Tag: latest news
-

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜਲੰਧਰ, 10 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ’ਆਪ’ ਦੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਹਰ ਵਾਅਦੇ ਦਾ ਸਨਮਾਨ ਕਰਦੇ ਰਹਿਣਾ ਇਸੇ ਤਰ੍ਹਾਂ ਜਾਰੀ ਰਹੇਗਾ ਜੋ ਕਿ ’ਆਪ’ ਸਰਕਾਰ ਦਾ ਇੱਕੋ- ਇੱਕ ਏਜੰਡਾ ਹੈ ਤਾਂ ਜੋ…
-

ਗੈਂਗਸਟਰਾਂ ਤੇ ਵਾਰ ਦਾ 49ਵਾਂ ਦਿਨ: ਪੰਜਾਬ ਪੁਲਿਸ ਨੇ 537 ਥਾਵਾਂ ਤੇ ਕੀਤੀ ਛਾਪੇਮਾਰੀ ; 151 ਗ੍ਰਿਫ਼ਤਾਰ
ਚੰਡੀਗੜ੍ਹ, 10 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 49ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 537 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਿੰਡਾਂ ਦੀ ਰੋਜ਼ੀ-ਰੋਟੀ ’ਤੇ ਅਸਰ ਪਾ ਸਕਦਾ ਹੈ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 10 ਮਾਰਚ:ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਚੇਤਾਵਨੀ ਦਿੱਤੀ ਕਿ ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਤੇ ਇਸ ਨਾਲ ਜੁੜੇ ਖੇਤਰਾਂ ਲਈ ਗੰਭੀਰ ਪ੍ਰਭਾਵ ਪੈਦਾ ਕਰ ਸਕਦਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤੇ ਗਏ ਪ੍ਰਸਤਾਵ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ…
-

ਪੰਜਾਬ ਵਿੱਚ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਪੈਸੇ ਵਸੂਲਣ ਵਾਲੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼; 3.49 ਲੱਖ ਰੁਪਏ, 500 ਡਾਲਰ ਸਮੇਤ ਤਿੰਨ ਕਾਬੂ
ਚੰਡੀਗੜ੍ਹ, 10 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸੋਸ਼ਲ ਮੀਡੀਆ ‘ਤੇ ਔਰਤਾਂ ਬਣ ਕੇ ਅਣਜਾਣ ਪੀੜਤਾਂ ਨਾਲ ਧੋਖਾਧੜੀ ਕਰਨ ਅਤੇ ਉਨ੍ਹਾਂ ਤੋਂ ਪੈਸੇ ਵਸੂਲਣ ਵਾਲੇ ਅੰਤਰ-ਰਾਜੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।…
-

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 10 ਮਾਰਚ: ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੀ 13.15 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ ‘ਤੇ ਰੱਖੇਗੀ। ਇਸ ਦਾ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ.…
-

ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ
*ਚੰਡੀਗੜ੍ਹ, 10 ਮਾਰਚ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਭਰੋਸਾ ਦਿੱਤਾ ਕਿ ਗੰਗ ਕੈਨਾਲ ਵਿੱਚੋਂ ਨਿਕਲਦੇ ਕਾਨਿਆਂਵਾਲੀ ਮਾਈਨਰ ਦੀ ਕਪੈਸਿਟੀ ਅਤੇ ਇਸ ਦੇ ਪਾਣੀ ਦਾ ਸੁਚੱਜਾ ਵਹਾਅ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਸਿੰਜਾਈ ਲਈ ਪਾਣੀ ਨਿਰੰਤਰ ਮਿਲਦਾ ਰਹੇ। ਕੈਬਨਿਟ ਮੰਤਰੀ ਨੇ ਪ੍ਰਸ਼ਨ ਕਾਲ ਦੌਰਾਨ ਫ਼ਰੀਦਕੋਟ…
-

ਹੁਣ ਤੱਕ 7800 ਤੋਂ ਵੱਧ ਲੋਕਾਂ ਨੇ ਵਾਜਿਬ ਮੁੱਲ ਦੀਆਂ ਦੁਕਾਨਾਂ ਲਈ ਅਰਜ਼ੀਆਂ ਦਿੱਤੀਆਂ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 10 ਮਾਰਚ: ਖੁਰਾਕ ਸੁਰੱਖਿਆ ਦੇ ਲਾਭ ਤੇਜ਼ੀ ਨਾਲ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਵਾਜਿਬ ਮੁੱਲ ਦੀਆਂ ਦੁਕਾਨਾਂ (ਫੇਅਰ ਪ੍ਰਾਈਸ ਸ਼ਾਪ) ਅਲਾਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਜਾਬ ਵਿਧਾਨ ਸਭਾ…
-

ਮਾਨ ਸਰਕਾਰ ਨੇ ਉਸਾਰੀ ਕਿਰਤੀਆਂ ਦੀਆਂ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ 62 ਦਿਨ ਕੀਤਾ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 10 ਮਾਰਚ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਭਲਾਈ ਯਕੀਨੀ ਬਣਾਉਣ ਵੱਲ ਵੱਡਾ ਸੁਧਾਰ ਕਰਦਿਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਇਆ ਹੈ ਜਿਸ ਤਹਿਤ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ ਸਿਰਫ਼ 62 ਦਿਨ…
-

ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕਰਨ ਵਿੱਚ ਔਰਤਾਂ ਦੀ ਅਹਿਮ ਭੂਮਿਕਾ: ਪੰਜਾਬ ਨੇ ਸ਼ਾਨਦਾਰ ਕਾਰਗੁਜ਼ਾਰੀ ਵਾਲੀਆਂ ਮਹਿਲਾ ਬੀ.ਐਲ.ਓ. ਨੂੰ ਕੀਤਾ ਸਨਮਾਨਿਤ
ਚੰਡੀਗੜ੍ਹ, 10 ਮਾਰਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ, ਜ਼ਮੀਨੀ ਪੱਧਰ ‘ਤੇ ਚੋਣ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫਸਰਾਂ (ਬੀਐਲਓਜ਼) ਦੇ ਸਮਰਪਣ ਨੂੰ ਮਾਨਤਾ ਅਤੇ ਸਨਮਾਨ ਦੇਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਸਮਾਗਮ ਕਰਵਾਏ ਗਏ। ਜ਼ਿਲ੍ਹਾ ਪੱਧਰ ‘ਤੇ, ਹਰੇਕ ਵਿਧਾਨ ਸਭਾ ਹਲਕੇ ਤੋਂ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਤਿੰਨ…
-

ਡੀਸੀ ਨਵਜੋਤ ਕੌਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ
ਮਾਨਸਾ, 9 ਮਾਰਚ: ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਵੱਲੋਂ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਹਰ ਯੋਗ ਲਾਭਪਾਤਰੀ ਪਰਿਵਾਰਾਂ ਤੱਕ ਇਸ ਸਕੀਮ ਦਾ ਫਾਇਦਾ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਤਾਂ ਕਿ ਉਹ ਆਪਣੀ ਰਜਿਸਟਰੇਸ਼ਨ…
-

ਸਮਾਜ ਵਿੱਚ ਨਸ਼ਾ ਵਿਰੋਧੀ ਪ੍ਰਚਾਰ ਲਈ ਵਿਦਿਆਰਥੀ ਕਰ ਸਕਦੇ ਹਨ ਅਹਿਮ ਰੋਲ ਅਦਾ – ਮੁੱਖ ਮੰਤਰੀ ਫੀਲਡ ਅਫ਼ਸਰ
ਰੂਪਨਗਰ, 09 ਮਾਰਚ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਸਕੀਮ ਤਹਿਤ ਨੌਜ਼ਵਾਨਾਂ ਨੂੰ ਨਸ਼ਿਆਂ ਬਾਰੇ ਜਾਗਰੂਕ ਕਰਨ ਲਈ ਸਰਕਾਰੀ ਕਾਲਜ ਰੂਪਨਗਰ ਵਿਖੇ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਫੀਲਡ ਅਫਸਰ ਰੂਪਨਗਰ ਸ਼੍ਰੀ ਅਭਿਮੰਨਿਊ ਮਲਿਕ ਹਾਜ਼ਰ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਫੀਲਡ…
-

ਸ਼ਿਲਪਕਾਰਾਂ ਤੇ ਕਲਾਕਾਰਾਂ ਦੀ ਮਹਿਮਾਨ ਨਵਾਜ਼ੀ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ: ਨਵਜੋਤ ਕੌਰ
ਮਾਨਸਾ, 9 ਮਾਰਚ: ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅੱਜ ਬੱਚਤ ਭਵਨ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ 13 ਤੋਂ 22 ਮਾਰਚ ਤੱਕ ਅਨਾਜ ਮੰਡੀ ਮਾਨਸਾ ਵਿਖੇ ਆਯੋਜਿਤ ਕੀਤੇ ਜਾ ਰਹੇ ਸਰਸ ਮੇਲੇ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੇ ਆਦੇਸ਼ ਦਿੱਤੇ। ਡੀਸੀ ਨਵਜੋਤ ਕੌਰ ਨੇ ਕਿਹਾ ਕਿ ਸਰਸ…
-

ਅਧੂਰੇ ਵਾਅਦਿਆਂ ‘ਤੇ ਪਰਦਾ ਪਾਉਣ ਲਈ ਕਾਂਗਰਸ ਬਹਿਸ ਤੋਂ ਭੱਜ ਰਹੀ ਹੈ: ਅਮਨ ਅਰੋੜਾ
ਚੰਡੀਗੜ੍ਹ, 9 ਮਾਰਚ:- ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਆਪਣੀ “ਰਾਜਨੀਤਿਕ ਤੌਰ ‘ਤੇ ਦੀਵਾਲੀਆ” ਹੋਣ ਦੀ ਸਥਿਤੀ ਕੱਜਣ ਲਈ ਹੀ ਬਹਿਸ ਤੋਂ ਭੱਜ ਰਹੀ ਹੈ। ਉਨ੍ਹਾਂ ਨੇ ਵਿਰੋਧੀ ਧਿਰ ਦੇ ਚੋਣ ਮਨੋਰਥ ਪੱਤਰ ਨੂੰ ਜ਼ੁਮਲਿਆਂ ਦਾ ਕਿਤਾਬਚਾ ਆਖਦਿਆਂ ਮੁੱਖ ਮੰਤਰੀ ਸ. ਭਗਵੰਤ…
-

ਡਾ. ਰਵਜੋਤ ਸਿੰਘ ਨੇ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਕਰਾਰ ਦਿੱਤਾ
ਚੰਡੀਗੜ੍ਹ, 9 ਮਾਰਚ:ਐਨ.ਆਰ.ਆਈ. ਮਾਮਲੇ ਅਤੇ ਸੰਸਦੀ ਕਾਰਜ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਦੱਸਦਿਆਂ ਕਿਹਾ ਕਿ ਇਹ ਬਜਟ ਪੰਜਾਬ ਦੇ ਲੋਕਾਂ ਲਈ ਸਮਾਂਬੱਧ ਵਿਕਾਸ, ਸਮਾਜਿਕ ਨਿਆਂ ਅਤੇ ਟਿਕਾਊ ਆਰਥਿਕ ਤਰੱਕੀ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਰੋਡਮੈਪ ਸਾਬਤ ਹੋਵੇਗਾ। ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ…
-

ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜਕੁਮਾਰ ਨੂੰ ਸਰਬਸੰਮਤੀ ਨਾਲ ਆਈਐਫਐਸ ਐਸੋਸੀਏਸ਼ਨ, ਪੰਜਾਬ ਚੈਪਟਰ ਦਾ ਪ੍ਰਧਾਨ ਚੁਣਿਆ ਗਿਆ
ਚੰਡੀਗੜ੍ਹ, 9 ਮਾਰਚ:ਪੰਜਾਬ ਦੇ ਭਾਰਤੀ ਜੰਗਲਾਤ ਸੇਵਾ ਅਧਿਕਾਰੀਆਂ ਦੀ ਜਨਰਲ ਬਾਡੀ ਮੀਟਿੰਗ ਵਿੱਚ ਅੱਜ ਬਸੰਤਾ ਰਾਜਕੁਮਾਰ ਆਈਐਫਐਸ ਨੂੰ ਸਰਬਸੰਮਤੀ ਨਾਲ ਆਈਐਫਐਸ ਐਸੋਸੀਏਸ਼ਨ, ਪੰਜਾਬ ਚੈਪਟਰ ਦਾ ਪ੍ਰਧਾਨ ਚੁਣਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸ੍ਰੀ ਬਸੰਤਾ ਰਾਜਕੁਮਾਰ ਪੰਜਾਬ ਦੇ ਸਭ ਤੋਂ ਸੀਨੀਅਰ ਆਈਐਫਐਸ ਅਧਿਕਾਰੀਆਂ ਵਿੱਚੋਂ ਇੱਕ ਹਨ ਅਤੇ ਇਸ ਸਮੇਂ ਪੰਜਾਬ ਦੇ ਮੁੱਖ ਜੰਗਲੀ ਜੀਵ ਵਾਰਡਨ ਵਜੋਂ…
-

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਗੁਰਦਾਸਪੁਰ, 9 ਮਾਰਚ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦਹਾਕਿਆਂ ਤੋਂ ਚੱਲੇ ਆ ਰਹੇ ਸਿਆਸੀ ਸ਼ੋਸ਼ਣ ਤੋਂ ਵਿਕਾਸ, ਸਿੱਖਿਆ ਸੁਧਾਰ ਅਤੇ ਲੋਕ ਭਲਾਈ ਅਧਾਰਿਤ ਸ਼ਾਸਨ ਦੇ ਯੁੱਗ ਵੱਲ ਫੈਸਲਾਕੁੰਨ ਤਬਦੀਲੀ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਲੋਕ ਇਕ ਵਾਰ ਫਿਰ ਕਾਂਗਰਸ ਅਤੇ ਅਕਾਲੀ…
-

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 9 ਮਾਰਚਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਔਰਤਾਂ ਲਈ 1,000 ਰੁਪਏ ਪ੍ਰਤੀ ਮਹੀਨਾ ਦੇ ਐਲਾਨ ‘ਤੇ ਵਿਰੋਧੀ ਪਾਰਟੀਆਂ ਵੱਲੋਂ ਦਿਖਾਈ ਜਾ ਰਹੀ ਨਿਰਾਸ਼ਾ ਸਾਲ 2027 ਵਿੱਚ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਵਿੱਚ ਸੱਤਾ ਵਾਪਸੀ ਦੇ ਡਰ ਨੂੰ ਸਪੱਸ਼ਟ ਤੌਰ ‘ਤੇ ਦਰਸਾਉਂਦੀ ਹੈ। ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ…
-

ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਫਰੀਦਕੋਟ ਵਿਖੇ ਜਲਦੀ ਉਸਾਰਿਆ ਜਾਵੇਗਾ ਵਾਰ ਮੈਮੋਰੀਅਲ: ਮੋਹਿੰਦਰ ਭਗਤ
ਚੰਡੀਗੜ੍ਹ, ਮਾਰਚ 9:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆਂ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਦੱਸਿਆ ਕਿ ਫਰੀਦਕੋਟ ਹਲਕੇ ਵਿੱਚ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਇਕ ਵਾਰ ਮੈਮੋਰੀਅਲ ਬਣਾਇਆ ਜਾਵੇਗਾ। ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਇਸ ਮਕਸਦ ਲਈ ਫਰੀਦਕੋਟ ਸ਼ਹਿਰ ਦੇ ਪ੍ਰਮੁੱਖ ਪਾਰਕ ਸ਼ਹੀਦ…
-

ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026 ਦੇ ਸਕਾਰਾਤਮਕ ਨਤੀਜੇ ਆਉਣੇ ਸ਼ੁਰੂ; ਜੇਐਲ ਓਸਵਾਲ ਗਰੁੱਪ ਵੱਲੋਂ ਪੰਜਾਬ ਵਿੱਚ ₹1,550 ਕਰੋੜ ਦੇ ਨਿਵੇਸ਼ ਦਾ ਐਲਾਨ: ਸੰਜੀਵ ਅਰੋੜਾ
ਚੰਡੀਗੜ੍ਹ, 9 ਮਾਰਚ 2026: ਪੰਜਾਬ ਦੇ ਉਦਯੋਗ, ਵਣਜ ਤੇ ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਕਿ ਜੇਐਲ ਓਸਵਾਲ ਗਰੁੱਪ ਅਗਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿੱਚ ਲਗਭਗ ₹1,550 ਕਰੋੜ ਦਾ ਨਿਵੇਸ਼ ਕਰੇਗਾ, ਜੋ ਕਿ ਪੰਜਾਬ ਸਰਕਾਰ ਦੁਆਰਾ ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026 ਦੀ ਸ਼ੁਰੂਆਤ ਤੋਂ ਬਾਅਦ…
-

ਅੰਮ੍ਰਿਤਸਰ ਵਿੱਚ 9 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 9 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੀ ਨਸ਼ਾ ਤਸਕਰੀ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਨਸ਼ਾ ਤਸਕਰ ਨੂੰ 9 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ…