Tag: latest news
-

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ: ਸਾਲ 2025 ਦਾ ਲੇਖਾ-ਜੋਖਾ
*ਚੰਡੀਗੜ੍ਹ, 24 ਦਸੰਬਰ:*ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਜਿਹੜੇ ਪਲਾਟ ਧਾਰਕ ਆਪਣੀਆਂ ਬਕਾਇਆ ਕਿਸ਼ਤਾਂ ਜਮ੍ਹਾਂ ਨਹੀਂ ਕਰਵਾ ਸਕੇ ਜਾਂ ਨਿਰਧਾਰਤ ਸਮਾਂ-ਸੀਮਾ ਅੰਦਰ ਉਸਾਰੀ ਮੁਕੰਮਲ ਨਹੀਂ ਕਰ ਸਕੇ ਜਾਂ ਨਾਨ ਕੰਸਟ੍ਰਕਸ਼ਨ ਫੀਸ ਜਮ੍ਹਾਂ ਨਹੀਂ ਕਰਵਾ ਸਕੇ, ਉਨ੍ਹਾਂ ਲਈ ਵਿਭਾਗ ਨੇ ਸਾਲ 2025 ਦੌਰਾਨ ਐਮਨੈਸਟੀ ਸਕੀਮ ਲਿਆਂਦੀ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਕੀਤੀ ਨਿਰਧਾਰਤ
ਚੰਡੀਗੜ੍ਹ, 24 ਦਸੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੈਨਸ਼ਨਰ ਸੇਵਾ ਪੋਰਟਲ ‘ਤੇ ਰਾਜ ਦੇ ਪੈਨਸ਼ਨਰਾਂ ਦੀ 100% ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਅੱਜ ਇਥੇ ਪੈਨਸ਼ਨ ਵੰਡਣ ਵਾਲੇ ਬੈਂਕਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਹਰੇਕ ਬੈਂਕ ਦੇ ਕੇਸ ਲੋਡ ਦੇ ਅਨੁਸਾਰ ਇਸ ਕਾਰਜ਼ ਨੂੰ ਪੂਰਾ ਕਰਨ…
-

ਆਮ ਆਦਮੀ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਅਪੀਲ
ਚੰਡੀਗੜ੍ਹ, 24 ਦਸੰਬਰ ਸ਼ਾਸਨ ਵਿੱਚ ਲੋਕਾਂ ਨੂੰ ਪਹਿਲ ਦੇਣ ਦਾ ਸਪੱਸ਼ਟ ਮਾਪਦੰਡ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦਾ ਹਰੇਕ ਪ੍ਰਸ਼ਾਸਕੀ ਫੈਸਲਾ ਆਮ ਆਦਮੀ ਦੀ ਭਲਾਈ ਤੇ ਰਾਹਤ ਲਈ ਹੋਵੇ। ਇੱਥੇ ਵਿਸ਼ੇਸ਼ ਫਾਉਂਡੇਸ਼ਨ ਕੋਰਸ (ਐਸ.ਐਫ.ਸੀ.) ਲਈ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 298ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.7 ਕਿਲੋ ਹੈਰੋਇਨ ਸਮੇਤ 122 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 24 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 298ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 334 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 85 ਐਫਆਈਆਰਜ਼ ਦਰਜ ਕਰਕੇ 122 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 298 ਦਿਨਾਂ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼
ਚੰਡੀਗੜ੍ਹ, 24 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਸਪੱਸ਼ਟ, ਸਮਾਂਬੱਧ ਨਿਰਦੇਸ਼ ਜਾਰੀ ਕਰਦਿਆਂ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ 1,350 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼
ਚੰਡੀਗੜ੍ਹ, 24 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਸਪੱਸ਼ਟ, ਸਮਾਂਬੱਧ ਨਿਰਦੇਸ਼ ਜਾਰੀ ਕਰਦਿਆਂ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ 1,350 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ…
-

ਪੰਜਾਬ ਸਰਕਾਰ ਦੀ ਸਿਹਤ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਨੇ ਕੀਤਾ ਪੀ.ਐੱਚ.ਸੀ ਕੀਰਤਪੁਰ ਸਾਹਿਬ ਦਾ ਦੌਰਾ
ਕੀਰਤਪੁਰ ਸਾਹਿਬ 23 ਦਸੰਬਰ : ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਲੋਕਾਂ ਖ਼ਾਸਕਰ ਵਿਦਿਆਰਥੀਆਂ ਨੂੰ ਸਿਹਤ ਪ੍ਰਣਾਲੀ ਨਾਲ ਜੋੜਨ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਮੁਹਿੰਮ ਤਹਿਤ ਅੱਜ ਸਰਕਾਰੀ…
-

ਹਲਕਾ ਵਿਧਾਇਕ ਅਤੇ ਚੇਅਰਮੈਨ ਵੱਲੋਂ ਥਾਂਦੇਵਾਲਾ ਦੇ ਸਰਕਾਰੀ ਸਕੂਲ ਵਿਖੇ ਬਹੁਮੰਤਵੀ ਸ਼ੈੱਡ ਦਾ ਉਦਘਾਟਨ
ਥਾਂਦੇਵਾਲਾ (ਸ੍ਰੀ ਮੁਕਤਸਰ ਸਾਹਿਬ), 23 ਦਸੰਬਰ: ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪਿੰਡ ਥਾਂਦੇਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਨਵੇਂ ਤਿਆਰ ਹੋਏ ਬਹੁਮੰਤਵੀ ਪਾਰਕਿੰਗ ਸ਼ੈੱਡ ਦਾ ਉਦਘਾਟਨ ਕੀਤਾ ਗਿਆ, ਇਸ ਮੌਕੇ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ. ਜਗਦੀਪ ਸਿੰਘ ਕਾਕਾ ਬਰਾੜ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ…
-

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ
ਬਟਾਲਾ, 23 ਦਸੰਬਰ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਨੋਜਵਾਨ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਮਾਨਿਕ ਮਹਿਤਾ, ਜਿਲ੍ਹਾ ਕੁਆਰਡੀਨੇਟਰ ‘ਨਸ਼ਾ ਮੁਕਤੀ ਮੋਰਚਾ’ ਗੁਰਦਾਸਪੁਰ ਨੇ ਦੱਸਿਆ ਕਿ ਬਟਾਲਾ ਵਿਖੇ ਹਲਕਾ ਕੁਆਰਡੀਨੇਟਰ, ਵਾਇਸ ਅਤੇ ਬਲਾਕ ਕੋਆਰਡੀਨੇਟਰਾਂ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ। ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਮੁੱਖ…
-

ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ ਮਲੋਟ ਵਿਖੇ ਲਗਾਇਆ ਗਿਆ ਗਊ ਭਲਾਈ ਕੈਂਪ
ਮਲੋਟ/ਸ੍ਰੀ ਮੁਕਤਸਰ ਸਾਹਿਬ, 23 ਦਸੰਬਰ ਸ. ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਹੇਠ, ਸ਼੍ਰੀ ਰਾਹੁਲ ਭੰਡਾਰੀ, ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਅਗਵਾਈ, ਡਾ. ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਗੁਰਦਿੱਤ ਸਿੰਘ ਔਲਖ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਸ਼੍ਰੀ ਮੁਕਤਸਰ ਸਾਹਿਬ ਦੀ ਦੇਖਰੇਖ ਹੇਠ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਬੀਤੇ ਦਿਨੀਂ ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ, ਮਲੋਟ ਸ਼ਹਿਰ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ ਅਤੇ ਇਸ ਕੈਂਪ ਦੌਰਾਨ 25000/- ਰੁਪਏ ਦੀ ਮੁਫ਼ਤ ਦਵਾਈਆਂ ਗਊਸ਼ਾਲਾ ਨੂੰ ਭੇਂਟ ਕੀਤੀਆਂ ਗਈਆਂ। ਇਸ ਮੌਕੇ ਡਾ. ਵਿਨੋਦ ਕੁਮਾਰ ਸੀਨੀਅਰ ਵੈਟਨਰੀ ਅਫ਼ਸਰ ਮਲੋਟ ਨੇ ਸਰਦੀ ਦੀ ਰੁੱਤ ਵਿੱਚ ਪਸ਼ੂਆਂ ਦੇ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ ਅਤੇ ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਛੂਤੀ ਬਿਮਾਰੀਆਂ ਤੋਂ ਬਚਾਓ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਲਗਾਈ ਜਾਂਦੀ ਵੈਕਸੀਨੇਸ਼ਨ ਗਊਸ਼ਾਲਾ ਦੇ ਸਾਰੇ ਪਸ਼ੂਆਂ ਨੂੰ ਲਾਜ਼ਮੀ ਤੌਰ ’ਤੇ ਲਗਵਾਉਣ। ਡਾ. ਪ੍ਰਸ਼ੋਤਮ ਕੁਮਾਰ ਮਾਂਝੀ ਅਤੇ ਡਾ. ਬਿਕਰਮਜੀਤ ਸਿੰਘ ਦੀ ਟੀਮ ਵੱਲੋਂ 30 ਪਸ਼ੂਆਂ ਦਾ ਇਲਾਜ਼ ਕੀਤਾ ਗਿਆ। ਸ਼੍ਰੀ ਪ੍ਰਵੀਨ ਕੁਮਾਰ ਜੈਨ, ਪ੍ਰਧਾਨ ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ, ਮਲੋਟ ਸ਼ਹਿਰ ਵੱਲੋਂ ਕੈਂਪ ਲਗਾਉਣ ’ਤੇ ਪੰਜਾਬ ਗਊ ਸੇਵਾ ਕਮਿਸ਼ਨ ਅਤੇ ਪਸ਼ੂ ਪਾਲਣ ਵਿਭਾਗ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸ਼੍ਰੀ ਪਵਨ ਕੁਮਾਰ ਗਗਨੇਜਾ ਉਪ ਪ੍ਰਧਾਨ ਗਊਸ਼ਾਲਾ, ਸ਼੍ਰੀ ਸ਼ਾਮ ਲਾਲ ਸੁਖੀਜਾ, ਸ਼੍ਰੀ ਅਸ਼ੋਕ ਕੁਮਾਰ ਗੋਇਲ, ਸ਼੍ਰੀ ਰਮੇਸ਼ ਕੁਮਾਰ ਲੱਕੀ, ਸ਼੍ਰੀ ਮਨਵਿੰਦਰ ਸਿੰਘ ਐਸ.ਵੀ.ਆਈ, ਸ਼੍ਰੀ ਮਨਪ੍ਰੀਤ ਸਿੰਘ ਵੀ.ਆਈ, ਸ਼੍ਰੀ ਗੌਤਮ ਵੀ.ਆਈ, ਸ਼੍ਰੀਮਤੀ ਕਾਂਤਾ ਰਾਣੀ, ਸ਼੍ਰੀ ਸੁਖਪ੍ਰੀਤ ਸਿੰਘ ਵੀ.ਪੀ. ਸਮੇਤ ਪਸ਼ੂ ਪਾਲਣ ਵਿਭਾਗ ਦੇ ਹੋਰ ਸਟਾਫ਼ ਮੈਂਬਰ ਹਜ਼ਾਰ ਸਨ।
-

ਸਪੀਕਰ ਸੰਧਵਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ ਕੀਤੀ
ਕੋਟਕਪੂਰਾ 23 ਦਸੰਬਰ ( ) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਮੋਰਾਂਵਾਲੀ ਵਿਖੇ ਅੰਮ੍ਰਿਤਸਰ ਦੇ ਤੀਰਥ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ। ਸ.…
-

ਕਣਕ ਵਿੱਚ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ” ਬਾਰੇ ਦਿੱਤੀ ਜਾਣਕਾਰੀ
ਭਵਾਨੀਗੜ੍ਹ/ਸੰਗਰੂਰ, 23 ਦਸੰਬਰ (000) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ-ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਭਵਾਨੀਗੜ੍ਹ ਸੰਗਰੂਰ ਦੇ ਨੇੜੇ ਪਿੰਡ ਤੁਰੀ ਵਿਖੇ “ਕਣਕ ਵਿੱਚ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ” ‘ਤੇ ਕੇਂਦ੍ਰਿਤ ਇੱਕ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ। ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਵਿਗਿਆਨੀ ਅਤੇ ਇੰਚਾਰਜ, ਸੰਗਰੂਰ ਨੇ ਕਿਸਾਨਾਂ ਨੂੰ ਕਣਕ ਵਿੱਚ ਨਦੀਨਾਂ ਖਾਸ ਕਰਕੇ ਗੁੱਲੀ…
-

ਤਕਨੀਕ-ਸੰਚਾਲਿਤ ਜਣੇਪਾ ਦੇਖਭਾਲ ਦਾ ਵਿਸਤਾਰ ਕਰੇਗਾ ਪੰਜਾਬ, ਜਣੇਪਾ ਮੌਤ ਦਰ ਨੂੰ ਘਟਾਉਣ ਲਈ ਟੀਚਾ ਕੀਤਾ ਨਿਰਧਾਰਤ
ਚੰਡੀਗੜ੍ਹ, 23 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਔਰਤਾਂ ਦੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰਾਜ ਵਿੱਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ (ਐਮ.ਐਮ.ਆਰ.) ਨੂੰ ਘਟਾਉਣ ਲਈ ਸਰਕਾਰੀ ਸਿਹਤ ਸਹੂਲਤਾਂ ’ਤੇ ਪ੍ਰਮਾਣਿਤ ਤਕਨਾਲੋਜੀ-ਅਧਾਰਤ ਦਖਲ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 297ਵੇਂ ਦਿਨ ਪੰਜਾਬ ਪੁਲਿਸ ਵੱਲੋਂ 12.8 ਕਿਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 23 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 297ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 321 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 297 ਦਿਨਾਂ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ
ਚੰਡੀਗੜ੍ਹ, 23 ਦਸੰਬਰ: ਮੈਡੀਕਲ ਕਾਲਜਾਂ ਵਿੱਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਵਾਸਤੇ 68.98 ਕਰੋੜ ਰੁਪਏ ਦੇ ਫੰਡ ਫੌਰੀ ਜਾਰੀ ਕਰਨ ਦਾ ਆਦੇਸ਼ ਦਿੱਤਾ। ਇੱਥੇ ਅੱਜ ਮੈਡੀਕਲ ਸਿੱਖਿਆ ਦੇ ਖੋਜ ਵਿਭਾਗ ਦੀ ਸਮੀਖਿਆ…
-

ਪੰਜਾਬ ਸਰਕਾਰ ਵੱਲੋਂ ਝੋਨਾ ਛੱਡ ਕੇ ਸਾਉਣੀ ਦੀ ਮੱਕੀ ਬੀਜਣ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ
ਚੰਡੀਗੜ੍ਹ, 23 ਦਸੰਬਰ: ਸੂਬੇ ਵਿੱਚ ਸਾਉਣੀ ਦੀ ਮੱਕੀ ਦੇ ਪਾਇਲਟ ਪ੍ਰੋਜੈਕਟ ਦੀ ਸਫਲਤਾ ਦੇ ਮੱਦੇਨਜ਼ਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਉਨ੍ਹਾਂ ਅਗਾਂਹਵਧੂ ਮੱਕੀ ਕਾਸ਼ਤਕਾਰਾਂ ਦਾ ਸਨਮਾਨ ਕੀਤਾ, ਜਿਨ੍ਹਾਂ ਨੇ ਪਾਣੀ ਦੀ ਜ਼ਿਆਦਾ ਖਪਤ ਵਾਲੇ ਝੋਨੇ ਦੀ ਫਸਲ ਦੀ ਥਾਂ ਸਾਉਣੀ ਦੀ ਮੱਕੀ ਦੀ ਖੇਤੀ ਵੱਲ ਰੁਖ਼ ਕੀਤਾ।…
-

ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ – ਈ.ਟੀ.ਓ.
ਚੰਡੀਗੜ੍ਹ/ਅੰਮ੍ਰਿਤਸਰ 23 ਦਸੰਬਰ: ਪੰਜਾਬ ਸਰਕਾਰ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਮਨਾਏ ਗਏ ਰਾਜ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ। ਕੈਬਨਿਟ…
-

ਸ਼ਹੀਦੀ ਸਭਾ: ਫਤਹਿਗੜ੍ਹ ਸਾਹਿਬ ਵਿੱਚ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਕਰਮੀਆਂ, 22 ਪਾਰਕਿੰਗ ਸਥਾਨ, ਸ਼ਟਲ ਬੱਸਾਂ
ਚੰਡੀਗੜ੍ਹ/ਫਤਹਿਗੜ੍ਹ ਸਾਹਿਬ, 23 ਦਸੰਬਰ: ਸ਼ਹੀਦੀ ਸਭਾ ਦੇ ਮੱਦੇਨਜ਼ਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਜ਼ਿਲ੍ਹੇ ਵਿੱਚ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਸਮਾਗਮ ਯਕੀਨੀ ਬਣਾਇਆ ਜਾ ਸਕੇ। ਦਸਵੇਂ ਸਿੱਖ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਦੇ…
-

ਅੰਮ੍ਰਿਤਸਰ ਵਿੱਚ ਡਰੋਨ ਰਾਹੀਂ ਭੇਜੀ 12 ਕਿਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 23 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਵੱਲੋਂ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਤਾਲਮੇਲ ਨਾਲ, ਪਿੰਡ ਡਾਲੇਕੇ, ਲੋਪੋਕੇ, ਅੰਮ੍ਰਿਤਸਰ ਨੇੜਿਓਂ ਲਗਭਗ 12.050 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ…
-

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ
ਚੰਡੀਗੜ੍ਹ 23 ਦਸੰਬਰ : ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਐਨਆਰਆਈ ਮਾਮਲਿਆਂ ਦੇ ਮੰਤਰੀ, ਸ਼੍ਰੀ ਸੰਜੀਵ ਅਰੋੜਾ ਨੇ ।ਅੱਜ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ (ਐਚ.ਐਮ.ਈ.ਐਲ.) ਦੇ ਮਹੱਤਵਪੂਰਨ ਉਦਯੋਗਿਕ ਯੋਗਦਾਨ ਅਤੇ ਭਵਿੱਖੀ ਵਿਸਥਾਰ ਯੋਜਨਾਵਾਂ ਨੂੰ ਉਜਾਗਰ ਕੀਤਾ ਤਾਂ ਜੋ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਐਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ…