Tag: Punjab Headlines
-

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸ਼ਾਮ ਸਮੇਂ ਸੰਗਰੂਰ ਤਹਿਸੀਲ ਦੀ ਅਚਨਚੇਤ ਚੈਕਿੰਗ
ਸੰਗਰੂਰ, 24 ਫਰਵਰੀ- ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਅੱਜ ਸ਼ਾਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਤਹਿਸੀਲ ਸੰਗਰੂਰ ਵਿੱਚ ਅਚਨਚੇਤ ਚੈਕਿੰਗ ਕੀਤੀ ਅਤੇ ਮਾਲ ਵਿਭਾਗ ਨਾਲ ਸੰਬੰਧਿਤ ਰਜਿਸਟਰੇਸ਼ਨ ਪ੍ਰਕਿਰਿਆ ਅਤੇ ਹੋਰ ਵੱਖ-ਵੱਖ ਸੇਵਾਵਾਂ ਲੈਣ ਲਈ ਪਹੁੰਚੇ ਨਾਗਰਿਕਾਂ ਤੋਂ ਕਾਰਜ ਪ੍ਰਣਾਲੀ ਬਾਰੇ ਫੀਡਬੈਕ ਲਈ। ਡਿਪਟੀ ਕਮਿਸ਼ਨਰ ਨੇ ਮੌਕੇ ਉੱਤੇ ਮੌਜੂਦ ਲੋਕਾਂ ਨੂੰ ਦੱਸਿਆ ਕਿ ਮੁੱਖ ਮੰਤਰੀ…
-

ਸਹਾਇਕ ਕਮਿਸ਼ਨਰ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ ਅਧੀਨ ਜਿਲ੍ਹਾ ਪੱਧਰੀ ਕਮੇਟੀ ਦੇ ਕਾਰਜ਼ਾਂ ਦੀ ਸਮੀਖਿਆ
ਮਾਲੇਰਕੋਟਲਾ 24 ਫਰਵਰੀ : ਡਿਪਟੀ ਕਮਿਸ਼ਨਰ ਡਾ ਪੱਲਵੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ ਗਈ । ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਨਸ਼ਿਆਂ ਦੀ ਅਲਾਮਤ ਨੂੰ ਛੱਡਣ ਲਈ ਹਰ ਪਹਿਲ ਕਦਮੀ ਕੀਤੀ ਜਾ ਰਹੀ ਹੈ । ਵਧੀਕ ਡਿਪਟੀ ਕਮਿਸ਼ਨਰ ਨੇ ਸਾਨੂੰ ਸਾਰਿਆਂ ਨੂੰ ਸੁਹਿਰਦ ਯਤਨ ਕਰਦੇ ਹੋਏ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਅੱਗੇ ਆਉਣ ਤੇ ਜੋਰ ਦਿੰਦਿਆ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਨੇ ਕਿਹਾ ਕਿ ਆਪਣੇ ਅਧਿਕਾਰ ਖੇਤਰਾਂ ਵਿੱਚ ਨਿਯਮਤ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਇੱਕ ਸਿਹਤਮੰਦ ਜੀਵਨ ਸ਼ੈਲੀ ਚੁਣਨ ਲਈ ਪ੍ਰੇਰਿਤ ਕਰਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੇ ਹੌਟਸਪੌਟਸ ਵਿੱਚ ਮੈਡੀਕਲ ਕੈਂਪ ਲਗਾਏ ਜਾਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰਚਾਰ ਕਰਨ ਤੋਂ ਇਲਾਵਾ ਓਟ ਕਲੀਨਿਕਾਂ, ਮੁੜ ਵਸੇਬਾ ਕੇਂਦਰਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਹਾਈ ਸਿੱਧ ਹੋ ਸਕਦਾ ਹੈ । ਇਸ ਮੌਕੇ ਮੈਡੀਕਲ ਅਫ਼ਸਰ ਡਾ.ਅਸ਼ੋਕ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ…
-

ਸਿਹਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਵਧਾਉਣ ਲਈ 10 ਨਵੀਆਂ ਮੋਬਾਈਲ ਮੈਡੀਕਲ ਯੂਨਿਟਾਂ ਲਾਂਚ
ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੇਂਡੂ ਅਤੇ ਪਛੜੇ ਖੇਤਰਾਂ ਵਿੱਚ ਸਿਹਤ ਸੰਭਾਲ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਤੋਂ 10 ਮੋਬਾਈਲ ਮੈਡੀਕਲ ਯੂਨਿਟਾਂ (ਐਮ.ਐਮ.ਯੂਜ਼.) ਨੂੰ ਹਰੀ ਝੰਡੀ…
-

ਸੈਰ ਸਪਾਟੇ ਦੀ ਨਜ਼ਰੀਏ ਤੋਂ ਹੁਸ਼ਿਆਰਪੁਰ ’ਚ ਅਸੀਮ ਸੰਭਾਵਨਾਵਾਂ : ਕੋਮਲ ਮਿੱਤਲ
ਹੁਸ਼ਿਆਰਪੁਰ, 24 ਫਰਵਰੀ: ਹੁਸ਼ਿਆਰਪੁਰ ਜ਼ਿਲ੍ਹੇ ਨੂੰ ਸੈਰ ਸਪਾਟੇ ਦੇ ਨਵੇਂ ਆਯਾਮ ਦੇਣ ਦੇ ਉਦੇਸ਼ ਨਾਲ ਕਰਵਾਏ ਗਏ ਹੁਸ਼ਿਆਰਪੁਰ ਨੇਚਰ ਫੈਸਟ-2025 ਦਾ ਦਿਨ ਵਿਸ਼ੇਸ਼ ਰੋਮਾਂਚਕ ਰਿਹਾ। ਅੱਜ ਵਣ ਪਾਲ ਨਾਰਥ ਸਰਕਲ ਡਾ. ਸੰਜੀਵ ਤਿਵਾੜੀ ਨੇ ਲਾਜਵੰਤੀ ਸਪੋਰਟਸ ਸਟੇਡੀਅਮ ਤੋਂ ਕੂਕਾਨੇਟ ਅਤੇ ਦੇਹਰੀਆਂ ਲਈ ਆਫ-ਰੋਡਿੰਗ ਟੀਮ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ…
-

ਪੰਜਾਬ ਵਿੱਚ ਰਾਸ਼ਟਰੀ ਰੋਗ ਰੋਕਥਾਮ ਕੇਂਦਰ ਕੀਤਾ ਜਾਵੇਗਾ ਸਥਾਪਤ
ਚੰਡੀਗੜ੍ਹ, 24 ਫਰਵਰੀ: ਸੂਬੇ ਵਿੱਚ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਕਰਨ ਦੇ ਮੱਦੇਨਜ਼ਰ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਰਾਸ਼ਟਰੀ ਰੋਗ ਰੋਕਥਾਮ ਕੇਂਦਰ (ਐਨ.ਸੀ.ਡੀ.ਸੀ.), ਨਵੀਂ ਦਿੱਲੀ ਨਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਮਾਨਵਾਲਾ ਵਿਖੇ ਇੱਕ ਸੂਬਾਈ ਸ਼ਾਖਾ ਸਥਾਪਿਤ ਕਰਨ ਲਈ ਸਮਝੌਤਾ ਪੱਤਰ ਸਹੀਬੱਧ ਕੀਤਾ। ਇਹ ਸਮਝੌਤਾ ਪੱਤਰ ਸੋਮਵਾਰ ਨੂੰ ਪੰਜਾਬ…
-

ਸਿਹਤ ਵਿਭਾਗ ਵੱਲੋਂ ਗੈਰ ਸੰਚਾਰੀ ਰੋਗਾਂ ਦੀ ਜਾਂਚ ਲਈ 40 ਦਿਨਾਂ ਮੁਹਿੰਮ ਜਾਰੀ
ਮਾਨਸਾ, 24 ਫਰਵਰੀ:ਸਿਵਲ ਸਰਜਨ, ਡਾ. ਅਰਵਿੰਦਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਿੰਦਰ ਸਿੰਗਲਾ ਦੀ ਅਗਵਾਈ ਵਿਚ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਵੱਲੋਂ ਗੈਰ ਸੰਚਾਰੀ ਰੋਗਾਂ ਦੀ 40 ਦਿਨਾਂ ਮੁਹਿੰਮ 20 ਫਰਵਰੀ ਤੋਂ 31 ਮਾਰਚ ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪਿੰਡਾਂ ਵਿਚ ਆਸ਼ਾ ਵਰਕਰਾਂ ਵੱਲੋਂ ਘਰ ਘਰ ਜਾ ਕੇ ਉਚ…
-

ਐਸ.ਡੀ.ਐਮ ਪ੍ਰਮੋਦ ਸਿੰਗਲਾ ਵੱਲੋਂ ਤਹਿਸੀਲ ਕੰਪਲੈਕਸ, ਸੇਵਾ ਕੇਂਦਰਾਂ ਅਤੇ ਈ.ਓ ਦਫ਼ਤਰ ਦਾ ਅਚਨਚੇਤ ਦੌਰਾ
ਸੁਨਾਮ ਉਧਮ ਸਿੰਘ ਵਾਲਾ, 24 ਫਰਵਰੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਵਿੱਚ ਭ੍ਰਿਸ਼ਟਾਚਾਰ ਨੂੰ ਮੁਕੰਮਲ ਤੌਰ ਤੇ ਠੱਲ ਪਾਉਣ ਦੇ ਦਿੱਤੇ ਸਖਤ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਅੱਜ ਐਸ.ਡੀ.ਐਮ ਪ੍ਰਮੋਦ ਸਿੰਗਲਾ ਵੱਲੋਂ ਤਹਿਸੀਲ ਕੰਪਲੈਕਸ, ਸੇਵਾ ਕੇਂਦਰਾਂ ਅਤੇ ਈਓ ਦਫਤਰ ਦਾ ਅਚਨਚੇਤ ਦੌਰਾ ਕਰਕੇ ਉਥੇ ਕੰਮਕਾਰ ਕਰਵਾਉਣ ਲਈ ਪੁੱਜੇ ਹੋਏ ਲੋਕਾਂ…
-

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ
ਚੰਡੀਗੜ੍ਹ, 24 ਫਰਵਰੀ ਪੰਜਾਬ ਵਿਧਾਨ ਸਭਾ ਵਿੱਚ ਅੱਜ ਪਿਛਲੇ ਸਮੇਂ ਦੌਰਾਨ ਅਕਾਲ ਚਲਾਣ ਕਰਨ ਵਾਲੀਆਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨ੍ਹਾਂ ਵਿੱਚ ਰਾਜਨੀਤਿਕ ਆਗੂ, ਆਜ਼ਾਦੀ ਘੁਲਾਟੀਏ ਅਤੇ ਨਾਮਵਰ ਆਰਟਿਸਟ ਸ਼ਾਮਲ ਸਨ। 16ਵੀਂ ਵਿਧਾਨ ਸਭਾ ਦੇ 7ਵੇਂ ਸੈਸ਼ਨ ਦੀ ਪਹਿਲੀ ਬੈਠਕ ਮੌਕੇ ਸਦਨ ਨੇ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ (ਗੋਗੀ), ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ,…
-

ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੇਗੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ
ਸ੍ਰੀ ਅਨੰਦਪੁਰ ਸਾਹਿਬ 24 ਫਰਵਰੀ () ਕੀਰਤਪੁਰ ਸਾਹਿਬ ਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ 10 ਮਾਰਚ ਤੋ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਦੇਸ਼ਾ ਵਿਦੇਸਾਂ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਸੰਗਤਾ ਨਤਮਸਤਕ ਹੋਣ ਲਈ ਆਉਂਦੀਆਂ ਹਨ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ ਹੋਲੇ ਮੁਹੱਲੇ ਦੌਰਾਨ 24 ਘੰਟੇ ਸਾਫ ਪੀਣ ਵਾਲਾ ਪਾਣੀ ਅਤੇ ਸੈਨੀਟੇਸ਼ਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਡਿਪਟੀ…
-

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕੀਤੀ : ਵਿਧਾਇਕ ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 24 ਫਰਵਰੀ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰਗੜ੍ਹ ਦੇ ਸਾਲਾਨਾ ਸਮਾਗਮ ਮੌਕੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਅੰਦਰ ਸਕੂਲਾਂ ਦੀ ਕਾਇਆ-ਕਲਪ ਲਈ ਲਗਾਤਾਰ ਉਪਰਾਲੇ ਕਰਦਿਆਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵੱਡੇ ਪੱਧਰ ’ਤੇ ਮਜ਼ਬੂਤ ਕੀਤਾ ਹੈ। ਸਾਲਾਨਾ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ…
-

ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਹਾਈ ਸਕੂਲ ਬਾਸਰਪੁਰਾ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ
ਬਟਾਲਾ, 24 ਫਰਵਰੀ ( ) ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਹਾਈ ਸਕੂਲ ਬਾਸਰਪੁਰਾ ਵਿਖੇ ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਨਾ ਕਰਨ ਸਬੰਧੀ, ਨਵੇਂ ਕਾਨੂੰਨ ਸਬੰਧੀ, ਸੜਕ ਸੁਰੱਖਿਆ ਅਤੇ ਹੈਲਪ ਲਾਈਨ ਨੰਬਰ 112 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸ੍ਰੀਮਤੀ…
-

ਟਰੈਕਟਰ ਅਤੇ ਬੱਸ ਦੇ ਹਾਦਸੇ ਵਿੱਚ ਮਾਰੇ ਗਏ ਕਿਸਾਨ ਨੂੰ ਆਰਥਿਕ ਸਹਾਇਤਾ ਦਵੇਗੀ ਸਰਕਾਰ ਧਾਲੀਵਾਲ
ਅਜਨਾਲਾ 23 ਫਰਵਰੀ ਬੀਤੇ ਕੱਲ੍ਹ ਅਜਨਾਲਾ ਸੱਕੀ ਨਾਲਾ ਪੁੱਲ ‘ਤੇ ਟਰੈਕਟਰ ਟਰਾਲੀ ਅਤੇ ਬੱਸ ਵਿਚਾਲੇ ਹੋਈ ਦੁਰਘਟਨਾਂ ‘ਚ ਮਾਰੇ ਗਏ 42 ਸਾਲਾ ਕਿਸਾਨ ਬਲਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕੈਬਨਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਪਰਿਵਾਰ ਦੀ ਆਰਥਿਕ ਸਹਾਇਤਾ ਕਰੇਗੀ ਉਹਨਾਂ ਕਿਹਾ ਕਿ ਬੀਤੀ…
-

ਖੇਡਾਂ ਵਿੱਚ ਡੀ ਏ ਵੀ ਦਾ ਵਡਮੁੱਲਾ ਯੋਗਦਾਨ : ਹਰਭਜਨ ਸਿੰਘ
ਅੰਮਿਤਸਰ 23 ਫਰਵਰੀ। ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵਚਬੱਧ ਹੈ ਅਤੇ ਓਲੰਪਿਕ ਵਿਚ ਜੇਤੂ ਖਿਡਾਰੀਆਂ ਨੂੰ ਨਕਦ ਇਨਾਮ ਰਾਸ਼ੀ ਤੋਂ ਇਲਾਵਾ ਉੱਚ ਪੱਧਰੀ ਸਰਕਾਰੀ ਨੌਕਰੀਆਂ ਵੀ ਮੁਹਈਆ ਕਰਵਾ ਰਹੀ ਹੈ। ਇਨਾ ਸਬਦਾ ਦਾ ਪ੍ਰਗਟਾਵਾ ਸਰਦਾਰ ਹਰਭਜਨ ਸਿੰਘ ਈਟੀਓ ਨੇ ਅੱਜ ਡੀ.ਏ.ਵੀ. ਕਾਲਜ ਅੰਮ੍ਰਿਤਸਰ ਵਿੱਚ 68 ਵਾਂ ਸਲਾਨਾ ਖੇਡ ਸਮਾਗਮ ਦੋਰਾਨ ਖਿਡਾਰੀਆ ਨੂੰ ਇਨਾਮ ਵੰਡਣ ਸਮੇਂ ਕੀਤਾ। ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ , ਨੇ ਡੀਏਵੀ ਕਾਲਜ ਅੰਮ੍ਰਿਤਸਰ ਵਿੱਚ ਪੜ੍ਹਨ ਦੌਰਾਨ ਬਿਤਾਏ ਸਮਿਆਂ ਨੂੰ ਯਾਦ ਕਰਦਿਆਂ ਕਾਲਜ ਪ੍ਰਤੀ ਸ਼ਰਧਾ ਅਤੇ ਵਿਦਿਆਰਥੀ ਜੀਵਨ ਦੇ ਸਫਰ ਨੂੰ ਸਭ ਨਾਲ ਸਾਂਝਾ ਕਰਦਿਆਂ ਮਿਹਨਤੀ ਅਧਿਆਪਕਾਂ ਨੂੰ ਯਾਦ ਕੀਤਾ ਜਿਨਾਂ ਦੀ ਬਦੌਲਤ ਉਹ ਕਿਸੇ ਮੁਕਾਮ ਤੇ ਪਹੁੰਚ ਸਕੇ, ਉਹਨਾਂ ਕਾਲਜ ਵਿੱਚ ਸੋਲਰ ਸਿਸਟਮ ਲਗਾਉਣ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਲਈ 5 ਲੱਖ ਦੀ ਗ੍ਰਾਂਟ ਦਾ ਐਲਾਨ ਕੀਤਾ। | ਪ੍ਰੋਗਰਾਮ ਦੀ ਸ਼ੁਰੂਆਤ ਐਨ.ਸੀ.ਸੀ ਐਨ.ਐਸ.ਐਸ ਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਮਾਰਚ ਪਾਸ ਨਾਲ ਕੀਤੀ ਗਈ। ਦਲਬੀਰ ਸਿੰਘ ਕਥੂਰੀਆ ਕੈਨੇਡਾ ਵੀ ਇਸ ਸਮੇਂ ਉਚੇਚੇ ਤੌਰ ਤੇ ਹਾਜ਼ਰ ਹੋਏ। ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਆਏ ਹੋਏ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ,ਬੀ.ਬੀ. ਯਾਦਵ ਜੀ ਨੇ ਮਹਿਮਾਨਾਂ ਦੇ ਬੈਚ ਲਗਾਏ I ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਆਏ ਹੋਏ ਮਹਿਮਾਨ ਦੀ ਪ੍ਰਸ਼ੰਸਾ ਕਰਦਿਆਂ ਦੱਸਿਆ ਕਿ ਉਹਨਾਂ ਐਮ.ਏ ਪੋਲੀਟੀਕਲ ਸਾਇੰਸ ਡੀ.ਏ.ਵੀ. ਕਾਲਜ ਅੰਮ੍ਰਿਤਸਰ ਤੋਂ ਕੀਤੀ ਤੇ ਇਸ ਦੇ ਨਾਲ ਹੀ ਉਹਨਾਂ ਦੇ ਜੀਵਨ ਸੰਘਰਸ਼ ਮਿਹਨਤ ਘਾਲਣਾ ਦੇ ਨਾਲ ਨਾਲ ਪੀਐਚ.ਡੀ ਦੀ ਉੱਚ ਡਿਗਰੀ ਪ੍ਰਾਪਤ ਕਰਨ ਦੇ ਜੀਵਨ ਸੰਘਰਸ਼ ਤੇ ਮਿਹਨਤ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਤੇ ਨਾਲ ਹੀ ਉਹਨਾਂ ਦੁਆਰਾ ਕਾਲਜ ਵਿਜਿਟ ਦੌਰਾਨ ਲਾਇਬਰੇਰੀ ਦਾ ਦੌਰਾ ਕੀਤਾ ਗਿਆ, ਇਸ ਬਾਰੇ ਵੀ ਜਾਣਕਾਰੀ ਦਿੱਤੀ | ਉਹਨਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਗਾ ਕੀਤੀ ਬੀ.ਬੀ. ਯਾਦਵ ਪ੍ਰੈਜੀਡੈਂਟ ਸਪੋਰਟਸ ਬੋਰਡ ਨੇ ਸਲਾਨਾ ਖੇਡ ਸਪੋਰਟਸ ਰਿਪੋਰਟ ਪੇਸ਼ ਕੀਤੀ ਤੇ ਵਿਦਿਆਰਥੀਆਂ ਨੂੰ ਖੇਡਾਂ ਦੀ ਅਹਿਮੀਅਤ ਬਾਰੇ ਦੱਸਦੇ ਹੋਏ ਕਾਲਜ ਦੀਆਂ ਖੇਡਾਂ ਪ੍ਰਤੀ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਕਾਲਜ ਵਿੱਚ ਵੱਖ-ਵੱਖ ਖੇਡਾਂ ਜਿਵੇਂ 100 ਮੀਟਰ ਦੌੜਾਂ 400 ਮੀਟਰ ਹਜ਼ਾਰ ਮੀਟਰ ਰੱਸਾ ਖਿੱਚਣ ਦੇ ਮੁਕਾਬਲੇ ਤੇ ਹੋਰ ਕਈ ਖੇਡਾਂ ਕਰਵਾਈਆਂ ਗਈਆਂ ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਸ਼ਮੂਲੀਅਤ ਦਿਖਾਈ ਖੇਡਾਂ ਵਿਦਿਆਰਥੀ ਜੀਵਨ ਦਾ ਅਨਿੱਖੜ ਅੰਗ ਹਨ ਜਿਸ ਨਾਲ ਵਿਦਿਆਰਥੀਆਂ ਦਾ ਮਾਨਸਿਕ ਸਰੀਰਕ ਵਿਕਾਸ ਹੁੰਦਾ ਹੈ ਤੇ ਉਹਨਾਂ ਦਾ ਮਨੋਬਲ ਵਿੱਚ ਵਾਧਾ ਹੁੰਦਾ ਹੈ। ਡੀ.ਏ.ਵੀ. ਕਾਲਜ ਖੇਡਾਂ ਦੀ ਅਹਿਮੀਅਤ ਤੋਂ ਜਾਣੂ ਕਰਵਾਉਣ ਲਈ ਅਜਿਹੇ ਪ੍ਰੋਗਰਾਮ ਕਰਵਾਉਂਦਾ ਹੈ। ਇਸ ਸਮਾਰੋਹ ਵਿੱਚ 100 ਮੀਟਰ ਦੌੜ ਵਿੱਚ ਸੁਰਿੰਦਰ ਕੌਰ ਪਹਿਲੇ ਸਥਾਨ ‘ਤੇ ਦ੍ਰਿਤੀ ਦੂਜੇ ,ਪ੍ਰਗਤੀ ਭਾਟੀਆ ਤੀਸਰੇ ਸਥਾਨ ‘ਤੇ ਰਹੀ। ਰਿਲੇ ਰੇਸ ਵਿੱਚ ਸੰਜਨਾ ਰਜਵੰਤ ਕੋਮਲ ਸੁਰਿੰਦਰ ਪਹਿਲੇ ਸਥਾਨ ਤੇ ਅਮੀਸ਼ਾ ਪੱਟੀ ਪ੍ਰਗਤੀ ਜਸਮੀਤ ਅੰਜਲੀ ਦੂਜੇ ਸਥਾਨ ‘ਤੇ ਪੁਨੀਤ ਪਾਲ ਕੌਰ ਕਾਜਲ ਮਸਨਵੀ ਲਕਸ਼ਮੀ ਤੀਜੇ ਸਥਾਨ ‘ਤੇ ਰਹੀਆਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਮੈਡਲ ‘ਤੇ ਸਰਟੀਫ਼ਿਕੇਟ ਦਿੱਤੇ ਗਏ ਜਿਸ ਵਿੱਚ ਟਰੈਕ ਸੂਟ ,ਖੇਡਾਂ ਦਾ ਸਮਾਨ ਬੱਚਿਆਂ ਨੂੰ ਇਨਾਮ ਵਜੋਂ ਦਿੱਤਾ ਗਿਆ। ਇਹ ਖੇਡ ਸਮਾਰੋਹ ਯਾਦਗਾਰੀ ਹੋ ਨਿਬੜਿਆ ਇਸ ਸਮੇਂ ਕਾਲਜ ਦਾ ਸਮੂਹ ਟੀਚਿੰਗ ਨੌਨ ਟੀਚਿੰਗ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
-

ਹੁਸ਼ਿਆਰਪੁਰ ਨੇਚਰ ਫੈਸਟ-2025, ਕੁਦਰਤ ਦੇ ਕਰੀਬ ਪਹੁੰਚਣ ਦਾ ਅਨੋਖਾ ਸੰਗਮ
ਹੁਸ਼ਿਆਰਪੁਰ, 23 ਫਰਵਰੀ : ਸ਼ਨੀਵਾਰ ਸ਼ਾਮ ਨੂੰ ਸੈਲਾਨੀਆਂ ਨੇ ਜਿਥੇ ਸੋਲਿਸ ਠਰੋਲੀ ’ਚ ਨਾਈਟ ਕੈਂਪਿੰਗ ਦਾ ਆਨੰਦ ਮਾਣਿਆ, ਉਥੇ ਐਤਵਾਰ ਸਵੇਰੇ ਟਰੈਕਿੰਗ ਕਰਕੇ ਕੁਦਰਤ ਨੂੰ ਨੇੜਿਓਂ ਦੇਖਿਆ। ਐਤਵਾਰ ਨੂੰ ਲੋਕਾਂ ਨੇ ਸਾਈਕਲੋਥਾਨ, ਕਿਡਸ ਕਾਰਨੀਵਾਲ, ਸਭਿਆਚਾਰਕ ਪ੍ਰੋਗਰਾਮਾਂ ਅਤੇ ਭਾਰਤ-ਪਾਕਿ ਕ੍ਰਿਕਟ ਮੈਚ ਦੀ ਲਾਈਵ ਸਕਰੀਨਿੰਗ ਦਾ ਖੂਬ ਆਨੰਦ ਮਾਣਿਆ। ਸ਼ਨੀਵਾਰ ਦੀ ਸ਼ਾਮ ਹੁਸ਼ਿਆਰਪੁਰ ਦੇ ਨੇਚਰ ਫੈਸਟ-2025…
-

ਨਿਰੰਕਾਰੀ ਮਿਸ਼ਨ ਦੇ ‘ ਪ੍ਰੋਜੈਕਟ ਅੰਮ੍ਰਿਤ ‘ ਦਾ ਤੀਜਾ ਪੜਾਅ
ਅੰਮ੍ਰਿਤਸਰ , 23 ਫਰਵਰੀ , 2025: –ਸੰਤ ਨਿਰੰਕਾਰੀ ਮਿਸ਼ਨ ਦੀ ਸੇਵਾ ਅਤੇ ਮਨੁੱਖੀ ਭਲਾਈ ਦੀ ਭਾਵਨਾ ਨੂੰ ਸਾਕਾਰ ਕਰਨ ਲਈ, ‘ ਪ੍ਰੋਜੈਕਟ ਅੰਮ੍ਰਿਤ ‘ ਅਧੀਨ ‘ ਸਾਫ਼ ਪਾਣੀ , ਸਾਫ਼ ਮਨ ‘ ਪ੍ਰੋਜੈਕਟ ਦੇ ਤੀਜੇ ਪੜਾਅ ਵਿਚ ਸ਼ਹਿਰ ਚ ਮੌਜੂਦ ਚਾਟੀਵਿੰਡ ਨਹਿਰ, ਤਾਰਾਂ ਵਾਲਾ ਪੁੱਲ, ਵੱਲਾ ਨਹਿਰ ਆਦਿ ਸਥਾਨਾਂ ਦੇ ਜਲ ਸਰੋਤਾਂ ਦੀ ਸਫ਼ਾਈ ਵਿਚ…
-

ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ
ਸ੍ਰੀ ਮੁਕਤਸਰ ਸਾਹਿਬ, 22 ਫਰਵਰੀ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ ਨੂੰ ਨਗਰ ਕੌਂਸਲ ਮਲੋਟ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਕਲਰਕ ਸੁਰੇਸ਼ ਕੁਮਾਰ ਨੂੰ ਇਕ ਗਰੀਬ ਵਿਧਵਾ ਕੋਲੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ…
-

ਐਨ.ਆਰ.ਆਈ. ਪੰਜਾਬੀਆਂ ਨੇ ਐਨ.ਆਰ.ਆਈ. ਮਿਲਣੀਆਂ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ
ਚੰਡੀਗੜ੍ਹ 23 ਫਰਵਰੀ 2025: ਰਾਜ ਸਰਕਾਰ ਨੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਔਨਲਾਈਨ ਐਨ.ਆਰ.ਆਈ. ਮਿਲਣੀਆਂ ਪ੍ਰੋਗਰਾਮ ਸ਼ੁਰੂ ਕੀਤੇ ਹਨ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਇਹ ਐਨ.ਆਰ.ਆਈ. ਮਿਲਣੀਆਂ ਮਹੀਨਾਵਾਰ ਆਧਾਰ ‘ਤੇ ਕੀਤੀਆਂ ਜਾ ਰਹੀਆਂ ਹਨ। ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਨੇ ਨਿੱਜੀ ਤੌਰ ‘ਤੇ ਔਨਲਾਈਨ ਵੀਡੀਓ ਕਾਨਫਰੰਸਿੰਗ ਰਾਹੀਂ ਐਨ.ਆਰ.ਆਈ.…
-

ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ‘ਚ ਅਤਿ-ਆਧੁਨਿਕ ਸਪੋਰਟਸ ਕੰਪਲੈਕਸ ਦਾ ਉਦਘਾਟਨ
ਪਟਿਆਲਾ, 23 ਫਰਵਰੀ:ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਵਿਖੇ ਇੱਕ ਆਧੁਨਿਕ, ਹਾਈ-ਟੈਕ ਸਪੋਰਟਸ ਕੰਪਲੈਕਸ ਦਾ ਉਦਘਾਟਨ ਕੀਤਾ। ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਇਸ ਸਹੂਲਤ ਵਿੱਚ ਦੋ ਅਤਿ-ਆਧੁਨਿਕ ਬੈਡਮਿੰਟਨ ਕੋਰਟ, ਟੇਬਲ ਟੈਨਿਸ ਸਹੂਲਤਾਂ ਅਤੇ ਇੱਕ ਅਤਿ-ਆਧੁਨਿਕ ਜਿਮ ਹਨ, ਜੋ ਮੈਡੀਕਲ ਕਾਲਜ ਦੇ ਵਿਦਿਆਰਥੀਆਂ…
-

ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਯਤਨਾਂ ਨਾਲ, ਸਵਾਂ ਨਦੀ ‘ਤੇ ਐਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਜਾਰੀ ਹੋਣ ਨਾਲ ਇਲਾਕੇ ਵਿਚ ਖੁਸ਼ੀ ਦੀ ਲਹਿਰ
ਨੰਗਲ 23 ਫਰਵਰੀ () ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਨੇ ਸਵਾਂ ਨਦੀ ਉੱਤੇ ਐਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ ਕਰਕੇ ਇਲਾਕੇ ਦੇ 100 ਤੋ ਵੱਧ ਪਿੰਡਾਂ ਦੇ ਲੋਕਾਂ ਤੇ ਅੰਤਰਰਾਜੀ ਰਾਹਗੀਰਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਇਹ ਪੁੱਲ ਪੰਜਾਬ ਤੇ ਹਿਮਾਚਲ ਪ੍ਰਦੇਸ਼…
-

ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ, 23 ਫਰਵਰੀ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ ਨੂੰ ਨਗਰ ਕੌਂਸਲ ਮਲੋਟ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਕਲਰਕ ਸੁਰੇਸ਼ ਕੁਮਾਰ ਨੂੰ ਇਕ ਗਰੀਬ ਵਿਧਵਾ ਕੋਲੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ…