Tag: Punjab Headlines

  • ਨਹਿਰੂ ਯੁਵਾ ਕੇਂਦਰ ਵੱਲੋਂ 5 ਦਿਨਾਂ ‘ਅੰਤਰਰਾਜੀ ਯੂਥ ਐਕਸਚੇਂਜ ਪ੍ਰੋਗਰਾਮ’ ਦਾ ਸਫਲ ਆਯੋਜਨ

    ਨਹਿਰੂ ਯੁਵਾ ਕੇਂਦਰ ਵੱਲੋਂ 5 ਦਿਨਾਂ ‘ਅੰਤਰਰਾਜੀ ਯੂਥ ਐਕਸਚੇਂਜ ਪ੍ਰੋਗਰਾਮ’ ਦਾ ਸਫਲ ਆਯੋਜਨ

    ਲੁਧਿਆਣਾ, 08 ਫਰਵਰੀ (000) ਨਹਿਰੂ ਯੁਵਾ ਕੇਂਦਰ, ਲੁਧਿਆਣਾ ਵੱਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 5-ਦਿਨਾ ‘ਅੰਤਰਰਾਜੀ ਯੂਥ ਐਕਸਚੇਂਜ ਪ੍ਰੋਗਰਾਮ’ ਦਾ ਸਫਲ ਆਯੋਜਨ ਹੋਇਆ। ਇਸ ਸਮਾਗਮ ਰਾਹੀਂ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੱਭਿਆਚਾਰ, ਪਰੰਪਰਾਵਾਂ ਅਤੇ ਅਭਿਆਸਾਂ ਨੂੰ ਦਾ ਆਦਾਨ ਪ੍ਰਦਾਨ ਕੀਤਾ ਗਿਆ ਜਿਸ ਨਾਲ ਭਾਰਤ ਦੀ ਏਕਤਾ ਅਤੇ ਅਖੰਡਤਾ ਨੂੰ ਹੋਰ ਮਜ਼ਬੂਤੀ ਮਿਲੇਗੀ। ਪ੍ਰੋਗਰਾਮ…

  • ਪਿੰਡ ਵਰਿਆਮ ਖੇੜਾ ਦੀ ਸੋਸਾਇਟੀ ਵਿਖੇ 10 ਫਰਵਰੀ ਨੂੰ ਸਵੇਰੇ 10 ਵਜੇ ਮਨਾਇਆ ਜਾਵੇਗਾ ਵਿਸ਼ਵ ਦਾਲ ਦਿਵਸ

    ਪਿੰਡ ਵਰਿਆਮ ਖੇੜਾ ਦੀ ਸੋਸਾਇਟੀ ਵਿਖੇ 10 ਫਰਵਰੀ ਨੂੰ ਸਵੇਰੇ 10 ਵਜੇ ਮਨਾਇਆ ਜਾਵੇਗਾ ਵਿਸ਼ਵ ਦਾਲ ਦਿਵਸ

    ਫਾਜ਼ਿਲਕਾ 8 ਜਨਵਰੀ 2025….. ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸ੍ਰੀ ਸੰਦੀਪ ਰਿਨਵਾ ਨੇ ਦੱਸਿਆ ਕਿ ਬਲਾਕ ਅਬੋਹਰ ਦੇ ਪਿੰਡ ਵਰਿਆਮ ਖੇੜਾ ਦੀ ਸੋਸਾਇਟੀ ਵਿਖੇ ਮਿਤੀ 10 ਫਰਵਰੀ 2025 ਨੂੰ ਸਵੇਰੇ 10 ਵਜੇ ਵਿਸ਼ਵ ਦਾਲ ਦਿਵਸ ਮਨਾਇਆ ਜਾਵੇਗਾ।   ਉਹਨਾਂ ਦੱਸਿਆ ਕਿ ਵਿਸ਼ਵ ਦਾਲਾਂ ਦਿਵਸ ਪ੍ਰੋਗਰਾਮ ਵਿੱਚ ਲੋਕਾਂ ਨੂੰ ਦਾਲਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਵੇਗਾ ਜਿਵੇਂ ਕਿ ਦਾਲਾਂ ਦੀ ਸਾਡੇ ਸਰੀਰ ਲਈ ਬਹੁਤ ਹੀ ਮਹੱਤਤਾ ਹੈ! ਉਹਨਾਂ ਦੱਸਿਆ ਕਿ  ਦਾਲਾਂ ਨੂੰ ਪ੍ਰੋਟੀਨ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਦਾਲਾਂ ਨਾ ਸਿਰਫ਼ ਸਾਡੇ ਸਰੀਰ ਨੂੰ ਸਿਹਤਮੰਦ ਰੱਖਦੀਆਂ ਹਨ ਸਗੋਂ ਦਾਲਾਂ ਵਾਤਾਵਰਨ ਦੀ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਹਨਾਂ ਦੱਸਿਆ ਕਿ ਇਹ ਇੱਕ ਅਜਿਹੀ ਫ਼ਸਲ ਹੈ ਜਿਸ ਦੀ ਕਾਸ਼ਤ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਂਦੀਹੈ। ਇਸ ਦਾ ਚਾਰਾ ਦੁਧਾਰੂ ਪਸ਼ੂਆਂ ਨੂੰ ਵੀ ਪੌਸ਼ਟਿਕ ਤੱਤ ਪ੍ਰਦਾਨ ਕਰਦਾ ਹੈ ਅਤੇ ਕਿਸਾਨ ਘੱਟ ਲਾਗਤ ‘ਤੇ ਦਾਲਾਂ ਦੀ ਕਾਸ਼ਤ ਕਰਕੇ ਮੁਨਾਫਾ ਵੀ ਪ੍ਰਾਪਤ ਕਰਦੇ ਹਨ। ਇਸ ਤੋਂ ਇਲਾਵਾ ਹੋਰ ਫ਼ਸਲਾਂ ਦੇ ਮੁਕਾਬਲੇ ਦਾਲਾਂ ਸਿੰਚਾਈ ‘ਤੇ ਜ਼ਿਆਦਾ ਨਿਰਭਰ ਨਹੀਂ ਕਰਦੀਆਂ।

  • ‘ਨੇਵਾ’ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਪੰਜਾਬ ਵਿਧਾਨ ਸਭਾ ਹੋਈ ਕਾਗਜ਼ ਰਹਿਤ : ਸਪੀਕਰ ਕੁਲਤਾਰ ਸਿੰਘ ਸੰਧਵਾਂ

    ‘ਨੇਵਾ’ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਪੰਜਾਬ ਵਿਧਾਨ ਸਭਾ ਹੋਈ ਕਾਗਜ਼ ਰਹਿਤ : ਸਪੀਕਰ ਕੁਲਤਾਰ ਸਿੰਘ ਸੰਧਵਾਂ

    ਚੰਡੀਗੜ 8 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਵਿਧਾਨ ਸਭਾ, ਸਕੱਤਰੇਤ ਵਿੱਚ ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ (ਨੇਵਾ) ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਸਮਾਗਮਾਂ ਦੀ ਕਾਰਵਾਈ ਨੂੰ ਕਾਗਜ ਰਹਿਤ ਬਣਾਇਆ ਗਿਆ ਹੈ। ਇਹ ਪੰਜਾਬ ਵਿਧਾਨ ਸਭਾ ਦੇ ਕੰਮਕਾਜ ਨੂੰ…

  • ਡਾ: ਰਵਜੋਤ ਸਿੰਘ ਨੇ  ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਲਈ ਫੰਡਾਂ ਨੂੰ ਤੁਰੰਤ ਇਸਤੇਮਾਲ ਦੇ ਦਿੱਤੇ ਨਿਰਦੇਸ਼

    ਡਾ: ਰਵਜੋਤ ਸਿੰਘ ਨੇ  ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਲਈ ਫੰਡਾਂ ਨੂੰ ਤੁਰੰਤ ਇਸਤੇਮਾਲ ਦੇ ਦਿੱਤੇ ਨਿਰਦੇਸ਼

    ਚੰਡੀਗੜ੍ਹ, 8 ਫਰਵਰੀ:  ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਗਰਿਕਾਂ ਨੂੰ ਸਾਫ਼-ਸੁਥਰਾ, ਬਿਹਤਰ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਕੇ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।  ਇਸ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਡਾ. ਰਵਜੋਤ…

  • ਪੰਜਾਬ ਸਰਕਾਰ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਚੁੱਕਿਆ ਮਹੱਤਵਪੂਰਨ ਕਦਮ

    ਪੰਜਾਬ ਸਰਕਾਰ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਚੁੱਕਿਆ ਮਹੱਤਵਪੂਰਨ ਕਦਮ

    ਚੰਡੀਗੜ੍ਹ, 8 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਆਸ਼ਰਿਤਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ…

  • ਆਮ ਲੋਕਾਂ ਵੱਲੋਂ ਕੀਤੀਆਂ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾਵੇ: ਵਧੀਕ ਡਿਪਟੀ ਕਮਿਸ਼ਨਰ

    ਆਮ ਲੋਕਾਂ ਵੱਲੋਂ ਕੀਤੀਆਂ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾਵੇ: ਵਧੀਕ ਡਿਪਟੀ ਕਮਿਸ਼ਨਰ

    ਬਰਨਾਲਾ, 7 ਫਰਵਰੀਆਮ ਲੋਕਾਂ ਵੱਲੋਂ ਕੀਤੀਆਂ ਗਈਆਂ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।  ਇਸ ਗੱਲ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਬਰਨਾਲਾ ਸ਼੍ਰੀ ਹਰਕੰਵਲਜੀਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਤਹਿਤ ਕੰਮ ਕਰ ਰਹੇ ਵੱਖ ਵੱਖ ਵਿਭਾਗਾਂ ਪਾਸ ਬਕਾਇਆ ਸ਼ਿਕਾਇਤਾਂ ਸਬੰਧੀ…

  • ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

    ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

    ਪਟਿਆਲਾ, 7 ਫਰਵਰੀ:ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਪਟਿਆਲਾ ਜ਼ਿਲ੍ਹੇ ਦੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਜ਼ਮੀਨਾਂ ਦੇ ਇੰਤਕਾਲ ਤੇ ਤਕਸੀਮਾਂ ਦੇ ਬਕਾਇਆ ਪਏ ਮਾਮਲਿਆਂ ਦਾ ਨਿਪਟਾਰਾ ਤੈਅ ਸਮੇਂ ਵਿੱਚ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਮਾਲ ਅਧਿਕਾਰੀਆਂ ਕੋਲ ਲੰਬਿਤ ਪਏ ਇੰਤਕਾਲ ਦੇ ਕੇਸਾਂ, ਜਮ੍ਹਾਬੰਦੀਆਂ ਦੀ ਵੈਲੀਡੇਸ਼ਨ, ਪੜਤਾਲਾਂ, ਪੈਮਾਇਸ਼ਾਂ, ਤਕਸੀਮਾਂ, ਭਾਰ-ਮੁਕਤ ਅਰਜ਼ੀਆਂ ਤੇ…

  • ਬਲੱਡ ਪ੍ਰੈਸ਼ਰ ਤੋਂ ਗ੍ਰਸਤ ਵਿਅਕਤੀਆਂ ਦੀ ਭਾਲ ਅਤੇ ਮੁਫਤ ਇਲਾਜ ਲਈ ਘਰ ਘਰ ਕੀਤੀ ਜਾਵੇਗੀ ਜਾਂਚ – ਡਿਪਟੀ ਕਮਿਸ਼ਨਰ ਫਰੀਦਕੋਟ

    ਬਲੱਡ ਪ੍ਰੈਸ਼ਰ ਤੋਂ ਗ੍ਰਸਤ ਵਿਅਕਤੀਆਂ ਦੀ ਭਾਲ ਅਤੇ ਮੁਫਤ ਇਲਾਜ ਲਈ ਘਰ ਘਰ ਕੀਤੀ ਜਾਵੇਗੀ ਜਾਂਚ – ਡਿਪਟੀ ਕਮਿਸ਼ਨਰ ਫਰੀਦਕੋਟ

    ਫਰੀਦਕੋਟ, 7  ਫਰਵਰੀ 2025 (    ) ਅੱਜ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਗੈਰ ਸੰਚਾਰੀ ਰੋਗਾਂ ਬੀ.ਪੀ., ਸ਼ੂਗਰ ਅਤੇ ਕੈਂਸਰ ਦੀ ਰੋਕਥਾਮ ਅਤੇ ਮੁਫਤ ਇਲਾਜ ਸਬੰਧੀ ਸਿਹਤ ਵਿਭਾਗ ਫਰੀਦਕੋਟ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਹੋਈ ।           ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਗੈਰ ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਪਿੰਡਾਂ ਅਤੇ…

  • 15 ਫਰਵਰੀ ਨੂੰ ਕੰਪਨੀ ਬਾਗ ਵਿਖੇ ਹੋਵੇਗਾ ਈਟ ਰਾਈਟ ਮੇਲਾ-ਡਿਪਟੀ ਕਮਿਸ਼ਨਰ

    15 ਫਰਵਰੀ ਨੂੰ ਕੰਪਨੀ ਬਾਗ ਵਿਖੇ ਹੋਵੇਗਾ ਈਟ ਰਾਈਟ ਮੇਲਾ-ਡਿਪਟੀ ਕਮਿਸ਼ਨਰ

    ਅੰਮ੍ਰਿਤਸਰ, 7 ਫਰਵਰੀ:                 ਸਿਹਤ ਵਿਭਾਗ ਦੇ ਫੂਡ ਅਤੇ ਡਰੱਗ ਐਡਮਨਿਸਟਰੇਸ਼ਨ ਵੱਲੋਂ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ 15 ਫਰਵਰੀ  ਨੂੰ ਈਟ ਰਾਈਟ ਵਾਕਾਥੋਨ ਸੈਰ ਅਤੇ ਮੇਲਾ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਮੇਲੇ ਨੂੰ ਸਫਲ ਬਣਾਉਣ ਲਈ ਜਿਲ੍ਹਾ ਵਾਸੀਆਂ ਨੂੰ ਖੁੱਲਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ…

  • ਪੰਜਾਬ ਸਰਕਾਰ ਦੀ ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਵੱਲ ਵੱਡੀ ਪੁਲਾਂਘ, ਸਵਾ ਮਹੀਨੇ ‘ਚ 24 ਕਿਲੋਮੀਟਰ ਲੰਮੀ ਸੈਕੰਡ ਪਟਿਆਲਾ ਫੀਡਰ ਪੱਕੀ ਕਰਕੇ ਬਣਾਇਆ ਨਵਾਂ ਰਿਕਾਰਡ

    ਪੰਜਾਬ ਸਰਕਾਰ ਦੀ ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਵੱਲ ਵੱਡੀ ਪੁਲਾਂਘ, ਸਵਾ ਮਹੀਨੇ ‘ਚ 24 ਕਿਲੋਮੀਟਰ ਲੰਮੀ ਸੈਕੰਡ ਪਟਿਆਲਾ ਫੀਡਰ ਪੱਕੀ ਕਰਕੇ ਬਣਾਇਆ ਨਵਾਂ ਰਿਕਾਰਡ

    ਅਮਰਗੜ੍ਹ/ਮਾਲੇਰਕੋਟਲਾ, 7 ਫਰਵਰੀ:                         ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਕਿਸਾਨਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਵੱਲ ਇੱਕ ਹੋਰ ਵੱਡੀ ਪੁਲਾਂਘ ਪੁੱਟਦਿਆਂ ਸੂਬੇ ਦੇ ਚਾਰ ਜ਼ਿਲ੍ਹਿਆਂ ਮਾਲੇਰਕੋਟਲਾ,ਪਟਿਆਲਾ, ਸੰਗਰੂਰ ਤੇ ਮਾਨਸਾ ਦੇ ਖੇਤਾਂ ਨੂੰ ਪਾਣੀ ਪਹੁੰਚਾਉਣ ਵਾਲੀ ਸੈਕੰਡ ਪਟਿਆਲਾ ਫੀਡਰ ਨਹਿਰ ਦੇ 24 ਕਿਲੋਮੀਟਰ ਹਿੱਸੇ ਨੂੰ ਰਿਕਾਰਡ ਸਮੇਂ (ਸਵਾ ਮਹੀਨਾ) ਵਿੱਚ ਪੂਰਾ ਕਰਕੇ ਸੂਬਾ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ ਹੈ। ਅੱਜ ਇਥੇ ਜੌੜੇਪੁਲ ਵਿਖੇ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸੈਕੰਡ ਪਟਿਆਲਾ ਫੀਡਰ ਨਹਿਰ ਦੇ ਮੁਕੰਮਲ ਹੋਏ (ਲਾਇਨਿੰਗ/ਰੀਹੈਬਲੀਟੇਸ਼ਨ) ਕੰਮ ਦਾ ਉਦਘਾਟਨ ਕੀਤਾ।                      ਇਸ ਮੌਕੇ ਸੰਬੋਧਨ ਕਰਦਿਆਂ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਇਸ ਨਹਿਰ ਦੇ ਪੱਕਾ ਹੋਣ ਨਾਲ ਪਟਿਆਲਾ ਸਮੇਤ ਸੰਗਰੂਰ, ਮਾਲੇਰਕੋਟਲਾ ਤੇ ਮਾਨਸਾ ਜ਼ਿਲ੍ਹਿਆਂ ਦੇ 10 ਬਲਾਕਾਂ ਦੀ ਕਰੀਬ 4 ਲੱਖ ਏਕੜ ਜ਼ਮੀਨ ਨੂੰ 1617 ਕਿਊਸਿਕ ਪਾਣੀ ਮਿਲਣਾ ਸ਼ੁਰੂ ਹੋ ਗਿਆ ਹੈ, ਜੋ ਕਿ ਪਹਿਲਾਂ 900 ਕਿਊਸਿਕ ਪਾਣੀ ਮਿਲਦਾ ਸੀ। ਉਨ੍ਹਾਂ ਕਿਹਾ 42 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲਾ ਇਹ ਕੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਇਮਾਨਦਾਰ ਸਰਕਾਰ ਵੱਲੋਂ 36 ਕਰੋੜ ਰੁਪਏ ਵਿੱਚ ਹੀ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਦਿਨਾਂ ਦੇ ਕੰਮਾਂ ਨੂੰ ਸਾਲਾਂ ਵਿੱਚ ਕਰਵਾਉਂਦੀਆਂ ਸਨ ਤੇ ਲਾਗਤ ਅੰਦਾਜ਼ੇ ਨਾਲੋਂ ਕਈ ਗੁਣਾਂ ਵੱਧ ਬਣਾਉਂਦੀਆਂ ਸਨ, ਉਥੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲਾਂ ਵਿੱਚ ਹੋਣ ਵਾਲਾ ਕੰਮ ਸਵਾ ਮਹੀਨੇ ਵਿੱਚ ਅਤੇ ਖਰਚ ਵੀ  ਅੰਦਾਜ਼ਨ ਲਾਗਤ ਨਾਲੋਂ 6 ਕਰੋੜ ਘੱਟ ਕਰਕੇ ਸੂਬਾ ਵਾਸੀਆਂ ਦੀਆਂ ਆਸਾ ਨੂੰ ਪੂਰਾ ਕੀਤਾ ਹੈ। ਜਲ ਸਰੋਤ, ਖਨਣ ਤੇ ਜੀਓਲੋਜੀ ਅਤੇ ਭੂਮੀ ਤੇ ਜਲ ਰੱਖਿਆ ਵਿਭਾਗਾਂ ਦੇ ਮੰਤਰੀ ਬਰਿੰਦਰ ਗੋਇਲ ਨੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਜਿਥੇ ਸੂਬੇ ਦੇ ਕਈ ਖੇਤਰਾਂ ਵਿੱਚ ਪਿਛਲੇ 40 ਸਾਲਾਂ ਤੋਂ ਨਹਿਰੀ ਪਾਣੀ ਨਹੀਂ ਲੱਗਿਆ ਸੀ, ਉਥੇ ਕਿਸਾਨ ਹਿਤਾਇਸ਼ੀ ਸਰਕਾਰ ਨੇ ਕੁਝ ਮਹੀਨਿਆਂ ਅੰਦਰ ਹੀ ਪਾਣੀ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਕਿਸਾਨੀ ਨੂੰ ਮਜ਼ਬੂਤ ਕਰ ਰਹੀ ਹੈ।             ਉਨ੍ਹਾਂ ਕਿਹਾ ਕਿ ਪਹਿਲਾਂ ਡੈਮਾਂ ਤੋਂ ਮਿਲਣ ਵਾਲੇ ਪਾਣੀ ਵਿੱਚੋਂ ਅਸੀਂ ਕਰੀਬ 68 ਪ੍ਰਤੀਸ਼ਤ ਵਰਤੋਂ ਕਰਦੇ ਸੀ ਅਤੇ 38 ਫ਼ੀਸਦੀ ਪਾਣੀ ਵਿਅਰਥ ਜਾ ਰਿਹਾ ਸੀ, ਜੋ ਸਾਡੀ ਸਰਕਾਰ ਵੱਲੋਂ ਪਿਛਲੇ ਕਰੀਬ ਤਿੰਨ ਸਾਲਾਂ ਵਿੱਚ ਇਹ 84 ਫ਼ੀਸਦੀ ਵਰਤੋਂ ਵਿੱਚ ਲਿਆਂਦਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਨੂੰ 100 ਪ੍ਰਤੀਸ਼ਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ ਕਰਨ ਨਾਲ ਜ਼ਮੀਨੀ ਪਾਣੀ ਦਾ ਪੱਧਰ ਉੱਪਰ ਉਠਦਾ ਹੈ, ਇਸ ਲਈ ਕਿਸਾਨ ਵੀ ਵੱਧ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਕਰਨ ਕਿਉਂਕਿ ਇਸ ਨਾਲ ਹੋਣ ਵਾਲੀ ਫ਼ਸਲ ਤੰਦਰੁਸਤ ਹੋਣ ਸਮੇਤ ਬਿਜਲੀ ਦੀ ਖਪਤ ਵੀ ਨਹੀਂ ਕਰਨੀ ਪੈਂਦੀ।             ਇਸ ਮੌਕੇ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ ਜਸਵੰਤ ਸਿੰਘ ਗੱਜਣਮਾਜਰਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨ ਦੇ ਖੇਤ ਨੂੰ ਨਹਿਰੀ ਪਾਣੀ ਮਿਲਣਾ ਕਿਸਾਨ ਲਈ ਸਭ ਤੋਂ ਵੱਡਾ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਸਾਲਾ ਤੋਂ ਬੰਦ ਪਏ ਰਜਵਾਹੇ ਆਪ ਦੀ ਸਰਕਾਰ ਬਣਨ ਤੋਂ ਬਾਅਦ ਚੱਲਣ ਲੱਗੇ ਹਨ।                   ਇਸ ਮੌਕੇ ਹਲਕਾ ਪਾਇਲ ਤੋਂ ਵਿਧਾਇਕ ਮਨਜਿੰਦਰ ਸਿੰਘ ਗਿਆਸਪੁਰਾ ਤੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮਾਲੇਰਕੋਟਲਾ ਸਾਕਬ ਅਲੀ ਰਾਜਾ, ਸਿੰਚਾਈ ਵਿਭਾਗ ਦੇ ਨਿਗਰਾਨ ਇੰਜੀਨੀਅਰ ਸੁਖਜੀਤ ਸਿੰਘ ਭੁੱਲਰ, ਲਹਿਲ ਡਵੀਜ਼ਨ ਦੇ ਕਾਰਜਕਾਰੀ ਇੰਜੀਨੀਅਰ ਕਿਰਨਦੀਪ ਕੌਰ, ਐਸ.ਡੀ.ਓਜ ਅਸ਼ੀਸ਼ ਕੁਮਾਰ ਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

  • ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਵਿਭਾਗ ਦੇ ਗੈਸਟ ਹਾਊਸ ਦੀ ਐਕਸਟੈਂਸ਼ਨ ਬਿਲਡਿੰਗ ਦਾ ਨੀਂਹ ਪੱਥਰ ਰੱਖਿਆ

    ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਵਿਭਾਗ ਦੇ ਗੈਸਟ ਹਾਊਸ ਦੀ ਐਕਸਟੈਂਸ਼ਨ ਬਿਲਡਿੰਗ ਦਾ ਨੀਂਹ ਪੱਥਰ ਰੱਖਿਆ

    ਪਠਾਨਕੋਟ, 7 ਫ਼ਰਵਰੀ 2025 (   )—ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਧਾਰ ਕਲਾਂ ਵਿਖੇ ਜੰਗਲਾਤ ਵਿਭਾਗ ਦੇ ਗੈਸਟ ਹਾਊਸ ਵਿਖੇ ਐਕਸਟੈਂਸ਼ਨ ਬਿਲਡਿੰਗ ਦਾ ਨੀਂਹ ਪੱਥਰ ਰੱਖਿਆ। ਇਸ ਬਿਲਡਿੰਗ ਵਿੱਚ ਕਰੀਬ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਦੋ ਹੋਰ ਕਮਰੇ ਅਤੇ ਇੱਕ ਸਵੀਟ ਰੂਮ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਰੀਬ…

  • ਪੰਜਾਬ ਦੇ ਕਿਰਤੀਆਂ ਦੀ ਭਲਾਈ ਲਈ ਸਰਕਾਰ ਵੱਲੋਂ ਮਹੱਤਵਪੂਰਨ ਪਹਿਲਕਦਮੀ

    ਪੰਜਾਬ ਦੇ ਕਿਰਤੀਆਂ ਦੀ ਭਲਾਈ ਲਈ ਸਰਕਾਰ ਵੱਲੋਂ ਮਹੱਤਵਪੂਰਨ ਪਹਿਲਕਦਮੀ

    ਚੰਡੀਗੜ੍ਹ, 7 ਫਰਵਰੀ: ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡੀ ਪਹਿਲਕਦਮੀ ਕੀਤੀ ਹੈ। ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ ਦਿੱਤੀ ਜਾਂਦੀ ਵਜੀਫਾ ਸਕੀਮ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਹੋਣ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ…

  • ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸੂਬਾ ਸਰਕਾਰ ਦੀ ਨਿਵੇਕਲੀ ਪਹਿਲਕਦਮੀ; 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ‘ਚ ਬਦਲਿਆ: ਡਾ: ਰਵਜੋਤ ਸਿੰਘ

    ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸੂਬਾ ਸਰਕਾਰ ਦੀ ਨਿਵੇਕਲੀ ਪਹਿਲਕਦਮੀ; 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ‘ਚ ਬਦਲਿਆ: ਡਾ: ਰਵਜੋਤ ਸਿੰਘ

     ਚੰਡੀਗੜ੍ਹ, 7 ਫਰਵਰੀ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿੱਸ਼ਾ ਵਿੱਚ ਕੰਮ ਕਰਦਿਆਂ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸਰਕਾਰ ਵੱਲੋਂ 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ਵਿੱਚ ਬਦਲਿਆ ਗਿਆ ਹੈ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ…

  • ਡਾ. ਅੰਬੇਡਕਰ ਦੀ ਦਾਰਸ਼ਨਿਕ ਵਿਰਾਸਤ ਬਰਾਬਰੀ ਵਾਲੇ ਅਤੇ ਸਮਾਵੇਸ਼ੀ ਸਮਾਜ ਦੀ ਸਿਰਜਣਾ ਲਈ ਮਹੱਤਵਪੂਰਨ: ਹਰਭਜਨ ਸਿੰਘ ਈ.ਟੀ.ਓ.

    ਡਾ. ਅੰਬੇਡਕਰ ਦੀ ਦਾਰਸ਼ਨਿਕ ਵਿਰਾਸਤ ਬਰਾਬਰੀ ਵਾਲੇ ਅਤੇ ਸਮਾਵੇਸ਼ੀ ਸਮਾਜ ਦੀ ਸਿਰਜਣਾ ਲਈ ਮਹੱਤਵਪੂਰਨ: ਹਰਭਜਨ ਸਿੰਘ ਈ.ਟੀ.ਓ.

    ਚੰਡੀਗੜ੍ਹ, 7 ਫਰਵਰੀਸਮਾਜਿਕ ਨਿਆਂ ਲਈ ਭਾਰਤ ਦੇ ਯਤਨਾਂ ਵਿੱਚ ਡਾ. ਬੀ. ਆਰ. ਅੰਬੇਡਕਰ ਦੀ ਦਾਰਸ਼ਨਿਕ ਵਿਰਾਸਤ ਦੀ ਸਥਾਈ ਮਹੱਤਤਾ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਡਾ. ਅੰਬੇਡਕਰ ਦਾ ਸਮਾਜਿਕ ਨਿਆਂ ਦਾ ਡੂੰਘਾ ਅਤੇ ਪਰਿਵਰਤਨਵਾਦੀ ਦ੍ਰਿਸ਼ਟੀਕੋਣ ਇੱਕ ਬਰਾਬਰੀ ਅਤੇ ਸਮਾਵੇਸ਼ੀ ਸਮਾਜ ਦੀ ਸਿਰਜਣਾ ਦੇ…

  • ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਲਈ ਭਲਾਈ ਸਕੀਮਾਂ ਅਤੇ ਵਿਭਾਗੀ ਬਜਟ ਦਾ ਲਿਆ ਜਾਇਜ਼ਾ

    ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਲਈ ਭਲਾਈ ਸਕੀਮਾਂ ਅਤੇ ਵਿਭਾਗੀ ਬਜਟ ਦਾ ਲਿਆ ਜਾਇਜ਼ਾ

    ਚੰਡੀਗੜ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਉਨਾਂ ਨੂੰ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ  ਵਚਨਬੱਧ ਹੈ। ਇਹ ਵਿਚਾਰ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀਆਂ ਗਤੀਵਿਧੀਆਂ ਦਾ ਮੁਲਾਂਕਣ ਕਰਨ ਅਤੇ ਆਜ਼ਾਦੀ ਘੁਲਾਟੀਆਂ ਲਈ ਵੱਖ-ਵੱਖ…

  • ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਕਰਮਚਾਰੀ ਨੂੰ 2000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ

    ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਕਰਮਚਾਰੀ ਨੂੰ 2000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ

    ਚੰਡੀਗੜ੍ਹ 7 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦਫ਼ਤਰ ਪਿੰਡ ਬੜਿੰਗ, ਜਲੰਧਰ ਛਾਉਣੀ ਵਿੱਚ ਵਿਖੇ ਤਾਇਨਾਤ ਸ਼ਿਕਾਇਤ ਸੰਭਾਲ ਸ਼ਾਖਾ (ਸੀਐਚਬੀ) ਦੇ ਸਹਾਇਕ ਚਰਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ…

  • 10,000 ਰੁਪਏ ਰਿਸ਼ਵਤ ਲੈੰਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

    10,000 ਰੁਪਏ ਰਿਸ਼ਵਤ ਲੈੰਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

    ਚੰਡੀਗੜ੍ਹ 7 ਫਰਵਰੀ, 2025 –  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ…

  • ਆਈ.ਟੀ.ਆਈ ਵਿਖੇ ਰੋਜ਼ਗਾਰ ਮੇਲੇ ’ਚ 215 ਉਮੀਦਵਾਰਾਂ ਦੀ ਹੋਈ ਚੋਣ

    ਆਈ.ਟੀ.ਆਈ ਵਿਖੇ ਰੋਜ਼ਗਾਰ ਮੇਲੇ ’ਚ 215 ਉਮੀਦਵਾਰਾਂ ਦੀ ਹੋਈ ਚੋਣ

    ਪਟਿਆਲਾ, 7 ਫਰਵਰੀ:ਪਟਿਆਲਾ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਸਰਕਾਰੀ ਆਈ. ਟੀ. ਆਈ (ਲੜਕੇ), ਪਟਿਆਲਾ ਦੇ ਸਹਿਯੋਗ ਨਾਲ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ, ਡੀ.ਬੀ.ਈ.ਈ. ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)- ਕਮ- ਸੀ.ਈ.ਓ.…

  • ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਸੀ.ਐਚ.ਸੀ ਮਾਲਕਾਂ ਨਾਲ ਮਸ਼ੀਨਾ ਦੀ ਸਾਭ ਸੰਭਾਲ ਸਬੰਧੀ ਕੀਤੀ ਮੀਟਿੰਗ

    ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਸੀ.ਐਚ.ਸੀ ਮਾਲਕਾਂ ਨਾਲ ਮਸ਼ੀਨਾ ਦੀ ਸਾਭ ਸੰਭਾਲ ਸਬੰਧੀ ਕੀਤੀ ਮੀਟਿੰਗ

    ਸ੍ਰੀ ਮੁਕਤਸਰ ਸਾਹਿਬ 7  ਫਰਵਰੀ            ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਝੋਨੇ ਅਤੇ  ਬਾਸਮਤੀ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਉਪਰਾਲੇ ਕੀਤੇ ਜਾ ਰਹੇ ਹਨ,ਇਸ ਲੜੀ ਤਹਿਤ ਡਾ.ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸੀ.ਆਰ.ਐਮ ਸਕੀਮ ਸਾਲ 2024-25 ਅਧੀਨ ਜਿਨ੍ਹਾਂ ਸੀ.ਐਚ.ਸੀ ਮਾਲਕਾਂ ਵੱਲੋਂ…

  • ਗੰਨੇ ਦੀ ਫ਼ਸਲ, ਖੇਤੀ ਵਿਭਿੰਨਤਾ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ- ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

    ਗੰਨੇ ਦੀ ਫ਼ਸਲ, ਖੇਤੀ ਵਿਭਿੰਨਤਾ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ- ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

    ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 7 ਫਰਵਰੀ (   )  ਦਿਨੋਂ ਦਿਨ ਵਧ ਰਹੀ ਮਜ਼ਦੂਰਾਂ ਦੀ ਘਾਟ ਦੀ ਸਮੱਸਿਆ  ਦੇ ਹੱਲ ਲਈ ਗੰਨੇ ਦੀ ਖੇਤੀ ਦਾ ਮਸ਼ੀਨੀਕਰਨ ਕਰਨ ਦੇ ਮੰਤਵ ਨਾਲ ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਗੰਨਾ ਉਤਪਾਦਕ ਕਿਸਾਨ ਭੁਪਿੰਦਰ ਸਿੰਘ ਅਤੇ ਸੱਤ ਹੋਰ ਕਿਸਾਨਾਂ ਵਲੋਂ ਸਮੂਹ ਬਣਾ ਕੇ ਗੰਨੇ ਦੀ ਕਟਾਈ ਕਰਨ ਵਾਲੀ ਮਸ਼ੀਨ ਦੀ ਖਰੀਦ ਕੀਤੀ…