Tag: Punjab Headlines
-

ਨਸ਼ਿਆਂ ਵਿਰੁੱਧ ਮੋਹਰੀ ਭੂਮਿਕਾ ਨਿਭਾਉਣ ਵਾਲੇ ਪਿੰਡ ਨਾਰੰਗਵਾਲ ਨੇ ਮੁੱਖ ਮੰਤਰੀ ਨੂੰ ਡਟ ਕੇ ਸਾਥ ਦੇਣ ਦਾ ਭਰੋਸਾ ਦਿੱਤਾ
ਨਾਰੰਗਵਾਲ (ਲੁਧਿਆਣਾ), 17 ਮਈ:ਨਸ਼ਿਆਂ ਵਿਰੁੱਧ ਜੰਗ ਵਿੱਚ ਮੋਹਰੀ ਰਹਿਣ ਵਾਲੇ ਪਿੰਡ ਨਾਰੰਗਵਾਲ ਦੇ ਲੋਕਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਆਪਣਾ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਨਸ਼ੇ ਤੋਂ ਪੀੜਤ ਰਹੇ ਅਮਨ ਸ਼ਰਮਾ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਉਹ ਪਿਛਲੇ 12 ਸਾਲਾਂ ਤੋਂ ਨਸ਼ਿਆਂ…
-

‘ਯੁੱਧ ਨਸ਼ਿਆਂ ਵਿਰੁੱਧ’ ਦਾ ਦੇਸ਼ ਭਰ ਵਿੱਚ ਕੋਈ ਸਾਨੀ ਨਹੀਂ: ਕੇਜਰੀਵਾਲ ਦਾ ਦਾਅਵਾ
ਨਾਰੰਗਵਾਲ (ਲੁਧਿਆਣਾ), 17 ਮਈ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦਾ ਸਮਕਾਲੀ ਭਾਰਤੀ ਇਤਿਹਾਸ ਵਿੱਚ ਕੋਈ ਹੋਰ ਮੇਲ ਨਹੀਂ ਹੈ। ਨਸ਼ਾ ਮੁਕਤੀ ਯਾਤਰਾ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ…
-

ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਪਾਰਟੀ ਪੱਧਰ ਤੋਂ ਉੱਪਰ ਉਠ ਕੇ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਦਾ ਸਾਥ ਦੇਣ ਦੀ ਅਪੀਲ
ਨਾਰੰਗਵਾਲ (ਲੁਧਿਆਣਾ), 17 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ ਪਾਰਟੀ ਪੱਧਰ ਤੋਂ ਉਪਰ ਉਠ ਕੇ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਸਾਥ ਦੇਣ ਦੀ ਅਪੀਲ ਕੀਤੀ।ਨਸ਼ਿਆਂ ਵਿਰੁੱਧ ਸੰਕਲਪ ਲੈਣ ਦੀ ਸਹੁੰ ਚੁਕਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ…
-

ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ-ਕੇਜਰੀਵਾਲ ਨੇ ਵਿਰੋਧੀ ਧਿਰਾਂ ਨੂੰ ਕਰੜੇ ਹੱਥੀਂ ਲਿਆ
ਜਲਾਲਪੁਰ (ਹੁਸ਼ਿਆਰਪੁਰ), 17 ਮਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਹੋਣ ਕਾਰਨ ਨਸ਼ਿਆਂ ਨੇ ਸੂਬੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ।ਨਸ਼ਾ ਮੁਕਤੀ ਯਾਤਰਾ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ…
-

ਭਗਵੰਤ ਮਾਨ ਅਤੇ ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦਾ ਸਹਿਯੋਗ ਮੰਗਿਆ
ਜਲਾਲਪੁਰ (ਹੁਸ਼ਿਆਰਪੁਰ), 17 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਬੀਜਾਂ ਦਾ ਪੂਰੀ ਤਰ੍ਹਾਂ ਸਫ਼ਾਇਆ ਕਰ ਦਿੱਤਾ ਜਾਵੇ। ਇੱਥੇ ਲੋਕਾਂ ਨੂੰ ਸਹੁੰ ਚੁਕਾਉਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ…
-

‘ਯੁੱਧ ਨਸ਼ਿਆਂ ਵਿਰੁੱਧ’ 77ਵਾਂ ਦਿਨ: 2.5 ਕਿਲੋਗ੍ਰਾਮ ਹੈਰੋਇਨ, 46 ਲੱਖ ਰੁਪਏ ਦੀ ਡਰੱਗ ਮਨੀ ਸਮੇਤ 250 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 17 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 77ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 250 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ, 19 ਕੁਇੰਟਲ ਭੁੱਕੀ ਅਤੇ 46 ਲੱਖ ਰੁਪਏ…
-

ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ; ਅੰਮ੍ਰਿਤਸਰ ਵਿੱਚ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 17 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਨਸ਼ਾ ਕਾਰੋਬਾਰੀਆਂ ਦੇ ਗੱਠਜੋੜ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਦੋ ਵੱਖ-ਵੱਖ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਇਨ੍ਹਾਂ ਮੁਲਜ਼ਮਾਂ ਕੋਲੋਂ 1.01 ਕਿਲੋ ਹੈਰੋਇਨ, 45.19 ਲੱਖ…
-

ਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਉਣ ਲਈ ਸਮੂਹਿਕ ਕਾਰਵਾਈ ਤੇ ਲੋਕਾਂ ਦਾ ਸਾਥ ਬਹੁਤ ਜ਼ਰੂਰੀ-ਸ. ਲਾਲਜੀਤ ਸਿੰਘ ਭੁੱਲਰ
ਪੱਟੀ, 17 ਮਈ : ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਧਾਨ ਸਭਾ ਹਲਕਾ ਪੱਟੀ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਦੀ ਸ਼ੁਰੂਆਤ ਕੀਤੀ ਅਤੇ ਯੁੱਧ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤੇਜ਼ ਕੀਤਾ ਗਿਆ।ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਲੌਹਕਾ, ਨੱਥੂਚੱਕ, ਸਰਹਾਲੀ ਖੁਰਦ ਪਿੰਡਾਂ ਦਾ ਦੌਰਾ ਕਰਦਿਆਂ ਕੈਬਨਿਟ ਮੰਤਰੀ…
-

ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਵੱਖ ਵੱਖ ਪਿੰਡਾਂ ਚ ਜਾ ਕੇ ਕੀਤਾ ਗਿਆ ਜਾਗਰੂਕ
ਫਿਰੋਜ਼ਪੁਰ 17 ਮਈ () ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ “ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਤਹਿਤ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵਲੋਂ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਅਧੀਨ ਆਉਂਦੇ ਪਿੰਡਾਂ ਭੱਖੜਾ, ਗੱਟੀ ਰਾਜੋ ਕੇ ਅਤੇ ਨਵੀਂ ਗੱਟੀ ਰਾਜੋ ਕੇ ਵਿੱਚ ਨਸ਼ਾ ਮੁਕਤੀ ਯਾਤਰਾ ਸਬੰਧੀ ਆਯੋਜਿਤ ਸਮਾਗਮ…
-

ਨਸ਼ਿਆਂ ਦੀ ਗ੍ਰਿਫ਼ਤ ‘ਚੋਂ ਨਿਕਲੇ ਪਿੰਡ ਲਖਣਪਾਲ ਦੇ ਵਾਸੀਆਂ ਨੇ ਚਿਹਰਿਆਂ ‘ਤੇ ਖੁਸ਼ੀਆਂ ਲਿਆਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ
ਲਖਣਪਾਲ (ਜਲੰਧਰ), 16 ਮਈ:ਨਸ਼ਿਆਂ ਦੀ ਗ੍ਰਿਫ਼ਤ ਤੋਂ ਮੁਕਤ ਹੋਏ ਪਿੰਡ ਲਖਣਪਾਲ ਦੇ ਵਾਸੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਜਾਬੀਆਂ ਦੇ ਚਿਹਰਿਆਂ ‘ਤੇ ਮੁੜ ਰੌਣਕ ਪਰਤ ਆਈ ਹੈ। ਪਿੰਡ ਵਾਸੀ…
-

ਗ੍ਰਾਮ ਪੰਚਾਇਤਾ ਦੇ ਮੈਬਰਾਂ ਦੀਆਂ ਰਹਿੰਦੀਆਂ ਚੋਣਾਂ ਅਤੇ ਜਿਮਨੀ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੱਪਡੇਸ਼ਨ ਕਰਨ ਸਬੰਧੀ ਜਾਰੀ ਕੀਤਾ ਗਿਆ ਹੈ ਪ੍ਰੋਗਰਾਮ-ਡਿਪਟੀ ਕਮਿਸ਼ਨਰ
ਤਰਨ ਤਾਰਨ 16 ਮਈ: ਮਾਣਯੋਗ ਰਾਜ ਚੋਣ ਕਮਿਸ਼ਨ ਜੀ ਦੇ ਆਦੇਸ਼ਾਂ ਰਾਹੀ ਗ੍ਰਾਮ ਪੰਚਾਇਤਾ ਦੇ ਮੈਬਰਾ ਦੀਆਂ ਰਹਿੰਦੀਆਂ ਚੋਣਾਂ ਅਤੇ ਜਿਮਨੀ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੱਪਡੇਸ਼ਨ ਕਰਨ ਸਬੰਧੀ ( ਸ਼ਡਿਊਲ ਫਾਰ ਰਿਵੀਜਨ ਆਫ ਇਲੈਕਟ੍ਰੋਲ ਰੋਲਜ਼) ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਾਹੁਲ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਨੇ ਸਮੂਹ ਚੋਣ…
-

ਪੰਜਾਬ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖਾਤਮਾ; ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਜਾਰੀ ਤੇ ਮਰੀਜ਼ਾਂ ਦਾ ਯਕੀਨੀ ਬਣਾਇਆ ਜਾ ਰਿਹੈ ਸਹੀ ਇਲਾਜ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ
ਮਲੋਟ/ਸ੍ਰੀ ਮੁਕਤਸਰ ਸਾਹਿਬ, 16 ਮਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਲੋਟ ਵਿਖੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ- ਸ੍ਰੀ ਹਿਮਾਂਸ਼ੂ ਅਰੋੜਾ
ਸ੍ਰੀ ਮੁਕਤਸਰ ਸਾਹਿਬ, 16 ਮਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀ ਹਦਾਇਤਾਂਅਨੁਸਾਰ ਸ਼੍ਰੀ ਰਾਜ ਕੁਮਾਰ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਾਹਿਤ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਂਵਾ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਅੱਜ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਚੀਫ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਜੀਆਂ ਵੱਲੋਂ ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਮੁਫਤ…
-

ਵਿਧਾਇਕ ਕਾਕਾ ਬਰਾੜ ਵੱਲੋਂ ਪਿੰਡ ਬਧਾਈ, ਸੋਹਣੇਵਾਲਾ ਅਤੇ ਅਕਾਲਗੜ੍ਹ ਵਿਖੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ
ਸ੍ਰੀ ਮੁਕਤਸਰ ਸਾਹਿਬ, 16 ਮਈ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ “ਨਸ਼ਾ ਮੁਕਤੀ ਯਾਤਰਾ” ਤਹਿਤ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਧਾਈ, ਸੋਹਣੇਵਾਲਾ ਅਤੇ ਅਕਾਲਗੜ੍ਹ ਵਿਖੇ ਨਸ਼ਿਆਂ ਦੇ ਖਾਤਮੇ ਹਿਤ ਬਣਾਈਆਂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਢਿੱਲਵਾ ਖੁਰਦ, ਜੰਡ ਵਾਲਾ ਅਤੇ ਸਾਧੂਵਾਲਾ ਵਿਖੇ ਕੀਤਾ ਗਿਆ ਸਮਾਗਮ ਦਾ ਆਯੋਜਨ
ਫ਼ਰੀਦਕੋਟ 16 ਮਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸੂਬੇ ਵਿੱਚ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰਨ ਲਈ ਪਿੰਡਾਂ ਅਤੇ ਵਾਰਡਾਂ ਵਿੱਚ ਜ਼ਮੀਨੀ ਪੱਧਰ ਤੇ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ…
-

ਨਸ਼ਿਆਂ ਦੇ ਖਾਤਮੇ ਲਈ ਸੂਬੇ ਦੀ ਇੱਕ ਅਵਾਜ ਦਾ ਹੋਣਾ ਜਰੂਰੀ, ਨਸ਼ਾ ਤਸਕਰਾਂ ਦੀ ਮਦਦ ਨਾ ਕਰਨ ਮੋਹਤਬਰ- ਵਿਧਾਇਕ ਗੱਜਣਮਾਜਰਾ
ਅਮਰਗੜ੍ਹ/ਮਾਲੇਰਕੋਟਲਾ 16 ਮਈ : ਵਿਧਾਇਕ ਅਮਰਗੜ੍ਹ ਪ੍ਰੌਫੈਸਰ ਜਸਵੰਤ ਸਿੰਘ ਗੱਜਣਮਾਜਰਾ ਦੀ ਅਗਵਾਈ ਅਧੀਨ ਹਲਕੇ ’ਚ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਫ਼ੈਸਲਾਕੁਨ ਲੜਾਈ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਲਈ ਮਾਲੇਰਕੋਟਲਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਪਿੰਡ ਭੜੀ ਮਾਨਸਾ, ਬਾਗੜੀਆਂ ਅਤੇ ਰਾਏਪੁਰ ਪੁੱਜੀ। ਵਿਧਾਇਕ ਅਮਰਗੜ੍ਹ ਪ੍ਰੌਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਪਿੰਡ ਭੜੀ ਮਾਨਸਾ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਸੀ ਵਿਰੋਧਤਾ ਤੋਂ ਉਪਰ ਉਠਕੇ ਨਸ਼ਾ ਤਸਕਰਾਂ ਖ਼ਿਲਾਫ਼ ਇੱਕ ਰੁੱਖ ਅਖਤਿਆਰ ਕਰਨਾ ਚਾਹੀਦਾ ਹੈ ਤਾਂ ਹੀ ਅਸੀਂ ਆਪਣੀ ਨੌਜਵਾਨ ਪੀੜੀ ਨੂੰ ਬਚਾ ਸਕਾਂਗੇ । ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਕਰਾਰ ਕਰਨ ਕਿ ਉਹ ਨਸ਼ਾ ਤਸਕਰਾਂ ਦੀ ਕਿਸੇ ਵੀ ਤਰੀਕੇ ਨਾਲ ਮਦਦ ਨਹੀਂ ਕਰਨਗੇ ਤਾਂ ਜੋ ਅਸੀ ਆਪਣੇ ਬੱਚਿਆਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾ ਸਕੀਏ । ਉਨ੍ਹਾਂ ਪਿੰਡ ਨਿਵਾਸੀਆਂ ਨੂੰ ਕਿਹਾ ਕਿ ਸਰਕਾਰੀ ਉਪਰਾਲਿਆਂ ਨਾਲ ਨਾਲ ਸਮੂਹ ਸਮਾਜ ਦੀ ਭਾਗੀਦਾਰੀ ਵੀ ਬੇਹੱਦ ਜਰੂਰੀ ਹੈ। ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਬਹੁ-ਪੱਖੀ ਰਣਨੀਤੀ ਅਪਣਾਈ ਹੈ, ਜਿਸ ਤਹਿਤ ਇੱਕ ਪਾਸੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਨਸ਼ਾ ਪੀੜਤਾਂ ਦਾ ਮੁੜ ਵਸੇਬਾ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਸਮਾਜ ਦੀ ਧਾਰਾ ਵਿੱਚ ਮੁੜ ਜੁੜ ਸਕਣ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਨਸ਼ਿਆਂ ਵਿਰੁੱਧ ਇੱਕ ਅਵਾਜ ਬੁਲੰਦ ਕਰੀਏ ਅਤੇ ਸਰਕਾਰ ਦਾ ਹਰ ਤਰ੍ਹਾਂ ਸਾਥ ਦੇ ਕੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਨਸ਼ਾ ਮੁਕਤ ਰੰਗਲਾ ਪੰਜਾਬ ਦਾ ਸੁਪਨਾ ਸਾਕਾਰ ਕਰੀਏ । ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ। ਪੁਲਿਸ ਵਲੋਂ ਪੁਲਿਸ ਨਿਰਪੱਖਤਾ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਸਾਂਝੀ ਕਰਨ ਦੀ ਮੁੜ ਅਪੀਲ ਵੀ ਕੀਤੀ । ਇਸ ਉਪਰੰਤ ਨਸ਼ਾ ਮੁਕਤੀ ਯਾਤਰਾ’ ਪਿੰਡ ਭੜੀ ਮਾਨਸਾ ਹੁੰਦੀ ਹੋਈ ਬਾਗੜੀਆਂ ਅਤੇ ਰਾਏਪੁਰ ਵੀ ਪੁੱਜੀ । ਇਸ ਮੌਕੇ ਡੀਐਸਪੀ ਦਵਿੰਦਰ ਸਿੰਘ ਸੰਧੂ, ਚੇਅਰਮੈਨ ਮਾਰਕੀਟ ਕਮੇਟੀ ਅਮਰਗੜ੍ਹ ਹਰਪ੍ਰੀਤ ਸਿੰਘ ਹੈਪੀ, ਸਰਪੰਚ ਪਿੰਡ ਭੜੀ ਮਾਨਸਾ ਗੁਰਜੰਟ ਸਿੰਘ, ਸਰਪੰਚ ਮਨੀ ਨੰਗਲ, ਪੀਏ ਰਜੀਵ ਕੁਮਾਰ, ਨਵਜੀਤ ਸਿੰਘ, ਫਰਦੀਪ ਸਿੰਘ ਹਾਜ਼ਰ ਸਨ।
-

ਪੰਜਾਬ ਸਰਕਾਰ ਨੇ ਉੜਤਾ ਪੰਜਾਬ ਤੋਂ ਬਦਲਦਾ ਪੰਜਾਬ ਬਣਾਇਆ : ਦੇਵ ਮਾਨ
ਨਾਭਾ/ਪਟਿਆਲਾ, 16 ਮਈ:ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਉੜਤਾ ਪੰਜਾਬ ਤੋਂ ਬਦਲਦਾ ਪੰਜਾਬ ਤੱਕ ਦਾ ਸਫ਼ਰ ਤੈਅ ਕਰ ਲਿਆ ਹੈ ਤੇ ਬਹੁਤ ਜਲਦ ਸੂਬਾ ਰੰਗਲੇ ਪੰਜਾਬ ਨਾਲ ਜਾਣਿਆ ਜਾਣ ਲੱਗੇਗਾ। ਇਹ ਪ੍ਰਗਟਾਵਾਂ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਅੱਜ ਸ਼ੁਰੂ ਕੀਤੀ…
-

ਨਸ਼ਾ ਤਸਕਰਾਂ ਤੇ ਨਸ਼ਿਆਂ ਦੇ ਖਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰਹੇਗੀ-ਸੰਧਵਾਂ
ਕੋਟਕਪੂਰਾ 16 ਮਈ () ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਵੱਡੀ ਪੱਧਰ ਤੇ ਜਾਗਰੂਕ ਕਰਕੇ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜਿੱਥੇ ਰਾਜ ਵਿੱਚ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਕੇ ਨਸ਼ਿਆਂ ਦੇ ਕਾਰੋਬਾਰ…
-

2025 ਦੀ ਨਸ਼ਿਆਂ ਦੀ ਸਭ ਤੋਂ ਵੱਡੀ ਬਰਾਮਦਗੀ: ਪਾਕਿਸਤਾਨ-ਆਈਐਸਆਈ ਵੱਲੋਂ ਸਮਰਥਿਤ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 85 ਕਿੱਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ
ਚੰਡੀਗੜ੍ਹ/ਤਰਨਤਾਰਨ, 16 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੌਰਾਨ 2025 ਦੀ ਨਸ਼ੀਲੇ ਪਦਾਰਥਾਂ ਦੀ ਸਭ ਤੋਂ ਵੱਡੀ ਜ਼ਬਤੀ ਕਰਦਿਆਂ, ਤਰਨਤਾਰਨ ਪੁਲਿਸ ਨੇ ਯੂਕੇ-ਅਧਾਰਤ ਡਰੱਗ ਹੈਂਡਲਰ ਲਾਲੀ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਸਮਰਥਿਤ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਮਾਡਿਊਲ ਦੇ ਭਾਰਤ-ਅਧਾਰਤ ਕਾਰਕੁੰਨ ਨੂੰ…
-

ਲੋਕ ਸੰਪਰਕ ਵਿਭਾਗ ਵਿੱਚ ਤਰੱਕੀਆਂ; ਦੋ ਜੁਆਇੰਟ ਡਾਇਰੈਕਟਰ ਅਤੇ ਛੇ ਡਿਪਟੀ ਡਾਇਰੈਕਟਰ ਬਣੇ
ਚੰਡੀਗੜ੍ਹ, 16 ਮਈ: ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਿੱਚ ਕੰਮ ਕਰਦੇ ਅੱਠ ਅਧਿਕਾਰੀਆਂ ਨੂੰ ਅੱਜ ਪਦਉੱਨਤ ਕੀਤਾ ਗਿਆ। ਵਿਭਾਗ ਵਿੱਚ ਕੰਮ ਕਰਦੇ ਦੋ ਡਿਪਟੀ ਡਾਇਰੈਕਟਰਾਂ ਨੂੰ ਪਦਉੱਨਤ ਕਰਕੇ ਜੁਆਇੰਟ ਡਾਇਰੈਕਟਰ ਅਤੇ ਪੰਜ ਸੂਚਨਾ ਤੇ ਲੋਕ ਸੰਪਰਕ ਅਧਿਕਾਰੀਆਂ ਨੂੰ ਡਿਪਟੀ ਡਾਇਰੈਕਟਰ ਤੇ ਇਕ ਆਰਟ ਐਗ਼ਜ਼ੈਕਿਟਵ ਨੂੰ ਡਿਪਟੀ ਡਾਇਰੈਕਟਰ ਬਣਾਇਆ ਗਿਆ ਹੈ। ਪਦਉੱਨਤ ਹੋਏ ਅੱਠ ਅਧਿਕਾਰੀਆਂ ਨੂੰ…