Tag: latest news
-

ਐਸ.ਸੀ.ਕਮਿਸਨ ਵਲੋਂ ਪਿੰਡ ਧਲੇਤਾ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ ਰਿਪੋਰਟ ਤਲਬ
ਚੰਡੀਗੜ੍ਹ, 27 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਕਬਜਾ ਕਰਨ ਸਬੰਧੀ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ…
-

ਪੰਜਾਬ ਨੇ ਲੇਬਰ ਸੈੱਸ ਇਕੱਠਾ ਕਰਨ ਦਾ ਬਣਾਇਆ ਰਿਕਾਰਡ, 310 ਕਰੋੜ ਰੁਪਏ ਕੀਤੇ ਇਕੱਠੇ: ਸੌਂਦ
ਚੰਡੀਗੜ੍ਹ, 27 ਅਗਸਤ: ਪੰਜਾਬ ਸਰਕਾਰ ਨੇ ਵਿੱਤੀ ਸਾਲ 2024-25 ਵਿੱਚ ਰਿਕਾਰਡ 310 ਕਰੋੜ ਰੁਪਏ ਦਾ ਲੇਬਰ ਸੈੱਸ ਇਕੱਠਾ ਕੀਤਾ ਹੈ, ਜੋ ਕਿ ਪਿਛਲੇ ਚਾਰ ਸਾਲਾਂ ਵਿੱਚ ਸਭ ਤੋਂ ਵੱਧ ਹੈ। ਲੇਬਰ ਸੈੱਸ 2021-22 ਵਿੱਚ 203.94 ਕਰੋੜ ਰੁਪਏ, 2022-23 ਵਿੱਚ 208.92 ਕਰੋੜ ਰੁਪਏ ਅਤੇ 2023-24 ਵਿੱਚ 180 ਕਰੋੜ ਰੁਪਏ ਸੀ। ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ…
-

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15 ਕੈਡਿਟਾਂ ਨੇ ਐਨ.ਡੀ.ਏ. ਅਤੇ ਟੀ.ਈ.ਐਸ. ਕੋਰਸਾਂ ਲਈ ਐਸ.ਐਸ.ਬੀ. ਇੰਟਰਵਿਊ ਕੀਤੀ ਪਾਸ
ਚੰਡੀਗੜ੍ਹ, 27 ਅਗਸਤ:ਸੂਬੇ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ 15 ਕੈਡਿਟਾਂ ਨੇ ਦਸੰਬਰ 2025 ਵਿੱਚ ਸ਼ੁਰੂ ਹੋਣ ਵਾਲੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-155 ਅਤੇ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.)-54 ਕੋਰਸਾਂ ਲਈ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਇੰਟਰਵਿਊ ਪਾਸ ਕਰ ਲਈ ਹੈ। ਪਹਿਲੀ ਵਾਰ ਇਸ ਸੰਸਥਾ ਦੇ 15 ਕੈਡਿਟਾਂ ਨੇ ਇੱਕੋ ਵਾਰ ਐਸਐਸਬੀ…
-

ਪੰਜਾਬ ਵਿੱਚ ਪਸ਼ੂ ਪਾਲਕਾਂ ਲਈ ਕੀਤੇ ਵਿਲੱਖਣ ਉਪਰਾਲਿਆਂ ਨੂੰ ਕੇਂਦਰ ਸਰਕਾਰ ਨੇ ਸਲਾਹਿਆ
ਚੰਡੀਗੜ੍ਹ, 27 ਅਗਸਤ:ਪਸ਼ੂ ਪਾਲਣ ਵਿੱਚ ਪੰਜਾਬ ਦੇ ਮਿਸਾਲੀ ਕੰਮ ਨੂੰ ਮਾਨਤਾ ਦਿੰਦਿਆਂ ਕੇਂਦਰ ਸਰਕਾਰ ਨੇ ਪਸ਼ੂ ਪਾਲਕਾਂ ਨੂੰ ਅਹਿਮ ਜਾਣਕਾਰੀ ਦੇਣ ਅਤੇ ਵੱਖ-ਵੱਖ ਪਸਾਰ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਯੂਟਿਊਬ ਅਤੇ ਫੇਸਬੁੱਕ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਸੁਚੱਜੀ ਵਰਤੋਂ ਲਈ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੀ ਸ਼ਲਾਘਾ ਕੀਤੀ ਹੈ। ਕੇਂਦਰ ਸਰਕਾਰ ਨੇ ਵਿਭਾਗ ਵੱਲੋਂ ਪਸ਼ੂ-ਪਾਲਕਾਂ…
-

ਝੋਨੇ ਦਾ ਖਰੀਦ ਸੀਜ਼ਨ: ਪੰਜਾਬ ਸਰਕਾਰ ਨਮੀ ਦੇ ਮਾਪ ਨੂੰ ਸਟੈਂਡਰਡਾਈਜ਼ ਕਰਨ ਲਈ ਮੰਡੀਆਂ ਵਿੱਚ ਪੀਏਯੂ ਦੁਆਰਾ ਕੈਲੀਬਰੇਟਿਡ ਨਮੀ ਮੀਟਰ ਲਾਏਗੀ
ਚੰਡੀਗੜ੍ਹ, 26 ਅਗਸਤ: ਸਾਉਣੀ ਖਰੀਦ ਸੀਜ਼ਨ ਤੋਂ ਪਹਿਲਾਂ ਝੋਨੇ ਦੇ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੇ ਮੰਤਰੀ ਸਮੂਹ (ਜੀਓਐਮਜ਼) ਨੇ ਅੱਜ ਫੈਡਰੇਸ਼ਨ ਆਫ਼ ਆੜਤੀਆ ਐਸੋਸੀਏਸ਼ਨ, ਪੰਜਾਬ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਚਿੰਤਾਵਾਂ ਨੂੰ ਦੂਰ ਕਰਨ ਦਾ ਭਰੋਸਾ…
-

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ: ਮੁੱਖ ਮੰਤਰੀ ਭਗਵੰਤ ਮਾਨ
ਚੇਨਈ, 26 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਸ਼ਹਿਰੀ ਖ਼ੇਤਰਾਂ ਵਿੱਚ ਇਸ ਸਕੀਮ ਦੇ ਵਿਸਤਾਰ ਦੀ ਸ਼ੁਰੂਆਤ ਸਬੰਧੀ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਮੌਕੇ ਹਾਜ਼ਰੀ ਸਾਡੇ ਲਈ ਬਹੁਤ…
-

ਪੰਜਾਬ ਪੁਲਿਸ ਨੇ ਐਨਡੀਆਰਐਫ, ਐਸਡੀਆਰਐਫ ਅਤੇ ਫੌਜ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜਾਂ ਨੂੰ ਕੀਤਾ ਤੇਜ਼
ਚੰਡੀਗੜ੍ਹ, 26 ਅਗਸਤ: ਜਲ ਸਰੋਤ ਖੇਤਰਾਂ ਵਿੱਚ ਭਾਰੀ ਮੀਂਹ ਕਾਰਨ ਸਤਲੁਜ, ਬਿਆਸ, ਰਾਵੀ ਅਤੇ ਉਝ ਦਰਿਆਵਾਂ ਵਿੱਚ ਪਾਣੀ ਦੇ ਵਧ ਰਹੇ ਪੱਧਰ ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਭਾਰਤੀ ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ), ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਅਤੇ ਸਟੇਟ ਡਿਜਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਦੀਆਂ ਟੀਮਾਂ ਨਾਲ ਮਿਲ ਕੇ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ…
-

ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਅਬੋਹਰ ਖੇਤਰ ਵਿਚ ਚੈਕਿੰਗ ਦੌਰਾਨ 8 ਸਕੂਲ ਬੱਸਾਂ ਦੇ ਕੀਤੇ ਚਲਾਨ
ਫਾਜ਼ਿਲਕਾ 26 ਅਗਸਤ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲ੍ਹਾ ਫਾਜ਼ਿਲਕਾ ਅੰਦਰ ਯਕੀਨੀ ਬਣਾਉਣ ਲਈ ਲਗਾਤਾਰ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ। ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ। ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਟਰਾਂਸਪੋਰਟ ਵਿਭਾਗ, ਟਰੈਫਿਕ ਪੁਲਿਸ ਅਤੇ ਸਿਖਿਆ ਵਿਭਾਗ ਦੀ ਟੀਮ ਵੱਲੋਂ ਸਾਂਝੇ ਤੌਰ *ਤੇ ਚੈਕਿੰਗ ਅਭਿਆਨ ਚਲਾਇਆ ਜਾ…
-

ਸਤਲੁਜ ਦਰਿਆ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ’ਤੇ ਜਲੰਧਰ ਪ੍ਰਸ਼ਾਸਨ ਦੀ ਪੈਨੀ ਨਜ਼ਰ
ਜਲੰਧਰ, 26 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਤਲੁਜ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਸਥਿਤੀ ’ਤੇ 24 ਘੰਟੇ ਚੌਕਸੀ ਨਾਲ ਨਜ਼ਰ ਰੱਖੀ ਜਾ ਰਹੀ ਹੈ ਅਤੇ ਹੜ੍ਹਾਂ ਵਰਗੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। …
-

ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਮਾਨਸਾ, 26 ਅਗਸਤ: ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਗਾਤਾਰ ਹੋ ਰਹੀ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਜੇਕਰ ਹੜ੍ਹਾਂ ਦੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਦੇ ਲਈ ਬਚਾਅ ਕਾਰਜਾਂ ਦੇ ਸਾਰੇ ਪ੍ਰਬੰਧ ਮੁਕੰਮਲ ਰੱਖੇ ਜਾਣ। ਉਨ੍ਹਾਂ…
-

ਜ਼ੁਰਮਾਨੇ ਅਤੇ ਵਿਆਜ਼ ਤੋਂ ਛੋਟ ਪ੍ਰਾਪਤ ਕਰਨ ਲਈ 31 ਅਗਸਤ ਤੱਕ ਜਮ੍ਹਾ ਕਰਵਾਓ ਪ੍ਰਾਪਰਟੀ ਟੈਕਸ – ਜਯੋਤੀ ਬਾਲਾ ਮੱਟੂ
ਹੁਸ਼ਿਆਰਪੁਰ, 26 ਅਗਸਤ : ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੀ ਓ.ਟੀ.ਐਸ (ਵਨ ਟਾਈਮ ਸੈਟਲਮੈਂਟ) ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ‘ਤੇ ਲੱਗੇ ਜ਼ੁਰਮਾਨੇ ਅਤੇ ਵਿਆਜ਼ ‘ਤੇ 100 ਫੀਸਦੀ ਛੋਟ ਦਿੱਤੀ ਗਈ ਹੈ, ਜਿਸ ਤਹਿਤ 31 ਜੁਲਾਈ, 2025 ਤੱਕ ਇਸ…
-

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵੱਲੋਂ ਮਕੌੜਾ ਪੱਤਣ ਵੱਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
ਮਕੌੜਾ ਪੱਤਣ/ਗੁਰਦਾਸਪੁਰ, 26 ਅਗਸਤ ( ) – ਸੂਬੇ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਰਾਵੀ ਦਰਿਆ ਕੰਢੇ ਹੜ੍ਹ ਪ੍ਰਭਾਵਿਤ ਪਿੰਡਾਂ ਬਾਹਮਣੀ ਤੇ ਝਬਕਰਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਤੇ…
-

ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ; ਦੋ ਨਾਬਾਲਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ
ਚੰਡੀਗੜ੍ਹ/ਪਠਾਨਕੋਟ, 26 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ ਨੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਇੱਕ ਸੰਗਠਿਤ ਅਪਰਾਧ ਮਾਡਿਊਲ ਦੇ ਦੋ ਨਾਬਾਲਗਾਂ ਸਮੇਤ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀ…
-

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; 5 ਗਲੌਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 26 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਮੁਲਜ਼ਮ ਨੂੰ ਪੰਜ ਅਤਿ-ਆਧੁਨਿਕ 9 ਐਮਐਮ ਗਲੌਕ ਪਿਸਤੌਲਾਂ ਅਤੇ ਚਾਰ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ…
-

ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ-ਮੁੱਖ ਮੰਤਰੀ
ਚੇਨਈ, 25 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀ ਭਲਾਈ ਅਤੇ ਇਥੋਂ ਦੇ ਲੋਕਾਂ ਦੀ ਭਲਾਈ ਲਈ ਸਿੱਖਿਆ, ਸਿਹਤ, ਬੁਨਿਆਦੀ ਢਾਂਚਾ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ…
-

ਜ਼ਿਲ੍ਹਾ ਮੈਜਿਸਟਰੇਟ ਜੈਨ ਧਰਮ ਦੇ ਸੰਵਤਸਰੀ ਮਹਾਂਪੁਰਬ ਦਿਵਸ ਮੌਕੇ 27 ਅਗਸਤ ਨੂੰ ਮੀਟ, ਮੱਛੀ ਦੀਆਂ ਦੁਕਾਨਾਂ, ਰੇਹੜੀਆਂ, ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ
ਮਾਲੇਰਕੋਟਲਾ 25 ਅਗਸਤ: ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ.ਤਿੜਕੇ ਨੇ ਮੁੱਖ ਫ਼ੌਜਦਾਰੀ ਕਾਨੂੰਨ ਭਾਰਤੀ ਨਾਗਰਿਕ ਸੁਰਕਸ਼ਾ ਸੰਘਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੰਵਤਸਰੀ ਮਹਾਂਪਰਬ ਦਿਵਸ ਮੌਕੇ ਮਿਤੀ 27 ਅਗਸਤ 2025 ਦਿਨ ਬੁਧਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ‘ਚ ਮੀਟ, ਮੱਛੀ, ਆਂਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ- ਵੈਜੀਟੇਰੀਅਨ ਹੋਟਲ/ ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮ ‘ਚ ਦੱਸਿਆ ਗਿਆ ਹੈ ਕਿ…
-

ਸਾਲ ਦੀ ਤੀਸਰੀ ਕੌਮੀ ਲੋਕ ਅਦਾਲਤ 13 ਸਤੰਬਰ ਨੂੰ – ਜ਼ਿਲ੍ਹਾ ਤੇ ਸੈਸ਼ਨ ਜੱਜ
ਹੁਸ਼ਿਆਰਪੁਰ, 25 ਅਗਸਤ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ13 ਸਤੰਬਰ, 2025 ਨੂੰ ਜ਼ਿਲ੍ਹੇ ਵਿਚ ਸਾਲ ਦੀ ਤੀਸਰੀ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜੰਗ ਨੂੰ ਬਣਾਇਆ ਲੋਕ ਲਹਿਰ: ਕਰਮਜੀਤ ਕੋਰ
ਹੁਸ਼ਿਆਰਪੁਰ, 25 ਅਗਸਤ: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਇਕ ਲੋਕ ਲਹਿਰ ਦਾ ਰੂਪ ਦੇ ਦਿੱਤਾ ਹੈ। ਸਰਕਾਰ ਦੀ ਦੂਰਅੰਦੇਸ਼ੀ ਸੋਚ ਅਤੇ ਠੋਸ ਕਦਮਾਂ ਸਦਕਾ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਆਮ ਲੋਕਾਂ…
-

ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਤੇ ਹਰਿਆ-ਭਰਿਆ ਬਣਾਉਣ ਲਈ ਵਚਨਬੱਧ : ਮੋਹਿੰਦਰ ਭਗਤ
ਜਲੰਧਰ, 25 ਅਗਸਤ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਜ਼ਿਲ੍ਹਾ ਪੱਧਰੀ ਵਣ ਮਹਾਉਤਸਵ ਦੌਰਾਨ ਬੂਟੇ ਲਾਉਂਦਿਆਂ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਪ ਆਗੂ ਰਾਜਵਿੰਦਰ ਕੌਰ ਥਿਆੜਾ ਅਤੇ ਨਿਤਿਨ ਕੋਹਲੀ ਵੀ ਮੌਜੂਦ ਸਨ। ਵਣ ਅਤੇ ਜੰਗਲੀ…
-

ਬਾਬਾ ਬਲਜਿੰਦਰ ਸਿੰਘ ਜੀ ਦੇ ਅੰਤਿਮ ਦਰਸ਼ਨਾਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਰਾੜਾ ਸਾਹਿਬ ਪਹੁੰਚੇ
ਚੰਡੀਗੜ੍ਹ/ਲੁਧਿਆਣਾ 25 ਅਗਸਤ ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਰਾਤ ਦੇ ਦੀਵਾਨ ਤੋ ਬਾਅਦ ਆਪਣਾ ਅਚਾਨਕ ਹੀ ਸਰੀਰ ਛੱਡ ਗਏ ਸਨ। ਉਹਨਾਂ ਦੇ ਅੰਤਿਮ ਦਰਸ਼ਨਾਂ ਲਈ ਪੰਜਾਬ ਦੇ ਵਿੱਤ ਤੇ ਯੋਜਨਾ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਸੋਮਵਾਰ ਨੂੰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ।…