Tag: latest news
-

ਵਿਧਾਇਕ ਸ਼ੈਰੀ ਕਲਸੀ ਨੇ ਨੌਸ਼ਹਿਰਾ ਮੱਝਾ ਸਿੰਘ ਦੇ ਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਕੀਤੀ ਪੂਰੀ
ਨੌਸ਼ਹਿਰਾ ਮੱਝਾ ਸਿੰਘ/ਬਟਾਲਾ, 1 ਅਕਤੂਬਰ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਨੌਸ਼ਹਿਰਾ ਮੱਝਾ ਸਿੰਘ ਦੇ ਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਕੀਤੀ ਹੈ। ਉਨ੍ਹਾਂ ਵਲੋਂ ਅੱਜ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਸੀਵਰੇਜ਼ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ…
-

ਨਾਰਕੋ ਕੋਆਰਡੀਨੇਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ
ਮਾਲੇਰਕੋਟਲਾ 01 ਅਕਤੂਬਰ –ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਆਰਡ) ਕਮੇਟੀ ਦੀ ਮੀਟਿੰਗ ਕੀਤੀ ਗਈ। ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਪੱਧਰ ‘ਤੇ ਨਸ਼ਿਆਂ ਵਿਰੁੱਧ ਹੋਰ ਅਸਰਦਾਰ ਢੰਗ ਨਾਲ ਕਦਮ ਚੁੱਕੇ…
-

ਐਸ.ਡੀ.ਐਮ ਬਟਾਲਾ, ਖੇਤੀਬਾੜੀ ਅਧਿਕਾਰੀਆਂ ਨਾਲ ਪਿੰਡ ਕਰਵਾਲੀਆਂ ਪਹੁੰਚੇ
ਬਟਾਲਾ, 1 ਅਕਤੂਬਰ ( ) ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਦੇ ਆਦੇਸ਼ਾਂ ਤਹਿਤ ਖੇਤੀਬਾੜੀ ਦੇ ਕਿਸਾਨ ਭਲਾਈ ਵਿਭਾਗ ਵੱਲੋਂ ਅੱਜ ਬਟਾਲਾ ਬਲਾਕ ਦੇ ਪਿੰਡ ਕਰਵਾਲੀਆਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿਚ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ ਬਟਾਲਾ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਸਹਾਇਕ ਲੇਬਰ ਕਮਿਸ਼ਨਰ ਬਟਾਲਾ ਕੰਵਲਜੀਤ ਸਿੰਘ, ਏ.ਡੀ.ਓ ਸਿਮਰਨਜੀਤ ਸਿੰਘ…
-

ਗਾਂਧੀ ਜਯੰਤੀ ਅਤੇ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜਯੰਤੀ ਸਮਾਰੋਹ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਆਯੋਜਿਤ
ਗੁਰਦਾਸਪੁਰ, 1 ਅਕਤੂਬਰ ( ) – ਸਰਕਾਰੀ ਕਾਲਜ ਗੁਰਦਾਸਪੁਰ ਵੱਲੋਂ ਮਹਾਤਮਾ ਗਾਂਧੀ ਅਤੇ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜੀ ਦੀ ਜਨਮ ਜਯੰਤੀ ਨੂੰ ਸਮਰਪਿਤ ਸਮਾਰੋਹ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਦਿਨ ਭਾਰਤ ਦੇ ਇਤਿਹਾਸ ਵਿੱਚ ਮਹੱਤਵਪੂਰਨ ਹਨ, ਕਿਉਂਕਿ ਮਹਾਤਮਾ ਗਾਂਧੀ ਨੇ ਸੱਚ, ਅਹਿੰਸਾ ਅਤੇ…
-

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋ ਪੱਟੀ ਹਲਕੇ ਦੇ ਹੜ ਪ੍ਰਭਾਵਿਤ ਪਿੰਡ ਪਾਰਲੇ ਜੱਲੋਕੇ ਵਿਖੇ ਰਾਸ਼ਨ ਕਿੱਟਾਂ, ਗੱਦੇ, ਫੀਡ, ਚੋਕਰ ਵੰਡੇ ਗਏ
ਪੱਟੀ, (ਤਰਨ ਤਾਰਨ), 01 ਅਕਤੂਬਰ : ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋ ਪੱਟੀ ਹਲਕੇ ਦੇ ਹੜ ਪ੍ਰਭਾਵਿਤ ਪਿੰਡ ਪਾਰਲੇ ਜੱਲੋਕੇ ਵਿਖੇਰਾਸ਼ਨ ਕਿੱਟਾਂ, ਗੱਦੇ, ਫੀਡ, ਚੋਕਰ ਵੰਡੇ ਗਏ ਅਤੇ ਪਿੰਡ ਵਿੱਚਫੋਗਿੰਗ ਮਸ਼ੀਨ ਵੀ ਚਲਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਕੀ ਪੰਜਾਬ ‘ਚ ਹੜ੍ਹਾਂ ਦੌਰਾਨ ਲੋਕਾਂ ਦੀ ਜ਼ਿੰਦਗੀ ਤੇ ਸੁਰੱਖਿਆ ਨੂੰ…
-

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੇ ਯਤਨਾਂ ਸਦਕਾ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ
ਹੁਸ਼ਿਆਰਪੁਰ, 1 ਅਕਤੂਬਰ: ਵਿਧਾਇਕ ਬ੍ਰਮ ਸ਼ੰਕਰ ਜ਼ਿੰਪਾ ਨੇ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਵਿਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੁਣ ਖ਼ਤਮ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਕੱਲ੍ਹ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ ਸੀ, ਜਿਸ ਵਿਚ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਵਿਸਥਾਰ ਵਿਚ ਪੇਸ਼…
-

ਯੁੱਧ ਨਸ਼ਿਆਂ ਵਿਰੁੱਧ ਦੇ ਸੱਤ ਮਹੀਨੇ ਮੁਕੰਮਲ: 1359 ਕਿਲੋਗ੍ਰਾਮ ਹੈਰੋਇਨ ਸਮੇਤ 31 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 1 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸੱਤ ਮਹੀਨੇ ਮੁਕੰਮਲ ਹੋ ਗਏ ਹਨ ਅਤੇ ਇਸ ਦੌਰਾਨ ਪੰਜਾਬ ਪੁਲਿਸ ਵੱਲੋਂ 1 ਮਾਰਚ, 2025 ਤੋਂ ਹੁਣ ਤੱਕ 20,641 ਐਫਆਈਆਰਜ਼ ਦਰਜ ਕਰਕੇ 31,478 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 1359.5 ਕਿਲੋਗ੍ਰਾਮ ਹੈਰੋਇਨ…
-

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ
ਰਾਜਪੁਰਾ, 1 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਉਮੀਦ ਜਤਾਈ ਕਿ ਆਪਣੀਆਂ ਸਨਅਤ ਪੱਖੀ ਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਕਾਰਨ ਸੂਬਾ ਮੁਲਕ ਦੇ ਅਗਲੇ ਵਪਾਰਕ ਗੜ੍ਹ ਵਜੋਂ ਉੱਭਰੇਗਾ। ਇੱਥੇ ਹਾਲੈਂਡ ਆਧਾਰਤ ਬਹੁਕੌਮੀ ਕੰਪਨੀ ਡੀ ਹਿਊਜ਼ ਦੇ ਪਸ਼ੂ ਫੀਡ ਪਲਾਂਟ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਨਅਤੀ ਤਰੱਕੀ ਨੂੰ ਹੁਲਾਰਾ…
-

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ
ਚੰਡੀਗੜ੍ਹ, 1 ਅਕਤੂਬਰ:ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਭਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਅਹਿਮ ਤੇ ਦੂਰਅੰਦੇਸ਼ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਭਾਰਤੀ ਹਵਾਈ ਸੈਨਾ ਨੂੰ ਪੰਜ ਮਿਗ-21 ਫ਼ਾਈਟਰ ਜੈੱਟ, ਜੋ ਹਾਲ ਹੀ ਵਿੱਚ ਰਿਟਾਇਰ ਕੀਤੇ ਗਏ ਹਨ, ਨੂੰ ਸੂਬੇ ਦੇ ਪ੍ਰਮੁੱਖ ਸਕੂਲ ਆਫ਼ ਐਮੀਨੈਂਸ…
-

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਦੀ ਪੇਂਡੂ ਪ੍ਰਤਿਭਾ ਅਤੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ “ਪਹਿਲ ਮਾਰਟ” ਦਾ ਉਦਘਾਟਨ
ਚੰਡੀਗੜ੍ਹ, 1 ਅਕਤੂਬਰ: ਪੰਜਾਬ ਦੇ ਪਿੰਡਾਂ ਵਿੱਚ ਰਹਿਣ ਵਾਲੀਆਂ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਰਵਾਇਤੀ ਕਾਰੀਗਰੀ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ (ਪੀ.ਐਸ.ਆਰ.ਐਲ.ਐਮ.) ਵੱਲੋਂ ਅੱਜ “ਪਹਿਲ ਮਾਰਟ” ਦਾ ਉਦਘਾਟਨ ਕੀਤਾ ਗਿਆ ਹੈ। ਇਹ ਮਾਰਟ ਪੰਜਾਬ ਦੇ ਦਿਹਾਤੀ ਖੇਤਰਾਂ ਦੇ ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ.) ਵੱਲੋਂ ਤਿਆਰ ਦਸਤੀ ਵਸਤਾਂ ਅਤੇ…
-

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ
ਚੰਡੀਗੜ੍ਹ, 01 ਅਕਤੂਬਰ: ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਅਗਸਤ 2025 ਤੱਕ 2055.05 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ…
-

ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 1 ਅਕਤੂਬਰ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ 15 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ I ਨਵ-ਨਿਯੁਕਤ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਈਮਾਨਦਾਰੀ, ਸਮਰਪਣ ਅਤੇ ਦ੍ਰਿੜ੍ਹ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜਲ ਸਪਲਾਈ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਗਰੁੱਪ ਡੀ ਕਰਮਚਾਰੀਆਂ ਲਈ ਵਿਆਜ-ਮੁਕਤ ਤਿਉਹਾਰ ਐਡਵਾਂਸ ਦਾ ਐਲਾਨ
ਚੰਡੀਗੜ੍ਹ, 1 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ ‘ਗਰੁੱਪ ਡੀ’ ਕਰਮਚਾਰੀਆਂ ਲਈ ਤਿਉਹਾਰਾਂ ਨੂੰ ਮਨਾਉਣ ਲਈ 10,000 ਰੁਪਏ ਪ੍ਰਤੀ ਕਰਮਚਾਰੀ ਵਿਆਜ-ਮੁਕਤ ਐਡਵਾਂਸ ਹਾਸਿਲ ਕਰਨ ਦੀ ਪੇਸ਼ਕਸ਼ ਦਾ ਐਲਾਨ ਕੀਤਾ। ਇਸ ਪਹਿਲਕਦਮੀ ਦਾ ਉਦੇਸ਼ ਲਗਭਗ 35,894 ਕਰਮਚਾਰੀਆਂ ਨੂੰ ਤਿਉਹਾਰਾਂ ਦੇ ਮੱਦੇਨਜ਼ਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਇੱਥੇ ਜਾਰੀ ਇੱਕ…
-

