Tag: latest news
-

ਸੁਤੰਤਰਤਾ ਸੰਗਰਾਮੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਸਾਡਾ ਫਰਜ਼,ਪਰਿਵਾਰਾਂ ਦੀਆਂ ਸਮੱਸਿਆਵਾਂ ਦਾ ਹੋਵੇਗਾ ਤੁਰੰਤ ਹੱਲ- ਡਿਪਟੀ ਕਮਿਸ਼ਨਰ
ਮਾਲੇਰਕੋਟਲਾ, 30 ਸਤੰਬਰ : ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਦੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਸੂਬਾ ਪ੍ਰਧਾਨ ਚੇਤੰਨ ਸਿੰਘ, ਪ੍ਰਧਾਨ ਪਰਮਜੀਤ ਸਿੰਘ, ਜ਼ਿਲਾ ਸਕੱਤਰ ਜਗਮੇਲ ਸਿੰਘ, ਪ੍ਰੈਸ ਸਕੱਤਰ ਮੁਹੰਮਦ ਅਸਲਮ, ਖਜਾਨਚੀ ਪ੍ਰਗਟ ਸਿੰਘ, ਮੈਂਬਰ ਮਲਕੀਤ ਸਿੰਘ, ਲਖਵੀਰ ਸਿੰਘ ਸਮੇਤ ਹੋਰ ਅਹੁਦੇਦਾਰ ਅਤੇ ਸੰਗਰਾਮੀਆਂ ਦੇ ਪਰਿਵਾਰ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ “ਸੁਤੰਤਰਤਾ ਸੈਨਾਨੀਆਂ ਦੀਆਂ ਕੁਰਬਾਨੀਆਂ ਹੀ ਸਾਡੀ ਆਜ਼ਾਦੀ ਦੀ ਬੁਨਿਆਦ ਹਨ। ਉਹਨਾਂ ਨੇ ਆਪਣਾ ਵਰਤਮਾਨ ਕੁਰਬਾਨ ਕਰਕੇ ਸਾਨੂੰ ਸੁਨਿਹਰਾ ਭਵਿੱਖ ਦਿੱਤਾ। ਇਸ ਲਈ ਪ੍ਰਸ਼ਾਸਨ ਉਨ੍ਹਾਂ ਦੇ ਸਨਮਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸਹਾਇਤਾ ਲਈ ਹਮੇਸ਼ਾ ਵਚਨਬੱਧ ਹੈ।” ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਜੇਕਰ ਕੋਈ ਵੀ ਸੁਤੰਤਰਤਾ ਸੰਗਰਾਮੀ ਜਾਂ ਉਸ ਦਾ ਪਰਿਵਾਰਿਕ ਮੈਂਬਰ ਕਿਸੇ ਸਰਕਾਰੀ ਦਫ਼ਤਰ ਵਿੱਚ ਆਪਣੇ ਕੰਮ ਲਈ ਆਵੇ, ਤਾਂ ਉਸ ਦਾ ਕੰਮ ਕਾਨੂੰਨੀ ਤੌਰ ’ਤੇ ਪਹਿਲ ਦੇ ਆਧਾਰ ’ਤੇ ਨਿਪਟਾਇਆ ਜਾਵੇ। ਮੀਟਿੰਗ ਦੌਰਾਨ ਸੰਗਰਾਮੀਆਂ ਦੇ ਪਰਿਵਾਰਾਂ ਵੱਲੋਂ ਆਪਣੀਆਂ ਕਈ ਸਮੱਸਿਆਵਾਂ ਡਿਪਟੀ ਕਮਿਸ਼ਨਰ ਸਾਹਮਣੇ ਰੱਖੀਆਂ ਗਈਆਂ। ਉਨ੍ਹਾਂ ਮੰਗ ਕੀਤੀ ਕਿ ਸੁਤੰਤਰਤਾ ਸੈਨਾਨੀਆਂ ਦੇ ਪਿੰਡਾਂ ਦੇ ਸਰਕਾਰੀ ਸਕੂਲਾਂ ਦਾ ਨਾਮ ਸੁਤੰਤਰਤਾ ਸੈਨਾਨੀਆਂ ਦੇ ਨਾਮ ’ਤੇ ਰੱਖਿਆ ਜਾਵੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਨ੍ਹਾਂ ਬਹਾਦਰਾਂ ਦੀਆਂ ਕੁਰਬਾਨੀਆਂ ਬਾਰੇ ਜਾਣਕਾਰੀ ਮਿਲੇ ਅਤੇ ਉਹ ਪ੍ਰੇਰਿਤ ਹੋਣ। ਉਨ੍ਹਾਂ ਕਿਹਾ ਕਿ “ਇਹ ਸਾਡੀ ਨੈਤਿਕ ਜਿੰਮੇਵਾਰੀ ਹੈ ਕਿ ਅਸੀਂ ਆਪਣੇ ਬਹਾਦਰਾਂ ਨੂੰ ਯਾਦ ਰੱਖੀਏ। ਇਸ ਸਬੰਧੀ ਆਰੰਭੀਆਂ ਉਪਚਾਰੀਕਤਾਵਾਂ ਮੁਕੰਮਲ ਹੋਣ ਉਪੰਰਤ ਸਬੰਧਤ ਸੁਤੰਤਰਤਾ ਸੈਲਾਨੀ ਦੇ ਨਾਮ ਤੇ ਸਕੂਲਾਂ ਦੇ ਨਾਮ ਰੱਖ ਦਿੱਤੇ ਜਾਣਗੇ । ਉਨ੍ਹਾਂ ਅੰਤ ਵਿੱਚ ਕਿਹਾ ਕਿ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਗਾ ਕਿ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਸਨਮਾਨ, ਸਹੂਲਤਾਂ ਅਤੇ ਸਮਾਜਿਕ ਸੁਰੱਖਿਆ ਦੀ ਘਾਟ ਮਹਿਸੂਸ ਨਾ ਹੋਵੇ।
-

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲੈ ਕੇ ਆਉਣ ਦੀ ਕੀਤੀ ਅਪੀਲ
ਗੁਰਦਾਸਪੁਰ, 30 ਸਤੰਬਰ ( ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਇੱਕ ਵਾਰ ਫਿਰ ਅਪੀਲ ਕੀਤੀ ਹੈ ਕਿ ਝੋਨੇ ਦੀ ਕਟਾਈ ਝੋਨਾ ਪੂਰੀ ਤਰ੍ਹਾਂ ਪੱਕਣ `ਤੇ ਹੀ ਕੀਤੀ ਜਾਵੇ ਅਤੇ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ…
-

ਵਿਧਾਇਕ ਫਾਜ਼ਿਲਕਾ ਨੇ ਵਾਰਡ ਨੰ. 8 ਵਿਖ਼ੇ 22 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਲਗਣ ਵਾਲੀਆਂ 92 ਸਟਰੀਟ ਲਾਈਟਾਂ ਦਾ ਰੱਖਿਆ ਨੀਂਹ ਪੱਥਰ
ਫਾਜ਼ਿਲਕਾ 30 ਸੰਤਬਰਫਾਜਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਵਾਰਡ ਨੰਬਰ 8 ਵਿਖੇ 22 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਲਗਣ ਵਾਲੀਆਂ 92 ਸਟਰੀਟ ਲਾਈਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀ ਦੀ ਪੂਰਤੀ ਕਰਨ ਲਈ ਕਾਰਜਸ਼ੀਲ ਹੈ|ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ…
-

ਡਿਪਟੀ ਕਮਿਸ਼ਨਰ ਨੇ ਪਿੰਡ ਠੀਕਰੀਵਾਲ, ਪੱਤੀ ਸੇਖਵਾਂ ਅਤੇ ਫਰਵਾਹੀ ਦੀਆਂ ਪੰਚਾਇਤਾਂ, ਪਰਾਲੀ ਪ੍ਰਬੰਧਨ ਸਬੰਧੀ ਤਾਇਨਾਤ ਅਫ਼ਸਰਾਂ ਨਾਲ ਬੈਠਕ
ਬਰਨਾਲਾ, 30 ਸਤੰਬਰ ਵਾਤਾਵਰਨ ਸੰਭਾਲ ਲਈ ਚਲਾਈ ਜਾ ਰਹੀ ਪਰਾਲੀ ਪ੍ਰਬੰਧਨ ਮੁਹਿੱਮ 2025 ਚ ਜ਼ਿਲ੍ਹਾ ਬਰਨਾਲਾ ਦਾ ਹਰ ਇੱਕ ਕਿਸਾਨ ਝੋਨੇ ਦੇ ਪਰਾਲ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿੱਚ ਹੀ ਉਸਦਾ ਪ੍ਰਬੰਧਨ ਕਰੇ। ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਇਥੇ ਪਿੰਡ ਠੀਕਰੀਵਾਲ, ਪੱਤੀ ਸੇਖਵਾਂ ਅਤੇ ਫਰਵਾਹੀ ਪਿੰਡਾਂ ਦੀਆਂ ਪੰਚਾਇਤਾਂ…
-

ਅਸੀਂ ਪੰਜਾਬ ਨੂੰ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਾਉਣ ਲਈ ਵਚਨਬੱਧ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ/ਨਵੀਂ ਦਿੱਲੀ, 30 ਸਤੰਬਰ 2025: ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਨਵੈਸਟ ਪੰਜਾਬ ਪਹਿਲਕਦਮੀ ਤਹਿਤ ਆਪਣੀਆਂ ਪਹੁੰਚ ਸਰਗਰਮੀਆਂ ਨੂੰ ਜਾਰੀ ਰੱਖਦਿਆਂ 13-15 ਮਾਰਚ ਤੱਕ ਮੋਹਾਲੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ 6ਵੇਂ ਐਡੀਸ਼ਨ ਦੀ ਤਿਆਰੀ ਦੇ ਹਿੱਸੇ ਵਜੋਂ ਅੱਜ ਨਵੀਂ ਦਿੱਲੀ ਵਿਖੇ ਇੱਕ ਸਮਰਪਿਤ ਰੋਡ ਸ਼ੋਅ ਕੀਤਾ।…
-

‘ਯੁੱਧ ਨਸ਼ਿਆਂ ਵਿਰੁੱਧ’: 213ਵੇਂ ਦਿਨ, ਪੰਜਾਬ ਪੁਲਿਸ ਨੇ 5.3 ਕਿਲੋਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਚੰਡੀਗੜ੍ਹ, 30 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 213ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 300 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 48 ਐਫਆਈਆਰਜ਼ ਦਰਜ ਕਰਕੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ…
-

ਪੰਜਾਬ ਪੁਲਿਸ ਅਤੇ ਐਨਜੀਓ ਜਸਟ ਰਾਈਟਸ ਫਾਰ ਚਿਲਡਰਨ ਨੇ ਮਨੁੱਖੀ ਤਸਕਰੀ ਅਪਰਾਧ ਦੀ ਰੋਕਥਾਮ ਲਈ ਰਾਜ ਪੱਧਰੀ ਸਲਾਹ-ਮਸ਼ਵਰਾ ਸ਼ੈਸ਼ਨ ਕਰਵਾਇਆ
ਚੰਡੀਗੜ੍ਹ, 30 ਸਤੰਬਰ: ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਐਨਜੀਓ ਜਸਟ ਰਾਈਟਸ ਫਾਰ ਚਿਲਡਰਨ ਦੇ ਸਹਿਯੋਗ ਨਾਲ ਅੱਜ ਇੱਥੇ ਸਟੇਟ ਜੁਡੀਸ਼ੀਅਲ ਅਕੈਡਮੀ ਵਿਖੇ ਮਨੁੱਖੀ ਤਸਕਰੀ ‘ਤੇ ਰਾਜ ਪੱਧਰੀ ਸਲਾਹ-ਮਸ਼ਵਰਾ ਸ਼ੈਸ਼ਨ ਕਰਵਾਇਆ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਉਦਘਾਟਨੀ ਭਾਸ਼ਣ ਦਿੰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮਨੁੱਖੀ ਤਸਕਰੀ ਇੱਕ ਗੰਭੀਰ…
-

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ
ਨਵੀਂ ਦਿੱਲੀ/ਚੰਡੀਗੜ੍ਹ, 30 ਸਤੰਬਰ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੀਤ ਹੇਅਰ ਨੇ ਮੰਗ ਕੀਤੀ ਕਿ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਚੱਲਣ ਵਾਲੀ ਨਵੀਂ ਵੰਦੇ ਭਾਰਤ ਰੇਲ ਗੱਡੀ ਦਾ…
-

ਜ਼ਿਮਨੀ ਚੋਣ ਤੋਂ ਪਹਿਲਾਂ ਤਰਨ ਤਾਰਨ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ
ਚੰਡੀਗੜ੍ਹ, 30 ਸਤੰਬਰ: ਭਾਰਤੀ ਚੋਣ ਕਮਿਸ਼ਨ ਵੱਲੋਂ 21-ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਅਗਾਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ, ਐਲਾਨੇ ਗਏ ਸ਼ਡਿਊਲ ਮੁਤਾਬਕ ਵਿਸ਼ੇਸ਼ ਸੰਖੇਪ ਸੋਧ ਉਪਰੰਤ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਗਈ ਹੈ। ਇਸ ਵੋਟਰ ਸੂਚੀ ਵਿੱਚ ਯੋਗਤਾ ਮਿਤੀ 01.07.2025 ਹੈ। ਇਸ ਸਬੰਧੀ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਮਾਨਤਾ ਪ੍ਰਾਪਤ ਸਿਆਸੀ…
-

ਨਸ਼ਾ ਤਸਕਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਤਸਕਰ 4.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ
ਚੰਡੀਗੜ੍ਹ/ਪਟਿਆਲਾ, 30 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਟਿਆਲਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 4.7 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ…
-

ਪਾਣੀ ਬਚਾਉਣ ਅਤੇ ਆਲੂ ਦੀ ਉਤਪਾਦਕਤਾ ਵਧਾਉਣ ਲਈ ਸੂਖਮ ਸਿੰਚਾਈ ਕਾਮਯਾਬ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਸਤੰਬਰ: ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇੱਥੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਤੇਜ਼ੀ ਨਾਲ ਘੱਟ ਰਹੇ ਭੂਮੀਗਤ ਪਾਣੀ ਦੇ ਸਰੋਤਾਂ ਨੂੰ ਬਚਾਉਣ ਅਤੇ ਫਸਲ ਉਤਪਾਦਕਤਾ ਨੂੰ ਵਧਾਉਣ ਲਈ, ਖਾਸ ਕਰਕੇ ਆਲੂ ਦੀ ਕਾਸ਼ਤ ਵਿੱਚ, ਸੂਖਮ ਸਿੰਚਾਈ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨਾ…
-

ਪੰਜਾਬ ਵਫ਼ਦ ਵੱਲੋਂ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ; ਹੜ੍ਹਾਂ ਕਾਰਨ 20,000 ਕਰੋੜ ਰੁਪਏ ਦੇ ਨੁਕਸਾਨ ਦੇ ਮੱਦੇਨਜ਼ਰ ਵਿਸ਼ੇਸ਼ ਪੁਨਰਵਾਸ ਪੈਕੇਜ ਦੀ ਕੀਤੀ ਮੰਗ
ਚੰਡੀਗੜ੍ਹ/ਨਵੀਂ ਦਿੱਲੀ, 30 ਸਤੰਬਰਪੰਜਾਬ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ, ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਗ੍ਰਹਿ ਅਤੇ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਸ਼ਾਮਲ ਸਨ, ਨੇ ਅੱਜ ਨਵੀਂ ਦਿੱਲੀ ਵਿਖੇ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਡਾ. ਅਰਵਿੰਦ ਪਨਗੜ੍ਹੀਆ ਨਾਲ ਮੁਲਾਕਾਤ ਕੀਤੀ ਅਤੇ ਸੂਬੇ…
-

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ/ਤਰਨ ਤਾਰਨ, 30 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਅਤੇ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਸ਼ੁਰੂਆਤ ਕੀਤੀ ਅਤੇ ਲਾਲ ਲਕੀਰ ਦੇ ਅੰਦਰ ਆਉਂਦੀ ਜ਼ਮੀਨ/ਜਾਇਦਾਦ ਦੇ ਮਾਲਕਾਨਾ ਹੱਕ ਪ੍ਰਾਪਤ ਕਰਨ ਵਾਲੇ ਹਲਕਾ ਤਰਨ ਤਾਰਨ ਦੇ 11 ਪਿੰਡਾਂ ਦੇ ਲਾਭਪਾਤਰੀਆਂ ਨੂੰ ਪ੍ਰਾਪਰਟੀ…
-

ਡੀਜੀਪੀ ਪੰਜਾਬ ਵੱਲੋਂ ਪੁਲਿਸ ਫੋਰਸ ਨੂੰ ਗੈਂਗਸਟਰਾਂ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼
ਚੰਡੀਗੜ੍ਹ, 30 ਸਤੰਬਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਦਹੁਰਾਉਂਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸੂਬੇ ਵਿੱਚ ਸੰਗਠਿਤ ਅਪਰਾਧਾਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਅੱਤਵਾਦ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਸਮੀਖਿਆ ਕਰਨ ਅਤੇ ਤਿਉਹਾਰਾਂ ਦੇ ਸੀਜ਼ਨ 2025 ਨੂੰ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ…
-

ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਪੈਕੇਜ ਮੰਗਿਆ
ਨਵੀਂ ਦਿੱਲੀ, 30 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਇੱਥੇ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਅਤੇ ਹੜ੍ਹ…
-

ਮਾਨ ਸਰਕਾਰ ਫ਼ਸਲਾਂ, ਪਸ਼ੂਧਨ ਅਤੇ ਪੋਲਟਰੀ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 29 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸਦਨ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਫ਼ਸਲਾਂ, ਪਸ਼ੂਧਨ ਅਤੇ ਪੋਲਟਰੀ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ। ਪੰਜਾਬ ਵਿਧਾਨ ਸਭਾ…
-

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਵਸਤੂਆਂ ਅਤੇ ਸੇਵਾਵਾਂ ਕਰ (ਸੋਧ) ਬਿੱਲ, 2025 ਅਤੇ ਪੰਜਾਬ ਸਹਿਕਾਰੀ ਸਭਾਵਾਂ (ਸੋਧ) ਬਿੱਲ, 2025 ਸਰਬਸੰਮਤੀ ਨਾਲ ਪਾਸ
ਚੰਡੀਗੜ੍ਹ, 29 ਸਤੰਬਰ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਪੰਜਾਬ ਵਸਤੂਆਂ ਅਤੇ ਸੇਵਾਵਾਂ ਕਰ (ਸੋਧ) ਬਿੱਲ, 2025 ਅਤੇ ਪੰਜਾਬ ਸਹਿਕਾਰੀ ਸਭਾਵਾਂ (ਸੋਧ) ਬਿੱਲ, 2025 ਨੂੰ ਸਦਨ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਪੰਜਾਬ ਵਸਤੂਆਂ ਅਤੇ ਸੇਵਾਵਾਂ ਕਰ (ਸੋਧ) ਬਿੱਲ, 2025 ‘ਤੇ ਬੋਲਦਿਆਂ,…
-

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਪਹਿਲਕਦਮੀਆਂ ਵਿੱਚ ਵਾਧਾ ਕਰਨ ਲਈ ਡੈਲੋਇਟ ਨਾਲ ਸਮਝੌਤਾ ਸਹੀਬੱਧ
ਚੰਡੀਗੜ੍ਹ, 29 ਸਤੰਬਰ: ਹਵਾ ਪ੍ਰਦੂਸ਼ਣ ਨੂੰ ਰੋਕਣ ਅਤੇ ਕਿਸਾਨਾਂ ਦੀ ਸਹਾਇਤਾ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਸਫ਼ਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਪਹਿਲਕਦਮੀਆਂ ਲਾਗੂ ਕਰਨ ਲਈ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਵਾਸਤੇ ਡੈਲੋਇਟ ਨਾਲ ਇੱਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਹੈ। ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ.…
-

30,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 29 ਸਤੰਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਐਸਏਐਸ ਨਗਰ ਦੇ ਪੁਲਿਸ ਥਾਣਾ ਲਾਲੜੂ ਵਿਖੇ ਤਫ਼ਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਜਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ…
-

ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਬਿਊਰੋ ਦੀ ਮੁਹਿੰਮ: 4000 ਰੁਪਏ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਜੇ.ਈ. ਕਾਬੂ
ਚੰਡੀਗੜ੍ਹ 29 ਸਤੰਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਪੂਰਥਲਾ ਵਿਖੇ ਤਾਇਨਾਤ ਸਿੱਖਿਆ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਹਰਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਪੂਰਥਲਾ ਜ਼ਿਲ੍ਹੇ ਦੇ ਸਰਕਾਰੀ ਸਕੂਲ, ਧਾਲੀਵਾਲ ਦੋਨਾ ਵਿਖੇ ਤਾਇਨਾਤ…