Tag: latest news
-

ਸਿਹਤ ਖੇਤਰ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕ੍ਰਾਂਤੀਕਾਰੀ ਕਦਮ ਉਠਾਏ: ਰਾਜਵੰਤ ਸਿੰਘ ਘੁੱਲੀ
ਧੂਰੀ, 28 ਮਾਰਚ: ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਤੇ ਕ੍ਰਾਂਤੀ ਚੌਕ ਨੇੜੇ ਵਾਰਡ ਨੰਬਰ 5 ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਰਚੁਅਲ ਤਰੀਕੇ ਨਾਲ ਕਰਕੇ ਧੂਰੀ ਵਾਸੀਆਂ ਨੂੰ ਇੱਕ ਵੱਡੀ ਸੌਗਾਤ ਦਿੱਤੀ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ…
-

ਨਗਰ ਕੌਂਸਲ ਰੂਪਨਗਰ ਵੱਲੋਂ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ, 1500 ਰੁਪਏ ਦਾ ਕੱਟਿਆ ਚਲਾਨ
ਰੂਪਨਗਰ, 28 ਮਾਰਚ: ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਮਕਸਦ ਨਾਲ ਨਗਰ ਕੌਂਸਲ ਰੂਪਨਗਰ ਵੱਲੋਂ ਸਖ਼ਤ ਕਾਰਵਾਈ ਕਰਦੇ ਹੋਏ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਚਲਾਨ ਕੱਟੇ ਜਾ ਰਹੇ ਹਨ। ਇਸ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਮੁਹੰਮਦ ਨਵੀ ਵਾਸੀ ਸ਼ਾਮਪੁਰਾ ਨੂੰ 1500 ਰੁਪਏ ਜੁਰਮਾਨਾ ਕੀਤਾ ਗਿਆ ਅਤੇ ਗੱਡੀ ਦਾ ਵੀ ਚਲਾਨ ਕੀਤਾ…
-

ਮਾਲੇਰਕੋਟਲਾ ਵਿੱਚ 5 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ, ਜ਼ਿਲ੍ਹੇ ਵਿੱਚ ਕੁੱਲ ਗਿਣਤੀ 14 ਹੋਈ
ਮਾਲੇਰਕੋਟਲਾ, 28 ਮਾਰਚ : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਘਰ ਦੇ ਨਜ਼ਦੀਕ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸੂਬੇ ਭਰ ਵਿੱਚ 109 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ ਗਏ, ਜਿਨ੍ਹਾਂ ਵਿੱਚੋਂ 5 ਆਮ ਆਦਮੀ ਕਲੀਨਿਕ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵੀ ਸ਼ੁਰੂ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮਾਲੇਰਕੋਟਲਾ ਦੇ ਕਿਲ੍ਹਾ ਰਹਿਮਤਗੜ੍ਹ ਅਤੇ 786 ਚੌਂਕ, ਅਹਿਮਦਗੜ੍ਹ ਦੇ ਪੁਰਾਣੀ ਤਹਿਸੀਲ ਅਤੇ ਬਜਰੰਗ ਅਖਾੜਾ ਅਤੇ ਪੁਰਾਣੀ ਤਹਿਸੀਲ ਅਮਰਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 2 ਕਲੀਨਿਕ ਮਾਲੇਰਕੋਟਲਾ, 2 ਅਹਿਮਦਗੜ੍ਹ ਅਤੇ 1 ਅਮਰਗੜ੍ਹ ਵਿੱਚ ਖੋਲ੍ਹੇ ਗਏ ਹਨ। ਸਿਵਲ ਸਰਜਨ ਨੇ ਦੱਸਿਆ ਕਿ ਇਨ੍ਹਾਂ 5 ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਹੁਣ ਜ਼ਿਲ੍ਹੇ ਵਿੱਚ ਕੁੱਲ 14 ਆਮ ਆਦਮੀ ਕਲੀਨਿਕ ਕਾਰਜਸ਼ੀਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 42 ਤਰ੍ਹਾਂ ਦੇ ਲੈਬ ਟੈਸਟ ਅਤੇ 90 ਕਿਸਮ ਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ, ਜਦਕਿ ਇੱਥੇ ਇਲਾਜ ਲਈ ਕੋਈ ਪਰਚੀ ਫੀਸ ਵੀ ਨਹੀਂ ਲੱਗਦੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਖੁਲਣ ਨਾਲ ਲੋਕਾਂ ਨੂੰ ਛੋਟੀਆਂ ਬਿਮਾਰੀਆਂ ਲਈ ਦੂਰ ਦਰਾਜ਼ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਹ ਆਪਣੇ ਘਰ ਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਹਾਸਲ ਕਰ ਸਕਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਾਪਤ ਕਰਕੇ ਆਪਣੀ ਸਿਹਤ ਦੀ ਸੰਭਾਲ ਕਰਨ। ਅਹਿਮਦਗੜ੍ਹ ਵਿਖੇ ਆਮ ਆਦਮੀ ਲੋਕ ਅਰਪਿਤ ਕਰਦਿਆ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਕੁਲਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੁਲਣ ਨਾਲ ਆਮ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਘਰ ਦੇ ਨਜ਼ਦੀਕ ਉਪਲਬਧ ਹੋ ਰਹੀਆਂ ਹਨ ਅਤੇ ਭਵਿੱਖ ਵਿੱਚ ਸਿਹਤ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਹੋਰ ਵੀ ਕਦਮ ਚੁੱਕੇ ਜਾਣਗੇ। ਇਸ ਮੌਕੇ ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ, ਰਾਜੀਵ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੀਮਾ ਜੱਸਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਨਦੀਪ ਕੌਰ ਅਤੇ ਡਾ. ਸੁਖਵਿੰਦਰ ਸਿੰਘ, ਡਾ. ਅਨਮਦੀਪ ਸਿੰਘ, ਸੁਪਰਵਾਈਜ਼ਰ ਗੁਲਜ਼ਾਰ ਖਾਨ, ਬੀ.ਈ.ਈ ਰਣਬੀਰ ਸਿੰਘ ਢੰਡੇ ਅਤੇ ਜਗਸੀਰ ਸਿੰਘ, ਜ਼ਿਲ੍ਹਾ ਕਮਿਊਨਟੀ ਮੋਬਿਲਾਈਜ਼ਰ ਸਮੇਤ ਪੈਰਾ ਮੈਡੀਕਲ ਸਟਾਫ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
-

ਜ਼ਿਲ੍ਹੇ ਵਿੱਚ ਪੈਟਰੋਲ/ਡੀਜ਼ਲ ਤੇ ਐਲ ਪੀ ਜੀ ਦੀ ਕੋਈ ਘਾਟ ਨਹੀਂ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ
ਰੂਪਨਗਰ, 28 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਅਧਿਕਾਰੀਆਂ ਅਤੇ ਆਇਲ ਮਾਰਕੀਟਿੰਗ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਣ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਰੂਪਨਗਰ ਡਾ. ਕਿੰਮੀ ਵਨੀਤ ਕੌਰ ਸੇਠੀ, ਸੇਲਜ਼ ਅਫ਼ਸਰ (ਆਇਲ ਮਾਰਕੀਟਿੰਗ ਕੰਪਨੀਆਂ) ਅਤੇ ਜ਼ਿਲ੍ਹੇ ਦੇ ਵੱਖ-ਵੱਖ ਪੈਟਰੋਲ ਪੰਪਾਂ ਦੇ ਮਾਲਕਾਂ ਨੇ…
-

ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜਾਬ ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ
ਚੰਡੀਗੜ੍ਹ, 28 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਜੱਚਾ-ਬੱਚਾ ਦੇਖਭਾਲ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਪੰਜਾਬ ਨੇ ਅੰਤਰਰਾਸ਼ਟਰੀ ਗੈਰ-ਸਰਕਾਰੀ ਸੰਸਥਾ ਜੇਐਚਪੀਆਈਜੀਓ ਨਾਲ ਲੰਬੇ ਸਮੇਂ ਲਈ ਸਮਝੌਤਾ ਸਹੀਬੱਧ ਕੀਤਾ ਹੈ। ਇਸ ਸਮਝੌਤੇ ‘ਤੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ…
-

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ
ਚੰਡੀਗੜ੍ਹ, 28 ਮਾਰਚ, 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇਥੇ ਦੱਸਿਆ ਕਿ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਨੇ ਅੰਮ੍ਰਿਤਸਰ ਵਿੱਚ ਇੱਕ ਵਿਸ਼ਵ ਪੱਧਰੀ ਪ੍ਰਾਹੁਣਚਾਰੀ ਪ੍ਰੋਜੈਕਟ ਦੇ ਵਿਕਾਸ ਲਈ ਐਮ.ਓ.ਯੂ. ‘ਤੇ ਹਸਤਾਖਰ ਕੀਤੇ ਹਨ, ਜੋ ਪੰਜਾਬ ਦੇ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਨੂੰ ਵੱਡਾ ਹੁਲਾਰਾ ਦੇਵੇਗਾ। ਇਸ ਸਮਝੌਤੇ ‘ਤੇ ਦੋਵਾਂ ਧਿਰਾਂ ਦੇ ਸੀਨੀਅਰ…
-

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਤੋਂ ਪੈਟਰੋਲ, ਡੀਜ਼ਲ ਤੇ ਡੀ.ਏ.ਪੀ. ਖਾਦ ਦੀ ਵਧੀ ਹੋਈ ਅਤੇ ਨਿਰਵਿਘਨ ਸਪਲਾਈ ਤੁਰੰਤ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ 140 ਲੱਖ ਮੀਟਰਿਕ ਟਨ ਕਣਕ ਦੀ ਵਾਢੀ ਲਈ ਤਿਆਰ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਤੇਲ ਦੀ ਉਪਲਬਧਤਾ ਵਿੱਚ ਕਿਸੇ ਵੀ…
-

ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਹੁਮੰਤਵੀ ਸ਼ੈਡ ਬੱਚਿਆਂ ਲਈ ਹੋਵੇਗਾ ਸਹਾਈ ਸਿੱਧ- ਸੁਖਜਿੰਦਰ ਸਿੰਘ ਕਾਉਣੀ
ਸ੍ਰੀ ਮੁਕਤਸਰ ਸਾਹਿਬ, 28 ਮਾਰਚ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲਮਗੜ੍ਹ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ 5 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਬਹੁਮੰਤਵੀ ਸ਼ੈਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸ. ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਇਹ ਬਹੁਮੰਤਵੀ ਸ਼ੈਡ ਬੱਚਿਆਂ ਦੇ ਮਿਡੇ ਮੀਲ ਖਾਣੇ ਲਈ, ਅਧਿਆਪਕ-ਮਾਪੇ ਮਿਲਣੀ ਲਈ, ਸਵੇਰ ਦੀ ਸਭਾ ਲਈ…
-

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਵਿਧਾਇਕ ਸਵਨਾ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ
ਫਾਜ਼ਿਲਕਾ 28 ਮਾਰਚ…ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ, ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੇ ਬਦਲਾਅ ਲਿਆਂਦੇ ਗਏ ਹਨ। ਹਲਕੇ ਦੇ…
-

ਫਰੀਦਕੋਟ ਵਿੱਚ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ, ਲੋਕਾਂ ਨੂੰ ਘਰ ਦੇ ਨੇੜੇ ਮੁਫ਼ਤ ਸਿਹਤ ਸਹੂਲਤਾਂ ਮਿਲਣਗੀਆਂ- ਵਿਧਾਇਕ ਸੇਖੋਂ
ਫਰੀਦਕੋਟ, 28 ਮਾਰਚ () ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਅੱਜ 109 ਨਵੇਂ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਦੇ ਨਾਲ ਹੀ ਫਰੀਦਕੋਟ ਹਲਕੇ ਵਿੱਚ ਵੀ 3 ਨਵੇਂ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦੇ ਵਰਚੁਲੀ ਉਦਘਾਟਨ ਵਿਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਕਿਹਾ ਕਿ…
-

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ
ਚੰਡੀਗੜ੍ਹ, 27 ਮਾਰਚ:ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ‘ਤੇ ਪਹਿਰਾ ਦਿੰਦਿਆਂ “ਗੈਂਗਸਟਰਾਂ ਤੇ ਵਾਰ” ਮੁਹਿੰਮ ਨੇ ਐਂਟੀ-ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤੇ ਹਨ ਅਤੇ 21 ਜਨਵਰੀ, 2026 ਨੂੰ ਇਸਦੀ ਸ਼ੁਰੂਆਤ ਤੋਂ ਬਾਅਦ ਆਮ ਲੋਕਾਂ ਵੱਲੋਂ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਪਹਿਲਕਦਮੀ…
-

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ
ਚੰਡੀਗੜ੍ਹ, 27 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਕੇ ਇੱਕ ਮਾਪਦੰਡ ਸਥਾਪਤ ਕੀਤਾ ਹੈ ਅਤੇ 8 ਜਨਵਰੀ, 2026 ਤੋਂ ਇਸ ਯੋਜਨਾ ਦੀ ਸ਼ੁਰੂਆਤ ਤੋਂ ਤਿੰਨ ਮਹੀਨਿਆਂ ਦੇ ਅੰਦਰ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕਰਕੇ ਅਤੇ…
-

ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ
ਚੰਡੀਗੜ੍ਹ, 27 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 66ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 531 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ
ਚੰਡੀਗੜ੍ਹ, 27 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਪਾਰਟੀ ਨੇ ਸ਼ੁੱਕਰਵਾਰ ਨੂੰ ਆਪਣੀ ਰਾਜ ਵਿਆਪੀ ਪਹੁੰਚ ਮੁਹਿੰਮ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ” ਨੂੰ ਜਾਰੀ ਰੱਖਿਆ। ‘ਸੰਵਾਦ’ ਪਹਿਲਕਦਮੀ ਦੇ ਦੂਜੇ ਦਿਨ ਪੰਜਾਬ ਭਰ ਵਿੱਚ…
-

ਡਾ. ਵਿਨੈ ਕੁਮਾਰ ਨੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਸੰਭਾਲਿਆ ਅਹੁਦਾ
ਰੂਪਨਗਰ, 27 ਮਾਰਚ: ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਹੁਕਮਾਂ ਤੇ ਜ਼ਿਲ੍ਹਾ ਰੂਪਨਗਰ ਵਿੱਚ ਡਾ. ਵਿਨੈ ਕੁਮਾਰ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਦਾ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਤੋਂ ਬਾਅਦ ਗੱਲਬਾਤ ਕਰਦਿਆਂ ਡਾ. ਵਿਨੈ ਕੁਮਾਰ…
-

ਮਾਨਯੋਗ ਜਸਟਿਸ ਸ੍ਰੀ ਦੀਪਕ ਮਨਚੰਦਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਮਿਨਸਟ੍ਰੇਟਿਵ ਜੱਜ ਵੱਲੋਂ ਅਦਾਲਤਾਂ ਦਾ ਨਿਰੀਖਣ
ਸ੍ਰੀ ਮੁਕਤਸਰ ਸਾਹਿਬ, 27 ਮਾਰਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੰਸਪੈਕਟਿੰਗ ਜਸਟਿਸ ਸ੍ਰੀ ਦੀਪਕ ਮਨਚੰਦਾ ਨੇ ਮਿਤੀ 24.03.2026 ਤੋਂ 25.03.2026 ਤੱਕ ਸੈਸ਼ਨ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਤੀ 24.03.2026 ਨੂੰ ਸਬ ਡਿਵੀਜਨ ਮਲੋਟ ਅਤੇ ਗਿੱਦੜਬਾਹਾ ਦੀ ਇੰਸਪੈਕਸ਼ਨ ਕੀਤੀ ਅਤੇ ਵੱਖ ਵੱਖ ਅਦਾਲਤਾਂ ਦਾ ਨਿਰੀਖਣ ਕੀਤਾ। ਇਸ ਮੌਕੇ ਬਾਰ ਪ੍ਰਧਾਨ ਵੱਲੋਂ ਸਮੇਤ ਵਕੀਲ ਸਹਿਬਾਨਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਮਲੇਟ ਵਿਖੇ ਪੋਰਟਾ…
-

ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਆਯੋਜਿਤ
ਸ੍ਰੀ ਮੁਕਤਸਰ ਸਾਹਿਬ, 27 ਮਾਰਚ ਟਰੇਡ ਕਮਿਸ਼ਨ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸ਼੍ਰੀ ਕੁਲਵਿੰਦਰ ਕਾਂਡਾ ਦੀ ਅਗਵਾਈ ਹੇਠ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਐਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਸ਼੍ਰੀ ਗੁਰਕਿਰਨਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ, ਉਨ੍ਹਾਂ ਦੇ…
-

ਜ਼ਿਲ੍ਹੇ ਵਿੱਚ ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਹੀਂ – ਵਿਰਾਜ ਐਸ. ਤਿੜਕੇ
ਮਾਲੇਰਕੋਟਲਾ, 27 ਮਾਰਚ –ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਘਰੇਲੂ ਐਲ.ਪੀ.ਜੀ. ਗੈਸ ਦੀ ਕੋਈ ਘਾਟ ਨਹੀਂ ਹੈ। ਗੈਸ ਏਜੰਸੀਆਂ ਵੱਲੋਂ ਘਰ-ਘਰ ਡਿਲਿਵਰੀ ਨਿਯਮਿਤ ਤੌਰ ’ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਗੈਸ ਏਜੰਸੀਆਂ ਅੱਗੇ ਭੀੜ ਨਾ ਇਕੱਠੀ ਕੀਤੀ ਜਾਵੇ। ਉਨਾਂ ਕਿਹਾ ਕਿ ਜਿਨ੍ਹਾਂ ਖਪਤਕਾਰਾਂ ਵੱਲੋਂ ਅਜੇ…
-

ਚਾਰ ਸਾਲ ਭਗਵੰਤ ਮਾਨ ਦੇ ਨਾਲ: ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਲੋਕਾਂ ਨਾਲ ਸੰਵਾਦ ਦੀ ਕੀਤੀ ਗਈ ਸ਼ੁਰੂਆਤ
ਸ੍ਰੀ ਚਮਕੌਰ ਸਾਹਿਬ, 27 ਮਾਰਚ: ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਹਲਕੇ ਵਿੱਚ ਲੋਕਾਂ ਨਾਲ ਸਿੱਧਾ ਸੰਵਾਦ ਸ਼ੁਰੂ ਕੀਤਾ ਗਿਆ ਜਿਸ ਤਹਿਤ ਉਨ੍ਹਾਂ ਵੱਖ-ਵੱਖ ਪਿੰਡਾਂ ਕੋਟਲੀ, ਦੁੱਗਰੀ, ਸ਼ਾਂਤਪੁਰ, ਰੋਲੂਮਾਜਰਾ ਆਦਿ ਪਿੰਡਾਂ ਵਿੱਚ ਲੋਕਾਂ ਨਾਲ ਮਿਲ ਕੇ ਸਰਕਾਰ ਦੀਆਂ ਲੋਕ ਹਿੱਤ ਪ੍ਰਾਪਤੀਆਂ…