ਵਧੀਕ ਡਿਪਟੀ ਕਮਿਸ਼ਨਰ ਨੇ ਪਿੰਡ-ਪਿੰਡ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
ਮਲੋਟ/ਸ੍ਰੀ ਮੁਕਤਸਰ ਸਾਹਿਬ, 30 ਸਤੰਬਰ: ਝੋਨੇ ਦੀ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ. ਜਨਰਲ) ਗੁਰਪ੍ਰੀਤ ਸਿੰਘ ਥਿੰਦ ਵੱਲੋਂ ਜ਼ਿਲ੍ਹੇ ਦੇ ਪਿੰਡ ਰੁਪਾਣਾ, ਝੋਰੜ, ਬਾਮ, ਮਹਾਂਬੱਧਰ ਅਤੇ ਭਾਗਸਰ ਵਿਖੇ ਕਿਸਾਨ ਮਿਲਣੀਆਂ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਨਾ ਸਾੜਨ ਦੀ ਅਪੀਲ ਕੀਤੀ ਗਈ। ਇਨ੍ਹਾਂ…
-

ਸੁਤੰਤਰਤਾ ਸੰਗਰਾਮੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਸਾਡਾ ਫਰਜ਼,ਪਰਿਵਾਰਾਂ ਦੀਆਂ ਸਮੱਸਿਆਵਾਂ ਦਾ ਹੋਵੇਗਾ ਤੁਰੰਤ ਹੱਲ- ਡਿਪਟੀ ਕਮਿਸ਼ਨਰ
ਮਾਲੇਰਕੋਟਲਾ, 30 ਸਤੰਬਰ : ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਦੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਸੂਬਾ ਪ੍ਰਧਾਨ ਚੇਤੰਨ ਸਿੰਘ, ਪ੍ਰਧਾਨ ਪਰਮਜੀਤ ਸਿੰਘ, ਜ਼ਿਲਾ ਸਕੱਤਰ ਜਗਮੇਲ ਸਿੰਘ, ਪ੍ਰੈਸ ਸਕੱਤਰ ਮੁਹੰਮਦ ਅਸਲਮ, ਖਜਾਨਚੀ ਪ੍ਰਗਟ ਸਿੰਘ, ਮੈਂਬਰ ਮਲਕੀਤ ਸਿੰਘ, ਲਖਵੀਰ ਸਿੰਘ ਸਮੇਤ ਹੋਰ ਅਹੁਦੇਦਾਰ ਅਤੇ ਸੰਗਰਾਮੀਆਂ ਦੇ ਪਰਿਵਾਰ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ “ਸੁਤੰਤਰਤਾ ਸੈਨਾਨੀਆਂ ਦੀਆਂ ਕੁਰਬਾਨੀਆਂ ਹੀ ਸਾਡੀ ਆਜ਼ਾਦੀ ਦੀ ਬੁਨਿਆਦ ਹਨ। ਉਹਨਾਂ ਨੇ ਆਪਣਾ ਵਰਤਮਾਨ ਕੁਰਬਾਨ ਕਰਕੇ ਸਾਨੂੰ ਸੁਨਿਹਰਾ ਭਵਿੱਖ ਦਿੱਤਾ। ਇਸ ਲਈ ਪ੍ਰਸ਼ਾਸਨ ਉਨ੍ਹਾਂ ਦੇ ਸਨਮਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸਹਾਇਤਾ ਲਈ ਹਮੇਸ਼ਾ ਵਚਨਬੱਧ ਹੈ।” ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਜੇਕਰ ਕੋਈ ਵੀ ਸੁਤੰਤਰਤਾ ਸੰਗਰਾਮੀ ਜਾਂ ਉਸ ਦਾ ਪਰਿਵਾਰਿਕ ਮੈਂਬਰ ਕਿਸੇ ਸਰਕਾਰੀ ਦਫ਼ਤਰ ਵਿੱਚ ਆਪਣੇ ਕੰਮ ਲਈ ਆਵੇ, ਤਾਂ ਉਸ ਦਾ ਕੰਮ ਕਾਨੂੰਨੀ ਤੌਰ ’ਤੇ ਪਹਿਲ ਦੇ ਆਧਾਰ ’ਤੇ ਨਿਪਟਾਇਆ ਜਾਵੇ। ਮੀਟਿੰਗ ਦੌਰਾਨ ਸੰਗਰਾਮੀਆਂ ਦੇ ਪਰਿਵਾਰਾਂ ਵੱਲੋਂ ਆਪਣੀਆਂ ਕਈ ਸਮੱਸਿਆਵਾਂ ਡਿਪਟੀ ਕਮਿਸ਼ਨਰ ਸਾਹਮਣੇ ਰੱਖੀਆਂ ਗਈਆਂ। ਉਨ੍ਹਾਂ ਮੰਗ ਕੀਤੀ ਕਿ ਸੁਤੰਤਰਤਾ ਸੈਨਾਨੀਆਂ ਦੇ ਪਿੰਡਾਂ ਦੇ ਸਰਕਾਰੀ ਸਕੂਲਾਂ ਦਾ ਨਾਮ ਸੁਤੰਤਰਤਾ ਸੈਨਾਨੀਆਂ ਦੇ ਨਾਮ ’ਤੇ ਰੱਖਿਆ ਜਾਵੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਨ੍ਹਾਂ ਬਹਾਦਰਾਂ ਦੀਆਂ ਕੁਰਬਾਨੀਆਂ ਬਾਰੇ ਜਾਣਕਾਰੀ ਮਿਲੇ ਅਤੇ ਉਹ ਪ੍ਰੇਰਿਤ ਹੋਣ। ਉਨ੍ਹਾਂ ਕਿਹਾ ਕਿ “ਇਹ ਸਾਡੀ ਨੈਤਿਕ ਜਿੰਮੇਵਾਰੀ ਹੈ ਕਿ ਅਸੀਂ ਆਪਣੇ ਬਹਾਦਰਾਂ ਨੂੰ ਯਾਦ ਰੱਖੀਏ। ਇਸ ਸਬੰਧੀ ਆਰੰਭੀਆਂ ਉਪਚਾਰੀਕਤਾਵਾਂ ਮੁਕੰਮਲ ਹੋਣ ਉਪੰਰਤ ਸਬੰਧਤ ਸੁਤੰਤਰਤਾ ਸੈਲਾਨੀ ਦੇ ਨਾਮ ਤੇ ਸਕੂਲਾਂ ਦੇ ਨਾਮ ਰੱਖ ਦਿੱਤੇ ਜਾਣਗੇ । ਉਨ੍ਹਾਂ ਅੰਤ ਵਿੱਚ ਕਿਹਾ ਕਿ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਗਾ ਕਿ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਸਨਮਾਨ, ਸਹੂਲਤਾਂ ਅਤੇ ਸਮਾਜਿਕ ਸੁਰੱਖਿਆ ਦੀ ਘਾਟ ਮਹਿਸੂਸ ਨਾ ਹੋਵੇ।
-

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲੈ ਕੇ ਆਉਣ ਦੀ ਕੀਤੀ ਅਪੀਲ
ਗੁਰਦਾਸਪੁਰ, 30 ਸਤੰਬਰ ( ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਇੱਕ ਵਾਰ ਫਿਰ ਅਪੀਲ ਕੀਤੀ ਹੈ ਕਿ ਝੋਨੇ ਦੀ ਕਟਾਈ ਝੋਨਾ ਪੂਰੀ ਤਰ੍ਹਾਂ ਪੱਕਣ `ਤੇ ਹੀ ਕੀਤੀ ਜਾਵੇ ਅਤੇ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ…
-

ਵਿਧਾਇਕ ਫਾਜ਼ਿਲਕਾ ਨੇ ਵਾਰਡ ਨੰ. 8 ਵਿਖ਼ੇ 22 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਲਗਣ ਵਾਲੀਆਂ 92 ਸਟਰੀਟ ਲਾਈਟਾਂ ਦਾ ਰੱਖਿਆ ਨੀਂਹ ਪੱਥਰ
ਫਾਜ਼ਿਲਕਾ 30 ਸੰਤਬਰਫਾਜਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਵਾਰਡ ਨੰਬਰ 8 ਵਿਖੇ 22 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਲਗਣ ਵਾਲੀਆਂ 92 ਸਟਰੀਟ ਲਾਈਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀ ਦੀ ਪੂਰਤੀ ਕਰਨ ਲਈ ਕਾਰਜਸ਼ੀਲ ਹੈ|ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ…
-

ਡਿਪਟੀ ਕਮਿਸ਼ਨਰ ਨੇ ਪਿੰਡ ਠੀਕਰੀਵਾਲ, ਪੱਤੀ ਸੇਖਵਾਂ ਅਤੇ ਫਰਵਾਹੀ ਦੀਆਂ ਪੰਚਾਇਤਾਂ, ਪਰਾਲੀ ਪ੍ਰਬੰਧਨ ਸਬੰਧੀ ਤਾਇਨਾਤ ਅਫ਼ਸਰਾਂ ਨਾਲ ਬੈਠਕ
ਬਰਨਾਲਾ, 30 ਸਤੰਬਰ ਵਾਤਾਵਰਨ ਸੰਭਾਲ ਲਈ ਚਲਾਈ ਜਾ ਰਹੀ ਪਰਾਲੀ ਪ੍ਰਬੰਧਨ ਮੁਹਿੱਮ 2025 ਚ ਜ਼ਿਲ੍ਹਾ ਬਰਨਾਲਾ ਦਾ ਹਰ ਇੱਕ ਕਿਸਾਨ ਝੋਨੇ ਦੇ ਪਰਾਲ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿੱਚ ਹੀ ਉਸਦਾ ਪ੍ਰਬੰਧਨ ਕਰੇ। ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਇਥੇ ਪਿੰਡ ਠੀਕਰੀਵਾਲ, ਪੱਤੀ ਸੇਖਵਾਂ ਅਤੇ ਫਰਵਾਹੀ ਪਿੰਡਾਂ ਦੀਆਂ ਪੰਚਾਇਤਾਂ…
-

ਅਸੀਂ ਪੰਜਾਬ ਨੂੰ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਾਉਣ ਲਈ ਵਚਨਬੱਧ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ/ਨਵੀਂ ਦਿੱਲੀ, 30 ਸਤੰਬਰ 2025: ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਨਵੈਸਟ ਪੰਜਾਬ ਪਹਿਲਕਦਮੀ ਤਹਿਤ ਆਪਣੀਆਂ ਪਹੁੰਚ ਸਰਗਰਮੀਆਂ ਨੂੰ ਜਾਰੀ ਰੱਖਦਿਆਂ 13-15 ਮਾਰਚ ਤੱਕ ਮੋਹਾਲੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ 6ਵੇਂ ਐਡੀਸ਼ਨ ਦੀ ਤਿਆਰੀ ਦੇ ਹਿੱਸੇ ਵਜੋਂ ਅੱਜ ਨਵੀਂ ਦਿੱਲੀ ਵਿਖੇ ਇੱਕ ਸਮਰਪਿਤ ਰੋਡ ਸ਼ੋਅ ਕੀਤਾ।…
-

‘ਯੁੱਧ ਨਸ਼ਿਆਂ ਵਿਰੁੱਧ’: 213ਵੇਂ ਦਿਨ, ਪੰਜਾਬ ਪੁਲਿਸ ਨੇ 5.3 ਕਿਲੋਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਚੰਡੀਗੜ੍ਹ, 30 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 213ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 300 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 48 ਐਫਆਈਆਰਜ਼ ਦਰਜ ਕਰਕੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ…