Tag: latest news
-

ਆਮ ਆਦਮੀ ਕਲੀਨਿਕਾਂ ਵੱਲੋਂ ਮੀਲ ਪੱਥਰ ਸਥਾਪਤ, 3 ਸਾਲਾਂ ਵਿੱਚ 4.20 ਕਰੋੜ ਲੋਕਾਂ ਨੂੰ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਅਤੇ 2.29 ਕਰੋੜ ਲੈਬ ਟੈਸਟ ਕੀਤੇ
ਚੰਡੀਗੜ੍ਹ, 19 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੇ ‘ਆਮ ਆਦਮੀ ਕਲੀਨਿਕ’ ਪ੍ਰੋਜੈਕਟ ਨੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸਿਰਫ਼ ਤਿੰਨ ਸਾਲਾਂ ਵਿੱਚ ਆਊਟਪੇਸ਼ੈਂਟ ਵਿਭਾਗ (ਓਪੀਡੀ) ਵਿੱਚ ਆਉਣ ਵਾਲੇ ਮਰੀਜ਼ਾਂ ਨੇ 4.20 ਕਰੋੜ ਅਤੇ ਲੈਬ ਟੈਸਟ…
-

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਮੇਤ ਪਵਿੱਤਰ ਤਿਉਹਾਰਾਂ ਦੀਆਂ ਵਧਾਈਆਂ
ਚੰਡੀਗੜ੍ਹ/ਗੜ੍ਹਸ਼ੰਕਰ, 19 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਹਲਕਾ ਗੜ੍ਹਸ਼ੰਕਰ ਸਮੇਤ ਦੁਨੀਆਂ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਸਮੇਤ ਹੋਰਨਾਂ ਪਵਿੱਤਰ ਤਿਉਹਾਰਾਂ ਦੀਆਂ ਵਧਾਈਆਂ ਦਿੱਤੀਆਂ ਹਨ। ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਸਾਨੂੰ ਸਾਡੇ ਰਵਾਇਤੀ ਤਿਉਹਾਰਾਂ ਨੂੰ ਪੂਰੀ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 232ਵੇਂ ਦਿਨ ਪੰਜਾਬ ਪੁਲਿਸ ਵੱਲੋਂ 561 ਗ੍ਰਾਮ ਹੈਰੋਇਨ ਤੇ 1.1 ਕਿਲੋ ਅਫ਼ੀਮ ਸਮੇਤ 67 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 19 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 232ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 306 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 58 ਐਫਆਈਆਰਜ਼ ਦਰਜ ਕਰਕੇ 67 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 232 ਦਿਨਾਂ…
-

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਬਜ਼ੁਰਗਾਂ ਅਤੇ ਬੱਚਿਆਂ ਨਾਲ ਸਾਂਝੀਆਂ ਕੀਤੀਆਂ ਦੀਵਾਲੀ ਦੀਆਂ ਖੁਸ਼ੀਆਂ
ਹੁਸ਼ਿਆਰਪੁਰ, 19 ਅਕਤੂਬਰ : ਦੀਵਾਲੀ ਦੇ ਪਵਿੱਤਰ ਤਿਉਹਾਰ ਸਬੰਧੀ ਅੱਜ ਰਾਮ ਕਲੋਨੀ ਕੈਂਪ ਸਥਿਤ ਬਿਰਧ ਆਸ਼ਰਮ ਅਤੇ ਆਬਜ਼ਰਵੇਸ਼ਨ ਹੋਮ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ -ਕਮ-ਪ੍ਰਧਾਨ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਥੇ ਮੌਜੂਦ ਬਜ਼ੁਰਗਾਂ ਅਤੇ ਬੱਚਿਆਂ…
-

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਫ਼ਸਲਾਂ ਦੇ ਖਰਾਬੇ ਸਬੰਧੀ ਮੁਆਵਜੇ ਅਧੀਨ 21 ਲੱਖ ਰੁਪਏ ਦੇ ਜਾਰੀ ਕੀਤੇ ਸੈਕਸ਼ਨ ਲੈਟਰ
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ: ਫ਼ਸਲਾਂ ਦੇ ਖਰਾਬੇ ਸਬੰਧੀ ਮੁਆਵਜਾ ਦੇਣ ਲਈ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕੇ ਦੇ ਪਿੰਡ ਲੁਬਾਣਿਆਂਵਾਲੀ ਦੇ ਬਾਬਾ ਦਿਆਲ ਦਾਸ ਦੇ ਡੇਰੇ ਵਿਖੇ ਕਾਨਿਆਂਵਾਲੀ, ਬੂੜਾ ਗੁੱਜਰ, ਲੰਡੇਰੋਡੇ ਅਤੇ ਲੁਬਾਣਿਆਂਵਾਲੀ ਦੇ ਲਾਭਪਾਤਰੀਆਂ ਨੂੰ 21 ਲੱਖ ਰੁਪਏ ਦੀ ਰਾਸ਼ੀ ਦੇ ਸੈਕਸ਼ਨ ਲੈਟਰ ਜਾਰੀ ਕੀਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰੀ ਬਾਰਿਸ਼…
-

ਨੈਸ਼ਨਲ ਗਤਕਾ ਮੁਕਾਬਲਿਆਂ ਵਿੱਚ ਜੇਤੂ ਬੱਚਿਆਂ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਸ਼ੇਸ਼ ਸਨਮਾਨ
ਕੋਟਕਪੂਰਾ, 19 ਅਕਤੂਬਰ – ਬਾਬਾ ਦੀਪ ਸਿੰਘ ਗਤਕਾ ਸੁਸਾਇਟੀ ਦੇ ਬੱਚਿਆਂ ਵੱਲੋਂ ਕੋਚ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਦਿੱਲੀ ਵਿਖੇ ਹੋਏ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਵਿੱਚ 22 ਰਾਜਾਂ ਦੇ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 9 ਗੋਲਡ ਮੈਡਲ ਅਤੇ 2 ਕਾਂਸੀ ਦੇ ਤਗਮੇ ਜਿੱਤੇ ਗਏ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ…
-

ਹਰਜੋਤ ਸਿੰਘ ਬੈਂਸ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ
ਸ੍ਰੀ ਅਨੰਦਪੁਰ ਸਾਹਿਬ 19 ਅਕਤੂਬਰ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਵਿਭਾਗ, ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਸੱਚਾਈ ਅਤੇ ਅੱਛਾਈ ਦੇ ਮਾਰਗ ਤੇ ਚੱਲ ਕੇ ਆਪਣੀਆਂ ਪ੍ਰੰਮਪਰਾਵਾ…
-

ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਆਉਣ ਤੇ ਮੁਕੰਮਲ ਰੋਕ-ਜ਼ਿਲ੍ਹਾ ਮੈਜਿਸਟ੍ਰੇਟ
ਮਾਨਸਾ, 19 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਆਉਣ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਹੈ। ਹੁਕਮ ਵਿੱਚ ਉਨ੍ਹਾਂ ਕਿਹਾ ਕਿ ਵਿਆਹ ਸ਼ਾਦੀਆਂ ਮੌਕੇ ਮੈਰਿਜ ਪੈਲੇਸਾਂ ਵਿੱਚ ਕੁਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ ਲੈ…
-

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਫ਼ਸਲਾਂ ਦੇ ਖਰਾਬੇ ਸਬੰਧੀ ਮੁਆਵਜੇ ਅਧੀਨ 21 ਲੱਖ ਰੁਪਏ ਦੇ ਜਾਰੀ ਕੀਤੇ ਸੈਕਸ਼ਨ ਲੈਟਰ
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ: ਫ਼ਸਲਾਂ ਦੇ ਖਰਾਬੇ ਸਬੰਧੀ ਮੁਆਵਜਾ ਦੇਣ ਲਈ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕੇ ਦੇ ਪਿੰਡ ਲੁਬਾਣਿਆਂਵਾਲੀ ਦੇ ਬਾਬਾ ਦਿਆਲ ਦਾਸ ਦੇ ਡੇਰੇ ਵਿਖੇ ਕਾਨਿਆਂਵਾਲੀ, ਬੂੜਾ ਗੁੱਜਰ, ਲੰਡੇਰੋਡੇ ਅਤੇ ਲੁਬਾਣਿਆਂਵਾਲੀ ਦੇ ਲਾਭਪਾਤਰੀਆਂ ਨੂੰ 21 ਲੱਖ ਰੁਪਏ ਦੀ ਰਾਸ਼ੀ ਦੇ ਸੈਕਸ਼ਨ ਲੈਟਰ ਜਾਰੀ ਕੀਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰੀ ਬਾਰਿਸ਼…
-

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿਰਦੇਸ਼ਾਂ ‘ਤੇ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਨੇ ਹਲਕਾ ਸੁਨਾਮ ਦੇ 09 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ
ਸੁਨਾਮ, 18 ਅਕਤੂਬਰ: ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਸਮੇਂ ਸਿਰ ਰਾਹਤ ਪ੍ਰਦਾਨ ਕਰਨ ਦੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ, ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਸੰਗਰੂਰ, ਸ. ਚਰਨਜੋਤ ਸਿੰਘ ਵਾਲੀਆ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ 09 ਹੜ੍ਹ ਪੀੜਤਾਂ ਨੂੰ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਦੇ ਦਫਤਰ ਵਿਖੇ ਮੁਆਵਜ਼ਾ ਰਾਸ਼ੀ…
-

58 ਯੋਗਾਂ ਟ੍ਰੇਨਰਾਂ ਵੱਲੋਂ ਜ਼ਿਲ੍ਹੇ ਵਿੱਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 231 ਯੋਗ ਕਲਾਸਾਂ: ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ: ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਰੋਜ਼ਾਨਾ ਸਵੇਰੇ ਅਤੇ ਸ਼ਾਮ 231 ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਸ਼ਹਿਰਾਂ ਵਿੱਚ 120 ਯੋਗ ਕਲਾਸਾਂ ਅਤੇ ਪਿੰਡਾਂ ਵਿੱਚ 111 ਯੋਗ ਕਲਾਸਾਂ ਲਗਾਈਆਂ ਜਾ ਰਹੀਆ…
-

ਦਿਵਾਲੀ ਮੌਕੇ ਮਾਲੇਰਕੋਟਲਾ ਪੁਲਿਸ ਵੱਲੋਂ ਸ਼ਹਿਰ ਅਤੇ ਇਲਾਕਿਆਂ ‘ਚ ਫਲੈਗ ਮਾਰਚ
ਮਾਲੇਰਕੋਟਲਾ, 18 ਅਕਤੂਬਰ : ਦਿਵਾਲੀ ਅਤੇ ਬੰਦੀ ਛੋੜ ਦਿਵਸ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਲਈ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਅਗਵਾਈ ਵਿੱਚ ਵਿਸ਼ਾਲ ਫਲੈਗ ਮਾਰਚ ਕੀਤਾ ਗਿਆ। ਫਲੈਗ ਮਾਰਚ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਸਤਪਾਲ ਸਿੰਘ ਉਪ ਕਪਤਾਨ ਪੁਲਿਸ ਸਬ ਡਵੀਜਨ ਮਾਨਵਜੀਤ ਸਿੰਘ, , ਉਪ ਕਪਤਾਨ ਪੁਲਿਸ (ਸਥਾਨਕ) ਆਤਿਸ ਭਾਟੀਆ ਅਤੇ ਉਪ ਕਪਤਾਨ ਪੁਲਿਸ ਸਪੈਸ਼ਲ ਬ੍ਰਾਂਚ ਰਣਜੀਤ ਸਿੰਘ ਸਮੇਤ ਸਬ ਡਵੀਜਨ ਮਾਲੇਰਕੋਟਲਾ ਦੇ ਮੁੱਖ ਅਫਸਰਾਨ ਅਤੇ ਭਾਰੀ ਪੁਲਿਸ ਫੋਰਸ ਨੇ ਹਿੱਸਾ ਲਿਆ। ਇਹ ਫਲੈਗ ਮਾਰਚ ਡਾ. ਜਾਕਿਰ ਹੁਸੈਨ ਸਟੇਡੀਅਮ ਤੋਂ ਸ਼ੁਰੂ ਹੋ ਕੇ ਦਿੱਲੀ ਗੇਟ, ਸਰਕਾਰੀ ਇਮਾਮਵਾੜਾ, ਛੋਟਾ ਚੌਂਕ, ਸੁਨਿਆਰਾ ਚੌਂਕ, ਸਦਰ ਬਜ਼ਾਰ, ਜੈਨ ਸਥਾਪਕ ਤੱਕ ਪੈਦਲ ਕੀਤਾ ਗਿਆ। ਇਸ ਤੋਂ ਬਾਅਦ ਪੁਲਿਸ ਜਥਾ ਕੂਲਰ ਚੌਂਕ, ਹਨੂਮਾਨ ਮੰਦਰ, ਸਰਹੰਦੀ ਗੇਟ, ਜਰਗ ਚੌਂਕ, ਗਰੇਵਾਲ ਚੌਂਕ, ਕਿਲਾ ਰਹਿਮਤਗੜ੍ਹ ਅਤੇ ਨਵੀਂ ਕਚਹਿਰੀ ਰਾਹੀਂ ਗੱਡੀਆਂ ਵਿੱਚ ਸਵਾਰ ਹੋ ਕੇ ਵਾਪਸ ਡਾ. ਜਾਕਿਰ ਹੁਸੈਨ ਸਟੇਡੀਅਮ ‘ਤੇ ਪਹੁੰਚ ਕੇ ਸਮਾਪਤ ਹੋਇਆ। ਇਸੇ ਤਰ੍ਹਾਂ ਸਬ ਡਵੀਜਨ ਅਹਿਮਦਗੜ੍ਹ ਉਪ ਕਪਤਾਨ ਪੁਲਿਸ ਸਬ ਡਵੀਜਨ ਅਹਿਮਦਗੜ੍ਹ ਸੁਖਦੇਵ ਸਿੰਘ, ਸਬ ਡਵੀਜਨ ਅਮਰਗੜ੍ਹ ਵਿਖੇ ਉਪ ਕਪਤਾਨ ਪੁਲਿਸ ਐਨ.ਡੀ.ਪੀ.ਐਸ. ਐਕਟ ਮਾਲੇਰਕੋਟਲਾ (ਵਾਧੂ ਚਾਰਜ ਉਪ ਕਪਤਾਨ ਪੁਲਿਸ ਅਮਰਗੜ੍ਹ) ਯਾਦਵਿੰਦਰ ਸਿੰਘ ਵੱਲੋਂ ਆਪਣੇ ਅਧੀਨ ਅਫਸਰਾਂ ਸਮੇਤ ਫਲੈਗ ਮਾਰਚ ਕੀਤਾ ਗਿਆ। ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਮਾਲੇਰਕੋਟਲਾ ਪੁਲਿਸ ਵੱਲੋਂ ਆਮ ਜਨਤਾ ਦੀ ਸੁਰੱਖਿਆ, ਸ਼ਾਂਤੀ ਤੇ ਭਾਈਚਾਰੇ ਦੀ ਹਿਫ਼ਾਜ਼ਤ ਨੂੰ ਯਕੀਨੀ ਬਣਾਉਣ ਲਈ ਪੂਰੀ ਚੌਕਸੀ ਰੱਖੀ ਜਾ ਰਹੀ ਹੈ, ਤਾਂ ਜੋ ਨਿਵਾਸੀ ਸੁਰੱਖਿਅਤ ਅਤੇ ਸ਼ਾਂਤੀਪੂਰਨ ਢੰਗ ਨਾਲ ਦਿਵਾਲੀ ਮਨਾਉਣ। ਇਸ ਮੌਕੇ ਉਨ੍ਹਾਂ ਤਿਉਹਾਰਾਂ ਦੀ ਮੁਬਰਕਬਾਦ ਦਿੰਦਿਆ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਸੱਕੀ ਗਤੀਵਿਧੀ ਦੀ ਜਾਣਕਾਰੀ ਮਿਲੇ, ਤਾਂ ਤੁਰੰਤ ਹੈਲਪਲਾਈਨ 112 ਜਾਂ ਕੰਟਰੋਲ ਰੂਮ ਮਾਲੇਰਕੋਟਲਾ (91155-87100) ‘ਤੇ ਸੂਚਨਾ ਦੇਣ।
-

ਤਰਨ ਤਾਰਨ ਉਪ ਚੋਣ ਲਈ ਅੱਜ 12 ਉਮੀਦਵਾਰਾਂ ਦੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ
ਤਰਨ ਤਾਰਨ, 18 ਅਕਤੂਬਰ ( ) – ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਹੋ ਰਹੀ ਉਪ ਚੋਣ ਲਈ ਅੱਜ 12 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਰਿਟਰਨਿੰਗ ਅਫਸਰ-ਕਮ-ਐਸਡੀਐਮ ਤਰਨ ਤਾਰਨ ਕੋਲ ਅੱਜ ਅਖਿਲ ਭਾਰਤੀ ਸਿਵ ਸੈਨਾ ਰਾਸ਼ਟਰਵਾਦੀ ਦੇ ਉਮੀਦਵਾਰ ਅਰੁਨ ਕੁਮਾਰ ਖੁਰਮੀ, ਭਾਰਤੀ ਜਨਤਾ ਪਾਰਟੀ ਦੇ ਕਵਰਿੰਗ ਉਮੀਦਵਾਰ ਸੁੱਚਾ ਸਿੰਘ, ਇੰਡੀਅਨ…
-

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਛੇਵੇਂ ਦਿਨ 14 ਨਾਮਜ਼ਦਗੀ ਪੱਤਰ ਦਾਖ਼
ਚੰਡੀਗੜ੍ਹ, 18 ਅਕਤੂਬਰ : ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਛੇਵੇਂ ਦਿਨ 14 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਸੀਟ ਲਈ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਦੋ ਹੋਰ ਨਾਮਜ਼ਦਗੀ…
-

ਸੂਬੇ ਵਿੱਚ ਕਿਸਾਨਾਂ ਨੂੰ ਝੋਨੇ ਦੀ 7472 ਕਰੋੜ ਰੁਪਏ ਦੀ ਅਦਾਇਗੀ, 100 ਫ਼ੀਸਦੀ ਲਿਫਟਿੰਗ ਹੋਈ
ਚੰਡੀਗੜ੍ਹ, 18 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਅਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਝੋਨੇ ਦੀ ਚੱਲ ਰਹੀ ਖਰੀਦ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਅੱਜ ਇੱਥੇ ਆਪਣੀ ਰਿਹਾਇਸ਼ ਵਿਖੇ ਆਈ.ਏ.ਐਸ. ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ…
-

‘ਯੁੱਧ ਨਸ਼ਿਆਂ ਵਿਰੁੱਧ’: 231ਵੇਂ ਦਿਨ, ਪੰਜਾਬ ਪੁਲਿਸ ਵੱਲੋਂ 717 ਗ੍ਰਾਮ ਹੈਰੋਇਨ ਅਤੇ 44 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 18 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 231ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 322 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 43 ਐਫਆਈਆਰਜ਼ ਦਰਜ ਕਰਕੇ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ…
-

ਜਨਵਰੀ 2025 ਤੋਂ ਹੁਣ ਤੱਕ 2408 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਕੀਤਾ ਦੌਰਾ: ਸ. ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ 18 ਅਕਤੂਬਰ 2025: ਸੂਬੇ ਦੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੇ ਕੰਮਕਾਜ ਨਾਲ ਸਬੰਧਤ ਵਿਵਹਾਰਕ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਦੌਰਾ ਕਰਨ ਦਾ ਸੱਦਾ ਦਿੱਤਾ। ਸ. ਸੰਧਵਾਂ ਨੇ ਦੱਸਿਆ ਕਿ 1 ਜਨਵਰੀ 2025…
-

ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫਰ ਲਈ ₹85 ਲੱਖ ਜਾਰੀ:ਡਾ.ਬਲਜੀਤ ਕੋਰ
ਚੰਡੀਗੜ੍ਹ, 18 ਅਕਤੂਬਰ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੇਤਰਹੀਣ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ₹84.26 ਲੱਖ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਰਕਮ ਦਿਵਿਆਂਗ ਨਾਗਰਿਕਾਂ ਨੂੰ ਆਵਾਜਾਈ ਸਹੂਲਤਾਂ ਮੁਹੱਈਆ ਕਰਨ ਲਈ ਨਿਰਧਾਰਤ ਬਜਟ ਦਾ ਹਿੱਸਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ…
-

ਪੰਜਾਬ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 18 ਅਕਤੂਬਰ ਕਰ ਪਾਲਣਾ ਵਿੱਚ ਪਾਰਦਰਸ਼ਤਾ ਅਤੇ ਨਾਗਰਿਕ ਹਿੱਸੇਦਾਰੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡੇ ਯਤਨ ਵਜੋਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸੂਬੇ ਦੀ ਪ੍ਰਸਿੱਧ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸਕੀਮ ਵਿੱਚ ਹੁਣ ਇੱਕ…
-

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਪਿੰਡਾਂ ਵਿੱਚ ਸੜਕਾਂ ਦੀ ਮੁਰੰਮਤ ਲਈ 23 ਕਰੋੜ 80 ਲੱਖ ਰੁਪਏ ਦੀ ਲਾਗਤ ਦੇ ਰੱਖੇ ਨੀਂਹ ਪੱਥਰ
ਲੰਬੀ/ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕਾ ਲੰਬੀ ਦੇ ਪਿੰਡ ਫਤਿਹਪੁਰ ਮਨੀਆਂ ਵਾਲਾ, ਫੁੱਲੂ ਖੇੜਾ, ਭਾਈ ਕੇਰਾ, ਕੋਲਿਆਂਵਾਲੀ, ਕਬਰ ਵਾਲਾ ਅਤੇ ਆਲਮਵਾਲਾ ਵਿਖੇ ਸੜਕਾਂ ਦੀ ਮੁਰੰਮਤ ਸਬੰਧੀ 23 ਕਰੋੜ 80 ਲੱਖ ਰੁਪਏ ਅਤੇ ਸ਼ੈੱਡਾਂ ਦੀ ਉਸਾਰੀ ਲਈ 1 ਕਰੋੜ 75 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ।…