Tag: Latest Punjab Updates

  • ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ; ਡੀ.ਈ.ਓ. ਦਫ਼ਤਰ ਦਾ ਕਲਰਕ ਅਧਿਆਪਕ ਤੋਂ ਦੂਜੀ ਕਿਸ਼ਤ ਦੇ 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

    ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ; ਡੀ.ਈ.ਓ. ਦਫ਼ਤਰ ਦਾ ਕਲਰਕ ਅਧਿਆਪਕ ਤੋਂ ਦੂਜੀ ਕਿਸ਼ਤ ਦੇ 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

    ਚੰਡੀਗੜ੍ਹ, 28 ਜੂਨ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ), ਮਾਲੇਰਕੋਟਲਾ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ ਵਿਕਾਸ ਜਿੰਦਲ ਨੂੰ ਇੱਕ ਅਧਿਆਪਕ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਦੇ ਮੁਤਾਬਕ ਮੁਲਜ਼ਮ ਕਲਰਕ ਨੇ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਬਾਗੜੀਆਂ ਦੇ ਸ਼ਿਕਾਇਤਕਰਤਾ ਅਧਿਆਪਕ…

  • ਪਿਛੜਿਆ ਅਜਨਾਲਾ ਸ਼ਹਿਰ ਹੁਣ ਵਿਕਾਸ ਦੀ ਮੁੱਖ ਧਾਰਾ ਨਾਲ ਜੁੜ ਗਿਆ-ਮੰਤਰੀ ਧਾਲੀਵਾਲ

    ਪਿਛੜਿਆ ਅਜਨਾਲਾ ਸ਼ਹਿਰ ਹੁਣ ਵਿਕਾਸ ਦੀ ਮੁੱਖ ਧਾਰਾ ਨਾਲ ਜੁੜ ਗਿਆ-ਮੰਤਰੀ ਧਾਲੀਵਾਲ

    ਅਜਨਾਲਾ, 28 ਜੂਨ()- ਅੱਜ ਅਜਨਾਲਾ ਸ਼ਹਿਰ ਦੇ ਬਹੁਪੱਖੀ ਵਿਕਾਸ ਲਈ ਸੱਕੀ ਨਾਲੇ ਨੇੜੇ 6.25 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ 4 ਲੱਖ ਲੀਟਰ ਗੰਦੇ ਪਾਣੀ ਨੂੰ ਸਾਫ ਕਰਨ ਦੀ ਸਮਰੱੱਥਾ ਵਾਲੇ ਸੀਵਰੇਜ ਪਲਾਂਟ ਨਾਲ  ਸ਼ਹਿਰ ਦੀਆਂ ਵੱਖ ਵੱਖ ਵਾਰਡਾਂ ‘ਚ ਗੰਦੇ ਪਾਣੀ ਦੇ ਨਿਕਾਸ ਦੀਆਂ ਸੀਵਰ ਪਾਈਪਾਂ ਵਿਛਾਉਣ ਅਤੇ ਨਗਰ ਪੰਚਾਇਤ ਦਫਤਰ ਤੋਂ ਅੰਮ੍ਰਿਤਸਰ- ਅਜਨਾਲਾ ਮੁੱਖ ਸੜਕ ਮੰਦਰ ਸਾਈ ਧਾਮ…

  • ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਵਿਖੇ ਨੌਜਵਾਨਾਂ ਲਈ ਇੱਕ ਸਾਲਾ ਦਾ ਡਿਪਲੋਮਾ ਇਨ ਖੇਤੀ ਪਸਾਰ ਸੇਵਾਵਾਂ ਪ੍ਰੋਗਰਾਮ ਸ਼ੁਰੂ ਹੋਇਆ

    ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਵਿਖੇ ਨੌਜਵਾਨਾਂ ਲਈ ਇੱਕ ਸਾਲਾ ਦਾ ਡਿਪਲੋਮਾ ਇਨ ਖੇਤੀ ਪਸਾਰ ਸੇਵਾਵਾਂ ਪ੍ਰੋਗਰਾਮ ਸ਼ੁਰੂ ਹੋਇਆ

    ਗੁਰਦਾਸਪੁਰ, 28 ਜੂਨ ( ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਐਗਰੀਕਲਚਰ ਟੈਕਨੋਲੋਜੀ ਪ੍ਰਬੰਧਨ ਸੰਸਥਾ, ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਗੁਰਦਾਸਪੁਰ ਵਿਖੇ ਖੇਤੀ ਸਮਗਰੀ ਵੇਚਣ ਦਾ ਰੁਜ਼ਗਾਰ ਸ਼ਰੂ ਕਰਨ ਲਈ ਲੋੜੀਂਦੇ ਲਾਇਸੰਸ ਲੈਣ ਦੇ ਇਛੁੱਕ ਨੌਜਵਾਨਾਂ ਲਈ ਇੱਕ ਸਾਲਾ ਖੇਤੀਬਾੜੀ ਵਿਸਥਾਰ ਸੇਵਾਵਾਂ ਵਿੱਚ ਡਿਪਲੋਮਾ ਇਨ ਐਗਰੀਕਲਚਰਲ ਐਕਸਟੈਂਸ਼ਨ…

  • ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦਰਿਆ ਰਾਵੀ ਨਾਲ ਲੱਗਦੇ ਇਲਾਕਿਆਂ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜਾ ਲਿਆ

    ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦਰਿਆ ਰਾਵੀ ਨਾਲ ਲੱਗਦੇ ਇਲਾਕਿਆਂ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜਾ ਲਿਆ

    ਗੁਰਦਾਸਪੁਰ, 28 ਜੂਨ ( ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਵੱਲੋਂ ਬਰਸਾਤੀ ਸੀਜ਼ਨ ਦੌਰਾਨ ਹੜ੍ਹ ਦੀ ਰੋਕਥਾਮ ਲਈ ਕੀਤੇ ਗਏ ਅਗੇਤੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਅੱਜ ਅਧਿਕਾਰੀਆਂ ਦੇ ਨਾਲ ਰਾਵੀ ਦਰਿਆ ਦੇ ਨਾਲ ਲੱਗਦੇ ਇਲਾਕੇ ਮਕੌੜਾ ਪੱਤਣ, ਆਦੀਆਂ ਅਤੇ ਡੇਰਾ ਬਾਬਾ ਨਾਨਕ ਦੇ ਘਣੀਏ-ਕੇ-ਬੇਟ ਤੇ ਘੋਨੇਵਾਲ ਦਾ ਦੌਰਾ ਕੀਤਾ ਗਿਆ। ਇਸ…

  • ਨਹਿਰ ਵਿੱਚ ਪਏ ਪਾੜ ਨੂੰ ਪੂਰਨ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ: ਬਰਿੰਦਰ ਕੁਮਾਰ ਗੋਇਲ

    ਨਹਿਰ ਵਿੱਚ ਪਏ ਪਾੜ ਨੂੰ ਪੂਰਨ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ: ਬਰਿੰਦਰ ਕੁਮਾਰ ਗੋਇਲ

    ਲਹਿਰਾ, 28 ਜੂਨ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਕੋਟੜਾ ਲਹਿਲ ਵਿਖੇ ਨਹਿਰ ਵਿੱਚ ਪਏ ਪਾੜ ਨੂੰ ਪੂਰਨ ਹਿਤ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ ਤੇ ਨਹਿਰ ਵਿੱਚ ਪਏ ਪਾੜ ਜ਼ਰੀਏ ਬਾਹਰ ਜਾ ਰਿਹਾ ਪਾਣੀ ਰੋਕ ਦਿੱਤਾ ਗਿਆ ਹੈ ਅਤੇ ਪਾੜ ਨੂੰ ਪੂਰੀ ਤਰ੍ਹਾਂ ਪੂਰਨ ਲਈ ਕੰਮ ਕੀਤਾ ਜਾ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ…

  • ਭਾਸ਼ਾ ਵਿਭਾਗ ਪੰਜਾਬ ਨੇ ਵਿਦੇਸ਼ਾਂ ਵਿੱਚ ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਮੀਡੀਆ ਬਾਰੇ ਸੰਵਾਦ ਰਚਾਇਆ

    ਭਾਸ਼ਾ ਵਿਭਾਗ ਪੰਜਾਬ ਨੇ ਵਿਦੇਸ਼ਾਂ ਵਿੱਚ ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਮੀਡੀਆ ਬਾਰੇ ਸੰਵਾਦ ਰਚਾਇਆ

    ਪਟਿਆਲਾ 28 ਜੂਨ:                 ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਭਾਸ਼ਾ ਭਵਨ ਵਿਖੇ ਵਿਦੇਸ਼ਾਂ ’ਚ ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਮੀਡੀਆ ਦੀ ਵਰਤਮਾਨ ਸਥਿਤੀ ਬਾਰੇ ਆਸਟਰੇਲੀਆ ਵਸਦੀ ਬਹੁਪਰਤੀ ਸ਼ਖਸੀਅਤ ਗੁਰਸ਼ਮਿੰਦਰ ਸਿੰਘ ਮਿੰਟੂ ਬਰਾੜ ਨਾਲ ਜਾਣਕਾਰੀ ਭਰਪੂਰ ਸੰਵਾਦ ਦਾ ਆਯੋਜਨ ਕੀਤਾ। ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਹੋਏ ਇਸ ਸਮਾਗਮ ਦੌਰਾਨ ਸਰੋਤਿਆਂ ਨੇ ਆਪਣੇ ਸਵਾਲਾਂ ਨਾਲ ਸੰਵਾਦ ਨੂੰ ਅਰਥਭਰਪੂਰ ਬਣਾ ਦਿੱਤਾ। ਇਸ ਮੌਕੇ ਸਾਹਿਤ ਤੇ ਸੱਭਿਆਚਾਰ ਨਾਲ ਜੁੜੀਆਂ ਨਾਮੀ ਸ਼ਖਸੀਅਤਾਂ ਹਾਜ਼ਰ ਸਨ।               ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਖੇਡਾਂ ਨਾਲ ਜੁੜੀ ਸ਼ਖਸੀਅਤ ਮਿੰਟੂ ਬਰਾੜ ਨੇ ਖਾਸ ਤੌਰ ’ਤੇ ਆਸਟਰੇਲੀਆ ’ਚ ਪੰਜਾਬੀ ਭਾਸ਼ਾ ਦੇ ਪਸਾਰ ਬਾਰੇ ਦੱਸਿਆ ਕਿ ਉੱਥੇ ਦੇ ਸਾਰੇ ਸੂਬਿਆਂ ਵਿੱਚ ਪੰਜਾਬੀ ਪੜ੍ਹਾਈ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਵੀ ਹਰ ਪੰਜਾਬੀ ਨੂੰ ਵੀ ਆਪਣੀ ਭਾਸ਼ਾ ਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੀ ਨੀਤੀ ਤਹਿਤ ਹਰ ਪੱਖੋਂ ਹੁਲਾਰਾ ਦਿੱਤਾ ਜਾ ਰਿਹਾ ਹੈ।                 ਆਸਟਰੇਲੀਆ ’ਚ ਪੰਜਾਬੀ ਦੇ ਬਿਹਤਰੀਨ ਤਰੀਕੇ ਨਾਲ ਪੈਰ ਪਸਾਰਨ ਬਾਰੇ ਉਨ੍ਹਾਂ ਦੱਸਿਆ ਕਿ ਆਸਟਰੇਲੀਆ ਨੂੰ ਪੰਜਾਬੀ ਭਾਸ਼ਾ ਨਾਲ ਸਬੰਧਤ ਕਈ ਖੇਤਰਾਂ ’ਚ ਪਹਿਲਕਦਮੀਆਂ ਕਰਨ ਦਾ ਮਾਣ ਪ੍ਰਾਪਤ ਹੈ। ਪੰਜਾਬੀ ਭਾਸ਼ਾ ਦੀਆਂ ਪਹਿਲੀਆਂ ਦੋ ਐਪਸ ‘ਸੁਹਾਵੀ’ ਤੇ ‘ਵਿਰਾਸਤ’ ਇਸ ਮੁਲਕ ’ਚ ਤਿਆਰ ਹੋਈਆਂ ਹਨ ਤੇ ਇਹ ਵਿਸ਼ਵ ਭਰ ’ਚ ਵਸਦੇ ਪੰਜਾਬੀਆਂ ਨੂੰ ਹਰ ਤਰ੍ਹਾਂ ਦੀ ਸਾਹਿਤਕ ਤੇ ਗਿਆਨ ਵਰਧਕ ਸਮੱਗਰੀ ਆਡੀਓ ਤੇ ਪ੍ਰਿੰਟ ਰੂਪ ’ਚ ਪ੍ਰਦਾਨ ਕਰ ਰਹੀਆਂ ਹਨ।                 ਸ੍ਰੀ ਮਿੰਟੂ ਨੇ ਦੱਸਿਆ ਕਿ ਪੰਜਾਬੀ ’ਚ ਬਲੌਗ ਪਾਉਣ ਦਾ ਪ੍ਰਚੱਲਣ 2007 ’ਚ ਆਸਟਰੇਲੀਆ ਦੀ ਧਰਤੀ ’ਤੇ ਉਨ੍ਹਾਂ ਵੱਲੋਂ ਆਰੰਭ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਡਿਜੀਟਲ ਰੂਪ ਪਰਥ ’ਚ ਵਸਦੇ ਗੁਰਵੰਤ ਸਿੰਘ ਉੱਪਲ ਨੇ ਤਿਆਰ ਕੀਤਾ। ਆਨਲਾਈਨ ਰੇਡੀਓ ਦੇ ਯੁੱਗ ਦੀ ਸ਼ੁਰੂਆਤ ਦੇ ਸਮੇਂ ਹੀ ‘ਹਰਮਨ ਰੇਡੀਓ’ ਵੀ ਕੰਗਾਰੂਆਂ ਦੇ ਦੇਸ਼ ’ਚ ਸ਼ੁਰੂ ਹੋਇਆ ਤੇ ਪੰਜਾਬੀ ਫੌਂਟਾਂ ਦੇ ਹੋਂਦ ਵਿੱਚ ਆਉਣ ਸਮੇਂ ਵੀ ਆਸਟਰੇਲੀਆ ਵਸਦੇ ਬਲਵੰਤ ਸਿੰਘ ਨੇ ਪੰਜਾਬੀ ਫੌਂਟ ਤਿਆਰ ਕਰਕੇ ਵੱਡਾ ਯੋਗਦਾਨ ਪਾਇਆ। ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਸਟਰੇਲੀਆ ’ਚ ਪੰਜਾਬੀ ਕਿੰਨੀ ਵਧੀਆ ਸਥਿਤੀ ’ਚ ਹੈ। ਪੰਜਾਬੀ ਸੱਭਿਆਚਾਰ ਦਾ ਅੰਗ ਮੰਨੀਆਂ ਜਾਂਦੀਆਂ ਖੇਡਾਂ 37 ਸਾਲ ਪਹਿਲਾ ‘ਸਿੱਖ ਖੇਡਾਂ’ ਦੇ ਨਾਮ ’ਤੇ ਭਾਰਤ ਤੋਂ ਬਾਹਰ ਪੰਜਾਬੀਆਂ ਦੀਆਂ ਉਲੰਪਿਕ ਖੇਡਾਂ ਦੇ ਰੂਪ ’ਚ ਆਸਟਰੇਲੀਆ ’ਚ ਸ਼ੁਰੂ ਹੋਈਆਂ ਜੋ ਹਰ ਸਾਲ ਨਿਰੰਤਰ ਹੋ ਰਹੀਆਂ ਹਨ।                 ਸ੍ਰੀ ਮਿੰਟੂ ਬਰਾੜ ਨੇ ਦੱਸਿਆ ਕਿ ਇਸ ਵੇਲੇ ਆਸਟਰੇਲੀਆ ’ਚ ਬਹੁਤ ਮਿਆਰੀ ਪੰਜਾਬੀ ਟੀਵੀ ਚੈਨਲ, ਰੇਡੀਓ ਤੇ ਅਖ਼ਬਾਰ ਨਿੱਕਲ ਰਹੇ ਹਨ ਜਿੰਨ੍ਹਾਂ ਨੂੰ ਪੁਰਾਣੀ ਹੀ ਨਹੀਂ ਉੱਥੇ ਦੀ ਨਵੀਂ ਪੀੜ੍ਹੀ ਵੀ ਬਹੁਤ ਹੁੰਗਾਰਾ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਆਸਟਰੇਲੀਆ ’ਚ ਆਪਣੇ ਧਰਮ, ਭਾਸ਼ਾ, ਖੇਡਾਂ ਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੂਰੀ ਅਜ਼ਾਦੀ ਹੀ ਨਹੀਂ ਸਗੋਂ ਸਰਕਾਰ ਵੱਲੋਂ ਦਿਲ ਖੋਲ੍ਹਕੇ ਗ੍ਰਾਂਟਾਂ ਵੀ ਦਿੱਤੀਆਂ ਜਾਂਦੀਆਂ ਹਨ। ਜਿਸ ਸਦਕਾ ਇਸ ਦੇਸ਼ ਦਾ ਸੱਭਿਆਚਾਰ ਬਹੁਰੰਗਾਂ ਬਣ ਗਿਆ ਹੈ। ਉਨ੍ਹਾਂ ਦਾ ਭਾਸ਼ਾ ਵਿਭਾਗ ਵੱਲੋਂ ਸਤਿਕਾਰ ਦੇਣ ਲਈ ਧੰਨਵਾਦ ਕੀਤਾ।    ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਕਿ ਮਿੰਟੂ ਬਰਾੜ ਦੁਨੀਆ ਭਰ ’ਚ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਦੇ ਦੂਤ ਵਜੋਂ ਕਾਰਜਸ਼ੀਲ ਕੁਝ ਸਿਰਕੱਢ ਸ਼ਖਸੀਅਤਾਂ ’ਚ ਸ਼ਾਮਲ ਹਨ। ਮਿੰਟੂ ਬਰਾੜ ਦੀਆਂ ਸਰਗਰਮੀਆਂ ਨੂੰ ਦੇਖਕੇ ਮਹਿਸੂਸ ਹੁੰਦਾ ਹੈ ਸਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਅਸੀਂ ਦੁਨੀਆ ’ਤੇ ਕੀ ਕਰਨ ਆਏ ਹਾਂ ਨਾ ਕਿ ਇਹ ਦੇਖਣ ਕਿ ਲੋਕੀ ਕੀ ਕਰਦੇ ਹਨ। ਮਿੰਟੂ ਬਰਾੜ ਇਸ ਧਾਰਨਾ ’ਤੇ ਚਲਦਿਆ ਨਾਮਣਾ, ਨਾਮਾ ਤੇ ਸਕੂਨ ਖੱਟ ਰਿਹਾ ਹੈ। ਜਿਸ ਤੋਂ ਸਾਨੂੰ ਸਭ ਨੂੰ ਸੇਧ ਲੈਣੀ ਚਾਹੀਦੀ ਹੈ ਅਤੇ ਆਪਣੀ ਅਹੁਦਿਆਂ ਨਾਲ ਨਹੀਂ ਸੱਚੀ ਕਿਰਤ ਨਾਲ ਪਹਿਚਾਣ ਬਣਾਉਣੀ ਚਾਹੀਦੀ ਹੈ। ਉਨ੍ਹਾਂ ਮਿੰਟੂ ਬਰਾੜ ਦੀ ਪੁਸਤਕ ‘ਕੰਗਾਰੂਨਾਮਾ’ ਦੀ ਵੀ ਚਰਚਾ ਕੀਤੀ। ਵਿਭਾਗ ਵੱਲੋਂ ਮਿੰਟੂ ਬਰਾੜ ਨੂੰ ਸ਼ਾਲ ਤੇ ਪੁਸਤਕਾਂ ਦਾ ਸੈੱਟ ਭੇਟ ਕਰਕੇ ਸਤਿਕਾਰ ਦਿੱਤਾ ਗਿਆ।

  • ਜਲ ਸ਼ਕਤੀ ਅਭਿਆਨ ਤਹਿਤ ਕੇਂਦਰੀ ਟੀਮ ਵੱਲੋਂ ਬਰਨਾਲਾ ਦਾ ਦੌਰਾ

    ਜਲ ਸ਼ਕਤੀ ਅਭਿਆਨ ਤਹਿਤ ਕੇਂਦਰੀ ਟੀਮ ਵੱਲੋਂ ਬਰਨਾਲਾ ਦਾ ਦੌਰਾ

    ਬਰਨਾਲਾ, 28 ਜੂਨ        ਜਲ ਸ਼ਕਤੀ ਅਭਿਆਨ- ਕੈਚ ਦਿ ਰੇਨ ਤਹਿਤ ਦੋ ਮੈਂਬਰੀ ਕੇਂਦਰੀ ਟੀਮ ਵਲੋਂ ਅੱਜ ਜ਼ਿਲ੍ਹਾ ਬਰਨਾਲਾ ਦਾ ਦੌਰਾ ਕਰਕੇ ਪਾਣੀ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ ਗਿਆ।     ਕੇਂਦਰੀ ਟੀਮ ਵਿਚ ਸਾਗਰ ਸਿੰਘ ਕਲਸੀ ਆਈ ਪੀ ਐੱਸ, ਡਾਇਰੈਕਟਰ ਪੈਟਰੋਲੀਅਮ ਅਤੇ ਨੈਚੂਰਲ ਗੈਸ ਅਤੇ ਸ੍ਰੀ ਅਨੂਪ…

  • ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ 29 ਜੂਨ ਨੂੰ ਹੋਵੇਗੀ ਯੂ.ਜੀ.ਸੀ.-ਨੈੱਟ ਦੀ ਪ੍ਰੀਖਿਆ

    ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ 29 ਜੂਨ ਨੂੰ ਹੋਵੇਗੀ ਯੂ.ਜੀ.ਸੀ.-ਨੈੱਟ ਦੀ ਪ੍ਰੀਖਿਆ

    ਮੋਗਾ 28 ਜੂਨ   ਯੂ.ਜੀ.ਸੀ.-ਨੈੱਟ ਦੀ ਪ੍ਰੀਖਿਆ 29 ਜੂਨ 2025 ਨੂੰ ਜਿਲ੍ਹਾ ਮੋਗਾ ਦੇ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਹੋ ਰਹੀ ਹੈ।  ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ…

  • ਹਰਜੋਤ ਬੈਂਸ ਕੈਬਨਿਟ ਮੰਤਰੀ ਦੇ ਯਤਨਾਂ ਨਾਲ ਸੈਰ-ਸਪਾਟਾ ਸਨਅਤ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਉਪਰਾਲੇ

    ਹਰਜੋਤ ਬੈਂਸ ਕੈਬਨਿਟ ਮੰਤਰੀ ਦੇ ਯਤਨਾਂ ਨਾਲ ਸੈਰ-ਸਪਾਟਾ ਸਨਅਤ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਉਪਰਾਲੇ

    ਸ੍ਰੀ ਅਨੰਦਪੁਰ ਸਾਹਿਬ 28 ਜੂਨ () ਮੁੱਖ ਮੰਤਰੀ ਸ. ਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਕਾਸ ਦੀ ਲਹਿਰ ਚਲਾ ਕੇ ਪਿੰਡਾਂ ਅਤੇ ਸ਼ਹਿਰਾਂ ਦੀ ਨੁਹਾਰ ਬਦਲ ਰਹੀ ਹੈ। ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਆਪਣੇ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦਿੱਤੀ ਗਈ ਹੈ। ਉਹਨਾਂ ਵਲੋਂ ਇਸ ਇਲਾਕੇ ਵਿੱਚ ਧਾਰਮਿਕ ਸੈਰ-ਸਪਾਟਾ…

  • ਕੈਬਨਿਟ ਮੰਤਰੀ ਰਵਜੋਤ ਸਿੰਘ ਵੱਲੋਂ ਮਾਨਸਾ ਨੂੰ 50 ਕਰੋੜ ਦੇ ਵਿਕਾਸ ਕਾਰਜਾਂ ਦੀ ਸੁਗਾਤ

    ਕੈਬਨਿਟ ਮੰਤਰੀ ਰਵਜੋਤ ਸਿੰਘ ਵੱਲੋਂ ਮਾਨਸਾ ਨੂੰ 50 ਕਰੋੜ ਦੇ ਵਿਕਾਸ ਕਾਰਜਾਂ ਦੀ ਸੁਗਾਤ

    ਮਾਨਸਾ, 28 ਜੂਨ:ਮਾਨਸਾ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਅਤੇ ਚਿਰੋਕਣੀ ਮੰਗ ਨੂੰ ਓਦੋਂ ਬੂਰ ਪਿਆ ਜਦੋਂ ਅੱਜ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਵਿਭਾਗ ਮੰਤਰੀ ਸ੍ਰੀ ਰਵਜੋਤ ਸਿੰਘ ਨੇ 43.90 ਕਰੋੜ ਦੀ ਲਾਗਤ ਨਾਲ ਮਾਨਸਾ ਤੋਂ ਸੀਵਰੇਜ਼ ਪਾਈਪਲਾਈਨ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਉਹ ਅੱਜ ਵਿਸ਼ੇਸ਼ ਤੌਰ ‘ਤੇ ਮਾਨਸਾ…

  • ਪਿੰਡ ਢਿਲਵਾਂ ਕਲਾਂ ਵਿਖੇ ਨਵੀਂ ਕੋਚ ਦਾ ਸਨਮਾਨ 

    ਪਿੰਡ ਢਿਲਵਾਂ ਕਲਾਂ ਵਿਖੇ ਨਵੀਂ ਕੋਚ ਦਾ ਸਨਮਾਨ 

    ਫ਼ਰੀਦਕੋਟ 28 ਜੂਨ ()  ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਮੋੜਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡ ਢਿਲਵਾਂ ਕਲਾਂ ਵਿੱਚ ਨਵੇਂ ਬਾਸਕਟਬਾਲ ਮੈਦਾਨ ਦੀ ਸਥਾਪਨਾ ਕੀਤੀ ਗਈ ਹੈ। ਜਿਸ ਲਈ ਨਵ ਨਿਯੁਕਤ ਬਾਸਕਟਬਾਲ ਕੋਚ ਮੈਡਮ ਗੁਰਜੀਤ ਕੌਰ ਦਾ ਵਿਸ਼ੇਸ਼ ਤੌਰ ’ਤੇ ਪਿੰਡ ਵਾਸੀਆਂ ਵਲੋਂ ਗਰਮਜੋਸ਼ੀ ਨਾਲ ਸਵਾਗਤ ਤੇ ਸਨਮਾਨ ਕੀਤਾ ਗਿਆ।…

  • ਪੰਜਾਬ ਸਰਕਾਰ ਨੇ ਵਿਸ਼ੇਸ਼ ਬਜ਼ੁਰਗ ਭਲਾਈ ਮੁਹਿੰਮ ਰਾਹੀਂ ਅਯੋਗ ਪੈਨਸ਼ਨ ਖਾਤਿਆਂ ਤੋਂ 166 ਕਰੋੜ ਰੁਪਏ ਦੀ ਵਸੂਲੀ ਕੀਤੀ: ਡਾ. ਬਲਜੀਤ ਕੌਰ

    ਪੰਜਾਬ ਸਰਕਾਰ ਨੇ ਵਿਸ਼ੇਸ਼ ਬਜ਼ੁਰਗ ਭਲਾਈ ਮੁਹਿੰਮ ਰਾਹੀਂ ਅਯੋਗ ਪੈਨਸ਼ਨ ਖਾਤਿਆਂ ਤੋਂ 166 ਕਰੋੜ ਰੁਪਏ ਦੀ ਵਸੂਲੀ ਕੀਤੀ: ਡਾ. ਬਲਜੀਤ ਕੌਰ

    ਚੰਡੀਗੜ੍ਹ, 27 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇੱਕ ਸ਼ਾਨਦਾਰ ਪਹਿਲਕਦਮੀ ਵਿੱਚ, ਮ੍ਰਿਤਕ ਪੈਨਸ਼ਨ ਲਾਭਪਾਤਰੀਆਂ ਦੀ ਪਛਾਣ ਕਰਨ ਅਤੇ ਸਹੀ ਪ੍ਰਾਪਤ ਕਰਤਾਵਾਂ ਨੂੰ ਪੈਨਸ਼ਨਾਂ ਦੀ ਵੰਡ ਨੂੰ ਸੁਚਾਰੂ ਬਣਾਉਣ ਲਈ “ਸਾਡੇ ਬੁਜ਼ੁਰਗ ਸਾਡਾ ਮਾਣ”…

  • ਪੰਜਾਬ ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

    ਪੰਜਾਬ ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

    ਚੰਡੀਗੜ੍ਹ, 27 ਜੂਨ: ਬੱਚਿਆ ਦੇ ਔਨਲਾਈਨ ਜਿਨਸੀ ਸੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਵੱਖ-ਵੱਖ ਔਨਲਾਈਨ ਪਲੇਟਫਾਰਮਾਂ ਦੀ ਵਰਤੋਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਵਾਲੀ ਸਮੱਗਰੀ (ਸੀਐਸਈਏਐਮ) ਨੂੰ ਦੇਖਣ, ਪ੍ਰਸਾਰਿਤ ਕਰਨ ਅਤੇ ਅੱਗੇ ਭੇਜਣ ਦੀਆਂ ਕਾਰਵਾਈਆਂ ਵਿੱਚ ਸ਼ਾਮਲ ਵਿਅਕਤੀਆਂ ‘ਤੇ ਸਖ਼ਤ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ…

  • ਯੁੱਧ ਨਸ਼ਿਆਂ ਵਿਰੁੱਧ’ ਦਾ 118ਵਾਂ ਦਿਨ: 710 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 1.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ 125 ਨਸ਼ਾ ਤਸਕਰ ਕਾਬੂ

    ਯੁੱਧ ਨਸ਼ਿਆਂ ਵਿਰੁੱਧ’ ਦਾ 118ਵਾਂ ਦਿਨ: 710 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 1.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ 125 ਨਸ਼ਾ ਤਸਕਰ ਕਾਬੂ

    ਚੰਡੀਗੜ੍ਹ, 27 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 118ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 125 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 710 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਅਤੇ 1.22 ਲੱਖ ਰੁਪਏ ਦੀ…

  • ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਨਾਬਾਲਗ ਸਮੇਤ ਬੀਕੇਆਈ ਮਾਡਿਊਲ ਦੇ ਤਿੰਨ ਗੁਰਗੇ ਕਾਬੂ

    ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਨਾਬਾਲਗ ਸਮੇਤ ਬੀਕੇਆਈ ਮਾਡਿਊਲ ਦੇ ਤਿੰਨ ਗੁਰਗੇ ਕਾਬੂ

    ਚੰਡੀਗੜ੍ਹ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ‘ਤੇ ਯੂਕੇ ਅਧਾਰਿਤ ਨਿਸ਼ਾਨ ਸਿੰਘ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਤਿੰਨ ਸਾਥੀਆਂ, ਜਿਹਨਾਂ ਵਿੱਚ ਇੱਕ ਨਬਾਲਗ ਵੀ ਸ਼ਾਮਲ…

  • ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ

    ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ

    ਚੰਡੀਗੜ੍ਹ, 27 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਉੱਤੇ ਚੱਲ ਰਹੀ ਹੈ। ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਰੱਖੇ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ…

  • ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡੇਅਰੀ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧ-ਵਿਧਾਇਕ ਸ਼ੈਰੀ ਕਲਸੀ

    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡੇਅਰੀ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧ-ਵਿਧਾਇਕ ਸ਼ੈਰੀ ਕਲਸੀ

    ਬਟਾਲਾ, 27 ਜੂਨ (     ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸੈਰੀ ਕਲਸੀ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਨੇ ਡੇਅਰੀ ਫਾਰਮਿੰਗ ਖੇਤਰ ਨੂੰ ਹੁਲਾਰਾ ਦਿੰਦਿਆਂ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਅਹਿਮ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਦੀ ਰਾਖੀ ਕਰਨ ਵਾਸਤੇ ਮਹਿਜ਼ ਇੱਕ ਸਾਲ ਦੌਰਾਨ ਸੂਬੇ ਭਰ ਵਿੱਚ 30,598 ਦੁਧਾਰੂ…

  • ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਜਲਦੀ ਕੱਢਣ ਲਈ ਨਸ਼ਾ ਛੁਡਾਊ ਕੇਂਦਰਾਂ ਨੂੰ ਕੀਤਾ ਜਾ ਰਿਹੈ ਮਜਬੂਤ-ਵਿਧਾਇਕ ਦਵਿੰਦਰਜੀਤ ਸਿੰਘ

    ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਜਲਦੀ ਕੱਢਣ ਲਈ ਨਸ਼ਾ ਛੁਡਾਊ ਕੇਂਦਰਾਂ ਨੂੰ ਕੀਤਾ ਜਾ ਰਿਹੈ ਮਜਬੂਤ-ਵਿਧਾਇਕ ਦਵਿੰਦਰਜੀਤ ਸਿੰਘ

    ਮੋਗਾ, 27 ਜੂਨ,           ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਅੰਤਰ ਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਿਸ ਵਿੱਚ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਸਮਾਗਮ ਦੀ ਅਗਵਾਈ ਸਹਾਇਕ ਕਮਿਸ਼ਨਰ (ਜ) ਸ਼੍ਰੀ ਹਿਤੇਸ਼ਵੀਰ ਗੁਪਤਾ…

  • 100 ਪੁਲਿਸ ਕਰਮੀਆਂ ਦੀਆਂ ਟੀਮਾਂ ਬਣਾ ਕੇ, ਮੋਗਾ ਪੁਲਿਸ ਨੇ ਚਲਾਇਆ ਕਾਸੋ ਆਪਰੇਸ਼ਨ

    100 ਪੁਲਿਸ ਕਰਮੀਆਂ ਦੀਆਂ ਟੀਮਾਂ ਬਣਾ ਕੇ, ਮੋਗਾ ਪੁਲਿਸ ਨੇ ਚਲਾਇਆ ਕਾਸੋ ਆਪਰੇਸ਼ਨ

    ਮੋਗਾ, 27 ਜੂਨ,                          ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅੱਜ ਮੋਗਾ ਵਿਖੇ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (ਕਾਸੋ) ਚਲਾਇਆ ਗਿਆ। ਸ਼੍ਰੀ ਅਜੇ ਗਾਂਧੀ ਐਸ.ਐਸ.ਪੀ. ਮੋਗਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਗੁਰਪ੍ਰੀਤ ਸਿੰਘ ਉਪ ਕਪਤਾਨ ਪੁਲਿਸ ਸਿਟੀ ਮੋਗਾ ਦੀ…

  • ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ: ਡਾ. ਰਵਜੋਤ ਸਿੰਘ

    ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ: ਡਾ. ਰਵਜੋਤ ਸਿੰਘ

    ਚੰਡੀਗੜ੍ਹ, 26 ਜੂਨ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ ਹੈ, ਇਸੇ ਲੜੀ ਤਹਿਤ ਪੰਜਾਬ ਦੇ ਸ਼ਹਿਰਾਂ ਦਾ ਸੁੰਦਰੀਕਰਨ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਸੀਨੀਅਰ…