Tag: Punjab Headlines
-

ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕੌਮੀ ਪੱਧਰ ਦੀਆਂ ਪ੍ਰੀਖਿਆ ‘ਚ ਪੁਜ਼ੀਸ਼ਨਾਂ ਹਾਸਲ ਕਰਨ ਲੱਗੇ : ਐਮ.ਐਲ.ਏ. ਦੇਵ ਮਾਨ
ਨਾਭਾ/ਪਟਿਆਲਾ, 2 ਮਈ:ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਹੈ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਵੱਡੀ ਗਿਣਤੀ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੇ ਕੌਮੀ ਪੱਧਰ ਦੀਆਂ ਜੇ.ਈ.ਈ ਵਰਗੀਆਂ ਵੱਕਾਰੀ ਪ੍ਰੀਖਿਆ ਵਿੱਚ ਪੁਜ਼ੀਸ਼ਨਾਂ ਹਾਸਲ ਕਰਕੇ ਆਪਣੇ ਸਕੂਲ, ਮਾਪਿਆਂ ਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਪ੍ਰਗਟਾਵਾ ਉਨ੍ਹਾਂ ਅੱਜ ਨਾਭਾ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ…
-

ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਰਸ਼ਮੀ ਸ਼ੁਰੂਆਤ ਲਈ ਜ਼ਿਲ੍ਹਾ ਪੱਧਰੀ ਸਮਾਗਮ 04 ਮਈ ਨੂੰ
ਮਾਲੇਰਕੋਟਲਾ 02 ਮਈ : ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪੱਧਰ ਤੇ ਨਸ਼ਾ ਮੁਕਤੀ ਯਾਤਰਾ ਦੀ ਰਸਮੀ ਸ਼ੁਰੂਆਤ ਲਈ 4 ਮਈ 2025 ਨੂੰ ‘ਵਿਲੇਜ਼ ਡਿਫੈਂਸ ਕਮੇਟੀ-ਪਿੰਡਾ ਦੇ ਪਹਿਰੇਦਾਰ ,ਵਾਰਡ ਸੁਰੱਖਿਆ ਕਮੇਟੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਸਮਾਗਮ ਸਿਡਨੀ ਗਾਰਡਨ,ਖੰਨਾ ਰੋਡ ਮਾਲੇਰਕੋਟਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਵੱਖ-ਵੱਖ ਵਿਭਾਗਾਂ…
-

ਚੋਣ ਸਾਖਰਤਾ ਵਧਾਉਣ ਲਈ ਪੰਜਾਬ ’ਚ 22000 ਤੋਂ ਵੱਧ ਬੂਥ ਪੱਧਰੀ ਜਾਗਰੂਕਤਾ ਸਮੂਹ ਸਰਗਰਮ : ਸਿਬਿਨ ਸੀ
ਚੰਡੀਗੜ੍ਹ, 2 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਦੱਸਿਆ ਹੈ ਕਿ ਵੋਟਰ ਜਾਗਰੂਕਤਾ ਅਤੇ ਚੋਣ ਪ੍ਰਕਿਰਿਆ ਵਿੱਚ ਵੋਟਰਾਂ ਦੀ ਸ਼ਮੂਲੀਅਤ ਵਧਾਉਣ ਦੇ ਮੱਦੇਨਜ਼ਰ ਪੂਰੇ ਪੰਜਾਬ ਵਿੱਚ 22,520 ਬੂਥ ਪੱਧਰੀ ਜਾਗਰੂਕਤਾ ਸਮੂਹ ਸਰਗਰਮ ਹਨ। ਇਹ ਸਮੂਹ ਜ਼ਮੀਨੀ ਪੱਧਰ ’ਤੇ ਚੋਣ ਸਾਖਰਤਾ ਫੈਲਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਬੂਥ…
-

ਜਿਲ੍ਹਾ ਮੈਜਿਸਟਰੇਟ ਵੱਲੋਂ ਨੀਟ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇੱਕਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ
ਫਰੀਦਕੋਟ 2 ਮਈ () ਜਿਲ੍ਹਾ ਮੈਜਿਸਟਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਵਿੱਚ ਸਥਾਪਿਤ ਕੀਤੇ ਗਏ ਦੋ ਪ੍ਰੀਖਿਆ ਕੇਂਦਰ ਪੀ.ਐਮ. ਸ੍ਰੀ ਕੇ.ਵੀ ਸਕੂਲ ਫਰੀਦਕੋਟ ਅਤੇ ਡਾ. ਮਹਿੰਦਰ ਸਿੰਘ ਸਾਂਭੀ, ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਦੇ ਆਲੇ-ਦੁਆਲੇ 100 ਮੀਟਰ ਦੇ…
-

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਰਾਜ ਮੰਤਰੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਅੱਗੇ ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਦੇ ਨਾਲ ਨਾਲ ਪੂਰੇ ਪੰਜਾਬ ਵਿੱਚ ਸਟੋਰੇਜ ਸਪੇਸ ਵਧਾਉਣ ਦਾ ਮੁੱਦਾ ਉਠਾਇਆ
ਖੰਨਾ (ਲੁਧਿਆਣਾ), 2 ਮਈ (000) ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਰਾਜ ਮੰਤਰੀ ਸ਼੍ਰੀਮਤੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਅਤੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸਾਂਝੇ ਤੌਰ ‘ਤੇ ਸ਼ੁੱਕਰਵਾਰ ਨੂੰ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ…
-

ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 462836 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ
ਫ਼ਰੀਦਕੋਟ 2 ਮਈ,2025 ਮੌਸਮ ਦੇ ਬਦਲਦੇ ਮਿਜਾਜ਼ ਕਾਰਨ ਆ ਰਹੀਆਂ ਔਕੜਾਂ ਦੇ ਬਾਵਜੂਦ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ, ਲਿਫਟਿੰਗ, ਅਦਾਇਗੀ ਦਾ ਕੰਮ ਜਾਰੀ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਮੌਕੇ ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਖਰੀਦ ਏਂਜਸੀਆਂ ਦੇ ਅਧਿਕਾਰੀਆਂ…
-

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਫੰਡਾਂ ਦੀ ਹੇਰਾਫੇਰੀ ਦੇ ਦੋਸ਼ ਹੇਠ ਸਾਬਕਾ ਵਿਧਾਇਕ ਦੇ ਪੁੱਤਰ, ਨੂੰਹ, ਕਾਰਜਕਾਰੀ ਅਧਿਕਾਰੀ ਅਤੇ ਦੋ ਹੋਰਨਾਂ ਵਿਰੁੱਧ ਪਰਚਾ ਦਰਜ
ਚੰਡੀਗੜ੍ਹ 2 ਮਈ:ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਤਰਨਤਾਰਨ ਦੇ ਸਾਬਕਾ ਵਿਧਾਇਕ ਦੇ ਪੁੱਤਰ ਅਤੇ ਨੂੰਹ ਸਮੇਤ ਨਗਰ ਕੌਂਸਲ ਤਰਨਤਾਰਨ ਦੇ ਕਾਰਜਕਾਰੀ ਅਧਿਕਾਰੀ (ਈ.ਓ) , ਕਲਰਕ ਅਤੇ ਇੱਕ ਫਰਮ ਦੇ ਮਾਲਕ ਵਿਰੁੱਧ ਕੌਂਸਲ ਦੇ ਫੰਡਾਂ ਵਿੱਚ ਵੱਡੀ ਹੇਰਾ-ਫੇਰੀ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਉਕਤ…
-

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ 7 ਕਰੋੜ ਰੁਪਏ ਦੇ ਕਰਜੇ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 2 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ…
-

ਹਰਜੋਤ ਬੈਂਸ ਵੱਲੋਂ ‘ਪਿੰਡਾਂ ਦੇ ਪਹਿਰੇਦਾਰਾਂ’ ਨੂੰ ਨਸ਼ਿਆਂ ਵਿਰੋਧੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ
ਚੰਡੀਗੜ੍ਹ/ਹੁਸ਼ਿਆਰਪੁਰ, 2 ਮਈ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬੀਆਂ ਨੂੰ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਵਿੱਚ ਯੋਧੇ ਬਣਨ ਦਾ ਸੱਦਾ ਦਿੱਤਾ। ਹੁਸ਼ਿਆਰਪੁਰ ਵਿਖੇ ਵਿਲੇਜ ਡਿਫੈਂਸ ਕਮੇਟੀਜ਼ (ਪਿੰਡਾਂ ਦੇ ਪਹਿਰੇਦਾਰ) ਦੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ…
-

ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀ
ਚੰਡੀਗੜ੍ਹ, 2 ਮਈਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ `ਤੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਅੱਜ ਭਾਖੜਾ-ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਸੂਬੇ ਦਾ ਪਾਣੀ ਖੋਹਣ ਦੇ ਧੱਕੇਸ਼ਾਹੀ ਵਾਲੇ ਕਦਮ ਦੀ ਨਿੰਦਾ ਕਰਨ ਲਈ ਵਿਲੱਖਣ ਇਕਜੁੱਟਤਾ ਦਾ ਮੁਜ਼ਾਹਰਾ ਕੀਤਾ ਅਤੇ ਸੂਬੇ ਦੇ ਪਾਣੀਆਂ ਨੂੰ ਬਚਾਉਣ ਲਈ ਹਰੇਕ ਕਦਮ ਚੁੱਕਣ ਦਾ ਪ੍ਰਣ ਲਿਆ। ਇੱਥੇ…
-

ਆਮ ਆਦਮੀ ਪਾਰਟੀ ਆਮ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ-ਈ.ਟੀ.ਓ
ਅੰਮ੍ਰਿਤਸਰ 2 ਮਈ: ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ ਲਈ ਵੱਚਨਬੱਧ ਹੈ ਅਤੇ ਆਮ ਲੋਕਾਂ ਨੇ ਹੀ ਸਾਨੂੰ ਚੁਣ ਕੇ ਭੇਜਿਆ ਹੈ ਅਤੇ ਸਾਡਾ ਫਰਜ਼ ਬਣਦਾ ਹੈ ਕਿ ਅਸੀ ਆਮ ਲੋਕਾਂ ਦੇ ਮੌਢੇ ਨਾਲ ਮੌਢਾ ਜੋੜ ਕੇ ਖੜੀਏ ਤੇ ਇੰਨ੍ਹਾਂ ਦੇ ਹਿੱਤਾਂ ਦੀ ਰਾਖੀ ਕਰੀਏ। ਇੰਨ੍ਹਾਂ ਸ਼ਬਦਾਂ ਦਾ…
-

ਪੰਜਾਬ ਸਿੱਖਿਆ ਕ੍ਰਾਂਤੀ : ਜ਼ਿਲ੍ਹੇ ਦੇ 18 ਸਰਕਾਰੀ ਸਕੂਲਾਂ ’ਚ 1.25 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ
ਜਲੰਧਰ, 2 ਮਈ : ਸੂਬਾ ਸਰਕਾਰ ਦੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਜ਼ਿਲ੍ਹੇ ਦੇ 18 ਸਰਕਾਰੀ ਸਕੂਲਾਂ ਵਿੱਚ 1.25 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ, ਜਿਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿਚਲੇ ਕ੍ਰਮਵਾਰ 25.69 ਲੱਖ ਅਤੇ 99.42 ਲੱਖ ਦੇ ਵਿਕਾਸ ਕਾਰਜ ਸ਼ਾਮਲ ਹਨ। ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀֹ’ ਪਹਿਲ ਤਹਿਤ ਹਲਕੇ ਦੇ ਚਾਰ ਸਕੂਲਾਂ ਵਿੱਚ 10.95 ਲੱਖ…
-

ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾ ਰਿਹਾ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 2 ਮਈਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੀ ਸ਼ੁਰੂਆਤ ਕਰਕੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਾ ਰਹਿਤ ਜਿੰਦਗੀ ਜਿਉਣ ਅਤੇ ਲੋਕ ਭਲਾਈ ਦੇ ਇਸ ਕਾਰਜ ਵਿੱਚ ਹਿੱਸਾ ਲੈ ਕੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਤੇ ਜੋਰ ਦਿੱਤਾ ਜਾ ਰਿਹਾ ਹੈ। ਪਿਛਲੀਆਂ ਸਰਕਾਰਾਂ ਨੇ ਆਪਣੇ…
-

ਹੋਣਹਾਰ ਨੌਜਵਾਨ ਐਡਵੋਕੇਟ ਸਾਹਿਲ ਚੋਧਰੀ ਦੀ ਅਸਿਸਟੈਂਟ ਐਡਵੋਕੇਟ ਜਨਰਲ ਵੱਜੋਂ ਨਿਯੁਕਤੀ ਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਵਧਾਈ
ਨੰਗਲ 02 ਮਈ () ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਵਰਗ ਨੂੰ ਮਾਨ ਸਨਮਾਨ ਦੇ ਕੇ ਸਮਾਜ ਵਿਚ ਸਮਾਨਤਾ ਨੂੰ ਕਾਇਮ ਕੀਤਾ ਹੈ। ਸਾਡੇ ਇਲਾਕੇ ਦੇ ਬਾਹਤੀ ਸਮਾਜ ਦੇ ਹੋਣਹਾਰ ਨੌਜਵਾਨ ਐਡਵੋਕੇਟ ਸਾਹਿਲ ਚੋਧਰੀ ਨੂੰ ਪੰਜਾਬ ਹਾਈਕੋਰਟ ਦੇ ਐਡਵੋਕੇਟ ਜਨਰਲ ਦਫਤਰ ਵਿੱਚ ਅਸਿਸਟੈਂਟ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। …
-

ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ, ਜਿਨ੍ਹਾਂ ਨੇ ਨਸ਼ਾ ਤਸਕਰੀ ਰੋਕਣ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਚੰਡੀਗੜ੍ਹ/ਸੰਗਰੂਰ, 2 ਮਈ:ਪੰਜਾਬ ਦੇ ਵਿੱਤ ਮੰਤਰੀ ਅਤੇ “ਯੁੱਧ ਨਸ਼ਿਆਂ ਵਿਰੁੱਧ” ਕੈਬਿਨਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੰਗਰੂਰ ਵਿਖੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਪੈਲੇਸ ਵਿੱਚ ਕਰਵਾਈ ਗਈ ਵਿਲੇਜ਼ ਡਿਫੈਂਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ ਹਨ ਜਿਨ੍ਹਾਂ ਨੇ…
-

ਜਲੰਧਰ ਦਿਹਾਤੀ ਪੁਲਿਸ ਵੱਲੋਂ ਮੁਕਾਬਲੇ ਦੌਰਾਨ ਖ਼ਤਰਨਾਕ ਅਪਰਾਧੀ ਗ੍ਰਿਫ਼ਤਾਰ
ਜਲੰਧਰ, 1 ਮਈ : ਨਸ਼ਾ ਤਸਕਰੀ ਅਤੇ ਅਪਰਾਧਿਕ ਤੱਤਾਂ ਵਿਰੁੱਧ ਚੱਲ ਰਹੀ ਰੋਕਥਾਮ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਵੱਲੋਂ ਅੱਜ ਇਕ ਮੁਕਾਬਲੇ ਦੌਰਾਨ ਇਕ ਖ਼ਤਰਨਾਕ ਅਪਰਾਥੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 3 ਪਿਸਤੌਲਾਂ ਸਮੇਤ 17 ਰੌਂਦ ਬਰਾਮਦ ਕੀਤੇ ਗਏ ਹਨ। ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ…
-

ਬਰਿੰਦਰ ਕੁਮਾਰ ਗੋਇਲ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦਾ ਬੀ.ਬੀ.ਐਮ.ਬੀ. ਦਾ ਫ਼ੈਸਲਾ ਮੁੱਢੋਂ ਰੱਦ
ਚੰਡੀਗੜ੍ਹ, 1 ਮਈ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਵੱਲੋਂ ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਛੱਡਣ ਦੇ ਫ਼ੈਸਲੇ ਨੂੰ ਸਿਰੇ ਤੋਂ ਖਾਰਜ ਕਰਦਿਆਂ ਅੱਜ ਕਿਹਾ ਕਿ ਹਰਿਆਣਾ ਪਹਿਲਾਂ ਹੀ ਪਾਣੀ ਦੀ ਆਪਣੀ ਸਾਲਾਨਾ ਵੰਡ ਦਾ 104 ਫ਼ੀਸਦ ਵਰਤ ਚੁੱਕਾ ਹੈ। ਉਨ੍ਹਾਂ…
-

ਸੂਬੇ ਵਿੱਚ ਪਸ਼ੂਧਨ ਨੂੰ ਹੁਲਾਰਾ ਦੇਣ ਲਈ ਕੇਰਲਾ ਦੇ ਫ੍ਰੋਜ਼ਨ ਸੀਮਨ ਅਤੇ ਬਾਇਓਟੈਕ ਨਵੀਨਤਾਵਾਂ ‘ਤੇ ਪੰਜਾਬ ਦਾ ਧਿਆਨ
ਚੰਡੀਗੜ੍ਹ, 1 ਮਈ: ਸੂਬੇ ਵਿੱਚ ਪਸ਼ੂ ਪਾਲਣ ਨੂੰ ਅਤਿ-ਆਧੁਨਿਕ ਪ੍ਰਜਨਨ ਬਾਇਓਟੈਕਨਾਲੋਜੀਆਂ ਨਾਲ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਰਲਾ ਦੇ ਇਡੁੱਕੀ ਜ਼ਿਲ੍ਹੇ ਦੇ ਮਾਟੂਪੇਟੀ ਵਿਖੇ ਕੇਰਲਾ ਪਸ਼ੂਧਨ ਵਿਕਾਸ ਬੋਰਡ (ਕੇ.ਐਲ.ਡੀ.ਬੀ.) ਦੇ ਫ੍ਰੋਜ਼ਨ ਸੀਮਨ ਟੈਕਨਾਲੌਜੀ ਐਂਡ ਐਸਿਸਟਡ ਰੀਪ੍ਰੋਡਕਟਿਵ…
-

ਹਥਿਆਰ ਤਸਕਰੀ ਮਾਮਲੇ ਵਿੱਚ ਫਰਾਰ ਮੁਲਜ਼ਮ ਦੀ ਭਾਲ ਕਰਦਿਆਂ ਅੰਮ੍ਰਿਤਸਰ ਸਥਿਤ ਉਸਦੇ ਟਿਕਾਣੇ ਤੋਂ 5 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 1 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ, ਪੰਜਾਬ ਪੁਲਿਸ ਵੱਲੋਂ ਫਰਾਰ ਮੁਲਜ਼ਮ ਜੋਧਬੀਰ ਸਿੰਘ ਉਰਫ਼ ਜੋਧਾ, ਜੋ ਕਿ ਪਾਕਿਸਤਾਨ-ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਲੋੜੀਂਦਾ ਹੈ, ਦੀ ਲਗਾਤਾਰ ਭਾਲ ਦੇ ਨਤੀਜੇ ਵਜੋਂ ਅੰਮ੍ਰਿਤਸਰ ਵਿੱਚ ਉਸਦੇ ਕਿਰਾਏ ਦੇ ਟਿਕਾਣੇ ਤੋਂ 5 ਕਿਲੋਗ੍ਰਾਮ ਹੈਰੋਇਨ…
-

ਭਾਰਤੀ ਚੋਣ ਕਮਿਸ਼ਨ ਵੱਲੋਂ ਤਿੰਨ ਨਵੀਆਂ ਪਹਿਲਕਦਮੀਆਂ ਸ਼ੁਰੂ: ਸਿਬਿਨ ਸੀ
ਚੰਡੀਗੜ੍ਹ, 1 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸ਼ੁੱਧਤਾ ਨੂੰ ਬਿਹਤਰ ਬਣਾਉਣ ਅਤੇ ਨਾਗਰਿਕਾਂ ਲਈ ਵੋਟਿੰਗ ਪ੍ਰਕਿਰਿਆ ਨੂੰ ਵਧੇਰੇ ਸੁਵਿਧਾਜਨਕ ਬਣਾਉਣ ਦੇ ਉਦੇਸ਼ ਨਾਲ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਇਹ ਪਹਿਲਕਦਮੀਆਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵੱਲੋਂ ਇਸ ਸਾਲ…