Tag: latest news
-

ਪੰਜਾਬ ਸਿਹਤ ਵਿਭਾਗ ਨੇ 7 ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ ਵਿੱਚ ਫੌਰੀ ਰਾਹਤ ਨੂੰ ਹੋਰ ਮਜ਼ਬੂਤ ਕਰਨ ਲਈ 138 ਨਵੇਂ ਮੈਡੀਕਲ ਅਫ਼ਸਰ ਕੀਤੇ ਤਾਇਨਾਤ
ਚੰਡੀਗੜ੍ਹ, 1 ਸਤੰਬਰ: ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਹੜ੍ਹਾਂ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਸਿਹਤ ਸਬੰਧੀ ਐਮਰਜੈਂਸੀ ਨਾਲ ਨਜਿੱਠਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਿਆ ਹੈ, ਜਿਸ ਤਹਿਤ 138 ਨਵੇਂ ਭਰਤੀ ਕੀਤੇ ਮੈਡੀਕਲ ਅਫ਼ਸਰਾਂ ਨੂੰ ਸੱਤ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ ਵਿੱਚ ਤੁਰੰਤ ਪ੍ਰਭਾਵ ਨਾਲ ਤਾਇਨਾਤ ਕੀਤਾ ਗਿਆ ਹੈ। ਫਰੰਟਲਾਈਨ ਮੈਡੀਕਲ ਮੈਨਪਾਵਰ…
-

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ
*ਟਾਂਡਾ (ਹੁਸ਼ਿਆਰਪੁਰ), 1 ਸਤੰਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਹੁਣ ਤੱਕ ਦੇ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੰਕਟ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਇਸ ਸੰਕਟ ਵਿੱਚੋਂ ਕੱਢਣ…
-

1.5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ 1 ਸਤੰਬਰ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੰਗਲਾਤ ਗਾਰਡ ਅਮਨਦੀਪ ਸਿੰਘ, ਵਧੀਕ ਬਲਾਕ ਇੰਚਾਰਜ, ਵਣ ਰੇਂਜ ਦਫ਼ਤਰ, ਪਟਿਆਲਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਗੱਲ ਦਾ ਖੁਲਾਸਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ…
-

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੀਤਾ ਗਿਆ ਭਾਰੀ ਬਾਰਿਸ਼ਾਂ ਨਾਲ ਪ੍ਰਭਾਵਿਤ ਹੋਏ ਰਕਬੇ ਦਾ ਦੌਰਾ
ਸ੍ਰੀ ਮੁਕਤਸਰ ਸਾਹਿਬ, 01 ਸਤੰਬਰ ਡਾ: ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਜਿੱਥੇ ਪਿਛਲੇ ਦਿਨਾਂ ਦੌਰਾਨ ਭਾਰੀ ਬਾਰਿਸ਼ ਹੋਣ ਕਾਰਨ ਖੇਤਾਂ ਵਿੱਚ ਪਾਣੀ ਖੜ੍ਹ ਗਿਆ ਹੈ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬਲਾਕ ਸ੍ਰੀ ਮੁਕਤਸਰ ਸਾਹਿਬ ਵਿੱਚ 30 ਅਤੇ 31 ਅਗਸਤ ਨੂੰ ਹੋਈ ਭਾਰੀ ਬਾਰਿਸ਼ ਕਾਰਨ ਖੇਤਾਂ ਵਿੱਚ…
-

ਜ਼ਮੀਨ ਖਿਸਕਣ ਕਾਰਨ ਬੰਦ ਪਈ ਹੁਸ਼ਿਆਰਪੁਰ-ਊਨਾ ਸੜਕ ’ਤੇ ਵਿਧਾਇਕ ਜਿੰਪਾ ਦੀ ਤੁਰੰਤ ਕਾਰਵਾਈ, ਆਵਾਜਾਈ ਬਹਾਲ
ਹੁਸ਼ਿਆਰਪੁਰ, 1 ਸਤੰਬਰ: ਭਾਰੀ ਬਾਰਿਸ਼ ਕਾਰਨ ਹੁਸ਼ਿਆਰਪੁਰ-ਊਨਾ ਸੜਕ ‘ਤੇ ਪਿੰਡ ਚੱਕ ਸਾਧੂ ਨੇੜੇ ਅਚਾਨਕ ਜ਼ਮੀਨ ਖਿਸਕਣ ਕਾਰਨ ਸੜਕ ਪੂਰੀ ਤਰ੍ਹਾਂ ਬੰਦ ਹੋ ਗਈ। ਸੂਚਨਾ ਮਿਲਦੇ ਹੀ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੇ ਸਿਵਲ ਡਿਫੈਂਸ ਟੀਮ ਅਤੇ ਸਥਾਨਕ ਸਮਾਜ ਸੇਵਕਾਂ ਦੀ ਮਦਦ…
-

ਭਾਰਤੀ ਫ਼ੌਜ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਅਤੇ ਰਾਹਤ ਕਾਰਜ ਜਾਰੀ
ਗੁਰਦਾਸਪੁਰ, 01 ਸਤੰਬਰ ( ) – ਭਾਰਤੀ ਫ਼ੌਜ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਸਹਾਇਤਾ ਲਈ ਰਾਹਤ ਕਾਰਜ ਲਗਾਤਾਰ ਜਾਰੀ ਹਨ। ਭਾਰਤੀ ਫ਼ੌਜ ਵੱਲੋਂ ਹੜ੍ਹ ਪ੍ਰਭਾਵਿਤ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਡਾਕਟਰੀ ਟੀਮਾਂ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾ…
-

ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਸਬ ਡਵੀਜ਼ਨ ਖਡੂਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ, ਲੋੜਵੰਦਾਂ ਨੂੰ ਵੰਡੀ ਰਾਹਤ ਸਮੱਗਰੀ
ਹਰੀਕੇ ਪੱਤਣ, (ਤਰਨ ਤਾਰਨ), 01 ਸਤੰਬਰ : ਪੰਜਾਬ ਦੇ ਜੇਲ੍ਹ ਤੇ ਆਵਾਜਾਈ ਮੰਤਰੀ ਸ਼੍ਰੀ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸਬ-ਡਵੀਜ਼ਨ ਖਡੂਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚ ਕੇ ਹੜ੍ਹਾਂ ਦੀ ਸਥਿਤੀ ਅਤੇ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਲੋੜਵੰਦ ਲੋਕਾਂ ਨੂੰ ਰਾਸ਼ਨ, ਫੂਡ ਕਿੱਟਾਂ, ਪਾਣੀ ਆਦਿ ਰਾਹਤ ਸਮੱਗਰੀ ਵੰਡੀ ਅਤੇ ਪਸ਼ੂਆਂ ਲਈ ਫੀਡ ਤੇ ਚਾਰੇ…
-

ਯੁੱਧ ਨਸ਼ਿਆਂ ਵਿਰੁੱਧ ਦੇ ਛੇ ਮਹੀਨੇ: 1129 ਕਿਲੋਗ੍ਰਾਮ ਹੈਰੋਇਨ ਸਮੇਤ 27,796 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 1 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ ’ ਦੇ ਛੇ ਮਹੀਨੇ ਪੂਰੇ ਹੋ ਗਏ ਹਨ, ਜਿਸ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 27,796 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 17,957 ਐਫ਼.ਆਈ.ਆਰਜ਼. ਦਰਜ ਕੀਤੀਆਂ ਗਈਆਂ ਅਤੇ 1129 ਕਿਲੋਗ੍ਰਾਮ ਹੈਰੋਇਨ ਬਰਾਮਦ…
-

ਚੋਣ ਕਮਿਸ਼ਨ ਵੱਲੋਂ ਡਿਬਰੂਗੜ੍ਹ ਜੇਲ੍ਹ ‘ਚ ਨਜ਼ਰਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਪ-ਰਾਸ਼ਟਰਪਤੀ ਚੋਣ 2025 ਦੇ ਸਬੰਧ ‘ਚ ਪੋਸਟਲ ਬੈਲਟ ਜਾਰੀ ਕਰਨ ਦੇ ਨਿਰਦੇਸ਼
ਚੰਡੀਗੜ੍ਹ, 1 ਸਤੰਬਰ:ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਖਡੂਰ ਸਾਹਿਬ-03 ਸੰਸਦੀ ਹਲਕਾ, ਪੰਜਾਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਕਿ ਉਪ-ਰਾਸ਼ਟਰਪਤੀ ਚੋਣ, 2025 ਲਈ ਵੋਟਰ (ਇਲੈਕਟੋਰਲ ਕਾਲਜ ਦੇ ਮੈਂਬਰ) ਵੀ ਹਨ, ਨੂੰ ਵੋਟ ਪਾਉਣ ਦੀ ਸਹੂਲਤ ਦੇਣ ਸਬੰਧੀ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ। ਦੱਸਣਯੋਗ ਹੈ ਕਿ ਅੰਮ੍ਰਿਤਪਾਲ…
-

ਵਿੱਤ ਮੰਤਰੀ ਚੀਮਾ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਦੀ ਅਣਦੇਖੀ ਲਈ ਪ੍ਰਧਾਨ ਮੰਤਰੀ ਦੀ ਆਲੋਚਨਾ, ਭਾਜਪਾ ਦੀ ਉਦਾਸੀਨਤਾ ਨੂੰ ਉਜਾਗਰ ਕੀਤਾ
ਚੰਡੀਗੜ੍ਹ, 1 ਸਤੰਬਰ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ, ਇੱਕ ਅਜਿਹਾ ਸੂਬਾ ਜਿਸ ਨੇ ਹਮੇਸ਼ਾ ਦੇਸ਼ ਦੀਆਂ ਚੁਣੌਤੀਆਂ ਦਾ ਮੋਹਰੀ ਹੋ ਕੇ ਸਾਹਮਣਾ ਕੀਤਾ ਹੈ, ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਪੂਰੀ ਤਰ੍ਹਾਂ…
-

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਮੀਨੀ ਪੱਧਰ ਉਤੇ ਡਟੀ ਪੰਜਾਬ ਸਰਕਾਰ
ਚੰਡੀਗੜ੍ਹ, 1 ਸਤੰਬਰ: ਪੰਜਾਬ ਸਰਕਾਰ ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਮਨੁੱਖਾਂ ਜਾਨਾਂ ਅਤੇ ਪਸ਼ੂ ਧਨ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸਾਰੇ ਕੈਬਨਿਟ ਮੰਤਰੀ ਲਗਾਤਾਰ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਪ੍ਰਭਾਵਿਤ ਪਰਿਵਾਰਾਂ ਤੱਕ ਲੋੜੀਂਦੀ ਸਹਾਇਤਾ ਜਲਦ ਤੋਂ ਜਲਦ ਪਹੁੰਚ ਸਕੇ। ਪੰਜਾਬ ਦੇ ਵਿੱਤ ਮੰਤਰੀ…
-

ਪੰਜਾਬ ਦਾ ਵਿੱਤੀ ਵਾਧਾ ਮਜ਼ਬੂਤੀ ਵੱਲ, ਸ਼ੁੱਧ ਜੀਐਸਟੀ ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਸਤੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੀ ਵਿੱਤੀ ਸਥਿਤੀ ਲਗਾਤਾਰ ਮਜ਼ਬੂਤ ਵਿਕਾਸ ਦਰਸਾ ਰਹੀ ਹੈ, ਜਿਸ ਤਹਿਤ ਅਗਸਤ 2025 ਵਿੱਚ ਜੀਐਸਟੀ ਪ੍ਰਾਪਤੀਆਂ ਵਿੱਚ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਮੁਕਾਬਲੇ 18.66 ਫੀਸਦੀ ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕੀਤਾ ਗਿਆ। ਉਨ੍ਹਾਂ…
-

ਹੜ੍ਹਾਂ ਤੋਂ ਪ੍ਰਭਾਵਿਤ 15688 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ, 7144 ਵਿਅਕਤੀ ਰਾਹਤ ਕੈਂਪਾਂ ‘ਚ ਠਹਿਰਾਏ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 1 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿੱਚ ਲਗਾਤਾਰ ਮੀਂਹ ਅਤੇ ਹੜ੍ਹਾਂ ਨੇ ਵੱਡੀ ਤਬਾਹੀ ਮਚਾਈ ਹੈ, ਜਿਸ ਨਾਲ ਮਨੁੱਖੀ ਜਾਨਾਂ, ਜਾਇਦਾਦ, ਫਸਲਾਂ, ਪਸ਼ੂਧਨ ਅਤੇ ਬੁਨਿਆਦੀ ਢਾਂਚੇ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ…
-

ਪੰਜਾਬ ਦੇ ਉਚੇਰੀ ਸਿੱਖਿਆ ਸੰਸਥਾਨ 3 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ
ਚੰਡੀਗੜ੍ਹ, 1 ਸਤੰਬਰ: ਪੰਜਾਬ ਦੇ ਉਚੇਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਸੂਬੇ ਦੇ ਸਾਰੇ ਉਚੇਰੀ ਸਿੱਖਿਆ ਸੰਸਥਾਨ, ਜਿਨ੍ਹਾਂ ਵਿੱਚ ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਇੰਸਟੀਚਿਊਟ ਸ਼ਾਮਲ ਹਨ, 3 ਸਤੰਬਰ, 2025 ਤੱਕ ਬੰਦ ਰਹਿਣਗੇ। ਸ. ਬੈਂਸ ਨੇ ਕਿਹਾ ਕਿ ਇਹ ਫੈਸਲਾ ਵਿਦਿਆਰਥੀਆਂ ਅਤੇ…
-

ਮੀਤ ਹੇਅਰ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹੜ੍ਹਾਂ ਮਾਰੇ ਪੰਜਾਬ ਨੂੰ ਤੁਰੰਤ ਪੈਕੇਜ ਮਿਲੇ
ਚੰਡੀਗੜ੍ਹ, 1 ਸਤੰਬਰ ਪਿਛਲੀ ਅੱਧੀ ਸਦੀ ਦੇ ਸਭ ਤੋਂ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਇਸ ਆਫ਼ਤ ਵਿੱਚੋਂ ਉਭਰਨ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜਨ ਲਈ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਮੰਗਿਆ ਹੈ। ਮੀਤ ਹੇਅਰ…
-

ਜਾਨ-ਮਾਲ ਦੀ ਰਾਖੀ ਅਤੇ ਰਾਹਤ ਕੇਂਦਰਾਂ ਵਿੱਚ ਲੋਕਾਂ ਨੂੰ ਸੁਰੱਖਿਅਤ ਰੱਖਣਾ ਰਾਜ ਸਰਕਾਰ ਦੀ ਤਰਜੀਹ: ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ
ਚੰਡੀਗੜ੍ਹ, 31 ਅਗਸਤ:*ਪੰਜਾਬ ਦੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਅੱਜ ਫਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਵਿੱਚ ਹੜ੍ਹ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਪ੍ਰਭਾਵਿਤ ਪਰਿਵਾਰਾਂ ਲਈ ਨਿਰਵਿਘਨ ਰਾਹਤ ਉਪਾਅ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਫਿਰੋਜ਼ਪੁਰ ਵਿਖੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ ਕਰਨ…
-

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਨਿੱਜੀ ਤੌਰ ‘ਤੇ ਵਿੱਤੀ ਸਹਾਇਤਾ ਦਾ ਕੀਤਾ ਵਾਅਦਾ
ਚੰਡੀਗੜ੍ਹ/ਗੁਰਦਾਸਪੁਰ, 31 ਅਗਸਤ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਨੜ੍ਹਾਂਵਾਲੀ, ਕਲਾਨੌਰ, ਮਛਰਾਲਾ, ਪੱਖੋਕੇ ਤੇ ਡੇਰਾ ਬਾਬਾ ਨਾਨਕ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ ਰਾਹਤ ਕੈਂਪਾਂ ਵਿੱਚ ਸਿਹਤ…
-

ਜਲੰਧਰ ਤੋਂ ਬਦਨਾਮ ਨਸ਼ਾ ਤਸਕਰ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ
ਚੰਡੀਗੜ੍ਹ/ਜਲੰਧਰ, 31 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ…
-

ਪੰਚਾਇਤ ਫੰਡਾਂ ਵਿੱਚ 24.69 ਲੱਖ ਰੁਪਏ ਦੇ ਗਬਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਅਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ 31 ਅਗਸਤ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਲਖਬੀਰ ਸਿੰਘ, ਜੋ ਮੌਜੂਦਾ ਸਮੇਂ ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਘੱਲ ਖੁਰਦ ਵਿਖੇ ਤਾਇਨਾਤ ਹੈ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੀ ਗ੍ਰਾਮ ਪੰਚਾਇਤ ਗਹਿਰੀ ਮੰਡੀ ਦੇ ਸਾਬਕਾ ਸਰਪੰਚ ਮਨਜਿੰਦਰ ਸਿੰਘ…
-

ਪੰਜਾਬ ਦੇ ਸਕੂਲ 3 ਸਤੰਬਰ ਤੱਕ ਰਹਿਣਗੇ ਬੰਦ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 31 ਅਗਸਤ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਵੇਖਦਿਆਂ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 3 ਸਤੰਬਰ, 2025 ਤੱਕ ਬੰਦ ਰਹਿਣਗੇ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਪਰੰਤ ਲਿਆ ਗਿਆ ਹੈ…