Tag: Punjab Headlines
-

ਮੁੱਖ ਮੰਤਰੀ ਦੀ ਨਵ-ਨਿਯੁਕਤ ਪੀ.ਸੀ.ਐਸ. ਅਫ਼ਸਰਾਂ ਨੂੰ ਨਸੀਹਤ; ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜੇ
ਚੰਡੀਗੜ੍ਹ, 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਨਵ-ਨਿਯੁਕਤ ਪੰਜਾਬ ਸਿਵਲ ਸਰਵਿਸ (ਪੀ.ਸੀ.ਐਸ.) ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੇ ਸਮਰਪਣ, ਵਚਨਬੱਧਤਾ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਤਾਂ ਕਿ ਸੂਬਾ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨ ਪੱਧਰ ਉਤੇ ਲੋਕਾਂ ਤੱਕ ਪੁੱਜੇ। ਇਨ੍ਹਾਂ ਏ-2 ਤੇ ਸੀ…
-

ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ
ਚੰਡੀਗੜ੍ਹ, 17 ਫਰਵਰੀ: ਸਨਸਨੀਖੇਜ਼ ਬਠਿੰਡਾ ਕਤਲ ਕੇਸ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਉਰਫ਼ ਸਤਿੰਦਰ ਸਿੰਘ ਉਰਫ਼ ਸੱਤੀ ਦੇ ਦੋ ਸਾਥੀਆਂ ਨੂੰ ਕਰਾਸ-ਐਫਆਈਆਰ ਵਿੱਚ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .32 ਬੋਰ ਪਿਸਤੌਲਾਂ ਅਤੇ ਪੰਜ ਕਾਰਤੂਸ ਬਰਾਮਦ…
-

ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਮੁਹਿੰਮ ਤਹਿਤ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿੱਚ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 17 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਰੋਜ਼ਗਾਰ ਦੇਣ ਦੀ ਵਿੱਢੀ ਮੁਹਿੰਮ ਤਹਿਤ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਵਿਭਾਗ ਵਿੱਚ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਪੰਜਾਬ ਭਵਨ ਵਿਖੇ ਹੋਏ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ. ਮੁੰਡੀਆ ਨੇ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ…
-

ਡਿਪਟੀ ਕਮਿਸ਼ਨਰ ਨੇ ਇੰਡੀਆ ਸੁਪਰ ਫਾਸਟ ਟਰੈਵਲਜ਼ ਵੀਜ਼ਾ ਕੰਸਲਟੈਂਸੀ ਦਾ ਲਾਇਸੈਂਸ ਕੀਤਾ ਰੱਦ
ਫ਼ਤਹਿਗੜ੍ਹ ਸਾਹਿਬ 17 ਫਰਵਰੀ:- ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012 (ਪੰਜਾਬ ਐਕਟ 2 ਆਫ 2013) ਦੇ ਸੈਕਸ਼ਨ 6 (1)(ਜੀ) ਤਹਿਤ ਮਿਲੀਆਂ ਸ਼ਕਤੀਆ ਦੀ ਵਰਤੋਂ ਕਰਦੇ ਹੋਏ ਮੈਸ. ਇੰਡੀਆ ਸੁਪਰ ਫਾਸਟ ਟਰੈਵਲਜ਼, ਵੀਜਾ ਕੰਸਲਟੈਂਸੀ, ਸ਼ਾਪ-ਕਮ-ਆਫਿਸ ਨੰਬਰ 55, ਸੈਕਟਰ 4-ਏ, ਗੁਰੂ ਨਾਨਕ ਕਲੌਨੀ ਮੰਡੀ ਗੋਬਿੰਦਗੜ੍ਹ, ਤਹਿਸੀਲ ਅਮਲੋਹ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੀ ਪਵਨ ਜੋਸ਼ੀ…
-

ਸਪੌਂਸਰਸਿ਼ਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ ਕੈਬਨਿਟ ਮੰਤਰੀ ਨੇ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ 17 ਫਰਵਰੀ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਸਪੌਂਸਰਸਿ਼ਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ ਅੱਜ ਮਿਮਿਟ ਕਾਲਜ ਮਲੋਟ ਵਿਖੇ ਮਿਲਣੀ ਕੀਤੀ ।ਕੈਬਨਿਟ ਮੰਤਰੀ ਨੇ ਇਸ ਮੌਕੇ ਤੇ…
-

ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਦਹਾਕਿਆਂ ਤੋਂ ਚੱਲ ਰਹੀ ਨਸ਼ਿਆਂ ਦੀ ਭੈੜੀ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਲਗਾਤਾਰ ਯਤਨਸ਼ੀਲ-ਸ੍ਰੀ ਮਨਜਿੰਦਰ ਸਿੰਘ ਲਾਲਪੁਰਾ
ਤਰਨ ਤਾਰਨ, 17 ਫਰਵਰੀ :ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਦਹਾਕਿਆਂ ਤੋਂ ਚੱਲ ਰਹੀ ਨਸ਼ਿਆਂ ਦੀ ਭੈੜੀ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਲੋਕਾਂ ਦੇ ਸਹਿਯੋਗ ਤੇ ਪੁਲਿਸ ਪ੍ਰਸ਼ਾਸਨ ਦੇ ਯਤਨਾਂ ਸਦਕਾ ਨਸ਼ਿਆਂ ‘ਤੇ ਕਾਬੂ ਪਾਇਆ ਜਾਵੇਗਾ।ਇਹਨਾਂ ਸਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਖਡੂਰ…
-

ਗਲਾਡਾ ਵੱਲੋਂ ਪਿੰਡ ਲਾਦੀਆਂ ਕਲਾਂ ਅਤੇ ਹੁਸੈਨਪੁਰਾ ‘ਚ 3 ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ
ਲੁਧਿਆਣਾ, 17 ਫਰਵਰੀ (000) – ਗਲਾਡਾ ਵੱਲੋਂ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ ਦੀ ਵਿੱਢੀ ਮੁਹਿੰਮ ਤਹਿਤ ਲੁਧਿਆਣਾ ਦੇ ਬਾਹਰਲੇ ਪਿੰਡਾਂ ਲਾਦੀਆਂ ਕਲਾਂ ਅਤੇ ਹੁਸੈਨਪੁਰਾ ਵਿੱਚ ਤਿੰਨ ਗੈਰ-ਕਾਨੂੰਨੀ ਕਲੋਨੀਆਂ ਨੂੰ ਢਹਿ-ਢੇਰੀ ਕੀਤਾ ਗਿਆ। ਮੁੱਖ ਪ੍ਰਸ਼ਾਸਕ ਹਰਪ੍ਰੀਤ ਸਿੰਘ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ ‘ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।…
-

ਜਲੰਧਰ ਦਿਹਾਤੀ ਪੁਲਿਸ ਵਲੋਂ 4.8 ਕਿਲੋ ਗਾਂਜੇ ਸਮੇਤ ਮਹਿਲਾ ਨਸ਼ਾ ਤਸਕਰ ਗ੍ਰਿਫ਼ਤਾਰ
ਜਲੰਧਰ, 16 ਫਰਵਰੀ : ਨਸ਼ਾ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਮਕਸੂਦਾਂ ਖੇਤਰ ਵਿੱਚ 4.8 ਕਿਲੋ ਗਾਂਜਾ ਸਮੇਤ ਇੱਕ ਮਹਿਲਾ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੀ ਗਈ ਮਹਿਲਾ ਦੀ ਪਛਾਣ ਸ਼ਿਵਾਨੀ ਕੁਮਾਰੀ ਪਤਨੀ ਸ਼ਾਹਿਦ ਅਬਦੁਲ (ਵਾਸੀ ਨਵਾਬਗੰਜ, ਜ਼ਿਲ੍ਹਾ ਕਟਿਆਰ, ਬਿਹਾਰ ਅਤੇ ਮੌਜੂਦਾ ਵਾਸੀ ਨੇੜੇ ਰੇਲਵੇ ਸਟੇਸ਼ਨ ਕਪੂਰਥਲਾ ਰੋਡ, ਕਰਤਾਰਪੁਰ) ਵਜੋਂ…
-

ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਤੋਂ ਗਰੀਬ ਪਰਿਵਾਰ ਘਰੋਂ ਹੀ ਆਨਲਾਈਨ ਅਪਲਾਈ ਕਰਕੇ ਲੈ ਰਹੇ ਹਨ ਲਾਭ: ਡਾ. ਬਲਜੀਤ ਕੌਰ
ਚੰਡੀਗੜ੍ਹ, 16 ਫਰਵਰੀ ਸੂਬੇ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਕਰਕੇ ਇੱਕ ਵੱਡਾ ਉੱਦਮ ਕੀਤਾ ਗਿਆ ਹੈ। ਅਸ਼ੀਰਵਾਦ ਸਕੀਮ ਨੂੰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਸਾਰੀਆਂ ਅਰਜ਼ੀਆਂ ਆਨਲਾਈਨ ਪ੍ਰਾਪਤ ਕੀਤੀਆਂ…
-

ਸਾਲ 2024 ਦੌਰਾਨ 3318 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ: ਸ. ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ, 16 ਫਰਵਰੀ:ਸੂਬੇ ਦੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸੈਸ਼ਨ ਅਤੇ ਗੈਰ-ਸੈਸ਼ਨ ਦਿਨਾਂ ਦੌਰਾਨ ਵਿਦਿਆਰਥੀਆਂ ਲਈ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਲਈ ਉਚਿਤ ਪ੍ਰਬੰਧ ਕਰਨ। ਸ. ਸੰਧਵਾਂ ਨੇ ਕਿਹਾ ਕਿ…
-

ਪੰਜਾਬ ‘ਚ 4,474 ਸਰਕਾਰੀ ਇਮਾਰਤਾਂ ‘ਤੇ ਸੋਲਰ ਪੈਨਲ ਲਗਾ ਕੇ ਸਾਲਾਨਾ 4.9 ਕਰੋੜ ਯੂਨਿਟ ਗਰੀਨ ਊਰਜਾ ਕੀਤੀ ਜਾ ਰਹੀ ਹੈ ਪੈਦਾ
ਚੰਡੀਗੜ੍ਹ, 16 ਫਰਵਰੀ: ਪਾਵਰ ਸੈਕਟਰ ਨੂੰ ਕਾਰਬਨ-ਮੁਕਤ ਕਰਨ ਅਤੇ ਊਰਜਾ ਦੇ ਰਵਾਇਤੀ ਸਰੋਤਾਂ ‘ਤੇ ਸੂਬੇ ਦੀ ਨਿਰਭਰਤਾ ਨੂੰ ਘਟਾਉਣ ਵੱਲ ਅਹਿਮ ਪੁਲਾਂਘ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ 4,474 ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲ ਲਗਾਏ ਗਏ ਹਨ। ਇਸ ਤੋਂ ਇਲਾਵਾ, ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਦੌਰਾਨ ਬਾਕੀ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ…
-

ਸਪੀਕਰ ਨੇ 24 ਫਰਵਰੀ, 2025 ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਇਜਲਾਸ
ਚੰਡੀਗੜ੍ਹ 16 ਫਰਵਰੀ 2025:ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ 4 ਸਤੰਬਰ 2024 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੇ ਗਏ ਵਿਧਾਨ ਸਭਾ ਦੇ ਇਜਲਾਸ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਾਰਜ ਪ੍ਰਣਾਲੀ ਅਤੇ ਕਾਰੋਬਾਰ ਦੇ ਸੰਚਾਲਨ ਦੇ ਨਿਯਮਾਂ ਦੇ ਉਪਨਿਯਮ 16 ਦੇ ਦੂਜੇ ਉਪਬੰਧ ਤਹਿਤ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ 24 ਫਰਵਰੀ 2025, ਸੋਮਵਾਰ…
-

ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਅਪੀਲ; ਅਮਰੀਕਾ ਤੋਂ ਵਾਪਸੀ ਅੱਖਾਂ ਖੋਲ੍ਹਣ ਵਾਲੀ, ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਨਾ ਜਾਓ
ਘੁੰਗਰਾਲੀ (ਲੁਧਿਆਣਾ), 16 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਤੋਂ ਗੈਰ-ਕਾਨੂੰਨੀ ਪਰਵਾਸੀਆਂ ਦੀ ਵਾਪਸੀ ਤੋਂ ਸਬਕ ਸਿੱਖਣ ਅਤੇ ਗਲਤ ਤਰੀਕਿਆਂ ਨਾਲ ਵਿਦੇਸ਼ ਜਾਣ ਦੀ ਸੋਚ ਤਿਆਗ ਕੇ ਆਪਣੇ ਸੂਬੇ ਨੂੰ ਦੇਸ਼ ਵਿੱਚ ਮੋਹਰੀ ਬਣਾਉਣ ਲਈ ਸਖ਼ਤ ਮਿਹਨਤ ਕਰਨ।ਇੱਥੇ ਇਕ ਟੂਰਨਾਮੈਂਟ ਦੌਰਾਨ ਇਕੱਠ ਨੂੰ ਸੰਬੋਧਨ…
-

ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ-2025 ਲਈ ਚੋਣ ਪ੍ਰੋਗਰਾਮ ਜਾਰੀ -ਜ਼ਿਲਾ ਚੋਣ ਅਫਸਰ
ਤਰਨ ਤਾਰਨ, 16 ਫਰਵਰੀ :ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ-2025 ਲਈ ਚੋਣ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਮਿਤੀ 17 ਫਰਵਰੀ, ਦਿਨ (ਸੋਮਵਾਰ), (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ)…
-

ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਨੇ ਨੌਜਵਾਨਾਂ ‘ਚ ਭਰਿਆ ਦੇਸ਼ ਭਗਤੀ ਦਾ ਜਜ਼ਬਾ
ਪਟਿਆਲਾ, 16 ਫਰਵਰੀ: ਪਟਿਆਲਾ ਵਿਖੇ ਕਰਵਾਏ ਗਏ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਖਾਲਸਾ ਕਾਲਜ ਦੇ ਵਿਹੜੇ ਵਿੱਚ ਪ੍ਰਦਰਸ਼ਿਤ ਕੀਤੇ ਜੰਗੀ ਸਾਜੋ ਸਾਮਾਨ ਨੇ ਪਟਿਆਲਵੀਆਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਭਰਿਆ। ਨੌਜਵਾਨਾਂ ਨੇ ਆਰਮੀ ਟੈਂਕ ਸ਼ੋਅ ਵਿੱਚ ਜਿਥੇ ਟੈਂਕਾਂ ਨਾਲ ਸੈਲਫ਼ੀਆਂ ਕਰਵਾਈਆਂ, ਉਥੇ ਹੀ ਫ਼ੌਜ ਦੇ ਅਧਿਕਾਰੀਆਂ ਪਾਸੋਂ ਫੌਜੀ ਸਾਜੋ ਸਾਮਾਨ ਸਬੰਧੀ ਤਕਨੀਕੀ ਜਾਣਕਾਰੀ ਹਾਸਲ ਕਰਨ ਵਿੱਚ…
-

ਵਿਧਾਇਕ ਜਿੰਪਾ ਨੇ ਬਾਬਾ ਬਾਲਕ ਨਾਥ ਮੰਦਿਰ ’ਚ ਹੋਏ ਨਤਮਸਤਕ
ਹੁਸ਼ਿਆਰਪੁਰ, 16 ਫਰਵਰੀ: ਅੱਜ ਮਾਡਲ ਟਾਊਨ ਸਥਿਤ ਬਾਬਾ ਬਾਲਕ ਨਾਥ ਮੰਦਿਰ ਵਿਚ ਬਾਬਾ ਜੀ ਦੀ ਚੌਂਕੀ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਮੰਦਿਰ ਵਿਚ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਬਾਬਾ ਬਾਲਕ ਨਾਥ ਜੀ ਦੇ ਅਸਥਾਨ ‘ਤੇ ਅਰਦਾਸ ਕੀਤੀ।ਮੰਦਿਰ ਵਿਚ ਧਾਰਮਿਕ ਪ੍ਰੋਗਰਾਮ ਦੌਰਾਨ ਵਿਧਾਇਕ ਜ਼ਿੰਪਾ ਨੇ ਮੰਦਿਰ ਪ੍ਰਬੰਧਕ ਕਮੇਟੀ ਨੂੰ 5 ਲੱਖ ਰੁਪਏ ਦੀ ਆਰਥਿਕ ਸਹਾਇਤਾ…
-

ਸਿਹਤ ਵਿਭਾਗ ਨੇ ਮਨਾਇਆ “ਅੰਤਰਰਾਸ਼ਟਰੀ ਬਾਲ ਕੈਂਸਰ ਦਿਵਸ”
ਬਰਨਾਲਾ, 16 ਫਰਵਰੀ ਸਿਹਤ ਵਿਭਾਗ ਬਰਨਾਲਾ ਵੱਲੋਂ ਸਿਵਲ ਸਰਜਨ (ਇੰਚਾਰਜ) ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ ਨਿਰਦੇਸ਼ ਅਧੀਨ ਜ਼ਿਲੇ ਵਿੱਚ “ਅੰਤਰਰਾਸ਼ਟਰੀ ਬਾਲ ਕੈਂਸਰ ਦਿਵਸ” ਮਨਾਇਆ ਗਿਆ । ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਕੈਂਸਰ ਦੀ ਬਿਮਾਰੀ ਜਿਆਦਾਤਰ ਵੱਡਿਆਂ ‘ਚ ਪਾਈ ਜਾਣ ਵਾਲੀ ਬਿਮਾਰੀ ਸੀ ਜਿਸ ਦੇ ਅੱਜਕੱਲ੍ਹ ਛੋਟੇ ਬੱਚਿਆਂ ‘ਚ ਵੀ ਮਾਮਲੇ ਵੱਧ ਰਹੇ ਹਨ। ਇਹ…
-

ਵਿਕਾਸ ਦੀ ਰਫਤਾਰ ਨੂੰ ਗਤੀ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਸਰਕਾਰ-ਹਰਜੋਤ ਬੈਂਸ
ਕੀਰਤਪੁਰ ਸਾਹਿਬ 16 ਫਰਵਰੀ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਚੇਰੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਦੀ ਰਫਤਾਰ ਨੂੰ ਗਤੀ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸ਼ਾਹਪੁਰ ਬੇਲਾ…
-

ਪੰਜਾਬ ਪੁਲਿਸ ਦੇ ਪਾਈਪ ਬੈਂਡ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਮੌਕੇ ਬਿਖੇਰਿਆ ਦੇਸ਼ ਭਗਤੀ ਦਾ ਰੰਗ
ਪਟਿਆਲਾ, 16 ਫਰਵਰੀ:ਪਟਿਆਲਾ ਵਿਖੇ ਤੀਸਰੇ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਪੰਜਾਬ ਪੁਲਿਸ ਦੇ ਪਾਈਪ ਬੈਂਡ ਵੱਲੋਂ ਵਜਾਈਆਂ ਗਈਆਂ ਦੇਸ਼ ਭਗਤੀ ਦੀਆਂ ਧੁਨਾਂ ਨੇ ਪਟਿਆਲਾ ਦੀ ਫ਼ਿਜ਼ਾ ‘ਚ ਦੇਸ਼ ਭਗਤੀ ਦਾ ਰੰਗ ਬਿਖੇਰਿਆ ਤੇ ਹਰੇਕ ਉਮਰ ਵਰਗ ‘ਚ ਜੋਸ਼ੀਲੀਆਂ ਧੁਨਾਂ ਨੇ ਨਵਾਂ ਜੋਸ਼ ਪੈਦਾ ਕੀਤਾ।ਖਾਲਸਾ ਕਾਲਜ ਦੇ ਮੈਦਾਨ ‘ਚ ਇਕ ਪਾਸੇ ਖੜੇ ਜੰਗੀ ਸਾਜੋ ਸਾਮਾਨ ਅਤੇ ਸਾਹਮਣੇ…
-

ਰਾਸ਼ਟਰੀ ਝੰਡਾ ਲਹਿਰਾਉਣ ਮੌਕੇ ਫਲੈਗ ਕੋਡ ਆਫ ਇੰਡੀਆ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ- ਡਿਪਟੀ ਕਮਿਸ਼ਨਰ
ਮਾਲੇਰਕੋਟਲਾ 16 ਫਰਵਰੀ :- ਸਾਡਾ ਰਾਸ਼ਟਰੀ ਝੰਡਾ ਭਾਰਤ ਦੇ ਲੋਕਾਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਦਰਸਾਉਂਦਾ ਹੈ। ਇਹ ਸਾਡੇ ਰਾਸ਼ਟਰੀ ਸਵੈਮਾਣ ਦਾ ਪ੍ਰਤੀਕ ਹੈ ਅਤੇ ਰਾਸ਼ਟਰੀ ਝੰਡੇ ਲਈ ਵਿਸ਼ਵ ਵਿਆਪੀ ਪਿਆਰ ਅਤੇ ਸਤਿਕਾਰ ਅਤੇ ਵਫ਼ਾਦਾਰੀ ਹੈ। ਇਹ ਭਾਰਤ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਮਾਨਸਿਕਤਾ ਵਿੱਚ ਇੱਕ ਵਿਲੱਖਣ ਅਤੇ ਵਿਸ਼ੇਸ਼ ਸਥਾਨ ਰੱਖਦਾ ਹੈ, ਇਸ ਲਈ…