Tag: latest news
-

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ
ਚੰਡੀਗੜ੍ਹ, 12 ਮਈ: ਗੈਂਗਸਟਰਾਂ ਵਿਰੁੱਧ ਵਿੱਢੀ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 112ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 516 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026…
-

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ
*ਚੰਡੀਗੜ੍ਹ, 12 ਮਈ* ਅਗਨੀਪੱਥ ਸਕੀਮ ਤਹਿਤ ਫੌਜ ਵਿੱਚ ਅਗਨੀਵੀਰ ਵਜੋਂ ਆਪਣਾ ਸੇਵਾਕਾਲ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਰਾਖਵਾਂਕਰਨ ਨੀਤੀ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਉਚ-ਤਾਕਤੀ ਕਮੇਟੀ ਦਾ ਗਠਨ…
-

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ
ਚੰਡੀਗੜ੍ਹ, 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਗਤੀਸ਼ੀਲ ਸੋਚ ਮੁਤਾਬਕ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੀ ਪਹੁੰਚ ਵਿੱਚ ਹੋਰ ਵਿਸਥਾਰ ਕਰਨ ਦੇ ਉਦੇਸ਼ ਨਾਲ ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਥਾਪਤ ਕੀਤੀ ਵੇਰਕਾ ਦੀ ਇੱਕ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ ਕੀਤਾ ਗਿਆ। ਇਸ…
-

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ
ਚੰਡੀਗੜ੍ਹ, 12 ਮਈ: ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ` ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸ਼ਾਨਦਾਰ ਤਬਦੀਲੀ ਲਿਆਂਦੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ ਨੇ ਨਾ ਸਿਰਫ਼ ਪ੍ਰਭਾਵਸ਼ਾਲੀ 94.52 ਪਾਸ ਫੀਸਦ ਦਰਜ ਕੀਤੀ, ਸਗੋਂ ਮੈਰਿਟ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਲੜਕੀਆਂ ਦੇ ਵਧਦੇ ਦਬਦਬੇ ਨੂੰ ਵੀ ਦਰਸਾਇਆ ਹੈ। ਇਸ ਪ੍ਰੀਖਿਆ…
-

ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ `ਤੇ ਕੰਮ ਕਰ ਰਹੀ ਹੈ; ਨੌਜਵਾਨ ਗੁਰੂ ਸਾਹਿਬ ਦੇ ‘ਬੇਗਮਪੁਰਾ’ ਦੇ ਸੰਕਲਪ ਵਾਲਾ ਭਾਰਤ ਬਣਾਉਣ ਲਈ ਅੱਗੇ ਆਉਣ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, ਅੰਮ੍ਰਿਤਸਰ/12 ਮਈ – ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ `ਤੇ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।…
-

ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ
ਮਾਨਸਾ, 12 ਮਈ: ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਨਸਾ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਿਮਰਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਹਾ ਦੇ 13 ਵਾਰਡਾਂ, ਬੁਢਲਾਡਾ…
-

ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਦਿੱਤੀ ਜਾਣਕਾਰੀ
ਬਟਾਲਾ, 12 ਮਈ ( ) ਡਾ. ਮਹਿਤਾਬ ਸਿੰਘ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਲੇਰ ਕਲਾਂ ਵਿਖੇ ਰੋਡ ਸੇਫਟੀ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਟ੍ਰੈਫਿਕ ਚਿੰਨ੍ਹਾਂ, ਹੈਲਮੇਟ ਅਤੇ ਸੀਟ ਬੈਲਟ ਦੀ ਮਹੱਤਤਾ ਅਤੇ ਸੜਕੀ ਹਾਦਸਿਆਂ ਤੋਂ ਬਚਣ ਲਈ ਜ਼ਿੰਮੇਵਾਰੀ ਭਰੇ ਵਿਵਹਾਰ ਬਾਰੇ…
-

ਡਿਪਟੀ ਕਮਿਸ਼ਨਰ ਨੇ ਜਨਗਣਨਾ 2027 ਅਧੀਨ ਸੈਲਫ-ਇਨਿਊਮਰੇਸ਼ਨ ਤਹਿਤ ਭਰਿਆ ਫਾਰਮ
ਫ਼ਰੀਦਕੋਟ, 12 ਮਈ- ਭਾਰਤ ਸਰਕਾਰ ਵੱਲੋਂ ਕਰਵਾਈ ਜਾਣ ਵਾਲੀ ਜਨਗਣਨਾ 2027 ਤਹਿਤ ਆਮ ਲੋਕਾਂ ਦੀ ਸਹੂਲਤ ਲਈ ਸੈਲਫ-ਇਨਿਊਮਰੇਸ਼ਨ (ਸਵੈ ਗਣਨਾ) ਦੀ ਸਹੂਲਤ ਰਾਹੀਂ ਨਾਗਰਿਕ ਆਪਣੀ ਜਾਣਕਾਰੀ ਖੁਦ ਆਨਲਾਈਨ ਭਰ ਸਕਦੇ ਹਨ ਅਤੇ ਇਹ ਸਹੂਲਤ 14 ਮਈ 2026 ਤੱਕ ਆਨਲਾਈਨ ਉਪਲਬਧ ਰਹੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਸੰਜ ਅਫਸਰ ਸ੍ਰੀ ਰਾਹੁਲ ਚਾਬਾ ਨੇ ਜਨਗਣਨਾ 2027 ਤਹਿਤ ਆਪਣਾ ਸਵੈ ਜਨਗਣਨਾ ਫਾਰਮ ਭਰਨ ਉਪਰੰਤ ਸਾਂਝੀ ਕੀਤੀ। ਉਨ੍ਹਾਂ…
-

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ
*ਚੰਡੀਗੜ੍ਹ, 12 ਮਈ:*ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਜ਼ਿਕਰਯੋਗ ਹੈ ਕਿ ਸ੍ਰੀ ਅਰੋੜਾ ਪਹਿਲਾਂ ਹੀ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ, ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨਾਲੋਜੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਰਗੇ ਮੁੱਖ ਵਿਭਾਗ ਦਾ ਚਾਰਜ…
-

ਵਿਧਾਇਕ ਫਾਜਿਲਕਾ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰਨ ਦੀ ਸ਼ੁਰੂਆਤ ਕਰਵਾਈ
ਫਾਜਿਲਕਾ, 11 ਮਈ- ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਆਰਥਿਕ ਸਸ਼ਕਤੀਕਰਨ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਹਲਕਾ ਫਾਜਿਲਕਾ ਵਿਖੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ 1000 /1500 ਮਹਿਲਾਂਵਾ ਨੂੰ ਦੇਣ ਦੀ ਫਾਰਮ ਭਰਨ ਦੀ ਸ਼ੁਰੂਆਤ ਕਰਵਾਈ ਗਈ ।ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ…
-

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋਈ
ਅੰਮ੍ਰਿਤਸਰ, 11 ਮਈ ( ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋ ਰਹੀ ਹੈ। ਮੁੱਖ ਮੰਤਰੀ ਸਿਹਤ ਯੋਨਾ ਤਹਿਤ ਨਕਦ-ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ ਗਈ ਹੈ। ਮੁੱਖ ਮੰਤਰੀ ਸਿਹਤ ਯੋਜਨਾ…
-

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਸ੍ਰੀ ਮੁਕਤਸਰ ਸਾਹਿਬ, 11 ਮਈ 2026*- ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ ਦੌਰਾਨ ਗੂੰਜਦੇ ਨਾਅਰਿਆਂ ਅਤੇ ਲੋਕਾਂ ਦੇ ਪਿਆਰ ਤੇ ਸਨੇਹ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਿੰਡ ਵਾਸੀਆਂ ਪਾਸੋਂ ਆਸ਼ੀਰਵਾਦ, ਸਿਰੋਪੇ ਅਤੇ ਚਿੱਤਰ ਪ੍ਰਾਪਤ ਕੀਤੇ। ਲੋਕਾਂ ਦੇ ਉਤਸ਼ਾਹ ਦੌਰਾਨ ਆਪਣੇ…
-

ਵਿਧਾਇਕ ਜਿੰਪਾ ਨੇ ਵਾਰਡ ਨੰਬਰ 8 ’ਚ 58 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 11 ਮਈ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 8 ਵਿਚ ਕਰੀਬ 58 ਲੱਖ ਰੁਪਏ ਦੀ ਲਾਗਤ ਨਾਲ ਸਵਾ ਦੋ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਬਿਨਾ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ…
-

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਡਾ ਨੇ ਮਨੀ ਮਹੇਸ਼ ਸ਼ਰਮਾ ਵਿਦਿਆਰਥੀ ਨੂੰ ਦਿੱਤੀ ਵਧਾਈ
ਨੂਰਪੁਰ ਬੇਦੀ 11 ਮਈ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚਨੋਲੀ ਬਸੀ ਦੇ ਵਿਦਿਆਰਥੀ ਮਨੀ ਮਹੇਸ਼ ਸ਼ਰਮਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ 645/650 (99.23%) ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ।ਮਨੀ ਮਹੇਸ਼ ਸ਼ਰਮਾ ਵੱਲੋਂ ਪੰਜਾਬ ਭਰ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕਰਨ ਤੇ ਅੱਜ…
-

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ
ਚੰਡੀਗੜ੍ਹ/ਐਸਏਐਸ ਨਗਰ, 11 ਮਈ:– ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ), ਮੋਹਾਲੀ ਦੇ 30 ਵਿੱਚੋਂ 25 ਕੈਡਿਟਾਂ ਨੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿਖੇ 157ਵੇਂ ਕੋਰਸ ਲਈ ਐਨਡੀਏ (1) ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ। ਯੂਪੀਐਸਸੀ ਵੱਲੋਂ ਐਲਾਨੇ ਨਤੀਜਿਆਂ ਵਿੱਚ ਪ੍ਰਾਪਤ ਕੀਤੀ ਸ਼ਾਨਦਾਰ 83 ਫ਼ੀਸਦ ਦੀ ਸਫਲਤਾ ਦਰ ਇਹ ਦਰਸਾਉਂਦੀ ਹੈ ਕਿ ਸੰਸਥਾ ਨੇ…
-

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ
ਚੰਡੀਗੜ੍ਹ, 11 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 111ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 484 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਯਾਦਵਿੰਦਰ ਸ਼ਰਮਾ ਨੇ ਬਤੌਰ ਕਾਰਜ ਸਾਧਕ ਅਫ਼ਸਰ ਇੰਪਰੂਵਮੈਂਟ ਟਰੱਸਟ ਅਹੁਦਾ ਸੰਭਾਲਿਆ
ਮਾਲੇਰਕੋਟਲਾ 11 ਮਈ – ਯਾਦਵਿੰਦਰ ਸ਼ਰਮਾ ਨੇ ਅੱਜ ਇੰਪਰੂਵਮੈਂਟ ਟਰੱਸਟ ਮਾਲੇਰਕੋਟਲਾ ਦੇ ਕਾਰਜ ਸਾਧਕ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਟਰੱਸਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨਾ ਟਰੱਸਟ ਦੀ…
-

ਸਪੀਕਰ ਸੰਧਵਾਂ ਨੇ ਬਠਿੰਡਾ ਫ਼ਰੀਦਕੋਟ ਰੋਡ ਦਾ ਨੀਂਹ ਪੱਥਰ ਰੱਖਿਆ ਗਿਆ
ਕੋਟਕਪੂਰਾ, 11 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਗਿਆਨੀ ਜ਼ੈਲ ਸਿੰਘ ਮਾਰਕੀਟ ਕੋਟਕਪੂਰਾ ਵਿਖੇ ਬਠਿੰਡਾ-ਫ਼ਰੀਦਕੋਟ ਰੋਡ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ…

