Tag: Punjab Headlines
-

ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਵੱਲੋਂ ਏ.ਜੀ.ਐਮ. ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਨਿੱਘੀ ਵਧਾਈ
ਚੰਡੀਗੜ੍ਹ, 28 ਫਰਵਰੀ: ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ ਨੇ ਸਹਾਇਕ ਜਨਰਲ ਮੈਨੇਜਰ (ਪ੍ਰਸ਼ਾਸਨ) ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਉਨ੍ਹਾਂ ਦੀ ਲਗਭਗ ਤਿੰਨ ਦਹਾਕਿਆਂ ਦੀ ਸਮਰਪਿਤ ਸੇਵਾ ਨੂੰ ਮਾਨਤਾ ਦਿੰਦਿਆਂ ਨਿੱਘੀ ਵਧਾਈ ਦਿੱਤੀ। ਚੰਡੀਗੜ੍ਹ ਵਿਖੇ ਕਰਵਾਏ ਗਏ ਵਿਦਾਇਗੀ ਸਮਾਗਮ ਮੌਕੇ ਬੋਲਦਿਆਂ ਚੇਅਰਮੈਨ ਸ੍ਰੀ ਸੈਣੀ ਨੇ ਅਮਰਜੀਤ ਸਿੰਘ…
-

ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ-ਰਾਜ ਲਾਲੀ ਗਿੱਲ
ਪਟਿਆਲਾ/ਚੰਡੀਗੜ੍ਹ, 28 ਫਰਵਰੀ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪਟਿਆਲਾ ‘ਚ ਕਿਹਾ ਹੈ ਕਿ ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਾਡੇ ਸਮਾਜ ਲਈ ਚਿੰਤਾਜਨਕ ਹਨ। ਇੱਥੇ ਪੁਲਿਸ ਲਾਈਨਜ ਵਿਖੇ ਔਰਤਾਂ ਦੀਆਂ ਸਮੱਸਿਆਵਾਂ ਸੁਨਣ ਤੇ ਉਨ੍ਹਾਂ ਨੂੰ ਨਿਆਂ ਦਿਵਾਉਣ ਲਈ ਲਗਾਈ ਲੋਕ ਅਦਾਲਤ ਮੌਕੇ ਰਾਜ ਲਾਲੀ ਗਿੱਲ ਨੇ ਕਿਹਾ ਕਿ ਮੁੰਡੇ-ਕੁੜੀਆਂ ਤੇ…
-

ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ
ਚੰਡੀਗੜ੍ਹ, 28 ਫਰਵਰੀ- ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਦਿੱਤੀ ਸਹੂਲਤ ਦੀ ਆਖ਼ਰੀ ਤਰੀਕ ਨੂੰ ਵਧਾਉਂਦਿਆਂ ਹੁਣ 31 ਅਗਸਤ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮਕਾਨ ਉਸਾਰੀ ਤੇ ਸ਼ਹਿਰੀ…
-

ਸਰਪੰਚ ਦੇ ਫੋਨ ‘ਤੇ, ਮੁੱਖ ਮੰਤਰੀ ਮਾਨ ਵੱਲੋਂ 2 ਘੰਟਿਆਂ ‘ਚ ਨਸ਼ਾ ਤਸਕਰ ‘ਤੇ ਸਿੱਧੀ ਕਾਰਵਾਈ
ਲੁਧਿਆਣਾ, 28 ਫਰਵਰੀ (000) – 26 ਫਰਵਰੀ ਨੂੰ ਇੱਕ ਪਿੰਡ ਦੇ ਨੌਜਵਾਨ ਸਰਪੰਚ ਅਤੇ ਇੱਕ ਬਦਨਾਮ ਨਸ਼ਾ ਤਸਕਰ ਮਹਿਲਾ ਵਿਚਾਲੇ ਝਗੜੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਕੱਲ੍ਹ ਸ਼ਾਮ ਕਰੀਬ 7 ਵਜੇ, ਜਦੋਂ ਨਾਰੰਗਵਾਲ ਪਿੰਡ ਦੇ ਸਰਪੰਚ ਮਨਜਿੰਦਰ ਸਿੰਘ ਗਰੇਵਾਲ ਆਪਣੇ ਘਰ ਮੌਜੂਦ ਸਨ ਤਾਂ ਉਨ੍ਹਾਂ ਦੇ ਫ਼ੋਨ ‘ਤੇ ਇੱਕ ਅਣਜਾਣ ਨੰਬਰ ਤੋਂ…
-

ਕੇਂਦਰ ਵੱਲੋਂ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ, ਏ.ਆਈ.ਐਫ. ਅਲਾਟਮੈਂਟ ਨੂੰ ਵਧਾ ਕੇ 7,050 ਕਰੋੜ ਰੁਪਏ ਕੀਤਾ: ਮੋਹਿੰਦਰ ਭਗਤ
ਚੰਡੀਗੜ੍ਹ, 28 ਫਰਵਰੀ: ਕੇਂਦਰ ਸਰਕਾਰ ਵੱਲੋਂ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ ਗਈ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਸਕੀਮ ਅਧੀਨ ਸੂਬੇ ਦੀ ਵਧੀਆ ਕਾਰਗੁਜ਼ਾਰੀ ਨੂੰ ਮਾਨਤਾ ਦਿੰਦਿਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਪੰਜਾਬ ਦੀ ਵਿੱਤ ਸਹੂਲਤ ਨੂੰ ₹4,713 ਕਰੋੜ ਤੋਂ ਵਧਾ ਕੇ ₹7,050…
-

ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ 9 ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ, ਵਕੀਲ ਗ੍ਰਿਫ਼ਤਾਰ
ਚੰਡੀਗੜ੍ਹ, 28 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਵਸਦੇ ਇੱਕ ਪ੍ਰਵਾਸੀ ਭਾਰਤੀ (ਐਨ.ਆਰ.ਆਈ.) ਦੀ ਲੁਧਿਆਣਾ ਸਥਿਤ 14 ਕਨਾਲ ਕੀਮਤੀ ਜ਼ਮੀਨ ਦੀ ਜਾਅਲੀ ਦਸਤਾਵੇਜ਼ਾਂ ਰਾਹੀਂ ਧੋਖਾਧੜੀ ਨਾਲ ਵੇਚਣ ਤੇ ਖਰੀਦਣ ਦੇ ਦੋਸ਼ ਹੇਠ 9 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਵਕੀਲ ਗੁਰਚਰਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ…
-

ਪੰਜਾਬ ’ਚ ਪਿਛਲੇ ਤਿੰਨ ਸਾਲਾਂ ਦੌਰਾਨ ਲਾਮਿਸਾਲ ਵਿਕਾਸ ਹੋਇਆ : ਜੈ ਕ੍ਰਿਸ਼ਨ ਸਿੰਘ ਰੌੜੀ
ਗੜ੍ਹਸ਼ੰਕਰ/ਹੁਸ਼ਿਆਰਪੁਰ, 28 ਫਰਵਰੀ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੇ ਅਰਸੇ ਦੌਰਾਨ ਸੂਬੇ ਵਿਚ ਅਥਾਹ ਤਰੱਕੀ ਹੋਈ ਹੈ ਭਾਵੇਂ ਉਹ ਸਿੱਖਿਆ, ਸਿਹਤ, ਉਦਯੋਗ, ਨਿਵੇਸ਼, ਖੇਡਾਂ ਅਤੇ ਰੋਜ਼ਗਾਰ ਦਾ ਖੇਤਰ ਹੋਵੇ। ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਗੋਗੋ ਮਹਿਤਾਬਪੁਰ ਵਿਖੇ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਬਲਦੀਪ ਸਿੰਘ ਸੈਣੀ ਦੀ ਨਿਯੁਕਤੀ ਸਬੰਧੀ ਰੱਖੇ ਸਮਾਗਮ ਵਿਚ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਨੇ ਵੱਖ-ਵੱਖ ਖੇਤਰਾਂ ਅੰਦਰ ਤਰੱਕੀ ਦੇ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਪੰਜਾਬ ਅੰਦਰ ਨਵੀਂ ਕ੍ਰਾਂਤੀ ਆਈ ਹੈ ਜਿਸ ਤਹਿਤ ਸਕੂਲ ਆਫ਼ ਐਮੀਨੈਂਸ ਅਤੇ ਸਕੂਲ ਹੈਪੀਨੈਸ ਦੀ ਸਥਾਪਤੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸਕੂਲ ਆਫ਼ ਹੈਪੀਨੈਸ ਪ੍ਰੋਜੈਕਟ ਤਹਿਤ 9 ਸਕੂਲ ਉਸਾਰੇ ਜਾਣਗੇ। ਸਿਹਤ ਖੇਤਰ ਦੀ ਗੱਲ ਕਰਦਿਆਂ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਾਉਣ ਦੇ ਕੀਤੇ ਵਾਅਦੇ ਨੂੰ ਸਫ਼ਲਤਾਪੂਰਵਕ ਲਾਗੂ ਕਰਦਿਆਂ ਜ਼ਿਲ੍ਹੇ ਵਿਚ 73 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਹਨ ਜਿਥੇ ਲੋਕਾਂ ਨੂੰ ਵਧੀਆ ਢੰਗ ਨਾਲ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਰੋਜ਼ਗਾਰ ਦੇ ਖੇਤਰ ਬਾਰੇ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿਛਲੇ ਮਹੀਨੇ ਤੱਕ ਜ਼ਿਲ੍ਹੇ ਵਿਚ ਰੋਜ਼ਗਾਰ ਬਿਊਰੋ ਵਲੋਂ 2086 ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਦਯੋਗਾਂ ਦੀ ਸਹੂਲਤ ਲਈ ਬਿਜਨੈਸ ਫਸਟ ਪੋਰਟਲ ਰਾਹੀਂ ਸਿੰਗਲ ਵਿੰਡੋ ਸਿਸਟਮ ਚਲਾਇਆ ਗਿਆ ਜਿਸ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਚ 2024 ਤੋਂ ਹੁਣ ਤੱਕ 103 ਨਿਵੇਸ਼ਕਾਂ ਵਲੋਂ ਆਨਲਾਈਨ ਪੋਰਟਲ ਰਾਹੀਂ 3066 ਕਰੋੜ ਰੁਪਏ ਦੇ ਨਵੇਂ ਨਿਵੇਸ਼ ਲਈ ਤਜਵੀਜ਼ਾਂ ਭੇਜੀਆਂ ਗਈਆਂ। ਡਿਪਟੀ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਰਾਜ ਦੀ ਖੁਸ਼ਹਾਲੀ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਚੰਗੀਆ ਸਖਸ਼ੀਅਤਾਂ ਦਾ ਸਨਮਾਨ ਕਰਦੀ ਹੈ। ਉਨ੍ਹਾਂ ਨੇ ਚੇਅਰਮੈਨ ਬਲਦੀਪ ਸਿੰਘ ਸੈਣੀ ਨੂੰ ਅਹੁਦੇ ਦੀਆਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਸਮਰਪਣ ਭਾਵਨਾ ਅਤੇ ਮਿਹਨਤ ਨਾਲ ਨਿਭਾਉਣਗੇ। ਬਲਦੀਪ ਸਿੰਘ ਸੈਣੀ ਨੇ ਉਨ੍ਹਾਂ ਨੂੰ ਜ਼ਿੰਮੇਵਾਰੀ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਸ਼ਿਦਤ ਨਾਲ ਸੇਵਾ ਕਰਨਗੇ। ਇਸ ਮੌਕੇ ਦੋਵਾਂ ਸਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਮਾਰੋਹ ਵਿਚ ਜਿੱਥੇ ਹਲਕਾ ਗੜ੍ਹਸ਼ੰਕਰ ਦੇ ਸਮੂਹ ਸਰਪੰਚ ਅਤੇ ਪੰਚ, ਬਲਾਕ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਨਗਰ ਕੌਂਸਲ ਦੇ ਪ੍ਰਧਾਨ ਤਰਿੰਬਕ ਦੱਤ ਐਰੀ, ਨਗਰ ਪੰਚਾਇਤ ਦੇ ਪ੍ਰਧਾਨ ਦਵਿੰਦਰ ਸਿੰਘ, ਮੀਤ ਪ੍ਰਧਾਨ ਸ਼ਸ਼ੀ ਬਾਂਗੜ, ਹਰਿੰਦਰ ਮਾਨ, ਚਰਨਜੀਤ ਸਿੰਘ ਚੰਨੀ, ਪ੍ਰਿੰਸ ਚੌਧਰੀ, ਕ੍ਰਿਪਾਲ ਸਿੰਘ, ਸੁਮਿਤ ਸੋਨੀ, ਧਰਮ ਸਿੰਘ ਫੌਜੀ ਆਦਿ ਵੀ ਮੌਜੂਦ ਸਨ।
-

ਬਿਨਾ ਐਨ.ਓ.ਸੀ. ਤੋਂ ਹੋਵੇਗੀ ਰਜਿਸਟਰੀ, ਪੰਜਾਬ ਸਰਕਾਰ ਨੇ 31 ਅਗਸਤ ਤੱਕ ਵਧਾਇਆ ਸਮਾਂ : ਆਸ਼ਿਕਾ ਜੈਨ
ਹੁਸ਼ਿਆਰਪੁਰ, 28 ਫਰਵਰੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਨਾ ਐਨ.ਓ.ਸੀ. ਤੋਂ ਰਜਿਸਟਰੀਆਂ ਕਰਨ ਦੀ 28 ਫਰਵਰੀ 2025 ਤੱਕ ਦੀ ਮਿਆਦ ਨੂੰ ਵਧਾ ਕੇ 31 ਅਗਸਤ 2025 ਕਰ ਦਿੱਤਾ ਹੈ ਜਿਸ ਨਾਲ 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟਰੀ ਬਿਨਾ ਐਨ.ਓ.ਸੀ. ਤੋਂ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ…
-

ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਇਸਤਰੀਆਂ ਦੀਆਂ ਵੋਟਾਂ, ਸਾਰੇ ਯੋਗ ਵਿਅਕਤੀਆਂ ਦੀ ਵੋਟਾਂ ਅਤੇ 18-19 ਸਾਲ ਦੇ ਨਵੇਂ ਵੋਟਰਾਂ ਦੀਆਂ ਵੋਟਾਂ ਬਣਾਉਣ ਦੇ ਨਿਰਦੇਸ਼ ਦਿੱਤੇ
ਗੁਰਦਾਸਪੁਰ, 28 ਫਰਵਰੀ ( ) – ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਇਸਤਰੀਆਂ ਦੀਆਂ ਵੋਟਾਂ, ਸਾਰੇ ਯੋਗ ਵਿਅਕਤੀਆਂ ਦੀ ਵੋਟਾਂ ਅਤੇ…
-

ਜ਼ਿਲ੍ਹਾ ਮੋਗਾ ਵਿੱਚ ਈ ਡੀ ਏ ਆਰ ਪੋਰਟਲ ਦੀ ਸ਼ੁਰੂਆਤ, ਸੜਕ ਹਾਦਸਿਆਂ ਦਾ ਤਿਆਰ ਹੋਵੇਗਾ ਡਾਟਾ ਬੇਸ
ਮੋਗਾ, 28 ਫਰਵਰੀ (000) –ਸੜਕ ਹਾਦਸਿਆਂ ਦੇ ਦਾਅਵਿਆਂ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇਹਾਦਸਿਆਂ ਨਾਲ ਸਬੰਧਤ ਡਾਟਾ ਬੇਸ ਤਿਆਰ ਕਰਨ ਲਈ ਜ਼ਿਲ੍ਹਾ ਮੋਗਾ ਵਿੱਚ ਮਿਤੀ 1 ਮਾਰਚ ਤੋਂ ਈ ਡੀ ਏ ਆਰ ਪੋਰਟਲ ਦੀ ਸ਼ੁਰੂਆਤ ਹੋ ਗਈ ਹੈ। ਇਹ ਪੋਰਟਲ ਖਾਸ ਤੌਰ ‘ਤੇ ਆਈ ਆਰ ਏ ਡੀ ਐਪਲੀਕੇਸ਼ਨ ਦੇ ਵਿਸਥਾਰ ਵਜੋਂ ਇੱਕ ਏਕੀਕ੍ਰਿਤ ਪੋਰਟਲ ਹੈ।…
-

ਨਰਮੇ ਦੀ ਅਗਲੀ ਫਸਲ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਪੱਬਾਂ ਭਾਰ,
ਫਾਜ਼ਿਲਕਾ 28 ਫਰਵਰੀਨਰਮੇ ਦੀ ਅਗਲੀ ਫਸਲ ਤੋਂ ਪਹਿਲਾਂ ਜ਼ਿਲਾ ਖੇਤੀਬਾੜੀ ਵਿਭਾਗ ਨੇ ਆਪਣੀਆਂ ਤਿਆਰੀਆਂ ਆਰੰਭ ਦਿੱਤੀਆਂ ਹਨ। ਇਸ ਸਬੰਧ ਵਿੱਚ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ: ਸੰਦੀਪ ਰਿਣਵਾਂ ਨੇ ਬਲਾਕ ਖੂਹੀਆਂ ਸਰਵਰ ਅਤੇ ਅਬੋਹਰ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਉਹਨਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਨਰਮੇ ਦੀ ਫਸਲ ਸਬੰਧੀ ਵੱਧ ਤੋਂ ਵੱਧ ਜਾਣਕਾਰੀ ਦਿੱਤੀ…
-

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਲੋੜਵੰਦ ਪਰਿਵਾਰਾਂ ਨੂੰ ਅਵਾਸ ਯੋਜਨਾ ਤਹਿਤ ਪ੍ਰਵਾਨਗੀ ਪੱਤਰ ਵੰਡੇ
ਫਰੀਦਕੋਟ 28 ਫਰਵਰੀ 2025() ਅੱਜ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਂਖੋਂ ਨੇ ਅਵਾਸ ਯੋਜਨਾ ਤਹਿਤ ਲੋੜਵੰਦ ਲਾਭਪਾਤਰੀ 209 ਪਰਿਵਾਰਾਂ ਨੂੰ ਘਰ ਬਨਾਉਣ ਲਈ ਨੂੰ ਰਸਮੀ ਤੌਰ ਤੇ ਪ੍ਰਵਾਨਗੀ ਪੱਤਰ ਵੰਡੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਨਰਭਿੰਦਰ ਸਿੰਘ ਗਰੇਵਾਲ, ਅਤੇ ਮਾਰਕਿਟ ਕਮੇਟੀ ਸਾਦਿਕ ਦੇ ਚੇਅਰਮੈਨ ਰਮਨਦੀਪ ਸਿੰਘ ਮੁਮਾਰਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ…
-

ਐਨ.ਓ.ਸੀ ਤੋਂ ਬਿਨ੍ਹਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ 31 ਅਗਸਤ 2025 ਤੱਕ ਹੋਇਆ ਵਾਧਾ-ਡੀ.ਸੀ
ਫਰੀਦਕੋਟ 28 ਫਰਵਰੀ () ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਧਾਰਾ 20(5) ਦੀ ਸ਼ੁਰੂਆਤ ਦੇ ਤਹਿਤ, ਮਿਤੀ 25.11.2024 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਜਿਸ ਅਨੁਸਾਰ ਕੋਈ ਵੀ ਵਿਅਕਤੀ ਜਿਸ 31 ਜੁਲਾਈ 2024 ਤੱਕ 500 ਵਰਗ ਗਜ਼ ਤੱਕ ਦੇ ਖੇਤਰ ਲਈ ਇੱਕ ਗੈਰ-ਅਧਿਕਾਰਤ ਕਲੋਨੀ ਵਿੱਚ ਸਥਿਤ, ਸਟੈਂਪ ਪੇਪਰ ‘ਤੇ ਵੇਚਣ…
-

15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 27 ਫਰਵਰੀ, 2025: ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਦੇ ਥਾਣਾ ਅਨਾਜ ਮੰਡੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਣਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਉਕਤ ਥਾਣੇ ਵਿਖੇ ਇੱਕ ਪੁਲਿਸ…
-

ਪੁਲਿਸ ਮੁਲਜ਼ਮਾਂ ਤਰਫੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਹੋਮ ਗਾਰਡ ਦਾ ਵਾਲੰਟੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 27 ਫਰਵਰੀ, 2025: ਭ੍ਰਿਸ਼ਟਾਚਾਰ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਾਲੰਟੀਅਰ ਮਲਕੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਤਰਫੋਂ 80000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ…
-

ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਵਿਖੇ ਲੋਕ ਅਦਾਲਤ ਫਰਵਰੀ 28 ਨੂੰ
ਪਟਿਆਲਾ, 27 ਫ਼ਰਵਰੀ:ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨੂੰ ਨਿਆਂ ਦਿਲਾਉਣ ਦੇ ਉਦੇਸ਼ ਨਾਲ, ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ, ਸ੍ਰੀਮਤੀ ਰਾਜ ਲਾਲੀ ਗਿੱਲ, 28 ਫ਼ਰਵਰੀ 2025 ਨੂੰ ਸਵੇਰ 11:ਵਜੇ ਪੁਲਿਸ ਲਾਈਨ, ਪਟਿਆਲਾ ਵਿਖੇ ਲੋਕ ਅਦਾਲਤ ਲਗਾਉਣਗੇ ਇਸ ਮੌਕੇ, ਜੇਕਰ ਕਿਸੇ ਵੀ ਮਹਿਲਾ ਨੂੰ ਕੋਈ ਸ਼ਿਕਾਇਤ ਜਾਂ ਸਮੱਸਿਆ ਦਰਪੇਸ਼ ਹੈ, ਤਾਂ ਉਹ ਪੁਲਿਸ ਲਾਈਨ, ਪਟਿਆਲਾ…
-

ਪੰਜਾਬ ਸੈਰ-ਸਪਾਟੇ ਦਾ ਨਵਾਂ ਕੇਂਦਰ ਬਣ ਕੇ ਉੱਭਰ ਰਿਹੈ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 27 ਫਰਵਰੀ:ਸਾਲ 2025 ਸ਼ੁਰੂ ਹੁੰਦੇ ਹੀ ਪੰਜਾਬ ਵਿੱਚ ਵੱਡੇ ਪੱਧਰ ‘ਤੇ ਮੇਲਿਆਂ ਅਤੇ ਤਿਉਹਾਰਾਂ ਨੂੰ ਮਨਾਉਣ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਹ ਮੇਲੇ ਅਤੇ ਤਿਉਹਾਰ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਰਹੇ ਹਨ। ਇਸ ਸਾਲ ਦੀ ਸ਼ੁਰੂਆਤ ਫਿਰੋਜ਼ਪੁਰ ਵਿੱਚ ਬਸੰਤ ਮੇਲਾ, ਕਿਲ੍ਹਾ ਰਾਏਪੁਰ ਵਿੱਚ ਪੇਂਡੂ ਓਲੰਪਿਕ ਅਤੇ ਪਟਿਆਲਾ ਵਿੱਚ ਪਟਿਆਲਾ ਹੈਰੀਟੇਜ਼…
-

8000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 27 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਵਜੋਂ ਤਾਇਨਾਤ ਮਾਲ ਵਿਭਾਗ ਦੇ ਕਰਮਚਾਰੀ ਆਲੋਕ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ…
-

ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਦੇ ਐਕਸੀਅਨ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ
ਚੰਡੀਗੜ੍ਹ, 27 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਨਗਰ ਨਿਗਮ ਦੇ ਮਿਊਂਸਿਪਲ ਟਾਊਨ ਪਲਾਨਰ (ਐਮ.ਟੀ.ਪੀ.) ਵਜੋਂ ਤਾਇਨਾਤ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਗੁਰਪ੍ਰੀਤ ਸਿੰਘ ਵਿਰੁੱਧ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਦੀ ਜਾਂਚ ਏਜੰਸੀ ਭ੍ਰਿਸ਼ਟਾਚਾਰ ਨੂੰ…
-

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਸਬ ਰਜਿਸਟਰਾਰ ਦਫ਼ਤਰ ਸਰਦੂਲਗੜ੍ਹ ਦਾ ਨਿਰੀਖਣ
ਮਾਨਸਾ, 27 ਫਰਵਰੀ:ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਜਾਰੀ ਹਦਾਇਤਾਂ ਦੇ ਆਧਾਰ ’ਤੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਸਬ ਰਜਿਸਟਰਾਰ ਦਫ਼ਤਰ, ਸਰਦੂਲਗੜ੍ਹ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੀ ਮੌਜੂਦ ਸਨ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ…