Tag: latest news
-

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਨੇ ਯਾਰਾ ਇੰਡੀਆ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਅਤੇ ਰਸਾਇਣਾਂ ਦੇ ਪ੍ਰਬੰਧਨ ਬਾਰੇ ਵੈਬਿਨਾਰ ਕਰਵਾਇਆ
ਚੰਡੀਗੜ੍ਹ, 28 ਜਨਵਰੀ: ਚੱਲ ਰਹੇ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ-2026 ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਨੇ ਯਾਰਾ ਇੰਡੀਆ ਦੇ ਸਹਿਯੋਗ ਨਾਲ ਅੱਜ ਸੜਕ ਸੁਰੱਖਿਆ ਪ੍ਰਬੰਧਨ ਅਤੇ ਹਾਦਸਿਆਂ ਦੌਰਾਨ ਰਸਾਇਣਾਂ ਦੇ ਪ੍ਰਬੰਧਨ ਦੇ ਸਬੰਧ ਵਿੱਚ ਫੀਲਡ ਕਰਮਚਾਰੀਆਂ ਦੀ ਤਿਆਰੀ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਵੈਬਿਨਾਰ ਕਰਵਾਇਆ। ਪੰਜਾਬ ਪੁਲਿਸ ਹੈੱਡਕੁਆਰਟਰ…
-

ਜੀ.ਐਨ.ਡੀ.ਯੂ. ਨੇ ਰਚਿਆ ਇਤਿਹਾਸ: ਹੁਣ ਅੰਗਰੇਜ਼ੀ ਦੇ ਨਾਲ ਪੰਜਾਬੀ ਵੀ ਬਣੇਗੀ ਖੋਜ ਦੀ ਭਾਸ਼ਾ
ਚੰਡੀਗੜ੍ਹ/ ਅੰਮ੍ਰਿਤਸਰ, ਜਨਵਰੀ 28: ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.), ਅੰਮ੍ਰਿਤਸਰ ਨੇ ਪੰਜਾਬੀ-ਫਸਟ ਐਜੂਕੇਸ਼ਨ, ਰੀਸਰਚ ਐਂਡ ਗਵਰਨੈਂਸ ਪਾਲਿਸੀ 2026 ਨੂੰ ਮਨਜ਼ੂਰੀ ਦੇ ਕੇ ਇੱਕ ਇਤਿਹਾਸਕ ਅਤੇ ਲੋਕ-ਕੇਂਦ੍ਰਿਤ ਕਦਮ ਚੁੱਕਿਆ ਹੈ, ਜਿਸ ਤਹਿਤ ਵਿਸ਼ਵਵਿਆਪੀ ਅਕਾਦਮਿਕ ਮਿਆਰਾਂ ਨਾਲ ਸਮਝੌਤਾ ਕੀਤੇ ਬਗੈਰ ਪੰਜਾਬੀ (ਗੁਰਮੁਖੀ) ਨੂੰ ਉਚੇਰੀ ਸਿੱਖਿਆ ਦੇ ਕੇਂਦਰ ਵਿੱਚ ਰੱਖਿਆ ਗਿਆ ਹੈ। ਇਸ ਫੈਸਲੇ ਦਾ ਐਲਾਨ ਕਰਦਿਆਂ ਗੁਰੂ…
-

ਫ਼ਿਰੋਜ਼ਪੁਰ ਸ਼ਹਿਰ ਵਿੱਚ ਦਿਨ ਦੇ ਸਮੇਂ ਭਾਰੀ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ
ਫ਼ਿਰੋਜ਼ਪੁਰ, 28 ਜਨਵਰੀ 2026 ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ, ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ, ਪੁਰਾਣਾ ਕੱਚਾ ਜੀਰਾ ਰੋਡ, ਮੱਖੂ ਗੇਟ, ਮੁਲਤਾਨੀ ਗੇਟ, ਕਸੂਰੀ ਗੇਟ, ਖਾਈ ਅੱਡਾ, ਦਿੱਲੀ ਗੇਟ, ਬਗਦਾਦੀ ਗੇਟ, ਸ਼ਹੀਦ ਊਧਮ ਸਿੰਘ ਚੌਕ ਅਤੇ…
-

ਮੇਰਾ ਯੁਵਾ ਭਾਰਤ ਫ਼ਰੀਦਕੋਟ ਵੱਲੋਂ ਰਾਸ਼ਟਰੀ ਵੋਟਰ ਦਿਵਸ ਨਾਲ ਸੰਬੰਧਿਤ ਸੈਮੀਨਾਰ ਦਾ ਕੀਤਾ ਗਿਆ ਆਯੋਜਨ
ਫ਼ਰੀਦਕੋਟ 28 ਜਨਵਰੀ ਮੇਰਾ ਯੁਵਾ ਭਾਰਤ ਫਰੀਦਕੋਟ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ (ਭਾਰਤ ਸਰਕਾਰ ) ਵੱਲੋਂ ਮਾਈ ਭਾਰਤ ਪੋਰਟਲ ਅਧੀਨ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਮੇਰਾ ਯੁਵਾ ਭਾਰਤ ਫ਼ਰੀਦਕੋਟ ਵੱਲੋਂ ਰਾਸ਼ਟਰੀ ਵੋਟਰ ਦਿਵਸ ਨਾਲ ਸੰਬੰਧਿਤ ਸੈਮੀਨਾਰ ਆਯੋਜਿਤ ਕੀਤਾ ਗਿਆ । ਇਹ ਪ੍ਰੋਗਰਾਮ ਮੋਹਿਤ ਕੁਮਾਰ ਸੈਣੀ ਜਿਲ੍ਹਾ ਯੂਥ ਅਫ਼ਸਰ ਅਤੇ ਸ. ਮਨਜੀਤ ਸਿੰਘ ਭੁੱਲਰ ਲੇਖਾ ਅਤੇ ਪ੍ਰੋਗਰਾਮ ਅਫ਼ਸਰ…
-

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਦੇ ਪਹਿਰੇਦਾਰ ਮੁਹਿੰਮ ਲਗਾਤਾਰ ਜਾਰੀ
ਸ੍ਰੀ ਅਨੰਦਪੁਰ ਸਾਹਿਬ 28 ਜਨਵਰੀ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਸੂਬੇ ਭਰ ਵਿੱਚ ਭਰਪੂਰ ਲੋਕ ਸਮਰਥਨ ਮਿਲ ਰਿਹਾ ਹੈ। ਸ. ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਅਗਵਾਈ ਹੇਠ ਇਹ ਮੁਹਿੰਮ ਲਗਾਤਾਰ ਪਿੰਡਾਂ…
-

ਬੱਚਿਆਂ ਦੇ ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨੂੰ ਹੋਰ ਬਿਹਤਰ ਕਰਨ ਲਈ ਆਂਗਣਵਾੜੀ ਵਰਕਰਾਂ ਨੂੰ ਦਿੱਤੀ ਵਿਸ਼ੇਸ ਸਿਖਲਾਈ
ਅਹਿਮਦਗੜ੍ਹ/ ਮਾਲੇਰਕੋਟਲਾ, 28 ਜਨਵਰੀ – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਪੂਰਨ ਪੰਕਜ ਸ਼ਰਮਾ ਦੀ ਅਗਵਾਈ ਹੇਠ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੇ ਬਿਹਤਰ ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਦੇਣ ਲਈ ਆਂਗਣਵਾੜੀ ਵਰਕਰਾਂ ਲਈ ਬਲਾਕ ਅਹਿਮਦਗੜ੍ਹ ਵਿਖੇ ਵਿਸ਼ੇਸ…
-

ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ : ਸੰਦੀਪ ਸੈਣੀ
ਚੰਡੀਗੜ੍ਹ, 28 ਜਨਵਰੀ: ਪੰਜਾਬ ਪਛੜੀਆਂ ਸ਼੍ਰੇਣੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ ਦੀਆਂ ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੋਰਥ ਨਾਲ ਸਵੈ-ਰੁਜ਼ਗਾਰ ਸਥਾਪਿਤ ਕਰਨ ਲਈ ਅਤੇ ਵਿਦਿਆਰਥੀਆਂ ਨੂੰ ਦੇਸ਼ ਅਤੇ ਵਿਦੇਸ਼ਾਂ ਵਿੱਚ ਉਚੇਰੀ ਸਿਖਿਆ ਪ੍ਰਾਪਤ ਕਰਨ ਲਈ ਘੱਟ ਵਿਆਜ ਦੀ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 28 ਜਨਵਰੀ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ, ਜਿਨ੍ਹਾਂ ਨੇ ਮੰਦਭਾਗੀ ਜਹਾਜ਼ ਹਾਦਸੇ ਵਿੱਚ ਆਪਣੀਆਂ ਜਾਨਾਂ ਗੁਆ ਦਿੱਤੀਆਂ, ਦੇ ਅਚਾਨਕ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਉਹ ਇੱਕ ਸਮਰਪਿਤ ਤੇ ਨਿਡਰ ਆਗੂ ਸਨ ਅਤੇ ਜਨਤਕ ਸੇਵਾ ਪ੍ਰਤੀ ਉਨ੍ਹਾਂ…
-

ਮਾਨ ਸਰਕਾਰ ਦਾ ਗਰੀਬ ਅਤੇ ਹਾਸੀਏ ’ਤੇ ਖੜ੍ਹੇ ਵਰਗਾਂ ਲਈ ਵੱਡਾ ਕਦਮ; ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਵੇਗੀ : ਡਾ. ਬਲਜੀਤ ਕੌਰ
ਚੰਡੀਗੜ੍ਹ, 28 ਜਨਵਰੀ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਰੀਬ, ਪੱਛੜੇ ਅਤੇ ਹਾਸੀਏ ’ਤੇ ਖੜ੍ਹੇ ਵਰਗਾਂ ਦੀ ਭਲਾਈ ਲਈ ਲਗਾਤਾਰ ਲੋਕ-ਹਿਤੈਸ਼ੀ ਫੈਸਲੇ ਲਏ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਅਸ਼ੀਰਵਾਦ ਸਕੀਮ ਨੂੰ ਹੋਰ ਪਾਰਦਰਸ਼ੀ, ਸੁਚਾਰੂ ਅਤੇ ਲੋਕ-ਮਿਤਰ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਇਹ ਗੱਲ ਪੰਜਾਬ ਦੇ…
-

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਡਾ. ਰਵਜੋਤ ਸਿੰਘ
ਚੰਡੀਗੜ੍ਹ, 28 ਜਨਵਰੀ:–ਪੰਜਾਬ ਦੇ ਸੰਸਦੀ ਮਾਮਲੇ ਅਤੇ ਐਨ.ਆਰ.ਆਈ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੂਬਾ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਕੱਚੇ ਮੁਲਾਜ਼ਮਾਂ ਸਮੇਤ ਮੁਲਾਜ਼ਮਾਂ ਦੇ ਕਈ ਅਹਿਮ ਮੁੱਦੇ…
-

ਪੇਡਾ ਵੱਲੋਂ ਊਰਜਾ ਸੰਭਾਲ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਪ੍ਰੋਜੈਕਟਾਂ ਲਈ ਅਕਾਦਮਿਕ ਸੰਸਥਾਵਾਂ ਨਾਲ ਸਮਝੌਤੇ ਸਹੀਬੱਧ
ਚੰਡੀਗੜ੍ਹ, 28 ਜਨਵਰੀ:ਸੂਬੇ ਵਿੱਚ ਟਿਕਾਊ ਅਤੇ ਕੁਸ਼ਲ ਊਰਜਾ ਅਧਾਰਿਤ ਭਵਿੱਖ ਯਕੀਨੀ ਬਣਾਉਣ ਲਈ ਊਰਜਾ ਸੰਭਾਲ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਖੋਜ ਅਤੇ ਵਿਕਾਸ (ਆਰ ਐਂਡ ਡੀ) ਪ੍ਰੋਜੈਕਟ ਸ਼ੁਰੂ ਕਰਨ ਲਈ ਉੱਘੀਆਂ ਅਕਾਦਮਿਕ ਸੰਸਥਾਵਾਂ ਨਾਲ ਦੋ ਸਮਝੌਤੇ ਸਹੀਬੱਧ ਕੀਤੇ ਹਨ। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ…
-

ਪੰਜਾਬ ਸਰਕਾਰ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਚਨਬੱਧ; ਜਾਇਜ ਮੰਗਾਂ ਦਾ ਛੇਤੀ ਹੱਲ ਕਰਾਂਗੇ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 28 ਜਨਵਰੀ: ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਦੇ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਸਮੁੱਚੀਆਂ ਜਾਇਜ ਮੰਗਾਂ ਦਾ ਛੇਤੀ ਹੱਲ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ 3 ਫਰਵਰੀ, 2026 ਨੂੰ ਟਰਾਂਸਪੋਰਟ ਸਕੱਤਰ ਨਾਲ ਯੂਨੀਅਨ ਮੈਂਬਰਾਂ ਦੀ ਮੀਟਿੰਗ ਰੱਖੀ ਗਈ…
-

ਮਾਪਿਆਂ ਨੂੰ ਬੱਚਿਆਂ ਦੇ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਲਈ ਕੀਤਾ ਜਾਵੇਗਾ ਪ੍ਰੇਰਿਤ: ਡਿਪਟੀ ਕਮਿਸ਼ਨਰ
ਮਾਨਸਾ, 28 ਜਨਵਰੀਮਾਪਿਆਂ ਨੂੰ ਬੱਚਿਆਂ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਨਸਾ ਵਿੱਚ ਵਿਸ਼ੇਸ਼ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ.ਏ.ਐੱਸ. ਨੇ ਕੀਤੀ। ਉਨ੍ਹਾਂ ਇਸ ਮੌਕੇ ਦਾਖਲਾ ਮੁਹਿੰਮ ਲਈ ਚਲਾਈ ਗਈ ਜਾਗਰੂਕਤਾ ਵੈਨ ਨੂੰ ਹਰੀ…
-

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਆਯੋਜਿਤ
ਸ੍ਰੀ ਮੁਕਤਸਰ ਸਾਹਿਬ, 28 ਜਨਵਰੀ: ਪੰਜਾਬ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹੇ ਵਿੱਚ ਚਲ ਰਹੀਆਂ ਗਤਿਵਿਧੀਆਂ ਦੀ ਸਮੀਖਿਆ ਲਈ ਅੱਜ ਇੱਕ ਵਿਸਤ੍ਰਿਤ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਬੈਠਕ ਦੀ ਪ੍ਰਧਾਨਗੀ ਯੁੱਧ ਨਸ਼ਿਆਂ ਵਿਰੁੱਧ ਦੇ ਮਾਲਵਾ ਜੋਨ ਦੇ ਇੰਚਾਰਜ ਸ਼੍ਰੀ ਚੁਸਪਿੰਦਰ ਸਿੰਘ ਵੱਲੋਂ ਕੀਤੀ ਗਈ। ਬੈਠਕ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼, ਜ਼ਿਲ੍ਹਾ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ…
-

ਐਸਡੀਐਮ/ਆਰਟੀਓ ਫਾਜਿਲਕਾ ਦੀ ਪ੍ਰਧਾਨਗੀ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਅਧਿਕਾਰੀਆਂ ਨਾਲ ਹੋਈ ਮੀਟਿੰਗ
ਫਾਜ਼ਿਲਕਾ 28 ਜਨਵਰੀ ਐਸ.ਡੀ.ਐਮ-ਕਮ-ਆਰ.ਟੀ.ਓ ਫਾਜਿਲਕਾ ਮੈਡਮ ਵੀਰਪਾਲ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸੜਕੀ ਦੁਰਘਟਨਾਵਾਂ *ਤੇ ਠਲ ਪਾਉਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਤੇਜੀ ਲਿਆਂਉਂਦਿਆਂ ਹੋਰ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਜਾਣ। ਐੱਸ.ਡੀ.ਐਮ/ਆਰਟੀਓ ਮੈਡਮ ਵੀਰਪਾਲ ਕੌਰ ਨੇ ਕਿਹਾ ਕਿ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਵੱਖ-ਵੱਖ ਵਿਭਾਗ…
-

ਲਾਈਟਾਂ ਅਤੇ ਟਾਇਲਟ ਬਲਾਕ ਦੀ ਰੈਨੋਵੇਸ਼ਨ ਲਈ 2 ਕਰੋੜ 65 ਲੱਖ ਦੇ ਫੰਡ ਜਾਰੀ-ਵਿਧਾਇਕ ਗੁਰਦਿੱਤ ਸਿੰਘ ਸੇਖੋਂ
ਫ਼ਰੀਦਕੋਟ, 28 ਜਨਵਰੀ: ਪੰਜਾਬ ਸਰਕਾਰ ਵੱਲੋਂ ਕੇਂਦਰੀ ਜੇਲ੍ਹ ਫ਼ਰੀਦਕੋਟ ਦੀ ਹਾਲਤ ਸੁਧਾਰਨ ਅਤੇ ਜੇਲ੍ਹ ਪ੍ਰਬੰਧਨ ਨੂੰ ਆਧੁਨਿਕ ਰੂਪ ਦੇਣ ਲਈ ਵੱਡੀ ਪਹਿਲਕਦਮੀ ਕੀਤੀ ਗਈ ਹੈ। ਇਹ ਜਾਣਕਾਰੀ ਹਲਕਾ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸਾਂਝੀ ਕਰਦਿਆਂ ਦੱਸਿਆ ਕਿ ਜੇਲ੍ਹ ਅੰਦਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ…
-

‘ਯੁਵਾ ਮਿੱਤਰ’ ਸਕੀਮ ਤਹਿਤ ਚੌਥੇ ਦਿਨ ਵਲੰਟੀਅਰਾਂ ਨੂੰ ਦਿੱਤੀ ਹੜ ਅਤੇ ਅੱਗ ਵਰਗੀਆਂ ਗੰਭੀਰ ਆਪਦਾਵਾਂ ਨਾਲ ਨਜਿੱਠਣ ਦੀ ਟ੍ਰੇਨਿੰਗ
ਅੰਮ੍ਰਿਤਸਰ, 27 ਜਨਵਰੀ 2026 — ਕੇਂਦਰ ਸਰਕਾਰ ਦੀ ਮਹੱਤਵਪੂਰਨ ਯੁਵਾ ਮਿੱਤਰ ਸਕੀਮ ਤਹਿਤ ਚੱਲ ਰਹੀ ਟ੍ਰੇਨਿੰਗ ਦੇ ਚੌਥੇ ਦਿਨ ਵਲੰਟੀਅਰਾਂ ਨੂੰ ਹੜ ਅਤੇ ਅੱਗ ਵਰਗੀਆਂ ਆਪਦਾਵਾਂ ਨਾਲ ਨਜਿੱਠਣ ਲਈ ਸਿਧਾਂਤਕ ਦੇ ਨਾਲ-ਨਾਲ ਵਿਸਤ੍ਰਿਤ ਪ੍ਰਯੋਗਿਕ ਟ੍ਰੇਨਿੰਗ ਦਿੱਤੀ ਗਈ, ਤਾਂ ਜੋ ਉਹ ਅਸਲ ਆਪਦਾ ਸਥਿਤੀਆਂ ਵਿੱਚ ਪ੍ਰਭਾਵਸ਼ਾਲੀ ਤਰੀਕੇ ਨਾਲ ਸੇਵਾ ਨਿਭਾ ਸਕਣ। ਇਸ ਦੌਰਾਨ ਸ਼ੁਭਮ ਵਰਮਾ, ਤਜਰਬੇਕਾਰ ਇੰਸਟ੍ਰਕਟਰ, ਵੱਲੋਂ ਹੜ (ਫਲੱਡ) ਸਬੰਧੀ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 332ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.1 ਕਿਲੋ ਹੈਰੋਇਨ ਸਮੇਤ 42 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 27 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 332ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 334 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 35 ਐਫਆਈਆਰਜ਼ ਦਰਜ ਕਰਕੇ 42 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 332 ਦਿਨਾਂ…
-

ਵਿਜੀਲੈਂਸ ਬਿਊਰੋ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 27 ਜਨਵਰੀ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜੰਗਲਾਤ ਗਾਰਡ ਕੁਲਦੀਪ ਸਿੰਘ ਅਤੇ ਦਿਹਾੜੀਦਾਰ ਦਰਸ਼ਨ ਸਿੰਘ ਮੇਟ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਵੇਂ ਦੋਸ਼ੀ ਵਣ ਰੇਂਜ ਦਫ਼ਤਰ ਨਕੋਦਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਸਨ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ…
-

ਪੰਜਾਬ ਵਿੱਚ 21 ਸਰਕਾਰੀ ਕਾਲਜਾਂ ਨੂੰ ਨਵੇਂ ਪ੍ਰਿੰਸੀਪਲ ਮਿਲੇ
ਚੰਡੀਗੜ੍ਹ, 27 ਜਨਵਰੀ: ਸੂਬੇ ਵਿੱਚ ਉਚੇਰੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 21 ਸਰਕਾਰੀ ਕਾਲਜਾਂ ਵਿੱਚ ਪ੍ਰਿੰਸੀਪਲਾਂ ਦੀ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਨ੍ਹਾਂ ਤਾਇਨਾਤੀਆਂ…