Tag: Punjab Headlines
-

ਖਰੀਦੀ ਕਣਕ ਦੀ ਜ਼ਿਲੇ ਦੇ ਕਿਸਾਨਾਂ ਨੂੰ ਕੀਤੀ ਗਈ 1722 ਕਰੋੜ 11 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਤਰਨ ਤਾਰਨ, 12 ਮਈ :ਜ਼ਿਲਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 7,61,229 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਦੀ ਵੱਖ-ਵੱਖ ਏਜੰਸੀਆਂ ਵੱਲੋ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਖਰੀਦੀ ਗਈ ਕਣਕ ਦੀ ਜ਼ਿਲੇ ਦੇ ਕਿਸਾਨਾਂ ਨੂੰ 1722 ਕਰੋੜ 11 ਲੱਖ ਰੁਪਏ ਰੁਪਏ ਦੀ ਅਦਾਇਗੀ ਕੀਤੀ ਗਈ ਹੈ।ਉਹਨਾਂ ਕਿਹਾ…
-

ਫੂਡ ਸੇਫ਼ਟੀ ਟੀਮ ਨੇ ਖਾਧ ਪਦਾਰਥਾਂ ਦੇ 6 ਨਮੂਨੇ ਭਰੇ
ਜਲੰਧਰ, 12 ਮਈ : ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤ ਪਾਲ ਸਿੰਘ ਦੀ ਅਗਵਾਈ ਵਿੱਚ ਫੂਡ ਸੇਫ਼ਟੀ ਟੀਮ, ਜਿਸ ਵਿੱਚ ਫੂਡ ਸੇਫ਼ਟੀ ਅਫ਼ਸਰ ਮੂਕੁਲ ਗਿੱਲ ਵੀ ਸ਼ਾਮਿਲ ਸਨ, ਵਲੋਂ ਅੱਜ ਲਾਡੋਵਾਲੀ ਰੋਡ, ਮਾਡਲ ਹਾਊਸ, ਸ਼ਹੀਦ ਊਧਮ ਸਿੰਘ ਨਗਰ ਵਿਖੇ ਵੱਖ-ਵੱਖ ਥਾਵਾਂ ’ਤੇ ਜਾਂਚ ਮੁਹਿੰਮ ਚਲਾ ਕੇ ਖਾਣ-ਪੀਣ ਦੇ ਪਦਾਰਥਾਂ ਦੇ 6 ਨਮੂਨੇ ਭਰੇ ਗਏ। ਇਸ…
-

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਮਿਊਂਸੀਪਲ ਕਮਿਸ਼ਨਰ ਅੰਮ੍ਰਿਤਸਰ ਨੂੰ ਜਾਰੀ ਕੀਤਾ ਸ਼ੋਅ-ਕਾਜ ਨੋਟਿਸ
ਚੰਡੀਗੜ੍ਹ, 12 ਮਈ: ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਅੰਮ੍ਰਿਤਸਰ ਦੇ ਮਿਊਂਸੀਪਲ ਕਮਿਸ਼ਨਰ ਨੂੰ ਆਪਣੀ ਡਿਊਟੀ ‘ਚ ਅਣਗਹਿਲੀ ਵਰਤਣ ਦੇ ਦੋਸ਼ ‘ਚ ਸ਼ੋਅ-ਕਾਜ ਨੋਟਿਸ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁੱਝ ਸਮੇਂ ਤੋਂ ਅੰਮ੍ਰਿਤਸਰ ਸ਼ਹਿਰ ਦੀ ਸਾਫ-ਸਫਾਈ ਸਬੰਧੀ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ…
-

ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸਿੱਖਿਆ ਲਈ ਨਵੇਂ ਮਾਪਦੰਡ ਨਿਰਧਾਰਤ
ਚੰਡੀਗੜ੍ਹ, 12 ਮਈ: ਖੇਤੀਬਾੜੀ ਸਿੱਖਿਆ ‘ਚ ਇਕਸਾਰਤਾ ਲਿਆਉਣ ਅਤੇ ਇਸਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਵਿੱਚ ਬੀ.ਐਸ.ਸੀ (ਆਨਰਜ਼) ਐਗਰੀਕਲਚਰ ਲਈ ਆਈ.ਸੀ.ਏ.ਆਰ. ਮਾਡਲ ਐਕਟ, 2023 (ਸੋਧ) ਨੂੰ ਅਪਣਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਸਟੇਟ ਕੌਂਸਲ ਫਾਰ ਐਗਰੀਕਲਚਰਲ ਐਜੂਕੇਸ਼ਨ (ਪੀ.ਐਸ.ਸੀ.ਏ.ਈ.) ਦੀ ਮੀਟਿੰਗ ਵਿੱਚ ਲਿਆ ਗਿਆ, ਜਿਸਦੀ…
-

ਯੁੱਧ ਨਸ਼ਿਆਂ ਵਿਰੁੱਧ: ਕੇਵਲ 72 ਦਿਨਾਂ ਵਿੱਚ 10 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ; 398 ਕਿਲੋਗ੍ਰਾਮ ਹੈਰੋਇਨ, 186 ਕਿਲੋਗ੍ਰਾਮ ਅਫੀਮ, 8.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਏ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 72 ਦਿਨ ਪੂਰੇ ਹੋਣ ਦੇ ਨਾਲ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 6280 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 10444 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ…
-

ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ
ਚੰਡੀਗੜ੍ਹ/ਫਾਜ਼ਿਲਕਾ, 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ, ਫਾਜ਼ਿਲਕਾ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਟ੍ਰਾਮਾਡੋਲ ਹਾਈਡ੍ਰੋਕਲੋਰਾਈਡ (100 ਮਿਲੀਗ੍ਰਾਮ) ਦੀਆਂ 60,000 ਗੋਲੀਆਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼…
-

ਪੰਜਾਬ ਨੇ ਮਾਣਯੋਗ ਹਾਈ ਕੋਰਟ ਨੂੰ ਗੁੰਮਰਾਹ ਕਰਨ ਲਈ ਬੀ.ਬੀ.ਐਮ.ਬੀ. ਚੇਅਰਮੈਨ ਵਿਰੁੱਧ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ
ਚੰਡੀਗੜ੍ਹ, 12 ਮਈ: ਪੰਜਾਬ ਸਰਕਾਰ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੇ ਚੇਅਰਮੈਨ ਸ੍ਰੀ ਮਨੋਜ ਤ੍ਰਿਪਾਠੀ ਵਿਰੁੱਧ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਗੇ ਜਾਣਬੁੱਝ ਕੇ ਤੱਥਾਂ ਦੀ ਗਲਤ ਪੇਸ਼ਕਾਰੀ ਕਰਨ ਦੇ ਦੋਸ਼ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀ.ਐਮ. ਨੰ. 123 ਆਫ 2025 ਖਿਲਾਫ ਸੀ.ਡਬਲਿਊ.ਪੀ. ਪੀ.ਆਈ.ਐਲ ਨੰ. 101 ਆਫ 2025 ਵਿੱਚ ਵਿਸਤ੍ਰਿਤ ਜਵਾਬ…
-

ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼; 1.06 ਕਰੋੜ ਰੁਪਏ ਦੀ ਡਰੱਗ ਮਨੀ ਤੇ 1.10 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਅੰਤਰਰਾਸ਼ਟਰੀ ਨਸ਼ਾ ਤਸਕਰੀ ਅਤੇ ਹਵਾਲਾ ਕਾਰਟੈਲ ਨੂੰ ਕਰਾਰੀ ਸੱਟ ਮਾਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤੁਰਕੀ ਅਧਾਰਿਤ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਨਾਲ ਸਬੰਧਤ ਨਾਰਕੋ-ਹਵਾਲਾ ਕਾਰਟੈਲ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਕਾਰਟੈਲ…
-

ਮਾਨ ਸਰਕਾਰ ਵੱਲੋਂ 21397 ਲੋੜਵੰਦ ਔਰਤਾਂ ਨੂੰ ਵਨ ਸਟਾਪ ਸੈਂਟਰ ਰਾਹੀਂ ਸਹਾਇਤਾ; ਔਰਤਾਂ ਲਈ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣਾ ਸਾਡੀ ਸਰਕਾਰ ਦੀ ਪਹਿਲੀ ਤਰਜੀਹ:-ਡਾ ਬਲਜੀਤ ਕੌਰ
ਚੰਡੀਗੜ੍ਹ, 12 ਮਈ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ 31 ਮਾਰਚ 2025 ਤੱਕ ਲਗਭਗ 21,397 ਲੋੜਵੰਦ ਔਰਤਾਂ ਨੂੰ ਵਨ ਸਟਾਪ ਸੈਂਟਰਾਂ…
-

ਪੰਜਾਬ ਨੇ ਹਰਿਆਣਾ ਨੂੰ ਪਾਣੀ ਛੱਡਣ ਸਬੰਧੀ ਅਦਾਲਤੀ ਹੁਕਮਾਂ ਨੂੰ ਦਿੱਤੀ ਚੁਣੌਤੀ, ਪ੍ਰਕਿਰਿਆਵਾਂ ਦੀ ਉਲੰਘਣਾ ਦਾ ਲਗਾਇਆ ਦੋਸ਼
ਚੰਡੀਗੜ੍ਹ, 12 ਮਈ:ਪੰਜਾਬ ਸਰਕਾਰ ਨੇ ਹਰਿਆਣਾ ਨੂੰ ਪਾਣੀ ਛੱਡਣ ਸੰਬੰਧੀ 6 ਮਈ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਅਦਾਲਤ ਵਿੱਚ ਇੱਕ ਸਮੀਖਿਆ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਇਸ ਹੁਕਮ ਨੂੰ ਗਲਤ ਅਤੇ ਮਾਣਯੋਗ ਅਦਾਲਤ ਅੱਗੇ ਪੇਸ਼ ਕੀਤੀ ਗਈ ਗੁੰਮਰਾਹਕੁੰਨ ਜਾਣਕਾਰੀ ‘ਤੇ ਅਧਾਰਤ ਦੱਸਿਆ ਗਿਆ ਹੈ।ਹੋਰ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ…
-

‘ਪੱਕੀਆਂ ਸੜਕਾਂ, ਪੱਕੇ ਇਰਾਦੇ: ‘ਆਪ ਸਰਕਾਰ’ ਦਾ ਭ੍ਰਿਸ਼ਟਾਚਾਰ ਮੁਕਤ ਸੜਕ ਮਿਸ਼ਨ
ਚੰਡੀਗੜ੍ਹ, 12 ਮਈ: ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ ਉਲੀਕੀ ਨੀਤੀ ਤਹਿਤ ਪੇਂਡੂ ਲਿੰਕ ਸੜਕਾਂ ਦੇ ਮੈਗਾ ਪ੍ਰੋਜੈਕਟ ਦੀ ਸ਼ੁਰੂਆਤ ਕਰ ਦਿੱਤੀ ਹੈ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਹਾਲੀਆ ਬਜਟ ਵਿੱਚ…
-

ਆਪ ਸਰਕਾਰ ਦਾ ਕਰਾਰਾ ਵਾਰ: 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼: ਹਰਪਾਲ ਚੀਮਾ
ਚੰਡੀਗੜ੍ਹ, 12 ਮਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਕਰ ਵਿਭਾਗ ਦੇ ਜਾਂਚ ਵਿੰਗਾਂ ਨੇ ਚਾਲੂ ਵਿੱਤੀ ਸਾਲ ਦੌਰਾਨ ਜਾਅਲੀ ਬਿਲਿੰਗ ਜਾਂ ਕਾਗਜ਼ੀ ਲੈਣ-ਦੇਣ ਨਾਲ ਸਬੰਧਤ 1549 ਕਰੋੜ ਰੁਪਏ ਦੇ ਲੈਣ-ਦੇਣ ਦਾ ਪਰਦਾਫਾਸ ਕਰਦਿਆਂ 108.79 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਇਨਪੁੱਟ…
-

ਸੁਚੇਜ ਪੰਜਾਬੀ ਸੂਬੇ ਦੀ ਕਿਰਸਾਨੀ ਦੀ ਜੀਵਨਧਾਰਾ ਪਾਣੀ ਦੀ ਇੱਕ ਵੀ ਵਾਧੂ ਬੂੰਦ ਹੋਰ ਸੂਬਿਆਂ ਨੂੰ ਨਹੀ ਦੇ ਸਕਦੇ- ਹਰਜੋਤ ਬੈਂਸ
ਕੀਰਤਪੁਰ ਸਾਹਿਬ 11 ਮਈ ( ) ਕਲਿਆਣਪੁਰ ਵਿਖੇ ਸਥਿਤ ਲੋਹੰਡ ਖੱਡ ਭਾਖੜਾ ਨਹਿਰ ਦੇ ਗੇਟਾਂ ਨਜ਼ਦੀਕ ਪਿਛਲੇ ਕਈ ਦਿਨਾਂ ਤੋਂ ਪਾਣੀ ਦੀ ਪਹਿਰੇਦਾਰੀ ਕਰ ਰਹੇ ਜਾਗਰੂਕ ਨਾਗਰਿਕਾਂ ਵੱਲੋਂ ਅੱਜ ਹਰਿਆਣਾ ਨੂੰ ਪਾਣੀ ਛੱਡਣ ਲਈ ਆਏ ਬੀਬੀਐਮਬੀ ਦੇ ਅਧਿਕਾਰੀਆਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਸਾਡੇ ਸੁਚੇਜ ਲੋਕ ਵਾਰ ਵਾਰ ਕੇਂਦਰ ਸਾਸ਼ਕ ਭਾਜਪਾ ਸਰਕਾਰਾਂ ਅਤੇ ਬੀਬੀਐਮਬੀ ਨੂੰ ਸਪੱਸ਼ਟ ਸੁਨੇਹਾ…
-

ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਨਵੀਂ ਬਣੀ ਸਬਜ਼ੀ ਮੰਡੀ ਆੜਤੀ ਐਸੋਸੀਏਸ਼ਨ ਨੂੰ ਸਨਮਾਨਿਤ ਕੀਤਾ
ਜਲੰਧਰ : ਸਬਜ਼ੀ ਮੰਡੀ ਆੜਤੀ ਐਸੋਸੀਏਸ਼ਨ ਮਕਸੂਦਾਂ ਜਲੰਧਰ ਦੇ ਨਵੇਂ ਨਿਯੁਕਤ ਪ੍ਰਧਾਨ ਮਹਿੰਦਰਜੀਤ ਸਿੰਘ (ਸ਼ੰਟੀ), ਚੇਅਰਮੈਨ ਮੋਨੂ ਪੂਰੀ, ਮਹਾਂ ਸਕੱਤਰ ਮਹੇਸ਼ ਮਖੀਜਾ, ਬੁਲਾਰੇ ਪ੍ਰਵੀਣ ਧਮੀਜਾ, ਮੈਂਬਰ ਪ੍ਰਵੀਣ ਕੁਮਾਰ, ਸਾਬਕਾ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ, ਜਿਮੀ ਕਾਲੀਆ, ਮਦਨ ਲਾਲ ਨਾਰੰਗ, ਵੈਬਸ (ਬਾਵਾ), ਕਿਸ਼ਨ ਲਾਲ, ਮਿੰਟੂ ਭਾਂਬਰੀ ਅਤੇ ਸ਼ਿਵ ਇੰਦਰ ਉੱਪਲ ਨੂੰ ਅੱਜ ਕੈਬਨਿਟ ਮੰਤਰੀ ਸ੍ਰੀ ਮਹਿੰਦਰ…
-

ਸਤਿਗੁਰ ਕਬੀਰ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ- ਮੋਹਿੰਦਰ ਭਗਤ
ਚੰਡੀਗੜ੍ਹ/ ਭਰਤਗੜ੍ਹ (ਕੀਰਤਪੁਰ ਸਾਹਿਬ) 11 ਮਈ: ਸਤਿਗੁਰ ਭਗਤ ਕਬੀਰ ਸਾਹਿਬ ਜੀ ਨੇ ਸਮੁੱਚੀ ਮਾਨਵਤਾਂ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਨੇ ਜਾਤ ਪਾਤ, ਊਚ ਨੀਚ ਤੋ ਉੱਪਰ ਉੱਠ ਕੇ ਬਰਾਬਰੀ ਅਤੇ ਮਨੁੱਖਤਾ ਦੀ ਭਲਾਈ ਨੂੰ ਅਵਾਮ ਤੱਕ ਪਹੁੰਚਾਇਆ ਹੈ। ਇਹ ਪ੍ਰਗਟਾਵਾ ਕੈਬਿਨਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਸਤਿਗੁਰ ਕਬੀਰ ਸਾਹਿਬ ਧਾਮ ਭਰਤਗੜ੍ਹ ਵਿਖੇ…
-

ਜਲੰਧਰ ਜ਼ਿਲ੍ਹੇ ’ਚ ਕਣਕ ਦੀ ਬੰਪਰ ਪੈਦਾਵਾਰ, ਪੰਜਾਬ ਸਰਕਾਰ ਦੇ ਸੁੱਚਜੇ ਪ੍ਰਬੰਧਾਂ ਸਦਕਾ 5 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਨਿਰਵਿਘਨ ਖਰੀਦ
ਜਲੰਧਰ, 11 ਮਈ : ਜ਼ਿਲ੍ਹੇ ਵਿੱਚ ਕਣਕ ਦਾ ਖਰੀਦ ਸੀਜ਼ਨ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਸਦਕਾ ਪੰਜਾਬ ਸਰਕਾਰ ਵਲੋਂ ਕੀਤੇ ਸੁੱਚਜੇ ਪ੍ਰਬੰਧਾਂ ਸਦਕਾ ਹੁਣ ਤੱਕ 5 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਨਿਰਵਿਘਨ ਖਰੀਦ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ…
-

ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 11 ਮਈ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਦੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਾਰੇ ਵਿਦਿਅਕ ਅਦਾਰੇ ਭਲਕੇ (12 ਮਈ) ਤੋਂ ਮੁੜ ਖੁੱਲ੍ਹਣਗੇ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜੇਕਰ ਕਿਸੇ ਯੂਨੀਵਰਸਿਟੀ ਨੇ ਪਹਿਲਾਂ ਹੀ ਆਪਣੇ ਪ੍ਰੀਖਿਆ ਸਬੰਧੀ ਸ਼ਡਿਊਲ ਵਿੱਚ ਕੋਈ ਸੋਧ ਕੀਤੀ ਹੈ, ਤਾਂ ਪ੍ਰੀਖਿਆਵਾਂ ਸੋਧੇ…
-

ਪੁਣਛ ਹਮਲੇ ਦੇ ਜਖਮੀਆਂ ਲਈ ਕੈਬਿਨਟ ਮੰਤਰੀ ਈ ਟੀ ਓ ਨੇ ਕੀਤਾ ਖੂਨਦਾਨ
ਚੰਡੀਗੜ੍ਹ/ਅੰਮ੍ਰਿਤਸਰ, 11 ਮਈ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪਿਛਲੇ ਦਿਨੀਂ ਪੁਣਛ ਵਿੱਚ ਪਾਕਿਸਤਾਨ ਦੀ ਫੌਜ ਵੱਲੋਂ ਹੋਏ ਕੀਤੇ ਹਮਲਿਆ ਦੌਰਾਨ ਜਖਮੀ ਹੋਏ ਸ. ਗੁਰਮੀਤ ਸਿੰਘ ਅਤੇ ਉਨ੍ਹਾਂ ਦੇ ਬੇਟੇ ਰਾਜਵੰਸ਼ ਸਿੰਘ, ਜੋ ਇਲਾਜ ਲਈ ਅਮਨਦੀਪ ਹਸਪਤਾਲ ਅੰਮ੍ਰਿਤਸਰ ਜੇਰੇ ਇਲਾਜ ਹਨ, ਦੇ ਅਪਰੇਸ਼ਨ ਲਈ ਖੂਨਦਾਨ ਕੀਤਾ।ਈਟੀਓ ਅੱਜ ਸਥਾਨਕ ਅਮਨਦੀਪ ਹਸਪਤਾਲ ਵਿੱਚ ਉਕਤ ਜੇਰੇ ਇਲਾਜ…
-

ਰਾਜਸਥਾਨ ਨੂੰ ਫੌਜ ਲਈ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ ‘ਚ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ/ਲਹਿਰਾਗਾਗਾ, 11 ਮਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਰਤੀ ਫੌਜ ਲਈ ਰਾਜਸਥਾਨ ਨੂੰ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ ਵਿੱਚ ਲਿਆ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਲੋਕ ਆਪਣੀ ਦਿਆਲਤਾ ਅਤੇ ਦੂਜਿਆਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿਣ ਦੇ ਸੁਭਾਅ ਲਈ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ
ਚੰਡੀਗੜ੍ਹ 11 ਮਈ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਸਪੀਕਰ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ…