Tag: hot news

  • ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

    ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

    ਚੰਡੀਗੜ੍ਹ/ਅੰਮ੍ਰਿਤਸਰ, 8 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅਫਗਾਨ ਨਾਗਰਿਕ ਸਮੇਤ ਚਾਰ ਮੁਲਜ਼ਮਾਂ ਨੂੰ ਅੱਠ ਆਧੁਨਿਕ ਪਿਸਤੌਲ ਨਾਲ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ…

  • *ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

    *ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

    ਚੰਡੀਗੜ੍ਹ, 8 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ-ਮੁਕਤ, ਤੰਦਰੁਸਤ ਅਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ…

  • ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

    ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

    ਚੰਡੀਗੜ੍ਹ/ ਡੇਰਾਬੱਸੀ, 8 ਜੂਨ: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੋਂਦ ਨੇ ਅੱਜ ਫੋਕਲ ਪੁਆਇੰਟ, ਮੁਬਾਰਕਪੁਰ ਵਿਖੇ ਨਵੇਂ ਕਾਰਜਸ਼ੀਲ ਹੋਏ 66 ਕੇਵੀ ਗਰਿੱਡ ਸਬਸਟੇਸ਼ਨ ਦਾ ਉਦਘਾਟਨ ਕੀਤਾ। ਦੱਸਣਯੋਗ ਹੈ ਕਿ ਲਗਭਗ 9.60 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ 66 ਕੇਵੀ ਗਰਿੱਡ ਸਬਸਟੇਸ਼ਨ ਮੁਬਾਰਕਪੁਰ, ਡੇਰਾਬੱਸੀ ਅਤੇ…

  • ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

    ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

    ਚੰਡੀਗੜ੍ਹ, 8 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਪੰਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ ‘ਤੇ ਹਮਦਰਦੀ ਪੂਰਵਕ ਵਿਚਾਰ-ਵਟਾਂਦਰਾ ਕਰਨ ਲਈ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ। ਇਸ ਸਬੰਧੀ ਗੱਲਬਾਤ ਕਰਦਿਆਂ…

  • ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

    ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

    ਚੰਡੀਗੜ੍ਹ, 8 ਜੂਨ: ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ ਵਿਲੱਖਣ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ ਕੀਤੀ। ਤਕਨਾਲੋਜੀ-ਅਧਾਰਤ ਇਸ ਮੁਹਿੰਮ ਤਹਿਤ ਉੱਪਰ ਤੋਂ ਲੈ ਕੇ ਹੇਠਲੇ ਪੱਧਰ ਤੱਕ ਦੇ ਸਾਰੇ ਨਗਰ ਨਿਗਮ ਤੇ ਕੌਂਸਲ ਅਧਿਕਾਰੀ ਰੋਜ਼ਾਨਾ…

  • ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

    ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

    ਚੰਡੀਗੜ੍ਹ; 8 ਜੂਨ 2026: ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 355 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਉਨ੍ਹਾਂ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 67,037 ਹੋ ਗਈ ਹੈ। ਇਸ…

  • ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

    ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

    *ਚੰਡੀਗੜ੍ਹ, 8 ਜੂਨ:* ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ 33 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਸ. ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਪਟਵਾਰੀਆਂ ਨੂੰ ਮੁਬਾਰਕਬਾਦ ਦਿੱਤੀ। ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਨੇਹਾ ਪਟਵਾਰੀਆਂ ਨਾਲ…

  • ਐੱਸਆਈਆਰ ਤਹਿਤ 25 ਜੂਨ ਤੋਂ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਭਰਨਗੇ ਫਾਰਮ : ਜ਼ਿਲ੍ਹਾ ਚੋਣ ਅਫ਼ਸਰ

    ਐੱਸਆਈਆਰ ਤਹਿਤ 25 ਜੂਨ ਤੋਂ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਭਰਨਗੇ ਫਾਰਮ : ਜ਼ਿਲ੍ਹਾ ਚੋਣ ਅਫ਼ਸਰ

    ਫ਼ਿਰੋਜ਼ਪੁਰ, 8 ਜੂਨ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖ਼ਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਜ ਵਿੱਚ ਕੀਤੇ ਜਾ ਰਹੀ ਸਪੈਸ਼ਲ ਇੰਟੈਸਿਵ ਰਿਵੀਜ਼ਨ (ਐਸਆਈਆਰ) ਦੇ ਮੱਦੇਨਜ਼ਰ ਜ਼ਿਲ੍ਹੇ ਦੇ 903 ਪੋਲਿੰਗ ਸਟੇਸ਼ਨਾਂ ‘ਤੇ ਪ੍ਰੀ ਮੈਪਿੰਗ (ਸਾਲ 2003 ਦੀ ਵੋਟਰ ਸੂਚੀ ਨੂੰ ਸਾਲ 2025 ਨਾਲ…

  • ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

    ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

    ਅਮਰਗੜ੍ਹ/ਅਹਿਮਦਗੜ੍ਹ/ਮਾਲੇਰਕੋਟਲਾ, 8 ਜੂਨ:             ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ  ਬਰਿੰਦਰ ਕੁਮਾਰ ਗੋਇਲ ਨੇ ਅੱਜ ਅਮਰਗੜ੍ਹ ਵਿਧਾਨ ਸਭਾ ਹਲਕੇ ਦੇ ਪਿੰਡ ਮਾਣਕਮਾਜਰਾ ਅਤੇ ਦਹਿਲੀਜ਼ ਖ਼ੁਰਦ ਵਿਖੇ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੀ ਮੌਜੂਦ ਰਹੇ। ਇਸ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਇਲਾਕੇ ਦੇ 3,832 ਏਕੜ ਤੋਂ ਵੱਧ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਸਿੰਚਾਈ ਲਈ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਹਰ ਬੂੰਦ ਨੂੰ ਟੇਲਾਂ ਤੱਕ ਪਹੁੰਚਾ ਕੇ ਪਾਣੀ, ਪੰਜਾਬ ਤੇ ਪੰਜਾਬੀਅਤ ਨੂੰ ਸੁਰੱਖਿਅਤ ਕਰਨਾ ਅਤੇ ਨਸ਼ਿਆਂ ਤੋਂ ਜਵਾਨੀ ਨੂੰ ਬਚਾ ਕੇ ‘ਰੰਗਲਾ ਪੰਜਾਬ’ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ ‘ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੀਆਂ। ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਸੂਬੇ ਦੇ ਪਾਣੀਆਂ ਦੀ ਰਾਖੀ ਕਰਨ ਦੇ ਨਾਲ-ਨਾਲ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਹਨ ਤਾਂ ਜੋ ਕਿਸਾਨਾਂ ਨੂੰ ਲੰਬੇ ਸਮੇਂ ਲਈ ਭਰੋਸੇਯੋਗ ਸਿੰਚਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।             