Tag: Latest Punjab Updates
-

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ ਵਿਖੇ 145.26 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 7 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੀਹੋਂ ਹਟਵਾਂ ਕਦਮ ਚੁੱਕਦਿਆਂ 145.26 ਕਰੋੜ ਦੀ ਲਾਗਤ ਨਾਲ ਸਥਾਪਤ ਕੀਤੇ 15 ਐਮ.ਜੀ.ਡੀ. (ਮਿਲੀਅਨ ਗੈਲਨ ਪ੍ਰਤੀ ਦਿਨ) ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤਾ ਕੀਤਾ।ਪਲਾਂਟ ਨੂੰ ਸਮਰਪਿਤ ਕਰਨ ਤੋਂ…
-

ਚੇਅਰਮੈਨ ਰਮਨ ਬਹਿਲ ਵੱਲੋਂ ਜ਼ਿਲ੍ਹਾ ਹਸਪਤਾਲ ਵਿੱਚ ਉਸਾਰੀ ਅਧੀਨ ਪ੍ਰੋਜੈਕਟਾਂ ਦਾ ਜਾਇਜਾ
ਗੁਰਦਾਸਪੁਰ, 6 ਜੁਲਾਈ ( ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਵਿਸ਼ੇਸ਼ ਯਤਨ ਕਰਕੇ ਗੁਰਦਾਸਪੁਰ ਵਿੱਚ ਜ਼ਿਲ੍ਹਾ ਹਸਪਤਾਲ ਅਤੇ ਪੁਰਾਣੇ ਸਿਵਲ ਹਸਪਤਾਲ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ। ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿੱਚ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕਰਕੇ ਸਿਹਤ ਸੇਵਾਵਾਂ ਦੇ…
-

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ
ਫਰੀਦਕੋਟ 7 ਜੁਲਾਈ, ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਟਹਿਣਾ ਵਿਖੇ ਸਰਪੰਚ ਰਣਜੀਤ ਸਿੰਘ ਦੇ ਘਰ ਪਹੁੰਚ ਕੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਦੋਂ ਤੋਂ…
-

ਯੁੱਧ ਨਸ਼ਿਆਂ ਵਿਰੁੱਧ ਦਾ ਅਗਲਾ ਪੜਾਅ ਜਲਦੀ ਸ਼ੁਰੂ ਹੋਵੇਗਾ : ਧਾਲੀਵਾਲ
ਫ਼ਰੀਦਕੋਟ, 6 ਜੁਲਾਈ ਨਸ਼ਾ ਮੁਕਤੀ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਚੇਅਰਮੈਨ ਨਗਰ ਸੁਧਾਰ ਟਰਸਟ ਤੇ ਜ਼ਿਲ੍ਹਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਗਗਨਦੀਪ ਸਿੰਘ ਧਾਲੀਵਾਲ ਦੀ ਅਗਵਾਈ ‘ਚ ਹੋਈ ਜਿਸ ‘ਚ ਉਨ੍ਹਾਂ ਨੇ ਦੱਸਿਆ ਕਿ ਬਹੁਤ ਜਲਦ ਨਸ਼ਾ ਮੁਕਤੀ ਮੋਰਚਾ ਦਾ ਅਗਲਾ ਪੜਾਅ ਸ਼ੁਰੂ ਹੋਣ ਜਾ ਰਿਹਾ ਹੈ। ਇਸ ਮੌਕੇ ਉਹਨਾਂ ਨੇ ਆਪਣੀ ਟੀਮ ਦੀਆਂ ਵੱਖ-ਵੱਖ ਡਿਊਟੀਆਂ…
-

ਭਾਰੀ ਬਾਰਸ਼ ਕਾਰਨ ਚੋਅ ’ਚ ਤੇਜ਼ ਵਹਾਅ, ਵਿਧਾਇਕ ਜਿੰਪਾ ਨੇ ਕੀਤਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਹੁਸ਼ਿਆਰਪੁਰ, 6 ਜੁਲਾਈ : ਭਾਰੀ ਬਾਰਸ਼ ਕਾਰਨ ਜ਼ਿਲ੍ਹੇ ਦੇ ਵੱਖ-ਵੱਖ ਚੋਆਂ ਵਿਚ ਆਏ ਤੇਜ਼ ਵਹਾਅ ਨੂੰ ਲੈ ਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਸਵਾਮੀ ਸਰਵਾਨੰਦ ਗਿਰੀ ਰਿਜਨਲ ਸੈਂਟਰ ਨੇੜੇ, ਰਾਧਾ ਸਵਾਮੀ ਸਤਿਸੰਗ ਘਰ ਨੇੜੇ ਅਤੇ ਭੰਗੀ ਚੋਅ ਵਿਚ ਆਏ ਪਾਣੀ ਦੀ ਸਥਿਤੀ ਦਾ ਖੁਦ ਜਾਇਜ਼ਾ ਲਿਆ।…
-

ਲੋਕ ਸਭਾ ਮੈਂਬਰ ਡਾ. ਚੱਬੇਵਾਲ ਪਹੁੰਚੇ ਬੱਸੀ ਗ਼ੁਲਾਮ ਹਸੈਨ, ਹਾਲਾਤਾਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 6 ਜੁਲਾਈ : ਐਤਵਾਰ ਸਵੇਰੇ ਪਏ ਤੇਜ਼ ਮੀਂਹ ਕਾਰਨ ਪਿੰਡ ਬੱਸੀ ਗ਼ੁਲਾਮ ਹੁਸੈਨ ਨੂੰ ਹੁਸ਼ਿਆਰਪੁਰ ਸ਼ਹਿਰ ਨਾਲ ਜੋੜਨ ਵਾਲੀ ਮੁੱਖ ਸੜਕ ਚੋਅ ਦੇ ਪਾਣੀ ਨਾਲ ਰੁੜ੍ਹ ਜਾਣ ਦੀ ਸੂਚਨਾ ਮਿਲਦੇ ਸਾਰ ਹੀ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਮੌਕੇ ’ਤੇ ਪਹੁੰਚ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ ਅਤੇ…
-

ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਨਾਲ ਪੰਜਾਬ ਵੱਲੋਂ ਕੌਮੀ ਸਰਵੇਖਣ ’ਚ ਸਰਵੋਤਮ ਦਰਜਾ ਹਾਸਲ-ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਮਾਨ ਨੂੰ ਵਧਾਈ
ਸੰਗਰੂਰ, 6 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਯਤਨਾਂ ਸਦਕਾ ਭਾਰਤ ਸਰਕਾਰ ਵੱਲੋਂ ਪਰਖ ਰਾਸ਼ਟਰੀਆ ਸਰਵੇਖਣ (ਨੈਸ਼ਨਲ ਅਚੀਵਮੈਂਟਟ ਸਰਵੇ) ਵਿੱਚ ਪੰਜਾਬ ਨੇ ਸਰਵੋਤਮ ਦਰਜਾ ਹਾਸਲ…
-

ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ
ਸੰਗਰੂਰ, 6 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਰਾਹੀਂ ਪੰਜਾਬ ਨੂੰ ਹਰੇਕ ਖੇਤਰ ਵਿੱਚ ਅੱਵਲ ਸੂਬਾ ਬਣਾਉਣ ਦਾ ਸੰਕਲਪ ਲਿਆ।ਪਰਖ ਰਾਸ਼ਟਰੀਆ ਸਰਵੇਖਣ (ਨੈਸ਼ਨਲ ਅਚੀਵਮੈਂਟ ਸਰਵੇ) ਵਿੱਚ ਪੰਜਾਬ ਦੇ ਸਰਵੋਤਮ ਪ੍ਰਦਰਸ਼ਨ ਦੇ ਮਾਣ ਵਿੱਚ ਰੱਖੇ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ…
-

ਯੁੱਧ ਨਸ਼ਿਆਂ ਵਿਰੁੱਧ’ ਦੇ 127ਵੇਂ ਦਿਨ ਪੰਜਾਬ ਪੁਲਿਸ ਵੱਲੋਂ 143 ਨਸ਼ਾ ਤਸਕਰ ਗ੍ਰਿਫ਼ਤਾਰ; 3.5 ਕਿਲੋ ਹੈਰੋਇਨ ਅਤੇ 1.5 ਕਿਲੋ ਅਫੀਮ ਬਰਾਮਦ
ਚੰਡੀਗੜ੍ਹ, 6 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 127ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 143 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋ ਹੈਰੋਇਨ, 1.5 ਕਿਲੋ ਅਫੀਮ ਅਤੇ 54,750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।…
-

ਪੰਜਾਬ ਵਿਧਾਨ ਸਭਾ ਦਾ ਇਜਲਾਸ 10 ਜੁਲਾਈ ਤੋਂ
ਚੰਡੀਗੜ 6 ਜੁਲਾਈ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ, ਜੋ 5 ਮਈ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, 10 ਜੁਲਾਈ, 2025 ਨੂੰ ਵੀਰਵਾਰ, ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਚੰਡੀਗੜ ਵਿਖੇ ਸੱਦਿਆ ਹੈ। ਇਹ ਸੈਸ਼ਨ ਪੰਜਾਬ ਵਿਧਾਨ ਸਭਾ ਵਿੱਚ ਕਾਰਜ…
-

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਤਰਨ ਤਾਰਨ, 6 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਤਰਨ ਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਪਾਰਟੀ ਅਤੇ ਸੂਬੇ ਲਈ ਵੱਡਾ ਘਾਟਾ ਦੱਸਿਆ। ਮਰਹੂਮ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਨਮਿੱਤ ਭੋਗ ਤੇ ਅੰਤਿਮ ਅਰਦਾਸ…
-

ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਤੇ ਡਾ. ਰਵਜੋਤ ਸਿੰਘ ਨੇ ਡਾ. ਕਸ਼ਮੀਰ ਸਿੰਘ ਸੋਹਲ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ
ਤਰਨ ਤਾਰਨ, 05 ਜੁਲਾਈ: ਹਲਕਾ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਡਾ. ਰਵਜੋਤ ਸਿੰਘ ਨੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਨਵਜੋਤ ਕੌਰ, ਸਪੁੱਤਰ ਡਾ. ਨਵਪ੍ਰੀਤ ਸਿੰਘ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ…
-

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਕੂਲ ਦੇ ਨਵੇਂ ਕੇ.ਜੀ. ਬਲਾਕ ਦਾ ਉਦਘਾਟਨ
ਫ਼ਰੀਦਕੋਟ, 5 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੇਂਟ ਮੈਰੀਜ਼ ਕਾਨਵੈਂਟ ਸਕੂਲ, ਫ਼ਰੀਦਕੋਟ ਵਿੱਚ ਨਵੀਂ ਬਣੀ ਕੇ.ਜੀ. ਬਲਾਕ ਦੀ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਕੂਲ ਇੱਕ ਐਸਾ ਪਵਿੱਤਰ ਸਥਾਨ ਹੈ ਜਿੱਥੇ ਬੱਚਿਆਂ ਦੇ ਜੀਵਨ ਦੀ ਨੀਂਹ ਰੱਖੀ ਜਾਂਦੀ ਹੈ। ਇਥੇ ਮਿਲਣ…
-

ਮੱਕੀ ਹੇਠ ਰਕਬਾ ਵਧਾਉਣ ਲਈ ਉਪਰਾਲਾ; ਕਿਸਾਨਾਂ ਨੂੰ 10 ਹਜ਼ਾਰ ਪ੍ਰਤੀ ਹੈਕਟੇਅਰ ਦੀ ਦਿੱਤੀ ਜਾਵੇਗੀ ਵਿੱਤੀ ਸਹਾਇਤਾ : ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 5 ਜੁਲਾਈ: ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਅਧੀਨ ਪਟਿਆਲਾ ਜ਼ਿਲ੍ਹੇ ਨੂੰ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਮੱਕੀ ਹੇਠ ਰਕਬਾ 500 ਏਕੜ (200 ਹੈਕਟੇਅਰ ਰਕਬਾ) ਤੱਕ ਵਧਾਉਣ ਦਾ ਟੀਚਾ ਪ੍ਰਾਪਤ ਹੋਇਆ ਹੈ, ਜਿਸ ਵਿੱਚ 20 ਕਲੱਸਟਰ ਪ੍ਰਦਰਸ਼ਨੀਆਂ (10 ਹੈਕਟੇਅਰ ਪ੍ਰਤੀ ਪ੍ਰਦਰਸ਼ਨੀ) ਹਨ ਜਿਨ੍ਹਾਂ ਦੀ ਬਲਾਕ ਵਾਰ ਵੰਡ ਕੀਤੀ ਗਈ ਹੈ। ਉਨ੍ਹਾਂ…
-

ਪੰਜਾਬ ਸਰਕਾਰ ਨੇ ਐਸ ਸੀ ਭਾਈਚਾਰੇ ਦਾ ਕਰਜ਼ਾ ਮਾਫ ਕਰਕੇ ਦਿੱਤੀ ਵੱਡੀ ਰਾਹਤ: ਵਿਧਾਇਕ ਗੁਰਲਾਲ ਘਨੌਰ
ਘਨੌਰ, 5 ਜੁਲਾਈ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਐਸ.ਸੀ. ਭਾਈਚਾਰੇ ਨਾਲ ਸੰਬੰਧਤ ਪਰਿਵਾਰਾਂ ਵੱਲੋਂ ਲਏ ਗਏ ਕਰਜ਼ਿਆਂ ਨੂੰ ਮਾਫ ਕਰਕੇ ਇਕ ਵੱਡੀ ਰਾਹਤ ਪ੍ਰਦਾਨ ਕੀਤੀ ਹੈ, ਜਿਸ ਨਾਲ ਮਾਨ ਸਰਕਾਰ ਨੇ ਲੋਕਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕੀਤਾ ਹੈ। ਇਹ ਪ੍ਰਗਟਾਵਾ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੇ…
-

ਘਰਾਚੋਂ ਵਿਖੇ 04 ਕੱਚੇ ਰਸਤਿਆਂ ਨੂੰ ਪੱਕੀਆਂ ਸੜਕਾਂ ਵਜੋਂ ਵਿਕਸਤ ਕਰਨ ਹਿਤ ਵਿਧਾਇਕ ਨੇ ਕਰੀਬ 03 ਕਰੋੜ 64 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
ਭਵਾਨੀਗੜ੍ਹ, 05 ਜੁਲਾਈ ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਵਿਖੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਇਸ ਹਲਕੇ ਨੂੰ ਨਮੂਨੇ ਦਾ ਹਲਕਾ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ…
-

ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ
ਅੰਮ੍ਰਿਤਸਰ, 5 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਸ਼ੇ ਵੇਚ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਪਵਿੱਤਰ ਸ਼ਹਿਰ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦੀਆਂ ਸੜਕਾਂ ਅਤੇ ਲਾਇਬ੍ਰੇਰੀਆਂ ਸਮਰਪਿਤ ਕਰਨ ਤੋਂ ਬਾਅਦ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿੱਚ ਇਕੱਠ ਨੂੰ…
-

ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ
ਚੰਡੀਗੜ੍ਹ/ ਰੂਪਨਗਰ, 5 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਦੌਰਾਨ ਆਪਣੇ ਸਟਾਰਟ-ਅੱਪ ਸਥਾਪਤ ਕਰਨ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਅਗਲੇ ਸੈਸ਼ਨ 2026-27 ਤੋਂ ਸਰਕਾਰੀ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਪੰਜਾਬ ਯੰਗ ਇੰਟਰਪ੍ਰੀਨਿਓਰਜ਼ ਸਕੀਮ ਤਹਿਤ ਕਾਰੋਬਾਰ ਅਤੇ ਮਾਰਕੀਟਿੰਗ…
-

ਪੰਜਾਬ ਤੋਂ ਕੀਟਨਾਸ਼ਕ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਲਈ ਰਣਨੀਤਕ ਦਖਲਅੰਦਾਜ਼ੀ ਦੀ ਲੋੜ
ਚੰਡੀਗੜ੍ਹ, 5 ਜੁਲਾਈ:ਪੰਜਾਬ ਰਾਜ ਤੋਂ ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਸਬੰਧੀ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਪ੍ਰੋਫੈਸਰ ਡਾ. ਸੁਖਪਾਲ ਸਿੰਘ ਦੀ ਅਗਵਾਈ ਹੇਠ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜ਼ੋ ਫਸਲੀ ਸੂਬੇ ਵਿਚ ਫ਼ਸਲੀ ਵਿਭਿੰਨਤਾ ਲਿਆਂਦੀ ਜਾ ਸਕੇ ਅਤੇ ਘੱਟੋ ਘੱਟ 10 ਲੱਖ ਹੈਕਟੇਅਰ ਰਕਬਾ ਝੋਨੇ ਤੋਂ ਬਾਹਰ ਕੱਢਿਆ…
-

ਯੁੱਧ ਨਸ਼ਿਆਂ ਵਿਰੁੱਧ ਦਾ 126ਵਾਂ ਦਿਨ: 6.9 ਕਿਲੋਗ੍ਰਾਮ ਹੈਰੋਇਨ, 6.1 ਕਿਲੋਗ੍ਰਾਮ ਅਫੀਮ ਸਮੇਤ 139 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 5 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 126ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 139 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.9 ਕਿਲੋ ਹੈਰੋਇਨ, 6.1 ਕਿਲੋ ਅਫੀਮ ਅਤੇ 1.19 ਲੱਖ ਰੁਪਏ…