Tag: Punjab Headlines

  • ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਕਾਲਰਸ਼ਿਪ ਵਿੱਚ ਇਤਿਹਾਸਕ ਰਿਕਾਰਡ, 242 ਕਰੋੜ ਜਾਰੀ — ਭਾਰਤ ਸਰਕਾਰ ਵੱਲੋਂ ਵੀ ਸ਼ਲਾਘਾ

    ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਕਾਲਰਸ਼ਿਪ ਵਿੱਚ ਇਤਿਹਾਸਕ ਰਿਕਾਰਡ, 242 ਕਰੋੜ ਜਾਰੀ — ਭਾਰਤ ਸਰਕਾਰ ਵੱਲੋਂ ਵੀ ਸ਼ਲਾਘਾ

    ਚੰਡੀਗੜ੍ਹ, 1 ਮਈ: ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਮੇਂ ਸਿਰ ਵਿੱਤੀ ਸਹਾਇਤਾ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਾਲੀ ਪੰਜਾਬ ਸਰਕਾਰ ਨੇ 31 ਮਾਰਚ, 2025 ਤੋਂ ਪਹਿਲਾਂ 2,22,764 ਵਿਦਿਆਰਥੀਆਂ ਲਈ ਰਾਜ ਦੇ ਆਪਣੇ ਹਿੱਸੇ ਵਜੋਂ 242.01 ਕਰੋੜ ਰੁਪਏ ਸਫਲਤਾਪੂਰਵਕ ਜਾਰੀ ਕਰਕੇ ਇਤਿਹਾਸ ਰਚਿਆ ਹੈ।…

  • ਬੀ.ਬੀ.ਐਮ.ਬੀ. ਦਾ ਫੈਸਲਾ ਪੰਜਾਬ ਨਾਲ ਧੱਕਾ, ਪੰਜਾਬੀਆਂ ਖਿਲਾਫ਼ ਡੂੰਘੀ ਸਾਜਿਸ਼ : ਡਾ. ਰਾਜ ਕੁਮਾਰ ਚੱਬੇਵਾਲ

    ਬੀ.ਬੀ.ਐਮ.ਬੀ. ਦਾ ਫੈਸਲਾ ਪੰਜਾਬ ਨਾਲ ਧੱਕਾ, ਪੰਜਾਬੀਆਂ ਖਿਲਾਫ਼ ਡੂੰਘੀ ਸਾਜਿਸ਼ : ਡਾ. ਰਾਜ ਕੁਮਾਰ ਚੱਬੇਵਾਲ

    ਹੁਸ਼ਿਆਰਪੁਰ, 1 ਮਈ : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਪੰਜਾਬ ਸਰਕਾਰ ਦੇ ਤਿੱਖੇ ਵਿਰੋਧ ਦੇ ਬਾਵਜੂਦ ਪੰਜਾਬ ਦੇ ਹਿੱਸੇ ’ਚੋਂ ਗੁਆਂਢੀ ਸੂਬੇ ਹਰਿਆਣਾ ਨੂੰ ਭਾਖੜਾ ਡੈਮ ਤੋਂ ਫੌਰੀ 8500 ਕਿਊਸਿਕ ਵਾਧੂ ਪਾਣੀ ਦੇਣ ਦੇ ਫੈਸਲੇ ਨੂੰ ਪੰਜਾਬ ਨਾਲ ਧੱਕਾ ਅਤੇ ਪੰਜਾਬੀਆਂ ਖਿਲਾਫ਼ ਡੂੰਘੀ ਸਾਜਿਸ਼ ਕਰਾਰ ਦਿੱਤਾ ਹੈ।…

  • ਪੰਜਾਬ ਸਰਕਾਰ; ਕਿਰਤੀਆਂ ਦੀ ਭਲਾਈ ਦੀ ਸਰਕਾਰ: ਸੌਂਦ  

    ਪੰਜਾਬ ਸਰਕਾਰ; ਕਿਰਤੀਆਂ ਦੀ ਭਲਾਈ ਦੀ ਸਰਕਾਰ: ਸੌਂਦ  

    ਚੰਡੀਗੜ੍ਹ, 1 ਮਈ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਈ ਦਿਵਸ ‘ਤੇ ਸਾਰੇ ਕਿਰਤੀਆਂ ਨੂੰ ਵਧਾਈ ਦਿੱੱਤੀ ਹੈ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਿਰਤੀਆਂ ਦੀ ਭਲਾਈ ਲਈ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕਈ…

  • ਨਸ਼ਾ ਮੁਕਤ ਭਵਿੱਖ ਵੱਲ ਇਕ ਅਹਿਮ ਕਦਮ-ਡਿਪਟੀ ਕਮਿਸ਼ਨਰ ਦੀ ਅਗਵਾਈ ਚ ਜਾਗਰੂਕਤਾ ਸਮਾਗਮ 

    ਨਸ਼ਾ ਮੁਕਤ ਭਵਿੱਖ ਵੱਲ ਇਕ ਅਹਿਮ ਕਦਮ-ਡਿਪਟੀ ਕਮਿਸ਼ਨਰ ਦੀ ਅਗਵਾਈ ਚ ਜਾਗਰੂਕਤਾ ਸਮਾਗਮ 

    ਅੰਮ੍ਰਿਤਸਰ 1 ਮਈ:             ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋ ਇਕ ਹੋਰ ਪਹਿਲਕਦਮੀ ਕਰਦੇ ਹੋਏ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋ ਜਾਗਰੂਕ ਕਰਨ ਲਈ ਲੁਧਿਆਣੇ ਦੀ ਇਕ ਗੈਰ ਸਰਕਾਰੀ ਸੰਸਥਾ ਇਨੀਸੀ਼ਏਟਿਵ ਆਫ ਚੇਜ ਨਾਲ ਮਿਲਕੇ ਇਕ ਮੁਹਿੰਮ ਚਲਾ ਰਹੀ ਹੈ। ਜਿਸ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਨਸ਼ੇ ਪ੍ਰਤੀ ਜਾਗਰੂਕ…

  • ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣਾ ਪੰਜਾਬ ਦੇ ਹੱਕਾਂ ਉੱਤੇ ਡਾਕਾ- ਧਾਲੀਵਾਲ

    ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣਾ ਪੰਜਾਬ ਦੇ ਹੱਕਾਂ ਉੱਤੇ ਡਾਕਾ- ਧਾਲੀਵਾਲ

    ਅੰਮ੍ਰਿਤਸਰ, 1 ਮਈ ਬੀਤੀ ਰਾਤ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਨਾਲ ਇੱਕ ਹੋਰ ਧੱਕਾ ਕਰਦਿਆਂ ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡ ਦਿੱਤਾ ਗਿਆ ਹੈ, ਜੋ ਕਿ ਸਰਾਸਰ ਪੰਜਾਬ ਦੇ ਹੱਕਾਂ ਉੱਤੇ ਡਾਕਾ ਹੈ। ਅਸੀਂ ਇਹ ਡਾਕਾ ਬਰਦਾਸ਼ਤ ਨਹੀਂ ਕਰਾਂਗੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਭਾਜਪਾ ਆਗੂ ਸ੍ਰੀ ਤਰੁਣ…

  • 4 ਮਈ ਨੂੰ ਗੁਰਦਾਸਪੁਰ ਵਿਖੇ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਹੋਵੇਗੀ ਜ਼ਿਲ੍ਹਾ ਪੱਧਰੀ ਮੀਟਿੰਗ 

    4 ਮਈ ਨੂੰ ਗੁਰਦਾਸਪੁਰ ਵਿਖੇ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਹੋਵੇਗੀ ਜ਼ਿਲ੍ਹਾ ਪੱਧਰੀ ਮੀਟਿੰਗ 

    ਗੁਰਦਾਸਪੁਰ, 1 ਮਈ ( ) – ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਅਤੇ ਸ਼ਹਿਰਾਂ ਦੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਦਾ ਸਾਥ ਲੈਣ ਲਈ ਹਰ ਜ਼ਿਲ੍ਹਾ ਪੱਧਰ ਉੱਪਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅਜਿਹੀ ਹੀ ਮੀਟਿੰਗ 4 ਮਈ ਨੂੰ ਪੀ.ਐੱਸ. ਗਾਰਡਨ ਰੀਜ਼ੋਰਟ ਗੁਰਦਾਸਪੁਰ ਵਿਖੇ ਹੋਵੇਗੀ ਜਿਸ ਵਿੱਚ ਜ਼ਿਲ੍ਹੇ ਦੀਆਂ…

  • ਪੰਜਾਬ ਸਰਕਾਰ ਸੂਬੇ ਦਾ ਇਕ ਬੂੰਦ ਪਾਣੀ ਵੀ ਦੂਸਰੇ ਰਾਜਾਂ ਨੂੰ ਨਹੀਂ ਜਾਣ ਦੇਵੇਗੀ- ਮਹਿੰਦਰ ਭਗਤ

    ਪੰਜਾਬ ਸਰਕਾਰ ਸੂਬੇ ਦਾ ਇਕ ਬੂੰਦ ਪਾਣੀ ਵੀ ਦੂਸਰੇ ਰਾਜਾਂ ਨੂੰ ਨਹੀਂ ਜਾਣ ਦੇਵੇਗੀ- ਮਹਿੰਦਰ ਭਗਤ

    ਜਲੰਧਰ, 01 ਮਈਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਬੀ.ਜੇ.ਪੀ. ਦੀ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਜਾਰੀ ਕਰਨ ਲਈ ਲਏ ਗਏ ਫ਼ੈਸਲੇ ਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੇ ਲੋਕਾਂ ਦੇ ਹਿੱਤਾਂ ਦਾ ਵੱਡਾ ਘਾਣ ਹੋਵੇਗਾ। ਬਾਬੂ ਜਗਜੀਵਨ ਰਾਮ ਚੌਕ…

  • ਜਿਲ੍ਹਾ ਪਠਾਨਕੋਟ ਵਿਖੇ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਦਿਆਂ, ਭਾਜਪਾ ਵਿਧਾਇਕ ਦੀ ਕੋਠੀ ਦੇ ਬਾਹਰ ਕੀਤਾ ਰੋਸ ਪ੍ਰਦਰਸਨ

    ਜਿਲ੍ਹਾ ਪਠਾਨਕੋਟ ਵਿਖੇ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਦਿਆਂ, ਭਾਜਪਾ ਵਿਧਾਇਕ ਦੀ ਕੋਠੀ ਦੇ ਬਾਹਰ ਕੀਤਾ ਰੋਸ ਪ੍ਰਦਰਸਨ

    ਪਠਾਨਕੋਟ 01 ਮਈ (         ) ਪਿਛਲੇ ਲੰਬੇ ਸਮੇਂ ਤੋਂ ਕੇਂਦਰ ਦੀ ਬੀਜੇਪੀ ਸਰਕਾਰ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਲੈ ਰਹੀ ਹੈ ਚਾਹੇ ਪੰਜਾਬ ਦੇ ਆਰਡੀਐਫ ਦੀ ਗੱਲ ਹੋਵੇ ਜਾਂ ਮੰਡੀ ਦੀ ਫੀਸ ਦੀ ਗੱਲ ਹੋਵੇ , ਵੱਖ-ਵੱਖ ਸਵਾਲਾਂ ਦੇ ਉੱਤੇ ਪੰਜਾਬ ਦੇ ਪ੍ਰਤੀ ਜਿਹੜਾ ਬੀਜੇਪੀ ਦਾ ਮਤਲਬ ਪੱਖਪਾਤੀ ਰੁਵਈਆ ਹੈ ਉਸ ਨੂੰ…

  • ਕਿਸਾਨਾਂ ਦੀ ਫਸਲ ਦੀ ਤਹਿ ਸਮਾਂ ਸੀਮਾ ਵਿੱਚ ਕੀਤੀ ਜਾ ਰਹੀ ਅਦਾਇਗੀ, ਹੁਣ ਤੱਕ 1476.12 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੇ ਟ੍ਰਾਂਸਫਰ

    ਕਿਸਾਨਾਂ ਦੀ ਫਸਲ ਦੀ ਤਹਿ ਸਮਾਂ ਸੀਮਾ ਵਿੱਚ ਕੀਤੀ ਜਾ ਰਹੀ ਅਦਾਇਗੀ, ਹੁਣ ਤੱਕ 1476.12 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੇ ਟ੍ਰਾਂਸਫਰ

    ਮੋਗਾ, 1 ਮਈ:                      ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਆਈ 663653  ਮੀਟਰਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 658693 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਮੰਡੀਆਂ ਵਿੱਚ ਕੁੱਲ ਆਈ…

  • ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਤੜਕਸਾਰ ਜਲੰਧਰ ਦਾ ਅਚਨਚੇਤ ਦੌਰਾ, ਸ਼ਹਿਰ ਦੀ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ

    ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਤੜਕਸਾਰ ਜਲੰਧਰ ਦਾ ਅਚਨਚੇਤ ਦੌਰਾ, ਸ਼ਹਿਰ ਦੀ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ

    ਜਲੰਧਰ, 1 ਮਈ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਤੜਕਸਾਰ ਸ਼ਹਿਰ ਦਾ ਅਚਨਚੇਤ ਦੌਰਾ ਕਰਕੇ ਸਫਾਈ ਵਿਵਸਥਾ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਕਮਿਸ਼ਨਰ ਨਗਰ ਨਿਗਮ ਗੌਤਮ ਜੈਨ ਅਤੇ ਮੇਅਰ ਵਿਨੀਤ ਧੀਰ ਵੀ ਉਨ੍ਹਾਂ ਨਾਲ ਮੌਜੂਦ ਸਨ।  ਜ਼ਮੀਨੀ ਪੱਧਰ ’ਤੇ ਸਫਾਈ ਪ੍ਰਬੰਧਾਂ ਦੀ ਸਥਿਤੀ ਜਾਨਣ…

  • ਪੰਜਾਬ ਦਾ ਪਾਣੀ ਖੋਹਣ ਲਈ ਹਰਿਆਣਾ ਤੇ ਦਿੱਲੀ ਦੀਆਂ ਸਰਕਾਰਾਂ ਦੇ ਕੋਝੇ ਯਤਨ ਕਦੀ ਸਫਲ ਨਹੀਂ ਹੋਣ ਦਿਆਂਗੇ – ਸ਼ਮਸ਼ੇਰ ਸਿੰਘ

    ਪੰਜਾਬ ਦਾ ਪਾਣੀ ਖੋਹਣ ਲਈ ਹਰਿਆਣਾ ਤੇ ਦਿੱਲੀ ਦੀਆਂ ਸਰਕਾਰਾਂ ਦੇ ਕੋਝੇ ਯਤਨ ਕਦੀ ਸਫਲ ਨਹੀਂ ਹੋਣ ਦਿਆਂਗੇ – ਸ਼ਮਸ਼ੇਰ ਸਿੰਘ

    ਦੀਨਾਨਗਰ, 1 ਮਈ ( ) – ਭਾਜਪਾ ਵੱਲੋਂ ਭਾਖੜਾ ਬਿਆਸ ਪ੍ਰਬੰਧਕ ਬੋਰਡ ਜ਼ਰੀਏ ਪੰਜਾਬ ਤੇ ਪੰਜਾਬੀਆਂ ਦੇ ਹੱਕ ਦਾ ਪਾਣੀ ਖੋਹਣ ਦੇ ਕੋਝੇ ਯਤਨਾਂ ਨੂੰ ਕਦੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਡਾਕੇ ਨੂੰ ਕਿਸੇ ਕੀਮਤ `ਤੇ ਬਰਦਾਸ਼ਤ ਨਹੀਂ ਕਰੇਗੀ। ਇਹ ਪ੍ਰਗਟਾਵਾ ਆਮ ਆਦਮੀ…

  • ਵਿਧਾਇਕ ਅਮੋਲਕ ਅਤੇ ਚੇਅਰਮੈਨ ਢਿੱਲਵਾਂ ਨੇ ਪਿੰਡ ਢਿੱਲਵਾਂ ਕਲਾਂ ਵਿਖੇ ਲਗਾਏ ਗਏ ਸੀ.ਸੀ.ਟੀ.ਵੀ ਕੈਮਰਿਆਂ ਦਾ ਕੀਤਾ ਉਦਘਾਟਨ

    ਵਿਧਾਇਕ ਅਮੋਲਕ ਅਤੇ ਚੇਅਰਮੈਨ ਢਿੱਲਵਾਂ ਨੇ ਪਿੰਡ ਢਿੱਲਵਾਂ ਕਲਾਂ ਵਿਖੇ ਲਗਾਏ ਗਏ ਸੀ.ਸੀ.ਟੀ.ਵੀ ਕੈਮਰਿਆਂ ਦਾ ਕੀਤਾ ਉਦਘਾਟਨ

    ਕੋਟਕਪੂਰਾ 1 ਮਈ ਪਿੰਡ ਢਿੱਲਵਾਂ ਕਲਾਂ ਵਿਖੇ ਲਗਾਏ ਗਏ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ ਵਿਧਾਇਕ ਹਲਕਾ ਜੈਤੋ ਸ.ਅਮੋਲਕ ਸਿੰਘ ਅਤੇ ਸ. ਸੁਖਜੀਤ ਸਿੰਘ ਢਿਲਵਾਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨੇ ਕੀਤਾ। ਸ.ਅਮੋਲਕ ਸਿੰਘ ਨੇ ਕਿਹਾ ਕਿ ਚੇਅਰਮੈਨ ਢਿੱਲਵਾਂ ਵੱਲੋਂ ਪਿੰਡ ਵਿੱਚ ਲਗਭਗ ਪੰਜ ਲੱਖ ਦੀ ਲਾਗਤ ਨਾਲ ਇਹ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ। ਵਿਧਾਇਕ ਸ.ਅਮੋਲਕ ਸਿੰਘ ਨੇ…

  • ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ ਵੱਖ ਸਕੂਲਾਂ ‘ਚ ਵਿਕਾਸ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ

    ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ ਵੱਖ ਸਕੂਲਾਂ ‘ਚ ਵਿਕਾਸ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ

    ਫ਼ਿਰੋਜ਼ਪੁਰ 30 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਰਾਜ ‘ਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਵੱਲ ਇਕ ਠੋਸ ਕਦਮ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਤਹਿਤ ਪੂਰੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਉਲੀਕੇ ਗਏ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨਾਂ ਦੀ ਲੜੀ…

  • ਸਿੱਖਿਆ ਕ੍ਰਾਂਤੀ: 6 ਫੁੱਟ ਡੂੰਘੇ ਸਰਕਾਰੀ ਪ੍ਰਾਇਮਰੀ ਸਕੂਲ ਬੰਗੇਹਰ ਪੱਤੀ ਨੂੰ ਮਿਲੀ ਨਵੀਂ ਇਮਾਰਤ

    ਸਿੱਖਿਆ ਕ੍ਰਾਂਤੀ: 6 ਫੁੱਟ ਡੂੰਘੇ ਸਰਕਾਰੀ ਪ੍ਰਾਇਮਰੀ ਸਕੂਲ ਬੰਗੇਹਰ ਪੱਤੀ ਨੂੰ ਮਿਲੀ ਨਵੀਂ ਇਮਾਰਤ

    ਧਨੌਲਾ, 30 ਅਪ੍ਰੈਲ           ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਹੋਏ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਜਿੱਥੇ ਸਕੂਲਾਂ ਵਿਚ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ, ਓਥੇ ਬੁਨਿਆਦੀ ਢਾਂਚੇ ਵਿੱਚ ਸੁਧਾਰ ‘ਚ ਵੀ ਇਹ ਪ੍ਰੋਗਰਾਮ ਮੀਲ ਪੱਥਰ ਸਾਬਿਤ ਹੋਇਆ ਹੈ।      ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸ. ਗੁਰਮੀਤ…

  • ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਦੇ ਬੁਨਿਆਂਦੀ  ਢਾਂਚੇ ਨੂੰ ਕਰ ਰਹੀ ਹੈ ਮਜ਼ਬੂਤ-ਵਿਧਾਇਕ ਮਾਲੇਰਕੋਟਲਾ

    ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਦੇ ਬੁਨਿਆਂਦੀ  ਢਾਂਚੇ ਨੂੰ ਕਰ ਰਹੀ ਹੈ ਮਜ਼ਬੂਤ-ਵਿਧਾਇਕ ਮਾਲੇਰਕੋਟਲਾ

    ਮਾਲੇਰਕੋਟਲਾ30 ਅਪ੍ਰੈਲ:                ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਮੁੱਢਲੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਵਾਂਗ ਸਿੱਖਿਆ ਹਾਸਲ ਕਰਕੇ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸਫਲਤਾ ਪ੍ਰਾਪਤ ਕਰ ਸਕਣ।             ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਅੱਜ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਹਲਕੇ ਦੇ ਪਿੰਡ ਸ਼ੇਖੂਪੁਰਾ ਕਲਾ, ਹੁਸੈਨਪੁਰਾ,ਢੱਡੇਵਾੜੀ ਅਤੇ ਹਕੀਮਪੁਰਾ ਦੇ ਵੱਖ-ਵੱਖ ਸਕੂਲਾਂ ਵਿੱਚ ਕਰੀਬ 42 ਲੱਖ ਰੁਪਏ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆਂ ਦੇ ਸਪੁਰਦ ਕਰਨ ਮੌਕੇ ਕੀਤਾ।           ਵਿਧਾਇਕ ਨੇ ਕਿਹਾ ਕਿ ਜਿੱਥੇ ਪੰਜਾਬ ਰਾਜ ਦੇ ਲੋਕਾਂ ਦਾ ਸਰਕਾਰੀ ਸਕੂਲਾਂ ’ਤੇ ਦਿਨ ਪ੍ਰਤੀ ਦਿਨ ਭਰੋਸਾ ਵੱਧ ਰਿਹਾ ਹੈ, ਉਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਪੜ੍ਹਾਉਣ ਸ਼ੈਲੀ ’ਚ ਸੁਧਾਰ ਲਿਆਉਣ ਸੂਬਾ ਸਰਕਾਰ ਨਿਵੇਕਲੀਆਂ ਪਹਿਲਕਦਮੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ।               ਇਨ੍ਹਾਂ ਵਿਕਾਸ ਕਾਰਜਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰਾ ਕਲਾ ਵਿਖੇ 19 ਲੱਖ 56 ਹਜਾਰ ਰੁਪਏ ਦੀ ਲਾਗਤ ਨਾਲ ਕਮਰਿਆਂ ਦਾ ਨਵੀਨੀਕਰਨ,ਨਵਾ ਕਮਰਾ ,ਸਰਕਾਰੀ ਪ੍ਰਾਇਮਰੀ ਸਕੂਲ ਹੁਸੈਨਪੁਰਾ ਵਿਖੇ ਕਰੀਬ 08 ਲੱਖ 03 ਹਜਾਰ ਰੁਪਏ ਦੀ ਲਾਗਤ ਨਾਲ ਉਸਾਰੀ ਚਾਰਦੀਵਾਰੀ…

  • ਸੂਬਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਜਲਦ ਹੀ ਕੀਤਾ ਜਾਵੇਗਾ ਲਾਮਬੰਦ – ਕੋਆਰਡੀਨੇਟਰ ਮਾਲਵਾ ਜੋਨ ਨਸ਼ਾ ਮੁਕਤੀ ਮੋਰਚਾ

    ਸੂਬਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਜਲਦ ਹੀ ਕੀਤਾ ਜਾਵੇਗਾ ਲਾਮਬੰਦ – ਕੋਆਰਡੀਨੇਟਰ ਮਾਲਵਾ ਜੋਨ ਨਸ਼ਾ ਮੁਕਤੀ ਮੋਰਚਾ

    ਮਾਲੇਰਕੋਟਲਾ 30 ਅਪ੍ਰੈਲ:                 ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ ‘ਤੇ ਅੰਤਿਮ ਅਤੇ ਫੈਸਲਾਕੁਨ ਹਮਲੇ ਲਈ ਤਿਆਰੀ ਵਿੱਢਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜੋ ਮਈ ਅਤੇ ਜੂਨ 2025 ਦੇ ਮਹੀਨਿਆਂ ਵਿੱਚ ਸੂਬੇ ਦੇ ਹਰ ਪਿੰਡ ਅਤੇ ਵਾਰਡ ਤੱਕ ਪਹੁੰਚ ਕਰੇਗੀ । ਇਸ ਗੱਲ ਦੀ ਜਾਣਕਾਰੀ ਅੱਜ ਕੋਆਰਡੀਨੇਟਰ ਮਾਲਵਾ ਜੋਨ ਨਸ਼ਾ ਮੁਕਤੀ ਮੋਰਚਾ ਕਮ ਨਗਰ ਨਿਗਮ ਪਟਿਆਲਾ ਦੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੇ ਪੱਤਰਕਾਰਾਂ ਨਾਲ ਰੂ-ਬ-ਰੂ ਹੁੰਦਿਆਂ ਦਿੱਤੀ  । ਉਨ੍ਹਾਂ ਕਿਹਾ ਕਿ ਜਲਦ ਹੀ  ‘ਵਿਲੇਜ਼ ਡਿਫੈਂਸ ਕਮੇਟੀ-ਪਿੰਡਾ ਦੇ ਪਹਿਰੇਦਾਰ ,ਵਾਰਡ ਸੁਰੱਖਿਆ ਕਮੇਟੀਆਂ ਨੂੰ ਜਾਗਰੂਕ ਕਰਨ ਲਈ 02 ਤੋਂ 04 ਮਈ ਤੱਕ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ਤੇ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ। ਜਿਥੇ ਉਨ੍ਹਾਂ ਨੂੰ ਉਨ੍ਹਾਂ ਦੇ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਇਹ ਮੀਟਿੰਗ ‘ਨਸ਼ਾ ਮੁਕਤੀ ਯਾਤਰਾ’ਮੁਹਿੰਮ ਦੀ ਰਸਮੀ ਸ਼ੁਰੂਆਤ ਵਜੋ ਹੋਵੇਗੀ ।                 ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਨਸ਼ਿਆਂ ਦੇ ਖ਼ਿਲਾਫ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ, ਸਮਾਜ ਨੂੰ ਨਸ਼ਾ ਰਹਿਤ ਬਣਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣਾ ਹੈ। ਜਗਦੀਪ ਜੱਗਾ ਨੇ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ ਲੜਾਈ ਨੂੰ ਜਨ ਅੰਦੋਲਨ ਵਿੱਚ ਬਦਲਣ ਦੀ ਜ਼ਰੂਰਤ ਹੈ ਅਤੇ ਇਹ ਉਦਮ ਤਦ ਹੀ ਸਫਲ ਹੋ ਸਕਦਾ ਹੈ ਜਦੋਂ ਸਮਾਜ ਦਾ ਹਰ ਇੱਕ ਵਿਅਕਤੀ ਇਸ ਮੁਹਿੰਮ ਵਿੱਚ ਭਾਗ ਲਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਿਲਾਫ ਆਪਣੇ ਘਰ, ਗਲੀ, ਮੁਹੱਲੇ, ਪਿੰਡ ਅਤੇ ਸ਼ਹਿਰ ਪੱਧਰ ‘ਤੇ ਆਵਾਜ਼ ਉਠਾਈ ਜਾਵੇ । ਉਨ੍ਹਾਂ ਮੀਡੀਆਂ ਦੇ ਸਾਥੀਆਂ ਨੂੰ ਆਪਣਾ ਬਣਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਤੇ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਸੂਚਨਾ ਗੁਪਤ ਰੱਖੀ ਜਾਵੇਗੀ ।                  ਉਨ੍ਹਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ, ਆਓ, ਅਸੀਂ ਸਭ ਮਿਲ ਕੇ ਇਹ ਵਿੱਡ ਲਈਏ ਕਿ ਆਪਣੇ ਪਿੰਡਾਂ, ਵਾਰਡਾਂ ਅਤੇ ਸ਼ਹਿਰਾਂ ਨੂੰ ਨਸ਼ਾ ਮੁਕਤ ਬਣਾਵਾਂਗੇ ਅਤੇ ਆਉਣ ਵਾਲੀ ਪੀੜ੍ਹੀ ਨੂੰ ਇੱਕ ਸੁਚੱਜਾ ਭਵਿੱਖ ਦਿਵਾਂਗੇ ।  ਉਨ੍ਹਾਂ ਪਿੰਡ ਸੁਰੱਖਿਆ ਕਮੇਟੀਆਂ, ਵਾਰਡ ਕਮੇਟੀਆਂ ਅਤੇ ਸਰਪੰਚਾਂ ਤੋਂ ਉਮੀਦ ਜਤਾਈ ਕਿ ਉਹ ਨਸ਼ਾ ਮੁਕਤੀ ਯਾਤਰਾ ਨੂੰ ਸਫਲ ਬਣਾਉਣ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਸਰਕਾਰ ਅਤੇ ਕਾਨੂੰਨੀ ਅਧਿਕਾਰੀਆਂ ਵੱਲੋਂ ਨਸ਼ਾ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਸਿਵਲ ਸੋਸਾਇਟੀ ਅਤੇ ਸਥਾਨਕ ਲੋਕਾਂ ਦੀ ਭੂਮਿਕਾ ਵੀ ਬਹੁਤ ਹੀ ਮਹੱਤਵਪੂਰਨ ਹੈ।                         ਜਗਦੀਪ ਜਗ੍ਹਾ ਨੇ ਅਖੀਰ ਵਿੱਚ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਦੀ ਸਮੱਸਿਆ ਨਹੀਂ, ਸਗੋਂ ਪੂਰੇ ਸਮਾਜ ਦੀ ਚਿੰਤਾ ਹੈ। ਇਸ ਲਈ ਆਓ, ਅਸੀਂ ਸਭ ਮਿਲ ਕੇ ਇਹ ਵਿੱਡ ਲਈਏ ਕਿ ਆਪਣੇ ਪਿੰਡਾਂ, ਵਾਰਡਾਂ ਅਤੇ ਸ਼ਹਿਰਾਂ ਨੂੰ ਨਸ਼ਾ ਮੁਕਤ ਬਣਾਵਾਂਗੇ ਅਤੇ ਆਉਣ ਵਾਲੀ ਪੀੜ੍ਹੀ ਨੂੰ ਇੱਕ ਸੁਚੱਜਾ ਭਵਿੱਖ ਦੇਵਾਂਗੇ । ਇਸ ਮੌਕੇ ਉਨ੍ਹਾਂ ਨਾਲ ਕੋਆਰਡੀਨੇਟਰ ਯੁੱਧ ਨਸ਼ੇ ਵਿਰੁੱਧ ਜਿਲ੍ਹਾ ਮਾਲੇਰਕੋਟਲਾ ਨਿਸਾਰ ਅਹਿਮਦ ਛੰਨਾ, ਕੋਆਰਡੀਨੇਟਰ ਮਾਲੇਰਕੋਟਲਾ ਸ਼ਿੰਗਾਰਾ ਸਿੰਘ ਰੁੜਕਾ ਅਤੇ ਕੋਆਰਡੀਨੇਟਰ ਅਮਰਗੜ੍ਹ ਗੁਰਪ੍ਰੀਤ ਸਿੰਘ ਬਨਭੋਰਾ ਵੀ ਮੌਜੂਦ ਸਨ ।

  • ਸਫ਼ਾਈ ਸੇਵਕਾਂ ਦੀ ਤਨਖਾਹ ਸਹੀ ਸਮੇਂ ਉਨ੍ਹਾਂ ਦੇ ਖਾਤਿਆਂ ਵਿੱਚ ਪਾਉਣੀ ਯਕੀਨੀ ਬਣਾਉਣ ਸਬੰਧਤ ਅਧਿਕਾਰੀ-ਚੇਅਰਮੈਨ

    ਸਫ਼ਾਈ ਸੇਵਕਾਂ ਦੀ ਤਨਖਾਹ ਸਹੀ ਸਮੇਂ ਉਨ੍ਹਾਂ ਦੇ ਖਾਤਿਆਂ ਵਿੱਚ ਪਾਉਣੀ ਯਕੀਨੀ ਬਣਾਉਣ ਸਬੰਧਤ ਅਧਿਕਾਰੀ-ਚੇਅਰਮੈਨ

    ਮਾਨਸਾ, 30 ਅਪ੍ਰੈਲ :             ਸਫਾਈ ਸੇਵਕਾਂ ਦਾ ਕੰਮ ਬਹੁਤ ਹੀ ਜ਼ਿਆਦਾ ਮੁਸ਼ਿਕਲ ਹੁੰਦਾ ਹੈ ਅਤੇ ਸਫਾਈ ਕਰਮਚਾਰੀ ਸਾਰੇ ਆਪਣੇ-ਆਪਣੇ ਇਲਾਕੇ ਵਿੱਚ ਸਫਾਈ ਦਾ ਪੂਰਾ ਧਿਆਨ ਰੱਖਦੇ ਹਨ, ਜ਼ਿਨ੍ਹਾਂ ਕਾਰਨ ਅਸੀਂ ਸਾਰੇ ਸਾਫ਼-ਸੁਥਰੇ ਵਾਤਾਵਰਣ ਵਿੱਚ ਵਿਚਰਦੇ ਹਾਂ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ ਸਫ਼ਾਈ ਕਰਮਚਾਰੀ ਕਮਿਸ਼ਨ ਸ਼੍ਰੀ ਚੰਦਨ ਗਰੇਵਾਲ ਨੇ ਅੱਜ ਸਫਾਈ ਸੇਵਕਾਂ, ਸੀਵਰਮੈਨਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ…

  • ਵਿਧਾਇਕ ਮਾਣੂੰਕੇ ਨੇ ਪਿੰਡ ਕਾਉਂਕੇ ਕਲਾਂ, ਮੱਲ੍ਹਾ ਤੇ ਚੱਕਰ ’ਚ ਕੀਤੇ ਪ੍ਰੋਜੈਕਟਾਂ ਦੇ ਉਦਘਾਟਨ

    ਵਿਧਾਇਕ ਮਾਣੂੰਕੇ ਨੇ ਪਿੰਡ ਕਾਉਂਕੇ ਕਲਾਂ, ਮੱਲ੍ਹਾ ਤੇ ਚੱਕਰ ’ਚ ਕੀਤੇ ਪ੍ਰੋਜੈਕਟਾਂ ਦੇ ਉਦਘਾਟਨ

    ਜਗਰਾਉਂ, 30 ਅਪ੍ਰੈਲ (000) – ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾ‌ਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਪਿੰਡ ਕਾਉਂਕੇ ਕਲਾਂ, ਮੱਲ੍ਹਾ ਅਤੇ ਚੱਕਰ ਦੇ ਸਰਕਾਰੀ ਸਕੂਲਾਂ ਵਿੱਚ ਨਵੀਨੀਕਰਣ ਕਾਰਜ਼ਾਂ ਨੂੰ ਲੋਕ ਅਰਪਿਤ ਕੀਤਾ ਗਿਆ। ਪਿੰਡ ਚੱਕਰ ਵਿਖੇ ਵਿਧਾ‌ਇਕ ਮਾਣੂੰਕੇ ਵੱਲੋਂ ਜਦੋਂ ਬਜ਼ੁਰਗ ਹਲਵਾਈ ਤਰਸੇਮ ਲਾਲ ਤੋਂ ਰੀਬਨ ਕਟਵਾਇਆ ਤਾਂ ਲੋਕਾਂ ਨੇ ਤਾੜੀਆਂ ਮਾਰ ਕੇ ਸੁਆਗਤ ਕੀਤਾ ਅਤੇ ਖੁਸ਼ੀ ਦਾ ਮਹੌਲ ਬਣ ਗਿਆ।  ਬਾਕੀ ਸਕੂਲਾਂ ਵਿੱਚ ਵਿਧਾਇਕ ਵੱਲੋਂ ਬੱਚਿਆਂ ਕੋਲੋਂ ਰੀਬਨ ਕਟਵਾਕੇ ਹੌਸਲਾ-ਅਫ਼ਜ਼ਾਈ ਕੀਤੀ ਗਈ। ਵਿਧਾਇਕ ਮਾਣੂੰਕੇ ਨੇ ਦੱਸਿਆ ਕਿ ਸਰਕਾਰੀ ਕੰਨ੍ਹਿਆਂ ਹਾਈ ਸਕੂਲ ਪੱਤੀ ਸ਼ਾਮ ਸਿੰਘ ਵਿਖੇ 9 ਲੱਖ 65 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਆਧੁਨਿਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ ਜਦਕਿ ਪਿੰਡ ਮੱਲ੍ਹਾ ਦੇ ਸਰਕਾਰੀ ਕੰਨ੍ਹਿਆਂ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੱਕ ਲੱਖ 60 ਹਜ਼ਾਰ ਰੁਪਏ ਦੀ ਲਾਗਤ ਨਾਲ ਬਾਸਕਟਬਾਲ ਕੋਰਟ ਦੀ ਮੁਰੰਮਤ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਚੱਕਰ ਵਿਖੇ 7 ਲੱਖ 42 ਹਜ਼ਾਰ 500 ਰੁਪਏ ਦੀ ਲਾਗਤ ਨਾਲ ਦੋ ਕਲਾਸ ਰੂਮਾਂ ਦੀ ਰਿਪੇਅਰ ਕਰਵਾਕੇ ਵਿਦਿਆਰਥੀਆਂ ਨੂੰ  ਸਪੁਰਦ ਕੀਤੇ ਗਏ। ਇਹਨਾਂ ਸਕੂਲਾਂ ਵੱਲੋਂ ਕਰਵਾਏ ਗਏ ਵੱਖ-ਵੱਖ ਸਮਾਗਮਾਂ ਵਿੱਚ ਬੱਚਿਆਂ ਤੇ ਮਾਪਿਆਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਮਾਣੂੰਕੇ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਕੂਲਾਂ ਵਿੱਚ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਦੇ ਕਰਵਾਏ ਜਾ ਰਹੇ ਸਾਂਝੇ ਪ੍ਰੋਗਰਾਮਾਂ ਦਾ ਮੁੱਖ ਮੰਤਵ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਅਤੇ ਹੋਰ ਬਿਹਤਰ ਬਨ੍ਹਾਉਣਾ ਹੈ। ਉਹਨਾਂ ਆਖਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਉੱਚ ਯੋਗਤਾ ਪ੍ਰਾਪਤ ਤਜਰਬੇਕਾਰ ਅਧਿਆਪਕ ਹਨ, ਸਰਕਾਰੀ ਸਕੂਲਾਂ ਵਿੱਚ ਕਿਤਾਬਾਂ, ਵਰਦੀਆਂ ਮੁਫ਼ਤ ਮਿਲਦੀਆਂ ਹਨ ਅਤੇ ਲੋੜਵੰਦ ਬੱਚਿਆਂ ਨੂੰ ਵਜ਼ੀਫ਼ਾ ਵੀ ਦਿੱਤਾ ਜਾਂਦਾ ਹੈ। ਉਹਨਾਂ ਦੁਹਰਾਇਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੁਣ ਸਿੱਖਿਆ ਦਾ ਬਜਟ 18 ਪ੍ਰਤੀਸ਼ਤ ਕਰ ਦਿੱਤਾ ਗਿਆ ਹੈ ਜੋਕਿ ਪੰਜਾਬ ਦੇ ਕੁੱਲ ਬਜਟ ਦਾ ਪੰਜਵਾਂ ਹਿੱਸਾ ਹੈ। ਸਿੱਖਿਆ ਦੇ ‌ਮਿਆਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦਾ ਮਿਸ਼ਨ ਹੈ। ਇਸ ਲਈ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਬਜਾਏ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ। ਇਹਨਾਂ ਸਮਾਗਮਾਂ ਵਿੱਚ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਨਿੱਕੇ ਬੱਚਿਆਂ ਨਾਲ ਗੱਲਾਂ-ਬਾਤਾਂ ਕਰਕੇ ਉਹਨਾਂ ਨੂੰ ਭਵਿੱਖ ਦੇ ਟੀਚੇ ਬਾਰੇ ਪੁੱਛਿਆ ਗਿਆ, ਤਾਂ ਬਹੁਤ ਸਾਰੇ ਬੱਚਿਆਂ ਨੇ ਵਿਧਾਇਕ ਦੀਆਂ ਗੱਲਾਂ ਤੋਂ ਪ੍ਰਭਾਵਿਤ ਹੋ ਕੇ ਡਾਕਟਰ, ਵਕੀਲ, ਆਈ.ਏ.ਐਸ. ਅਫ਼ਸਰ, ਪੀ.ਸੀ.ਐਸ. ਅਫ਼ਸਰ, ਆਈ.ਪੀ.ਐਸ.ਅਫ਼ਸਰ, ਅਧਿਆਪਕ ਅਤੇ ਜੱਜ ਬਣਨ ਦਾ ਸੁਪਨਾ ਪੂਰਾ ਕਰਨ ਲਈ ਭਾਵੁਕਤਾ ਨਾਲ ਉਤਸ਼ਾਹ ਵਿਖਾਇਆ ਅਤੇ ਬੱਚਿਆਂ ਵੱਲੋਂ ਸਮਾਗਮਾਂ ਦੌਰਾਨ ਪੇਸ਼ ਕੀਤੀਆਂ ਗਈਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਸਰੋਤਿਆਂ ਨੂੰ ਮੰਤਰ-ਮੁਗਦ ਕਰ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿੱਖਿਆ ਕੁਆਰਡੀਨੇਟਰ ਮਾ.ਪਰਮਿੰਦਰ ਸਿੰਘ ਗਿੱਦੜਵਿੰਡੀ, ਚੇਅਰਮੈਨ ਕਰਮਜੀਤ ਸਿੰਘ ਡੱਲਾ, ਅਮਰਦੀਪ ਸਿੰਘ ਟੂਰੇ, ਬਲਾਕ ਨੋਡਲ ਅਫ਼ਸਰ ਪ੍ਰਿੰਸੀਪਲ ਡਾ.ਗੁਰਵਿੰਦਰਜੀਤ ਸਿੰਘ, ਮੁੱਖ ਅਧਿਆਪਕਾ ਪੂਜਾ ਵਰਮਾ, ਮੁੱਖ ਅਧਿਆਪਕ ਰਾਜੇਸ਼ ਕੁਮਾਰ ਮਲਕ, ਹਰਪ੍ਰੀਤ ਕੌਰ ਚੀਮਾਂ, ਜਸਪ੍ਰੀਤ ਕੌਰ ਜੱਸਲ, ਰਣਬੀਰ ਕੌਰ, ਕੋਮਲ ਅਰੋੜਾ, ਗੁਰਿੰਦਰ ਕੌਰ, ਰਾਧਾ ਰਾਣੀ, ਅਮਨਦੀਪ ਕੌਰ, ਚਰਨਜੀਤ ਕੌਰ, ਸ਼ਬਨਮ ਰਤਨ, ਪ੍ਰਿਤਪਾਲ  ਸਿੰਘ, ਇਕਬਾਲ ਸਿੰਘ, ਕੁਲਦੀਪ ਸਿੰਘ, ਗੌਰਵ ਗੁਪਤਾ, ਕੁਲਦੀਪ ਸਿੰਘ ਢੋਲਣ, ਡਾ.ਸੁਰਜੀਤ ਸਿੰਘ ਦੌਧਰ, ਸਰਪੰਚ ਗੁਰਪ੍ਰੀਤ ਸਿੰਘ ਡਾਂਗੀਆਂ, ਸੁਖਦੇਵ ਸਿੰਘ ਕਾਉਂਕੇ, ਹਰਜੀਤ ਸਿੰਘ ਹੀਤਾ, ਬੂਟਾ ਸਿੰਘ ਪੰਚ, ਗੁਰਮੁਖ ਸਿੰਘ ਮਿੰਟੂ, ਸਰਪੰਚ ਚਰਨਜੀਤ ਕੌਰ, ਗੁਰਪ੍ਰੀਤ ਕੌਰ ਪੰਚ, ਗੁਰਪ੍ਰੀਤ ਸਿੰਘ ਨੋਨੀ ਸੈਂਭੀ, ਸੁਭਾਸ਼ ਕੁਮਾਰ, ਧਰਮਿੰਦਰ ਸਿੰਘ, ਗੁਰਪ੍ਰੀਤ ਸਿੰਘ ਗੱਗੀ, ਰਵਿੰਦਰ ਕੌਰ ਸਕੂਲ ਮੁਖੀ ਮੱਲ੍ਹਾ, ਲੈਕ.ਅਮਰਜੀਤ ਸਿੰਘ ਚੀਮਾਂ, ਲੈਕ.ਸਰਬਜੀਤ ਸਿੰਘ ਮੱਲ੍ਹਾ, ਮਨਮੋਹਣ ਸਿੰਘ, ਮੈਨੇਜਰ ਇਕਬਾਲ ਸਿੰਘ, ਦਵਿੰਦਰ ਕੌਰ, ਮਨਜੀਤ ਕੌਰ, ਕਮਲਜੀਤ ਕੌਰ, ਸਪਨਾ ਮਲਹੋਤਰਾ, ਖ਼ੁਸ਼ਪ੍ਰੀਤ ਕੌਰ, ਸੁਖਵਿੰਦਰ ਕੌਰ, ਮਨਪ੍ਰੀਤ ਕੌਰ, ਸਰਪੰਚ ਗੁਰਮੇਲ ਸਿੰਘ ਮੱਲਾ, ਸਾਬਕਾ ਸਰਪੰਚ ਹਰਬੰਸ ਸਿੰਘ ਢਿੱਲੋਂ, ਜਗਦੀਪ ਸਿੰਘ ਸਿੱਧੂ,  ਕੁਲਦੀਪ ਸਿੰਘ ਮੋਗਾ, ਸੂਬੇਦਾਰ ਜਸਵੰਤ ਸਿੰਘ, ਨਛੱਤਰ ਸਿੰਘ ਸਰਾਂ ਕੈਨੇਡਾ, ਹਰਪਾਲ ਸਿੰਘ ਮੱਲਾ, ਸਰਪੰਚ ਬੂਟਾ ਸਿੰਘ ਕਾਉਂਕੇ ਖੋਸੇ,  ਮੱਖਣ ਸਿੰਘ, ਇੰਦਰਜੀਤ ਸਿੰਘ, ਇਤਬਾਰ ਸਿੰਘ ਬੀ.ਪੀ.ਈ.ਓ.ਰਾਏਕੋਟ, ਸਰਪੰਚ ਸੋਹਣ ਸਿੰਘ ਚਕਰ, ਤਰਸੇਮ ਸਿੰਘ ਹਠੂਰ, ਸੁਖਚੈਨ ਸਿੰਘ ਅਰੋੜਾ,ਗੁਰਮੇਲ  ਸਿੰਘ, ਗੁਰਦੇਵ ਸਿੰਘ ਚਕਰ, ਨੰਬਰਦਾਰ ਦੁਆਰਾ ਸਿੰਘ, ਨੰਬਰਦਾਰ ਛਿੰਦਰ ਸਿੰਘ, ਨੰਬਰਦਾਰ ਚਮਕੌਰ  ਸਿੰਘ, ਕਰਮ ਸਿੰਘ ਪੰਚ, ਸਕੂਲ ਮੁਖੀ ਕਰਮਜੀਤ ਕੌਰ ਚਕਰ, ਗੁਰਪ੍ਰੀਤ ਸਿੰਘ ਚਕਰ, ਗੁਰਪ੍ਰੀਤ ਸਿੰਘ ਦੇਹੜਕਾ, ਹਰਜੀਤ ਸਿੰਘ, ਬਲਜਿੰਦਰ ਸਿੰਘ, ਜਸਵੀਰ ਸਿੰਘ ਉਪਲ, ਚੇਅਰਮੈਨ ਕੇਵਲ ਸਿੰਘ ਆਦਿ ਵੀ ਹਾਜ਼ਰ ਸਨ।

  • ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ, ਸਾਡੇ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ-ਮੁੱਖ ਮੰਤਰੀ

    ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ, ਸਾਡੇ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ-ਮੁੱਖ ਮੰਤਰੀ

    ਚੰਡੀਗੜ੍ਹ, 30 ਅਪ੍ਰੈਲਹਰਿਆਣਾ ਅਤੇ ਕੇਂਦਰ ਦੀਆਂ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਲਈ ਭਾਰਤੀ ਜਨਤਾ ਪਾਰਟੀ ’ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਕੋਲ ਕਿਸੇ ਵੀ ਹੋਰ ਸੂਬੇ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ।  ਹਰਿਆਣਾ ਵਿੱਚ ਆਪਣੇ ਹਮਰੁਤਬਾ ਨੂੰ…

  • ਸਰਕਾਰੀ ਸਕੂਲ ਦੀ ਵਿਦਿਆਰਥਣ ਨਿਹਾਰਿਕਾ 600 ‘ਚੋਂ 590 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ‘ਚ, ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦਿੱਤਾ ਆਸ਼ੀਰਵਾਦ

    ਸਰਕਾਰੀ ਸਕੂਲ ਦੀ ਵਿਦਿਆਰਥਣ ਨਿਹਾਰਿਕਾ 600 ‘ਚੋਂ 590 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ‘ਚ, ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦਿੱਤਾ ਆਸ਼ੀਰਵਾਦ

    ਜਲੰਧਰ, 30 ਅਪ੍ਰੈਲ :  ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 8ਵੀਂ ਕਲਾਸ ਦੀਆਂ ਪ੍ਰੀਖਿਆਵਾਂ ਦੇ ਐਲਾਨੇ ਨਤੀਜੇ ਵਿੱਚ ਸਰਕਾਰੀ ਸਕੂਲ ਬਸਤੀ ਸ਼ੇਖ ਜਲੰਧਰ ਦੀ ਵਿਦਿਆਰਥਣ ਨਿਹਾਰਿਕਾ ਨੇ 600 ਵਿੱਚੋਂ 590 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ। ਇਸ ਸਬੰਧੀ ਅੱਜ ਜਲੰਧਰ ਪੱਛਮੀ ਦੇ ਵਿਧਾਇਕ ਅਤੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ…