Tag: latest news
-

4 ਸਾਲਾਂ ਵਿੱਚ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕੀਤਾ, 60 ਸਕੂਲ ਆਫ਼ ਐਮੀਨੈਂਸ ਖੋਲ੍ਹੇ, 740 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਅਤੇ 1284 ਨੇ ਨੀਟ ਪ੍ਰੀਖਿਆ ਪਾਸ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 30 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ” ਲੜੀ ਤਹਿਤ ਪੰਜਾਬ ਸਰਕਾਰ ਦੀ “ਸਿੱਖਿਆ ਕ੍ਰਾਂਤੀ” ਦਾ ਚਾਰ ਸਾਲਾਂ ਦਾ ਵਿਸਥਾਰਤ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਰਿਪੋਰਟ ਕਾਰਡ ਵਿੱਚ ਦੱਸਿਆ ਗਿਆ ਕਿ ਕਿਵੇਂ ਨਿਰੰਤਰ ਸੁਧਾਰਾਂ ਸਦਕਾ ਸਰਕਾਰੀ ਸਕੂਲਾਂ ਮਾਡਲ ਸੰਸਥਾਵਾਂ ਵਿੱਚ ਬਦਲ ਰਹੀਆਂ ਹਨ…
-

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ
ਚੰਡੀਗੜ੍ਹ, 29 ਮਾਰਚ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਕਿਹਾ ਕਿ ਵਿਰੋਧੀ ਧਿਰ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਗੁਮਰਾਹ ਕਰਨ ਲਈ ਜਾਣਬੁੱਝ ਕੇ ਮੁਹਿੰਮ ਚਲਾ ਰਹੀ ਹੈ। ਉਹ ਗੈਰ-ਸੂਚੀਬੱਧ ਹਸਪਤਾਲਾਂ ਦੀਆਂ ਇਕੱਲੀਆਂ-ਦੁਕੱਲੀਆਂ ਘਟਨਾਵਾਂ ਦੀ ਵਰਤੋਂ ਕਰਕੇ ਸਕੀਮ ਦੇ ਸਾਬਤ ਹੋਏ ਪ੍ਰਭਾਵ ਨੂੰ ਨਜ਼ਰਅੰਦਾਜ਼ ਕਰਦਿਆਂ ਇਸ ਨੂੰ ਅਸਫਲ…
-

ਕੁਝ “ਮੌਕਾਪ੍ਰਸਤ” ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ /ਲੁਧਿਆਣਾ, 29 ਮਾਰਚ – ਹਲਵਾਰਾ ਹਵਾਈ ਅੱਡੇ ਦੇ ਵਿਕਾਸ ਅਤੇ ਪ੍ਰਗਤੀ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤਾ ਗਿਆ ਹਾਲੀਆ ਬਿਆਨ ਗੁੰਮਰਾਹਕੁੰਨ ਅਤੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ। ਇਹ ਦੱਸਣਾ ਜ਼ਰੂਰੀ ਹੈ ਕਿ 26 ਮਾਰਚ ਨੂੰ ਲੁਧਿਆਣਾ ਵਿਖੇ ਹੋਈ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲਾਂ ਹੀ ਪੁਸ਼ਟੀ ਕੀਤੀ…
-

ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ
ਜਲੰਧਰ, 29 ਮਾਰਚ : ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ ਇੱਕ ਐਨ.ਆਰ.ਆਈ. ਬਜ਼ੁਰਗ ਜੋੜੇ ਤੋਂ 2 ਕਰੋੜ ਰੁਪਏ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ। ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਮਾਜ ਵਿਰੋਧੀ ਤੱਤਾਂ ਤੇ ਰੰਗਦਾਰੀ ਮੰਗਣ ਵਾਲਿਆਂ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ
ਚੰਡੀਗੜ੍ਹ, 29 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਭਰ ਵਿੱਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਮਨਜ਼ੂਰੀ ਦੇ ਕੇ ਇਸ ਯੋਜਨਾ ਨੂੰ ਸ਼ੁਰੂ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ਹਰੇਕ ਮਹੀਨੇ 1500 ਰੁਪਏ ਅਤੇ…
-

ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ
ਚੰਡੀਗੜ੍ਹ, 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 68ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 508 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 29 ਮਾਰਚ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ ਕਿਚਲੂ ਨਗਰ, ਥਾਣਾ ਪੀਏਯੂ ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ…
-

ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ 9 ਐਮਐਮ ਸਬ-ਮਸ਼ੀਨ ਗਨਾਂ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਕਰਕੇ ਗੈਰ-ਕਾਨੂੰਨੀ ਹਥਿਆਰ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ…
-

ਕਿਸਾਨ ਪੈਦਾਵਾਰ ਤੋਂ ਪੋਸ਼ਣ ਵੱਲ: ਕਣਕ ਦੀਆਂ ਵੱਧ ਪੋਸ਼ਕ ਤੱਤਾਂ ਵਾਲੀਆਂ ਕਿਸਮਾਂ ਸੰਬੰਧੀ ਖੇਤ ਦਿਵਸ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 29 ਮਾਰਚ- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪੋਸ਼ਕ ਤੱਤਾਂ ਨਾਲ ਭਰਪੂਰ ਕਣਕ ਦੀਆਂ ਕਿਸਮਾਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਹਾੜ੍ਹੀ ਦੀ ਰੁੱਤ ਵਿੱਚ ਕੇਵੀਕੇ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਬਾਇਓ-ਫੋਰਟੀਫਾਈਡ ਕਣਕ ਦੀ ਕਿਸਮ ਪੀ ਬੀ ਡਬਲਯੂ ਜ਼ਿੰਕ 2 ਦੀਆਂ ਪ੍ਰਦਰਸ਼ਨੀਆਂ ਲਗਵਾਈਆਂ…
-

ਭਾਸ਼ਾ ਵਿਭਾਗ ਵੱਲੋਂ ਹਰ ਸਾਲ ਖਡੂਰ ਸਾਹਿਬ ਵਿਖੇ ਗੁਰਮੁਖੀ ਲਿਪੀ ਅਤੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਸਮਾਗਮ ਕਰਵਾਇਆ ਜਾਵੇਗਾ – ਜਸਵੰਤ ਸਿੰਘ ਜ਼ਫ਼ਰ
ਤਰਨ ਤਾਰਨ, 29 ਮਾਰਚ : ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਵਿਖੇ ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ, ਤਰਨ ਤਾਰਨ ਵੱਲੋਂ ਸ੍ਰੀ ਗੁਰੂ ਅੰਗਦ ਦੇਵ ਕਾਲਜ ਮੈਨੇਜਮੈਂਟ ਕਮੇਟੀ, ਖਡੂਰ ਸਾਹਿਬ ਦੇ ਵਿਸ਼ੇਸ਼ ਸਹਿਯੋਗ ਨਾਲ ਦੋ ਰੋਜ਼ਾ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਪਹਿਲੇ ਦਿਨ ਜਗਤਾਰ ਸਿੰਘ ਸੋਖੀ…
-

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ 77823 ਵਿਅਕਤੀਆਂ ਦੀ ਹੋਈ ਰਜਿਸਟ੍ਰੇਸ਼ਨ: ਡਿਪਟੀ ਕਮਿਸ਼ਨਰ
ਬਰਨਾਲਾ, 29 ਮਾਰਚ ਪੰਜਾਬ ਸਰਕਾਰ ਵਲੋਂ ਪ੍ਰਤੀ ਪਰਿਵਾਰ 10 ਲੱਖ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦੇਣ ਲਈ ਚਲਾਈ ਜਾ ਰਹੀ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਰਜਿਸਟ੍ਰੇਸ਼ਨ ਜਾਰੀ ਹੈ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਜ਼ਿਲ੍ਹਾ…
-
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਰਸਾਨਾ ਧਾਮ ਤੋਂ ਵ੍ਰਿੰਦਾਵਨ ਧਾਮ ਤਕ ਭਗਤੀਮਈ ਯਾਤਰਾ; ਸੁਨਾਮ ਲਈ ਪਵਿੱਤਰ ਅਖੰਡ ਜਯੋਤੀ ਰਵਾਨਾ
ਸੁਨਾਮ, 29 ਮਾਰਚ: ਸੁਨਾਮ ਸ਼ਹਿਰ ਵਿੱਚ 4 ਅਪ੍ਰੈਲ ਨੂੰ ਆਯੋਜਿਤ ਹੋਣ ਜਾ ਰਹੇ ਵਿਸ਼ਾਲ ਰਾਧਾ ਨਾਮ ਸੰਕੀਰਤਨ ਸਮਾਗਮ ਦੀਆਂ ਤਿਆਰੀਆਂ ਅਧਿਆਤਮਿਕ ਰੰਗਾਂ ਵਿੱਚ ਰੰਗੀਆਂ ਹੋਈਆਂ ਹਨ। ਇਸ ਸਬੰਧੀ ਉਸ ਵੇਲੇ ਇੱਕ ਬਹੁਤ ਹੀ ਪਵਿੱਤਰ ਅਤੇ ਅਲੌਕਿਕ ਪਲ ਦੇਖਣ ਨੂੰ ਮਿਲਿਆ, ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸ੍ਰੀ ਰਾਧਾ ਰਾਣੀ ਮੰਦਰ, ਬਰਸਾਨਾ ਧਾਮ…
-

ਪਿੰਡ ਦਸੌਦਾ ਸਿੰਘ ਵਾਲਾ ਵਿੱਚ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ
ਮਾਲੇਰਕੋਟਲਾ, 29 ਮਾਰਚ : ਚੇਅਰਮੈਨ ਬਲਾਕ ਸੰਮਤੀ ਮਾਲੇਰਕੋਟਲਾ ਸੰਤੋਖ ਸਿੰਘ ਦਸੌਦਾ ਸਿੰਘ ਵਾਲਾ ਵੱਲੋਂ ਪਿੰਡ ਦਸੌਦਾ ਸਿੰਘ ਵਾਲਾ ਵਿਖੇ ਸੰਮਤੀ ਮੈਂਬਰਾਂ ਦੇ ਸਹਿਯੋਗ ਨਾਲ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਜੂਨੀਅਰ ਇੰਜੀਨੀਅਰ ਪੰਚਾਇਤੀ ਰਾਜ ਇੰਜ.ਸਤਨਾਮ ਸਿੰਘ, ਪੰਚ ਚਮਕੋਰ ਸਿੰਘ,ਜੋਗਾ ਸਿੰਘ ਬਲਦੀਪ ਸਿੰਘ,ਬਲਜੀਤ ਸਿੰਘ, ਹਰਫੂਲ ਸਿੰਘ,ਸੁਰਜੀਤ ਸਿੰਘ,ਰਾਜਦੀਪ ਸਿੰਘ,ਦਰਸ਼ਨ ਸਿੰਘ ਅਤੇ ਨੰਬਰਦਾਰ ਚਰਨਜੀਤ ਸਿੰਘ ਤੋਂ ਇਲਾਵਾ ਪਿੰਡ ਨਿਵਾਸੀ ਮੌਜੂਦ ਸਨ । ਚੇਅਰਮੈਨ ਸੰਤੋਖ ਸਿੰਘ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ‘ਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਰਾਹਨਾ ਕਰਦਿਆ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਪੱਧਰ ‘ਤੇ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਕਰੀਬ 16 ਕਰੋੜ 02 ਲੱਖ 51 ਹਜ਼ਾਰ ਰੁਪਏਦੀ ਲਾਗਤ ਨਾਲ 57 ਮਾਡਲ ਪਲੇਅ ਗਰਾਊਂਡ ਤਿਆਰ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਵਿੱਚ ਲਗਭਗ 30 ਮੈਦਾਨ 6 ਕਰੋੜ 89 ਲੱਖ 29 ਹਜ਼ਾਰ ਰੁਪਏ ਦੀ ਲਾਗਤ ਨਾਲ ਅਤੇ ਬਾਕੀ ਹਲਕਾ ਅਮਰਗੜ੍ਹ ਵਿੱਚ 27 ਮੈਦਾਨ ਕਰੀਬ 9 ਕਰੋੜ 13 ਲੱਖ 22 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਾਡਲ ਪਲੇਅ ਗਰਾਊਂਡਾਂ ਵਿੱਚ ਕ੍ਰਿਕਟ ਪਿੱਚ, ਵਾਲੀਬਾਲ ਕੋਰਟ, ਰਨਿੰਗ ਟਰੈਕ, ਓਪਨ ਜਿੰਮ ਅਤੇ ਦਰਸ਼ਕਾਂ ਲਈ ਬੈਠਣ ਦੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਨਾਲ ਪਿੰਡਾਂ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਵਧੀਆ ਮੌਕਾ ਮਿਲੇਗਾ। ਚੇਅਰਮੈਨ ਸੰਤੋਖ ਸਿੰਘ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ–ਉਰ–ਰਹਿਮਾਨ ਦਾ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਉਪਰਾਲਾ ਪਿੰਡਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਬਲਾਕ ਸੰਮਤੀ ਦੀ ਟੀਮ ਲਗਾਤਾਰ ਆਮ ਲੋਕਾਂ ਦੀ ਭਲਾਈ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਤਤਪਰ ਰਹੇਗੀ। ਉਨ੍ਹਾਂ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡ ਸਹੂਲਤਾਂ ਦਾ ਪੂਰਾ ਲਾਭ ਲੈਣ ਅਤੇ ਆਪਣੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ, ਤਾਂ ਜੋ ਉਹ ਸਿਹਤਮੰਦ ਅਤੇ ਅਨੁਸ਼ਾਸਿਤ ਜੀਵਨ ਜੀ ਸਕਣ। ਉਨ੍ਹਾਂ ਭਰੋਸਾ ਦਿਵਾਇਆ ਕਿ ਮੈਦਾਨ ਦਾ ਨਿਰਮਾਣ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਪੂਰਾ ਕੀਤਾ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਅਤੇ ਸੰਮਤੀ ਮੈਂਬਰਾਂ ਵੱਲੋਂ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਮਾਲੇਰਕੋਟਲਾ ਦਾ ਧੰਨਵਾਦ ਕਰਦੇ ਹੋਏ ਇਸ ਉਪਰਾਲੇ ਦਾ ਸਵਾਗਤ ਕੀਤਾ ਗਿਆ।
-

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ ਰਵਾਨਾ
ਕੋਟਕਪੂਰਾ, 29 ਮਾਰਚ ( ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਰਵਾਨਾ ਕੀਤੀ ਗਈ।ਇਸ ਮੌਕੇ ਪਿੰਡ ਦੇ ਸਰਪੰਚ ਆਦੇਸ਼…
-

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ
ਚੰਡੀਗੜ੍ਹ, 28 ਮਾਰਚ: “ਪੰਜਾਬ ਸਿੱਖੀਆ ਕ੍ਰਾਂਤੀ” ਮੁਹਿੰਮ ਤਹਿਤ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣ ਲਈ ਭਾਈਚਾਰਕ ਸ਼ਮੂਲੀਅਤ ਵਿੱਚ ਵਾਧਾ ਕਰਨ ਦੇ ਯਤਨਾਂ ਤਹਿਤ, ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੂਬਾ ਪੱਧਰੀ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ। ਉਸ ਤਹਿਤ ਇੱਕ ਦਿਨ ਵਿੱਚ 18 ਲੱਖ ਤੋਂ…
-

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਚੰਡੀਗੜ੍ਹ, 28 ਮਾਰਚ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗੈਂਗਸਟਰਾਂ ਦੇ ਸਫ਼ਾਏ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਜਨਤਾ ਦਾ ਬੇਮਿਸਾਲ ਸਮਰਥਨ ਮਿਲ ਰਿਹਾ ਹੈ। ਪੰਨੂ ਨੇ ਦੱਸਿਆ ਕਿ ਗੈਂਗਸਟਰਾਂ ਖ਼ਿਲਾਫ਼ ਜਾਰੀ ਕੀਤੇ ਗਏ ਵਿਸ਼ੇਸ਼ ਹੈਲਪਲਾਈਨ ਨੰਬਰ…
-

ਅਸੀਂ 13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ
ਫਤਿਹਗੜ੍ਹ ਸਾਹਿਬ, 28 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪਿਛਲੀਆਂ ‘ਬੇਅਦਬੀ’ ਦੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨਾਂ ਨੂੰ ਸਖ਼ਤ ਬਣਾ ਕੇ ਅਤੇ ਸਖ਼ਤ ਸਜ਼ਾਵਾਂ ਲਾਗੂ ਕਰਕੇ ਇਸ ਸਬੰਧੀ ਇਨਸਾਫ਼ ਯਕੀਨੀ ਬਣਾਉਣ…
-

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 28 ਮਾਰਚ 2026: ਖਾੜੀ ਦੇਸ਼ਾਂ ਵਿੱਚ ਵੱਧ ਰਹੇ ਵਿਸ਼ਵਵਿਆਪੀ ਤਣਾਅ ਅਤੇ ਮੁੱਖ ਸਮੁੰਦਰੀ ਮਾਰਗਾਂ ਵਿੱਚ ਰੁਕਾਵਟ ਕਾਰਨ ਬਾਜ਼ਾਰਾਂ ਵਿੱਚ ਪੈਦਾ ਹੋਣ ਵਾਲੀ ਅਸਥਿਰਤਾ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਨੂੰ ਫੈਸਲਾਕੁੰਨ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰੀ ਉਠਾਉਣ ਅਤੇ ਦੇਸ਼ ਦੀ ਆਰਥਿਕ…
-

ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
ਫਤਿਹਗੜ੍ਹ ਸਾਹਿਬ; 28 ਮਾਰਚ, 2026:ਪੰਜਾਬ ਵਿੱਚ ਆਪਣੇ ਪ੍ਰਮੁੱਖ ਸਿਹਤ ਸੰਭਾਲ ਮਾਡਲ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਨੇ ਅੱਜ 109 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਰਾਜ ਵਿੱਚ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਚਾਰ ਸਾਲਾਂ ਦੇ ਅੰਦਰ 990…
