Tag: Punjab Headlines
-

ਸੈਲਫ ਹੈਲਪ ਗਰੁੱਪਾਂ ਨੂੰ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਏ ਜਾਣ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 11 ਮਾਰਚ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਦੀਆਂ ਸਮੂਹ ਬੈਂਕਾਂ ਨੂੰ ਕਿਹਾ ਕਿ ਉਹ ਸੈਲਫ ਹੈਲਪ ਗਰੁੱਪਾਂ ਨੂੰ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਤਾਂ ਜੋ ਇਹ ਸੰਸਥਾਵਾਂ ਹੋਰ ਮਜ਼ਬੂਤ ਹੋ ਸਕਣ।ਉਨ੍ਹਾਂ ਕਿਹਾ ਕਿ ਕਿੱਤਾਮੁਖੀ ਸਿਖਲਾਈ ਲੈ ਚੁੱਕੇ ਨੌਜਵਾਨਾਂ ਨੂੰ ਵੀ ਵੱਖ-ਵੱਖ ਕੰਮਾਂ ਦੀ ਸਥਾਪਤੀ ਲਈ ਲੋੜੀਂਦੇ ਕਰਜ਼ਿਆਂ ਦੀ ਜਾਣਕਾਰੀ ਦਿੱਤੀ…
-

ਨਸ਼ਾ ਮੁਕਤ ਪੰਜਾਬ ਦੀ ਸਿਰਜਣਾਂ ਵਿੱਚ ਖੇਡਾਂ ਨਿਭਾਉਣਗੀਆਂ ਅਹਿਮ ਭੂਮਿਕਾ-ਲਾਲਜੀਤ ਸਿੰਘ ਭੁੱਲਰ
ਸ੍ਰੀ ਮੁਕਤਸਰ ਸਾਹਿਬ, 11 ਮਾਰਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਆਰੰਭ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਦੇ ਉਦੇਸ਼ ਨਾਲ ਅੱਜ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨੇ…
-

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਹੁਸ਼ਿਆਰਪੁਰ, 11 ਮਾਰਚ : ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਨ੍ਹਾਂ ਤਹਿਤ ਜ਼ਿਲ੍ਹੇ ਦੀ ਹਦੂਦ ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ। ਇਸੇ ਤਰ੍ਹਾਂ ਕਿਸੇ ਵੀ ਵਿਅਕਤੀ ਵਲੋਂ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ’ਤੇ ਪਾਬੰਦੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਸੇ ਤਰ੍ਹਾਂ ਆਰਮਡ ਫੋਰਸਿਸ/ਪੰਜਾਬ ਪੁਲਿਸ/ਬੀ.ਐਸ.ਐਫ ਅਤੇ ਮਿਲਟਰੀ ਰੰਗ ਦੀ ਵਰਦੀ ਦੀ ਵਰਤੋਂ ਅਣ-ਅਧਿਕਾਰਤ (ਬਾਲਗ ਵਿਅਕਤੀ) ਵੱਲੋਂ ਨਹੀਂ ਕੀਤੀ ਜਾਵੇਗੀ ਅਤੇ ਇਨ੍ਹਾਂ ਵਰਦੀਆਂ ਨੂੰ ਅਣ-ਅਧਿਕਾਰਤ ਵਿਅਕਤੀਆਂ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਆਰਮਡ ਫੋਰਸਿਸ/ਪੰਜਾਬ ਪੁਲਿਸ/ਬੀ.ਐਸ.ਐਫ/ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰੇਗਾ। ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਗਲੀਆਂ/ਰਸਤਿਆਂ ਵਿਚ ਨਜ਼ਾਇਜ ਬੋਰ ਕਰਨ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਸਾਰੇ ਹੁਕਮ 7 ਮਈ 2025 ਤੱਕ ਲਾਗੂ ਰਹਿਣਗੇ।
-

ਸ਼ਹਿਦ ਦੀਆਂ ਮੱਖੀਆਂ ਪਾਲਣ ਦੇ ਸਹਾਇਕ ਧੰਦੇ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ ਵਧੀਆ ਆਮਦਨ – ਡਿਪਟੀ ਕਮਿਸ਼ਨਰ
ਤਰਨ ਤਾਰਨ, 11 ਮਾਰਚ ਬਾਗਬਾਨੀ ਵਿਭਾਗ ਪੰਜਾਬ ਜ਼ਿਲ੍ਹਾ ਤਰਨ ਤਾਰਨ ਵੱਲੋਂ ਨੈਸਨਲ ਬੀ ਐਂਡ ਹਨੀ ਮਿਸ਼ਨ ਦੇ ਸਹਿਯੋਗ ਨਾਲ ਸ਼ਹਿਦ ਦੀਆਂ ਮੱਖੀਆਂ ਪਾਲਣ ਲਈ ਦੋ ਰੋਜ਼ਾ ਸੈਮੀਨਾਰ ਰੇਡੀਐੱਸ ਬੈਂਕੁਅਟ ਹਾਲ, ਸਰਹਾਲੀ ਰੋਡ ਤਰਨ ਤਾਰਨ ਵਿਖੇ ਲਗਾਇਆ ਗਿਆ। ਜਿਸ ਵਿੱਚ ਜ਼ਿਲ੍ਹੇ ਭਰ ਦੇ 200 ਤੋਂ ਵੱਧ ਜਿਮੀਂਦਾਰਾਂ ਨੇ ਭਾਗ ਲਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ.…
-

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ‘ਚ 6 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 10 ਮਾਰਚ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ‘ਚ ਤਕਰੀਬਨ ਛੇ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ…
-

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਹਲਕਾ ਸੰਗਰੂਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਸੰਗਰੂਰ, 10 ਮਾਰਚ : ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਦੀ ਮੌਜੂਦਗੀ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…
-

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਹੁਸ਼ਿਆਰਪੁਰ-ਊਨਾ ਰੋਡ ਦੀ ਤੁਰੰਤ ਰਿਪੇਅਰ ਕਰਵਾਉਣ ਦੀ ਮੰਗ
ਹੁਸ਼ਿਆਰਪੁਰ, 10 ਮਾਰਚ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ-ਊਨਾ ਰੋਡ ਦੀ ਤਰਸਯੋਗ ਹਾਲਤ ਦਾ ਜਾਇਜ਼ਾ ਲੈਂਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਰਾਹਗੀਰਾਂ ਦੀ ਭਾਰੀ ਆਮਦ ਅਤੇ ਸੁਰੱਖਿਅਤ ਆਵਾਜਾਈ ਦੇ ਮੱਦੇਨਜ਼ਰ ਇਸ ਸੜਕ ਦੀ ਤੁਰੰਤ ਲੋੜੀਂਦੀ ਮੁਰੰਮਤ ਯਕੀਨੀ ਬਣਾਉਣ ਅਤੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਅਧਿਕਾਰੀਆਂ ਨੂੰ ਸੜਕ ਦੀ ਹਾਲਤ ਸੁਧਾਰਨ…
-

ਮਾਨਯੋਗ ਰਾਸ਼ਟਰਪਤੀ ਦੀ ਆਮਦ ਤੇ ਜਿਲ੍ਹਾ ਮੈਜਿਸਟਰੇਟ ਨੇ ਘੋਸਿਤ ਕੀਤਾ “ਨੋ ਫਲਾਇੰਗ ਜੋਨ ”
ਸ੍ਰੀ ਮੁਕਤਸਰ ਸਾਹਿਬ 10 ਮਾਰਚ ਸ੍ਰੀ ਅਭਿਜੀਤ ਕਪਲਿਸ਼ ਜਿ਼ਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 11 ਮਾਰਚ 2025 ਨੂੰ ਮਾਨਯੋਗ ਰਾਸ਼ਟਰਪਤੀ ਭਾਰਤ, ਕੇਂਦਰੀ ਯੂਨੀਵਰਸਿਟੀ,ਪੰਜਾਬ ਪਿੰਡ ਘੁੱਦਾ ਅਤੇ ਏਮਜ਼ ਹਸਪਤਾਲ…
-

ਡਾ ਬਲਜੀਤ ਕੌਰ ਵੱਲੋਂ ਪੰਚਾਇਤਾਂ ਨਾਲ ਬੈਠਕ
ਮਲੋਟ / ਸ੍ਰੀ ਮੁਕਤਸਰ ਸਾਹਿਬ 10 ਮਾਰਚ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਦੇ ਸਰਪੰਚਾਂ ਨਾਲ ਬੈਠਕ ਕਰਕੇ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਵਿਉਂਤਬੰਦੀ ਉਲੀਕੀ। ਇਸ ਮੌਕੇ ਉਨਾਂ ਨੇ ਪੰਚਾਇਤਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ…
-

ਚੋਣ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਸਕਾਰਾਤਮਕ ਸੋਚ ਅਪਨਾਉਣ ਦਾ ਸੱਦਾ
ਜਲੰਧਰ, 10 ਮਾਰਚ : ਭਾਰਤ ਦੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਨੇ ਅੱਜ ਸਥਾਨਕ ਡੀ.ਏ.ਵੀ. ਕਾਲਜ ਵਿਖੇ 87ਵੇਂ ਡਿਗਰੀ ਵੰਡ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਨੌਜਵਾਨਾਂ ਨੂੰ ਜ਼ਿੰਦਗੀ ਵਿੱਚ ਸਕਾਰਾਮਕ ਸੋਚ ਦੇ ਧਾਰਨੀ ਬਣਨ ਦਾ ਸੱਦਾ ਦਿੱਤਾ। ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਡਾ. ਸੰਧੂ ਨੇ ਕਿਹਾ ਕਿ ਸਕਾਰਾਤਮਕ ਰਵੱਈਆ ਅਪਣਾ…
-

ਹਰਜੋਤ ਬੈਂਸ ਵੱਲੋਂ ਸਕੂਲਾਂ ਦੀ ਕੁਸ਼ਲਤਾ ਵਧਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਦੋ ਘੰਟੇ ਫੀਲਡ ਵਿੱਚ ਰਹਿਣ ਦੇ ਹੁਕਮ
ਚੰਡੀਗੜ੍ਹ, 10 ਮਾਰਚ: ਸੂਬੇ ਦੇ ਸਰਕਾਰੀ ਸਕੂਲਾਂ ਦੀ ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਅਤੇ ਵਿਸ਼ਵ-ਪੱਧਰੀ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓ.-ਐਲੀਮੈਂਟਰੀ ਅਤੇ ਸੈਕੰਡਰੀ) ਨੂੰ ਰੋਜ਼ਾਨਾ ਪਹਿਲੇ ਦੋ ਘੰਟੇ ਸਵੇਰੇ 9 ਵਜੇ ਤੋਂ 11 ਵਜੇ ਤੱਕ ਫੀਲਡ ਵਿੱਚ ਰਹਿਣ ਦੇ…
-

ਦੀਪਕ ਬਾਲੀ ਨੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 10 ਮਾਰਚ: ਪੰਜਾਬ ਦੇ ਸੱਭਿਆਚਾਰਕ, ਸਾਹਿਤਕ ਅਤੇ ਸੰਗੀਤਕ ਖੇਤਰ ਦੀ ਨਾਮੀਂ ਸ਼ਖਸ਼ੀਅਤ ਦੀਪਕ ਬਾਲੀ ਨੇ ਅੱਜ ਸੈਕਟਰ 38 ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਿਆਸੀ, ਸਾਹਿਤਕ, ਸੱਭਿਆਚਾਰਕ, ਸੰਗੀਤਕ ਅਤੇ ਹੋਰ ਖੇਤਰਾਂ ਦੀਆਂ ਹਸਤੀਆਂ ਹਾਜ਼ਿਰ ਸਨ। ਦੀਪਕ ਬਾਲੀ ਨੇ ਕਿਹਾ ਕਿ 1986 ਤੋਂ ਉਹ…
-

3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫ਼ਤਾਰ, ਚਲਾਣ ਦਾਇਰ ਕਰਨ ਬਦਲੇ ਮੰਗ ਰਿਹਾ ਸੀ 10,000 ਰੁਪਏ ਹੋਰ
ਚੰਡੀਗੜ੍ਹ, 10 ਮਾਰਚ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਕਪੂਰਥਲਾ ਦੇ ਥਾਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਕੁਲਵਿੰਦਰ ਸਿੰਘ ਨੂੰ 3,500 ਰੁਪਏ ਰਿਸ਼ਵਤ ਲੈਣ ਅਤੇ 10,000 ਰੁਪਏ ਰਿਸ਼ਵਤ ਹੋਰ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ…
-

ਪੰਜਾਬ ਸਰਕਾਰ ਵੱਲੋਂ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ ਮੁਫ਼ਤ ਟੈਟਨਸ ਟੀਕਾਕਰਨ ਮੁਹਿੰਮ
ਚੰਡੀਗੜ੍ਹ, 10 ਮਾਰਚ:ਪਸ਼ੂਆਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ ਸੂਬਾ ਪੱਧਰ ‘ਤੇ ਮੁਫ਼ਤ ਟੈਟਨਸ ਟੌਕਸਾਈਡ ਟੀਕਾਕਰਨ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਐਲਾਨ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ…
-

ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 10 ਮਾਰਚ: ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਬੋਲਦਿਆਂ, ਸ੍ਰੀ ਗੜ੍ਹੀ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰਾਖੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ, ਨਿਆਂ ਅਤੇ…
-

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 10 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 16 ਸਾਲਾ ਨਾਬਾਲਗ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 4.01 ਕਿਲੋ ਹੈਰੋਇਨ, 20,000 ਰੁਪਏ…
-

