Tag: latest news
-

ਵਿਧਾਇਕ ਜਿੰਪਾ ਨੇ ਮੁਹੱਲਾ ਸੁੰਦਰ ਨਗਰ ’ਚ ਆਂਗਨਵਾੜੀ ਸੈਂਟਰ ’ਚ 20 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 10 ਅਕਤੂਬਰ :ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 13 ਦੇ ਮੁਹੱਲਾ ਸੁੰਦਰ ਨਗਰ ਵਿਚ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਆਂਗਨਵਾੜੀ ਕੇਂਦਰ ਵਿੱਚ ਵਰਧਮਾਨ ਯਾਰਨਜ਼ ਐਂਡ ਥ੍ਰੈੱਡਸ ਲਿਮਟਿਡ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।ਇਸ ਮੌਕੇ ਉਨ੍ਹਾਂ ਕਿਹਾ ਕਿ ਉਦਯੋਗ ਜਗਤ ਵਲੋਂ ਸਮਾਜਿਕ ਕੰਮਾਂ ਪ੍ਰਤੀ ਕੀਤੇ…
-

ਡਿਪਟੀ ਕਮਿਸ਼ਨਰ ਨੇ ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫ਼ੋਰਸ ਨਾਲ ਕੀਤੀ ਮੀਟਿੰਗ
ਬਰਨਾਲਾ, 10 ਅਕਤੂਬਰ ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ ਏ ਐਸ ਵੱਲੋਂ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਸ਼ਾਮਿਲ ਹਨ, ਨਾਲ ਮੀਟਿੰਗ ਕੀਤੀ ਗਈ ਤਾਂ ਜੋ 12 ਅਪ੍ਰੈਲ ਤੋਂ 14 ਅਪ੍ਰੈਲ ਤੱਕ ਹੋਣ ਵਾਲੀ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ…
-

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ
ਚੰਡੀਗੜ੍ਹ, 10 ਅਕਤੂਬਰ: ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਨੇ ਅੱਜ ਆਪਣਾ 47ਵਾਂ ਸਥਾਪਨਾ ਦਿਵਸ ਚੰਡੀਗੜ੍ਹ ਵਿਖੇ ਸ਼ਾਨਦਾਰ ਢੰਗ ਨਾਲ ਮਨਾਇਆ। ਇਸ ਮੌਕੇ ਸੀਨੀਅਰ ਅਧਿਕਾਰੀ, ਕਰਮਚਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਪੈਸਕੋ ਸਾਬਕਾ ਸੈਨਿਕਾਂ ਨੂੰ ਪੰਜਾਬ ਭਰ ਵਿੱਚ ਰੁਜ਼ਗਾਰ ਮੁਹਈਆ ਕਰਵਾਉਣ ਲਈ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਪੈਸਕੋ ਦੇ ਪ੍ਰਬੰਧਕ ਨਿਰਦੇਸ਼ਕ, ਮੇਜਰ ਜਨਰਲ ਹਰਮਨਦੀਪ…
-

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ
ਚੰਡੀਗੜ੍ਹ 10 ਅਕਤੂਬਰ 2025: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਪੰਜਾਬ ਵਿਕਾਸ ਕਮਿਸ਼ਨ (ਪੀ.ਡੀ.ਸੀ.) ਦੇ ਸਹਿਯੋਗ ਨਾਲ ਪਾਰਦਰਸ਼ਤਾ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਪਹੁੰਚ ਅਪਣਾਉਣ ਲਈ ਇੱਕ ਫ਼ੈਸਲਾਕੁੰਨ ਕਦਮ ਚੁੱਕਿਆ ਹੈ। ਜੂਨ 2025 ਵਿੱਚ ਪੀ.ਐਸ.ਪੀ.ਸੀ.ਐਲ. ਵੱਲੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੀਆਂ ਸ਼ਿਕਾਇਤਾਂ ਦੀ ਰਜਿਸਟ੍ਰੇਸ਼ਨ ਲਈ ਇੱਕ ਸਮਰਪਿਤ ਆਨਲਾਈਨ ਪੋਰਟਲ https://grms.pspcl.in ਸ਼ੁਰੂ ਕੀਤਾ ਗਿਆ ਸੀ। ਖਪਤਕਾਰਾਂ ਨੂੰ ਸਸ਼ਕਤ…
-

ਵਿਧਾਇਕ ਜਿੰਪਾ ਨੇ ਰਾਉਂਡਗਲਾਸ ਫਾਊਂਡੇਸ਼ਨ ਵੱਲੋਂ ਭੇਜੀਆਂ 2.25 ਲੱਖ ਦੀਆਂ ਹਾਕੀ ਕਿੱਟਾਂ ਖਿਡਾਰੀਆਂ ਨੂੰ ਵੰਡੀਆਂ
ਹੁਸ਼ਿਆਰਪੁਰ, 10 ਅਕਤੂਬਰ :ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਖੇਡਾਂ ਨੌਜਵਾਨ ਪੀੜ੍ਹੀ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਸਕਾਰਾਤਮਕ ਸੋਚ ਪੈਦਾ ਕਰਨ ਵਿੱਚ ਮਦਦ ਕਰਦੀਆਂ ਹਨ। ਉਹ ਰਾਊਂਡਗਲਾਸ ਫਾਊਂਡੇਸ਼ਨ ਵੱਲੋਂ ਬੱਚਿਆਂ ਨੂੰ 2.25 ਲੱਖ ਰੁਪਏ ਦੀਆਂ ਕਰੀਬ 50 ਹਾਕੀ ਕਿੱਟਾਂ ਵੰਡਣ ਸਮੇਂ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਰਾਊਂਡਗਲਾਸ ਫਾਊਂਡੇਸ਼ਨ ਦੇ ਇਸ…
-

ਯੁੱਧ ਨਸ਼ਿਆਂ ਵਿਰੁੱਧ : ਇੰਦਰਾ ਕਲੋਨੀ ’ਚ ਅਣਅਧਿਕਾਰਤ ਉਸਾਰੀ ਢਾਹੀ
ਜਲੰਧਰ, 10 ਅਕਤੂਬਰ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਫੈਸਲਾਕੁੰਨ ਕਾਰਵਾਈ ਕਰਦਿਆਂ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਅੱਜ ਇੰਦਰਾ ਕਲੋਨੀ ਇਲਾਕੇ ਵਿੱਚ ਇੱਕ ਬਦਨਾਮ ਨਸ਼ਾ ਤਸਕਰ ਨਾਲ ਸਬੰਧਤ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ…
-

ਮੁੱਖ ਮੰਤਰੀ ਨੇ ਚੀਫ਼ ਜਸਟਿਸ ‘ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ
*ਚੰਡੀਗੜ੍ਹ, 10 ਅਕਤੂਬਰ*:ਭਾਰਤ ਦੇ ਚੀਫ ਜਸਟਿਸ ‘ਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਹ ਘਟੀਆ ਹਰਕਤ ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਨਤੀਜਾ ਹੈ। ਰਾਜ ਸਭਾ ਲਈ ਉੱਘੇ ਉਦਯੋਗਪਤੀ ਰਜਿੰਦਰ ਗੁਪਤਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 10 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 223ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 374 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 50 ਐਫਆਈਆਰਜ਼ ਦਰਜ ਕਰਕੇ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 223 ਦਿਨਾਂ…
-

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ
ਚੰਡੀਗੜ੍ਹ/ਨੰਗਲ, 10 ਅਕਤੂਬਰ: ਪੀਣਯੋਗ ਪਾਣੀ ਦੀ ਕਮੀ ਨਾਲ ਜੂਝ ਰਹੇ ਨੰਗਲ ਵਾਸੀਆਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 16 ਕਰੋੜ ਰੁਪਏ ਦਾ ਪਾਈਪਲਾਈਨ ਜਲ ਪ੍ਰੋਜੈਕਟ ਲਗਾਇਆ ਜਾਵੇਗਾ ਜੋ ਸਤਲੁਜ ਦਰਿਆ ਤੋਂ ਸ਼ਹਿਰ ਦੇ ਹਰ ਘਰ ਨੂੰ ਸਾਫ਼ ਪੀਣ ਵਾਲਾ ਪਾਣੀ ਸਪਲਾਈ ਕਰੇਗਾ। ਇਹ ਪ੍ਰੋਜੈਕਟ…
-

ਬੈਂਸ ਤੇ ਸਾਥੀ ਕੈਬਨਿਟ ਮੰਤਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਪੂਰੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ
ਚੰਡੀਗੜ੍ਹ/ਗੁਰਦਾਸਪੁਰ , 10 ਅਕਤੂਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਸਾਥੀ ਕੈਬਨਿਟ ਮੰਤਰੀਆਂ ਨੇ ਅੱਜ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਰੋਹਾਂ ਲਈ ਸੁਚਾਰੂ ਪ੍ਰਬੰਧਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦੀ ਸਮੇਂ-ਸਿਰ ਪੂਰੀ ਕਰਨ ਲਈ ਵਿਸਥਾਰਪੂਰਵਕ ਹੁਕਮ ਜਾਰੀ ਕੀਤੇ। ਸ.…
-

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ ‘ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ
ਚੰਡੀਗੜ੍ਹ, 10 ਅਕਤੂਬਰ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤੇ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਨੂੰ ਡਿਜੀਟਲ ਤੌਰ ‘ਤੇ ਸਮਰੱਥ ਬਣਾਉਣ ਅਤੇ ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ-ਮੁਕਤ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ “ਯੂਨੀਫਾਈਡ ਸਿਟੀਜ਼ਨ ਪੋਰਟਲ” ਨੂੰ ਸ਼ੁਰੂ ਕਰਨ ਵਾਲਾ ਮੋਹਰੀ ਸੂਬਾ ਬਣਨ ਜਾ ਰਿਹਾ…
-

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ
ਚੰਡੀਗੜ੍ਹ, 10 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਪਣੇ ਨਾਗਰਿਕਾਂ ਦੀ ਮਾਨਸਿਕ ਤੰਦਰੁਸਤੀ ਨੂੰ ਯਕੀਨੀ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ “ਪੰਜਾਬ ਰਾਜ ਮਾਨਸਿਕ ਸਿਹਤ ਨੀਤੀ” ਦੀ ਸ਼ੁਰੂਆਤ ਕੀਤੀ। ਇਸ ਕ੍ਰਾਤੀਕਾਰੀ ਪਹਿਲ ਦਾ ਉਦੇਸ਼ ਮਾਨਸਿਕ ਤੰਦਰੁਸਤੀ ਨੂੰ…
-

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨਾਲ ਸਮੀਖਿਆ ਮੀਟਿੰਗ
ਚੰਡੀਗੜ੍ਹ, 10 ਅਕਤੂਬਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ- ਕਮ- ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ, ਐੱਸ.ਐੱਸ.ਪੀ ਡਾ. ਰਵਜੋਤ ਗਰੇਵਾਲ ਅਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਿਬਿਨ ਸੀ ਨੇ ਤਰਨ ਤਾਰਨ…
-

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਚੰਡੀਗੜ੍ਹ, 9 ਅਕਤੂਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ ਤੁਰੰਤ ਅਪਗ੍ਰੇਡ ਕਰਨ ਅਤੇ ਨਵੰਬਰ ਦੇ ਅੱਧ ਤੱਕ ਇਹਨਾਂ ਸੜਕਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕਰਨ ਦੀ ਹਦਾਇਤ ਕੀਤੀ ਹੈ ਤਾਂ ਜੋ ਨੌਵੇਂ ਪਾਤਸ਼ਾਹ ਸ੍ਰੀ…
-

ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
*ਚੰਡੀਗੜ੍ਹ, 9 ਅਕਤੂਬਰ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ (ਇੰਟਰਪ੍ਰੀਨਿਊਰਿਸ਼ਪ ਮਾਈਂਡਸੈੱਟ ਕੋਰਸ) ਦੀ ਸ਼ੁਰੂਆਤ ਕੀਤੀ ਤਾਂ ਕਿ ਪੰਜਾਬ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਵਾਲੀ ਧਰਤੀ ਬਣਾਇਆ ਜਾ ਸਕੇ। ਅੱਜ ਇੱਥੇ ਟੈਗੋਰ ਥੀਏਟਰ ਵਿਖੇ…
-

ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ ‘ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਲੁਧਿਆਣਾ, 9 ਅਕਤੂਬਰ: ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰੀ ਮਿਆਰਾਂ ‘ਤੇ ਬਦਲਣ ‘ਤੇ ਕੇਂਦ੍ਰਿਤ ਸ਼ਹਿਰ-ਪੱਧਰੀ ਕਮੇਟੀ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ ਵੀਰਵਾਰ ਨੂੰ ਸਰਾਭਾ ਨਗਰ ਵਿੱਚ ਨਗਰ ਨਿਗਮ ਦੇ ਜ਼ੋਨ ਡੀ ਦਫ਼ਤਰ ਵਿਖੇ ਹੋਈ। ਮੀਟਿੰਗ…
-

ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ ‘ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਚੰਡੀਗੜ੍ਹ, 9 ਅਕਤੂਬਰ:ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ ਵਿੱਚ ਸਾਕਾਰਾਤਮਕ ਬਦਲਾਅ ਲਈ ਇਕ ਸੈਕਟਰ-ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਸਰਕਾਰ ਅਤੇ ਰੀਅਲ ਅਸਟੇਟ ਉਦਯੋਗ ਦਰਮਿਆਨ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰੋਡਮੈਪ ਤਿਆਰ ਕਰੇਗੀ। ਇਸ ਕਮੇਟੀ ਦਾ ਗਠਨ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕੀਤਾ ਗਿਆ ਹੈ ਅਤੇ ਇਸ ਦਾ ਉਦੇਸ਼…
-

ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵਰਤੀ ਗਈ ਚੌਕਸੀ ਰੰਗ ਲਿਆਈ
ਕੀਰਤਪੁਰ ਸਾਹਿਬ 09 ਅਕਤੂਬਰ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਭਾਵਿਤ ਪਿੰਡਾਂ ਵਿਚ ਮੈਡੀਕਲ ਟੀਮਾਂ ਨੇ ਪੂਰੀ ਤਰਾਂ ਚੋਂਕਸੀ ਨਾਲ ਕੰਮ ਕੀਤਾ ਹੈ। ਸਿਵਲ ਸਰਜਨ ਰੂਪਨਗਰ ਡਾਕਟਰ ਸੁਖਵਿੰਦਰਜੀਤ ਸਿੰਘ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਬਲਾਕ ਕੀਰਤਪੁਰ ਸਾਹਿਬ ਵਿੱਚ ਆਸ਼ਾ ਵਰਕਰਾਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ 14 ਸਤੰਬਰ ਤੋਂ ਕੀਤਾ ਜਾ ਰਿਹਾ ਫ਼ੀਵਰ…
-

ਫੂਡ ਸੇਫ਼ਟੀ ਅਧਿਕਾਰੀਆਂ ਨੇ ਮਠਿਆਈਆਂ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ
ਫਿ਼ਰੋਜ਼ਪੁਰ, 9 ਅਕਤੂਬਰ 2025. ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਡਾ. ਅਮਰਵੀਰ ਸਿੰਘ ਸਿੱਧੂ ਡੈਜੀਗਨੇਟਿਡ ਅਫਸਰ ਫੂਡ ਸੇਫਟੀ ਅਤੇ ਡਾ: ਸਰਬਜੀਤ ਕੌਰ ਫੂਡ ਸੇਫਟੀ ਅਫਸਰ ਵੱਲੋਂ ਬੀਤੇ ਦਿਨੀ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਵਿਖੇ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਹਲਵਾਈਆਂ ਨੂੰ ਸਾਫ ਸਫਾਈ ਦਾ ਖਾਸ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਅਤੇ ਰਾ ਮਟਿਰੀਅਲ ਗੁਣਵੱਤਾ ਭਰਪੂਰ ਵਰਤਣ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਹਲਵਾਈਆਂ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਸਾਫ ਸਫਾਈ, ਸਾਫ ਕੱਪੜੇ, ਦਸਤਾਨੇ, ਟੋਪੀ ਆਦਿ ਵਰਤਣ ਦੀ ਤਾੜਨਾ ਕੀਤੀ। ਇਸ ਦੌਰਾਨ ਹਲਵਾਈ ਦੁਕਾਨਦਾਰਾਂ ਦੇ ਲਾਇੰਸਸ/ ਰਜਿਸਟ੍ਰੇਸ਼ਨ ਦੀ ਚੈਕਿੰਗ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕਾ ਨਿਵਾਸੀਆਂ ਨੂੰ ਮਿਆਰੀ ਅਤੇ ਗੁਣਵੱਤਾ ਭਰਪੂਰ ਮਠਿਆਈਆਂ ਵੇਚਣ ਲਈ ਹਲਵਾਈਆਂ ਨੂੰ ਹਦਾਇਤ ਕੀਤੀ ਗਈ। ਉਨ੍ਹਾਂ ਦੁਕਾਨਦਾਰਾ ਨੂੰ ਕਿਹਾ ਕਿ ਫੂਡ ਸੇਫਟੀ ਸਟੈਡਰਡ ਐਕਟ 2006 ਦੇ ਤਹਿਤ ਫੂਡ ਲਾਇੰਸਸ ਲਿਆ ਜਾਵੇ ਅਤੇ ਬਿੱਲ ਬੁੱਕ ਤੇ ਲਾਇੰਸਸ/ ਰਜਿਸਟ੍ਰੇਸ਼ਨ ਨੰਬਰ ਜ਼ਰੂਰ ਲਿਖਿਆ ਜਾਵੇ ਅਤੇ ਮਠਿਆਈਆਂ ਵਿੱਚ ਉੱਚ ਕੁਆਲਟੀ ਦੇ ਮਨਜ਼ੂਰਸ਼ੁਦਾ ਰੰਗਾਂ ਦੀ ਹੀ ਵਰਤੋ ਕੀਤੀ ਜਾਵੇ। ਮੁਨੱਖੀ ਖਪਤ ਵਾਲੇ ਪਦਾਰਥਾਂ ਦੀ ਸੁੱਧਤਾਂ ਨੂੰ ਜਾਣਨ ਲਈ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਵਿਖੇ ਅਲੱਗ—ਅਲੱਗ ਸਥਾਨਾਂ ਤੋਂ 11 ਸੈਂਪਲ ਭਰੇ ਗਏ ਅਤੇ ਦੁਕਾਨਾਂ ਦੀਆਂ ਇੰਨਸਪੈਕਸ਼ਨਾਂ ਕੀਤੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿਸੇ ਵੀ ਤਰ੍ਹਾਂ ਦੀ ਮਲਾਵਟ ਕਰਨ ਵਾਲੇ ਨੂੰ ਬਖਸਿ਼ਆ ਨਹੀਂ ਜਾਵੇਗਾ ਅਤੇ ਫੂਡ ਸੇਫਟੀ ਸਟੈਡਰਡ ਐਕਟ 2006 ਨੂੰ ਸਖਤੀ ਨਾਲ ਲਾਗੂ ਕੀਤਾ ਜਵੇਗਾ।
-

ਵਿਦਿਆਰਥੀ ਪਹੁੰਚੇ ਫਾਇਰ ਬ੍ਰਿਗੇਡ ਸਟੇਸ਼ਨ ਤੇ ਸਿੱਖੇ “ਅੱਗ ਤੋ ਬਚਾਅ” ਦੇ ਗੁਰ
ਬਟਾਲਾ, 09 ਅਕਤੂਬਰ ( ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਮੀਨਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਤਿਹਗੜ ਚੂੜੀਆਂ ਦੇ ਦਿਸ਼ਾ ਨਿਰਦੇਸ਼ ‘ਚ ਵਕੋਸ਼ਨਲ ਟ੍ਰੇਨਰ ਬਲਦੇਵ ਸਿੰਘ, ਜਗਰੂਪ ਸਿੰਘ, ਗੁਰਿੰਦਰ ਸਿੰਘ ਦੇ ਨਾਲ ਐਨ.ਐਸ.ਕਿਊ.ਐਫ. ਦੇ 100 ਵਿਦਿਆਰਥੀ ਸਟੇਸ਼ਨ ਫਾਇਰ ਬ੍ਰਿਗੇਡ ਬਟਾਲਾ ਵਿਖੇ “ਅੱਗ ਤੋ ਬਚਾਅ” ਸਬੰਧੀ ਗੁਰ ਸਿੱਖਣ ਲਈ ਪਹੁੰਚੇ। ਇਸ ਮੌਕੇ ਸਟੇਸ਼ਨ ਇੰਚਾਰਜ…