ਕੈਬਨਿਟ ਮੰਤਰੀ ਨੇ ਪਿੰਡ ਮਾਣਕਮਾਜਰਾ ਵਿਖੇ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕੋਟਲਾ ਬ੍ਰਾਂਚ ਨਹਿਰ ਵਿੱਚੋਂ ਨਵਾਂ ਭਸੌੜ ਮਾਈਨਰ ਬਣਾਇਆ ਗਿਆ ਹੈ ਜਿਸ ਨੂੰ ਕਰੀਬ 4.07 ਕਰੋੜ ਰੁਪਏ ਦੀ ਲਾਗਤ ਨਾਲ ਕੰਕਰੀਟ ਲਾਈਨਿੰਗ ਕਰਕੇ ਪੱਕਾ ਕੀਤਾ ਗਿਆ ਹੈ ਜਿਸ ਨਾਲ ਜ਼ਿਲ੍ਹਾ ਮਾਲੇਰਕੋਟਲਾ ਅਤੇ ਸੰਗਰੂਰ ਦੇ 9 ਪਿੰਡਾ ਨੂੰ ਲਗਭਗ 50- 60 ਸਾਲਾਂ ਤੋਂ ਬਾਅਦ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ। ਇਸ ਤੋਂ ਇਲਾਵਾ ਭਸੌੜ ਮਾਈਨਰ ਵਿੱਚੋਂ 1.73 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਦਰੋਗੇਵਾਲ ਅਤੇ ਮਾਣਕਮਾਜਰਾ ਲਈ 7,640 ਮੀਟਰ ਲੰਮੀ ਜ਼ਮੀਨਦੋਜ਼ ਪਾਈਪਲਾਈਨ ਵਿਛਾਈ ਜਾ ਰਹੀ ਹੈ। ਇਸ ਪ੍ਰਾਜੈਕਟ ਨਾਲ 1,006 ਏਕੜ ਖੇਤੀਯੋਗ ਰਕਬੇ ਨੂੰ ਸਿੰਚਾਈ ਲਈ ਪਹਿਲੀ ਵਾਰ ਨਹਿਰੀ ਪਾਣੀ ਮਿਲੇਗਾ। ਇਸੇ ਮਾਈਨਰ ਵਿੱਚੋਂ ਕਰੀਬ 1.03 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਰੁਸਤਮਗੜ੍ਹ, ਸੰਗਾਲੀ, ਸੰਗਾਲਾ ਅਤੇ ਭੈਣੀ ਕਲਾਂ ਲਈ 4,200 ਮੀਟਰ ਲੰਮੀ ਪਾਈਪਲਾਈਨ ਵਿਛਾਈ ਜਾ ਰਹੀ ਹੈ ਜਿਸ ਨਾਲ ਕਰੀਬ 980 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਦੇਸ਼ ਦੀ ਆਜਾਦੀ ਉਪਰੰਤ ਪਹਿਲੀ ਵਾਰ ਪ੍ਰਾਪਤ ਹੋਵੇਗੀ।              ਇਸੇ ਤਰ੍ਹਾਂ ਪਿੰਡ ਦਹਿਲੀਜ਼ ਖ਼ੁਰਦ ਵਿਖੇ ਕਰੀਬ 6.17 ਕਰੋੜ ਰੁਪਏ ਦੀ ਲਾਗਤ ਨਾਲ ਉਲੀਕੇ ਨਹਿਰੀ ਪਾਣੀ ਪ੍ਰਾਜੈਕਟਾਂ ਦੀ ਰਸਮੀ ਸ਼ੁਰੂਆਤ ਕਰਨ ਪਿੱਛੋਂ ਕੈਬਨਿਟ ਮੰਤਰੀ ਨੇ ਦੱਸਿਆ ਕਿ 5.63 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਬ੍ਰਾਂਚ ਵਿੱਚੋਂ 20,149 ਮੀਟਰ ਲੰਮੀ ਉੱਚ ਗੁਣਵੱਤਾ ਵਾਲੀ ਆਧੁਨਿਕ ਪਾਈਪਲਾਈਨ ਵਿਛਾਈ ਜਾ ਰਹੀ ਹੈ ਜਿਸ ਨਾਲ ਪਿੰਡ ਮਹਿਰਨਾ ਖ਼ੁਰਦ, ਕੰਗਨਪੁਰ ਅਤੇ ਰਸੂਲਪੁਰ ਦੀ ਕੁੱਲ 1486 ਏਕੜ ਰਕਬੇ ਨੂੰ ਪਹਿਲੀ ਵਾਰ ਭਰੋਸੇਯੋਗ ਨਹਿਰੀ ਪਾਣੀ ਉਪਲਬਧ ਹੋਵੇਗਾ ਜਦਕਿ 54 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦਹਿਲੀਜ਼ ਕਲਾਂ ਅਤੇ ਦਹਿਲੀਜ਼ ਖ਼ੁਰਦ ਦੇ 360 ਏਕੜ ਰਕਬੇ ਨੂੰ ਨਹਿਰੀ ਸਿੰਚਾਈ ਸਹੂਲਤ ਨਾਲ ਜੋੜਿਆ ਜਾਵੇਗਾ।                 ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਵਿਕਾਸ ਅਤੇ ਲੋਕ ਭਲਾਈ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੇ ਆਧੁਨਿਕੀਕਰਨ ਰਾਹੀਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀ ਉਤਪਾਦਨ ਅਤੇ ਆਮਦਨ ਵਿੱਚ ਵਾਧਾ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕਾ ਅਮਰਗੜ੍ਹ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।             ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕਿਬ ਅਲੀ ਰਾਜਾ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਲੇਰਕੋਟਲਾ ਰਘਬੀਰ ਸਿੰਘ ਚੌਂਦਾ, ਚੇਅਰਮੈਂਨ ਮਾਰਕੀਟ ਕਮੇਟੀ ਅਮਰਗੜ੍ਹ ਹਰਪ੍ਰੀਤ ਸਿੰਘ ਨੰਗਲ, ਚੇਅਰਮੈਨ ਪੰਜਾਬ ਹੱਜ ਕਮੇਟੀ ਹਾਸ਼ਿਮ ਸੂਫ਼ੀ, ਆਮ ਆਦਮੀ ਪਾਰਟੀ ਆਗੂ ਕੇਵਲ ਸਿੰਘ ਜਾਗੋਵਾਲ, ਹਲਕਾ ਕੋਆਰਡੀਨੇਟਰ ਨਸ਼ਾ-ਮੁਕਤੀ ਯਾਤਰਾ ਗੁਰਪ੍ਰੀਤ ਸਿੰਘ ਬਨਭੋਰਾ (ਬਿਟੂ) ਸਹਾਇਕ ਕਮਿਸ਼ਨਰ ਮਨਦੀਪ ਕੌਰ, ਡੀ.ਐਸ.ਪੀ. ਸੰਜੀਵ ਕਪੂਰ, ਐਕਸੀਅਨ ਹਰਮਨਿੰਦਰ ਸਿੰਘ, ਐਕਸੀਅਨ ਸੰਗਰੂਰ ਅਤਿੰਦਰਪਾਲ ਸਿੰਘ ਸਿੱਧੂ, ਐਕਸੀਅਨ ਦਮਨਜੀਤ ਸਿੰਘ, ਰਾਜੀਵ, ਅਭਿਜੋਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਮੌਜੂਦ ਸਨ।

  • “ਖੇਤ ਬਚਾਓ ਅਭਿਆਨ” ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

    “ਖੇਤ ਬਚਾਓ ਅਭਿਆਨ” ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

    ਰੂਪਨਗਰ, 8 ਜੂਨ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ “ਖੇਤ ਬਚਾਓ ਅਭਿਆਨ” ਤਹਿਤ ਪਿੰਡ ਬਵਾਨੀ ਖੁਰਦ ਬਲਾਕ ਰੋਪੜ ਵਿਖੇ ਸਾਉਣੀ ਦੀਆਂ ਫ਼ਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ,…

  • 21 ਜੂਨ ਨੂੰ ਦਰਬਾਰ ਗੰਜ ਵਿਖੇ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਅੰਤਰ ਰਾਸ਼ਟਰੀ ਯੋਗਾ ਦਿਵਸ-ਡੀ.ਸੀ

    21 ਜੂਨ ਨੂੰ ਦਰਬਾਰ ਗੰਜ ਵਿਖੇ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਅੰਤਰ ਰਾਸ਼ਟਰੀ ਯੋਗਾ ਦਿਵਸ-ਡੀ.ਸੀ

    ਫਰੀਦਕੋਟ 08 ਜੂਨ,           ਹਰ ਬਜੁਰਗ, ਬੱਚੇ ਅਤੇ ਨੋਜਵਾਨ ਨੂੰ ਆਪਣੀ ਸਿਹਤ ਪ੍ਰਤੀ ਹੋਰ ਸੁਚੇਤ ਕਰਨ ਲਈ ਪੁਰਾਤਨ ਵਿਧੀ, ਯੋਗਾ ਰਾਹੀਂ ਨਿਰੋਗ ਰਹਿਣ ਅਤੇ ਪ੍ਰੇਰਿਤ ਕਰਨ ਹਿੱਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਸਥਾਨਕ ਦਰਬਾਰ ਗੰਜ ਫਰੀਦਕੋਟ, ਕਾਲੂ ਰਾਮ ਦੀ ਬਗੀਚੀ ਨੇੜੇ ਪੰਚਾਇਤੀ ਗਊਸ਼ਾਲਾ ਜੈਤੋ ਅਤੇ ਲਾਲਾ ਲਾਜਪਤਰਾਏ ਪਾਰਕ ਕੋਟਕਪੂਰਾ, ਵਿਖੇ ਸਵੇਰੇ 6ਵਜੇ ਤੋਂ 7 ਵਜੇ ਤੱਕ ਮਨਾਇਆ ਜਾਵੇਗਾ।…

  • ਸਿਹਤਮੰਦ ਮਿੱਟੀ ਅਤੇ ਟਿਕਾਊ ਖੇਤੀ ਲਈ ਜੀਵਾਣੂੰ ਖਾਦਾਂ ਨੂੰ ਅਪਣਾਉਣ ਕਿਸਾਨ: ਡਾ. ਗਰਗ

    ਸਿਹਤਮੰਦ ਮਿੱਟੀ ਅਤੇ ਟਿਕਾਊ ਖੇਤੀ ਲਈ ਜੀਵਾਣੂੰ ਖਾਦਾਂ ਨੂੰ ਅਪਣਾਉਣ ਕਿਸਾਨ: ਡਾ. ਗਰਗ

    ਸੰਗਰੂਰ, 8 ਜੂਨ: ਰਸਾਇਣਕ ਖਾਦਾਂ ਦੀ ਸੰਤੁਲਿਤ, ਸੁਚੱਜੀ ਵਰਤੋਂ ਅਤੇ ਜੀਵਾਣੂੰ ਖਾਦਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਬਾਲੀਆਂ (ਕੱਟੂ) ਵਿਖੇ ਝੋਨੇ ਅਤੇ ਬਾਸਮਤੀ ਦੀ ਪੌਦ ਨੂੰ ਲੱਗਣ ਵਾਲੇ ਜੀਵਾਣੂੰ ਖਾਦ ਦੇ ਟੀਕੇ, ਮਿੱਟੀ ਪਰਖ ਆਧਾਰਿਤ ਖਾਦ ਪ੍ਰਬੰਧਨ ਅਤੇ ਫਾਸਫੋਰਸ ਖਾਦ ਨੂੰ ਝੋਨੇ…

  • ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

    ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

    ਚੰਡੀਗੜ੍ਹ 7 ਜੂਨ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਧੂਰੀ ਜਨਸਭਾ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਹਮਲਾ ਬੋਲਿਆ ਹੈ। ਚੀਮਾ ਨੇ ਕਿਹਾ ਕਿ ਧੂਰੀ ਦੀ ਜਨਸਭਾ ਵਿੱਚ ਪੰਜਾਬ ਦੀ ਜਨਤਾ ਨੇ ਭਾਜਪਾ ਨੂੰ ਉਸ ਦਾ ਅਸਲੀ ਆਈਨਾ ਦਿਖਾ ਦਿੱਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਪੰਜਾਬ…

  • ਰੰਗਲੇ ਪੰਜਾਬ ਦੀ ਸਿਰਜਨਾ ਲਈ ਯੁੱਧ ਨਸ਼ਿਆ ਵਿਰੁੱਧ ਸੰਗਰਾਮ ਹੁਣ ਲੋਕ ਸਮਰਥਨ ਨਾਲ ਲੋਕ ਲਹਰਿ ਬਣਿਆ- ਧਾਲੀਵਾਲ

    ਰੰਗਲੇ ਪੰਜਾਬ ਦੀ ਸਿਰਜਨਾ ਲਈ ਯੁੱਧ ਨਸ਼ਿਆ ਵਿਰੁੱਧ ਸੰਗਰਾਮ ਹੁਣ ਲੋਕ ਸਮਰਥਨ ਨਾਲ ਲੋਕ ਲਹਰਿ ਬਣਿਆ- ਧਾਲੀਵਾਲ

    ਅੰਮ੍ਰਿਤਸਰ/ਅਜਨਾਲਾ, 7 ਜੂਨ()-ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਸ੍ਰ.ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ.ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਰੰਗਲੇ ਪੰਜਾਬ ਦੀ ਸਿਰਜਨਾ ਲਈ ਨਸ਼ਿਆਂ  ਦੇ ਪਸਾਰੇ ਦੀ ਕਬਰ ਪੁੱਟਣ ਲਈ ਵਿੱਢਿਆ ਯੁੱਧ ਨਸ਼ਆਿਂ ਵਿਰੁਧ ਸੰਗਰਾਮ ਹੁਣ ਜਾਗਰੂਕਤਾ ਲੋਕ ਲਹਰਿ ਉੱਭਰ ਚੁੱਕਿਆ ਹੈ ਅਤੇ ਇਸ ਲਹਿਰ ਤਹਿਤ ਯੁੱਧ…

  • ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

    ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

    ਅੰਮ੍ਰਿਤਸਰ, 7 ਜੂਨ (     ) – ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਸ੍ਰੀਮਤੀ ਅਨਿੰਦਤਾ ਮਿੱਤਰਾ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਾਵਨ ਗੁਰਧਾਮ ਦੇ ਦਰਸ਼ਨ ਕੀਤੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।…

  • ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

    ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

    ਚੰਡੀਗੜ੍ਹ, 7 ਜੂਨ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਏ ਤਾਜ਼ਾ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਤੇਲ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ…

  • ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

    ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

    ਚੰਡੀਗੜ੍ਹ, 7 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’  ਦੇ 138ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 541 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20…

  • ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

    ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

    ਚੰਡੀਗੜ੍ਹ, 7 ਜੂਨ: ਸੂਬੇ ਭਰ ‘ਚ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਮੱਦੇਨਜ਼ਰ ਅੱਜ ਰਾਜ ਦੇ 117 ਵਿਧਾਨ ਸਭਾ ਹਲਕਿਆਂ ਦੇ ਸਾਰੇ 24453 ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਨੂੰ ਲੋਕਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਦੇ ਚਲਦਿਆਂ ਅੱਜ ਲਗਭਗ ਇੱਕ ਲੱਖ ਵੋਟਰਾਂ ਦੀ ਮੈਪਿੰਗ ਕੀਤੀ ਗਈ। ਇਹ ਜਾਣਕਾਰੀ…

  • ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ

    ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ

    ਸੁਨਾਮ, 7 ਜੂਨ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਇਨ੍ਹਾਂ ਮਹੱਤਵਪੂਰਨ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ ਅਤੇ ਇਸ ਦੌਰਾਨ ਉਨ੍ਹਾਂ ਨੇ ਕਈ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ।…

  • ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ “ਮੇਰੀ ਰਸੋਈ ” ਯੋਜਨਾ ਤਹਿਤ ਪਿੰਡ ਪੇਜੋਚੱਕ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

    ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ “ਮੇਰੀ ਰਸੋਈ ” ਯੋਜਨਾ ਤਹਿਤ ਪਿੰਡ ਪੇਜੋਚੱਕ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

    ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 7 ਜੂਨ ( ) ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਪੇਜੋਚੱਕ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਵਿਧਾਇਕ ਅਮਰਪਾਲ ਸਿੰਘ ਨੇ…