ਸੁਨੰਦਾ ਸ਼ਰਮਾ ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੁਸ਼ਪਿੰਦਰ ਧਾਲੀਵਾਲ ਗ੍ਰਿਫ਼ਤਾਰ
ਚੰਡੀਗੜ੍ਹ, 10 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੰਜਾਬ ਪੁਲਿਸ ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਵੱਲੋਂ ਦਾਇਰ ਕੀਤੇ ਕੇਸ ‘ਤੇ ਕਾਰਵਾਈ ਕਰਦਿਆਂ ਸੰਗੀਤ ਨਿਰਮਾਤਾ ਪੁਸ਼ਪਿੰਦਰ ਧਾਲੀਵਾਲ, ਜਿਸਨੂੰ ਪਿੰਕੀ ਧਾਲੀਵਾਲ ਵਜੋਂ ਵੀ ਜਾਣਿਆ ਜਾਂਦਾ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੁਨੰਦਾ ਸ਼ਰਮਾ ਦੀ ਪ੍ਰਕਾਸ਼ਿਤ ਖਬਰ ਉਪਰੰਤ ਮਹਿਲਾ ਕਮਿਸ਼ਨ ਨੇ ਮਾਮਲੇ ਦਾ…
-

ਪੰਜਾਬ ਵੱਲੋਂ ਪਾਣੀ ਦੀ ਘੱਟ ਖਪਤ ਤੇ ਵੱਧ ਝਾੜ ਵਾਲੇ ਮੱਕੀ ਦੇ ਹਾਈਬ੍ਰਿਡ ਪੀ.ਐਮ.ਐਚ.-17 ਬੀਜ ਦੀ ਸ਼ੁਰੂਆਤ ਦੀਆਂ ਤਿਆਰੀਆਂ
ਚੰਡੀਗੜ੍ਹ, 10 ਮਾਰਚ:ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੀ ਫਸਲ ਦਾ ਲਾਹੇਵੰਦ ਬਦਲ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਧ ਪੈਦਾਵਾਰ ਵਾਲਾ ਮੱਕੀ ਦਾ ਨਵਾਂ ਹਾਈਬ੍ਰਿਡ, ਪੀ.ਐਮ.ਐਚ.-17 ਬੀਜ ਦੀ ਸ਼ੁਰੂਆਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਦੋਹਰੇ ਉਦੇਸ਼ ਵਾਲਾ ਹਾਈਬ੍ਰਿਡ…
-

ਪੰਜਾਬ ਪੁਲਿਸ ਨੇ ਐਫਬੀਆਈ ਨੂੰ ਲੋੜੀਂਦਾ ਭਾਰਤੀ ਮੂਲ ਦਾ ਡਰੱਗ ਲਾਰਡ ਸ਼ੌਨ ਭਿੰਡਰ ਲੁਧਿਆਣਾ ਤੋਂ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ/ਤਰਨਤਾਰਨ, 10 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੇ ਗਏ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ ਵੱਡੀ ਮੱਛੀ ਸ਼ਹਿਨਾਜ਼ ਸਿੰਘ ਉਰਫ ਸ਼ੌਨ ਭਿੰਡਰ, ਜੋ ਕਿ ਅਮਰੀਕਾ ਅਧਾਰਿਤ ਖੁਫੀਆ ਅਤੇ ਸੁਰੱਖਿਆ ਏਜੰਸੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੂੰ ਲੋੜੀਂਦਾ ਭਾਰਤੀ ਮੂਲ ਦਾ ਅੰਤਰਰਾਸ਼ਟਰੀ ਡਰੱਗ ਲਾਰਡ ਹੈ, ਨੂੰ…
-

ਯੁੱਧ ਨਸ਼ਿਆਂ ਵਿਰੁੱਧ: ਬਰਨਾਲਾ ਵਿੱਚ ਢਾਹਿਆ ਗਿਆ ਨਾਜਾਇਜ਼ ਢਾਂਚਾ
ਚੰਡੀਗੜ੍ਹ/ ਬਰਨਾਲਾ, 10 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਅਧੀਨ ਨਗਰ ਸੁਧਾਰ ਟਰੱਸਟ ਬਰਨਾਲਾ ਨੇ ਬਰਨਾਲਾ ਪੁਲਿਸ ਦੇ ਸਹਿਯੋਗ ਨਾਲ ਅੱਜ ਬੱਸ ਸਟੈਂਡ ਦੇ ਪਿੱਛੇ ਸਥਿਤ ਇੱਕ ਨਾਜਾਇਜ਼ ਤੌਰ ‘ਤੇ ਉਸਾਰੇ ਗਏ ਢਾਂਚੇ ਨੂੰ ਢਾਹਿਆ ਹੈ। ਇਹ ਮਕਾਨ…