Tag: Punjab Headlines
-

ਪੰਜਾਬ ਸਰਕਾਰ ਵੱਲੋਂ ਨਕਲ ਰੋਕਣ ਲਈ ਪੁਖ਼ਤਾ ਬੰਦੋਬਸਤ; 278 ਉੱਡਣ ਦਸਤੇ ਰੱਖਣਗੇ ਬਾਜ਼ ਅੱਖ
ਚੰਡੀਗੜ੍ਹ, 23 ਫਰਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਵਿੱਚ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਨਕਲ ਨੂੰ ਪੂਰੀ ਤਰ੍ਹਾਂ ਰੋਕਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ 278 ਉੱਡਣ ਦਸਤੇ ਬਣਾਏ ਗਏ ਹਨ ਅਤੇ ਹਰੇਕ ਟੀਮ ਵਿੱਚ ਤਿੰਨ ਮੈਂਬਰ ਹੋਣਗੇ। ਬੋਰਡ ਪ੍ਰੀਖਿਆਵਾਂ ਨਿਰਪੱਖ…
-

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਾਰਡ ਨੰਬਰ 4 ‘ਚ 46 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀ 1.5 ਕਿੱਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ
ਪਟਿਆਲਾ, 23 ਫਰਵਰੀ:ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਹਲਕੇ ਦੀ ਵਾਰਡ ਨੰਬਰ 4 ਦੇ ਮਨਜੀਤ ਨਗਰ ਵਿਖੇ 46 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ 1.5 ਕਿੱਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਮੇਅਰ…
-

ਜਿਲਾ ਪੁਲਿਸ ਨੇ ਨਸ਼ਿਆਂ ਦੇ ਕਾਰੋਬਾਰੀ ਨੂੰ ਕੀਤਾ ਕਾਬੂ
ਫ਼ਤਹਿਗੜ੍ਹ ਸਾਹਿਬ, 23 ਫਰਵਰੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਵ ਨਾਲ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਬਡਾਲੀ ਆਲਾ ਸਿੰਘ ਪੁਲਿਸ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਇਹ ਜਾਣਕਾਰੀ ਐਸ.ਪੀ (ਜਾਂਚ) ਸ੍ਰੀ ਰਾਕੇਸ਼…
-

ਈਟ ਰਾਈਟ ਇੰਡੀਆ ਸਾਈਕਲਥੋਨ ਦਾ ਕੀਤਾ ਗਿਆ ਆਯੋਜਨ
ਫ਼ਰੀਦਕੋਟ 23 ਫਰਵਰੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਤੇ ਫ਼ਰੀਦਕੋਟ ਸਾਈਕਲਿੰਗ ਗਰੁੱਪ ਵੱਲੋਂ ਕਰਵਾਏ ਗਏ ਈਟ ਰਾਈਟ ਇੰਡੀਆ ਸਾਈਕਲਥੋਨ ਨੂੰ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਉਨ੍ਹਾਂ ਆਪ ਵੀ ਇਸ ਸਾਈਕਲਥੋਨ ਵਿੱਚ ਭਾਗ ਲਿਆ। ਉਨ੍ਹਾਂ ਕਿਹਾ ਕਿ ਜੇਕਰ ਸਾਡਾ ਸਰੀਰ ਤੰਦਰੁਸਤ…
-

ਸਰਕਾਰੀ ਸਕੂਲਾਂ ਦੀਆਂ 20000 ਵਰਦੀਆਂ ਤਿਆਰ ਕਰਨਗੀਆਂ ਜ਼ਿਲ੍ਹੇ ਦੇ ਸਵੈ ਸਹਾਇਤਾ ਗਰੁੱਪਾਂ ਦੀਆਂ ਔਰਤਾਂ
ਮਾਲੇਰਕੋਟਲਾ 23 ਫਰਵਰੀ : ਪਹਿਲੇ ਸਾਲ ਦੀ ਅਪਾਰ ਸਫ਼ਲਤਾ ਤੋਂ ਬਾਅਦ ਜ਼ਿਲ੍ਹੇ ਵਿੱਚ ‘ ਪਹਿਲ ‘ ਪ੍ਰੋਜੈਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ। ਇਸ ਪ੍ਰੋਜੈਕਟ ਤਹਿਤ 20,000 ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਰਦੀਆਂ ਨੂੰ ਤਿਆਰ ਕਰਨ ਦਾ ਕੰਮ ਸਵੈ ਸਹਾਇਤਾ ਗਰੁੱਪਾਂ ਨੂੰ ਸੌਂਪਿਆ ਗਿਆ ਹੈ । ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਨਵਦੀਪ ਕੌਰ ਨੇ ਬਲਾਕ ਮਲੇਰਕੋਟਲਾ ਦੇ ਪਿੰਡ ਸੰਦੋੜ ਵਿਖੇ ਪੰਜਾਬ ਰਾਜ ਦਿਹਾਤੀ ਆਜਿਵਕਾ ਮਿਸ਼ਨ ਤਹਿਤ ਸਵੈ ਸਹਾਇਤਾ ਸਮੂਹ ਵੱਲੋਂ ਤਿਆਰ ਕੀਤੀਆਂ ਜਾ ਰਹੀਆਂ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਰਦੀਆਂ ਦਾ ਜਾਇਜਾ ਲੈਣ ਮੌਕੇ ਕੀਤਾ । ਉਹਨਾਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਜਿਲ੍ਹੇ ਵਿੱਚ ‘ ਪਹਿਲ ‘ ਪ੍ਰੋਜੈਕਟ 2024 ਵਿੱਚ ਲਾਗੂ ਕੀਤਾ ਗਿਆ ਸੀ।ਜਿਸ ਦੇ ਅੰਤਰਗਤ ਬਲਾਕ ਅਮ੍ਰਿਤ ਸੀ.ਐਲ.ਐਫ. ਅਮਰਗੜ ਪਿੰਡ ਬਾਗੜੀਆਂ ਵਿਖੇ ‘ ਪਹਿਲ ‘ ਪ੍ਰੋਜੈਕਟ ਸੈਂਟਰ ਸਥਾਪਿਤ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਅਤੇ ਪ੍ਰੀ ਪ੍ਰਾਇਮਰੀ ਸਕੂਲਾਂ ਦੀਆਂ ਲਗਭਗ 10,000 ਵਰਦੀਆਂ ਦਾ ਆਰਡਰ ‘ ਪਹਿਲ ‘ ਪ੍ਰੋਜੈਕਟ ਤਹਿਤ ਤਿਆਰ ਕਰਨ ਲਈ ਮਿਲਿਆ ਸੀ ਜੋ ਕਿ ਸੰਗਰੂਰ ਵਲੋਂ ਤਿਆਰ ਕਰਵਾ ਕੇ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਿੱਚ ਭੇਜੀਆਂ ਗਈਆਂ ਸਨ । ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਇਸ ਵਾਰ ਪੰਜਾਬ ਸਰਕਾਰ ਵੱਲੋਂ ਜਿਲ੍ਹੇ ਨੂੰ 20,000 ਸਕੂਲੀ ਵਰਦੀਆਂ ਦਾ ਟੀਚਾ ਦਿੱਤਾ ਗਿਆ ਹੈ। ਜਿਸ ਸਬੰਧੀ 240 ਸਕੂਲਾਂ ਤੋਂ ਆਰਡਰ ਸਿੱਖਿਆ ਵਿਭਾਗ ਪਾਸੋਂ ਪ੍ਰਾਪਤ ਹੋਇਆ ਹੈ। ਜਿਸ ਨਾਲ ਸੈਲਫ ਹੈਲਪ ਗਰੁੱਪਾਂ ਦੀਆਂ ਲਗਭਗ 150 ਔਰਤਾਂ ਨੂੰ ਰੁਜਗਾਰ ਮਿਲੇਗਾ ਅਤੇ ਪ੍ਰਤੀ ਵਰਦੀ 60 ਰੁਪਏ ਸਿਲਾਈ ਦਿੱਤੀ ਜਾਵੇਗੀ ।
-

ਧਰਤੀ ਹੇਠਲੇ ਪਾਣੀ ਨੂੰ ਗੰਧਲਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ-ਵਾਤਾਵਰਨ ਇੰਜਨੀਅਰ
ਮੰਡੀ ਗੋਬਿੰਦਗੜ੍ਹ, 23 ਫਰਵਰੀ ਧਰਤੀ ਹੇਠਲਾ ਪਾਣੀ ਕੁਦਰਤ ਦਾ ਅਨਮੋਲ ਖਜਾਨਾ ਹੈ ਜਿਸ ਦੀ ਸੰਭਾਲ ਕਰਨੀ ਸਾਡੀ ਸਾਰਿਆਂ ਦੀ ਨੈਤਿਕ ਜਿੰਮੇਵਾਰੀ ਹੈ ਅਤੇ ਕੁਦਰਤ ਦੀ ਇਸ ਅਨਮੋਲ ਦਾਤ ਨੂੰ ਗੰਧਲਾ ਕਰਨ ਵਾਲਿਆਂ ਵਿਰੁੱਧ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਾਤਾਵਰਣ ਇੰਜਨੀਅਰ ਕਮਲ ਸਿੰਗਲਾ ਨੇ ਦਿੱਤੀ। ਉਹਨਾਂ…
-

ਸਮੱਗਰ ਸਿੱਖਿਆ ਅਭਿਆਨ ਤਹਿਤ ਆਯੋਜਿਤ ਬਲਾਕ ਪੱਧਰੀ ਆਂਗਣਵਾੜੀ ਵਰਕਰਾਂ ਦੀ ਤਿੰਨ ਰੋਜਾ ਟ੍ਰੇਨਿੰਗ ਦਾ ਸਫ਼ਲਤਾ ਪੂਰਵਕ ਸਮਾਪੰਨ
ਮਾਲੇਰਕੋਟਲਾ 23 ਫਰਵਰੀ : ਸਮੱਗਰ ਸਿੱਖਿਆ ਅਭਿਆਨ ਵੱਲੋਂ ਚਲਾਏ ਜਾ ਰਹੇ ਆਈ. ਈ. ਡੀ./ ਆਈ. ਈ. ਡੀ. ਐਸ. ਐਸ ਕੰਪੋਨੈਟ ਤਹਿਤ ਆਯੋਜਿਤ ਬਲਾਕ ਪੱਧਰੀ ਆਂਗਣਵਾੜੀ ਵਰਕਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਸਫ਼ਲਤਾ ਪੂਰਵਕ ਸਮਾਪਤ ਹੋਈ। ਇਸ ਟ੍ਰੇਨਿੰਗ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਬਾਲ ਵਿਕਾਸ, ਪੋਸ਼ਣ, ਸਿਹਤ, ਅਤੇ ਸਿੱਖਿਆ ਨਾਲ ਸੰਬੰਧਿਤ ਵਿਭਿੰਨ ਮਹੱਤਵਪੂਰਨ ਵਿਸ਼ਿਆਂ ‘ਤੇ ਜ਼ਰੂਰੀ ਜਾਣਕਾਰੀ ਪ੍ਰਦਾਨ ਕੀਤੀ ਗਈ। ਟ੍ਰੇਨਿੰਗ ਦੇ ਆਖਰੀ ਦਿਨ, ਆਂਗਣਵਾੜੀ ਵਰਕਰਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕਰਦੇ ਹੋਏ ਡੀ. ਐਸ. ਈ. ਮੁਹੰਮਦ ਰਿਜ਼ਵਾਨ ਅਤੇ ਡੀ. ਐਸ. ਈ. ਟੀ. ਜਸਵੀਰ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਮੇਹਨਤ ਅਤੇ ਸੰਕਲਪ ਲੋੜਵੰਦ ਬੱਚਿਆਂ ਦੇ ਭਵਿੱਖ ਨੂੰ ਸੁਧਾਰਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ । ਉਨ੍ਹਾਂ ਦਿਵਿਆਂਗ ਬੱਚਿਆਂ ਨੂੰ ਸਰਕਾਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ,ਯੂ. ਡੀ. ਆਈ. ਡੀ. ਕਾਰਡ ਬਣਾਉਣ ਆਦਿ ਸਬੰਧੀ ਜਾਣਕਾਰੀ ਸਾਂਝੀ ਕੀਤੀ । ਇਸ ਮੌਕੇ ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਕਿਸੇ ਮਜਬੂਰੀ ਕਾਰਨ ਜਾਂ ਅਪੰਗਤਾ ਕਾਰਨ ਸਕੂਲਾਂ ਵਿਚ ਦਾਖਲ ਨਹੀਂ ਹੋ ਸਕੇ ਜਾਂ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਨਹੀਂ ਕਰਵਾ ਸਕੇ । ਉਹਨਾਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਲਈ ਅਤੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਕਰਵਾਉਣ ਲਈ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ‘ਤੇ ਵਰਕਰਾਂ ਨੇ ਵੀ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਕਿਹਾ ਕਿ ਇਹ ਟ੍ਰੇਨਿੰਗ ਉਨ੍ਹਾਂ ਲਈ ਬਹੁਤ ਹੀ ਲਾਭਦਾਇਕ ਸਾਬਿਤ ਹੋਈ ਹੈ। ਉਨ੍ਹਾਂ ਨੇ ਪ੍ਰਾਪਤ ਕੀਤੇ ਗਿਆਨ ਨੂੰ ਆਪਣੀ ਦੈਨਿਕ ਕਾਰਜਵਾਹੀ ਵਿੱਚ ਲਾਗੂ ਕਰਨ ਦਾ ਵੀ ਆਸ਼ਵਾਸਨ ਦਿੱਤਾ। ਇਸ ਮੌਕੇ ਬਾਲ ਸੁਰੱਖਿਆ ਅਫ਼ਸਰ ਮੁਬੀਨ ਕੁਰੈਸੀ ਨੇ ਬੱਚਿਆ ਦੇ ਮੌਲਿਕ ਅਧਿਕਾਰਾਂ ,ਪੋਕਸੋ ਐਕਟ,ਬਾਲ ਮਜਦੂਰੀ ਅਤੇ ਸਰਕਾਰ ਵਲੋਂ ਬੱਚਿਆ ਦੀ…
-

ਡੱਬਵਾਲਾ ਕਲਾ ਵਿਖੇ ਲੋਕਾਂ ਨੂੰ ਨਸ਼ੇ ਪ੍ਰਤੀ ਕੀਤਾ ਜਾਗਰੂਕ
ਫਾਜ਼ਿਲਕਾ 23 ਫਰਵਰੀ 2025… ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵਲੋ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਜਿਸ ਵਿਚ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡੱਬਵਾਲਾ ਕਲਾ ਦੇ ਓਟ ਸੈਂਟਰ ਦੇ ਇੰਚਾਰਜ ਡਾ. ਦੁਸ਼ਯੰਤ ਯਾਦਵ…
-

ਸਰਸ ਮੇਲੇ ਦਾ ਨੌਵਾਂ ਦਿਨ ਰਿਹਾ ਬਜ਼ੁਰਗਾਂ ਦੇ ਨਾਮ
ਪਟਿਆਲਾ, 22 ਫਰਵਰੀ: ਸ਼ੀਸ਼ ਮਹਿਲ ਪਟਿਆਲਾ ਦੇ ਵਿਹੜੇ ਸਰਸ ਮੇਲੇ ਵਿੱਚ ਹਰ ਰੰਗ ਦੇਖਣ ਨੂੰ ਮਿਲ ਰਿਹਾ। ਸਭਿਆਚਾਰਕ ਪ੍ਰੋਗਰਾਮ ਦੇ ਮੇਜ਼ਬਾਨ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਅੱਜ ਮੇਲੇ ਵਿੱਚ ਬਾਬੇ ਭੰਗੜਾ ਪਾਉਂਦੇ ਸਿਰਲੇਖ ਹੇਠ ਸੀਨੀਅਰ ਸਿਟੀਜ਼ਨ ਦਾ ਫ਼ੈਸ਼ਨ ਸ਼ੋਅ ਕਰਵਾਇਆ ਗਿਆ ਜਿਸ ਵਿਚ ਪੰਜਾਹ ਸਾਲ ਤੋਂ ਅੱਸੀ ਸਾਲ ਤੱਕ ਦੇ ਬਜ਼ੁਰਗਾਂ ਨੇ ਕਪਲ…
-

ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ
ਚੰਡੀਗੜ੍ਹ, 22 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਫਸਲੀ ਵਿਭਿੰਨਤਾ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਮਹੱਤਵਪੂਰਨ ਤਰੱਕੀ ਕਰ ਰਹੀ ਹੈ। ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਪਹਿਲ ਨਾ ਕੇਵਲ ਖੇਤੀ ਉਤਪਾਦਕਤਾ ਨੂੰ ਵਧਾ ਰਹੀ ਹੈ ਸਗੋਂ ਕਿਸਾਨਾਂ ਨੂੰ ਬਿਹਤਰ ਵਿੱਤੀ ਲਾਭ ਵੀ ਪ੍ਰਦਾਨ ਕਰ ਰਹੀ ਹੈ। ਮਾਨਸਾ…
-

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ
ਭਵਾਨੀਗੜ੍ਹ, 22 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ ਹੈ ਅਤੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਕਦੇ ਵੀ ਹਕੀਕਤ ਵਿੱਚ ਨਹੀਂ ਬਦਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰਨ…
-

ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ
ਭਵਾਨੀਗੜ੍ਹ, 22 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਅੱਜ ਦੇਸ਼ ਲਈ ਉਸ ਦੀ ਕੁਰਬਾਨੀ ਦੇ ਸਤਿਕਾਰ ਵਜੋਂ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਕਿਹਾ ਕਿ ਕਾਂਸਟੇਬਲ…
-

10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲਾ: ਪੰਜਾਬ ਪੁਲਿਸ ਵੱਲੋਂ ਦੋਸ਼ੀ ਹਰਮਨਦੀਪ ਦੇ ਬਿਆਨ ਦੇ ਆਧਾਰ ‘ਤੇ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਕੁੱਲ ਬਰਾਮਦੀ 15 ਕਿਲੋਗ੍ਰਾਮ ਤੱਕ ਪਹੁੰਚੀ
ਚੰਡੀਗੜ੍ਹ/ਅੰਮ੍ਰਿਤਸਰ, 22 ਫਰਵਰੀ: ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਸਬੰਧੀ ਚੱਲ ਰਹੀ ਜਾਂਚ ਦੌਰਾਨ ਇੱਕ ਹੋਰ ਮਹੱਤਵਪੂਰਨ ਸਫਲਤਾ ‘ਚ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋਸ਼ੀ ਹਰਮਨਦੀਪ ਸਿੰਘ ਵੱਲੋਂ ਦਿੱਤੇ ਗਏ ਬਿਆਨ ਦੇ ਅਧਾਰ ‘ਤੇ ਪਿੰਡ ਬੋਪਾਰਾਏ ਬਾਜ ਸਿੰਘ ਵਿੱਚ ਨਹਿਰ ਦੇ ਨੇੜੇ ਛੁਪਾਈ ਗਈ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ, ਜਿਸ ਨਾਲ ਕੁੱਲ…
-

ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ
ਨੰਗਲ 22 ਫਰਵਰੀ () ਗ਼ੈਰਕਾਨੂੰਨੀ ਖਣਨ ਵਿਰੁੱਧ ਵੱਡੀ ਅਤੇ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਅੱਜ ਇਥੇ ਰੂਪਨਗਰ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਦੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਤਿੰਨ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਹ ਕਾਰਵਾਈ ਗ਼ੈਰਕਾਨੂੰਨੀ ਖਣਨ ਵਿਰੁੱਧ ਮੁੱਖ ਮੰਤਰੀ ਭਗਵੰਤ…
-

ਇੱਕ ਸਾਲ ਵਿੱਚ 90,000 ਤੋਂ ਵੱਧ ਸਕੂਲੀ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ
ਚੰਡੀਗੜ੍ਹ, 22 ਫਰਵਰੀ: ਸੂਬੇ ਦੇ ਜੰਗਲੀ ਜੀਵਾਂ ਬਾਰੇ ਜਾਣਨ ਦੀ ਵਿਦਿਆਰਥੀਆਂ ਦੀ ਤੀਬਰ ਇੱਛਾ ਅਤੇ ਵਧਦੀ ਦਿਲਚਸਪੀ ਨੂੰ ਦੇਖਦਿਆਂ ਸਟੂਡੈਂਟ ਜ਼ੂ ਕਲੱਬ ਅਧੀਨ ਛੱਤਬੀੜ ਚਿੜੀਆਘਰ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਹੈਰਾਨੀਜਨਕ ਵਾਧਾ ਦੇਖਣ ਨੂੰ ਮਿਲਿਆ ਹੈ। ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…
-

ਸਰਕਾਰੀ ਹਾਈ ਸਕੂਲ ਫਤਿਹਪੁਰ ਭਗਵਾਨ ਵਿਖੇ ਕਰਵਾਇਆ ਸਕੂਲ ਸੇਫ਼ਟੀ ਪ੍ਰੋਗਰਾਮ
ਜਲੰਧਰ, 22 ਫਰਵਰੀ : ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਸਰਕਾਰੀ ਹਾਈ ਸਕੂਲ ਫਤਿਹਪੁਰ ਭਗਵਾਨ ਬਲਾਕ ਲੋਹੀਆਂ ਖਾਸ ਵਿਖੇ ਸਕੂਲ ਸੇਫ਼ਟੀ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਭੂਚਾਲ, ਅੱਗ ਲੱਗਣ ਆਦਿ ਵਰਗੇ ਹੰਗਾਮੀ ਹਾਲਾਤ ਵਿੱਚ ਆਪਣਾ ਬਚਾਅ ਅਤੇ ਦੂਜਿਆਂ ਦੀ ਸਹਾਇਤਾ ਕਰਨ ਸਬੰਧੀ ਸਿਖ਼ਲਾਈ ਦਿੱਤੀ ਗਈ। ਸਕੂਲ ਸੇਫ਼ਟੀ ਪ੍ਰੋਗਰਾਮ ਦੀ 9 ਮੈਂਬਰੀ ਟੀਮ ਵੱਲੋਂ ਵੱਖ-ਵੱਖ ਗਤੀਵਿਧੀਆਂ…
-

ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ
ਚੰਡੀਗੜ੍ਹ, 22 ਫਰਵਰੀ: ਗ਼ੈਰਕਾਨੂੰਨੀ ਖਣਨ ਵਿਰੁੱਧ ਵੱਡੀ ਅਤੇ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਅੱਜ ਇਥੇ ਰੂਪਨਗਰ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਦੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਤਿੰਨ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਹ ਕਾਰਵਾਈ ਗ਼ੈਰਕਾਨੂੰਨੀ ਖਣਨ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ…
-

ਲੋਕਾਂ ਨੂੰ ਸੀਵਰੇਜ ਦੀ ਸਮੱਸਿਆ ਤੋਂ ਰਾਹਤ ਦਿੱਤੀ ਜਾ ਰਹੀ ਹੈ: ਵਿਧਾਇਕ ਡਾ.ਅਜੈ ਗੁਪਤਾ
ਅੰਮ੍ਰਿਤਸਰ, 22 ਫਰਵਰੀ 2025: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਵੱਖ-ਵੱਖ ਖੇਤਰਾਂ ਵਿੱਚ ਸੀਵਰੇਜ ਸਿਸਟਮ ਵਿਛਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਅੱਜ ਉਨ੍ਹਾਂ ਨੇ ਗਲੀ ਗੁੱਜਾਰਾ ਲੋਹਗੜ੍ਹ, ਗਲੀ ਰਾਧਾ ਵੱਲਭ, ਸੁਰਮੇਨਸ਼ਾਹ ਕਟੜਾ ਦੂਲੋ, ਗਲੀਸ਼ੇਖਾ ਵਾਲੀ ਸ਼ਕਤੀ ਨਗਰ, ਸ਼ਾਸਤਰੀ ਮਾਰਕੀਟ ਅਤੇ ਸ੍ਰੀ ਦਰਬਾਰ ਸਾਹਿਬ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਸੀਵਰੇਜ ਸਿਸਟਮ…
-

3381 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਲਦੀ
ਚੰਡੀਗੜ੍ਹ, 21 ਫਰਵਰੀਸੂਬੇ ਵਿੱਚ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਸੂਬੇ ਦੇ 3381 ਐਲੀਮੈਂਟਰੀ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ…
-

ਬਿਮਾਰੀਆਂ ਤੋਂ ਬਚਾਅ ਲਈ ਜਾਂਚ ਅਤੇ ਜਾਗਰੂਕਤਾ ਜਰੂਰੀ : ਸਿਵਲ ਸਰਜਨ ਬਰਨਾਲਾ
ਬਰਨਾਲਾ, 21 ਫਰਵਰੀ ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਵਿਭਾਗ ਦੇ ਪੱਤਰ ਅਨੁਸਾਰ ਹਾਈ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਕੈਂਸਰ ਵਰਗੀਆਂ ਗੈਰ-ਸੰਚਾਰੀ ਬਿਮਾਰੀਆਂ ਸੰਬੰਧੀ 20 ਫਰਵਰੀ 2025 ਤੋਂ 31 ਮਾਰਚ 2025 ਤੱਕ ‘ਤੀਬਰ ਵਿਸ਼ੇਸ਼ ਐਨ.ਸੀ.ਡੀ. ਸਕ੍ਰੀਨਿੰਗ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ…