Tag: latest news
-

ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹਾਂ ਕਾਰਨ ਨੁਕਸਾਨੀਆਂ ਲਿੰਕ ਸੜਕਾਂ ਬਾਰੇ ਰਿਪੋਰਟ ਮੰਗੀ
ਚੰਡੀਗੜ੍ਹ, 29 ਅਗਸਤ:ਆਗਾਮੀ ਸਾਉਣੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਸੜਕੀ ਸੰਪਰਕ ਦੀ ਤੇਜ਼ੀ ਨਾਲ ਬਹਾਲੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਲਿੰਕ ਸੜਕਾਂ ਨੂੰ ਹੋਏ ਨੁਕਸਾਨ ਬਾਰੇ ਇੱਕ ਵਿਸਤ੍ਰਿਤ ਰਿਪੋਰਟ ਤਿਆਰ ਕਰਕੇ ਪੇਸ਼…
-

ਪੰਜਾਬ ਸਕੂਲਾਂ ਵਿੱਚ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਪਹਿਲਾ ਸੂਬਾ ਬਣਿਆ
ਚੰਡੀਗੜ੍ਹ, 29 ਅਗਸਤ: ਸੂਬੇ ਵਿੱਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਪੇਸ਼ ਕਰਨ ਵਾਲਾ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਪੇਸ਼ ਕਰਨ ਦਾ ਉਦੇਸ਼ ਵਿਦਿਆਰਥੀਆਂ ਵਿੱਚ ਉੱਦਮੀ ਮਾਨਸਿਕਤਾ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਰੋਜ਼ਗਾਰ ਸਿਰਜਣ ਵਾਲੇ…
-

ਹੜ੍ਹ ਪ੍ਰਭਾਵਿਤ ਖੇਤਰਾਂ ਚੋਂ ਲੋਕਾਂ ਨੂੰ ਬਾਹਰ ਕੱਢਣ ਅਤੇ ਰਾਹਤ ਸਮੱਗਰੀ ਪਹੁੰਚਾਉਣ ਉਤੇ ਡਟੀ ਪੰਜਾਬ ਸਰਕਾਰ
ਚੰਡੀਗੜ੍ਹ, 29 ਅਗਸਤ:ਪੰਜਾਬ ਵਿੱਚ ਪਈ ਭਾਰੀ ਬਾਰਿਸ਼ ਕਾਰਨ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗੀ ਪੱਧਰ `ਤੇ ਰਾਹਤ ਕਾਰਜ ਚਲਾਏ ਜਾ ਰਹੇ ਹਨ। ਪੰਜਾਬ ਦੇ ਕੈਬਨਿਟ ਮੰਤਰੀ, ਸਥਾਨਕ ਵਿਧਾਇਕ ਵਿਭਿੰਨ ਹੜ੍ਹ ਪ੍ਰਭਾਵਿਤ ਇਲਾਕਿਆਂ `ਚ ਜਾ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਲੋਕਾਂ ਦੀ…
-

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਉਚ-ਤਾਕਤੀ ਕਮੇਟੀ ਦਾ ਗਠਨ
*ਚੰਡੀਗੜ੍ਹ, 29 ਅਗਸਤ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਤਿੰਨ ਸੀਨੀਅਰ ਅਧਿਕਾਰੀਆਂ ’ਤੇ ਅਧਾਰਿਤ ਇਕ ਉੱਚ ਤਾਕਤੀ ਕਮੇਟੀ ਦਾ ਗਠਨ ਕੀਤਾ ਹੈ ਜੋ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਚੱਲ ਰਹੇ ਰਾਹਤ ਤੇ ਬਚਾਅ ਕਾਰਜਾਂ ਦੀ ਰੋਜ਼ਾਨਾ ਅਧਾਰ ’ਤੇ ਨਿਗਰਾਨੀ ਕਰੇਗੀ।ਅੱਜ ਇੱਥੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਉਚ-ਪੱਧਰੀ ਮੀਟਿੰਗ…
-

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਕੇ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨਣ ਦੀ ਕੀਤੀ ਮੰਗ
ਨਵੀਂ ਦਿੱਲੀ/ਚੰਡੀਗੜ੍ਹ, 29 ਅਗਸਤ ਹੜ੍ਹ ਨਾਲ ਪੰਜਾਬ ਦੀ ਵੱਡੇ ਪੱਧਰ ਤੇ ਹੋਈ ਤਬਾਹੀ ਨੂੰ ਦੇਖਦਿਆ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਸ ਨੂੰ ਕੌਮੀ ਆਫਤ ਐਲਾਨਿਆ ਜਾਵੇ। ਉਹਨਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿੱਚ…
-

ਹੜ੍ਹ ਪ੍ਰਭਾਵਿਤ ਖੇਤਰਾਂ ਚੋਂ ਲੋਕਾਂ ਨੂੰ ਬਾਹਰ ਕੱਢਣ ਅਤੇ ਰਾਹਤ ਸਮੱਗਰੀ ਪਹੁੰਚਾਉਣ ਉਤੇ ਡਟੀ ਪੰਜਾਬ ਸਰਕਾਰ
ਚੰਡੀਗੜ੍ਹ, 29 ਅਗਸਤ:ਪੰਜਾਬ ਵਿੱਚ ਪਈ ਭਾਰੀ ਬਾਰਿਸ਼ ਕਾਰਨ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗੀ ਪੱਧਰ `ਤੇ ਰਾਹਤ ਕਾਰਜ ਚਲਾਏ ਜਾ ਰਹੇ ਹਨ। ਪੰਜਾਬ ਦੇ ਕੈਬਨਿਟ ਮੰਤਰੀ, ਸਥਾਨਕ ਵਿਧਾਇਕ ਵਿਭਿੰਨ ਹੜ੍ਹ ਪ੍ਰਭਾਵਿਤ ਇਲਾਕਿਆਂ `ਚ ਜਾ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਲੋਕਾਂ ਦੀ…
-

ਜੀ.ਐਸ.ਟੀ ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ- ਹਰਪਾਲ ਸਿੰਘ ਚੀਮਾ
ਚੰਡੀਗੜ੍ਹ/ਨਵੀਂ ਦਿੱਲੀ, 29 ਅਗਸਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਜੀ.ਐਸ.ਟੀ (ਵਸਤਾਂ ਤੇ ਸੇਵਾਵਾਂ ਕਰ) ਰੇਟ ਤਰਕਸੰਗਤ ਬਣਾਉਣ ਦੇ ਮੌਜੂਦਾ ਪ੍ਰਸਤਾਵ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਨੂੰ ਢਾਅ ਲੱਗਣ ਤੋਂ ਬਚਾਉਣ ਲਈ ਢੁਕਵੇਂ ਮੁਆਵਜੇ ਦੀ ਵਿਵਸਥਾ ਕਰੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਸ ਉਪਾਅ ਦਾ ਫਾਇਦਾ…
-

ਪੰਜਾਬ ਪੁਲਿਸ, ਐਨਡੀਆਰਐਫ, ਐਸਡੀਆਰਐਫ ਅਤੇ ਭਾਰਤੀ ਫੌਜ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਿਲ ਕੇ ਕੰਮ ਕਰ ਰਹੀਆਂ; 7600 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ
ਚੰਡੀਗੜ੍ਹ, 29 ਅਗਸਤ:ਭਾਰੀ ਮੀਂਹ ਦੇ ਚਲਦਿਆਂ ਸਤਲੁਜ, ਬਿਆਸ, ਰਾਵੀ ਅਤੇ ਉਝ ਦਰਿਆਵਾਂ ‘ਚ ਪਾੜ ਪੈਣ ਜਾਂ ਪਾਣੀ ਦੇ ਓਵਰਫਲੋਅ ਕਾਰਨ ਬਣੀ ਹੜ੍ਹਾਂ ਵਰਗੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਪੁਲਿਸ, ਭਾਰਤੀ ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ), ਕੌਮੀ ਆਫ਼ਤ ਪ੍ਰਤੀਕਿਰਿਆ ਬਲ (ਐਨਡੀਆਰਐਫ), ਸਟੇਟ ਡਿਜਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਮਿਲ ਕੇ ਕੰਮ ਕਰ ਰਹੀਆਂ ਹਨ…
-

ਹੜ ਪੀੜਤ ਲੋਕਾਂ ਦੀ ਸੁਰੱਖਿਆ ਤੇ ਰਾਹਤ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ : ਡਾ. ਬਲਜੀਤ ਕੌਰ
ਚੰਡੀਗੜ੍ਹ, 29 ਅਗਸਤ :ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ ਪੀੜਤ ਲੋਕਾਂ ਦੀ ਸੁਰੱਖਿਆ ਅਤੇ ਰਾਹਤ ਲਈ ਤੁਰੰਤ ਤੇ ਢੁਕਵੇਂ ਕਦਮ ਚੁੱਕ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮਨੁੱਖੀ ਜਾਨਾਂ…
-

ਰਾਕੇਸ਼ ਗੱਗੀ ਕਤਲ ਮਾਮਲਾ: ਪੰਜਾਬ ਪੁਲਿਸ ਨੇ ਖਰੜ ਤੋਂ ਸ਼ੂਟਰ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ
ਚੰਡੀਗੜ੍ਹ, 29 ਅਗਸਤ: ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਪਿੰਡ ਖਵਾਜਾ ਬਸਲ ਵਿੱਚ ਰਾਕੇਸ਼ ਕੁਮਾਰ ਉਰਫ ਗੱਗੀ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਮੁੱਖ ਸ਼ੂਟਰਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਦੇਸੀ ਪਿਸਤੌਲ ਸਮੇਤ ਛੇ ਜ਼ਿੰਦਾ ਕਾਰਤੂਸ…
-

ਸੀਨੀਅਰ ਆਈ.ਏ.ਐੱਸ. ਅਧਿਕਾਰੀ ਗੁਰਕਿਰਤ ਕ੍ਰਿਪਾਲ ਸਿੰਘ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੜ੍ਹਾਂ ਦੌਰਾਨ ਚੱਲ ਰਹੇ ਰਾਹਤ ਤੇ ਬਚਾਅ ਕਾਰਜਾਂ ਦੀ ਸਮੀਖਿਆ ਕੀਤੀ
ਗੁਰਦਾਸਪੁਰ, 29 ਅਗਸਤ ( ) – ਸੀਨੀਅਰ ਆਈ.ਏ.ਐੱਸ. ਅਧਿਕਾਰੀ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਭਾਰੀ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ, ਐੱਸ.ਐੱਸ.ਪੀ. ਸ੍ਰੀ ਆਦਿੱਤਯ ਅਤੇ ਭਾਰਤੀ ਫ਼ੌਜ, ਬੀ.ਐੱਸ.ਐੱਫ਼ ਤੇ ਐੱਨ.ਡੀ.ਆਰ.ਐੱਫ਼ ਦੇ ਅਧਿਕਾਰੀਆਂ ਨਾਲ…
-

ਮੇਜਰ ਧਿਆਨਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ
ਬਰਨਾਲਾ, 29 ਅਗਸਤ ਹਾਕੀ ਦੇ ਜਾਦੂਗਰ ਵਜੋਂ ਜਾਣੇ ਜਾਂਦੇ ਭਾਰਤੀ ਹਾਕੀ ਦੇ ਦਿੱਗਜ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਨੂੰ ਹਰ ਸਾਲ ਰਾਸ਼ਟਰੀ ਖੇਡ ਦਿਵਸ ਵਜੋਂ ਮਨਾਇਆ ਜਾਂਦਾ ਹੈ। ਮੇਰਾ ਯੁਵਾ ਭਾਰਤ (ਐਮ.ਵਾਈ. ਭਾਰਤ) ਜ਼ਿਲ੍ਹਾ ਬਰਨਾਲਾ ਵੱਲੋਂ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਆਭਾ ਸੋਨੀ ਦੀ ਪ੍ਰਧਾਨਗੀ ਹੇਠ ਗੁਰਦੇਵ ਫੁੱਟਬਾਲ ਅਕੈਡਮੀ…
-

ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਫੀਡ ਦੇ ਟਰੱਕ ਭੇਜੇ
ਕੁੱਪ ਕਲਾਂ/ਮਾਲੇਰਕੋਟਲਾ, 29 ਅਗਸਤ – ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਤਾਰਾ ਹੈਲਥ ਫੂਡ ਵੱਲੋਂ ਤਿਆਰ ਕੀਤਾ ਫੀਡ ਸਮੱਗਰੀ ਦਾ ਟਰੱਕ ਡੇਰਾ ਬਾਬਾ ਨਾਨਕ ਇਲਾਕੇ ਲਈ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਹੜ੍ਹਾਂ ਦੀ ਵੱਡੀ ਮਾਰ ਨਾਲ ਜੂਝ ਰਿਹਾ ਹੈ ਅਤੇ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਅਤੇ ਰਾਹਤ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵਿਧਾਇਕ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਹੜ੍ਹਾਂ ਕਾਰਨ ਮਨੁੱਖ, ਪਸ਼ੂ, ਫਸਲਾਂ ਅਤੇ ਵਨਸਪਤੀ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਸਮੇਂ ਹਰ ਜ਼ਿੰਮੇਵਾਰ ਨਾਗਰਿਕ ਦਾ ਫਰਜ ਬਣਦਾ ਹੈ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਏ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਰਾਹਤ ਸਮੱਗਰੀ ਰੂਪ ਵਿੱਚ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ, ਦਾਲਾਂ, ਆਟੇ ਦੀਆਂ ਬੋਰੀਆਂ ਅਤੇ ਪਸ਼ੂਆਂ ਲਈ ਚਾਰਾ ਖੁੱਲ੍ਹੇ ਦਿਲ ਨਾਲ ਦਾਨ ਕਰਕੇ ਲੋੜਵੰਦਾਂ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨੇ ਹੜ੍ਹ ਰਾਹਤ ਕਾਰਜਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ, ਜੋ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਪੁਨਰਵਾਸ ਕਾਰਜਾਂ ਲਈ ਵਰਤੀ ਜਾਵੇਗੀ। ਵਿਧਾਇਕ ਨੇ ਕਿਹਾ ਕਿ ਤਾਰਾ ਹੈਲਥ ਫੂਡ ਵੱਲੋਂ ਡੇਰਾ ਬਾਬਾ ਨਾਨਕ ਲਈ ਭੇਜੇ ਜਾ ਰਹੇ ਇਸ ਫੀਡ ਟਰੱਕ ਤੋਂ ਇਲਾਵਾ ਅਗਲੇ ਦਿਨਾਂ ਵਿੱਚ ਹੋਰ ਵੀ ਰਾਹਤ ਸਮੱਗਰੀ ਭੇਜੀ ਜਾਵੇਗੀ, ਤਾਂ ਜੋ ਪੀੜਤ ਪਰਿਵਾਰਾਂ ਦੇ ਨਾਲ-ਨਾਲ ਉਨ੍ਹਾਂ ਦੇ ਪਸ਼ੂਆਂ ਦੀ ਸੰਭਾਲ ਹੋ ਸਕੇ। ਇਸ ਮੌਕੇ ਐਮ.ਡੀ. ਤਾਰਾ ਹੈਲਥ ਫੂਡ ਕੁਲਵੰਤ ਸਿੰਘ ਗੱਜਣਮਾਜਰਾ, ਜ਼ਿਲ੍ਹਾ ਪ੍ਰਧਾਨ ਕਮ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਾਕਿਬ ਅਲੀ ਰਾਜਾ, ਪ੍ਰਧਾਨ ਨਗਰ ਕੌਂਸਲ ਅਹਿਮਦਗੜ੍ਹ ਵਿੱਕੀ ਸ਼ਰਮਾ, ਮੈਂਬਰ ਜ਼ਿਲ੍ਹਾ ਯੋਜਨਾ ਬੋਰਡ ਕਮ ਜ਼ਿਲ੍ਹਾ ਮੀਡੀਆ ਇੰਚਾਰਜ ਹਰਪ੍ਰੀਤ ਸਿੰਘ ਰੂਪਰਾਏ, ਪੀ.ਏ. ਅਭੀਜੋਤ ਸਿੰਘ ਨਾਗਰਾ, ਸੀਨੀਅਰ ਆਗੂ ਮੋਹਨਜੀਤ ਸਿੰਘ ਕੁੱਪ ਕਲਾਂ, ਚੌਧਰੀ ਨਿਸਾਰ ਮੁਹੰਮਦ, ਮਾਸਟਰ ਗੁਰਪ੍ਰੀਤ ਸਿੰਘ ਜਵੰਧਾ, ਫਰਦੀਪ ਸਿੰਘ, ਸਰਪੰਚ ਨਾਰੀਕੇ ਨਰੇਸ਼ ਕੁਮਾਰ, ਸਤਵਿੰਦਰ ਸਿੰਘ, ਕਰਮਜੀਤ ਸਿੰਘ ਭੋਗੀਵਾਲ, ਗੁਰਤੇਜ ਸਿੰਘ ਆਦਿ ਹਾਜ਼ਰ ਸਨ।
-

ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਮਹੀਨਾਵਾਰ ਮੀਟਿੰਗ ਵਿੱਚ ਵਿਭਾਗੀ ਕੰਮਕਾਜ ਦੀ ਸਮੀਖਿਆ ਕੀਤੀ; ਬਿਹਤਰ ਜਨਤਕ ਸੇਵਾਵਾਂ ਲਈ ਨਿਰਦੇਸ਼ ਜਾਰੀ
ਸੰਗਰੂਰ, 29 ਅਗਸਤ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਸੰਭਾਵੀ ਹੜਾਂ ਬਾਬਤ ਤਿਆਰੀ, ਪ੍ਰਭਾਵਸ਼ਾਲੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਅਤੇ ਸਮਾਂਬੱਧ ਢੰਗ ਨਾਲ ਜਨਤਕ ਸ਼ਿਕਾਇਤਾਂ ਦਾ ਹੱਲ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਅਧਿਕਾਰੀਆਂ ਨੂੰ ਸੰਬੋਧਨ…
-

ਵਿਧਾਇਕ ਸ਼ੈਰੀ ਕਲਸੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਮੁਬਾਰਕਬਾਦ ਦਿੱਤੀ
ਬਟਾਲਾ, 29 ਅਗਸਤ ( ) ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ 30 ਅਗਸਤ ਨੂੰ ਮਨਾਏ ਜਾ ਰਹੇ ਵਿਆਹ ਪੁਰਬ ਦੀ ਵਧਾਈ ਦਿੰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ…
-

ਮੁੱਖ ਮੰਤਰੀ, ਕੈਬਨਿਟ ਮੰਤਰੀ ਅਤੇ ਸਾਰੇ ‘ਆਪ’ ਵਿਧਾਇਕ ਹੜ੍ਹ ਰਾਹਤ ਲਈ ਇੱਕ ਮਹੀਨੇ ਦੀ ਤਨਖਾਹ ਦੇਣਗੇ
ਚੰਡੀਗੜ੍ਹ, 28 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੂਰੀ ਕੈਬਨਿਟ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਵਿਧਾਇਕਾਂ ਨਾਲ ਮਿਲ ਕੇ ਸੂਬੇ ਵਿੱਚ ਹੜ੍ਹ ਰਾਹਤ ਕਾਰਜਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤ ਦੇ ਕਹਿਰ ਕਾਰਨ ਪੰਜਾਬ ਨੂੰ ਕਾਫ਼ੀ ਨੁਕਸਾਨ ਹੋਇਆ ਹੈ ਅਤੇ…
-

ਅਮਨ ਅਰੋੜਾ ਵੱਲੋਂ ਕੇਂਦਰੀ ਮੰਤਰੀ ਨੂੰ ਹੁਨਰਮੰਦ ਉਪਰਾਲਿਆਂ ਲਈ ਇੱਕੋ ਸੰਪਰਕ ਬਿੰਦੂ ਮਨੋਨੀਤ ਕਰਨ ਦੀ ਅਪੀਲ
ਚੰਡੀਗੜ੍ਹ, 28 ਅਗਸਤ:ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਬਾਰੇ ਰਾਜ ਮੰਤਰੀ ਸ੍ਰੀ ਜਯੰਤ ਚੌਧਰੀ ਨੂੰ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਨੂੰ ਸਾਰੀਆਂ ਹੁਨਰ ਵਿਕਾਸ ਪਹਿਲਕਦਮੀਆਂ ਲਈ ਇੱਕੋ ਇੱਕ ਸੰਪਰਕ ਬਿੰਦੂ ਵਜੋਂ ਮਨੋਨੀਤ ਕਰਨ ਦੀ ਅਪੀਲ…
-

ਹਰਜੋਤ ਸਿੰਘ ਬੈਂਸ ਵੱਲੋਂ ਲੁਧਿਆਣਾ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਸਕਿੱਲਜ਼ ਅਤੇ ਪੰਜਾਬ ਵਿੱਚ 5 ਆਈ.ਟੀ.ਆਈ. ਹੱਬ ਸਥਾਪਤ ਕਰਨ ਦੀ ਮੰਗ
ਚੰਡੀਗੜ੍ਹ, 28 ਅਗਸਤ:ਸੂਬੇ ਦੇ ਨੌਜਵਾਨਾਂ ਨੂੰ ਉਦਯੋਗ ਨਾਲ ਸਬੰਧਤ ਸਿਖਲਾਈ ਪ੍ਰਦਾਨ ਕਰਕੇ ਹੁਨਰ ਦੇ ਪਾੜੇ ਨੂੰ ਪੂਰਨ ਅਤੇ ਪੰਜਾਬ ਨੂੰ ਹੁਨਰ ਵਿਕਾਸ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਾਸਤੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੁਧਿਆਣਾ ਵਿੱਚ ਇੰਡੀਅਨ ਇੰਸਟੀਚਿਊਟ ਆਫ਼…
-

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼
ਬਿਆਸ (ਅੰਮ੍ਰਿਤਸਰ), 28 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਹੋਰ ਤੇਜ਼ ਲਿਆਉਣ ਦੇ ਨਾਲ-ਨਾਲ ਹੜ੍ਹਾਂ ਕਾਰਨ ਡੁੱਬੇ ਹੋਏ ਪਿੰਡਾਂ ਵਿੱਚ ਫਸੇ ਪਰਿਵਾਰਾਂ ਨੂੰ ਸਾਰੀ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ। ਮੁੱਖ ਮੰਤਰੀ ਨੇ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ…
-

ਜਦੋਂ ਪਾਣੀ ਖੋਹਣਾ ਸੀ ਤਾਂ ਸਾਰੇ ਕਾਨੂੰਨ ਛਿੱਕੇ ਟੰਗੇ, ਹੁਣ ਕੋਈ ਮਦਦ ਲਈ ਨਹੀਂ ਬਹੁੜ ਰਿਹਾ: ਬਰਿੰਦਰ ਗੋਇਲ ਨੇ ਕੇਂਦਰ ਤੇ ਗੁਆਂਢੀ ਸੂਬਿਆਂ ਨੂੰ ਕਰੜੇ ਹੱਥੀਂ ਲਿਆ
ਚੰਡੀਗੜ੍ਹ/ਫ਼ਾਜ਼ਿਲਕਾ, 28 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰ ਸਰਕਾਰ ਅਤੇ ਗੁਆਂਢੀ ਸੂਬਿਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਜਦੋਂ ਪੰਜਾਬ ਤੋਂ ਪਾਣੀ ਖੋਹਣਾ ਸੀ ਤਾਂ ਕੇਂਦਰ ਸਰਕਾਰ ਸਾਰੇ ਕਾਇਦੇ-ਕਾਨੂੰਨ ਛਿੱਕੇ ਟੰਗ ਕੇ ਪੰਜਾਬ ਦਾ ਪਾਣੀ ਲੁੱਟਣ ‘ਤੇ ਉਤਾਰੂ ਸੀ ਪਰ ਹੁਣ ਜਦੋਂ ਪੰਜਾਬ ਨੂੰ ਮਦਦ ਦੀ…