Tag: Punjab Headlines
-

ਪੋਕਸੋ ਐਕਟ ਅਤੇ ਜੁਵੇਨਾਇਲ ਜਸਟਿਸ ਐਕਟ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਾਇਆ
ਹੁਸ਼ਿਆਰਪੁਰ, 27 ਜਨਵਰੀ: ਪੰਜਾਰ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿਚ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਵਲੋਂ ਜ਼ਿਲ੍ਹਾ ਪੱਧਰ ਦੇ ਸਮੂਹ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਸਮੇਤ ਪੋਕਸੋ ਐਕਟ-2012 ਅਤੇ ਜੁਵੇਨਾਇਲ ਜਸਟਿਸ ਐਕਟ-2015 ਬਾਰੇ ਵਿਸ਼ੇਸ਼ ਜਾਗਰੂਕਤਾ…
-

ਨਸ਼ੇ ਦੇ ਆਦੀ ਵਿਅਕਤੀ ਦੀ ਕਾਊਂਸਲਿੰਗ ਕਰਕੇ ਨਸ਼ਾ ਛੱਡਣ ਲਈ ਕੀਤੇ ਜਾਵੇ ਪ੍ਰੇਰਿਤ-ਡਿਪਟੀ ਕਮਿਸ਼ਨਰ
ਮਾਨਸਾ 27 ਫਰਵਰੀ: ~ਨਸ਼ੇ ਦੇ ਆਦੀ ਵਿਅਕਤੀ ਦੀ ਕਾਊਂਸਲਿੰਗ ਕਰਕੇ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਨਸ਼ਾ ਕਰਨਾ ਵਾਲਾ ਵਿਅਕਤੀ ਇਸ ਅਲ੍ਹਾਮਤ ਨੂੰ ਤਿਆਗ ਕੇ ਸਮਾਜ ਦਾ ਇਕ ਚੰਗਾ ਨਾਗਰਿਕ ਬਣ ਕੇ ਆਪਣਾ ਜੀਵਨ ਪੱਧਰ ਸੁਧਾਰ ਸਕੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ,…
-

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵੱਲੋਂ ਨਸ਼ਾ ਮੁਕਤੀ ਕੇਂਦਰ ਦਾ ਦੌਰਾ
ਫਿਰੋਜ਼ਪੁਰ, 27 ਫਰਵਰੀ: ਜ਼ਿਲ੍ਹਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਅੱਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਸਥਾਪਿਤ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕੀਤਾ ਅਤੇ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਜਿਲ੍ਹਾ ਫ਼ਿਰੋਜ਼ਪੁਰ ਦੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਨਾਲ ਹਾਜ਼ਰ…
-

ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟ੍ਰੇਟ ਵੱਲੋਂ 02 ਮਾਰਚ ਤੋਂ 03 ਮਾਰਚ ਸਵੇਰੇ 10.00 ਵਜੇ ਤੱਕ “ਡਰਾਈ ਡੇ ” ਘੋਸ਼ਿਤ
ਤਰਨ ਤਾਰਨ, 27 ਫਰਵਰੀ : ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਤਰਨ ਤਾਰਨ ਦੀ ਆਮ ਚੋਣ ਮਿਤੀ 02 ਮਾਰਚ, 2025 ਨੂੰ ਕਰਵਾਈ ਜਾ ਰਹੀ ਹੈ। ਇਹਨਾਂ ਚੋਣਾਂ ਦੇ ਮੱਦੇਨਜ਼ਰ ਨਗਰ ਕੌਂਸਲ ਤਰਨ ਤਾਰਨ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ ਵਿਚ 02 ਮਾਰਚ, 2025 ਤੋਂ ਲੈ ਕੇ ਮਿਤੀ 03 ਮਾਰਚ, 2025 ਸਵੇਰੇ 10.00…
-

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ
ਫਾਜ਼ਿਲਕਾ 27 ਫਰਵਰੀਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਅੱਜ ਇਥੋਂ ਦੇ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸਿਹਤ ਵਿਭਾਗ ਦੇ ਸਟਾਫ ਨੂੰ ਹਦਾਇਤ ਕੀਤੀ ਕਿ ਇੱਥੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਦੀ ਸਹੀ ਤਰੀਕੇ…
-

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ’ਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ
ਮਾਲੇਰਕੋਟਲਾ 27 ਫਰਵਰੀ : ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤੇਜ਼ ਕਰਨ ਲਈ ਅਤੇ ਓਟ ਕਲੀਨਿਕਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਵਿਰਾਜ.ਐਸ.ਤਿੜਕੇ ਸਿਵਲ ਅਤੇ ਪੁਲਿਸ ਪ੍ਰਾਸਾਸ਼ਨ ਦੇ ਪ੍ਰਸਾਸਨਿਕ ਅਧਿਕਾਰੀਆਂ ਦੀ ਮੀਟਿੰਗ ਕੀਤੀ । ਇਸ ਮੌਕੇ ਐਸ.ਡੀ.ਐਮ. ਮਾਲੇਰਕੋਟਲਾ ਹਰਬੰਸ ਸਿੰਘ,ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ,ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ,ਐਸ.ਪੀ ਸਵਰਨਜੀਤ ਕੌਰ,ਸਹਾਇਕ ਸਿਵਲ ਸਰਜ਼ਨ ਡਾ ਸਜ਼ੀਲਾ ਖ਼ਾਨ, ਡਿਪਟੀ ਮੈਡੀਕਲ ਕਮਿਸ਼ਨਰ ਡਾ ਰੇਸ਼ਮਾ ਭੌਰਾ ਤੋਂ ਇਲਾਵਾਂ ਹੋਰ ਸਬੰਧਤ ਅਧਿਕਾਰੀਆਂ…
-

ਏ.ਡੀ.ਸੀ. ਡਾ. ਬੇਦੀ ਦੀ ਹਾਜ਼ਰੀ ਵਿੱਚ ਆਰ.ਟੀ.ਏ. ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰਵਾਰ ਗ਼ਲਤ ਢੰਗ ਨਾਲ ਪਾਰਕ ਹੋਏ 15 ਵਾਹਨਾਂ ਦੇ ਚਲਾਨ ਕੱਟੇ
ਗੁਰਦਾਸਪੁਰ, 27 ਫਰਵਰੀ ( ) – ਗੁਰਦਾਸਪੁਰ ਸ਼ਹਿਰ ਦੇ ਬਜ਼ਾਰਾਂ ਅਤੇ ਸੜਕਾਂ ਕਿਨਾਰੇ ਵਾਹਨਾਂ ਦੀ ਗ਼ਲਤ ਪਾਰਕਿੰਗ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਟਰੈਫ਼ਿਕ ਜਾਮ ਤੋਂ ਰਾਹਤ ਮਿਲ ਸਕੇ। ਇਸ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ…
-

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੌਮੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਮੀਟਿੰਗ ਦਾ ਆਯੋਜਨ
ਮਾਲੇਰਕੋਟਲਾ 27 ਫਰਵਰੀ : ਕੌਮੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਮਾਲੇਰਕੋਟਲਾ ਨੂੰ ਤੰਬਾਕੂ ਮੁਕਤ ਬਣਾਉਣ ਲਈ ਹਰੇਕ ਸੰਭਵ ਉਪਰਾਲਾ ਕੀਤਾ ਜਾਵੇ । ਉਨ੍ਹਾਂ ਜ਼ੋਰ ਦਿੱਤਾ ਕਿ ਨਸ਼ੇ ਅਤੇ ਤੰਬਾਕੂ ਦੀ ਲਤ ਤੋਂ ਬਚਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾਣ। ਇਸ ਮੀਟਿੰਗ ਦੌਰਾਨ, ਤੰਬਾਕੂ ਵਰਤੋਂ ਤੇ ਰੋਕ ਲਗਾਉਣ, ਕੋਟਪਾ ਐਕਟ (COTPA) ਦੀ ਸੰਪੂਰਨ ਪਾਲਣਾ ਅਤੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਦਿੱਤੀ ਕਿ ਸਕੂਲਾਂ, ਕਾਲਜਾਂ ਅਤੇ ਜਨਤਕ ਥਾਵਾਂ ‘ਤੇ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਤਾਂ ਜੋ ਨੌਜਵਾਨਾਂ ਨੂੰ ਤੰਬਾਕੂ ਦੀ ਲਤ ਤੋਂ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਰੇਕ ਸਕੂਲ , ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲਾਂ , ਕਾਲਜਾਂ ਤੋਂ ਇਹ ਸਰਟੀਫਿਕੇਟ ਲੈਣਗੇ ਕਿ ਉਹਨਾਂ ਦੇ ਸਕੂਲਾਂ ਅਤੇ ਕਾਲਜਾਂ ਦੇ ਆਸਪਾਸ ਕੋਈ ਤੰਬਾਕੂ ਪਦਾਰਥਾਂ ਜਾਂ ਕਿਸੇ ਹੋਰ ਨਸ਼ੇ ਦੀ ਕੋਈ ਵਿਕਰੀ ਨਹੀ ਹੋ ਰਹੀ। ਉਹਨਾਂ ਇਹ ਵੀ ਕਿਹਾ ਕਿ ਅਧਿਆਪਕ ਮਾਪੇ ਮਿਲਣੀ ਦੌਰਾਨ ਬੱਚਿਆਂ ਦੇ ਨਾਲ-ਨਾਲ ਉਹਨਾਂ ਦੇ ਮਾਤਾ ਪਿਤਾ ਨੂੰ ਵੀ ਨਸ਼ੇ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਵਿਦਿਆਕ ਅਦਾਰਿਆਂ ਵਿੱਚ ਵੱਖ ਵੱਖ ਤਰ੍ਹਾਂ ਦੀ ਜਾਗਰੂਕਤਾ ਗਤੀਵਿਧੀਆਂ ਉਲੀਕਿਆਂ ਜਾਣ ਤਾਂ ਜੋ ਇਸ ਦੇ ਮਾੜੇ ਪ੍ਰਭਾਵਾਂ ਤੋਂ ਆਮ ਜਨਤਾ ਅਵਗਤ ਹੋ ਸਕੇ । ਉਨ੍ਹਾਂ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕੀਤਾ ਜਾਵੇ ਅਤੇ ਤੰਬਾਕੂ ਦੇ ਸਿਹਤ ‘ਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤੇ ਜਾਵੇ । ਮੀਟਿੰਗ ਦੀ ਪ੍ਰਧਾਨਗੀ ਕਰਦਿਆ ਉਨ੍ਹਾਂ ਸਬੰਧਤ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਰਾਹੀਂ ਤੰਬਾਕੂ ਕੰਟਰੋਲ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀ ਭਾਈਵਾਲੀ ਰਾਹੀਂ ਜਾਗਰੂਕਤਾ ਫੈਲਾ ਕੇ ਜ਼ਿਲ੍ਹੇ ਨੂੰ ਤੰਬਾਕੂ ਮੁਕਤ ਬਣਾਉਣ ਲਈ ਹਰ ਸੰਭਵ ਉਪਰਾਲੇ ਆਰੰਭ ਕਰਨ ਦਾ ਸੱਦਾ ਦਿੱਤਾ । ਉਨ੍ਹਾਂ ਦੱਸਿਆ ਕਿ ਪੰਜਾਬ ਡਰੱਗ ਐਂਡ ਕਾਸਮੈਟਿਕ ਐਕਟ ਤਹਿਤ ਈ -ਸਿਗਰੇਟ ਨੂੰ ਅਪ੍ਰਵਾਨਿਤ ਨਸ਼ਾ ਐਲਾਨ ਪਹਿਲਾਂ ਹੀ ਕੀਤਾ ਗਿਆ ਹੈ। ਇਸ ਦੌਰਾਨ ਸਹਾਇਕ ਸਿਵਲ ਸਰਜਨ ਡਾ. ਸਜਿਲਾ ਖਾਨ, ਡੀ.ਐਸ.ਪੀ (ਐਚ) ਮਾਨਵਜੀਤ ਸਿੰਘ ਸਿੱਧੂ, ਕਾਰਜ ਸਾਧਕ ਅਫ਼ਸਰ ਅਮਰਗੜ/ਅਹਿਮਦਗੜ੍ਹ ਵਿਕਾਸ
-

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਸਿਵਲ ਹਸਪਤਾਲ ਫ਼ਰੀਦਕੋਟ ਤੇ ਨਸ਼ਾ ਛੁਡਾਊ ਕੇਂਦਰ ਦਾ ਕੀਤਾ ਦੌਰਾ
ਫਰੀਦਕੋਟ 27 ਫਰਵਰੀ : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਜਿਲਾ ਸਿਹਤ ਸੁਸਾਇਟੀ ਦੀ ਮੀਟਿੰਗ ਉਪਰੰਤ ਸਿਵਲ ਹਸਪਤਾਲ ਫਰੀਦਕੋਟ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ । ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਡਾ. ਪ੍ਰੱਗਿਆ ਜੈਨ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਓਜਸਵੀ ਅਲੰਕਾਰ ਵਿਸ਼ੇਸ਼ ਤੌਰ ਤੇ ਹਾਜਰ ਸਨ । ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ…
-

ਪੰਜਾਬ ਵਿੱਚ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਨਾ ਪੜ੍ਹਾਉਣ ਵਾਲੇ ਸਕੂਲਾਂ ਦੇ ਸਰਟੀਫਿਕੇਟ ਨੂੰ ਨਹੀਂ ਮਿਲੇਗੀ ਮਾਨਤਾ; ਸਾਰੇ ਵਿੱਦਿਅਕ ਬੋਰਡਾਂ ‘ਤੇ ਲਾਗੂ ਹੋਵੇਗਾ ਫ਼ੈਸਲਾ- ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 26 ਫਰਵਰੀ:ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਵੱਲੋਂ ਨਵਾਂ ਪ੍ਰੀਖਿਆ ਪੈਟਰਨ ਲਿਆ ਕੇ ਖੇਤਰੀ ਭਾਸ਼ਾਵਾਂ ਨੂੰ ਦਰਕਿਨਾਰ ਕਰਨ ਦੀ “ਸੋਚ-ਸਮਝੀ ਸਾਜ਼ਿਸ਼” ਵਿਰੁੱਧ ਪੰਜਾਬ ਸਰਕਾਰ ਵੱਲੋਂ ਦਲੇਰਾਨਾ ਕਦਮ ਚੁੱਕਦਿਆਂ ਅੱਜ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਮੁੱਖ ਵਿਸ਼ਾ ਬਣਾ ਦਿੱਤਾ ਗਿਆ ਹੈ, ਭਾਵੇਂ ਸਕੂਲ ਕਿਸੇ ਵੀ ਵਿਦਿਅਕ ਬੋਰਡ ਨਾਲ…
-

ਪੰਜਾਬ ਵਿੱਚ ਸਰਕਾਰੀ ਯੋਜਨਾ ਅਧੀਨ 341 ਬੱਚਿਆਂ ਨੂੰ ਮੁਫ਼ਤ ਦਿਲ ਦੀਆਂ ਸਰਜਰੀਆਂ ਨਾਲ ਦਿੱਤਾ ਨਵਾਂ ਜੀਵਨ
ਚੰਡੀਗੜ੍ਹ, 26 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਸਭ ਤੋਂ ਛੋਟੇ ਉਮਰ ਦੇ ਨਾਗਰਿਕਾਂ ਦੀ ਸਿਹਤ ਦੀ ਰਾਖੀ ਅਤੇ ਉਨ੍ਹਾਂ ਦੇ ਸਿਹਤਮੰਦ ਭਵਿੱਖ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅਹਿਮ ਪਹਿਲਕਦਮੀ ਕਰਦਿਆਂ ਵਿੱਤੀ ਸਾਲ 2024-25 ਦੌਰਾਨ ਹੁਣ ਤੱਕ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ 341 ਬੱਚਿਆਂ ਦੇ ਮੁਫ਼ਤ ਸਫਲਤਾਪੂਰਵਕ…
-

ਵੰਡ ਉਲੰਘਣਾਵਾਂ ਕਾਰਨ ਮਹਿੰਦਰਾ ਕਲੋਨੀ ਦੇ ਦੋ ਰਾਸ਼ਨ ਡਿਪੂਆਂ ‘ਤੇ ਸਪਲਾਈ ਮੁਅੱਤਲ
ਪਟਿਆਲਾ, 26 ਫਰਵਰੀ: ਮਹਿੰਦਰਾ ਕਲੋਨੀ ਵਿੱਚ ਰਾਸ਼ਨ ਡਿਪੂ ਧਾਰਕਾਂ ਵੱਲੋਂ ਬੇਨਿਯਮੀਆਂ ਬਾਰੇ ਫੋਨ ‘ਤੇ ਮਿਲੀ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ (ਡੀਐਫਐਸਸੀ) ਪਟਿਆਲਾ ਦੇ ਦਫ਼ਤਰ ਨੇ ਅਚਾਨਚੇਤ ਨਿਰੀਖਣ ਕੀਤਾ। ਡੀਐਫਐਸਸੀ ਡਾ. ਰੂਪਪ੍ਰੀਤ ਕੌਰ, ਏਐਫਐਸਸੀ ਪਟਿਆਲਾ ਮਨੀਸ਼ ਗਰਗ ਅਤੇ ਇੰਸਪੈਕਟਰ ਅਮਰਿੰਦਰ ਸਿੰਘ, ਸੁਮਿਤ ਸ਼ਰਮਾ ਅਤੇ ਇੰਦਰਜੋਤ ਸਿੰਘ ਦੇ ਨਾਲ, ਮਨੂ ਸ਼ਰਮਾ ਅਤੇ…
-

ਜਲੰਧਰ ਦਿਹਾਤੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ; 3 ਮਹਿਲਾ ਤਸਕਰ ਵੱਡੀ ਮਾਤਰਾ ‘ਚ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ
ਜਲੰਧਰ, 26 ਫਰਵਰੀ : ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਦਿਹਾਤੀ ਪੁਲਿਸ ਵਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਮਹਿਲਾ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 160 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਹ ਗ੍ਰਿਫਤਾਰੀਆਂ ਫਿਲੌਰ ਪੁਲਿਸ ਵਲੋਂ ਗੰਨਾ ਪਿੰਡ ਵਿਖੇ ਕੀਤੀਆਂ ਗਈਆਂ ਹਨ। ਫੜੀਆਂ ਗਈਆਂ ਮਹਿਲਾਵਾਂ ਦੀ ਪਛਾਣ ਅਨੀਤਾ ਰਾਣੀ ਪਤਨੀ ਮੰਗਤ…
-

ਪੰਜਾਬ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਸਮਾਗਮਾਂ ਦੌਰਾਨ ਅਰੀਨਾ ਪੋਲੋ ਚੈਲੇਂਜ ਕੱਪ ਦੀ ਕੀਤੀ ਜਾਵੇਗੀ ਮੇਜ਼ਬਾਨੀ: ਸ. ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ, 26 ਫਰਵਰੀ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਐਲਾਨ ਕੀਤਾ ਕਿ ਅਰੀਨਾ ਪੋਲੋ ਚੈਲੇਂਜ ਕੱਪ ਦਾ ਲੰਮੇ ਸਮੇਂ ਤੋਂ ਉਡੀਕਿਆ ਜਾ ਰਿਹਾ 6ਵਾਂ ਐਡੀਸ਼ਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਲਾ ਮਹੱਲਾ ਜਸ਼ਨਾਂ ਦੌਰਾਨ ਕਰਵਾਇਆ ਜਾਵੇਗਾ, ਜਿਸ ਵਿੱਚ ਦੇਸ਼ ਭਰ ਦੇ ਉੱਚ ਪੱਧਰੀ ਖਿਡਾਰੀ ਅਤੇ ਉਤਸ਼ਾਹੀ ਘੋੜਸਵਾਰੀ ਹੁਨਰ, ਪਰੰਪਰਾ ਅਤੇ…
-

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਹੁਨਰ ਵਿਕਾਸ ਰਾਹੀਂ ਨਸ਼ਾ ਪ੍ਰਭਾਵਿਤ ਵਿਅਕਤੀਆਂ ਦੀ ਸੰਪੂਰਨ ਰੋਜ਼ੀ-ਰੋਟੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼
ਲੁਧਿਆਣਾ, 26 ਫਰਵਰੀ (000) – ਨਸ਼ਾਖੋਰੀ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਰੋਜ਼ਗਾਰ ਜਾਂ ਸਵੈ-ਰੁਜ਼ਗਾਰ ਦੇ ਬਰਾਬਰ ਮੌਕੇ ਮਿਲਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਅਧਿਕਾਰੀਆਂ ਨੂੰ ਉਨ੍ਹਾਂ ਲਈ ਟਿਕਾਊ ਰੋਜ਼ੀ-ਰੋਟੀ ਦੇ ਮੌਕੇ ਪ੍ਰਦਾਨ ਕਰਨ ਲਈ ਇੱਕ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਪਹਿਲਕਦਮੀ ਦਾ ਉਦੇਸ਼ ਹੁਨਰ ਵਿਕਾਸ ਅਤੇ ਰੋਜ਼ਗਾਰ ਦੇ…
-

ਮਹਾਂਸ਼ਿਵਰਾਤਰੀ ਦੇ ਮੌਕੇ ਵਿਧਾਇਕ ਡਾਕਟਰ ਗੁਪਤਾ ਅਤੇ ਡਿਪਟੀ ਕਮਿਸ਼ਨਰ ਪੁੱਜੇ ਕੁਸ਼ਟ ਆਸ਼ਰਮ
ਅੰਮ੍ਰਿਤਸਰ 26 ਫਰਵਰੀ 2025— ਅੱਜ ਮਹਾਂਸ਼ਿਵਰਾਤਰੀ ਦੇ ਮੌਕੇ ਕੇਂਦਰੀ ਹਲਕੇ ਦੇ ਵਿਧਾਇਕ ਡਾਕਟਰ ਅਜੇ ਗੁਪਤਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਕੁਸ਼ਟ ਆਸ਼ਰਮ ਝਬਾਲ ਰੋਡ ਵਿਖੇ ਗਏ ਜਿਥੇ ਉਨਾਂ ਨੇ ਮੰਦਰ ਵਿਖੇ ਮੱਥਾ ਟੇਕਿਆ ਅਤੇ ਕੁਸ਼ਟ ਆਸ਼ਰਮ ਨੂੰ ਰੈਡ ਕਰਾਸ ਅਤੇ ਉਪਲ ਨਿਊਰੋ ਹਸਪਤਾਲ ਦੇ ਸਹਿਯੋਗ ਨਾਲ ਇੱਕ ਈ ਰਿਕਸ਼ਾ ਭੇਂਟ ਕੀਤੀ। ਇਸ…
-

ਪੰਜਾਬ ਸਰਕਾਰ ਗੈਰਕਾਨੂੰਨੀ ਖਣਨ ‘ਤੇ ਅਪਣਾ ਰਹੀ ਹੈ ਸਖ਼ਤ ਰੁਖ਼: ਬਰਿੰਦਰ ਕੁਮਾਰ ਗੋਇਲ
ਤਲਵਾੜਾ/ਹੁਸ਼ਿਆਰਪੁਰ, 26 ਫ਼ਰਵਰੀ: ਪੰਜਾਬ ਸਰਕਾਰ ਦੇ ਖਣਨ ਅਤੇ ਭੂਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੌਂਗ ਡੈਮ ਅਤੇ ਸ਼ਾਹ ਨਹਿਰ ਬੈਰਾਜ ਦਾ ਦੌਰਾ ਕੀਤਾ। ਸ਼ਾਹ ਨਹਿਰ ਬੈਰਾਜ ਪਹੁੰਚਣ ‘ਤੇ ਉਨ੍ਹਾਂ ਨੂੰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ‘ਤੇ ਉਨ੍ਹਾਂ ਨਾਲ ਉੜਮੁੜ ਦੇ ਵਿਧਾਇਕ…
-

ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਪਿੰਡ ਜੋਨੇਵਾਲ ‘ਚ ਵਿਕਾਸ ਕਾਰਜਾਂ ਦਾ ਉਦਘਾਟਨ
ਸਾਹਨੇਵਾਲ, 26 ਫਰਵਰੀ (000) – ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤਾ ਹਰ ਇੱਕ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ…
-

ਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤ
ਚੰਡੀਗੜ੍ਹ, 26 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ’ ਪ੍ਰਤੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ, ਪੰਜਾਬ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਕਮ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਵੱਲੋਂ ਖਰੜ ਦੇ ਪਿੰਡ ਸਿਉਂਕ ਵਿਖੇ ਸ਼ਾਮਲਾਤ ਦਾ ਇੰਤਕਾਲ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿੱਚ ਕਰਨ ਲਈ ਨਾਇਬ…
-

ਮਹਾਸ਼ਿਵਰਾਤਰੀ ਦੇ ਤਿਉਹਾਰ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵੱਖ ਵੱਖ ਧਾਰਮਿਕ ਅਸਥਾਨਾਂ ਤੇ ਟੇਕਿਆ ਮੱਥਾ
ਸੁਖਸਾਲ (ਨੰਗਲ) 26 ਫਰਵਰੀ () ਮਹਾਸ਼ਿਵਰਾਤਰੀ ਦਾ ਤਿਉਹਾਰ ਮਾਘ ਫੱਗਣ ਕ੍ਰਿਸ਼ਨ ਪੱਖ ਚਤੁਰਦਸ਼ੀ ਨੂੰ ਮਨਾਇਆ ਜਾਂਦਾ ਹੈ। ਮਿਥਿਹਾਸ ਇਤਿਹਾਸ ਅਨੁਸਾਰ ਇਸ ਦਿਨ ਭਗਵਾਨ ਸ਼ਿਵ ਪਹਿਲੀ ਵਾਰ ਭੌਤਿਕ ਰੂਪ ਵਿਚ ਅਗਨੀਲਿੰਗ ਜੋ ਕਿ ਭਗਵਾਨ ਸ਼ਿਵ ਦਾ ਅਨੰਤ ਵਿਸ਼ਾਲ ਰੂਪ ਹੈ, ਜਿਸ ਦੀ ਚਮਕ ਕਰੋੜਾਂ ਸੂਰਜਾਂ ਦੇ ਬਰਾਬਰ ਸੀ ਦੇ ਰੂਪ ਵਿਚ ਪ੍ਰਗਟ ਹੋਏ ਸਨ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ.ਹਰਜੋਤ…