Tag: Punjab Headlines
-

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ
ਹੁਸ਼ਿਆਰਪੁਰ,13 ਜੂਨ : ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਉਪਬੰਧਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵੰਡੀ ਜਾ ਰਹੀ ਕਣਕ ਦੀ ਗੁਣਵੱਤਾ ਅਤੇ ਮਾਤਰਾ ਵਿਚ ਪਾਰਦਰਸ਼ਤਾ ਬਣਾਈ ਰੱਖਣ ਲਈ ਸਰਕਾਰੀ ਰਾਸ਼ਨ ਡਿਪੂਆਂ ‘ਤੇ ਨਿਯਮਤ ਤੌਰ ‘ਤੇ ਅਚਾਨਕ ਨਿਰੀਖਣ ਕਰਦਾ ਰਹੇਗਾ। ਇਸ ਯੋਜਨਾ ਨੂੰ ਲਾਗੂ ਕਰਨ ਵਿਚ ਲਾਪਰਵਾਹੀ ਵਰਤਣ…
-

ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 13 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 104ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 9.9 ਕਿਲੋ ਹੈਰੋਇਨ, 1.5 ਕਿਲੋ ਅਫੀਮ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ…
-

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ-ਤਸਕਰੀ ਰੈਕੇਟ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਅੰਮ੍ਰਿਤਸਰ ਨੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਾਰਕੋਟਿਕਸ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 4.5 ਕਿਲੋ ਹੈਰੋਇਨ…
-

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ
ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਸਮੇਂ ਸਿਰ, ਪਹੁੰਚਯੋਗ ਅਤੇ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 46 ਅਤਿ-ਆਧੁਨਿਕ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜੋ ਸੂਬੇ ਭਰ…
-

ਹੱਥੀਂ ਸਫਾਈ ਤੋਂ ਮਸ਼ੀਨਾਂ ਵੱਲ; ਸੀਵਰਾਂ ਦੀ ਹੱਥੀਂ ਸਫ਼ਾਈ ਨੂੰ ਖ਼ਤਮ ਕਰਨ ਲਈ ਉੱਨਤ ਉਪਕਰਨ ਅਪਣਾਉਣ ਵਾਲਾ ਪੰਜਾਬ ਮੋਹਰੀ ਸੂਬਾ ਬਣਿਆ
ਚੰਡੀਗੜ੍ਹ, 13 ਜੂਨ: ਸ਼ਹਿਰੀ ਸਵੱਛਤਾ ਨੂੰ ਆਧੁਨਿਕ ਬਣਾਉਣ ਦੀ ਦਿਸ਼ਾਂ ਵਿੱਚ ਇਤਿਹਾਸਕ ਪਹਿਲਕਦਮੀ ਕਰਦਿਆਂ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ 150 ਨਗਰਪਾਲਿਕਾਵਾਂ ਲਈ 39.56 ਕਰੋੜ ਰੁਪਏ ਦੀ ਲਾਗਤ ਵਾਲੀਆਂ 730 ਉੱਨਤ ਸਫਾਈ ਮਸ਼ੀਨਾਂ ਦੇ ਬੇੜੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜੋ ਸੂਬੇ ਭਰ ਵਿੱਚ ਸੀਵਰਾਂ ਦੀ ਹੱਥੀਂ ਸਫਾਈ…
-

ਖੇਤੀਬਾੜੀ ਵਿਭਾਗ ਨੇ ਮਹਿਲ ਕਲਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਇਆ
ਮਹਿਲ ਕਲਾਂ, 13 ਜੂਨਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਹਿਲ ਕਲਾਂ ਵੱਲੋਂ ਪਿੰਡ ਮਹਿਲ ਕਲਾਂ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਕੈਂਪ ਦੌਰਾਨ ਡਾ. ਹਰਮਨਦੀਪ ਸਿੰਘ ਸਿੰਘ ਖੇਤੀਬਾੜੀ ਅਫ਼ਸਰ ਮਹਿਲ ਕਲਾਂ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਮਸ਼ੀਨਰੀ ਦਾ ਸੁਚੱਜਾ ਉਪਯੋਗ ਕਰਨ ਲਈ ਪ੍ਰੇਰਿਤ ਕੀਤਾ ਅਤੇ…
-

ਯੁੱਧ ਨਸ਼ਿਆਂ ਵਿਰੁੱਧ: 2 ਸਟੋਰਾਂ ਤੋਂ 16 ਤਰ੍ਹਾਂ ਦੀਆਂ ਢਾਈ ਲੱਖ ਤੋਂ ਵੱਧ ਕੀਮਤ ਦੀਆਂ ਦਵਾਈਆਂ ਜ਼ਬਤ
ਬਰਨਾਲਾ, 13 ਜੂਨ ਪੰਜਾਬ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਮੈਡੀਕਲ ਸਟੋਰਾਂ ਦੀ ਚੈਕਿੰਗ ਮੁਹਿੰਮ ਵੱਡੇ ਪੱਧਰ ‘ਤੇ ਜਾਰੀ ਹੈ। ਡਰੱਗ ਕੰਟਰੋਲ ਅਫ਼ਸਰ ਬਰਨਾਲਾ ਮੈਡਮ ਪਰਨੀਤ ਕੌਰ ਨੇ ਦੱਸਿਆ ਕਿ ਪੁਲਿਸ ਨਾਲ ਸਾਂਝੇ ਤੌਰ ‘ਤੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਮੀਰਾ ਫਾਰਮੇਸੀ, ਨਵਾਂ ਬੱਸ ਸਟੈਂਡ…
-

ਜ਼ਿਲਾ ਡੇਂਗੂ ਟਾਸਕ ਫੋਰਸ ਦੀ ਹੋਈ ਅਹਿਮ ਮੀਟਿੰਗ, ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਵੱਖ-ਵੱਖ ਵਿਭਾਗਾਂ ਨੂੰ ਜਾਰੀ ਕੀਤੀਆਂ ਹਦਾਇਤਾਂ
ਤਰਨ ਤਾਰਨ 13 ਜੂਨ : ਜਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਡੇਂਗੂ ਟਾਸਕ ਫੋਰਸ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੇ ਵਿੱਚ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ, ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸੀ੍ ਅਭਿਨਵ ਗੋਇਲ ਅਤੇ ਵੱਖ-ਵੱਖ…
-

ਵਧ ਰਹੀ ਗਰਮੀ ਦੇ ਮੱਦੇਨਜ਼ਰ ਕੋਈ ਵੀ ਸਿਹਤ ਸਮੱਸਿਆ ਆਉਣ ’ਤੇ ਡਾਕਟਰ ਦੀ ਸਲਾਹ ਜ਼ਰੂਰੀ-ਸਿਵਲ ਸਰਜਨ
ਮਾਨਸਾ, 13 ਜੂਨ:ਵੱਧ ਰਹੀ ਗਰਮੀ ਕਾਰਨ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਗਰਮ ਲੂ ਤੋਂ ਬਚਾਅ ਰੱਖਣ ਲਈ ਸਲਾਹਕਾਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਕਿਹਾ ਕਿ ਵਧ ਰਹੀ ਗਰਮੀ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ…
-

ਹਰ ਸੁੱਕਰਵਾਰ ਡੇਂਗੂ ਤੇ ਵਾਰ ਤਹਿਤ ਵੱਖ ਵੱਖ ਥਾਵਾਂ ਤੇ ਕੀਤਾ ਲਾਰਵਾ ਚੈੱਕ
ਕੀਰਤਪੁਰ ਸਾਹਿਬ 13 ਜੂਨ () ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਦੇ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ.ਆਨੰਦ ਘਈ ਦੀ ਅਗਵਾਈ ਹੇਠ ਕਮਿਊਨਟੀ ਹੈਲਥ ਸੈਂਟਰ ਭਰਤਗੜ੍ਹ ਦੀ ਟੀਮ ਵੱਲੋਂ ਪਿੰਡ ਭਰਤਗੜ੍ਹ ਵਿੱਚ ਵੱਖ-ਵੱਖ ਰੈਸਟੋਰੈਂਟਾਂ, ਢਾਬਿਆਂ ਅਤੇ ਹੋਟਲਾਂ ਵਿੱਚ ਕੰਟੇਨਰ ਸਰਵੇਅ ਅਤੇ ਐਂਟੀ ਲਾਰਵਾ ਸਪਰੇਅ ਕੀਤਾ ਗਿਆ। ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ ਪਾਣੀ ਇਕੱਠਾ…
-

ਬਰਸਾਤਾਂ ਦੇ ਮੌਸਮ ਵਿੱਚ ਮੱਛੀਆਂ ਤੇ ਮੱਛੀ ਪਾਲਣ ਦਾ ਧੰਦਾ ਸੁਰੱਖਿਅਤ ਰੱਖਣ ਲਈ ਐਡਵਾਈਜਰੀ ਜਾਰੀ
ਮੋਗਾ, 13 ਜੂਨ, ਬਰਸਾਤਾਂ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ ਇਸ ਲਈ ਮੱਛੀ ਕਾਸ਼ਤਕਾਰਾਂ ਅਤੇ ਮੱਛੀਆਂ ਨੂੰ ਕਿਸੇ ਵੀ ਸਕੰਟਕਾਲੀਨ ਸਥਿਤੀ ਤੋਂ ਸੁਰੱਖਿਅਤ ਰੱਖਣ ਲਈ ਵਿਭਾਗੀ ਐਡਵਾਈਜਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਮੱਛੀ ਪਾਲਣ ਮੋਗਾ ਰਸ਼ੂ ਮਹਿੰਦੀਰੱਤਾ ਨੇ ਦੱਸਿਆ ਕਿ ਬਰਸਾਤਾਂ ਦੇ ਮੌਸਮ ਦੌਰਾਨ ਤਲਾਅ ਨੂੰ ਨੱਕੋ ਨੱਕ ਨਹੀਂ ਭਰਨਾ ਚਾਹੀਦਾ। ਪਾਣੀ…
-

ਬਟਾਲਾ ਸ਼ਹਿਰ ਅੰਦਰ ਵਿਕਾਸ ਜਾਰੀ-ਵਾਰਡ ਨੰਬਰ 45 ਵਿਖੇ ਗਲੀਆਂ ਦਾ ਨਿਰਮਾਣ ਕਾਰਜ ਸ਼ੁਰੂ
ਬਟਾਲਾ, 13 ਜੂਨ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਲੋਕਹਿੱਤ ਵਿੱਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਵਾਰਡ ਨੰਬਰ 45 ਵਿਖੇ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ ਵਲੋਂ ਮੁਹੱਲਾ ਵਾਸੀਆਂ ਦੀ ਮੌਜੂਦਗੀ ਵਿੱਚ ਵੱਖ-ਵੱਖ ਗਲੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਵਾਰਡ…
-

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਵੀਂ ਮਾਈਨਿੰਗ ਨੀਤੀ ਸਬੰਧੀ ਕਰੱਸ਼ਰ ਤੇ ਜ਼ਮੀਨ ਮਾਲਕਾਂ ਨੂੰ ਕੀਤਾ ਜਾਗਰੂਕ
ਹੁਸ਼ਿਆਰਪੁਰ, 12 ਜੂਨ : ਪੰਜਾਬ ਸਰਕਾਰ ਦੇ ਖਾਣਾਂ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਜਾਰੀ ਕੀਤੀ ਗਈ ਪੰਜਾਬ ਰਾਜ ਮਾਈਨਰ ਮਿਨਰਲ (ਸੋਧ) ਪਾਲਿਸੀ-2025 ਤਹਿਤ ਜ਼ਿਲ੍ਹਾ ਪੱਧਰ ‘ਤੇ ਸਬੰਧਤ ਧਿਰਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ
*ਅੰਮ੍ਰਿਤਸਰ, 12 ਜੂਨ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਨੇ ਆਪਣੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਸੁਚਾਰੂ, ਪ੍ਰੇਸ਼ਾਨੀ ਰਹਿਤ ਅਤੇ ਪਾਰਦਰਸ਼ੀ ਸੇਵਾਵਾਂ ਦੇਣ ਵਿੱਚ ਸਫਲਤਾ ਦਾ ਨਵਾਂ ਮੁਕਾਮ ਹਾਸਲ ਕੀਤਾ ਹੈ। ਦੋਵਾਂ ਆਗੂਆਂ ਨੇ ਕਿਹਾ ਕਿ…
-

ਝੋਨੇ ਦੇ ਬਦਲ ਵਜੋਂ ਮੱਕੀ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਮਿਲਣਗੇ 17500/- ਰੁਪਏ : ਮੁੱਖ ਖੇਤੀਬਾੜੀ ਅਫ਼ਸਰ
ਗੁਰਦਾਸਪੁਰ, 12 ਜੂਨ 2025 ( ) – ਪੰਜਾਬ ਸਰਕਾਰ ਵਲੋਂ ਜ਼ਿਲਾ ਗੁਰਦਾਸਪੁਰ ਵਿਚ ਝੋਨੇ ਹੇਠੋ ਰਕਬਾ ਕਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ 2000 ਹੈਕ. ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਵਾਈ ਜਾ ਰਹੀ। ਬਲਾਕ ਗੁਰਦਾਸਪੁਰ ਦੇ ਪਿੰਡ ਹਯਾਤਨਗਰ ਵਿਚ ਉਦਮੀ ਕਿਸਾਨ ਕਪਿਲ ਬਹਿਲ ਵੱਲੋਂ 2.5…
-

ਪੰਜਾਬ ਸਰਕਾਰ ਵੱਲੋ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਬਿਨਾਂ ਭੇਦਭਾਵ ਦਿੱਤੀਆਂ ਗ੍ਰਾਟਾਂ
ਨੰਗਲ 12 ਜੂਨ () ਪਿੰਡਾਂ ਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਲੱਖਾਂ ਕਰੋੜਾਂ ਰੁਪਏ ਦੇ ਪ੍ਰੋਜੈਕਟ ਮੁਕੰਮਲ ਹੋ ਰਹੇ ਹਨ। ਇਲਾਕੇ ਦੇ ਲੋਕਾਂ ਨੂੰ ਸਾਰੀਆ ਬੁਨਿਆਦੀ ਸਹੂਲਤਾਂ ਜਲਦੀ ਉਪਲੱਬਧ ਕਰਵਾਇਆ ਜਾਣਗੀਆਂ ਕਿਉਕਿ ਪਿਛਲੇ ਕਈ ਦਹਾਕਿਆਂ ਤੋਂ ਵਿਕਾਸ ਨਾ ਹੋਣ ਕਾਰਨ ਇਹ ਇਲਾਕਾ ਅਣਗੋਲਿਆ ਸੀ, ਜਿੱਥੇ ਹੁਣ ਵੱਡੇ ਪ੍ਰੋਜੈਕਟ ਚੱਲ ਰਹੇ ਹਨ। ਇਹ ਜਾਣਕਾਰੀ ਦਿੰਦੇ ਹੋਏ…
-

ਪ੍ਰਸ਼ਾਸਨ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸਮੇਂ ਤਿਆਰ – ਰਾਕੇਸ਼ ਪ੍ਰਕਾਸ਼
ਮਾਲੇਰਕੋਟਲਾ 12 ਜੂਨ – ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਮੁੱਖ ਮੰਤਰੀ ਫ਼ੀਲਡ ਅਫ਼ਸਰ -ਕਮ- ਸਹਾਇਕ ਕਮਿਸ਼ਨਰ (ਜਨਰਲ) ਰਾਕੇਸ਼ ਗਰਗ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਮੀਟਿੰਗ ਕੀਤੀ ਗਈ। ਉਹਨਾਂ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਕਾਰਨ ਹੀ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਅਤੇ ਅਸੀਂ ਹਮੇਸ਼ਾ ਸਾਡੇ ਆਜ਼ਾਦੀ ਘੁਲਾਟੀਆਂ ਦੇ ਰਿਣੀ ਰਹਾਂਗੇ। ਉਹਨਾਂ ਕਿਹਾ ਕਿ ਆਜ਼ਾਦੀ ਘੁਲ਼ਾਟੀਆਂ ਦੇ ਪਰਿਵਾਰਾਂ ਦਾ ਪੂਰਾ ਸਤਿਕਾਰ ਅਤੇ ਭਲਾਈ ਲਈ ਪ੍ਰਸ਼ਾਸਨ ਹਰ ਸਮੇਂ ਤਿਆਰ ਹੈ। ਉਨਾਂ ਕਿਹਾ ਕਿ ਸਾਰੇ ਦਫਤਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਫਤਰਾਂ ਵਿੱਚ ਕੰਮ ਕਾਜ ਲਈ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਜਾਂ ਉਹਨਾਂ ਦੇ ਵਾਰਸਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇ । ਉਨ੍ਹਾਂ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੇ ਨੁਮਾਇੰਦਿਆਂ ਦੀਆਂ ਮੁਸ਼ਕਿਲਾਂ ਸੁਣੀਆ ਅਤੇ ਉਨ੍ਹਾਂ ਭਰੋਸਾ ਦਵਾਇਆ ਕਿ ਮੁਸ਼ਕਿਲਾਂ, ਲੰਬਿਤ ਪਏ ਕੰਮਾਂ ਦਾ ਨਿਰਧਾਰਿਤ ਸਮੇਂ ਦੇ ਅੰਦਰ ਨਿਪਟਾਰਾ ਕਰਨ ਲਈ ਢੁਕਵੇਂ ਯਤਨ ਕੀਤੇ ਜਾਣਗੇ । ਉਹਨਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨ ਵਜੋਂ ਸਰਕਾਰ ਵੱਲੋਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਜੇਕਰ ਕਿਸੇ ਆਜ਼ਾਦੀ ਘੁਲਾਟੀਏ ਦੇ ਆਸ਼ਰਿਤ ਪਰਿਵਾਰ ਨੂੰ ਇਹ ਸਹੂਲਤਾਂ ਲੈਣ ਕਰਨ ਵਿੱਚ ਕੋਈ ਔਕੜ ਆਉਂਦੀ ਹੈ ਤਾਂ ਇਸ ਨੂੰ ਦੂਰ ਕੀਤਾ ਜਾਵੇਗਾ। ਇਸ ਮੌਕੇ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੇ ਸੂਬਾ ਪ੍ਰਧਾਨ ਚੇਤੰਨ ਸਿੰਘ, ਪ੍ਰਧਾਨ ਪਰਮਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ, ਜਰਨਲ ਸਕੱਤਰ ਜਗਮੇਲ ਸਿੰਘ, ਪ੍ਰੈਸ ਸਕੱਤਰ ਮੁਹੰਮਦ ਅਸਲਮ, ਖਜਾਨਚੀ ਪਰਗਟ ਸਿੰਘ, ਮੈਂਬਰ ਸੁਭਾਸ਼ ਵੋਹਰਾ ਅਤੇ ਲਾਭ ਸਿੰਘ ਤੋਂ ਇਲਾਵਾ ਹੋਰ ਅਹੁਦੇਦਾਰ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ
-

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 16 ਜੂਨ ਤੋਂ ਸ਼ੁਰੂ
ਗੁਰਦਾਸਪੁਰ, 12 ਜੂਨ ( ) – ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 16 ਜੂਨ 2025 ਤੱਕ ਅਰਜੀਆਂ ਦੇ ਸਕਦੇ ਹਨ। ਇਸ…
-

ਗਰਮੀ ‘ਚ ਲੂਅ (ਹੀਟ ਸਟ੍ਰੋਕ) ਤੋਂ ਬਚਣ ਲਈ ਸਾਵਧਾਨੀ ਅਤੇ ਜਾਗਰੂਕਤਾ ਜ਼ਰੂਰੀ : ਡਿਪਟੀ ਕਮਿਸ਼ਨਰ
ਮਾਲੇਰਕੋਟਲਾ12 ਜੂਨ : ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਤਾਪਮਾਨ ਵਧਣ ਦੇ ਮੱਦੇਨਜ਼ਰ ਲੂਅ (ਗਰਮ ਹਵਾ) ਤੋਂ ਬਚਣ ਲਈ ਸਾਵਧਾਨੀ ਵਰਤਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵੱਧ ਸਕਦਾ ਹੈ, ਇਸ ਲਈ ਲੂ ਤੋਂ ਬਚਣ ਲਈ ਜਾਗਰੂਕਤਾ ਅਤੇ ਸਾਵਧਾਨੀ ਬਹੁਤ ਜ਼ਰੂਰੀ ਹੈ । ਜੁਲਾਈ ਤੱਕ ਚੱਲਣ ਵਾਲੀਆਂ ਗਰਮ ਹਵਾਵਾਂ…
-

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਗਏ ਪਲੇਸਮੈਂਟ ਦੌਰਾਨ 20 ਪ੍ਰਾਰਥੀਆਂ ਨੂੰ ਮਿਲਿਆ ਰੋਜ਼ਗਾਰ
ਸ੍ਰੀ ਮੁਕਤਸਰ ਸਾਹਿਬ, 12 ਜੂਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਦੇ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਟਰਯੂ ਲਕਸ਼ਮੀ ਕੰਪਨੀ ਅਤੇ ਐਲ.ਆਈ.ਸੀ. ਲਾਇਫ ਇੰਸੋਰੈਂਸ਼ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਲਈ ਇੰਟਰਵਿਊ…