Tag: latest news
-

ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੀ ਰੇਡ, ਇੱਕ ਬੱਚੇ ਦੀ ਬਰਾਮਦਗੀ
ਧੂਰੀ, 28 ਮਈ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿਤ ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਰੇਡ ਅਤੇ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਜਨਤਕ ਸਥਾਨਾਂ, ਬਾਜ਼ਾਰਾਂ ਅਤੇ ਹੋਰ ਸੰਵੇਦਨਸ਼ੀਲ ਖੇਤਰਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ ਤਾਂ ਜੋ ਭੀਖ ਮੰਗਣ…
-

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੋਟਾਂ ਦੀ ਗਿਣਤੀ ਲਈ ਨਿਰਧਾਰਿਤ ਗਿਣਤੀ ਕੇਂਦਰਾਂ ਵਾਲੇ ਸਕੂਲਾਂ ਤੇ ਕਾਲਜਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ
ਮਾਨਸਾ, 28 ਮਈ: ਪੰਜਾਬ ਰਾਜ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ-2026 ਦੀ ਗਿਣਤੀ ਮਿਤੀ 29.05.2026 ਨੂੰ ਹੋਣ ਜਾ ਰਹੀ ਹੈ। ਜ਼ਿਲ੍ਹਾ ਮਾਨਸਾ ਵਿੱਚ ਇਹਨਾਂ ਚੋਣਾਂ ਦੀ ਗਿਣਤੀ ਲਈ ਆਡੀਟੋਰੀਅਮ ਹਾਲ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਜ਼ਿਮਨੇਜੀਅਮ ਹਾਲ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਕ੍ਰਿਸ਼ਨਾ ਕਾਲਜ ਆਫ਼ ਫਾਰਮੈਸੀ ਰੱਲੀ ਜ਼ਿਲ੍ਹਾ ਮਾਨਸਾ, ਸ਼ਹੀਦ ਨੰਦ ਸਿੰਘ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ
ਸੀਚੇਵਾਲ (ਜਲੰਧਰ); 28 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਤ ਬਾਬਾ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਸਬੰਧੀ ਕਰਵਾਏ ਸਮਾਗਮ ਦੌਰਾਨ ਪਿੰਡ ਸੀਚੇਵਾਲ ਵਿਖੇ ਮੱਥਾ ਟੇਕਿਆ। ਇਸ ਮੌਕੇ ਇਕ ਪ੍ਰਗਤੀਸ਼ੀਲ ਅਤੇ ਸਵੈ-ਨਿਰਭਰ ਪੰਜਾਬ ਦਾ ਸੁਪਨਾ ਦੇਖਦਿਆਂ ਭਗਵੰਤ ਸਿੰਘ ਮਾਨ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਸੰਤ…
-

ਗੈਂਗਸਟਰਾਂ ‘ਤੇ ਵਾਰ ਦਾ 128ਵਾਂ ਦਿਨ: ਪੰਜਾਬ ਪੁਲਿਸ ਵੱਲੋਂ 364 ਥਾਈਂ ਛਾਪੇਮਾਰੀ; 92 ਗ੍ਰਿਫ਼ਤਾਰ
ਚੰਡੀਗੜ੍ਹ, 28 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 128ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 364 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20…
-

ਬੀਜੇਪੀ ਆਗੂ ਰਵਨੀਤ ਸਿੰਘ ਬਿੱਟੂ ਦਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਸੱਤਾ ਦੇ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਨੂੰ ਦਰਸਾਉਂਦਾ ਹੈ: ਬਲਤੇਜ ਪੰਨੂ
ਚੰਡੀਗੜ੍ਹ 28 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਧੂਰੀ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਕੀਤੇ ਗਏ ਵਿਵਹਾਰ ਨੂੰ ਲੈ ਕੇ ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਿੱਟੂ ਦੇ ਰਵੱਈਏ ਨੇ ਸ਼ਾਲੀਨਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ…
-

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨਾਂ ‘ਤੇ ਅਮਨ ਅਰੋੜਾ ਦਾ ਤਿੱਖਾ ਪਲਟਵਾਰ
ਚੰਡੀਗੜ੍ਹ, 28 ਮਈ- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਲਗਾਏ ਗਏ ਤਮਾਮ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਉਨ੍ਹਾਂ ‘ਤੇ ਪਲਟਵਾਰ ਕੀਤਾ ਹੈ। ਅਮਨ ਅਰੋੜਾ ਨੇ ਕਿਹਾ ਕਿ ਬੀਤੇ ਰੋਜ਼ ਪੰਜਾਬ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਨੂੰ ਜਿੱਥੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਸ਼ਾਂਤੀਪੂਰਨ…
-

ਸੰਗਰੂਰ ਪੁਲਿਸ ਵੱਲੋਂ ਸਨੈਚਿੰਗ ਗਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼; 05 ਮੁਲਜ਼ਮ ਕਾਬੂ
ਸੰਗਰੂਰ, 28 ਮਈ- ਡਾ. ਰਵਜੋਤ ਗਰੇਵਾਲ, ਐਸ.ਐਸ.ਪੀ, ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ-1 ਸੰਗਰੂਰ ਦੇ ਏਰੀਆ ਵਿੱਚ ਚੋਰੀ/ਸਨੈਚਿੰਗ ਦੀ ਵਾਰਦਾਤ ਟਰੇਸ ਕਰਕੇ 05 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ, ਉਨ੍ਹਾਂ ਪਾਸੋਂ ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ ਤੇ ਦਾਹ ਲੋਹਾ,…
-

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ
ਚੰਡੀਗੜ੍ਹ; 28 ਮਈ 2026: ਪੰਜਾਬ ਵਿੱਚ ਬਦਲਦੇ ਤਾਪਮਾਨ ਅਤੇ ਉਮਸ ਭਰੀ ਗਰਮੀ ਦੇ ਆਉਣ ਨਾਲ ਇੱਕ ਵਾਰ ਫਿਰ ਮੌਸਮੀ ਬੀਮਾਰੀਆਂ ਦਾ ਪ੍ਰਕੋਪ ਵਧਣਾ ਸ਼ੁਰੂ ਹੋ ਗਿਆ ਹੈ। ਰੋਜ਼ਾਨਾ ਦੀਆਂ ਬੀਮਾਰੀਆਂ ਤੋਂ ਰਾਹਤ ਲਈ ਪਹਿਲਾਂ ਹੀ ਮਰੀਜ਼ਾਂ ਦੀ ਭੀੜ ਝੱਲ ਰਹੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਬੁਖ਼ਾਰ ਨਾਲ ਸੰਬੰਧਤ ਬੀਮਾਰੀਆਂ, ਸਾਹ ਨਾਲ ਜੁੜੀਆਂ ਇਨਫੈਕਸ਼ਨਾਂ ਅਤੇ ਪੇਟ ਨਾਲ…
-

ਜ਼ੀਰਕਪੁਰ ਵਿੱਚ ਟਿਕਾਊ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬਿਲਡਰਾਂ ਨਾਲ ਕੀਤੀ ਵਿਚਾਰ-ਵਟਾਂਦਰਾ ਮੀਟਿੰਗ
ਜ਼ੀਰਕਪੁਰ/ਚੰਡੀਗੜ੍ਹ, 28 ਮਈ: ਜਾਗਰੂਕਤਾ ਅਤੇ ਆਪਸੀ ਸਹਿਯੋਗ ਰਾਹੀਂ ਵਾਤਾਵਰਣ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਇੱਕ ਅਹਿਮ ਪਹਿਲਕਦਮੀ ਕਰਦਿਆਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.), ਖੇਤਰੀ ਦਫ਼ਤਰ ਐਸ.ਏ.ਐਸ. ਨਗਰ ਵੱਲੋਂ ਜ਼ੀਰਕਪੁਰ ਵਿਖੇ ਬਿਲਡਰ ਵੈਲਫੇਅਰ ਐਸੋਸੀਏਸ਼ਨ ਨਾਲ ਇੱਕ ਵਿਚਾਰ-ਵਟਾਂਦਰਾ ਮੀਟਿੰਗ ਕੀਤੀ ਗਈ। ਇਸ ਸੈਸ਼ਨ ਦਾ ਆਯੋਜਨ ਸੁਪਰਡੈਂਟਿੰਗ ਐਨਵਾਇਰਨਮੈਂਟਲ ਇੰਜੀਨੀਅਰ (ਐਸ.ਈ.ਈ.) ਇੰਜੀ. ਗੁਰਸ਼ਰਨ ਦਾਸ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 28 ਮਈ, 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਵ ਭਰ ਵਿੱਚ ਪ੍ਰਸਿੱਧ ਉਰਦੂ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਸ਼ੋਕ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਡਾ. ਬਸ਼ੀਰ ਬਦਰ ਆਧੁਨਿਕ ਉਰਦੂ ਸਾਹਿਤ ਦੇ ਅਜਿਹੇ ਮਹਾਨ ਵਿਦਵਾਨ ਸਨ, ਜਿਨ੍ਹਾਂ ਨੇ ਗ਼ਜ਼ਲ ਸ਼ੈਲੀ ਨੂੰ ਗੁੰਝਲਦਾਰ…
-

ਭਾਜਪਾ ਸਰਕਾਰ ਦੇ ‘ਅੰਮ੍ਰਿਤ ਕਾਲ’ ਦੇ ਵੱਡੇ-ਵੱਡੇ ਦਾਅਵੇ ਹੋਏ ਫੇਲ੍ਹ, ਭਾਰਤ ਵਿਸ਼ਵ ਦੇ ਚੋਟੀ ਦੇ 15 ਨਿਵੇਸ਼ ਸਥਾਨਾਂ ਦੀ ਸੂਚੀ ਵਿੱਚੋਂ ਹੋਇਆ ਬਾਹਰ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ 28 ਮਈ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਕਿਹਾ ਕਿ ਐਫਡੀਆਈ ਦੇ ਭਰੋਸੇ ਦੇ ਮਾਮਲੇ ਵਿੱਚ ਵਿਸ਼ਵ ਦੀਆਂ ਚੋਟੀ ਦੀਆਂ 15 ਆਰਥਿਕਤਾਵਾਂ ਦੀ ਸੂਚੀ ਵਿੱਚੋਂ ਭਾਰਤ ਦਾ ਬਾਹਰ ਹੋਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਵਿੱਚ ਨਿਵੇਸ਼ਕਾਂ ਦੇ ਟੁੱਟ ਰਹੇ ਭਰੋਸੇ ਦੇ ਡੂੰਘੇ ਸੰਕਟ ਨੂੰ ਦਰਸਾਉਂਦਾ ਹੈ। ਤਾਜ਼ਾ ਐਫਡੀਆਈ ਕਾਨਫੀਡੈਂਸ ਇੰਡੈਕਸ ਰੈਂਕਿੰਗ ਦਾ…
-

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ
ਚੰਡੀਗੜ੍ਹ/ ਐਸਏਐਸ ਨਗਰ, 28 ਮਈ:ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਅਰਪਿਤ ਪਰਾਸ਼ਰ (9ਵਾਂ ਕੋਰਸ) ਅਤੇ ਵਿਸ਼ੇਸ਼ ਸੂਦ (10ਵਾਂ ਕੋਰਸ) ਨੂੰ ਅੱਜ ਕੇਰਲਾ ਦੇ ਏਝੀਮਾਲਾ ਵਿੱਚ ਇੰਡੀਅਨ ਨੇਵਲ ਅਕੈਡਮੀ ਦੀ ਪਾਸਿੰਗ ਆਊਟ ਪਰੇਡ (ਪੀਓਪੀ) ਵਿੱਚ ਭਾਰਤੀ ਜਲ ਸੈਨਾ ਵਿੱਚ ਬਤੌਰ ਅਫ਼ਸਰ ਕਮਿਸ਼ਨ ਮਿਲਿਆ ਹੈ। ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਸਮੀਰ ਸਕਸੈਨਾ, ਏ.ਵੀ.ਐਸ.ਐਮ,…
-

ਵੋਟਾਂ ਦੀ ਗਿਣਤੀ ਵਾਲੇ ਕੇਂਦਰਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ
ਮਾਲੇਰਕੋਟਲਾ, 28 ਮਈ: ਸਕੱਤਰ, ਰਾਜ ਚੋਣ ਕਮਿਸ਼ਨ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਗਰ ਕੌਂਸਲ/ਨਗਰ ਪੰਚਾਇਤ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਦੀਆਂ ਚੋਣਾਂ ਮਿਤੀ 26 ਮਈ 2026 ਨੂੰ ਸਫਲਤਾਪੂਰਵਕ ਕਰਵਾਈਆਂ ਗਈਆਂ ਹਨ। ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਪ੍ਰੋਗਰਾਮ ਅਨੁਸਾਰ ਉਕਤ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਮਿਤੀ 29 ਮਈ 2026 (ਸ਼ੁੱਕਰਵਾਰ) ਨੂੰ ਕੀਤੀ ਜਾਣੀ ਹੈ। ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਅਧੀਨ ਸਥਾਪਿਤ ਗਿਣਤੀ ਕੇਂਦਰ ਸਰਕਾਰੀ ਕਾਲਜ, ਮਾਲੇਰਕੋਟਲਾ, ਸਰਕਾਰੀ ਕਾਲਜ, ਅਮਰਗੜ੍ਹ ਅਤੇ ਐਮ.ਜੀ.ਐਮ.ਐੱਨ. ਸੀਨੀਅਰ ਸੈਕੰਡਰੀ ਸਕੂਲ, ਅਹਿਮਦਗੜ੍ਹ ਵਿਖੇ ਮਿਤੀ 29 ਮਈ 2026 ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ ।
-

ਨਗਰ ਕੌਂਸਲ ਆਮ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਲਈ ਕਾਉਂਟਿੰਗ ਸੈਂਟਰਾਂ ’ਤੇ ਸਾਰੇ ਪ੍ਰਬੰਧ ਮੁਕੰਮਲ — ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 28 ਮਈ – ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 26 ਮਈ 2026 ਨੂੰ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਖੇ ਚੋਣਾਂ ਕਰਵਾਈਆਂ ਗਈਆਂ ਸਨ। ਇਨ੍ਹਾਂ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ…
-

ਨਿਗਮ/ਕੌਂਸਲ ਚੋਣਾਂ: ਤਿਆਰੀਆਂ ਮੁਕੰਮਲ, ਵੋਟਾਂ ਦੀ ਗਿਣਤੀ ਅੱਜ
ਬਰਨਾਲਾ, 28 ਮਈ- ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਭਲਕੇ 29 ਮਈ ਨੂੰ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲ ਭਦੌੜ, ਤਪਾ ਤੇ ਧਨੌਲਾ ਲਈ ਵੋਟਾਂ ਦੀ ਗਿਣਤੀ ਵੱਖ ਵੱਖ ਗਿਣਤੀ ਕੇਂਦਰਾਂ ‘ਤੇ ਹੋਵੇਗੀ। ਇਸੇ ਤਹਿਤ ਅੱਜ…
-

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ
ਚੰਡੀਗੜ੍ਹ 27 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਬੀਤੇ ਕੱਲ੍ਹ ਧੂਰੀ ਨਗਰ ਨਿਗਮ ਚੋਣਾਂ ਦੌਰਾਨ ਕੀਤੇ ਗਏ ਵਿਵਹਾਰ ਨੂੰ ਬੇਹੱਦ ਸ਼ਰਮਨਾਕ, ਨਿੰਦਣਯੋਗ ਅਤੇ ਉਨ੍ਹਾਂ ਦੀ ਘਟੀਆ ਮਾਨਸਿਕਤਾ ਦਾ ਪ੍ਰਤੀਕ ਦੱਸਿਆ ਹੈ। ਪੰਨੂ ਨੇ ਕਿਹਾ ਕਿ ਕੇਂਦਰ…
-

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 27 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਪੁਲਿਸ ਥਾਣਾ ਡਿਵੀਜ਼ਨ ਨੰਬਰ 8, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ…
-

ਭਾਜਪਾ ਨੇ ਭਾਰਤ ਨੂੰ ‘ਵਿਸ਼ਵਗੁਰੂ’ ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਤਾਈਵਾਨ ਵਰਗਾ ਛੋਟਾ ਜਿਹਾ ਦੇਸ਼ ਵੀ ਭਾਰਤ ਨੂੰ ਪਿੱਛੇ ਛੱਡ ਗਿਆ ਹੈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ 27 ਮਈ-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਵਿੱਚ ਭਾਰਤੀ ਆਰਥਿਕਤਾ ਲਗਾਤਾਰ ਕਮਜ਼ੋਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਬਾਰਾਂ ਸਾਲਾਂ ਦੇ ਸ਼ਾਸਨ ਨੇ ਦੇਸ਼ ਨੂੰ ਆਰਥਿਕ ਮੰਦੀ, ਵਧਦੇ ਕਰਜ਼ੇ, ਮਹਿੰਗਾਈ, ਬੇਰੁਜ਼ਗਾਰੀ ਅਤੇ ਨਿਵੇਸ਼ਕਾਂ ਦੇ ਡਿੱਗਦੇ ਭਰੋਸੇ ਦੇ ਮੋੜ ‘ਤੇ ਲਿਆ ਖੜ੍ਹਾ ਕੀਤਾ ਹੈ। ਜਾਰੀ…
-

ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ ‘ਗੁੰਡਾਗਰਦੀ’ ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ
ਚੰਡੀਗੜ੍ਹ, 27 ਮਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਜਪਾ ਦੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ‘ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੌਰਾਨ ਉਨ੍ਹਾਂ ਦੀ ਗੁੰਡਾਗਰਦੀ ਅਤੇ ਚੋਣ ਨਿਯਮਾਂ ਦੀ ਉਲੰਘਣਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਨੇ ਭਾਜਪਾ ਮੰਤਰੀ ਅਤੇ ਭਾਜਪਾ ਆਗੂਆਂ…
