Tag: latest news
-

ਯੂਥ ਕਲੱਬ ਮਿਤੀ 12 ਮਈ ਤੱਕ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦਾ ਵੇਰਵਾ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਖੇ ਜਮ੍ਹਾ ਕਰਵਾਉਣ: ਜਸਪਾਲ ਸਿੰਘ
ਫ਼ਿਰੋਜ਼ਪੁਰ, 22 ਅਪ੍ਰੈਲ:ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਜਸਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾਯੂਥ ਕਲੱਬ ਐਫੀਲੀਏਸ਼ਨ ਪਾਲਿਸੀ 2025 ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਕੇ ਗੈਰ—ਸਰਗਰਮ ਯੂਥ ਕਲੱਬਾਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਸੀ, ਜਿਸ ਤਹਿਤ 21 ਜਨਵਰੀ 2026 ਨੂੰ ਜਨਤਕ ਇਸ਼ਤਿਹਾਰ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਏ.ਡੀ.ਸੀ. ਫ਼ਿਰੋਜ਼ਪੁਰ ਦੀ ਕਮੇਟੀ ਮੈਂਬਰਾਂ ਨਾਲ ਹੋਈ ਮੀਟਿੰਗ ਵਿੱਚ ਹੋਏ ਫੈਸਲੇ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਦੇ ਯੂਥ ਕਲੱਬ ਮਿਤੀ 12 ਮਈ 2026 ਤੱਕ ਪਿਛਲੇ ਤਿੰਨ ਸਾਲਾਂ (2023—24, 2024—25, 2025—26) ਦੀ ਕਾਰਗੁਜ਼ਾਰੀ ਦਾ ਵੇਰਵਾ ਸਬੂਤਾਂ ਸਮੇਤ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਕਮਰਾ ਨੰ:21—22 ਬਲਾਕ— ਏ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਵਿਖੇ ਜਮ੍ਹਾ ਕਰਵਾਉਣ। ਉਨ੍ਹਾਂ ਕਿਹਾ ਕਿ ਵੇਰਵੇ ਜਮ੍ਹਾ ਨਾ ਕਰਾਉਣ ਦੀ ਸੂਰਤ ਵਿੱਚ ਜਾਂ ਕਾਰਗੁਜ਼ਾਰੀ ਸੰਤੋਖਜਨਕ ਨਾ ਪਾਏ ਜਾਣ ਕਾਰਨ ਸਬੰਧਤ ਯੂਥ ਕਲੱਬ ਦੀ ਐਫੀਲੀਏਸ਼ਨ ਵਿਭਾਗ ਵੱਲੋਂ ਬਿਨਾਂ ਕਿਸੇ ਹੋਰ ਨੋਟਿਸ ਤੋਂ ਰੱਦ ਕਰ ਦਿੱਤੀ ਜਾਵੇਗੀ।
-

ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਤਿੰਨ ਪਿੰਡਾਂ ‘ਚ ਵਿਕਾਸ ਕਾਰਜਾਂ ਦੀ ਸ਼ੁਰੂਆਤ
ਭਵਾਨੀਗੜ੍ਹ, 22 ਅਪ੍ਰੈਲ: ਸੰਗਰੂਰ ਹਲਕੇ ਦੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਹਲਕੇ ਦੇ ਤਿੰਨ ਪਿੰਡਾਂ ਚੰਨੋ, ਬਾਲਦ ਖੁਰਦ ਅਤੇ ਰਾਜਪੁਰਾ ਵਿੱਚ ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੰਗਰੂਰ ਹਲਕੇ ਨੂੰ ਨਮੂਨੇ ਦਾ ਹਲਕਾ…
-

ਮਾਲੇਰਕੋਟਲਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਦੋਸੀ ਕਾਬੂ
ਮਾਲੇਰਕੋਟਲਾ22 ਅਪ੍ਰੈਲ- ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸ੍ਰੀ ਸੱਤਪਾਲ ਸਰਮਾ ਪੀ.ਪੀ.ਐੱਸ, ਕਪਤਾਨ ਪੁਲਿਸ ਇੰਨਵੈਸਟੀਗੇਸਨ, ਸ੍ਰੀ ਦੀਪਇੰਦਰ ਸਿੰਘ ਜੇਜੀ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਇੰਨਵੈਸਟੀਗੇਸਨ, ਮਾਲੇਰਕੋਟਲਾ ਅਤੇ ਸ੍ਰੀ ਮਾਨਵਜੀਤ ਸਿੰਘ ਸਿੱਧੂ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਸਬ ਡਵੀਜਨ ਮਾਲੇਰਕੋਟਲਾ ਦੇ ਦਿਸਾ ਨਿਰਦੇਸਾਂ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਮਾਹੋਰਾਣਾ, ਇੰਸਪੈਕਟਰ ਮਨਜੋਤ ਸਿੰਘ ਮੁੱਖ…
-

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ/ਗੁਰਦਾਸਪੁਰ,22 ਅਪ੍ਰੈਲ – ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ ਅਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ, ਸ੍ਰੀਮਤੀ ਅਨੁਪ੍ਰੀਤ ਕੌਰ ਐੱਸ ਡੀ ਐੱਮ ਗੁਰਦਾਸਪੁਰ, ਭਾਰਤ ਭੂਸ਼ਣ ਸ਼ਰਮਾ ਚੇਅਰਮੈਨ ਮਾਰਕਿਟ ਕਮੇਟੀ ਗੁਰਦਾਸਪੁਰ…
-

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ
ਹੁਸ਼ਿਆਰਪੁਰ, 22 ਅਪ੍ਰੈਲ:- ਲੋਕ ਸਭਾ ਮੈਂਬਰ ਡਾ.ਰਾਜ ਕੁਮਾਰ ਚੱਬੇਵਾਲ ਨੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਰਫਤਾਰ ਤੇਜ਼ ਕਰਨ ਦੇ ਨਾਲ-ਨਾਲ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।ਸਥਾਨਕ…
-

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ
ਚੰਡੀਗੜ੍ਹ, 22 ਅਪ੍ਰੈਲ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ ਬਾਸਮਤੀ ਲਈ ਆਹਲਾ ਦਰਜੇ ਦਾ ਕੇਂਦਰ (ਸੈਂਟਰ ਆਫ ਐਕਸੀਲੈਂਸ) ਬਣੇਗਾ ਜਿਸ ਨਾਲ ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਸਹਾਈ ਹੋਵੇਗਾ। ਨੀਦਰਲੈਂਡ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ…
-

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ
*ਚੰਡੀਗੜ੍ਹ, 22 ਅਪ੍ਰੈਲ:*ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਸੂਬੇ ਵਿੱਚ ਹੋਈ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਤਹਿਤ ਕਿਸਾਨਾਂ ਲਈ 123.28 ਕਰੋੜ ਰੁਪਏ ਤੋਂ ਵੱਧ ਦਾ ਰਾਹਤ ਪੈਕੇਜ ਮਨਜ਼ੂਰ ਕੀਤਾ…
-

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ
ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ ਖੇਤਰ ਇੱਕ ਕ੍ਰਾਂਤੀਕਾਰੀ ਬਦਲਾਅ ਦੇ ਦੌਰ ਵਿੱਚੋਂ ਲੰਘ ਰਿਹਾ ਹੈ। ਪੰਜਾਬ ਸਰਕਾਰ ਦੇ ਵਾਅਦੇ ਅਨੁਸਾਰ ਹਰ ਪਰਿਵਾਰ ਨੂੰ ਸੁਖਾਲੀਆਂ, ਕਿਫਾਇਤੀ ਅਤੇ ਸਨਮਾਨਜਕਨ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਕਈ ਸਾਲਾਂ ਤੋਂ ਉੱਚ ਇਲਾਜ ਦਰਾਂ ਕਾਰਨ ਮਰੀਜ਼ ਇਲਾਜ ਵਿੱਚ ਦੇਰੀ ਲਈ ਮਜ਼ਬੂਰ ਹੁੰਦੇ…
-

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ; 22 ਅਪ੍ਰੈਲ– ਮੁਲਾਜ਼ਮਾਂ ਦੀ ਭਲਾਈ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਭਰ ਦੇ ਗਰੁੱਪ-ਡੀ ਮੁਲਾਜ਼ਮਾਂ ਲਈ ਕਣਕ ਦੀ ਖਰੀਦ ਵਾਸਤੇ ਵਿਆਜ ਮੁਕਤ ਕਰਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ, ਤਾਂ ਜੋ ਘਰੇਲੂ ਖਪਤ ਦੀਆਂ ਜ਼ਰੂਰੀ ਲੋੜਾਂ ਲਈ ਵਿੱਤੀ ਸਹਾਇਤਾ ਯਕੀਨੀ ਬਣਾਈ ਜਾ ਸਕੇ। ਇਸ ਫੈਸਲੇ ਦਾ ਐਲਾਨ ਕਰਦਿਆਂ…
-

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਤੇਜ਼ ਕਰਨ ਲਈ ਮੀਟਿੰਗ ਆਯੋਜਿਤ: ਸਪੀਕਰ ਸੰਧਵਾਂ
ਕੋਟਕਪੂਰਾ, 21 ਅਪ੍ਰੈਲ-ਅੱਜ ਕੋਟਕਪੂਰਾ ਸਥਿਤ ਦਫ਼ਤਰ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸੰਬੰਧੀ ਸਮੂਹ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਪੀਕਰ ਸ. ਸੰਧਵਾਂ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਭਲਾਈ ਸਕੀਮ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਣਾ…
-

ਮਾਡਲ ਖੇਡ ਮੈਦਾਨਾਂ ਅਤੇ ਆਂਗਣਵਾੜੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
ਮੋਰਿੰਡਾ, 21 ਅਪ੍ਰੈਲ: ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜੋਤੀ ਸਿੰਘ ਵੱਲੋਂ ਅੱਜ ਬਲਾਕ ਮੋਰਿੰਡਾ ਅਧੀਨ ਆਉਣ ਵਾਲੀਆਂ ਵੱਖ-ਵੱਖ ਪੰਚਾਇਤਾਂ ਵਿੱਚ ਚੱਲ ਰਹੇ ਸਰਕਾਰ ਦੇ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਪਿੰਡ ਧਨੌਰੀ ਅਤੇ ਡੂਮਛੇੜੀ ਵਿੱਚ ਤਿਆਰ ਕੀਤੇ ਜਾ ਰਹੇ ਮਾਡਲ ਖੇਡ ਮੈਦਾਨਾਂ ਦਾ ਮੌਕੇ ‘ਤੇ ਦੌਰਾ ਕਰਕੇ ਕੰਮ…
-

ਪੰਜਾਬ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ : ਹਲਕਾ ਵਿਧਾਇਕ ਬਲਕਾਰ ਸਿੰਘ
ਕਰਤਾਰਪੁਰ/ਜਲੰਧਰ, 21 ਅਪ੍ਰੈਲ : ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਕਣਕ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਹ ਅੱਜ ਕਰਤਾਰਪੁਰ ਦੀਆਂ ਮੰਡੀਆਂ ਦਾ ਦੌਰਾ ਕਰ ਰਹੇ ਸਨ…
-

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ
ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ ਸਿਰਫ਼ ਅਪਰਾਧੀਆਂ ਦੀ ਗ੍ਰਿਫ਼ਤਾਰੀ ਅਤੇ ਨਸ਼ਿਆਂ ਦੀ ਬਰਾਮਦਗੀ ਤੱਕ ਹੀ ਸੀਮਿਤ ਨਹੀਂ, ਸਗੋਂ ਇਸ ਮੁਹਿੰਮ ਨੇ ਗੈਂਗਸਟਰ ਨੈੱਟਵਰਕ ਦੀਆਂ ਜੜ੍ਹਾਂ ’ਤੇ ਵਾਰ ਕੀਤਾ ਹੈ, ਜਿਸ ਨਾਲ ਪੂਰੇ ਸੂਬੇ ਵਿੱਚ ਅਪਰਾਧ ਦਰ ਵਿੱਚ ਮਹੱਤਵਪੂਰਨ ਕਟੌਤੀ ਆਈ ਹੈ। ਪੰਜਾਬ ਪੁਲਿਸ ਦੇ ਨਿਰੰਤਰ…
-

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 21 ਅਪ੍ਰੈਲ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਣਾ ਜੈਤੋ,ਜ਼ਿਲ੍ਹਾ ਫਰੀਦਕੋਟ ਵਿੱਚ ਤਾਇਨਾਤ ਸਹਾਇਕ ਸਬ- ਇੰਸਪੈਕਟਰ ਹਰਪਾਲ ਸਿੰਘ ਨੂੰ 33,500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜੈਤੋ ਤਹਿਸੀਲ ਜ਼ਿਲ੍ਹਾ…
-

ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ
ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਮਲਟੀਪਰਪਜ਼ ਹੈਲਥ ਵਰਕਰ (ਮੇਲ) ਕੇਡਰ ਦੀ ਸ਼ਿਕਾਇਤ ’ ਤੇ ਸਖ਼ਤ ਕਾਰਵਾਈਆਂ ਕਰਦਿਆਂ 29 ਅਪ੍ਰੈਲ ਨੂੰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਨੰਬਰ -22 ਨੂੰ ਐਸ.ਸੀ. ਕਮਿਸ਼ਨ ਦਫਤਰ ਵਿਖੇ ਪੇਸ਼…
-

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਫਿਰੋਜ਼ਪੁਰ ਤੋਂ ਦੁਬਈ ਲਈ ਮਿਰਚ ਦੀ 15 ਟਨ ਪਹਿਲੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਫਿਰੋਜ਼ਪੁਰ, 21 ਅਪ੍ਰੈਲ 2026. ਮਿਰਚ ਦੀ ਕਾਸ਼ਤ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੀਤੇ ਜਾਂਦੇ ਯਤਨਾਂ ਸਦਕਾ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਕਿਸਾਨਾਂ ਦੇ ਸਹਿਯੋਗ ਨਾਲ ਪਹਿਲੀ ਵਾਰ ਹਰੀ ਮਿਰਚ ਦੀ 15 ਟਨ ਦੀ ਪਹਿਲੀ ਖੇਪ ਨੂੰ ਪਿੰਡ ਹਕੂਮਤ ਸਿੰਘ ਵਾਲਾ ਤੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਰੀ ਝੰਡੀ ਦੇ ਕੇ ਦੁਬਈ ਲਈ ਰਵਾਨਾ ਕੀਤਾ ਗਿਆ| ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਪੰਜਾਬ ਵਿੱਚ ਪੈਦਾ ਹੋਈ ਹਰੀ ਮਿਰਚ ਨੂੰ ਭਾਰਤ ਤੋਂ ਬਾਹਰ ਦੁਬਈ ਭੇਜਿਆ ਜਾ ਰਿਹਾ ਹੈ| ਉਹਨਾਂ ਕਿਹਾ ਕਿ ਪੰਜਾਬ ਦੀ ਮਿਰਚ ਬਾਹਰਲੇ ਦੇਸ਼ਾਂ ਵਿੱਚ ਜਾਣ ਨਾਲ ਮਿਰਚਾ ਪੈਦਾ ਕਰਨ ਵਾਲੇ ਕਿਸਾਨਾਂ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਮਿਰਚ ਉਤਪਾਦਨ ਵਿੱਚ ਵੱਡਾ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੀ ਆਰਥਿਕਤਾ ਵਿੱਚ ਵੀ ਬਹੁਤ ਫਾਇਦਾ ਹੋਵੇਗਾ| ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ 19661 ਹੈਕਟੇਅਰ ਰਕਬੇ ਵਿੱਚ ਮਿਰਚ ਦੀ ਕਾਸ਼ਤ ਕੀਤੀ ਜਾਦੀ ਹੈ ਜਿਸ ਵਿਚੋਂ 294915 ਮੀਟਰਕ ਟਨ ਹਰੀ ਮਿਰਚ ਦਾ ਉਤਪਾਦਨ ਕੀਤਾ ਜਾਂਦਾ ਹੈ। ਪੰਜਾਬ ਦੇ ਪ੍ਰਮੁੱਖ ਮਿਰਚ ਉਤਪਾਦਕ ਜ਼ਿਲ੍ਹੇ ਫਿਰੋਜ਼ਪੁਰ, ਪਟਿਆਲਾ, ਮਲੇਰਕੋਟਲਾ, ਸੰਗਰੂਰ, ਜਲੰਧਰ, ਤਰਨਤਾਰਨ, ਅੰਮ੍ਰਿਤਸਰ, ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ ਹਨ। ਪੰਜਾਬ ਵਿੱਚ ਪੈਦਾ ਹੋਈ ਹਰੀ ਮਿਰਚ ਨੂੰ ਭਾਰਤ ਦੇ ਅਲੱਗ—ਅਲੱਗ ਸੂਬੇ ਜਿਵੇਂ ਕਿ ਮੱਧ ਪ੍ਰਦੇਸ਼,ਹਿਮਾਚਲ,ਜੰਮੂ,ਦਿੱਲੀ ਯੂ.ਪੀ ਵਿੱਚ ਭੇਜਿਆ ਜਾਂਦਾ ਹੈ। ਫਿਰੋਜ਼ਪੁਰ ਜ਼ਿਲੇ ਅੰਦਰ 2747 ਹੈਕਟੇਅਰ ਤੋਂ ਵੱਧ ਰਕਬੇ ਵਿੱਚ ਮਿਰਚ ਦੀ ਪੈਦਾਵਾਰ ਕੀਤੀ ਜਾਂਦੀ ਹੈ ਜੋ ਕਿ ਪੰਜਾਬ ਦੇ ਬਾਕੀ ਜ਼ਿਲਿਆਂ ਨਾਲੋ ਸਭ ਤੋਂ ਵੱਧ ਰਕਬਾ ਹੈ। ਜ਼ਿਲ੍ਹਾ ਫਿਰੋਜਪੁਰ ਅੰਦਰ ਮਿਰਚ ਦੀ ਖੇਤੀ 20000 ਤੋਂ ਵੱਧ ਲੋਕਾਂ ਨੂੰ ਸਿੱਧੇ ਅਤੇ 45,000 ਤੋਂ ਵੱਧ ਲੋਕਾਂ ਨੂੰ ਅਸਿੱਧੇ ਤੌਰ ਤੇ ਰੁਜ਼ਗਾਰ ਪ੍ਰਦਾਨ ਕਰਨ ਲਈ ਜਾਣੀ ਜਾਂਦੀ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਫਿਰੋਜ਼ਪੁਰ ਅਤੇ ਬਾਗਬਾਨੀ ਵਿਭਾਗ ਪੰਜਾਬ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਮਿਰਚ ਦੀ ਕਾਸ਼ਤ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੀਤੇ ਜਾਦੇ ਯਤਨਾਂ ਸਦਕਾ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਕਿਸਾਨਾਂ ਦੇ ਸਹਿਯੋਗ ਨਾਲ ਪਹਿਲੀ ਵਾਰ ਹਰੀ ਮਿਰਚ ਦੀ 15 ਟਨ ਦੀ ਪਹਿਲੀ ਖੇਪ ਦੁਬਈ ਲਈ ਰਵਾਨਾ ਕੀਤੀ ਗਈ ਅਤੇ ੳਹਨਾਂ ਵੱਲੋਂ ਡਾ: ਬਿਕਰਮਜੀਤ ਸਿੰਘ ਸਾਹਨੀ (ਪਦਮ ਸ੍ਰੀ) ਮੈਂਬਰ ਪਾਰਲੀਮੇਟ(ਰਾਜ ਸਭਾ) ਵੱਲੋਂ ਚਲਾਈ ਜਾ ਰਹੀ ਸੰਨ ਫਾਊਂਡੇਸ਼ਨ ਰਾਹੀਂ ਸਾਰਾਗੜ੍ਹੀ ਪੋ੍ਰਡਿਊਸਰ ਕੰਪਨੀ ਦੀ ਵਿੱਤੀ ਸਹਾਇਤਾ ਕਰਨ ਦਾ ਵਿਸ਼ਵਾਸ਼ ਦਿਵਾਇਆ ਤਾਂ ਜ਼ੋ ਆਉਣ ਵਾਲੇ ਸਮੇਂ ਦੋਰਾਨ ਹੋਰ ਅਗਾਂਹਵਧੂ ਕਿਸਾਨ ਇਸ ਕੰਪਨੀ ਦਾ ਹਿੱਸਾ ਬਣ ਸਕਣ ਅਤੇ ਖੇਤੀ ਨੂੰ ਲਾਹੇਵੰਦ ਧੰਦੇ ਵਜੋਂ ਅਪਣਾ ਸਕਣ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੁਬੇ ਅੰਦਰ ਫਸਲੀ ਵਿਭਿੰਨਤਾ ਲਿਆਉਣ ਲਈ ਕਈ ਤਰਾਂ ਦੇ ਉਪਰਾਲੇ ਕਰ ਰਹੀ ਹੈ ਜਿਸ ਦੇ ਨਤੀਜੇ ਵਜੋਂ ਕਿਸਾਨ ਕਣਕ-ਝੋਨੇ ਦੀ ਕਾਸ਼ਤ ਨੂੰ ਛੱਡ ਕੇ ਸਬਜ਼ੀਆਂ ਦੀ ਕਾਸ਼ਤ ਵਰਗੇ ਲਾਹੇਵੰਦ ਧੰਦੇ ਅਪਣਾ ਰਹੇ ਹਨ। ਸਰਦਾਰ ਕੁਲਤਾਰ ਸਿੰਘ ਸੰਧਵਾਂ ਵੱਲੋ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਮੈਬਰਾਂ ਨੂੰ ਮਿਰਚ ਦਾ ਨਿਰਯਾਤ ਕਰਨ ਉਪਰ ਵਧਾਈ ਦਿੰਦੇ ਹੋਏ ਕਿਹਾ ਕਿ ਅੱਗੇ ਤੋਂ ਵੀ ਇਸੇ ਤਰਾਂ ਮਿਹਨਤ ਜਾਰੀ ਰੱਖਣ ਤਾਂ ਜੋ ਜ਼ਿਲ੍ਹੇ ਦੇ ਹੋਰ ਕਿਸਾਨ ਵੀ ਇਹਨਾਂ ਤੋ ਪ੍ਰੇਰਨਾ ਲੈ ਕੇ ਫਸਲੀ ਵਿਭਿੰਨਤਾ ਅਪਣਾ ਸਕਣ। ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਾਇਸ ਚਾਂਸਲਰ ਪੀ.ਏ.ਯੂ ਲੁਧਿਆਣਾ ਡਾ: ਸਤਬੀਰ ਸਿੰਘ ਗੋਸਲ, ਐਮ.ਐਲ.ਏ ਗੁਰੂਹਰਸਹਾਏ ਸ੍ਰ. ਫੌਜਾ ਸਿੰਘ ਸਰਾਰੀ, ਐਮ.ਐਲ.ਏ ਫ਼ਿਰੋਜ਼ਪੁਰ ਸ਼ਹਿਰੀ ਸ੍ਰ. ਰਣਬੀਰ ਸਿੰਘ ਭੁੱਲਰ, ਸੀ.ਈ.ਓ ਸੰਨ ਫਾਉੂਂਡੇਸ਼ਨ ਸ੍ਰ.ਗੁਰਬੀਰ ਸਿੰਘ, ਚੇਅਰਮੈਨ ਪਲੈਨਿੰਗ ਬੋਰਡ ਹਰਜਿੰਦਰ ਸਿੰਘ, ਮਿਸ: ਰਵਦੀਪ ਕੌਰ ਏ.ਆਈ.ਐਫ, ਮੁੱਖ ਖੇਤੀਬਾੜੀ ਅਫਸਰ ਡਾ: ਬਲਵਿੰਦਰ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਬੇਅੰਤ ਸਿੰਘ ਹਕੂਮਤ ਵਾਲਾ, ਬਾਗਬਾਨੀ ਵਿਕਾਸ ਅਫਸਰ—ਕਮ—ਨੋਡਲ ਅਫਸਰ (ਮਿਰਚ) ਪੰਜਾਬ ਡਾ. ਸਿਮਰਨ ਸਿੰਘ, ਜਗਮੀਤ ਸਿੰਘ ਸਹਿਜਾਦੀ, ਸ਼ਮਸ਼ੇਰ ਸਿੰਘ ਹਕੂਮਤ ਸਿੰਘ ਵਾਲਾ, ਬਲਵਿੰਦਰ ਸਿੰਘ ਮਾਹਲਮ ਅਤੇ ਹੋਰ ਅਗਾਂਹਵਧੂ ਕਿਸਾਨ ਆਦਿ ਹਾਜ਼ਰ ਸਨ।
-

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ
ਚੰਡੀਗੜ੍ਹ, 21 ਅਪ੍ਰੈਲ :– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ 9 ਵੱਖ-ਵੱਖ ਟਰੈਪ ਕੇਸਾਂ ਵਿੱਚ 9 ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ…
-

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਨੂਰਵਾਲਾ…
-

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 21 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ 7.050 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਦੋ ਕਾਰਟੇਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ…
