Tag: Punjab Headlines

  • ਪੰਜਾਬ ਵਿਧਾਨ ਸਭਾ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵਾਂ ਸ਼ਹੀਦੀ ਦਿਵਸ ਮਨਾਉਣ ਦੇ ਸਬੰਧ ਵਿੰਚ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ ਪੰਜਾਬੀ ਅਦਾਕਾਰਾਂ ਨਾਲ ਮੀਟਿੰਗ ਕੀਤੀ

    ਪੰਜਾਬ ਵਿਧਾਨ ਸਭਾ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵਾਂ ਸ਼ਹੀਦੀ ਦਿਵਸ ਮਨਾਉਣ ਦੇ ਸਬੰਧ ਵਿੰਚ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ ਪੰਜਾਬੀ ਅਦਾਕਾਰਾਂ ਨਾਲ ਮੀਟਿੰਗ ਕੀਤੀ

    ਚੰਡੀਗੜ੍ਹ, 7 ਜੂਨ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ ਪ੍ਰਸਿੱਧ ਪੰਜਾਬੀ ਅਦਾਕਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਉਨ੍ਹਾਂ ਨੇ ਸੁਝਾਅ ਅਤੇ ਪ੍ਰਸਤਾਵ ਦਿੱਤੇ , ਜੋ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ…

  • ‘ਯੁੱਧ ਨਸ਼ਿਆਂ ਵਿਰੁਧ’ ਦਾ 98ਵਾਂ ਦਿਨ: 1.3 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ 132 ਨਸ਼ਾ ਤਸਕਰ ਗ੍ਰਿਫ਼ਤਾਰ

    ‘ਯੁੱਧ ਨਸ਼ਿਆਂ ਵਿਰੁਧ’ ਦਾ 98ਵਾਂ ਦਿਨ: 1.3 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ 132 ਨਸ਼ਾ ਤਸਕਰ ਗ੍ਰਿਫ਼ਤਾਰ

    ਚੰਡੀਗੜ੍ਹ, 7 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ  ਮੁਹਿੰਮ ‘‘ਯੁੱਧ ਨਸ਼ਿਆਂ ਵਿਰੁਧ’’ ਦੇ 98ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ…

  • ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ  ਨੈੱਟਵਰਕ ਦਾ ਪਰਦਾਫ਼ਾਸ਼ ; ਛੇ ਵਿਦੇਸ਼ੀ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

    ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ  ਨੈੱਟਵਰਕ ਦਾ ਪਰਦਾਫ਼ਾਸ਼ ; ਛੇ ਵਿਦੇਸ਼ੀ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

    ਚੰਡੀਗੜ੍ਹ/ਅੰਮ੍ਰਿਤਸਰ, 7 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਾਰਡਰ ਰੇਂਜ ਅੰਮ੍ਰਿਤਸਰ ਨੇ ਜੇਲ੍ਹ ਵਿੱਚ ਬੰਦ ਸਰਗਨਾ ਜੁਗਰਾਜ ਸਿੰਘ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ…

  • ਮੁੱਖ ਮੰਤਰੀ ਨੇ ਨਵੇਂ ਚੁਣੇ ਗਏ 26 ਯੂਪੀਐਸਸੀ ਅਧਿਕਾਰੀਆਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਦੂਤ ਬਣਨ ਲਈ ਪ੍ਰੇਰਿਆ

    ਮੁੱਖ ਮੰਤਰੀ ਨੇ ਨਵੇਂ ਚੁਣੇ ਗਏ 26 ਯੂਪੀਐਸਸੀ ਅਧਿਕਾਰੀਆਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਦੂਤ ਬਣਨ ਲਈ ਪ੍ਰੇਰਿਆ

    ਚੰਡੀਗੜ੍ਹ, 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਦੇ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਬ੍ਰਾਂਡ ਅੰਬੈਸਡਰ ਬਣਨ ਲਈ ਪ੍ਰੇਰਿਤ ਕੀਤਾ। ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਵੇਂ ਚੁਣੇ ਗਏ 26 ਉਮੀਦਵਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ…

  • ਮੁੱਖ ਮੰਤਰੀ ਨੇ ਸਮਾਣਾ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ

    ਮੁੱਖ ਮੰਤਰੀ ਨੇ ਸਮਾਣਾ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ

    ਸਮਾਣਾ (ਪਟਿਆਲਾ), 7 ਜੂਨਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਿਆਨਕ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ 7 ਬੱਚਿਆਂ ਦੇ ਪੀੜਤ ਮਾਪਿਆਂ ਨੂੰ ਅੱਜ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਜਾਂਚ ਵਿੱਚ ਰੁਕਾਵਟਾਂ ਖੜ੍ਹੀਆਂ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦਾ ਐਲਾਨ ਕੀਤਾ।ਪੀੜਤ ਪਰਿਵਾਰਾਂ ਨਾਲ ਦੁੱਖ…

  • ਮੋਗਾ ਵਿੱਚ ਨਸ਼ਾ ਤਸਕਰ ਦੇ ਘਰ ਤੇ ਚੱਲਿਆ ਪੀਲਾ ਪੰਜਾ, ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ-ਐਸ.ਐਸ.ਪੀ

    ਮੋਗਾ ਵਿੱਚ ਨਸ਼ਾ ਤਸਕਰ ਦੇ ਘਰ ਤੇ ਚੱਲਿਆ ਪੀਲਾ ਪੰਜਾ, ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ-ਐਸ.ਐਸ.ਪੀ

    ਮੋਗਾ 7 ਜੂਨ  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈਆਂ ਜੰਗੀ ਪੱਧਰ ‘ਤੇ ਜਾਰੀ ਹਨ । ਇਸੇ ਕਾਰਵਾਈ ਤਹਿਤ ਅੱਜ ਮੋਗਾ ਦੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਅਜੇ ਗਾਂਧੀ ਦੀ ਅਗਵਾਈ ਹੇਠ ਮੋਗਾ ਦੀ…

  • 8 ਜੂਨ ਨੂੰ ਡੀਏਵੀ ਕਾਲਜ ਫਾਰ ਐਜੂਕੇਸ਼ਨ ਦੇ ਆਸਪਾਸ ਡਰੋਨ ਉਡਾਉਣ ’ਤੇ ਪਾਬੰਦੀ

    8 ਜੂਨ ਨੂੰ ਡੀਏਵੀ ਕਾਲਜ ਫਾਰ ਐਜੂਕੇਸ਼ਨ ਦੇ ਆਸਪਾਸ ਡਰੋਨ ਉਡਾਉਣ ’ਤੇ ਪਾਬੰਦੀ

    ਹੁਸ਼ਿਆਰਪੁਰ, 7 ਜੂਨ :ਵਧੀਕ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਅਮਰਬੀਰ ਕੌਰ ਭੁੱਲਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 8 ਜੂਨ 2025 ਨੂੰ ਡੀਏਵੀ ਕਾਲਜ ਫਾਰ ਐਜੂਕੇਸ਼ਨ, ਆਰੀਆ ਸਮਾਜ ਰੋਡ, ਹੁਸ਼ਿਆਰਪੁਰ ਦੇ ਆਸਪਾਸ ਦੇ ਖੇਤਰ ਵਿਚ ਡਰੋਨ ਉਡਾਉਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

  • ਵਿਧਾਇਕ ਡਾ. ਅਜੇ ਗੁਪਤਾ ਨੇ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ: ਕਿਹਾ, ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ

    ਵਿਧਾਇਕ ਡਾ. ਅਜੇ ਗੁਪਤਾ ਨੇ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ: ਕਿਹਾ, ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ

    ਅੰਮ੍ਰਿਤਸਰ, 7 ਜੂਨ 2025: ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਵਾਰਡ ਨੰਬਰ 63 ਸ਼ਿਵ ਨਗਰ ਕਲੋਨੀ ਵਿੱਚ ਇੱਕ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਰਮੀਆਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਕੇਂਦਰੀ ਵਿਧਾਨ ਸਭਾ ਹਲਕੇ ਦੇ ਉਨ੍ਹਾਂ ਇਲਾਕਿਆਂ ਵਿੱਚ…

  • ਨਸ਼ਾ ਛੁਡਾਊ ਅਤੇ ਹੁਨਰ ਵਿਕਾਸ ਲਈ ਸੈਂਟਰ ਆਫ਼ ਐਕਸੀਲੈਂਸ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਸਥਾਪਿਤ ਕੀਤਾ ਜਾ ਰਿਹਾ ਹੈ :- ਸਿਹਤ ਮੰਤਰੀ

    ਨਸ਼ਾ ਛੁਡਾਊ ਅਤੇ ਹੁਨਰ ਵਿਕਾਸ ਲਈ ਸੈਂਟਰ ਆਫ਼ ਐਕਸੀਲੈਂਸ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਸਥਾਪਿਤ ਕੀਤਾ ਜਾ ਰਿਹਾ ਹੈ :- ਸਿਹਤ ਮੰਤਰੀ

    ਲੁਧਿਆਣਾ, 6 ਜੂਨ, 2025 : ਸਿਹਤ ਵਿਭਾਗ ਵੱਲੋਂ ਸੂਬੇ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਖ਼ਤੀ ਨਾਲ ਕੰਮ ਕਰਨ ਦੇ ਨਾਲ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਮੁੱਲਾਂਪੁਰ (ਜ਼ਿਲ੍ਹਾ ਲੁਧਿਆਣਾ) ਵਿੱਚ ਨਸ਼ਾ ਛੁਡਾਊ ਅਤੇ ਹੁਨਰ ਵਿਕਾਸ ਲਈ ਇੱਕ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕੀਤਾ ਜਾ ਰਿਹਾ…

  • ਈਦ-ਉਲ-ਜ਼ੂਹਾ  ਦੀ ਨਮਾਜ਼ ਤੋਂ ਬਾਅਦ ਈਦਗਾਹ ਮਾਲੇਰਕੋਟਲਾ ਦੀ ਮੁੱਖ ਫ਼ਸੀਲ ਤੋਂ ਮੁਸਲਿਮ ਭਾਈਚਾਰੇ ਨੂੰ ਮੁਖ਼ਾਤਿਬ ਹੁੰਦਿਆਂ ਵਿਧਾਇਕ ਮਾਲੇਰਕੋਟਲਾ ਨੇ ਦਿੱਤੀ ਈਦ ਦੀ ਵਧਾਈ

    ਈਦ-ਉਲ-ਜ਼ੂਹਾ  ਦੀ ਨਮਾਜ਼ ਤੋਂ ਬਾਅਦ ਈਦਗਾਹ ਮਾਲੇਰਕੋਟਲਾ ਦੀ ਮੁੱਖ ਫ਼ਸੀਲ ਤੋਂ ਮੁਸਲਿਮ ਭਾਈਚਾਰੇ ਨੂੰ ਮੁਖ਼ਾਤਿਬ ਹੁੰਦਿਆਂ ਵਿਧਾਇਕ ਮਾਲੇਰਕੋਟਲਾ ਨੇ ਦਿੱਤੀ ਈਦ ਦੀ ਵਧਾਈ

    ਮਾਲੇਰਕੋਟਲਾ, 07 ਜੂਨ                 ਮਾਲੇਰਕੋਟਲਾ ਵਿਖੇ ਅੱਜ ਈਦ-ਉਲ- ਜ਼ੂਹਾ (ਬਕਰੀਦ) ਦੀ ਨਮਾਜ਼ ਬੜੀ ਅਕੀਦਤ ਅਤੇ ਸਰਧਾ ਨਾਲ ਅਦਾ ਕੀਤੀ ਗਈ। ਨਮਾਜ਼ ਤੋਂ ਬਾਅਦ ਈਦਗਾਹ ਮਾਲੇਰਕੋਟਲਾ ਦੀ ਮੁੱਖ ਫ਼ਸੀਲ ਤੋਂ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਮੁਸਲਿਮ ਭਾਈਚਾਰੇ ਨੂੰ ਮੁਖਾਤਬ ਕਰਦਿਆਂ ਈਦ ਦੀਆਂ ਤਹਿ ਦਿਲੋਂ ਵਧਾਈਆਂ ਦਿੱਤੀਆਂ।                ਵਿਧਾਇਕ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਈਦ-ਉਲ- ਜ਼ੂਹਾ ਸਿਰਫ਼ ਤਿਉਹਾਰ ਨਹੀਂ, ਸਗੋਂ ਇਹ ਇਮਾਨ, ਭਰੋਸੇ, ਸਮਰਪਣ, ਤਿਆਗ ਅਤੇ ਭਾਈਚਾਰੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਹਜ਼ਰਤ ਇਬਰਾਹੀਮ (ਅਲੇਹਿ ਸਲਾਮ) ਦੇ ਤਿਆਗ ਅਤੇ ਅਕੀਦਤ ਦੀ ਯਾਦ ਦਿਲਾਉਂਦਾ ਹੈ, ਜੋ ਸਾਡੀ ਰੂਹਾਨੀ ਮੀਰਾਸ ਦਾ ਅਹਿਮ ਹਿੱਸਾ ਹੈ।             ਡਾ. ਜਮੀਲ ਉਰ ਰਹਿਮਾਨ ਨੇ ਇਸ ਮੌਕੇ ‘ਰੰਗਲਾ ਪੰਜਾਬ’ ਦੀ ਕਲਪਨਾ ਨੂੰ ਹਕੀਕਤ ਵਿੱਚ ਬਦਲਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਏ ਗਏ ਯਤਨਾਂ ਨੂੰ ਸਰਾਹੁੰਦੇ ਹੋਏ ਪੰਜਾਬ ਅਤੇ ਮਾਲੇਰਕੋਟਲਾ ਵਾਸੀਆਂ ਨੂੰ ਮੁੱਖ ਮੰਤਰੀ ਵੱਲੋਂ ਵੀ ਵਧਾਈਆਂ ਦਿੱਤੀਆਂ। ਉਨ੍ਹਾਂ ਪੰਜਾਬ,ਪੰਜਾਬੀਅਤ ਦੀ ਖੁਸ਼ਹਾਲੀ,ਤਰੱਕੀ,ਸਾਂਝੀ ਸੋਚ ਅਤੇ ਆਪਸੀ ਭਾਈਚਾਰੇ ਦੇ ਮਜ਼ਬੂਤ ਬਣੇ ਰਹਿਣ ਲਈ ਦੁਆ ਕੀਤੀ। ਵਿਧਾਇਕ ਨੇ ਕਿਹਾ ਕਿ ਮਾਲੇਰਕੋਟਲਾ ਹਮੇਸ਼ਾ ਹੀ ਭਾਈਚਾਰੇ,ਪਿਆਰ ਅਤੇ ਇੱਕਜੁੱਟਤਾ ਦੀ ਧਰਤੀ ਰਹੀ ਹੈ। ਇਥੇ ਹਰ ਧਰਮ, ਜਾਤ ਅਤੇ ਭਾਸ਼ਾ ਦੇ ਲੋਕ ਪਿਆਰ ਅਤੇ ਇੱਤਫਾਕ ਨਾਲ ਰਹਿੰਦੇ ਹਨ, ਜੋ ਇਸ ਥਾਂ ਦੀ ਸਭਿਆਚਾਰਕ ਵਿਲੱਖਣਤਾ ਅਤੇ ਸੋਹਣੀ ਵਿਰਾਸਤ ਨੂੰ ਦਰਸਾਉਂਦੇ ਹਨ।              ਮੁਫ਼ਤੀ-ਏ-ਆਜ਼ਮ ਹਜ਼ਰਤ ਮੌਲਾਨਾ ਮੁਫ਼ਤੀ ਇਰਤਕਾ ਉਲ ਹਸਨ ਸਾਹਿਬ ਨੇ ਵੀ ਨਮਾਜ਼ ਦੀ ਅਗਵਾਈ ਕਰਦਿਆਂ ਆਪਣੇ ਖ਼ੁਤਬੇ ਰਾਹੀਂ ਅਮਨ-ਸੁਖ, ਭਾਈਚਾਰੇ ਅਤੇ ਰਿਆਸਤ ਦੀ ਖੁਸ਼ਹਾਲੀ ਲਈ ਦੁਆ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਸਮੇਂ ਵਿੱਚ ਰਹਿ ਰਹੇ ਹਾਂ ਜਿਥੇ ਭਾਈਚਾਰੇ, ਅਮਨ ਅਤੇ ਇਨਸਾਨੀਅਤ ਦੀ ਲੋੜ ਹੋਰ ਵੀ ਵੱਧ ਗਈ ਹੈ। ਈਦ-ਉਲ-ਜੁਹਾ ਸਾਨੂੰ ਇਹ ਸੁਨੇਹਾ ਦਿੰਦਾ ਹੈ ਕਿ ਇਨਸਾਨੀਅਤ ਦੀ ਭਲਾਈ ਲਈ ਤਿਆਗ ਦੇ ਰਾਹੀਂ ਹੀ ਅਸਲੀ ਖੁਸ਼ੀ ਮਿਲਦੀ ਹੈ।                       ਇਸ ਮੌਕੇ ਇਲਾਕੇ ਦੇ ਹਜ਼ਾਰਾਂ ਲੋਕ, ਸਮਾਜ ਸੇਵਕ, ਧਾਰਮਿਕ ਆਗੂ, ਪੰਚਾਇਤੀ ਨੁਮਾਇੰਦਿਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਨਮਾਜ਼ ਵਿਚ ਭਾਗ ਲਿਆ। ਸਾਰੇ ਸਮਾਜ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਅਸੀਂ ਧਰਮਾਂ, ਜਾਤੀਆਂ ਜਾਂ ਭਾਸ਼ਾਵਾਂ ਤੋਂ ਉੱਪਰ ਉੱਠ ਕੇ ਇੱਕ-ਦੂਜੇ ਦੀ ਇਜ਼ਤ ਕਰੀਏ ਅਤੇ ਪੰਜਾਬ ਨੂੰ ਅਮਨ, ਤਰੱਕੀ ਅਤੇ ਭਾਈਚਾਰੇ ਦੀ ਮਿਸਾਲ ਬਣਾਈਏ ।         ਇਸ ਮੌਕੇ ਵੱਡੀ ਈਦ ਗਾਹ ਦੇ ਪ੍ਰਧਾਨ ਮੁਹੰਮਦ ਨਜ਼ੀਰ,ਜਰਨਲ ਸਕੱਤਰ ਡਾਕਟਰ ਅਬਦੁਲ ਗੁਫਾਰ, ਅਬਦੁੱਲ ਲਤੀਫ ਪੱਪੂ, ਮੂਨਿਸ ਰਹਿਮਾਨ, ਕੈਸ਼ੀਅਰ ਨਸੀਮ ਉਰ ਰਹਿਮਾਨ ਘੁਕਲਾ ,ਜ਼ਹੂਰ ਚੁਹਾਨ ,ਇਮਤਿਆਜ਼ ਬਾਬੂ ,ਅਸਲਮ ਬਾਚੀ ,ਸਾਂਬਰ ,ਰਿਜ਼ਵਾਨ ਅਹਿਮਦ,ਇਸਰਾਰ ਨੀਜਾਮੀ,ਮੁਹੰਮਦ ਅਸਰਫ਼, ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸਾਸਨਿਕ ਅਧਿਕਾਰੀ ਮੌਜੂਦ ਸਨ ।

  • ਗੁਰਮੇਲ ਸਿੰਘ ਮੱਦੋਕੇ ਨੇ ਅਜੀਤਵਾਲ ਅਤੇ ਪਰਮਜੀਤ ਸਿੰਘ ਬੁੱਟਰ ਨੇ ਬਧਨੀਂ ਕਲਾਂ ਮਾਰਕਿਟ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

    ਗੁਰਮੇਲ ਸਿੰਘ ਮੱਦੋਕੇ ਨੇ ਅਜੀਤਵਾਲ ਅਤੇ ਪਰਮਜੀਤ ਸਿੰਘ ਬੁੱਟਰ ਨੇ ਬਧਨੀਂ ਕਲਾਂ ਮਾਰਕਿਟ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

    ਮੋਗਾ, 07 ਜੂਨ: ਗੁਰਮੇਲ ਸਿੰਘ ਮੱਦੋਕੇ ਨੇ ਅਜੀਤਵਾਲ ਅਤੇ ਪਰਮਜੀਤ ਸਿੰਘ ਬੁੱਟਰ ਨੇ ਬਧਨੀਂ ਕਲਾਂ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅੱਜ ਅਹੁਦਾ ਸੰਭਾਲਣ ਸਮੇਂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਜੈ ਕ੍ਰਿਸ਼ਨ ਰੋੜੀ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਚੈਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਤਾਜ਼ਪੋਸੀ ਸਮਾਗਮ ਵਿੱਚ ਮੁਬਾਰਕਬਾਦ…

  • ਅਹਿਮਦਗੜ੍ਹ ਦੇ ਪਿੰਡਾਂ ਵਿੱਚ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਵਲੋਂ “ਵਿਕਸਿਤ ਖੇਤੀ ਸੰਕਲਪ ਅਭਿਆਨ” ਤਹਿਤ ਕਿਸਾਨਾਂ ਨੂੰ ਕੀਤਾ ਜਾਗਰੂਕ

    ਅਹਿਮਦਗੜ੍ਹ ਦੇ ਪਿੰਡਾਂ ਵਿੱਚ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਵਲੋਂ “ਵਿਕਸਿਤ ਖੇਤੀ ਸੰਕਲਪ ਅਭਿਆਨ” ਤਹਿਤ ਕਿਸਾਨਾਂ ਨੂੰ ਕੀਤਾ ਜਾਗਰੂਕ

    ਅਹਿਮਦਗੜ੍ਹ /ਮਾਲੇਰਕੋਟਲਾ 7 ਜੂਨ :               ਕਿਸਾਨਾਂ ਨੂੰ ਸਮਰੱਥ ਬਣਾਉਣ ਅਤੇ ਸਰਕਾਰੀ ਭਲਾਈ ਯੋਜਨਾਵਾਂ ਬਾਰੇ ਉਨ੍ਹਾਂ ਦੀ ਜਾਣਕਾਰੀ ਵਧਾਉਣ ਦੇ ਉਦੇਸ਼ ਨਾਲ, ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਦੀ ਵਾਢੀ ਤੋਂ ਬਾਅਦ ਇੰਜੀਨੀਅਰਿੰਗ ਅਤੇ ਤਕਨਾਲੋਜੀ ਸੰਸਥਾ (ICAR-CIPHET) ਲੁਧਿਆਣਾ ਇਕਾਕੀ ਅਤੇ ਭਾਰਤੀ ਮਿਲਟਸ ਖੋਜ ਸੰਸਥਾ (IIMR) ਦੀ ਸਾਂਝੀ ਟੀਮ ਐਲ-6 ਵਲੋਂ ਅਹਿਮਦਗੜ੍ਹ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ “ਵਿਕਸਿਤ ਖੇਤੀ ਸੰਕਲਪ ਅਭਿਆਨ” ਤਹਿਤ ਵਿਸੇ਼ਸ ਮੁਹਿੰਮ ਉਲੀਕੀ ਗਈ ਹੈ  । ਇਸ ਮੁਹਿੰਮ ਦਾ ਮਕਸਦ ਪਿੰਡ ਵਾਸੀਆਂ ਦੀ ਭਾਗੀਦਾਰੀ ਰਾਹੀਂ ਖੇਤੀਬਾੜੀ ਵਿਕਾਸ ਨੂੰ ਪ੍ਰੋਸਾਹਿਤ ਕਰਨਾ ਹੈ।              ਸੀਨੀਅਰ ਵਿਗਿਆਨੀ  ICAR-CIPHET ਡਾ. ਸੁਰਿਆ ਤੁਸ਼ੀਰ ਨੇ  ਕਿਸਾਨਾਂ ਅਤੇ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਮੁੱਖ ਖੇਤੀਬਾੜੀ ਯੋਜਨਾਵਾਂ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ । ਡਾ. ਬੀ.ਐਸ. ਜਾਟ ਅਤੇ ਡਾ. ਮਹਰਸ਼ੀ ਤੋਮਰ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ, ਖੇਤੀਬਾੜੀ ਢਾਂਚਾ ਨਿਧੀ, ਕਿਸਾਨ ਕਰੈਡਿਟ ਕਾਰਡ, ਅਤੇ ਪ੍ਰਧਾਨ ਮੰਤਰੀ ਕਿਸਾਨ ਮਾਨਧਨ ਯੋਜਨਾ ਵਰਗੀਆਂ ਮੁੱਖ ਯੋਜਨਾਵਾਂ ’ਤੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਨ੍ਹਾਂ ਯੋਜਨਾਵਾਂ ਦੇ ਲਾਭ ਅਤੇ ਅਰਜ਼ੀ ਦੀ ਪ੍ਰਕਿਰਿਆ ਨੂੰ ਸੌਖੇ ਉਦਾਹਰਣਾਂ ਰਾਹੀਂ ਸਮਝਾਇਆ ਗਿਆ, ਤਾਂ ਜੋ ਵੱਧ ਤੋਂ ਵੱਧ ਕਿਸਾਨ ਲਾਭ ਲੈ ਸਕਣ। ਉਤਪਾਦਕ ਸੰਸਥਾਵਾਂ (FPO) ਡਾ. ਰਵਿ ਪ੍ਰਕਾਸ਼ ਨੇ ਕਿਸਾਨ ਨੂੰ ਸਹਿਕਾਰੀ ਸੰਭਾਵਾਂ ਦੀ ਅਹਮਿਅਤ ਤੋਂ ਜਾਣੂ ਕਰਵਾਇਆ ਤੇ ਕਿਹਾ…

  • ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ” ਦੇ ਦਸਵੇਂ ਦਿਨ ਵੀ ਕਿਸਾਨ ਜਾਗਰੂਕਤਾ ਪ੍ਰੋਗਰਾਮ ਜਾਰੀ

    ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ” ਦੇ ਦਸਵੇਂ ਦਿਨ ਵੀ ਕਿਸਾਨ ਜਾਗਰੂਕਤਾ ਪ੍ਰੋਗਰਾਮ ਜਾਰੀ

    ਅਬੋਹਰ 7 ਜੂਨ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ” ਦੇ ਦਸਵੇਂ ਦਿਨ, ਕ੍ਰਿਸ਼ੀ ਵਿਗਿਆਨ ਕੇਂਦਰ  ਫਾਜ਼ਿਲਕਾ ਦੀ ਟੀਮ ਨੇ  ਆਈ ਸੀ ਏ ਆਰ ਸੀਫੇਟ , ਰਾਜ ਖੇਤੀਬਾੜੀ ਵਿਭਾਗ, ਇਫਕੋ, ਆਤਮਾ ਅਤੇ ਆਰ. ਜੀ. ਆਰ ਸੈੱਲ ਫਾਜ਼ਿਲਕਾ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡਾਂ – ਸਿਮਰੇਵਾਲਾ, ਹਸਤਾ ਕਲਾਂ, ਚੱਕ ਟਾਹਲੀਵਾਲਾ, ਘੁਬਾਇਆ, ਰਾਣਾ, ਮੋਹਰ ਸਿੰਘ ਵਾਲਾ ਅਤੇ…

  • ਕਮਿਸ਼ਨਰ ਨਗਰ ਨਿਗਮ ਨੇ ਪਾਇਲਟ ਪ੍ਰੋਜੈਕਟ ਵਾਲੇ ਪੰਜ ਕੌਂਸਲਰਾਂ ਨਾਲ ਕੀਤੀ ਮੀਟਿੰਗ

    ਕਮਿਸ਼ਨਰ ਨਗਰ ਨਿਗਮ ਨੇ ਪਾਇਲਟ ਪ੍ਰੋਜੈਕਟ ਵਾਲੇ ਪੰਜ ਕੌਂਸਲਰਾਂ ਨਾਲ ਕੀਤੀ ਮੀਟਿੰਗ

    ਹੁਸ਼ਿਆਰਪੁਰ, 7 ਜੂਨ :       ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਪੰਜ ਵਾਰਡਾਂ ਵਿਚ ਸੋਰਸ ਸੈਗਰੀਗੇਸ਼ਨ ਨੂੰ ਲੈ ਕੇ ਇਕ ਪਾਇਲਟ ਪ੍ਰੋਜੈਕਟ ਦੀ ਪਹਿਲ ਕੀਤੀ ਗਈ ਹੈ। ਇਸ ਸਬੰਧ ਵਿਚ ਹੁਸ਼ਿਆਰਪੁਰ ਨਗਰ ਨਿਗਮ ਦੇ ਕਮਿਸ਼ਨਰ ਡਾ. ਅਮਨਦੀਪ ਕੌਰ ਨੇ ਅੱਜ ਵਾਰਡ ਨੰਬਰ 8, 9, 10, 11…

  • ਆਮਦਨ ਕਰ ਵਿਭਾਗ ਦੇ ਜਾਂਚ ਡਾਇਰੈਕਟੋਰੇਟ ਨੇ ਆਗਾਮੀ ਵਿਧਾਨ ਸਭਾ ਉਪ ਚੋਣਾਂ 2025 (64-ਲੁਧਿਆਣਾ ਪੱਛਮੀ) ’ਚ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਕੀਤੇ ਪੁਖ਼ਤਾ ਪ੍ਰਬੰਧ

    ਆਮਦਨ ਕਰ ਵਿਭਾਗ ਦੇ ਜਾਂਚ ਡਾਇਰੈਕਟੋਰੇਟ ਨੇ ਆਗਾਮੀ ਵਿਧਾਨ ਸਭਾ ਉਪ ਚੋਣਾਂ 2025 (64-ਲੁਧਿਆਣਾ ਪੱਛਮੀ) ’ਚ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਕੀਤੇ ਪੁਖ਼ਤਾ ਪ੍ਰਬੰਧ

    ਜਲੰਧਰ, 7 ਜੂਨ : ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਆਮਦਨ ਕਰ ਵਿਭਾਗ ਦੇ ਜਾਂਚ ਡਾਇਰੈਕਟੋਰੇਟ ਨੇ ਆਗਾਮੀ ਵਿਧਾਨ ਸਭਾ ਉਪ ਚੋਣਾਂ 2025 (64-ਲੁਧਿਆਣਾ ਪੱਛਮੀ) ਵਿੱਚ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਇੰਸਪੈਕਟਰ ਇਨਕਮ ਟੈਕਸ ਇਨਵੈਸਟੀਗੇਸ਼ਨ ਵਿੰਗ ਜਲੰਧਰ ਮਨਵਿੰਦਰਬੀਰ ਸਿੰਘ ਅਸੀਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧ ਵਿੱਚ ਜਾਣਕਾਰੀ/ਸ਼ਿਕਾਇਤਾਂ…

  • ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਕਮਿਊਨਿਟੀ ਸਿਹਤ ਕੇਂਦਰ ਨਿਹਾਲ ਸਿੰਘ ਵਾਲਾ ਦਾ ਦੌਰਾ, ਨਸ਼ਾ ਛੱਡਣ ਵਾਲੇ ਮਰੀਜਾਂ ਤੋਂ ਸਿਹਤ ਸੇਵਾਵਾਂ ਬਾਰੇ ਪੁਛਿਆ

    ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਕਮਿਊਨਿਟੀ ਸਿਹਤ ਕੇਂਦਰ ਨਿਹਾਲ ਸਿੰਘ ਵਾਲਾ ਦਾ ਦੌਰਾ, ਨਸ਼ਾ ਛੱਡਣ ਵਾਲੇ ਮਰੀਜਾਂ ਤੋਂ ਸਿਹਤ ਸੇਵਾਵਾਂ ਬਾਰੇ ਪੁਛਿਆ

    ਮੋਗਾ, 7 ਜੂਨ,ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਮੁਕੰਮਲ ਇਲਾਜ ਮੁਹੱਈਆ ਕਰਵਾਉਣ ਲਈ ਨਸ਼ਾ ਛੁਡਾਊ ਕੇਂਦਰਾਂ ਨੂੰ ਹੋਰ ਮਜਬੂਤੀ ਦਿੱਤੀ ਜਾ ਰਹੀ ਹੈ ਤਾਂ ਕਿ ਨਸ਼ਾ ਛੱਡਣ ਵਾਲਾ ਕੋਈ ਵੀ ਨੌਜਵਾਨ ਕਿਸੇ ਵੀ ਹਸਪਤਾਲ ਜਾਂ ਨਸ਼ਾ ਛੁਡਾਊ…

  • ਪੰਜਾਬ ਸਰਕਾਰ ਦੀ ਪਹਿਲ ਨਾਲ ਧੀਆਂ ਨੂੰ ਮਿਲੀ ਨਵੀਂ ਉਡਾਨ : ਕਰਮਜੀਤ ਕੌਰ

    ਪੰਜਾਬ ਸਰਕਾਰ ਦੀ ਪਹਿਲ ਨਾਲ ਧੀਆਂ ਨੂੰ ਮਿਲੀ ਨਵੀਂ ਉਡਾਨ : ਕਰਮਜੀਤ ਕੌਰ

    ਹੁਸ਼ਿਆਰਪੁਰ, 6 ਜੂਨ:      ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧੀਆਂ ਨੂੰ ਹੋਰ ਸਸ਼ਕਤ, ਸਵੈ-ਨਿਰਭਰ ਅਤੇ ਆਤਮ-ਵਿਸ਼ਵਾਸੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਕ ਹੋਰ ਮਹੱਤਵਪੂਰਨ ਪ੍ਰਾਪਤੀ ਹੋਈ ਹੈ ਐਸ.ਏ.ਐਸ ਨਗਰ (ਮੁਹਾਲੀ) ਸਥਿਤ ‘ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼’ ਦੀਆਂ ਚਾਰ ਹੋਣਹਾਰ ਕੈਡਿਟਸ ਦੇਸ਼…

  • ਵਾਤਾਵਰਣ ਨੂੰ ਸੰਭਾਲ ਕੇ ਰੱਖਣਾ ਹਰੇਕ ਨਾਗਰਿਕ ਦਾ ਮੁੱਢਲਾ ਫਰਜ਼-ਵਣ ਮੰਡਲ ਅਫ਼ਸਰ

    ਵਾਤਾਵਰਣ ਨੂੰ ਸੰਭਾਲ ਕੇ ਰੱਖਣਾ ਹਰੇਕ ਨਾਗਰਿਕ ਦਾ ਮੁੱਢਲਾ ਫਰਜ਼-ਵਣ ਮੰਡਲ ਅਫ਼ਸਰ

    ਵਣ ਵਿਭਾਗ ਮਾਨਸਾ ਨੇ ਵੱਖ–ਵੱਖ ਥਾਵਾਂ *ਤੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ ਮਾਨਸਾ, 06 ਜੂਨ :             ਵਿਸ਼ਵ ਵਾਤਾਵਰਣ ਦਿਵਸ fiabQ/ nzdo ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਵੱਲੋ ਅਤੇ ਵਾਤਾਵਰਣ ਪ੍ਰੇਮੀਆਂ ਵੱਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ।ਇਸੇ ਲੜੀ ਤਹਿਤ ਵਣ ਵਿਭਾਗ ਮਾਨਸਾ ਵੱਲੋਂ ਮਾਨਸਾ ਰੇਂਜ ਅਤੇ ਬੁਢਲਾਡਾ ਰੇਂਜ ਦੀਆਂ ਵੱਖ-ਵੱਖ ਥਾਵਾਂ ਜਿਵੇ ਕਿ ਭੀਖੀ, ਬੁਢਲਾਡਾ, ਬਰੇਟਾ, ਬੋਹਾ, ਮਾਨਸਾ, ਬਨਾਂਵਾਲੀ ਵਿਖੇ ਪੋਦੇ ਲਗਾਏ ਗਏ ਅਤੇ ਵਾਤਾਵਰਣ ਸੰਭਾਲ…

  • ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਹਰਦਿੱਤਪੁਰਾ ਅਤੇ ਬਟਰਿਆਣਾ ਵਿਖੇ ਕਰੀਬ 02 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ ਪਾਈਆਂ ਜਾ ਰਹੀਆਂ ਪਾਈਪਲਾਈਨਾਂ ਦੇ ਕੰਮ ਦਾ ਲਿਆ ਜਾਇਜ਼ਾ

    ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਹਰਦਿੱਤਪੁਰਾ ਅਤੇ ਬਟਰਿਆਣਾ ਵਿਖੇ ਕਰੀਬ 02 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ ਪਾਈਆਂ ਜਾ ਰਹੀਆਂ ਪਾਈਪਲਾਈਨਾਂ ਦੇ ਕੰਮ ਦਾ ਲਿਆ ਜਾਇਜ਼ਾ

    ਭਵਾਨੀਗੜ੍ਹ, 06 ਜੂਨ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਹਰਦਿੱਤਪੁਰਾ ਅਤੇ ਬਟਰਿਆਣਾ ਵਿਖੇ ਨਹਿਰੀ ਪਾਣੀ ਦੀ ਸਪਲਾਈ ਲਈ ਕਰੀਬ 02 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ ਪਾਈਆਂ ਜਾ ਰਹੀਆਂ ਪਾਈਪਲਾਈਨਾਂ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿਨ ਰਾਤ ਇੱਕ ਕਰਕੇ ਵੱਡੇ ਪੱਧਰ ਉੱਤੇ ਵਿਕਾਸ ਕਾਰਜ ਕਰਵਾਏ ਜਾ ਰਹੇ…

  • ਦਿਵਿਆਂਗਜਨ ਵਿਅਕਤੀਆਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਮਲੋਟ ਵਿਖੇ ਲਗਾਇਆ ਅਸੈਸਮੈਂਟ ਕੈਂਪ

    ਦਿਵਿਆਂਗਜਨ ਵਿਅਕਤੀਆਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਮਲੋਟ ਵਿਖੇ ਲਗਾਇਆ ਅਸੈਸਮੈਂਟ ਕੈਂਪ

    ਮਲੋਟ, 6 ਜੂਨ – ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰੈਡ ਕਰਾਸ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਲਿਮਕੋ, ਮੋਹਾਲੀ ਦੇ ਸਹਿਯੋਗ ਨਾਲ ਦਿਵਿਆਂਗਜਨ ਵਿਅਕਤੀਆਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਮਲੋਟ ਦੇ ਭਾਈ ਜਗਤਾ ਜੀ ਗੁਰਦੁਆਰਾ ਸਾਹਿਬ ਵਿਖੇ ਲਗਾਏ ਅਸੈਸਮੈਂਟ ਕੈਂਪ ਦੌਰਾਨ 120 ਦਿਵਿਆਂਗਜਨ ਵਿਅਕਤੀਆਂ ਦੀ ਪਛਾਣ ਕੀਤੀ ਗਈ। ਇਸ ਮੌਕੇ ਡਿਪਟੀ…