Tag: breaking news
-

ਮਲੇਰਕੋਟਲਾ ਪੁਲਿਸ ਵੱਲੋਂ ਭਰਾਵਾਂ ’ਤੇ ਦਾਹ ਨਾਲ ਹਮਲਾ ਕਰਨ ਅਤੇ ਵੀਡੀਓ ਸੋਸ਼ਲ ਮੀਡੀਆ ’ਤੇ ਪਾਉਣ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
ਮਲੇਰਕੋਟਲਾ, 27 ਸਤੰਬਰ 2026: ਸ਼ਰਾਰਤੀ ਅਨਸਰਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰਦਿਆਂ ਮਲੇਰਕੋਟਲਾ ਪੁਲਿਸ ਨੇ ਮੁਹੱਲਾ ਸਦੇਵਾਲਾ ਦੇ ਰਹਿਣ ਵਾਲੇ ਦੋ ਭਰਾਵਾਂ ’ਤੇ ਕੱਚਾ ਦਰਵਾਜ਼ਾ ਜਮਾਲਪੁਰਾ ਵਿਖੇ ਦਾਹ ਅਤੇ ਹੋਰ ਮਾਰੂ ਹਥਿਆਰਾਂ ਨਾਲ ਹਮਲਾ ਕਰਨ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਆਸ਼ਿਫ਼ ਅਲੀ ਉਰਫ਼ ਲੁਹਾਰ, ਮੁਹੰਮਦ ਰਫ਼ੀਕ ਉਰਫ਼…
-

ਕੈਬਨਿਟ ਮੰਤਰੀ ਨੇ 18 ਲੱਖ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ
ਜਲੰਧਰ, 27 ਸਤੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਬਸਤੀ ਗੁਜ਼ਾਂ ਇਲਾਕੇ ਵਿੱਚ 18.46 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ…
-

ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 27 ਸਤੰਬਰ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਨੁਸੂਚਿਤ ਜਾਤੀ (ਐਸ.ਸੀ.) ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਵਜੋਂ ਵਿਕਸਤ ਕਰਨ ਲਈ ਵੱਡੀ ਪਹਿਲ ਕੀਤੀ ਗਈ ਹੈ। ਇਸ ਉਪਰਾਲੇ ਦਾ ਉਦੇਸ਼…
-

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ
ਚੰਡੀਗੜ੍ਹ, 27 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 250ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 592 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ…
-

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 27 ਸਤੰਬਰ 2026: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਕੋਟ ਈਸੇ ਖਾਂ, ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫਸਰ (ਐਸ.ਐਚ.ਓ.) ਇੰਸਪੈਕਟਰ ਸੁਨੀਤਾ ਬਾਵਾ ਅਤੇ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਗੁਰਅਵਤਾਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ…
-

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 27 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹੈ ਅਤੇ ਉਨ੍ਹਾਂ ਦੀ ਸਰਕਾਰ ਬੇਅਦਬੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਢਾਂਚੇ ਨੂੰ ਯਕੀਨੀ ਬਣਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸੂਬਾ ਸਰਕਾਰ ਵੱਲੋਂ ਗਠਿਤ…
-

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 15 ਲੱਖ ਦੇ ਸਕੂਲ ਪ੍ਰਾਜੈਕਟਾਂ ਦਾ ਉਦਘਾਟਨ
ਜਲੰਧਰ, 26 ਸਤੰਬਰ : ਸਿੱਖਿਆ ਦੇ ਖੇਤਰ ਨੂੰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਹੋਰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਸਕੀਮ ਤਹਿਤ 15 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਵਿਕਾਸ ਪ੍ਰਾਜੈਕਟਾਂ ਦਾ…
-

ਔਰਤਾਂ ਨੂੰ ਆਤਮ-ਨਿਰਭਰ ਬਣਾਉਣਾ ਅਤੇ ਲੋਕ-ਪੱਖੀ ਵਿਕਾਸ ਮਾਨ ਸਰਕਾਰ ਦੀ ਮੁੱਖ ਤਰਜੀਹ: ਡਾ. ਗੁਰਪ੍ਰੀਤ ਕੌਰ ਮਾਨ
ਧੂਰੀ, 26 ਸਤੰਬਰ: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ, ਸਨਮਾਨ ਅਤੇ ਸਸ਼ਕਤੀਕਰਨ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਸਖੀਆਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਧੂਰੀ…
-

