ) ਬਲਾਕ ਦੇ 47 ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਪਵਿੱਤਰ ਸਿੱਖਿਆਵਾਂ ’ਤੇ ਆਧਾਰਿਤ…
-

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 24 ਅਗਸਤ ਨੂੰ ਸ਼ੁਰੂ
ਬਟਾਲਾ, 21 ਅਗਸਤ – ਡੇਅਰੀ ਫਾਰਮਰਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ ਮਿਤੀ 24 ਅਗਸਤ ਤੋਂ 3 ਸਤੰਬਰ 2026 (2 ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲਾ ਅੰਮ੍ਰਿਤਸਰ ਵਿਖੇ ਚਲਾਇਆ ਜਾਣਾ ਹੈ। ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ 21 ਅਗਸਤ ਤੱਕ ਅਰਜੀਆਂ ਦੇ ਸਕਦੇ ਹਨ। ਇਸ…
-

ਪਟਿਆਲਾ ਦੇ ਅਧਿਆਪਕ ਨੇ ਕੌਮੀ ਅਧਿਆਪਕ ਪੁਰਸਕਾਰ 2026 ਜਿੱਤ ਕੇ ਪੰਜਾਬ ਦਾ ਨਾਂਅ ਕੀਤਾ ਰੌਸ਼ਨ
ਚੰਡੀਗੜ੍ਹ, 21 ਅਗਸਤ: ਸਰਕਾਰੀ ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਅਧਿਆਪਕ ਸ੍ਰੀ ਦਿਨੇਸ਼ ਕੁਮਾਰ ਨੇ ਸਿੱਖਿਆ ਖੇਤਰ ਵਿੱਚ ਮਿਸਾਲੀ ਯੋਗਦਾਨ ਲਈ ਵੱਕਾਰੀ ਕੌਮੀ ਅਧਿਆਪਕ ਪੁਰਸਕਾਰ, 2026 ਜਿੱਤ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਪੁਰਸਕਾਰ, ਜੋ ਕਿ ਦੇਸ਼ ਭਰ ਵਿੱਚ ਅਧਿਆਪਕਾਂ ਲਈ ਸਰਵਉੱਚ ਸਨਮਾਨਾਂ ਵਿੱਚੋਂ ਇੱਕ ਹੈ, ਸਿੱਖਿਆ ਦੇ ਖੇਤਰ…
-

ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ
ਹੁਸ਼ਿਆਰਪੁਰ, 21 ਅਗਸਤ: ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੇ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਦੇ ਕੰਮ ਦੀ ਰਫ਼ਤਾਰ ਹੋਰ ਤੇਜ ਕਰਨ ਅਤੇ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਹਰ ਲਾਭਪਾਤਰੀ ਤੱਕ ਪੁੱਜਦਾ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਆਸ਼ਿਕਾ…
-

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਪਹਿਲੀ ਸਤੰਬਰ ਤੋਂ ਮਾਲਵਾ, ਦੋਆਬਾ ਅਤੇ ਮਾਝਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕਰਵਾਏ ਜਾਣਗੇ ਡਰੋਨ ਸ਼ੋਅ
ਚੰਡੀਗੜ੍ਹ, 21 ਅਗਸਤ: ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਅਤੇ ਧਾਰਮਿਕ ਜਾਹੋ-ਜਲਾਲ ਨਾਲ ਮਨਾਉਣ ਲਈ ਲੜੀਵਾਰ ਢੰਗ ਨਾਲ ਸਾਲ ਭਰ ਚੱਲਣ ਵਾਲੇ ਧਾਰਮਿਕ, ਸੱਭਿਆਚਾਰਕ, ਵਿੱਦਿਅਕ…
-

ਗੈਂਗਸਟਰਾਂ ਤੇ ਵਾਰ ਦਾ 213ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ ;424 ਕਾਬੂ
ਚੰਡੀਗੜ੍ਹ, 21 ਅਗਸਤ: ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 213ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 648 ਟਿਕਾਣਿਆਾਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ…
-

ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ
ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਭਰ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਾਖੋਰੀ ਦੇ ਜੋਖਮਾਂ ਅਤੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਉਸਾਰੂ ਗਤੀਵਿਧੀਆਂ ਦੀ ਲੜੀ ਸ਼ੁਰੂ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਸਿਹਤਮੰਦ, ਨਸ਼ਾ ਮੁਕਤ ਜੀਵਨ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫਲਤਾ ਸਦਕਾ 8 ਮਹੀਨਿਆਂ ਵਿੱਚ 3.71 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, ਅਗਸਤ 21: ਮਹਿੰਦਰ ਚੌਧਰੀ ਜੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਨੂੰ ਉਤਸਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜੰਗਲਾਤ ਅਤੇ…
-

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਲਗਾਤਾਰ ਕੂੜ ਪ੍ਰਚਾਰ ਕਰ ਰਹੀਆਂ ਹਨ, ਕਿਉਂਕਿ ਉਹ ਨਾ ਤਾਂ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ…