Tag: breaking news
-

ਨਗਰ ਪੰਚਾਇਤ ਅਮਰਗੜ੍ਹ ਚੋਣਾਂ ਲਈ ਚੋਣ ਅਮਲੇ ਦੀ ਦੂਜੀ ਫਾਈਨਲ ਰਿਹਰਸਲ ਸੰਪੰਨ
ਅਮਰਗੜ੍ਹ, 23 ਮਈ : ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਨੂੰ ਸੁਚੱਜੇ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਣ ਲਈ ਤਾਇਨਾਤ ਚੋਣ ਅਮਲੇ ਦੀ ਦੂਜੀ ਅਤੇ ਫਾਈਨਲ ਰਿਹਰਸਲ ਅੱਜ ਸਥਾਨਕ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਅਮਰਗੜ੍ਹ ਹਰੰਬਸ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਰਿਹਰਸਲ ਦੌਰਾਨ ਚੋਣ ਅਮਲੇ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਚੋਣਾਂ ਦੌਰਾਨ ਨਿਭਾਈ ਜਾਣ ਵਾਲੀ ਡਿਊਟੀ ਬਾਰੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਪੋਲਿੰਗ ਪਾਰਟੀਆਂ ਨੂੰ ਵੋਟਿੰਗ ਪ੍ਰਕਿਰਿਆ, ਮੌਕ ਪੋਲ, ਸੀਲਿੰਗ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ। ਰਿਟਰਨਿੰਗ ਅਫ਼ਸਰ ਹਰੰਬਸ ਸਿੰਘ ਨੇ ਕਿਹਾ ਕਿ ਚੋਣਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ 25 ਮਈ ਨੂੰ ਪੋਲਿੰਗ ਪਾਰਟੀਆਂ ਨੂੰ ਸਰਕਾਰੀ ਕਾਲਜ ਅਮਰਗੜ੍ਹ ਤੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਿਨਾ ਡਰ ਭੈਅ ਤੋਂ ਨਿਭਾਉਣ ਤਾਂ ਜੋ ਚੋਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਸੰਪੰਨ ਹੋ ਸਕੇ।
-

ਪਿੰਡ ਖਿਆਲੀ ‘ਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਲਗਾਇਆ ਕੈਂਪ
ਮਹਿਲ ਕਲਾਂ, 23 ਜੂਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਹਿਲ ਕਲਾਂ ਵੱਲੋਂ ਪਿੰਡ ਖਿਆਲੀ ਵਿਖੇ ਝੋਨੇ ਦੀ ਸਿੱਧੀ ਬਿਜਾਈ, ਨਦੀਨਾਂ ਦੀ ਰੋਕਥਾਮ, ਕੀੜੇ ਮਕੌੜੇ, ਬਿਮਾਰੀਆਂ ਅਤੇ ਉਹਨਾਂ ਦੇ ਹੱਲ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾ. ਜਰਨੈਲ ਸਿੰਘ ਖੇਤੀਬਾੜੀ ਅਫ਼ਸਰ, ਮਹਿਲ ਕਲਾਂ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ…
-

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੁਲਿਸ ਆਬਜ਼ਰਵਰ ਸੁਖਵੰਤ ਸਿੰਘ ਗਿੱਲ 24 ਮਈ ਨੂੰ ਮਾਨਸਾ ਵਿਖੇ ਪੁੱਜਣਗੇ
ਮਾਨਸਾ, 23 ਮਈ: ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਅਧੀਨ ਆਉਂਦੀਆਂ ਤਿੰਨ ਨਗਰ ਕੌਂਸਲਾਂ ਤੇ ਦੋ ਨਗਰ ਪੰਚਾਇਤਾਂ ਅੰਦਰ 26 ਮਈ ਨੂੰ ਕਰਵਾਈਆਂ ਜਾ ਰਹੀਆਂ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ, ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਆਬਜ਼ਰਵਰ…
-

ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਅੱਜ ਤੋਂ ਮੁੜ ਸ਼ੁਰੂ ਹੋਣਗੀਆਂ ਸਫਾਈ ਸੇਵਾਵਾਂ : ਵਿਧਾਇਕ ਗੁਰਦਿੱਤ ਸਿੰਘ ਸੇਖੋਂ
ਫਰੀਦਕੋਟ 22 ਮਈ- ਪਿਛਲੇ ਕਰੀਬ 17 ਦਿਨਾਂ ਤੋਂ ਨਗਰ ਕੌਂਸਲ ਦੇ ਬਾਹਰ ਸਫਾਈ ਕਰਮਚਾਰੀਆਂ ਵੱਲੋਂ ਚਲਾਈ ਜਾ ਰਹੀ ਹੜਤਾਲ ਨੂੰ ਕੱਲ੍ਹ ਹੋਈ ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ ਖਤਮ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਹਲਕਾ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਤੋਂ ਹੀ ਸਫਾਈ ਕਰਮਚਾਰੀ ਸ਼ਹਿਰ ਵਿੱਚ ਪਏ ਕੂੜੇ ਦੇ ਢੇਰਾਂ ਨੂੰ…
-

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੇ ਨਿਰਦੇਸ਼ਾਂ ‘ਤੇ ਅਧਿਕਾਰੀਆਂ ਵੱਲੋਂ ਪੋਲਿੰਗ ਬੂਥਾਂ ਦਾ ਨਿਰੀਖਣ
ਮਾਨਸਾ, 22 ਮਈ: 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੈ। ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੀਆਂ ਸਖ਼ਤ ਹਦਾਇਤਾਂ ਅਨੁਸਾਰ, ਸਮੂਹ ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਉੱਥੇ ਕੀਤੇ ਗਏ ਪ੍ਰਬੰਧਾਂ…
-

ਕੇਂਦਰ ਆਰਬੀਆਈ ਦੇ ਅਸਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ, ਕੇਂਦਰੀ ਬੈਂਕ ਦੀ ਸੁਤੰਤਰਤਾ ਅਤੇ ਵਿੱਤੀ ਮਜ਼ਬੂਤੀ ਦੀ ਰੱਖਿਆ ਕਰੇ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 22 ਮਈ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਭਾਰਤ ਸਰਕਾਰ ਵੱਲੋਂ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਤੋਂ ਲਗਭਗ ₹2.87 ਲੱਖ ਕਰੋੜ ਦਾ ਬੇਮਿਸਾਲ ਲਾਭਅੰਸ਼ (ਡਿਵੀਡੈਂਡ) ਲੈਣ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਆਰਬੀਆਈ ਦੇ ਰਾਖਵੇਂ ਫੰਡਾਂ ਨੂੰ ਬਹੁਤ ਜ਼ਿਆਦਾ ਕੱਢਣ ਨਾਲ ਦੇਸ਼ ਦੀ ਲੰਬੇ ਸਮੇਂ ਦੀ ਆਰਥਿਕ ਲਚਕਤਾ…
-

ਪੰਜਾਬ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਨਦਾਰ ਸਮਾਗਮ ਲਈ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ
*ਚੰਡੀਗੜ੍ਹ; 22 ਮਈ 2026:* ਪੰਜਾਬ, ਭਾਰਤੀ ਹਾਕੀ ਦੇ ਇਤਿਹਾਸਕ ਦੌਰ ਦਾ ਅਹਿਮ ਹਿੱਸਾ ਬਣਨ ਲਈ ਤਿਆਰ ਹੈ।ਸੂਬਾ ਇਸ ਸਾਲ ਅਕਤੂਬਰ ਵਿੱਚ ਪਹਿਲੀ ਵਾਰ ਵੱਕਾਰੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨ ਦੀਆਂ ਤਿਆਰੀਆਂ ਕਰ ਰਿਹਾ ਹੈ। ਇਸ ਅੰਤਰਰਾਸ਼ਟਰੀ ਟੂਰਨਾਮੈਂਟ ਲਈ ਇੰਡੀਅਨ ਹਾਕੀ ਫੈਡਰੇਸ਼ਨ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…
-

ਆਪ ਨੇ ਸਾਈਬਰ ਅੱਤਵਾਦ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ
ਅੰਮ੍ਰਿਤਸਰ, 22 ਮਈ, 2026-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਪੁਲਿਸ ਵੱਲੋਂ ਸਾਈਬਰ ਅੱਤਵਾਦ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਪੱਛਮੀ ਬੰਗਾਲ ਤੋਂ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ‘ਤੇ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ। ਸ਼ੁਕਰਵਾਰ ਨੂੰ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ…
-

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ
ਚੰਡੀਗੜ੍ਹ, 22 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 122ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 512 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20…
-

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਪੰਜਾਬ ਸਰਕਾਰ ਦੀ ’ਮੇਰੀ ਰਸੋਈ’ ਯੋਜਨਾ ਦੀ ਹੁਸ਼ਿਆਰਪੁਰ ’ਚ ਸ਼ੁਰੂਆਤ
ਹੁਸ਼ਿਆਰਪੁਰ, 22 ਮਈ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਥਾਨਕ ਵਾਰਡ ਨੰਬਰ 21 ਅਤੇ 26 ਵਿਚ ਪੰਜਾਬ ਸਰਕਾਰ ਦੀ ’ਮੇਰੀ ਰਸੋਈ’ ਯੋਜਨਾ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਲੋਕ ਭਲਾਈ ਦੇ ਕਾਰਜਾਂ ਤਹਿਤ ਇਹ ਇਕ ਇਤਿਹਾਸਕ ਪਹਿਲਕਦਮੀ ਹੈ ਜਿਸ ਤਹਿਤ ਸੂਬੇ ਦੇ ਕਰੀਬ 40 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਲਾਭਪਾਤਰੀਆਂ ਨੂੰ ’ਮੇਰੀ ਰਸੋਈ’ ਯੋਜਨਾ ਤਹਿਤ…
-

ਲਹਿਰਾਗਾਗਾ ਵਿੱਚ ਨਾਮਵਰ ਆੜਤੀ ਪਰਵੀਨ ਕੁਮਾਰ ਟਿੰਕਾ ਆਪਣੇ ਸੈਂਕੜੇ ਸਮਰਥਕਾਂ ਸਮੇਤ “ਆਪ” ਚ’ ਸ਼ਾਮਿਲ, ਵਿਰੋਧੀ ਪਸਤ
ਸੰਗਰੂਰ, 22ਮਈ- ਲਹਿਰਾਗਾਗਾ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਸਿਆਸੀ ਬਲ ਮਿਲਿਆ ਜਦੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਸ਼ਹਿਰ ਦੇ ਨਾਮਵਰ ਆੜਤੀ ਸਵਰਗੀ ਰਾਮ ਨਾਥ ਜਲੂਰ ਵਾਲੇ ਦੇ ਪੋਤੇ ਪਰਵੀਨ…
-

ਕੈਬਨਿਟ ਮੰਤਰੀ ਸ. ਖੁੱਡੀਆਂ ਨੇ 3.19 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੱਕੇ ਖਾਲਿਆ ਦਾ ਰੱਖਿਆ ਨੀਂਹ ਪੱਥਰ
ਲੰਬੀ / ਮਲੋਟ / ਮੁਕਤਸਰ ਸਾਹਿਬ 22 ਮਈ- ਪੰਜਾਬ ਸਰਕਾਰ ਵਲੋਂ ਰਾਜ ਦੇ ਵਸਨੀਕਾਂ ਨੂੰ ਖੇਤੀਬਾੜੀ ਸੈਕਟਰ ਲਈ ਸਿਚਾਈ ਅਤੇ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆਂ ਕਰਵਾਉਣ ਲਈ ਜੰਗੀ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾਂ ਸ.ਗੁਰਮੀਤ ਸਿੰਘ ਖੁੱਡੀਆ ਖੇਤੀਬਾੜੀ,ਪਸੂ ਪਾਲਣ ਤੇ ਡੇਅਰੀ…
-

ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ 33 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦਾ ਵਧੀਆ ਕਾਰਗੁਜ਼ਾਰੀ ਲਈ ਡੀ.ਜੀ.ਪੀ. ਡਿਸਕਾਂ ਨਾਲ ਸਨਮਾਨ
ਸੰਗਰੂਰ, 22 ਮਈ- ਡਾ. ਰਵਜੋਤ ਗਰੇਵਾਲ, ਐਸ.ਐਸ.ਪੀ., ਸੰਗਰੂਰਵਲੋਂ ਜ਼ਿਲ੍ਹਾ ਪੁਲਿਸ ਵਿੱਚ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਆਪਣੀ ਡਿਊਟੀ ਬਹੁਤ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਵਧੀਆ ਕਾਰਗੁਜਾਰੀ ਸਬੰਧੀ 33 ਅਧਿਕਾਰੀਆਂ/ਕਰਮਚਾਰੀਆਂ ਨੂੰ “ਡੀ.ਜੀ.ਪੀ. ਡਿਸਕਾਂ” ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪੁਲਿਸ ਮੁਖੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ”…
-

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 22 ਮਈ: ਪੰਜਾਬ ਦੇ ਕਈ ਹਿੱਸਿਆਂ ਵਿੱਚ ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਵਧਦੀਆਂ ਘਟਨਾਵਾਂ ਬਾਰੇ ਵਧਦੀਆਂ ਚਿੰਤਾਵਾਂ ਵਿਚਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ, ਲੋਕਾਂ ਦੀ ਸੁਰੱਖਿਆ ਦੇ ਨਾਲ-ਨਾਲ ਜਾਨਵਰਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਂਦੇ ਹੋਏ ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨੂੰ ਇੰਨ-ਬਿੰਨ ਲਾਗੂ ਕਰੇਗੀ। ਬੱਚਿਆਂ, ਬਜ਼ੁਰਗਾਂ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਹਿਮ ਫੈਸਲਾ; ਅੱਤ ਦੀ ਗਰਮੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰੀ ਦਫ਼ਤਰਾਂ, ਸਕੂਲਾਂ ਤੇ ਕਾਲਜਾਂ ਦਾ ਸਮਾਂ ਸਵੇਰੇ 7:30 ਵਜੇ ਕੀਤਾ
*ਚੰਡੀਗੜ੍ਹ; 22 ਮਈ:* ਭਿਆਨਕ ਗਰਮੀ ਦੇ ਮੱਦੇਨਜ਼ਰ ਲੋਕਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਸਕੂਲਾਂ ਅਤੇ ਕਾਲਜਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਹੈ। ਵਡੇਰੇ ਜਨਤਕ ਹਿੱਤ ਵਿੱਚ ਨਵੇਂ ਸਮੇਂ ਮੁਤਾਬਕ ਕੰਮਕਾਜ ਦਾ ਸਮਾਂ ਮੌਜੂਦਾ ਸਵੇਰੇ 9:00 ਵਜੇ…
-

ਸਕੂਲ ਬੱਸਾਂ ਦੀ ਚੈਕਿੰਗ; 04 ਬੱਸਾਂ ਦੇ ਕੱਟੇ ਚਲਾਨ
ਸ਼ੇਰਪੁਰ, 22 ਮਈ- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਸ਼ੇਰਪੁਰ ਖੇਤਰ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਹ ਚੈਕਿੰਗ ਮੁਹਿੰਮ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸਕੂਲ ਵਾਹਨਾਂ ਵਿੱਚ ਲਾਗੂ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚਲਾਈ ਗਈ।…
-

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ – ਵੱਖ ਪਿੰਡਾਂ ਵਿੱਚ 98.42 ਲੱਖ ਰੁਪਏ ਦੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ
ਫਿਰੋਜ਼ਪੁਰ, 22 ਮਈ : ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਸ਼ਹਿਰੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 98.42 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ ਕੀਤੇ ਗਏ। ਇਸ ਮੌਕੇ ਉਨ੍ਹਾਂ ਵੱਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ 28 ਪਿੰਡਾਂ ਕੋਠੀ ਰਾਏ ਸਾਹਿਬ, ਗੁਰਦਿਤੀ ਵਾਲਾ, ਬਸਤੀ ਰੋੜਾਂ ਵਾਲੀ, ਬੱਗੇ ਕੇ ਪਿੱਪਲ, ਦੁਲਚੀ ਕੇ,…
-

ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਲੰਬੀ ਹਲਕੇ ਦੇ ਵੱਖ—ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ
ਲੰਬੀ/ ਸ੍ਰੀ ਮੁਕਤਸਰ ਸਾਹਿਬ 21 ਮਈ- ਪੰਜਾਬ ਸਰਕਾਰ ਰਾਜ ਅੰਦਰ ਬੁਨਿਆਦੀ ਢਾਂਚੇ ਦੇ ਵਿਕਾਸ ਲੋਕਾਂ ਨੂੰ ਆਵਾਜਾਈ ਲਈ ਬਿਹਤਰ ਸੜਕੀ ਨੈਟਵਰਕ ਦੇਣ ਲਈ ਬਚਨਬੱਧ ਹੈ, ਇਹ ਪ੍ਰਗਟਾਵਾ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਅੱਜ ਲੰਬੀ ਹਲਕੇ ਨੂੰ ਜੋੜਣ ਵਾਲੀਆਂ ਵੱਖ—ਵੱਖ ਪਿੰਡਾਂ ਦੀਆਂ ਲਿੰਕ ਸੜਕਾਂ…