ਵਿਰਾਸਤ ਏ ਖਾਲਸਾ ਦੇਖਣ ਆਏ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨਾਲ ਸਿੱਖਿਆ ਮੰਤਰੀ ਨੇ ਕੀਤੀ ਮੁਲਾਕਾਤ
ਸ੍ਰੀ ਅਨੰਦਪੁਰ ਸਾਹਿਬ 26 ਸਤੰਬਰ: ਵਿਰਾਸਤ-ਏ-ਖਾਲਸਾ ਵਿਖੇ ਪਹੁੰਚੇ ਪੀ.ਐੱਮ. ਸ਼੍ਰੀ ਸਰਕਾਰੀ ਹਾਈ ਸਕੂਲ, ਚਚੋਕੀ, ਫਗਵਾੜਾ ਦੇ ਵਿਦਿਆਰਥੀਆਂ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਨੇ ਅੱਜ ਅਚਾਨਕ ਮੁਲਾਕਾਤ ਕੀਤੀ। ਸਿੱਖਿਆ ਮੰਤਰੀ ਆਪਣੇ ਜ਼ਰੂਰੀ ਰੁਝੇਵਿਆਂ ਕਾਰਨ ਵਿਰਾਸਤ-ਏ-ਖਾਲਸਾ ਤੋਂ ਬਾਹਰ ਆ ਰਹੇ ਸਨ ਤਾਂ ਉਨ੍ਹਾਂ ਦੀ ਨਜ਼ਰ ਵਿਰਾਸਤ-ਏ-ਖਾਲਸਾ ਦੇਖਣ ਲਈ ਪਹੁੰਚੇ ਲਗਭਗ 400 ਸਕੂਲੀ ਵਿਦਿਆਰਥੀਆਂ ’ਤੇ…
-

ਸ੍ਰੀ ਚਮਕੌਰ ਸਾਹਿਬ ਦੇ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗਰਾਉਂਡ ’ਚੋਂ 500 ਡਰੋਨਾਂ ਨੇ ਅਸਮਾਨ ਨੂੰ ਕੀਤਾ ਰੌਸ਼ਨ
ਸ੍ਰੀ ਚਮਕੌਰ ਸਾਹਿਬਜ਼, 26 ਸਤੰਬਰ: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗਰਾਊਂਡ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ ਜਿਸ ਵਿੱਚ 500 ਡਰੋਨਾਂ ਨੇ ਅਸਮਾਨ ਨੂੰ ਰੁਸ਼ਨਾਉਂਦਿਆਂ ਗੁਰੂ ਜੀ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ ਬਾਰੇ ਬਿਹਤਰੀਨ…
-

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 26 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਵਿੱਚ ਸੋਧਾਂ ਦੀ ਸਮੀਖਿਆ ਕਰਨ ਅਤੇ ਸੁਝਾਅ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਤਾਲਮੇਲ ਵਾਸਤੇ ਸੂਬਾ ਸਰਕਾਰ ਵੱਲੋਂ ਕਾਇਮ ਸੱਤ ਮੈਂਬਰੀ ਉੱਚ-ਪੱਧਰੀ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ। ਇਹ ਮੀਟਿੰਗ ਐਤਵਾਰ ਨੂੰ ਮੁੱਖ ਮੰਤਰੀ…
-

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪਿੰਡ ਤਲਵੰਡੀ ਡੋਗਰਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ
ਅੰਮ੍ਰਿਤਸਰ, 26 ਸਤੰਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਤਲਵੰਡੀ ਡੋਗਰਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਯਾਤਰਾ ਰਾਹੀਂ ਸੰਗਤ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਸ੍ਰੀ ਨੈਣਾ…
-

ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 26 ਸਤੰਬਰ ( ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗ ਰਾਹੀਂ ਹੱਲ ਕਰਵਾਉਣ ਉਪਰੰਤ ਗੱਲਬਾਤ ਕਰਦਿਆਂ ਕੀਤਾ…
-

ਹਰਜੋਤ ਬੈਂਸ ਵੱਲੋਂ ਨੰਗਲ ਵਿੱਚ ਲਗਾਤਾਰ 29ਵੇਂ ਦਿਨ ਵੀ ਸਵੇਰ ਤੋਂ ਜਾਰੀ ਰੱਖੀ ਸਫਾਈ ਮੁਹਿੰਮ
ਨੰਗਲ 26 ਸਤੰਬਰ: ਨੰਗਲ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਵਾਲਾ ਸ਼ਹਿਰ ਬਣਾਉਣ ਲਈ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਈ ਜਾ ਰਹੀ ਵਿਸ਼ੇਸ਼ ਸਫਾਈ ਮੁਹਿੰਮ ਅੱਜ ਲਗਾਤਾਰ 29ਵੇਂ ਦਿਨ ਵੀ ਸਵੇਰ ਤੋਂ ਜਾਰੀ ਰਹੀ। ਸ੍ਰ.ਬੈਂਸ ਖੁੱਦ ਸਵੇਰ ਸਮੇਂ ਨੰਗਲ ਪਹੁੰਚੇ ਅਤੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਸਫਾਈ ਕਾਰਜਾਂ ਦਾ…
-

ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਵਾਢੀ ’ਤੇ ਪਾਬੰਦੀ
ਬਰਨਾਲਾ, 26 ਸਤੰਬਰ- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਵਿਵੇਕ ਕੁਮਾਰ ਮੋਦੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ…
-

ਮਾਲੇਰਕੋਟਲਾ ਦੇ ਅੰਬਰ ’ਤੇ 500 ਡਰੋਨਾਂ ਨੇ ਉਕਰੀ ਸ੍ਰੀ ਗੁਰੂ ਰਵਿਦਾਸ ਜੀ ਦੀ ਰੂਹਾਨੀ ਵਿਰਾਸਤ
ਮਾਲੇਰਕੋਟਲਾ, 25 ਸਤੰਬਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਅਲ-ਫਲਾਹ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਨਿਵੇਕਲੇ ਡਰੋਨ ਸ਼ੋਅ ਨੂੰ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੀ ਸੰਗਤ ਦੇ ਰੂਪ…
-

ਵਿਦਿਆਰਥੀਆਂ ਨੂੰ ਨਵੇਂ ਵੋਟਰ ਵਜੋਂ ਰਜਿਸਟਰ ਹੋਣ ਲਈ ਕੀਤਾ ਗਿਆ ਉਤਸ਼ਾਹਿਤ
ਧਨੌਲਾ, 26 ਸਤੰਬਰ- ਨੌਜਵਾਨਾਂ ਨੂੰ ਲੋਕਤੰਤਰ ਦਾ ਅਹਿਮ ਹਿੱਸਾ ਬਣਾਉਣ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਪਬਲਿਕ ਸਕੂਲ, ਧਨੌਲਾ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਉਲੀਕਿਆ ਗਿਆ। ਇਸ ਮੌਕੇ ਡਾ. ਬਰਜਿੰਦਰ ਪਾਲ ਸਿੰਘ, ਡਿਪਟੀ ਡੀ.ਈ.ਓ. (ਸੈਕੰਡਰੀ ਸਿੱਖਿਆ) ਬਰਨਾਲਾ ਅਤੇ ਸ੍ਰੀ ਮੇਜਰ ਸਿੰਘ,ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫਸਰ ਨੇ ਵਿਸ਼ੇਸ਼ ਤੌਰ ‘ਤੇ…
-

ਬਰਨਾਲਾ ‘ਚ ਚੱਲ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸ਼ਾਨੋ–ਸ਼ੌਕਤ ਨਾਲ ਸੰਪੰਨ
ਬਰਨਾਲਾ, 26 ਸਤੰਬਰ- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਚੱਲ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰਗਬੀ ਅੰਡਰ 17 ਸਾਲ (ਲੜਕੀਆਂ) ਦੇ ਮੁਕਾਬਲੇ ਸ਼ਾਨੋ–ਸ਼ੌਕਤ ਨਾਲ ਸੰਪੰਨ ਹੋ ਗਏ ਹਨ। ਜੇਤੂ ਟੀਮਾਂ ਨੁੰ ਇਨਾਮਾਂ…
-

ਭਾਜਪਾ ਸਰਕਾਰ ਮਨਰੇਗਾ ਬਦਲ ਕੇ ਦਲਿਤਾਂ ਤੋਂ ਰੁਜ਼ਗਾਰ ਖੋਹ ਰਹੀ ਹੈ, ਆਪਣੀ ਦਲਿਤ ਵਿਰੋਧੀ ਮਾਨਸਿਕਤਾ ਦਾ ਪਰਦਾਫਾਸ਼ ਕਰਦੀ ਹੈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 26 ਸਤੰਬਰ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਪੇਂਡੂ ਰੁਜ਼ਗਾਰ ਸਕੀਮ ਵਿੱਚ ਵੱਡੇ ਬਦਲਾਅ ਕਰਕੇ ਦੇਸ਼ ਦੇ ਗਰੀਬਾਂ, ਦਲਿਤਾਂ ਅਤੇ ਮਜ਼ਦੂਰਾਂ ਲਈ ਰੁਜ਼ਗਾਰ ਦੇ ਮੌਕਿਆਂ ਨੂੰ ਯੋਜਨਾਬੱਧ ਤਰੀਕੇ ਨਾਲ ਕਮਜ਼ੋਰ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ…
