Tag: Latest Punjab Updates

  • ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਵਧੀਕ ਮੁੱਖ ਸਕੱਤਰ ਡੀ ਕੇ ਤਿਵਾੜੀ ਵੱਲੋਂ ਹਰਪ੍ਰੀਤ ਸੰਧੂ ਨੂੰ ਮਿਲੇ ਸਨਮਾਨ ਲਈ ਉਨ੍ਹਾਂ ਦੀ ਭਰਵੀਂ ਸ਼ਲਾਘਾ

    ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਵਧੀਕ ਮੁੱਖ ਸਕੱਤਰ ਡੀ ਕੇ ਤਿਵਾੜੀ ਵੱਲੋਂ ਹਰਪ੍ਰੀਤ ਸੰਧੂ ਨੂੰ ਮਿਲੇ ਸਨਮਾਨ ਲਈ ਉਨ੍ਹਾਂ ਦੀ ਭਰਵੀਂ ਸ਼ਲਾਘਾ

    ਚੰਡੀਗੜ੍ਹ, 03 ਦਸੰਬਰ : 26 ਨਵੰਬਰ, 2025 ਨੂੰ ਨਵੀਂ ਦਿੱਲੀ ਵਿੱਚ ਸੰਵਿਧਾਨ ਦਿਵਸ ਸਮਾਗਮ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਿਤਾਬ ਦੇ ਲੇਖਣ ਲਈ ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਵੱਲੋਂ ਰਾਜ ਸੂਚਨਾ ਕਮਿਸ਼ਨਰ ਪੰਜਾਬ ਸ੍ਰੀ ਹਰਪ੍ਰੀਤ ਸੰਧੂ ਨੂੰ ਸਨਮਾਨ ਪੱਤਰ ਦਿੱਤਾ ਗਿਆ ਸੀ, ਜਿਸ ਲਈ ਮੁੱਖ ਸੂਚਨਾ ਕਮਿਸ਼ਨਰ…

  • ਪੰਜਾਬ ਸਰਕਾਰ ਲਾਡੋਵਾਲ ਵਿਖੇ ਉੱਨਤ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰੇਗੀ: ਮੋਹਿੰਦਰ ਭਗਤ

    ਪੰਜਾਬ ਸਰਕਾਰ ਲਾਡੋਵਾਲ ਵਿਖੇ ਉੱਨਤ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰੇਗੀ: ਮੋਹਿੰਦਰ ਭਗਤ

    ਚੰਡੀਗੜ੍ਹ/ਲੁਧਿਆਣਾ, 3 ਦਸੰਬਰ ਬਾਗਬਾਨੀ ਖੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਲਾਡੋਵਾਲ, ਲੁਧਿਆਣਾ ਵਿਖੇ ਇੱਕ ਅਤਿ-ਆਧੁਨਿਕ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰ ਰਹੀ ਹੈ। ਲਾਡੋਵਾਲ ਵਿੱਚ ਬਾਗਬਾਨੀ ਵਿਭਾਗ ਦੁਆਰਾ ਆਯੋਜਿਤ ਰਾਜ ਪੱਧਰੀ ਸੈਮੀਨਾਰ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਗਾਮੀ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਪੰਜਾਬ…

  • ਗੁਰਦਾਸਪੁਰ ਗ੍ਰਨੇਡ ਹਮਲੇ ਦੇ  ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

    ਗੁਰਦਾਸਪੁਰ ਗ੍ਰਨੇਡ ਹਮਲੇ ਦੇ  ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

    ਚੰਡੀਗੜ੍ਹ/ਗੁਰਦਾਸਪੁਰ, 3 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਨੇ ਗੁਰਦਾਸਪੁਰ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਗ੍ਰਨੇਡ ਹਮਲੇ ਵਿੱਚ ਸ਼ਾਮਲ ਇੱਕ ਹੋਰ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।…

  • ਤੀਸਰੇ ਦਿਨ- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 04 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 36 ਨਾਮਜ਼ਦਗੀਆਂ ਦਾਖਲ

    ਤੀਸਰੇ ਦਿਨ- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 04 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 36 ਨਾਮਜ਼ਦਗੀਆਂ ਦਾਖਲ

    ਦਸੰਬਰ ਮਾਲੇਰਕੋਟਲਾ 03 ਦਸੰਬਰ                        ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 03 ਪੰਚਾਇਤ ਸੰਮਤੀ ਦੇ 45 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 04 ਨਾਮਜ਼ਦਗੀ ਪੱਤਰ ਦਾਖਲ ਪਏ ਹਨ ਜਦਕਿ ਪੰਚਾਇਤ ਸੰਮਤੀ ਚੋਣਾਂ ਲਈ 36 ਨਾਮਜ਼ਦਗੀਆਂ ਦਾਖਲ ਹੋਈਆਂ ਹਨ।                     ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੇ ਹੋਰ ਦੱਸਿਆ ਕਿ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਲਈ 04 ਨਾਮਜ਼ਦਗੀ (ਚੌਂਦਾ,ਮੰਨਵੀ,ਕੁੱਪਕਲਾ ਅਤੇ ਸੰਦੋੜ)  ਪੱਤਰ ਪ੍ਰਾਪਤ ਹੋਏ ਹਨ। ਇਸੇ ਤਰ੍ਹਾਂ ਬਲਾਕ ਸੰਮਤੀਆਂ ਮਾਲੇਰਕੋਟਲਾ (ਐਚ) ਲਈ 29, ਬਲਾਕ ਸੰਮਤੀਆਂ ਅਮਰਗੜ੍ਹ ਲਈ 04 ਅਤੇ ਬਲਾਕ ਸੰਮਤੀਆਂ ਅਹਿਮਦਗੜ੍ਹ  ਲਈ 03 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ ।              ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 04.12.2025 (ਵੀਰਵਾਰ) ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ। ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਹਲਫੀਆ ਬਿਆਨ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲੋਂ ਖੜ੍ਹਾ ਕੀਤੇ ਜਾਣ ਦੀ ਸੂਰਤ ਵਿੱਚ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਨਾਲ ਲੱਗਿਆ ਹੋਣਾ ਚਾਹੀਦਾ ਹੈ। ਚੋਣ ਮਿਤੀ 14.12.2025 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17.12.2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ‘ਤੇ ਹੋਵੇਗੀ।              ਇਹ ਚੋਣ  ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਅਤੇ 03 ਪੰਚਾਇਤ ਸੰਮਤੀਆਂ ਦੇ 45 ਜ਼ੋਨਾਂ ਦੇ ਮੈਂਬਰਾਂ (ਪ੍ਰਤੀ ਜੋਨ 1 ਮੈਂਬਰ) ਲਈ ਹੋਵੇਗੀ। ਕੁੱਲ ਰਜਿਸਟਰਡ ਵੋਟਰਾਂ ਦੀ ਗਿਣਤੀ 205531 ਹੈ, ਜਿਨ੍ਹਾਂ ਵਿੱਚ 108463 ਪੁਰਸ਼, 97068 ਇਸਤਰੀਆਂ ਵੋਟਰ ਹਨ। ਇਨ੍ਹਾਂ ਚੋਣਾਂ ਲਈ ਜ਼ਿਲ੍ਹਾ ਸੰਗਰੂਰ ਵਿੱਚ ਸਾਰੇ ਪੇਂਡੂ ਖੇਤਰਾਂ ਨੂੰ ਕਵਰ ਕਰਦੇ ਹੋਏ 257 ਬੂਥ ਸਥਾਪਿਤ ਕੀਤੇ ਗਏ ਹਨ। ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਲਈ 2 ਲੱਖ 55 ਹਜਾਰ ਰੁਪਏ ਅਤੇ ਪੰਚਾਇਤ ਸੰਮਤੀ ਦੇ ਉਮੀਦਵਾਰ ਲਈ 1 ਲੱਖ 10 ਹਜ਼ਾਰ ਰੁਪਏ ਖਰਚੇ ਦੀ ਹੱਦ ਨੋਟੀਫਾਈ ਕੀਤੀ ਗਈ ਹੈ।

  • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿਵਿਆਂਗ ਦਿਵਸ ਮਨਾਇਆ ਗਿਆ-   ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੇ.ਐੱਮ/ਸਕੱਤਰ

    ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿਵਿਆਂਗ ਦਿਵਸ ਮਨਾਇਆ ਗਿਆ-   ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੇ.ਐੱਮ/ਸਕੱਤਰ

    ਸ੍ਰੀ ਮੁਕਤਸਰ ਸਾਹਿਬ, 03 ਦਸੰਬਰ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਦੀ ਹਦਾਇਤਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਮਿਤੀ 03.12.2025 ਨੂੰ ਜਿਲਾ ਸਿੱਖਿਆ ਦਫਤਰ, ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਦਿਵਿਆਂਗ ਦਿਵਸ ਮਨਾਇਆ ਗਿਆ । ਇਸ ਮੌਕੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਕੀਤਾ ਗਿਆ।…

  • ਰਾਜ ਚੋਣ ਕਮਿਸ਼ਨ ਨੇ ਪੀ.ਸੀ.ਐੱਸ. ਅਧਿਕਾਰੀ ਲਵਜੀਤ ਕਲਸੀ ਨੂੰ ਜ਼ਿਲ੍ਹਾ ਤਰਨ ਤਾਰਨ ਲਈ ਅਬਜ਼ਰਵਰ ਨਿਯੁਕਤ ਕੀਤਾ

    ਰਾਜ ਚੋਣ ਕਮਿਸ਼ਨ ਨੇ ਪੀ.ਸੀ.ਐੱਸ. ਅਧਿਕਾਰੀ ਲਵਜੀਤ ਕਲਸੀ ਨੂੰ ਜ਼ਿਲ੍ਹਾ ਤਰਨ ਤਾਰਨ ਲਈ ਅਬਜ਼ਰਵਰ ਨਿਯੁਕਤ ਕੀਤਾ

    ਤਰਨ ਤਾਰਨ, 03 ਦਸੰਬਰ (      ) – ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀ ਆਮ ਚੋਣਾਂ-2025 ਲਈ ਸ਼੍ਰੀਮਤੀ ਲਵਜੀਤ ਕਲਸੀ, ਪੀ.ਸੀ.ਐੱਸ. ਐਡੀਸ਼ਨਲ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਨੂੰ ਬਤੌਰ ਅਬਜ਼ਰਵਰ ਜ਼ਿਲ੍ਹਾ ਤਰਨ ਤਾਰਨ ਤੈਨਾਤ ਕੀਤਾ ਗਿਆ ਹੈ। ਚੋਣ ਅਬਜ਼ਰਵਰ ਸ੍ਰੀਮਤੀ ਲਵਜੀਤ ਕਲਸੀ ਅੱਜ ਜ਼ਿਲ੍ਹਾ ਤਰਨ ਤਾਰਨ ਪਹੁੰਚ ਗਏ ਹਨ…

  • ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025′ ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ

    ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025′ ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ

    ਚੰਡੀਗੜ੍ਹ, 3 ਦਸੰਬਰ ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਵਿੱਤ ਵਿਭਾਗ ਨੇ ‘ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025’ (‘ਪੰਜਾਬ ਰੁੱਖਾਂ ਦੀ ਸੁਰੱਖਿਆ ਕਾਨੂੰਨ, 2025) ਬਨਾਉਣ ਸਬੰਧੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ…

  • ਬਟਾਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ-ਅੰਤਰਰਾਸ਼ਟਰੀ ਫਰਾਰ ਬੱਬਰ ਖਾਲਸਾ ਅੱਤਵਾਦੀ ਪਰਮਿੰਦਰ ਸਿੰਘ ਉਰਫ ਪਿੰਦੀ ਨੂੰ ਆਬੂਧਾਬੀ (ਦੁਬਈ) ਤੇ ਡਿਪੋਰਟ ਕਰਵਾ ਕੇ ਬਟਾਲੇ ਲਿਆਦਾਂ

    ਬਟਾਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ-ਅੰਤਰਰਾਸ਼ਟਰੀ ਫਰਾਰ ਬੱਬਰ ਖਾਲਸਾ ਅੱਤਵਾਦੀ ਪਰਮਿੰਦਰ ਸਿੰਘ ਉਰਫ ਪਿੰਦੀ ਨੂੰ ਆਬੂਧਾਬੀ (ਦੁਬਈ) ਤੇ ਡਿਪੋਰਟ ਕਰਵਾ ਕੇ ਬਟਾਲੇ ਲਿਆਦਾਂ

    ਬਟਾਲਾ, 27 ਸਤੰਬਰ  (   )  ਐਸ.ਐਸ.ਪੀ ,  ਬਟਾਲਾ ਸੁਹੇਲ ਕਾਸਿਮ ਮੀਰ ਬਟਾਲਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਪਰਮਿੰਦਰ ਸਿੰਘ ਉਰਫ ਪਿੰਦੀ ਪੁੱਤਰ ਨਿਰਮਲ ਸਿੰਘ ਵਾਸੀ ਹਰਸੀਆ, ਜੋ ਪੰਜਾਬ ਪੁਲਿਸ ਵਿਚ ਨੌਕਰੀ ਕਰਦਾ ਸੀ ਤੇ ਹੁਣ ਡਿਸਮਿਸ ਹੈ। ਪਰਮਿੰਦਰ ਸਿੰਘ ਉਰਫ ਪਿੰਦੀ ਜੋ, ਬੀ ਕੇ ਆਈ ਦਾ ਮੈਂਬਰ ਹੈ ਅਤੇ…

  • ਬਰਿੰਦਰ ਗੋਇਲ ਵੱਲੋਂ ਸਦਨ ‘ਚ 20 ਹਜ਼ਾਰ ਕਰੋੜ ਦੇ ਵਿਸ਼ੇਸ਼ ਪੈਕੇਜ ਦੀ ਮੰਗ ਅਤੇ ਕੇਂਦਰ ਦੇ ਲਾਪ੍ਰਵਾਹੀ ਤੇ ਮਤਰੇਈ ਮਾਂ ਵਾਲੇ ਰਵੱਈਏ ਦੀ ਨਿੰਦਾ ਦਾ ਮਤਾ ਪੇਸ਼

    ਬਰਿੰਦਰ ਗੋਇਲ ਵੱਲੋਂ ਸਦਨ ‘ਚ 20 ਹਜ਼ਾਰ ਕਰੋੜ ਦੇ ਵਿਸ਼ੇਸ਼ ਪੈਕੇਜ ਦੀ ਮੰਗ ਅਤੇ ਕੇਂਦਰ ਦੇ ਲਾਪ੍ਰਵਾਹੀ ਤੇ ਮਤਰੇਈ ਮਾਂ ਵਾਲੇ ਰਵੱਈਏ ਦੀ ਨਿੰਦਾ ਦਾ ਮਤਾ ਪੇਸ਼

    ਚੰਡੀਗੜ੍ਹ, 26 ਸਤੰਬਰ:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮਤਾ ਪੇਸ਼ ਕਰਦਿਆਂ ਸੂਬੇ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ, ਕਿਸਾਨਾਂ ਅਤੇ ਬੁਨਿਆਦੀ ਢਾਂਚੇ ਦੀ ਬਹਾਲੀ ਲਈ ਕੇਂਦਰ ਤੋਂ 20,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਸਦਨ ਵਿੱਚ “ਪੰਜਾਬ ਦਾ ਪੁਨਰਵਾਸ” ਮਤੇ ‘ਤੇ ਵਿਸਤਾਰਪੂਰਵਕ…

  • ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ 14ਵੇਂ ਕਬੱਡੀ ਕੱਪ ਦਾ ਕੀਤਾ ਗਿਆ ਆਯੋਜਨ

    ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ 14ਵੇਂ ਕਬੱਡੀ ਕੱਪ ਦਾ ਕੀਤਾ ਗਿਆ ਆਯੋਜਨ

    ਫ਼ਰੀਦਕੋਟ, 23 ਸਤੰਬਰ  – ਬਾਬਾ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ 14ਵੇਂ ਕਬੱਡੀ ਕੱਪ ਦਾ ਆਯੋਜਨ ਸਥਾਨਕ ਨਹਿਰੂ ਸਟੇਡੀਅਮ ਵਿਖੇ ਬਾਬਾ ਫਰੀਦ ਸਪੋਰਟਸ ਕਬੱਡੀ ਕਲੱਬ ਵੱਲੋਂ ਕੀਤਾ ਗਿਆ।  ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਦੀ…

  • ਵਿਧਾਇਕ ਸ਼ੈਰੀ ਕਲਸੀ ਨੇ ਸਿੰਬਲ ਚੌਂਕ ਤੋਂ ਧੁੱਪਸੜੀ ਤੱਕ ਰੋਡ ਲਾਈਟਾਂ ਲਗਾਉਣ ਦੀ ਕਰਵਾਈ ਸ਼ੁਰੂਆਤ

    ਵਿਧਾਇਕ ਸ਼ੈਰੀ ਕਲਸੀ ਨੇ ਸਿੰਬਲ ਚੌਂਕ ਤੋਂ ਧੁੱਪਸੜੀ ਤੱਕ ਰੋਡ ਲਾਈਟਾਂ ਲਗਾਉਣ ਦੀ ਕਰਵਾਈ ਸ਼ੁਰੂਆਤ

    ਬਟਾਲਾ, 23 ਸਤੰਬਰ (    ) ਬਟਾਲਾ ਹਲਕੇ ਅਤੇ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਿੰਬਲ ਚੌਂਕ ਤੋਂ ਧੁੱਪਸੜੀ ਤੱਕ ਰੋਡ ਲਾਈਟਾਂ (3500 ਮੀਟਰ) ਦੀ ਸ਼ੁਰੂਆਤ ਕਰਵਾਈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ…

  • ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪਸ਼ੂ ਪਾਲਕਾਂ ਨੂੰ ਵੰਡਿਆ ਜਾਵੇਗਾ 60 ਕੁਇੰਟਲ ਧਾਤਾਂ ਦਾ ਚੂਰਾ

    ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪਸ਼ੂ ਪਾਲਕਾਂ ਨੂੰ ਵੰਡਿਆ ਜਾਵੇਗਾ 60 ਕੁਇੰਟਲ ਧਾਤਾਂ ਦਾ ਚੂਰਾ

    ਫਾਜ਼ਿਲਕਾ 23 ਸਤੰਬਰਫਾਜ਼ਿਲਕਾ ਜਿਲੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪਸ਼ੂ ਪਾਲਕਾਂ ਨੂੰ ਪਸ਼ੂ ਪਾਲਣ ਵਿਭਾਗ ਦੇ ਰਾਹੀਂ 60 ਕੁਇੰਟਲ ਮਿਨਰਲ ਮਿਕਸਚਰ (ਧਾਤਾਂ ਦਾ ਚੂਰਾ) ਵੰਡਿਆ ਜਾਵੇਗਾ। ਇਸ ਨੂੰ ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਹਰੀ ਝੰਡੀ ਵਿਖਾ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਰਵਾਨਾ ਕੀਤਾ। ਉਨਾਂ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ…

  • ਸ਼ਬਜੀ ਕਾਸ਼ਤਕਾਰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਬੇਲਰ ਦੀ ਵਰਤੋਂ ਕਰਨ : ਮੁੱਖ ਖੇਤੀਬਾੜੀ ਅਫਸਰ

    ਸ਼ਬਜੀ ਕਾਸ਼ਤਕਾਰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਬੇਲਰ ਦੀ ਵਰਤੋਂ ਕਰਨ : ਮੁੱਖ ਖੇਤੀਬਾੜੀ ਅਫਸਰ

    ਬਟਾਲਾ, 23 ਸਤੰਬਰ  (    ) ਜਿਲ੍ਹਾ ਗੁਰਦਾਸਪੁਰ ਵਿੱਚ ਸਾਲ 2025 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ‘ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ਼ਬਜੀ ਕਾਸ਼ਤਕਾਰਾਂ ਨੂੰ ਝੋਨੇ ਦੀ…

  • ਐਸ.ਡੀ.ਐਮ. ਅਮਰਗੜ੍ਹ ਵੱਲੋਂ ਸੇਵਾ ਕੇਂਦਰ ਭੁਰਥਲਾ ਮੰਡੇਰ ਦੀ ਕੀਤੀ ਅਚਨਚੇਤ ਚੈਕਿੰਗ

    ਐਸ.ਡੀ.ਐਮ. ਅਮਰਗੜ੍ਹ ਵੱਲੋਂ ਸੇਵਾ ਕੇਂਦਰ ਭੁਰਥਲਾ ਮੰਡੇਰ ਦੀ ਕੀਤੀ ਅਚਨਚੇਤ ਚੈਕਿੰਗ

    ਅਮਰਗੜ੍ਹ /ਮਾਲੇਰਕੋਟਲਾ, 12 ਸਤੰਬਰ :               ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਦੇ ਯਤਨਾਂ ਅਧੀਨ ਅੱਜ ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ ਨੇ ਸੇਵਾ ਕੇਂਦਰ ਭੁਰਥਲਾ ਮੰਡੇਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਸੁਪਰਡੈਂਟ ਧਰਮ ਸਿੰਘ ਵੀ ਨਾਲ ਮੌਜੂਦ ਸਨ । ਚੈਕਿੰਗ ਦੌਰਾਨ ਸੇਵਾ ਕੇਂਦਰ ਵਿੱਚ ਚੱਲ ਰਹੀਆਂ ਗਤੀਵਿਧੀਆਂ, ਰਿਕਾਰਡ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ।            ਐਸ.ਡੀ.ਐਮ. ਨੇ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਆਉਣ ਵਾਲੇ ਹਰ ਵਿਅਕਤੀ ਨਾਲ ਹਲੀਮੀ ਨਾਲ ਪੇਸ਼ ਆਇਆ ਜਾਵੇ ਅਤੇ ਉਨ੍ਹਾਂ ਦੇ ਕੰਮ ਨੂੰ ਤਰਜੀਹ ਦੇ ਕੇ ਸਮੇਂ ਸਿਰ ਨਿਪਟਾਇਆ ਜਾਵੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਲੋਕਾਂ ਅਤੇ ਪ੍ਰਸ਼ਾਸਨ ਦੇ ਵਿਚਕਾਰ ਸਿੱਧਾ ਪੁਲ ਹਨ, ਇਸ ਲਈ ਇੱਥੇ ਕੰਮ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜ਼ਿੰਮੇਵਾਰੀ ਹੈ ਕਿ ਕੋਈ ਵੀ ਅਰਜ਼ੀਦਾਰ ਬਿਨਾਂ ਕੰਮ ਕਰਵਾਏ ਵਾਪਸ ਨਾ ਜਾਵੇ।              ਐਸ.ਡੀ.ਐਮ. ਨੇ ਇਹ ਵੀ ਹਦਾਇਤ ਕੀਤੀ ਕਿ ਸਾਰੇ ਰਿਕਾਰਡ ਅਪਡੇਟ ਤੇ ਸਹੀ ਰੱਖੇ ਜਾਣ ਅਤੇ  ਸੇਵਾ ਕੇਂਦਰ ਦੀ ਸਫਾਈ, ਬਿਜਲੀ ਤੇ ਪਾਣੀ ਆਦਿ ਸੁਵਿਧਾਵਾਂ ਹਰ ਸਮੇਂ ਸੁਚਾਰੂ ਰਹਿਣ। ਉਨ੍ਹਾਂ ਕਿਹਾ ਕਿ ਆਮ ਲੋਕ ਸੇਵਾ ਕੇਂਦਰਾਂ ’ਤੇ ਆਪਣੇ ਅਹਿਮ ਦਸਤਾਵੇਜ਼, ਸਰਕਾਰੀ ਸਕੀਮਾਂ ਨਾਲ ਜੁੜੀਆਂ ਅਰਜ਼ੀਆਂ ਅਤੇ ਹੋਰ ਸੇਵਾਵਾਂ ਲਈ ਆਉਂਦੇ ਹਨ। ਜੇਕਰ ਉਨ੍ਹਾਂ ਨੂੰ ਸਮੇਂ ਸਿਰ ਸੁਵਿਧਾਵਾਂ ਨਾ ਮਿਲਣ ਤਾਂ ਇਸ ਨਾਲ ਪ੍ਰਸ਼ਾਸਨ ਦੀ ਛਵੀ ਪ੍ਰਭਾਵਿਤ ਹੁੰਦੀ ਹੈ।                 ਚੈਕਿੰਗ ਦੌਰਾਨ ਕੁਝ ਛੋਟੀਆਂ ਕਮੀਆਂ ਨੂੰ ਦਰਸਾਉਂਦਿਆਂ ਐਸ.ਡੀ.ਐਮ. ਨੇ ਸਟਾਫ ਨੂੰ ਤੁਰੰਤ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ ਅਤੇ ਸਪੱਸ਼ਟ ਕੀਤਾ ਕਿ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਅਤੇ ਇਮਾਨਦਾਰ ਪ੍ਰਣਾਲੀ ਰਾਹੀਂ ਹੀ ਲੋਕਾਂ ਦਾ ਭਰੋਸਾ ਮਜ਼ਬੂਤ ਕੀਤਾ ਜਾ ਸਕਦਾ ਹੈ।                 ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ-ਕੇਂਦਰਤ ਸੇਵਾਵਾਂ ਦੀ ਗੁਣਵੱਤਾ ਉੱਤੇ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਮੇਂ-ਸਮੇਂ ’ਤੇ ਸਾਰੇ ਸੇਵਾ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਂਦੀ ਰਹੇਗੀ।

  • ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਕਈ ਦਿਨਾਂ ਤੋਂ ਲਗਾਤਾਰ ਘੱਗਰ ਖੇਤਰ ਵਿੱਚ ਵਿਚਰ ਰਹੇ

    ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਕਈ ਦਿਨਾਂ ਤੋਂ ਲਗਾਤਾਰ ਘੱਗਰ ਖੇਤਰ ਵਿੱਚ ਵਿਚਰ ਰਹੇ

    ਮੂਣਕ, 12 ਸਤੰਬਰ (000) – ਪੰਜਾਬ ਵਿੱਚ ਪਏ ਭਾਰੀ ਮੀਂਹ ਕਾਰਨ ਪੈਦਾ ਹੋਏ ਹੜ੍ਹ ਵਰਗੇ ਹਾਲਾਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਕਈ ਦਿਨਾਂ ਤੋਂ ਲਗਾਤਾਰ ਘੱਗਰ ਨਾਲ ਲੱਗਦੇ ਇਲਾਕੇ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ। ਅੱਜ ਵੀ ਉਹਨਾਂ ਨੇ ਮੂਣਕ ਅਤੇ ਕੜੈਲ ਬੰਨ੍ਹਾਂ ਦਾ…

  • ਹਸਪਤਾਲ ‘ਚ ਜ਼ੇਰੇ ਇਲਾਜ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ ਅਤੇ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਹੁਕਮ

    ਹਸਪਤਾਲ ‘ਚ ਜ਼ੇਰੇ ਇਲਾਜ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ ਅਤੇ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਹੁਕਮ

    *ਚੰਡੀਗੜ੍ਹ, 7 ਸਤੰਬਰ:* ਹਸਪਤਾਲ ਵਿੱਚ ਜ਼ੇਰੇ ਇਲਾਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸੂਬਾ ਵਾਸੀਆਂ ਦੀ ਭਲਾਈ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਪ੍ਰਗਟਾਉਂਦਿਆਂ ਰਾਜ ਵਿੱਚ ਵੱਡੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਨ। ਫੋਰਟਿਸ ਹਸਪਤਾਲ ਵਿੱਚ ਸਿਹਤਯਾਬ ਹੋ ਰਹੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਡੀ.ਜੀ.ਪੀ.…

  • ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਲਈ 481 ਵੈਟਰਨਰੀ ਟੀਮਾਂ ਤਾਇਨਾਤ, 22000 ਤੋਂ ਵੱਧ ਪਸ਼ੂਆਂ ਦਾ ਇਲਾਜ ਕੀਤਾ

    ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਲਈ 481 ਵੈਟਰਨਰੀ ਟੀਮਾਂ ਤਾਇਨਾਤ, 22000 ਤੋਂ ਵੱਧ ਪਸ਼ੂਆਂ ਦਾ ਇਲਾਜ ਕੀਤਾ

    ਚੰਡੀਗੜ੍ਹ, 7 ਸਤੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੀਆਂ 481 ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਅਤੇ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹਨ। ਹਰੇਕ ਟੀਮ ਵਿੱਚ…

  • ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਪੰਜ ਪਿਸਤੌਲਾਂ ਸਮੇਤ ਕਾਬੂ

    ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਪੰਜ ਪਿਸਤੌਲਾਂ ਸਮੇਤ ਕਾਬੂ

    ਚੰਡੀਗੜ੍ਹ, 7 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਵਿਦੇਸ਼ ਅਧਾਰਤ ਗੈਂਗਸਟਰ ਗੋਲਡੀ ਬਰਾੜ ਦੇ ਇੱਕ ਸਾਥੀ ਨੂੰ ਪੰਜ .32 ਬੋਰ ਪਿਸਤੌਲਾਂ  ਸਮੇਤ 10 ਜਿੰਦਾ ਕਾਰਤੂਸਾਂ…

  • ਸਪੀਕਰ ਸੰਧਵਾਂ ਵਲੋਂ ਪਿੰਡ ਵਾਂਦਰ ਜਟਾਣਾ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਸਿਸਟਮ ਲਗਵਾਇਆ ਗਿਆ

    ਸਪੀਕਰ ਸੰਧਵਾਂ ਵਲੋਂ ਪਿੰਡ ਵਾਂਦਰ ਜਟਾਣਾ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਸਿਸਟਮ ਲਗਵਾਇਆ ਗਿਆ

    ਕੋਟਕਪੂਰਾ 7 ਸਤੰਬਰ  ਪਿੰਡ ਵਾਂਦਰ ਜਟਾਣਾ ਵਿਖੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਆ ਰਹੀ ਸਮੱਸਿਆ ਦੇ ਹੱਲ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ 30 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਸਿਸਟਮ ਲਗਵਾਇਆ ਗਿਆ ਜਿਸ ਨਾਲ ਲੋਕਾਂ ਨੂੰ ਪੀਣ ਲਈ ਵਧੀਆ ਪਾਣੀ ਮੁਹਈਆ ਹੋਵੇਗਾ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪਾਣੀ ਮਨੁੱਖ…

  • ਲਗਾਤਾਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਕੇ ਸਿਹਤ ਜਾਂਚ ਕਰ ਰਹੀਆਂ ਹਨ ਮੈਡੀਕਲ ਟੀਮਾਂ-ਸਚਿਨ ਪਾਠਕ

    ਲਗਾਤਾਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਕੇ ਸਿਹਤ ਜਾਂਚ ਕਰ ਰਹੀਆਂ ਹਨ ਮੈਡੀਕਲ ਟੀਮਾਂ-ਸਚਿਨ ਪਾਠਕ

    ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਨੰਗਲ 07 ਸਤੰਬਰ  () ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੇ ਜਾਨ ਮਾਲ ਅਤੇ ਪਸ਼ੂ ਧੰਨ ਦੀ ਸੁਰੱਖਿਆਂ ਅਤੇ ਸਿਹਤ ਜਾਂਚ ਲਈ ਮੈਡੀਕਲ ਟੀਮਾਂ ਨੂੰ ਪਿੰਡ ਪਿੰਡ ਭੇਜਿਆ ਜਾ ਰਿਹਾ ਹੈ। ਇਸ ਤੋ ਇਲਾਵਾ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਨੂੰ ਲੋੜੀਦਾ ਜਰੂਰਤ ਦਾ ਸਮਾਨ ਮੁਹੱਇਆ ਕਰਵਾਉਣ ਲਈ ਸ.ਹਰਜੋਤ ਸਿੰਘ ਬੈਂਸ…