Tag: Latest Punjab Updates
-

ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਉਣ ਲਈ ਵਰਕਸ਼ਾਪ ਕਰਵਾਈ
ਚੰਡੀਗੜ੍ਹ, 24 ਜੂਨ: ਆਧਾਰ ਨਿਯਮਾਂ ਦੀ ਬਿਹਤਰ ਸਮਝ ਅਤੇ ਪੁਲਿਸ ਸੇਵਾਵਾਂ ਨਾਲ ਇਸ ਦੇ ਕਾਨੂੰਨੀ ਏਕੀਕਰਨ ਲਈ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ਼ ਇੰਡੀਆ (ਯੂਆਈਡੀਏਆਈ) ਦੇ ਖੇਤਰੀ ਦਫ਼ਤਰ, ਚੰਡੀਗੜ੍ਹ ਦੇ ਸਹਿਯੋਗ ਨਾਲ ਪੁਲਿਸ ਅਧਿਕਾਰੀਆਂ ਨੂੰ ਪ੍ਰਸ਼ਾਸਨ ਅਤੇ ਕਾਨੂੰਨ ਲਾਗੂਕਰਨ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਜਾਣੂ ਕਰਵਾਉਣ ਲਈ ਜਾਗਰੂਕਤਾ…
-

ਡਿਪਟੀ ਕਮਿਸ਼ਨਰ ਵੱਲੋਂ 15 ਜੁਲਾਈ ਤੱਕ ਲਾਇਬ੍ਰੇਰੀਆਂ ਦਾ ਕੰਮ ਮੁਕੰਮਲ ਕਰਨ ਦੀ ਹਦਾਇਤ
ਜਲੰਧਰ, 24 ਜੂਨ : ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨ ਲਈ ਜ਼ਿਲ੍ਹੇ ਵਿੱਚ ਬਣਾਈਆਂ ਜਾ ਰਹੀਆਂ ਲਾਇਬ੍ਰੇਰੀਆਂ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ 15 ਜੁਲਾਈ ਤੱਕ ਹਰ ਹਾਲ ਵਿੱਚ ਲਾਇਬ੍ਰੇਰੀਆਂ ਦਾ ਕਾਰਜ ਨੇਪਰੇ ਚਾੜ੍ਹਨ ਦੀ ਹਦਾਇਤ…
-

ਵਿਰਾਸਤੀ ਮੰਚ ਬਟਾਲਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 29 ਜੂਨ ਨੂੰ ਦੀਨਾਨਗਰ ਵਿਖੇ ਮਨਾਈ ਜਾਵੇਗੀ ਮਹਾਰਾਜਾ ਰਣਜੀਤ ਸਿੰਘ ਦੀ 186ਵੀਂ ਬਰਸੀ
ਦੀਨਾਨਗਰ, 24 ਜੂਨ ( ) – ਵਿਰਾਸਤੀ ਮੰਚ ਬਟਾਲਾ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਗੁਰਦੁਆਰਾ ਕਮੇਟੀ ਦੀਨਾਨਗਰ, ਬਾਬਾ ਸ੍ਰੀ ਚੰਦ ਜੀ ਸੇਵਾ ਸੁਸਾਇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 29 ਜੂਨ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਗੁਰਦੁਆਰਾ ਦੀਨਾਨਗਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ 186ਵੀਂ ਬਰਸੀ ਪੂਰੀ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ। ਬਰਸੀ ਸਮਾਗਮ ਦੀਆਂ ਤਿਆਰੀਆਂ…
-

ਝੋਨੇ ਦੀ ਸਿੱਧੀ ਬਿਜਾਈ ਵਿੱਚ ਨਦੀਨ ਪ੍ਰਬੰਧਨ ਲਈ ਕਈ ਪਿੰਡਾਂ ਵਿੱਚ ਲਗਾਈਆਂ ਪ੍ਰਦਰਸ਼ਨੀਆਂ
ਲਹਿਰਾਗਾਗਾ, 24 ਜੂਨ (000) –ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਵਿੱਚ ਨਦੀਨਾਂ ਦੀ ਸਮੱਸਿਆ ਦੇ ਹੱਲ ਲਈ ਸਿਫਾਰਸ਼ ਨਦੀਨ-ਨਾਸ਼ਕਾਂ ਦੀਆਂ ਕੁਝ ਪ੍ਰਦਰਸ਼ਨੀਆਂ ਲਹਿਰਾਗਾਗਾ ਬਲਾਕ ਦੇ ਕਈ ਪਿੰਡਾਂ ਜਿਵੇਂ ਕਿ ਅਕੜਵਾਸ, ਖੋਖਰ ਕਲਾਂ, ਮੋਜੋਵਾਲੀ, ਸੰਗਤਪੁਰਾ, ਭੈਣੀ ਗੰਢੂਆਂ ਆਦਿ ਵਿਖੇ ਲਗਾਈਆਂ ਗਈਆਂ। ਕੇਂਦਰ ਦੇ ਇੰਚਾਰਜ ਡਾ. ਅਸ਼ੋਕ ਕੁਮਾਰ,…
-

ਪੰਜਾਬ ਸਰਕਾਰ ਨੇ ‘ਬਲਾਚੌਰ-ਹੁਸ਼ਿਆਰਪੁਰ-ਦਸੂਹਾ’ ਸੜਕ ਨੂੰ ਰਾਸ਼ਟਰੀ ਰਾਜਮਾਰਗ ਐਲਾਨਣ ਦਾ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
ਹੁਸ਼ਿਆਰਪੁਰ, 24 ਜੂਨ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ‘ਬਲਾਚੌਰ-ਹੁਸ਼ਿਆਰਪੁਰ-ਦਸੂਹਾ’ ਸੜਕ ਨੂੰ ਰਾਸ਼ਟਰੀ ਰਾਜਮਾਰਗ ਐਲਾਨਣ ਦਾ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਗਿਆ ਹੈ। ਇਸ…
-

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੀਤਾ ਲੰਮੇ ਤੋਂ ਸੰਧਮਾ ਲਿੰਕ ਸੜਕ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ
ਹੁਸ਼ਿਆਰਪੁਰ, 24 ਜੂਨ : ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਹੁਲਾਰਾ ਦਿੰਦੇ ਹੋਏ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਲੰਮੇ ਤੋਂ ਪਿੰਡ ਸੰਧਮਾ ਨੂੰ ਜੋੜਨ ਵਾਲੀ ਲਿੰਕ ਸੜਕ ਦੇ ਨਿਰਮਾਣ ਕਾਰਜ ਦਾ ਰਸਮੀ ਉਦਘਾਟਨ ਕੀਤਾ। ਇਹ ਸੜਕ ਲੱਗਭਗ 1.30 ਕਿਲੋਮੀਟਰ ਲੰਬੀ ਹੋਵੇਗੀ ਅਤੇ ਇਸ ਦੇ ਨਿਰਮਾਣ…
-

ਭਾਰਤ ਦੀ ਰਾਜਨੀਤੀ ਵਿਚ ਅੱਜ ਤੋ ਹੋਈ ਨਵੇ ਅਧਿਆਏ ਦੀ ਸੁਰੂਆਤ- ਹਰਜੋਤ ਬੈਂਸ
ਨੰਗਲ 23 ਜੂਨ ()ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਕਿਹਾ ਹੈ ਕਿ ਅੱਜ ਦੇਸ਼ ਦੀ ਰਾਜਨੀਤੀ ਵਿੱਚ ਨਵੇ ਅਧਿਆਏ ਦੀ ਸੁਰੂਆਤ ਹੋਈ ਹੈ। ਪੰਜਾਬ ਦੀ ਸਭ ਤੋ ਅਰਬਨ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਨੂੰ ਮਿਸਾਲੀ ਜਿੱਤ ਮਿਲੀ ਹੈ, ਉਸ ਦੇ ਨਾਲ ਹੀ ਗੁਜਰਾਤ ਵਿੱਚ ਆਮ ਆਦਮੀ…
-

ਦੁਰਵਰਤੋਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਮਿਥੇਨੋਲ ਦੀ ਕੋਰੀਅਰ ਰਾਹੀਂ ਵਿਕਰੀ ’ਤੇ ਰੋਕ ਲਾਈ
ਜਲੰਧਰ, 23 ਜੂਨ : ਖਤਰਨਾਕ ਰਾਸਾਇਣਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਇਕ ਫੈਸਲਾਕੁੰਨ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਜ਼ਿਲ੍ਹੇ ਵਿੱਚ ਕੋਰੀਅਰ ਸੇਵਾਵਾਂ ਰਾਹੀਂ ਮਿਥਾਈਲ ਅਲਕੋਹਲ (ਮਿਥੇਨੋਲ) ਦੀ ਵਿਕਰੀ ਅਤੇ ਡਲਿਵਰੀ ‘ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ। ਇਹ ਨਿਰਦੇਸ਼ ਇਸ ਜ਼ਹਿਰੀਲੇ ਪਦਾਰਥ ਦੇ ਗੈਰ-ਕਾਨੂੰਨੀ ਵਪਾਰ ਅਤੇ ਸੰਭਾਵੀ ਦੁਰਵਰਤੋਂ ਬਾਰੇ ਵਧ ਰਹੀਆਂ ਚਿੰਤਾਵਾਂ ਦੇ…
-

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ, ਬੇਤਰੀਨ ਸਿਹਤ ਸੇਵਾਵਾਂ ਲਈ ਦਿੱਤੇ ਸਖਤ ਹੁਕਮ
ਲੁਧਿਆਣਾ, 23 ਜੂਨ 2025 ਅੱਜ ਪੰਜਾਬ ਦੇ ਮਾਣਯੋਗ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕੀਤਾ ਤਾਂ ਜੋ ਇੱਥੇ ਦੀਆਂ ਸਹੂਲਤਾਂ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਗੁਣਵੱਤਾ ਦੀ ਸਮੀਖਿਆ ਕੀਤੀ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਹਾਲੀਆ ਚੋਰੀ ਦੀਆਂ ਘਟਨਾਵਾਂ, ਵਿਸ਼ੇਸ਼ ਕਰਕੇ ਪਾਣੀ ਵਾਲੀਆਂ…
-

20000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 23 ਜੂਨ :ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਬਲਾਕ ਸੰਮਤੀ ਪਟਵਾਰੀ ਨਿਸ਼ਾਨ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ…
-

’ਯੁੱਧ ਨਸ਼ਿਆਂ ਵਿਰੁੱਧ’ ਦੇ 114ਵੇਂ ਦਿਨ ਪੰਜਾਬ ਪੁਲਿਸ ਵੱਲੋਂ 126 ਨਸ਼ਾ ਤਸਕਰ ਗ੍ਰਿਫ਼ਤਾਰ; 5.3 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ, 23 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 114ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.3 ਕਿਲੋ ਹੈਰੋਇਨ, 200 ਗ੍ਰਾਮ ਅਫੀਮ ਅਤੇ 8850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।…
-

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਚੰਨੋ ਵਿਖੇ ਨਵੀਂ 108 ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਭਵਾਨੀਗੜ੍ਹ, 23 ਜੂਨ ਮੁੱਖ ਮੰਤਰੀ, ਪੰਜਾਬ, ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਸੇਵਾ ਹਿਤ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ, ਜਿਸ ਦੀ ਲੜੀ ਵਜੋਂ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਵੀ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵੱਡੇ ਪੱਧਰ ਉੱਤੇ ਕਦਮ ਚੁੱਕੇ ਜਾ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸੰਗਰੂਰ…
-

ਪੰਜਾਬ ਸਰਕਾਰ ਵੱਲੋਂ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮੰਜ਼ੂਰ — ਡਾ. ਬਲਜੀਤ ਕੌਰ
ਚੰਡੀਗੜ੍ਹ, 23 ਜੂਨ: ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਸੰਕਲਪਬੱਧ ਹੈ। ਇਸੇ ਕੜੀ ਵਿੱਚ, ਤਰਨਤਾਰਨ ਜ਼ਿਲ੍ਹੇ ਵਿੱਚ ਬਣ ਰਹੇ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ…
-

ਸੰਭਾਵੀ ਹੜ੍ਹ ਰੋਕੂ ਪ੍ਰਬੰਧ -ਕੋਈ ਵੀ ਅਧਿਕਾਰੀ ਡਿਪਟੀ ਕਮਿਸ਼ਨਰ ਦੀ ਲਿਖ਼ਤੀ ਆਗਿਆ ਤੋਂ ਬਿਨਾ ਸਟੇਸ਼ਨ ਨਹੀਂ ਛੱਡੇਗਾ
ਸੰਗਰੂਰ, 23 ਜੂਨ (000) – ਅਗਾਮੀ ਮੌਨਸੂਨ ਸੀਜ਼ਨ ਦੌਰਾਨ ਹੜ੍ਹ ਵਰਗੀ ਸਥਿਤੀ ਦਾ ਸਾਹਮਣਾ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਸਮੂਹ ਜ਼ਿਲ੍ਹਾ ਪੱਧਰੀ ਅਤੇ ਹੇਠਲੇ ਪੱਧਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਹਨਾਂ (ਡਿਪਟੀ ਕਮਿਸ਼ਨਰ) ਦੀ ਲਿਖ਼ਤੀ ਆਗਿਆ ਤੋਂ ਬਿਨਾ ਸਟੇਸ਼ਨ ਨਾ ਛੱਡਣ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼…
-

ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 23 ਜੂਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਵਿਕਾਸ ਨੀਤੀਆਂ ਦੇ ਨਤੀਜੇ ਸਦਕਾ ਸੂਬਾ ਇੱਕ ਇਤਿਹਾਸਕ ਉਦਯੋਗਿਕ ਕ੍ਰਾਂਤੀ ਦੀ ਗਵਾਹੀ ਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਅੰਦਰ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਲਈ…
-

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ 7.76 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਕੀਤੀ ਸ਼ੁਰੂਆਤ
ਹੁਸ਼ਿਆਰਪੁਰ, 23 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਇਸੇ ਤਹਿਤ ਹਲਕਾ ਸ਼ਾਮ ਚੁਰਾਸੀ ਦੀ ਕਾਇਆ ਕਲਪ ਲਈ ਜੰਗੀ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਵਾਟਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਇਲਾਕਾ ਵਾਸੀਆਂ ਦੀ ਬਹੁਤ ਦੇਰ ਤੋਂ ਚੱਲੀ ਆ ਰਹੀ ਮੰਗ ਅਤੇ ਉਨ੍ਹਾਂ ਨਾਲ ਕੀਤੇ ਹੋਏ ਵਾਅਦੇ ਨੂੰ ਪੂਰਾ ਕਰਦਿਆਂ ਹੁਸ਼ਿਆਰਪੁਰ-ਜਲੰਧਰ ਲਿੰਕ ਸੜਕ ਤੋਂ ਤਾਰਾਗੜ੍ਹ, ਰੰਧਾਵਾ ਬਰੋਟਾ, ਸਾਂਧਰਾ, ਨੰਦਾਚੌਰ ਸੜਕ ਨੂੰ ਚੌੜਾ ਅਤੇ ਮਜ਼ਬੂਤ ਕਰਨ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਕੈਬਨਿਟ ਮੰਤਰੀ ਨੇ ਤਾਰਾਗੜ੍ਹ ਵਿਖੇ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ 7.76 ਕਿਲੋਮੀਟਰ ਲੰਬੀ ਇਸ ਸੜਕ ਨੂੰ ਹੁਸ਼ਿਆਰਪੁਰ-ਜਲੰਧਰ ਸੜਕ ਤੋਂ ਸ਼ੁਰੂ ਕਰਕੇ ਹਰਿਆਣਾ-ਸ਼ਾਮ ਚੁਰਾਸੀ ਸੜਕ ਤੱਕ 14 ਫੁੱਟ ਚੌੜਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ‘ਤੇ ਪਿੰਡ ਸਾਂਧਰਾ ਵਿਖੇ ਪੈਂਦੇ ਪੁਲ ਨੂੰ ਵੀ 8.50 ਮੀਟਰ ਚੌੜਾ ਕੀਤਾ ਜਾ ਰਿਹਾ ਹੈ। ਇਸ ਕੰਮ ਦੀ ਕੁੱਲ ਲਾਗਤ 5.33 ਕਰੋੜ ਰੁਪਏ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਹਾਲਤ ਬਹੁਤ ਮਾੜੀ ਸੀ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ…
-

ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਬਲਾਕ ਖੇਤੀਬਾੜੀ ਦਫਤਰ ਚੋਹਲਾ ਸਾਹਿਬ ਵਿਖੇ ਹਾਈਟੈਕ ਮਿੱਟੀ ਪਰਖ ਆਈ. ਸੀ. ਪੀ. ਮਸ਼ੀਨ ਦਾ ਕੀਤਾ ਨਿਰੀਖਣ
ਤਰਨ ਤਾਰਨ 23 ਜੂਨ: ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਬਲਾਕ ਦਫਤਰ ਚੋਹਲਾ ਸਾਹਿਬ ਦਾ ਦੌਰਾ ਕੀਤਾ ਗਿਆ। ਇਸ ਸਮੇਂ ਉਹਨਾਂ ਨਾਲ ਡਾ. ਹਰਪਾਲ ਸਿੰਘ ਪੰਨੂ ਮੁੱਖ ਖੇਤੀਬਾੜੀ ਅਫਸਰ, ਜਿਲਾ ਤਰਨ ਤਾਰਨ, ਡਾ. ਅਮਰਦੀਪ ਸਿੰਘ ਬਲਾਕ ਖੇਤੀਬਾੜੀ ਅਫਸਰ ਚੋਹਲਾ ਸਾਹਿਬ, ਡਾ. ਤੇਜਬੀਰ ਸਿੰਘ ਭੰਗੂ ਬਲਾਕ…
-

ਜ਼ਿਲ੍ਹੇ ਵਿੱਚ ਲੋੜੀਂਦੀ ਮਾਤਰਾ ਵਿੱਚ ਯੂਰੀਆ ਉਪਲੱਬਧ, ਕਿਸਾਨ ਇਸਦੀ ਵਾਧੂ ਸਟੋਰੋਜ ਤੋਂ ਗੁਰੇਜ ਕਰਨ-ਮੁੱਖ ਖੇਤੀਬਾੜੀ ਅਫ਼ਸਰ
ਮੋਗਾ 23 ਜੂਨ ਮੁੱਖ ਖੇਤੀਬਾੜੀ ਅਫਸਰ, ਮੋਗਾ ਡਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਉਣੀ 2025 ਦੌਰਾਨ ਜ਼ਿਲ੍ਹਾ ਮੋਗਾ ਵਿਚ ਤਕਰੀਬਨ 1 ਲੱਖ 81 ਹਜਾਰ ਹੈਕਟੇਅਰ ਰਕਬੇ ਵਿਚ ਝੋਨੇ/ਬਾਸਮਤੀ ਦੀ ਲਵਾਈ ਕੀਤੀ ਜਾ ਰਹੀ ਹੈ। ਝੋਨੇ ਤੋਂ ਇਲਾਵਾ ਮੱਕੀ, ਮੂੰਗੀ ਅਤੇ ਨਰਮੇ ਦੀ ਫਸਲ ਹੇਠ ਰਕਬਾ ਵੀ ਹੈ। ਸਾਉਣੀ ਸੀਜ਼ਨ ਦੌਰਾਨ ਜ਼ਿਲ੍ਹੇ ਵਿਚ ਤਕਰੀਬਨ 75000 ਮੀਟ੍ਰਿਕ ਟਨ ਯੂਰੀਆ ਖਾਦ ਦੀ ਮੰਗ ਹੈ, ਪੰਜਾਬ ਸਰਕਾਰ ਦੇ ਸੁਚੱਜੇ ਪ੍ਰਬੰਧਾਂ ਸਦਕਾ ਹੁਣ ਤੱਕ ਜਿ਼ਲ੍ਹੇ…
-

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਹਰ ਮਹੀਨੇ ਦੀ 09 ਅਤੇ 23 ਤਰੀਖ ਨੂੰ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਲਈ ਲਗਾਇਆ ਜਾਂਦਾ ਹੈ ਵਿਸ਼ੇਸ ਕੈਂਪ*
ਮਾਨਸਾ, 23 ਜੂਨ:ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਲਈ ਸਮੇਂ ਸਮੇਂ ’ਤੇ ਡਾਕਟਰੀ ਜਾਂਚ ਜ਼ਰੂਰੀ ਹੁੰਦੀ ਹੈ। ਇਸ ਮੰਤਵ ਤਹਿਤ ਸਿਹਤ ਵਿਭਾਗ ਵੱਲੋਂ ਹਰੇਕ ਮਹੀਨੇ ਦੀ 09 ਅਤੇ 23 ਤਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਸਰਕਾਰੀ ਹਸਪਤਾਲਾਂ ਵਿਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਲਈ ਵਿਸ਼ੇਸ ਕੈਂਪ…
-

ਜ਼ਿੰਦਗੀ ’ਚ ਕੁੱਝ ਬਣ ਕੇ ਦਿਖਾਉਣ ਲਈ ਠਾਣੀ ਸੋਚ ਲਾਜ਼ਮੀ ਕਾਮਯਾਬੀ ਵੱਲ ਲੈ ਕੇ ਜਾਂਦੀ ਹੈ-ਡਿਪਟੀ ਕਮਿਸ਼ਨਰ
ਮਾਨਸਾ, 23 ਜੂਨ:ਜ਼ਿੰਦਗੀ ’ਚ ਕੁੱਝ ਬਣ ਕੇ ਦਿਖਾਉਣ ਲਈ ਠਾਣੀ ਸੋਚ ਲਾਜ਼ਮੀ ਕਾਮਯਾਬੀ ਵੱਲ ਲੈ ਕੇ ਜਾਂਦੀ ਹੈ। ਅਸੀਂ ਜ਼ਿੰਦਗੀ ਵਿਚ ਜੋ ਬਣਨ ਲਈ ਸੋਚਦੇ ਹਾਂ ਉਸ ਲਈ ਆਪਣੇ ਆਪ ਰਾਹ ਖੁੱਲ੍ਹਦੇ ਨੇ, ਆਪਣੇ ਆਪ ਤੁਹਾਡੇ ਆਲੇ ਦੁਆਲੇ ਓਹੋ ਜਿਹਾ ਮਾਹੌਲ ਬਣਦਾ ਹੈ ਅਤੇ ਆਪ ਮੁਹਾਰੇ ਹੀ ਤੁਹਾਡੀ ਮੰਜ਼ਿਲ ਲਈ ਪੌੜੀਆਂ ਬਣ ਕੇ ਲੋਕ ਤੁਹਾਨੂੰ…