Tag: latest news
-

ਸਰਕਾਰੀ, ਨਿਜ਼ੀ ਸਕੂਲਾਂ ਦੇ ਨਾਲ ਨਾਲ ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਨੂੰ ਖ਼ਵਾਈਆਂ ਗਈਆਂ ਅਲਬੈਡਾਜ਼ੋਲ ਦੀਆਂ ਗੋਲੀਆਂ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, 06 ਅਗਸਤ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਅਤੇ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਜਿਲਾ ਟੀਕਾਕਰਨ ਅਫਸਰ ਕਮ ਨੋਡਲ ਡਾ. ਵਰਿੰਦਰ ਪਾਲ ਕੌਰ ਦੀ ਅਗਵਾਈ ਹੇਠ 07 ਅਗਸਤ ਦਿਨ ਵੀਰਵਾਰ ਨੂੰ ਜ਼ਿਲੇ ਦੇ ਵੱਖ ਵੱਖ ਬਲਾਕਾਂ ਦੇ ਵਿੱਚ ਨੈਸ਼ਨਲ ਡੀ ਵਾਰਮਿੰਗ ਡੇ ਮਨਾਇਆ…
-

ਸਿੰਧ ਦਾ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ: ਮੁੱਖ ਮੰਤਰੀ
ਨਵੀਂ ਦਿੱਲੀ, 5 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਦੇ ਮੁੱਦੇ ਨੂੰ ਖ਼ਤਮ ਕਰ ਕੇ ਪੰਜਾਬ ਤੇ ਹਰਿਆਣਾ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਹੇ ਜਲ ਵਿਵਾਦ ਨੂੰ ਹੱਲ ਕਰਨ ਲਈ ਚਨਾਬ ਦਰਿਆ ਦੇ ਪਾਣੀ ਦੀ ਵਰਤੋਂ ਕਰੇ। ਐਸ.ਵਾਈ.ਐਲ. ਦੇ…
-

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 07 ਅਗਸਤ ਨੂੰ
ਸ੍ਰੀ ਮੁਕਤਸਰ ਸਾਹਿਬ, 05 ਅਗਸਤ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 07 ਅਗਸਤ 2025 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਫਲਿੱਪ ਕਾਰਟ ਕੰਪਨੀ ਵੱਲੋਂ ਡਿਲੀਵਰੀ ਦੀ 50 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ। ਇਟਰਵਿਊ ਲਈ ਘੱਟ ਤੋਂ ਘੱਟ 10ਵੀਂ…
-

ਜ਼ਿਲ੍ਹੇ ‘ਚ ਸ਼ੁਰੂ ਹੋਇਆ ਫ਼ਸਲਾਂ ਦਾ ਡਿਜੀਟਲ ਸਰਵੇਖਣ: ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 5 ਅਗਸਤ: ਪੰਜਾਬ ਸਰਕਾਰ ਦੇ ਮਾਲ ਅਤੇ ਮੁੜ ਵਸੇਬਾ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ 1 ਅਗਸਤ ਤੋਂ ਫ਼ਸਲਾਂ ਦੇ ਡਿਜੀਟਲ ਸਰਵੇਖਣ ਦੀ ਸ਼ੁਰੂਆਤ ਕਰ ਚੁੱਕਾ ਹੈ ਜੋ ਕਿ ਅਗਲੇ 45 ਦਿਨਾਂ ਦੇ ਵਿੱਚ ਮੁਕੰਮਲ ਹੋਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਵੇਖਣ ਲਈ 834 ਦੇ ਕਰੀਬ…
-

ਪੰਜਾਬ ਵਿੱਚ ਉਦਯੋਗਿਕ ਨੀਤੀ ਵਧਾਉਣ ਲਈ ਅੰਤਿਮ ਸੈਕਟਰਲ ਕਮੇਟੀਆਂ ਕੀਤੀਆਂ ਨੋਟੀਫਾਈ : ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 05 ਅਗਸਤ: ਸੂਬੇ ਦੀ ਉਦਯੋਗਿਕ ਨੀਤੀ ਨੂੰ ਮਜ਼ਬੂਤ ਕਰਨ ਅਤੇ ਕਾਰੋਬਾਰ ਕਰਨ ਦੀ ਸੌਖ ਨੂੰ ਬਿਹਤਰ ਬਣਾਉਣ ਦੇ ਮੱਦੇਨਜ਼ਰ ਉਦਯੋਗ ਮਾਹਿਰਾਂ ਤੋਂ ਸੁਝਾਅ ਇਕੱਠੇ ਕਰਨ ਦੀ ਪੰਜਾਬ ਸਰਕਾਰ ਦੀ ਪਹਿਲਕਦਮੀ ਨੂੰ ਜਾਰੀ ਰੱਖਦੇ ਹੋਏ, ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਪੰਦਰਾਂ ਹੋਰ ਸੈਕਟਰਲ ਕਮੇਟੀਆਂ ਦੇ ਗਠਨ ਦਾ ਐਲਾਨ ਕੀਤਾ, ਜਿਸ ਨਾਲ…
-

1.27 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਪ੍ਰਕਿਰਿਆ ਮੁਕੰਮਲ
ਚੰਡੀਗੜ੍ਹ, 5 ਅਗਸਤ: ਸੂਬੇ ਵਿੱਚ ਈ-ਕੇਵਾਈਸੀ ਪ੍ਰਕਿਰਿਆ ਵਿੱਚ ਨਿਯਮਿਤ ਤੌਰ ਤੇ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ ਅਤੇ ਹੁਣ ਤੱਕ 1,27, 84000 (1.27 ਕਰੋੜ) ਲਾਭਪਾਤਰੀਆਂ ਲਈ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਇਸ ਸਬੰਧ ਵਿੱਚ ਮਾਨਸਾ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹੇ ਕ੍ਰਮਵਾਰ ਸਿਖ਼ਰਲੇ 3 ਸਥਾਨਾਂ ’ਤੇ ਹਨ। ਅੱਜ ਇੱਥੇ ਅਨਾਜ ਭਵਨ ਵਿਖੇ ਹੋਈ ਸਮੀਖਿਆ ਮੀਟਿੰਗ…
-

ਸਹਿਕਾਰੀ ਬੈਂਕਾਂ ਨੂੰ ਫਿਨੇਕਲ 10 ਕੋਰ ਵਿੱਚ ਅਪਗ੍ਰੇਡ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ ਪੰਜਾਬ
ਚੰਡੀਗੜ੍ਹ, 5 ਅਗਸਤ: ਸਹਿਕਾਰੀ ਬੈਂਕਿੰਗ ਖੇਤਰ ਦੀ ਤਕਨੀਕੀ ਤਰੱਕੀ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਐਸ.ਏ.ਐਸ. ਨਗਰ ਕੇਂਦਰੀ ਸਹਿਕਾਰੀ ਬੈਂਕ ਅਤੇ ਰੋਪੜ ਕੇਂਦਰੀ ਸਹਿਕਾਰੀ ਬੈਂਕ ਨੇ ਆਪਣੇ ਕੋਰ ਬੈਂਕਿੰਗ ਸਲਿਊਸ਼ਨ (ਸੀ.ਬੀ.ਐਸ.) ਨੂੰ ਫਿਨੇਕਲ 7 ਤੋਂ ਫਿਨੇਕਲ 10 ਵਿੱਚ ਸਫਲਤਾਪੂਰਵਕ ਅਪਗ੍ਰੇਡ ਕੀਤਾ ਹੈ। ਇਸ ਪ੍ਰਾਪਤੀ ਦੇ ਨਾਲ ਪੰਜਾਬ ਆਪਣੇ ਸਹਿਕਾਰੀ ਬੈਂਕਿੰਗ ਨੈੱਟਵਰਕ ਵਿੱਚ ਇਸ ਮਹੱਤਵਪੂਰਨ ਡਿਜੀਟਲ ਤਬਦੀਲੀ…
-

ਨਸ਼ਿਆਂ ਵਿਰੁੱਧ ਜੰਗ ਦੇ ‘ਜਰਨੈਲ’ ਬਣ ਕੇ ਪਿੰਡਾਂ ਤੇ ਸ਼ਹਿਰਾਂ ਦੀ ਰਾਖੀ ਕਰਨਗੇ ਡਿਫੈਂਸ ਕਮੇਟੀਆਂ ਦੇ ਮੈਂਬਰ-ਮੁੱਖ ਮੰਤਰੀ
ਲੁਧਿਆਣਾ, 4 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਦੌਰ ਵਿੱਚ ਪਹੁੰਚ ਚੁੱਕੀ ਹੈ ਅਤੇ ਪਿੰਡਾਂ ਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਪੰਜਾਬ ਵਿੱਚੋਂ ਨਸ਼ਾ ਤਸਕਰੀ ਦਾ ਖੁਰਾ-ਖੋਜ ਮਿਟਾ ਦੇਣਗੀਆਂ।ਅੱਜ ਇੱਥੇ ਪਿੰਡਾਂ ਅਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਦੇ ਗਠਨ ਦੀ ਸ਼ੁਰੂਆਤ ਮੌਕੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮੁੱਖ…
-

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ/ਤੈਨਾਤੀ ਲਈ ਤੈਅ ਸਮਾਂ ਸੀਮਾ ਵਿਚ ਵਾਧਾ
ਚੰਡੀਗੜ੍ਹ , 2 ਅਗਸਤ: ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅੱਜ ਇਕ ਪੱਤਰ ਜਾਰੀ ਕਰ ਕੇ ਸੂਬੇ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ/ਤੈਨਾਤੀਆਂ ਕਰਨ ਸਬੰਧੀ ਹਦਾਇਤਾਂ ਅਤੇ ਸਮਾਂ-ਸੀਮਾ ਸਬੰਧੀ ਵਾਧਾ ਕਰਨ ਬਾਰੇ ਇਕ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਕੀਤੇ ਗਏ ਪੱਤਰ ਅਨੁਸਾਰ ਪ੍ਰਸੋਨਲ ਵਿਭਾਗ ਵੱਲੋਂ ਪਹਿਲਾਂ ਜਾਰੀ ਪੱਤਰ ਨੰਬਰ 07/01/2014-1ਪੀ.ਪੀ.2(3ਪੀ.ਪੀ2)/382-385 ਮਿਤੀ 05.06.2025 ਦੀ ਲਗਾਤਾਰਤਾ…
-

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਸੁਰੱਖਿਆ ‘ਚ ਕੀਤਾ ਵਾਧਾ
ਚੰਡੀਗੜ੍ਹ, 2 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਅਪਰਾਧਿਕ ਤੇ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਪੰਦਰਵਾੜਾ ਮੁਹਿੰਮ ਸ਼ੁਰੂ ਕੀਤੀ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ…
-

ਐਸ.ਸੀ.ਕਮਿਸ਼ਨ ਵਲੋਂ ਐਸ.ਐਸ.ਪੀ.ਸਾਹਿਬਜਾਦਾ ਅਜੀਤ ਸਿੰਘ ਨਗਰ ਤਲਬ
ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੇਸ ਦੀ ਸੁਣਵਾਈ ਮੌਕੇ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ ਪੰਜ ਮਹੀਨੇ: 1000 ਕਿਲੋ ਹੈਰੋਇਨ ਸਮੇਤ ਕਾਬੂ 24089 ਨਸ਼ਾ ਤਸਕਰ
ਚੰਡੀਗੜ੍ਹ, 1 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ ਪੰਜ ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ 1 ਮਾਰਚ, 2025 ਤੋਂ ਹੁਣ ਤੱਕ 15242 ਐਫ.ਆਈ.ਆਰਜ਼ ਦਰਜ ਕੀਤੀਆਂ ਹਨ ਅਤੇ 24,089 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਇਸ ਦੇ ਨਾਲ 1000…
-

ਪੰਜਾਬ ਸਰਕਾਰ ਨੇ ਜੀਐਸਟੀ ਰਿਫੰਡਾਂ ਵਿੱਚ ਤੇਜ਼ੀ ਲਿਆਂਦੀ, ਜੁਲਾਈ ਵਿੱਚ 241.17 ਕਰੋੜ ਰੁਪਏ ਕੀਤੇ ਮਨਜ਼ੂਰ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਅਗਸਤਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਬਕਾਇਆ ਪਏ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਰਿਫੰਡ ਦੀਆਂ ਅਰਜ਼ੀਆਂ ‘ਤੇ ਕਾਰਵਾਈ ਕਰਨ ਵਿੱਚ ਵੱਡੀ ਕਾਰਵਾਈ ਕਰਦਿਆਂ ਜੁਲਾਈ ਮਹੀਨੇ ਵਿੱਚ 1,408 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਦਾ ਕੁੱਲ ਰਿਫੰਡ 241.17…
-

ਐਸ.ਸੀ. ਕਮਿਸ਼ਨ ਵੱਲੋਂ ਟਰੱਕ ਡਰਾਈਵਰ ਖੁਦਕੁਸ਼ੀ ਮਾਮਲੇ ਵਿੱਚ ਐਸ.ਐਸ.ਪੀ. ਪਟਿਆਲਾ ਤਲਬ
ਚੰਡੀਗੜ੍ਹ, 1 ਅਗਸਤ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰਾਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਨ ਕਪਤਾਨ ਪਟਿਆਲਾ ਨੂੰ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦਾ…
-

ਲੋਕਾਂ ਦੇ ਸਾਥ ਨਾਲ ਹੋਵੇਗਾ ਨਸ਼ਿਆਂ ਦਾ ਖਾਤਮਾ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 1 ਅਗਸਤ ( ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਵਿੱਚ ਵੱਡੇ ਪੱਧਰ ‘ਤੇ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਸ ਤਹਿਤ ਬਟਾਲਾ ਦੀ ਵਾਰਡ ਨੰਬਰ 48 ਵਿੱਚ ‘ਨਸ਼ਾ ਮੁਕਤੀ ਯਾਤਰਾ’ ਤਹਿਤ ਹੋਈ ਇਕੱਤਰਤਾ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਵਾਰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਇੱਕਜੁਟ ਹੋ…
-

ਉੱਤਰਾਖੰਡ ਵਿੱਚ ਫਾਰਮਾ ਯੂਨਿਟ ਤੋਂ ਚੱਲ ਰਹੀ ਗੈਰ-ਕਾਨੂੰਨੀ ਟਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼; ਛੇ ਵਿਅਕਤੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 31 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਨਸ਼ਾ ਵਿਰੋਧੀ ਜੰਗ ਦੌਰਾਨ ਗੈਰ-ਕਾਨੂੰਨੀ ਫਾਰਮਾ ਓਪੀਔਡ ਸਪਲਾਈ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ, ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਅੰਮ੍ਰਿਤਸਰ ਵਿੱਚ 35 ਗੋਲੀਆਂ ਦੀ ਛੋਟੀ ਜਿਹੀ ਬਰਾਮਦਗੀ ਤੋਂ ਲੈ ਕੇ ਉਤਰਾਖੰਡ ਦੇ ਹਰਿਦੁਆਰ ਸਥਿਤ ਨਿਰਮਾਣ ਯੂਨਿਟ ਤੱਕ ਫੈਲੀ ਟ੍ਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼ ਕੀਤਾ ਹੈ।…
-

ਮਾਨ ਸਰਕਾਰ ਨੇ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ 276 ਕਰੋੜ ਰੁਪਏ ਨਾਲ ਪੂਰੇ ਕੀਤੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 29 ਜੁਲਾਈ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਰਸਾਤਾਂ ਦੇ ਮੌਸਮ ਦੇ ਮੱਦੇਨਜ਼ਰ ਸੂਬੇ ਦੀਆਂ ਡਰੇਨਾਂ ਦੀ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਹੈ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ…
-

ਯੁੱਧ ਨਸ਼ਿਆਂ ਵਿਰੁੱਧ’: 150ਵੇਂ ਦਿਨ, ਪੰਜਾਬ ਪੁਲਿਸ ਵੱਲੋਂ 347 ਥਾਵਾਂ ‘ਤੇ ਛਾਪੇਮਾਰੀ; 72 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 150ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 347 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ…
-

ਸੇਵਾ ਸਦਨ ਨੰਗਲ ਵਿੱਚ ਹਫਤਾਵਾਰੀ ਜਨਤਾ ਦਰਬਾਰ ਵਿੱਚ ਸੈਂਕੜੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਕਰ ਰਹੇ ਹਾਂ ਉਪਰਾਲਾ – ਹਰਜੋਤ ਬੈਂਸ
ਨੰਗਲ 27 ਜੁਲਾਈ ()ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਉਨਾਂ ਨੂੰ ਸੇਵਾ ਦਾ ਮੌਕਾ ਦਿੱਤਾ ਹੈ ਉਸ ਸਮੇਂ ਤੋਂ ਹੀ ਸ਼ੁਰੂ ਕੀਤੇ ਵਿਸ਼ੇਸ਼ ਪ੍ਰੋਗਰਾਮ…
-

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਗਾ ਫੂਡ ਪਾਰਕ ਦਾ ਨਿਰੀਖਣ; ਅਧਿਕਾਰੀਆਂ ਨੂੰ ਖੇਤੀਬਾੜੀ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼
ਚੰਡੀਗੜ੍ਹ/ਲੁਧਿਆਣਾ, 26 ਜੁਲਾਈ: ਸੂਬੇ ਦੇ ਕਿਸਾਨਾਂ ਅਤੇ ਖੇਤੀ-ਉਦਮੀਆਂ ਨੂੰ ਹੋਰ ਸਮਰਥਨ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੁਧਿਆਣਾ ਦੇ ਲਾਡੋਵਾਲ ਵਿਖੇ ਮੈਗਾ ਫੂਡ ਪਾਰਕ ਦਾ ਦੌਰਾ ਕਰਕੇ ਉੱਥੇ ਸਥਾਪਿਤ ਬੁਨਿਆਦੀ ਢਾਂਚਾ ਸਹੂਲਤਾਂ ਅਤੇ ਉਦਯੋਗਿਕ ਇਕਾਈਆਂ ਦਾ ਨਿਰੀਖਣ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਐਗਰੋ…