Tag: Latest Punjab Updates

  • ਪੰਜਾਬ  ਵਿਚ  ਖੇਡਾਂ  ਨੂੰ  ਉਤਸ਼ਾਹਿਤ  ਕਰਨ  ਲਈ  ਨਵੇਂ  ਕੋਚ  ਭਰਤੀ ਕੀਤੇ  ਜਾਣਗੇ —  ਕੈਬਨਿਟ  ਮੰਤਰੀ ਡਾ.  ਬਲਜੀਤ  ਕੌਰ

    ਪੰਜਾਬ  ਵਿਚ  ਖੇਡਾਂ  ਨੂੰ  ਉਤਸ਼ਾਹਿਤ  ਕਰਨ  ਲਈ  ਨਵੇਂ  ਕੋਚ  ਭਰਤੀ ਕੀਤੇ  ਜਾਣਗੇ —  ਕੈਬਨਿਟ  ਮੰਤਰੀ ਡਾ.  ਬਲਜੀਤ  ਕੌਰ

    ਮਲੋਟ, 02 ਮਾਰਚ: ਮਲੋਟ ਵਿਖੇ ਪੰਜ ਰੋਜ਼ਾ ਪੰਜਾਬ ਜੂਨੀਅਰ ਐਂਡ ਯੂਥ ਵੋਮੈਨ ਬੋਕਸਿੰਗ ਚੈਂਪੀਅਨਸ਼ਿਪ ਦੀ ਕੈਬਨਿਟ ਮੰਤਰੀ ਡਾਕਟਰ ਬਲਜੀਤ  ਕੌਰ  ਨੇ  ਬੀਤੇ ਦਿਨੀਂ ਸ਼ੁਰੂਆਤ  ਕਰਵਾਈ। ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਭਰ ਤੋਂ 300 ਦੇ  ਕਰੀਬ  ਬੌਕਸਿੰਗ  ਖਿਡਾਰਨਾਂ  ਨੇ ਭਾਗ  ਲਿਆ  ਕੈਬਨਿਟ  ਮੰਤਰੀ  ਨੇ  ਇਸ ਚੈਂਪੀਅਨਸ਼ਿਪ  ਦੀ  ਸ਼ੁਰੂਆਤ  ਕਰਾਉਂਦੇ  ਹੋਏ  ਮੀਡੀਆ  ਨਾਲ ਗੱਲਬਾਤ  ਕਰਦੇ  ਕਿਹਾ  ਕੇ ਪੰਜਾਬ ਸਰਕਾਰ  ਦਾ  ਮੁੱਖ …

  • ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ

    ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ

    ਬਟਾਲਾ, 2 ਮਾਰਚ ( )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਵਿਧਾਇਕ ਬਟਾਲਾ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲ਼ੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬੀ.ਡੀ.ਪੀ.ਓ. ਬਲਜੀਤ ਸਿੰਘ, ਸੀਨੀਅਰ ਆਗੂ ਮੈਨੇਜਰ ਅਤਰ ਸਿੰਘ ਅਤੇ ਵੱਖ- ਵੱਖ ਉੱਦਮੀ ਮਹਿਲਾਵਾਂ ਮੌਜੂਦ ਸਨ। ਜ਼ਿਲ੍ਹਾਂ ਪੰਚਾਇਤ ਰਿਸੋਰਸ ਸੈਂਟਰ ਬਟਾਲਾ ਵਿਖੇ ਕਰਵਾਏ ਸਮਾਗਮ…

  • ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਗਿਆ ਰਾਸ਼ਟਰੀ ਵਿਗਿਆਨ ਦਿਵਸ

    ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਗਿਆ ਰਾਸ਼ਟਰੀ ਵਿਗਿਆਨ ਦਿਵਸ

    ਰੂਪਨਗਰ, 01 ਮਾਰਚ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਚੇਅਰਪਰਸਨ ਸਰ.ਸੀ.ਵੀ.ਰਮਨ ਸਾਇੰਸ ਸੁਸਾਇਟੀ ਡਾ. ਦਲਵਿੰਦਰ ਸਿੰਘ ਦੀ ਅਗਵਾਈ ਅਧੀਨ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।  ਇਸ ਪ੍ਰੋਗਰਾਮ ਵਿੱਚ ਡੀਨ ਕਾਲਜ ਡਿਵੈਲਪਮੈਂਟ ਕੌਂਸਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਬਲਰਾਜ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਕਾਲਜ ਦੇ…

  • ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

    ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

    ਚੰਡੀਗੜ੍ਹ, 23 ਫਰਵਰੀਪੰਜਾਬ ਵਿੱਚ ਪਹਿਲੀ ਵਾਰ ਵਿਆਪਕ ਪੱਧਰ ‘ਤੇ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ‘ਮੇਰੀ ਰਸੋਈ’ ਯੋਜਨਾ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸ ਤਹਿਤ 40 ਲੱਖ ਪਰਿਵਾਰਾਂ ਨੂੰ ਅਪ੍ਰੈਲ ਤੋਂ ਤਿਮਾਹੀ ਆਧਾਰ ‘ਤੇ ਮੁਫ਼ਤ ਫੂਡ ਕਿੱਟਾਂ (ਰਾਸ਼ਨ ਕਿੱਟਾਂ) ਦੀ…

  • ਕੇਂਦਰੀ ਬਜਟ ‘ਤੇ ਆਮ ਆਦਮੀ ਪਾਰਟੀ ਪੰਜਾਬ ਦੀ ਪ੍ਰਤੀਕਿਰਿਆ

    ਕੇਂਦਰੀ ਬਜਟ ‘ਤੇ ਆਮ ਆਦਮੀ ਪਾਰਟੀ ਪੰਜਾਬ ਦੀ ਪ੍ਰਤੀਕਿਰਿਆ

    ਚੰਡੀਗੜ੍ਹ, 1 ਫਰਵਰੀ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ ‘ਤੇ ਖਰਾ ਉਤਰਨ ਵਿੱਚ ਨਾਕਾਮ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕਿਸਾਨਾਂ ਲਈ ਐਮਐਸਪੀ ਦੀ ਕੋਈ ਗਾਰੰਟੀ ਨਹੀਂ, ਨੌਜਵਾਨਾਂ ਲਈ ਰੁਜ਼ਗਾਰ ਦਾ ਕੋਈ ਭਰੋਸਾ ਨਹੀਂ ਅਤੇ ਉਦਯੋਗਾਂ ਜਾਂ ਟੈਕਸ ਪ੍ਰਣਾਲੀ ਵਿੱਚ ਕੋਈ ਰਾਹਤ…

  • ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ – ਹਰਦੀਪ ਸਿੰਘ ਮੁੰਡੀਆਂ

    ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ – ਹਰਦੀਪ ਸਿੰਘ ਮੁੰਡੀਆਂ

    ਅੰਮ੍ਰਿਤਸਰ 26 ਜਨਵਰੀ 2026 —                 ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਨੇ 77ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਮੈਂ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ…

  • ਬਾਲ ਵਿਆਹ ਰੋਕਣ ਲਈ ਮਾਨਸਾ ਅਤੇ ਦਿਆਲਪੁਰਾ ਵਿੱਚ ਜਾਗਰੂਕਤਾ ਕੈਂਪ

    ਬਾਲ ਵਿਆਹ ਰੋਕਣ ਲਈ ਮਾਨਸਾ ਅਤੇ ਦਿਆਲਪੁਰਾ ਵਿੱਚ ਜਾਗਰੂਕਤਾ ਕੈਂਪ

    ਮਾਨਸਾ/ਬੁਢਲਾਡਾ, 22 ਜਨਵਰੀ   ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਦੇ ਦਿਸ਼ਾ-ਨਿਰਦੇਸ਼ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਖੁਸ਼ਵੀਰ ਕੌਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਹਰਜਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਵਿਆਹ ਦੀ ਰੋਕਥਾਮ ਲਈ ਮਾਨਸਾ ਤੇ ਦਿਆਲਪੁਰਾ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ।   ਇਸ ਮੁਹਿੰਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ…

  • ਹੋਲਾ ਮਹੱਲਾ ਦੇ ਸੰਬੰਧ ‘ਚ ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰ ਨਾਲ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ 

    ਹੋਲਾ ਮਹੱਲਾ ਦੇ ਸੰਬੰਧ ‘ਚ ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰ ਨਾਲ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ 

    ਰੂਪਨਗਰ, 16 ਜਨਵਰੀ: ਕਾਰਜਕਾਰੀ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਸਮੂਹ ਬਲਾਕ ਸੀਨੀਅਰ ਮੈਡੀਕਲ ਅਫਸਰਾਂ ਅਤੇ ਸਬੰਧਤ ਸਿਹਤ ਸਟਾਫ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ 27 ਫਰਵਰੀ ਤੋਂ 04 ਮਾਰਚ 2026 ਤੱਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪ੍ਰਸਿੱਧ ਧਾਰਮਿਕ ਅਤੇ ਇਤਿਹਾਸਕ ਤਿਉਹਾਰ…

  • ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਕਲੇਰ ਤੋਂ ਤੀਰਥ ਯਾਤਰਾ ਬੱਸ ਰਵਾਨਾ

    ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਕਲੇਰ ਤੋਂ ਤੀਰਥ ਯਾਤਰਾ ਬੱਸ ਰਵਾਨਾ

    ਫ਼ਰੀਦਕੋਟ /ਕੋਟਕਪੂਰਾ/ਜੈਤੋ 4     ਜਨਵਰੀ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਕਲੇਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਦੇ ਧਾਰਮਿਕ ਦਰਸ਼ਨਾਂ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ…

  • ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

    ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

    ਹੁਸ਼ਿਆਰਪੁਰ, 4 ਜਨਵਰੀ: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮਾਡਲ ਟਾਊਨ ਸਥਿਤ ਆਪਣੇ ਦਫਤਰ ਵਿੱਚ ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਅਤੇ ਜ਼ਿਲ੍ਹੇ ਦੇ ਹੋਰਨਾਂ ਹਲਕਿਆਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਲੋਕਾਂ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ…

  • ਨਗਰ ਨਿਗਮ ਵੱਲੋਂ ਜੀ.ਆਈ.ਐਸ. ਸਰਵੇ ਦੇ ਨਾਂ ’ਤੇ ਕੋਈ ਵੀ ਫੀਸ ਨਹੀਂ ਲਈ ਜਾ ਰਹੀ: ਨਿਗਮ ਕਮਿਸ਼ਨਰ

    ਨਗਰ ਨਿਗਮ ਵੱਲੋਂ ਜੀ.ਆਈ.ਐਸ. ਸਰਵੇ ਦੇ ਨਾਂ ’ਤੇ ਕੋਈ ਵੀ ਫੀਸ ਨਹੀਂ ਲਈ ਜਾ ਰਹੀ: ਨਿਗਮ ਕਮਿਸ਼ਨਰ

    ਅੰਮ੍ਰਿਤਸਰ 17 ਦਸੰਬਰ 2025—ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸ਼ਹਿਰ ਅਧੀਨ ਆਉਂਦੀਆਂ ਪ੍ਰਾਪਰਟੀਆਂ (ਘਰ, ਵਪਾਰਕ ਅਤੇ ਰਿਹਾਇਸ਼ੀ ਇਮਾਰਤਾਂ, ਦੁਕਾਨਾਂ, ਫੈਕਟਰੀਆਂ ਆਦਿ) ਦੀ ਡਿਜ਼ੀਟਲ ਮੈਪਿੰਗ ਲਈ ਕਰਵਾਏ ਜਾ ਰਹੇ ਜੀ.ਆਈ.ਐਸ. ਸਰਵੇ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਮੰਗੇ ਜਾਣ ਦੀਆਂ ਸ਼ਿਕਾਇਤਾਂ ਮਿਲਣ ’ਤੇ ਨਗਰ ਨਿਗਮ ਕਮਿਸ਼ਨਰ ਨੇ ਲੋਕਾਂ ਨੂੰ ਸਾਵਧਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਸਥਾਨਕ  ਸਰਕਾਰਾਂ  ਵਿਭਾਗ ਪੰਜਾਬ ਵੱਲੋਂ ਸ਼ਹਿਰ ਦੀ ਲਗਭਗ ਚਾਰ ਲੱਖ ਪ੍ਰਾਪਰਟੀਆਂ ਦੀ ਡਿਜ਼ੀਟਲ ਮੈਪਿੰਗ ਲਈ ਸਾਈਬਰ ਸਵਿਫਟ ਕੰਪਨੀ ਨੂੰ ਠੇਕਾ ਦਿੱਤਾ ਗਿਆ ਹੈ। ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕ ਜੀ.ਆਈ.ਐਸ. ਸਰਵੇ ਦੇ ਨਾਂ ’ਤੇ ਘਰਾਂ ਤੋਂ ਸੌ–ਸੌ ਰੁਪਏ ਵਸੂਲ ਕਰ ਰਹੇ ਹਨ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਨਗਰ ਨਿਗਮ ਵੱਲੋਂ ਸਾਈਬਰ ਸਵਿਫਟ ਕੰਪਨੀ ਤੋਂ ਇਲਾਵਾ ਕਿਸੇ ਹੋਰ ਕੰਪਨੀ ਜਾਂ ਸੰਸਥਾ ਨੂੰ ਜੀ.ਆਈ.ਐਸ. ਸਰਵੇ ਲਈ ਨਿਯੁਕਤ ਨਹੀਂ ਕੀਤਾ ਗਿਆ ਹੈ। ਕੰਪਨੀ ਦੇ ਕਰਮਚਾਰੀ ਹੀ ਘਰ–ਘਰ ਜਾ ਕੇ ਬਿਨਾਂ ਕਿਸੇ ਫੀਸ ਦੇ ਇਹ ਸਰਵੇ ਕਰ ਰਹੇ ਹਨ। ਸ਼ਹਿਰ ਵਾਸੀਆਂ ਨੂੰ ਸਿਰਫ਼ ਸਰਵੇ ਟੀਮ ਨੂੰ ਆਪਣੀ ਪ੍ਰਾਪਰਟੀ ਸੰਬੰਧਿਤ ਜਾਣਕਾਰੀ ਦੇਣੀ ਹੈ ਅਤੇ ਜੇ ਕੋਈ ਵੀ ਵਿਅਕਤੀ ਸਰਵੇ ਦੇ ਨਾਂ ’ਤੇ ਪੈਸਿਆਂ ਦੀ ਮੰਗ ਕਰੇ ਤਾਂ ਉਸ ਦੀ ਸੂਚਨਾ ਤੁਰੰਤ ਨਗਰ ਨਿਗਮ ਨੂੰ ਦਿੱਤੀ ਜਾਵੇ। ਸਰਵੇ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਸਮੇਂ ਸਰਵੇ ਟੀਮਾਂ ਵੱਲੋਂ ਵਾਰਡ ਨੰਬਰ 3, 4, 31 ਅਤੇ 67 ਵਿੱਚ ਘਰ–ਘਰ ਜਾ ਕੇ ਜੀ.ਆਈ.ਐਸ. ਸਰਵੇ ਕੀਤਾ ਜਾ ਰਿਹਾ ਹੈ। ਅਗਲੇ 10–15 ਦਿਨਾਂ ਵਿੱਚ ਵਾਰਡ ਨੰਬਰ 7, 32, 69 ਅਤੇ 71 ਵਿੱਚ ਸਰਵੇ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਵੇ ਟੀਮਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਸਹੀ ਜਾਣਕਾਰੀ ਪ੍ਰਦਾਨ ਕੀਤੀ ਜਾਵੇ, ਕਿਉਂਕਿ ਡਿਜ਼ੀਟਲ ਮੈਪਿੰਗ ਨਾਲ ਨਗਰ ਨਿਗਮ ਨੂੰ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ, ਬਿਹਤਰ ਟਾਊਨ ਪਲਾਨਿੰਗ, ਪਬਲਿਕ ਟ੍ਰਾਂਸਪੋਰਟ ਪ੍ਰਣਾਲੀ ਅਤੇ ਐਮਰਜੈਂਸੀ ਸੇਵਾਵਾਂ ਨੂੰ ਸੁਧਾਰਨ ਵਿੱਚ ਮਦਦ ਮਿਲੇਗੀ।

  • ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ 

    ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ 

    ਚੰਡੀਗੜ੍ਹ, 16 ਦਸੰਬਰ: ਦੇਸ਼ ਭਰ ਵਿੱਚ ਸਭ ਤੋਂ ਘੱਟ ਪੈਂਡੈਂਸੀ ਦੀ ਇਤਿਹਾਸਕ ਤੇ ਮਿਸਾਲੀ ਪ੍ਰਾਪਤੀ ਦਰਜ ਕਰਕੇ  ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  54 ਨਵੇਂ ਸੇਵਾ ਕੇਂਦਰ ਖੋਲ੍ਹਣ ਜਾ ਰਹੀ ਹੈ ਤਾਂ ਜੋ ਆਪਣੇ ਨਾਗਰਿਕ ਸੇਵਾ ਬੁਨਿਆਦੀ ਢਾਂਚੇ ਦਾ ਹੋਰ…

  • ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

    ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

    ਚੰਡੀਗੜ੍ਹ, 16 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਪੰਜਾਬ-ਯੂ.ਕੇ. ਰਣਨੀਤਿਕ ਗੱਲਬਾਤ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਬਰਤਾਨੀਆ ਨਾਲ ਵਿਸ਼ੇਸ਼ ਕਰਕੇ ਹੁਣ ਤੱਕ ਅਣਛੋਹੇ ਰਹੇ ਖੇਤਰਾਂ ਵਿੱਚ ਮਜ਼ਬੂਤ ਅਤੇ ਵਿਆਪਕ ਰਣਨੀਤਿਕ ਤੇ ਕਾਰੋਬਾਰੀ ਸਬੰਧਾਂ ‘ਤੇ ਜ਼ੋਰ ਦਿੱਤਾ।ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੈਰੀਗਲੀਓ ਅਤੇ ਯੂ.ਕੇ. ਨਾਲ ਸਬੰਧਤ ਵੱਖ-ਵੱਖ ਅਤੇ ਬਹੁ-ਕੌਮੀ ਕੰਪਨੀਆਂ ਦੇ ਨੁਮਾਇੰਦਿਆਂ…

  • ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

    ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

    ਚੰਡੀਗੜ੍ਹ, 16 ਦਸੰਬਰ 2025: ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਸ੍ਰੀ ਰਾਜ ਚੌਹਾਨ ਨੇ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ, ਬੇਟੀ ਅਤੇ ਭਰਾ ਵੀ ਮੌਜੂਦ ਸਨ। ਇਸ ਮੌਕੇ ਉਹ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮਿਲ ਕੇ ਬੇਹੱਦ ਖੁਸ਼ ਹੋਏ ਅਤੇ ਉਨ੍ਹਾਂ ਨੇ ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ…

  • ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

    ਚੰਡੀਗੜ੍ਹ, ਦਸੰਬਰ 16 :ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਸਬੰਧੀ ਮਸਲਿਆਂ ਬਾਰੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਸਥਾਰ ਪੂਰਵਕ ਸਮੀਖਿਆ ਮੀਟਿੰਗ ਕੀਤੀ। ਇਸ ਵਿਸ਼ੇਸ਼ ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਜੇ.ਐਮ.…

  • ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਣਾ ਯਕੀਨੀ ਬਣਾਉਣਾ ਸਿਹਤ ਵਿਭਾਗ ਦੀ ਪਹਿਲੀ ਤਰਜੀਹ – ਸਿਵਲ ਸਰਜਨ 

    ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਣਾ ਯਕੀਨੀ ਬਣਾਉਣਾ ਸਿਹਤ ਵਿਭਾਗ ਦੀ ਪਹਿਲੀ ਤਰਜੀਹ – ਸਿਵਲ ਸਰਜਨ 

    ਰੂਪਨਗਰ, 16 ਦਸੰਬਰ: ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸੁਰਜਨ ਦਫ਼ਤਰ ਰੂਪਨਗਰ ਵਿਖੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ (ਐਸਐਮਓਜ਼) ਅਤੇ ਵੱਖ-ਵੱਖ ਪ੍ਰੋਗਰਾਮ ਅਫਸਰਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਚੱਲ ਰਹੇ ਸਮੂਹ ਨੈਸ਼ਨਲ ਪ੍ਰੋਗਰਾਮਾਂ ਅਤੇ ਸਿਹਤ ਸਕੀਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਰਿਵਿਊ ਕਰਨਾ…

  • ਵੋਟਾਂ ਦੀ ਗਿਣਤੀ ਲਈ ਵੱਖ-ਵੱਖ ਬਲਾਕਾਂ ਵਿੱਚ 8 ਗਿਣਤੀ ਕੇਂਦਰ ਸਥਾਪਿਤ ਕੀਤੇ – ਡਿਪਟੀ ਕਮਿਸ਼ਨਰ

    ਵੋਟਾਂ ਦੀ ਗਿਣਤੀ ਲਈ ਵੱਖ-ਵੱਖ ਬਲਾਕਾਂ ਵਿੱਚ 8 ਗਿਣਤੀ ਕੇਂਦਰ ਸਥਾਪਿਤ ਕੀਤੇ – ਡਿਪਟੀ ਕਮਿਸ਼ਨਰ

    ਤਰਨ ਤਾਰਨ, 16 ਦਸੰਬਰ (            ) – ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ 14 ਦਸੰਬਰ ਨੂੰ ਕਰਵਾਈਆਂ ਚੋਣਾਂ ਦਾ ਨਤੀਜਾ 17 ਦਸੰਬਰ 2026 ਨੂੰ ਐਲਾਨਿਆ ਜਾਵੇਗਾ। ਵੋਟਾਂ ਦੀ ਗਿਣਤੀ ਲਈ ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਬਲਾਕਾਂ ਵਿੱਚ 8 ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ…

  • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਾ ਤੇ ਬਾਲ ਵਿਆਹ ਮੁਕਤ ਭਾਰਤ ਸਿਰਜਣ ਦਾ ਦਿੱਤਾ ਸੱਦਾ

    ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਾ ਤੇ ਬਾਲ ਵਿਆਹ ਮੁਕਤ ਭਾਰਤ ਸਿਰਜਣ ਦਾ ਦਿੱਤਾ ਸੱਦਾ

    ਹੁਸ਼ਿਆਰਪੁਰ, 16 ਦਸੰਬਰ :        ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ…

  • ਵਿਧਾਇਕ ਸ਼ੈਰੀ ਕਲਸੀ ਨੇ ਡੇਰਾ ਬਾਬਾ ਨਾਨਕ ਰੋਡ ‘ਤੇ ਵਾਪਰੀ ਘਟਨਾ ਦਾ ਮੌਕੇ ‘ਤੇ ਪਹੁੰਚ ਕੇ ਲਿਆ ਜਾਇਜ਼ਾ

    ਵਿਧਾਇਕ ਸ਼ੈਰੀ ਕਲਸੀ ਨੇ ਡੇਰਾ ਬਾਬਾ ਨਾਨਕ ਰੋਡ ‘ਤੇ ਵਾਪਰੀ ਘਟਨਾ ਦਾ ਮੌਕੇ ‘ਤੇ ਪਹੁੰਚ ਕੇ ਲਿਆ ਜਾਇਜ਼ਾ

    ਬਟਾਲਾ, 16 ਦਸੰਬਰ ( )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡੇਰਾ ਬਾਬਾ ਨਾਨਕ ਰੋਡ ਬਟਾਲਾ ਵਿਖੇ ਅਣਪਛਾਤਿਆਂ ਵੱਲੋਂ ਦੁਕਾਨ ‘ਤੇ ਕੀਤੀ ਫਾਇਰਿੰਗ ਦਾ ਪਤਾ ਚੱਲਣ ਤੇ ਤੁਰੰਤ ਘਟਨਾ ਵਾਲੀ ਜ੍ਹਗਾ ਤੇ ਪਹੁੰਚੇ ਤੇ ਦੁਕਾਨਦਾਰ ਨੂੰ ਮਿਲ ਕੇ ਸਥਿਤੀ ਦਾ ਜਾਇਜਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ…

  • ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਿਲਦੇ ਨਿਗੂਣੇ ਭੱਤੇ ਵਧਾਉਣ ਦਾ ਮੁੱਦਾ ਚੁੱਕਿਆ

    ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਿਲਦੇ ਨਿਗੂਣੇ ਭੱਤੇ ਵਧਾਉਣ ਦਾ ਮੁੱਦਾ ਚੁੱਕਿਆ

    ਨਵੀਂ ਦਿੱਲੀ/ਚੰਡੀਗੜ੍ਹ, 15 ਦਸੰਬਰ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਸਪਲੀਮੈਂਟਰੀ ਮੰਗਾਂ ਉਤੇ ਬੋਲਦਿਆਂ ਭਖਦੇ ਮੁੱਦੇ ਉਠਾਏ ਅਤੇ ਗ੍ਰਾਂਟਾਂ ਦੀ ਮੰਗ ਕੀਤੀ। ਮੀਤ ਹੇਅਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੱਕੇ ਕਰਨ ਦੇ ਨਾਲ ਉਨ੍ਹਾਂ ਨੂੰ ਮਿਲਦੇ ਨਿਗੂਣੇ ਭੱਤੇ ਵਧਾਉਣ, ਪੰਜਾਬ ਨੂੰ ਹੜ੍ਹਾਂ ਦੇ ਐਲਾਨੇ…