Tag: Punjab Headlines
-

ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 30 ਅਪ੍ਰੈਲ: ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 114 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ ਜਿਸ ਵਿੱਚੋਂ 111 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਅੱਜ ਇੱਥੇ ਅਨਾਜ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ ਸਪਲਾਈ…
-

ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਵਿੱਚ ਪੁੱਜਾ
ਚੰਡੀਗੜ੍ਹ, 30 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ ਸੂਬੇ ਦੇ ਕੰਢੀ ਖੇਤਰ ਦੇ ਹਜ਼ਾਰਾਂ ਕਿਸਾਨਾਂ ਨੂੰ ਕਰੀਬ ਚਾਰ ਦਹਾਕਿਆਂ ਦੇ ਲੰਮੇ ਅਰਸੇ ਦੀ ਉਡੀਕ ਪਿੱਛੋਂ ਸਿੰਜਾਈ ਲਈ ਨਹਿਰੀ ਪਾਣੀ ਮਿਲਿਆ ਹੈ, ਜੋ ਪੰਜਾਬ ਦੇ ਖੇਤੀਬਾੜੀ ਖੇਤਰ ਲਈ ਇੱਕ ਵੱਡੀ ਪ੍ਰਾਪਤੀ ਹੈ। ਸਿੰਜਾਈ ਸਬੰਧੀ ਲੰਮੇ ਸਮੇਂ ਤੋਂ…
-

ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼
ਚੰਡੀਗੜ੍ਹ, 30 ਅਪ੍ਰੈਲ: ਸੂਬੇ ਵਿੱਚ ਹੁਨਰ-ਆਧਾਰਤ ਸਿੱਖਿਆ ‘ਤੇ ਧਿਆਨ ਕੇਂਦਰਿਤ ਕਰਦਿਆਂ ਤਕਨੀਕੀ ਸਿੱਖਿਆ ਨੂੰ ਉਦਯੋਗ ਦੀਆਂ ਲੋੜਾਂ ਦੇ ਹਾਣੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੇਸ਼ ਭਰ ਵਿੱਚ ਆਪਣੀ ਕਿਸਮ ਦੇ ਪਹਿਲੇ ਬੀ.ਟੈਕ. ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਦੀ ਸ਼ੁਰੂਆਤ ਕਰਨ ਦਾ ਐਲਾਨ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 30 ਅਪ੍ਰੈਲ ਪੰਜਾਬ ਦੇ ਵਿੱਤੀ ਪ੍ਰਬੰਧਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ 11 ਕਮਰਚਾਰੀਆਂ, ਜਿਨ੍ਹਾਂ ਵੱਲੋਂ ਐਸ.ਏ.ਐਸ. ਪ੍ਰੀਖਿਆ ਪਾਸ ਕੀਤੀ ਗਈ ਹੈ, ਨੂੰ ਬਤੌਰ ਸੈਕਸ਼ਨ ਅਫਸਰ ਨਿਯੁਕਤੀ ਪੱਤਰ ਸੌਂਪੇ। ਇਹ ਕਰਮਚਾਰੀ, ਜੋ ਪਹਿਲਾਂ ਪੰਜਾਬ ਸਿਵਲ ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾ ਰਹੇ…
-

ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ
ਚੰਡੀਗੜ੍ਹ, 30 ਅਪ੍ਰੈਲ ਖਪਤਕਾਰਾਂ ਲਈ ਸ਼ਿਕਾਇਤ ਨਿਵਾਰਣ ਅਤੇ ਸੇਵਾ ਪ੍ਰਦਾਨ ਪ੍ਰਣਾਲੀ ਦੀ ਮਜ਼ਬੂਤੀ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਕਾਲ ਸੈਂਟਰ ਦੇ ਬੁਨਿਆਦੀ ਢਾਂਚੇ ਦੇ ਵਿਸਥਾਰ ਦਾ ਐਲਾਨ ਕੀਤਾ ਹੈ। ਇਸ ਕਦਮ ਦਾ ਉਦੇਸ਼ ਸੂਬੇ ਭਰ ‘ਚ ਬਿਜਲੀ ਸ਼ਿਕਾਇਤ ਰਜਿਸਟ੍ਰੇਸ਼ਨ ਪ੍ਰਣਾਲੀ…
-

ਜਸਵੀਰ ਸਿੰਘ ਗੜ੍ਹੀ ਵਲੋਂ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ
ਚੰਡੀਗੜ੍ਹ , 30 ਅਪ੍ਰੈਲ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਚੰਡੀਗੜ੍ਹ ਦੌਰੇ ‘ਤੇ ਆਏ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਕਿਸ਼ੋਰ ਮਕਵਾਨਾ ਨੂੰ ਜਾਣੂ…
-

ਪੰਜਾਬ ਪੁਲਿਸ ਨੇ ਪੁਲਿਸ ਅਦਾਰਿਆਂ ‘ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਕੀਤਾ ਨਾਕਾਮ; ਜੀਵਨ ਫੌਜੀ ਸਮਰਥਿਤ ਬੀਕੇਆਈ ਮਾਡਿਊਲ ਦੇ ਪੰਜ ਮੈਂਬਰ ਗ੍ਰਨੇਡ ਤੇ ਪਿਸਤੌਲ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 30 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ ਅਧਾਰਿਤ ਗੈਂਗਸਟਰ ਜੀਵਨ ਫੌਜੀ ਨਾਲ ਸਬੰਧਤ ਪਾਕਿ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਪੁਲਿਸ ਅਦਾਰਿਆਂ ‘ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਸਫਲਤਾਪੂਰਵਕ ਨਾਕਾਮ…
-

ਸਿੱਖਿਆ ਦੇ ਖੇਤਰ ‘ਚ ਸੁਧਾਰ ਨਾਲ ਸਮਾਜ ਦੇ ਹਰ ਵਰਗ ਨੂੰ ਹੋਵੇਗਾ ਲਾਭ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 30 ਅਪ੍ਰੈਲ: ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ਕਰੀ 41 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਪਿੱਪਲਾਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੱਪਲਾਵਾਲਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬੂਲਾਂਵਾੜੀ ਵਿੱਚ…
-

ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਪੰਜਾਬ ਸਰਕਾਰ ਦਾ ਉਦੇਸ਼: ਜੈ ਕ੍ਰਿਸ਼ਨ ਸਿੰਘ ਰੌੜੀ
ਹੁਸ਼ਿਆਰਪੁਰ, 30 ਅਪ੍ਰੈਲ: ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ 6 ਸਕੂਲਾਂ ਵਿੱਚ 77.71 ਲੱਖ ਰੁਪਏ ਦੀ ਲਾਗਤ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ…
-

ਨਸ਼ਾ ਸਮੱਗਲਰਾਂ ਖਿਲਾਫ਼ ਕਾਰਵਾਈ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ’ਚ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ
ਜਲੰਧਰ, 30 ਅਪ੍ਰੈਲ :‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਫ਼ੈਸਲਾਕੁੰਨ ਕਾਰਵਾਈ ਕਰਦਿਆਂ ਜਲੰਧਰ ਨਗਰ ਨਿਗਮ ਵਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਤਸ਼ਕਰਾਂ ਦੀਆਂ ਦੋ ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ ਹੈ।ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਗੁਰੂ ਅਮਰਦਾਸ ਨਗਰ ਵਿਖੇ ਦਲੀਪ ਸਿੰਘ ਉਰਫ਼ ਦਲੀਪਾ ਦੀ ਗੈਰ ਕਾਨੂੰਨੀ ਜਾਇਦਾਦ…
-

ਸੁਚੱਜੇ ਖ਼ਰੀਦ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਈ 621383 ਮੀਟਰਕ ਟਨ ਵਿਚੋਂ 98 ਫੀਸਦੀ ਦੀ ਖਰੀਦ – ਵਧੀਕ ਡਿਪਟੀ ਕਮਿਸ਼ਨਰ
ਮੋਗਾ, 29 ਅਪ੍ਰੈਲ: ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਆਈ 621383 ਮੀਟਰਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 607801 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਮੰਡੀਆਂ ਵਿੱਚ…
-

ਰਾਸ਼ਟਰੀ ਪਸ਼ੁਧਨ ਮਿਸ਼ਨ ਬੀਮਾ ਯੋਜਨਾ ਦਾ ਲਾਭ ਲੈਣ ਲਈ ਦੁੱਧ ਉਤਪਾਦਕ ਕਿਸਾਨ ਆਉਣ ਅੱਗੇ
ਮਾਲੇਰਕੋਟਲਾ 28 ਅਪ੍ਰੈਲ- ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਡਾਇਰੈਕਟਰ ਡੇਅਰੀ ਵਿਕਾਸ ਕੁਲਦੀਪ ਸਿੰਘ ਜੱਸੋਵਾਲ ਦੀ ਰਹਿਨੁਮਾਈ ਹੇਠ ਡਿਪਟੀ ਡਾਇਰੈਕਟਰ ਡੇਅਰੀ ਮਾਲੇਰਕੋਟਲਾ ਸੁਰਿੰਦਰ ਸਿੰਘ ਵਲੋਂ ਦੁੱਧ ਉਤਪਾਦਕ ਕਿਸਾਨਾਂ ਨੂੰ ਕੇਂਦਰ ਸਰਕਾਰ ਦੀ ਰਾਸ਼ਟਰੀ ਪਸ਼ੁਧਨ ਮਿਸ਼ਨ (NLM) ਹੇਠ ਚੱਲ ਰਹੀ ਪਸ਼ੂ ਬੀਮਾ ਯੋਜਨਾ ਤਹਿਤ ਆਪਣੇ ਪਸ਼ੂਆਂ ਦਾ ਬੀਮਾ ਕਰਵਾ ਕੇ ਇਸ ਦੀ ਸੁਰੱਖਿਆ ਲਾਭ ਲੈਣ ਲਈ ਅਪੀਲ ਕੀਤੀ ਗਈ। ਉਹਨਾਂ ਦੱਸਿਆ ਕਿ ਇਹ ਯੋਜਨਾ ਸਿਰਫ਼ ਪੰਜ (5) ਦੁੱਧ ਦੇਣ ਵਾਲੇ ਪਸ਼ੂਆਂ ਤੱਕ ਸੀਮਤ ਹੈ ਅਤੇ ਇਸਦਾ ਉਦੇਸ਼ ਕਿਸਾਨਾਂ ਨੂੰ ਪਸ਼ੂਆਂ ਦੀ ਮੌਤ ਦੀ ਸਥਿਤੀ ਵਿੱਚ ਆਰਥਿਕ ਸੁਰੱਖਿਆ ਦੇਣਾ ਹੈ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਮਾ ਪ੍ਰੀਮਿਅਮ ਦੀ ਵੱਡੀ ਰਕਮ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਭਰੀ ਜਾਂਦੀ ਹੈ।ਬੀਮਾ ਹੋਏ ਪਸ਼ੂ ਦੀ ਮੌਤ ਦੀ ਸਥਿਤੀ ਵਿੱਚ ਲਾਭਪਾਤਰੀ ਨੂੰ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਂਦਾ ਹੈ। ਉਹਨਾਂ ਕਿਹਾ ਹੈ ਕਿ ਪਸ਼ੂ ਪਾਲਣ ਕਿਸਾਨ ਦੀ ਰੀੜ ਦੀ ਹੱਡੀ ਹੁੰਦੀ ਹੈ ਅਤੇ ਇੱਕ ਪਸ਼ੂ ਦੀ ਮੌਤ ਸਿਰਫ਼ ਇਕ ਜਾਨੀ ਨੁਕਸਾਨ ਨਹੀਂ, ਸਗੋਂ ਇਸ ਨਾਲ ਪਰਿਵਾਰ ਦੀ ਆਮਦਨ ’ਤੇ ਵੀ ਵੱਡੀ ਸੱਟ ਲੱਗਦੀ ਹੈ। ਉਹਨਾਂ ਦੁੱਧ ਉਤਪਾਦਕ ਕਿਸਨਾਂ ਨੂੰ ਇਸ ਬੀਮਾ ਯੋਜਨਾ ਨਾਲ ਆਪਣੇ ਪਸ਼ੂਆਂ ਦੀ ਜ਼ਿੰਦਗੀ ਅਤੇ ਆਪਣੀ ਆਮਦਨ ਨੂੰ ਸੁਰੱਖਿਅਤ ਬਣਾਉਣ ਲਈ ਪ੍ਰੇਰਿਤ ਕੀਤਾ । ਉਹਨਾਂ ਕਿਹਾ ਕਿ ਇਹ ਬੀਮਾ ਨਹੀਂ, ਸਗੋਂ ਡੇਅਰੀ ਕਿਸਾਨ ਅਤੇ ਪਸ਼ੂ ਦੋਵਾਂ ਲਈ ਇੱਕ ਆਸਰਾ ਹੈ। ਉਹਨਾਂ ਕਿਹਾ ਕਿ ਚਾਹਵਾਨ ਦੁੱਧ ਉਤਪਾਦਕ ਕਿਸਾਨ ਵਧੇਰੇ ਜਾਣਕਾਰੀ ਲਈ ਦਫ਼ਤਰ ਡੇਅਰੀ ਵਿਕਾਸ ਵਿਭਾਗ, ਮਾਲੇਰਕੋਟਲਾ ਜਾਂ ਦਫਤਰ ਮੋਬਾਇਲ ਨੰ. 97812-25425 ਤੇ ਸੰਪਰਕ ਕਰ ਸਕਦੇ ਹਨ ।
-

ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਜਾਗਰਣ ਦਾ ਪੋਸਟਰ ਕੀਤਾ ਜਾਰੀ
ਸ੍ਰੀ ਅਨੰਦਪੁਰ ਸਾਹਿਬ 29 ਅਪ੍ਰੈਲ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਭਨੂਪਲੀ ਟੱਪਰੀਆਂ ਮੇਨ ਬਜ਼ਾਰ ਵਿੱਚ 3 ਮਈ ਨੂੰ ਹੋਣ ਜਾ ਰਹੇ ਵਿਸ਼ਾਲ ਮਾਂ ਭਗਵਤੀ ਜਾਗਰਣ ਅਤੇ ਵਿਸ਼ਾਲ ਭੰਡਾਰੇ ਦਾ ਪੋਸਟਰ ਜਾਰੀ ਕੀਤਾ। ਉਨ੍ਹਾਂ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਇਸ ਪਵਿੱਤਰ ਧਾਰਮਿਕ ਸਮਾਰੋਹ ਦਾ ਆਯੋਜਨ ਕਰਨ ਲਈ ਵਧਾਈ ਦਿੱਤੀ। ਦੀਪਕ…
-

ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਵਲੋਂ ਦਰਸਾਏ ਨਿਆਂ, ਸਮਾਨਤਾ ਤੇ ਸੱਚਾਈ ਦੇ ਮਾਰਗ ‘ਤੇ ਚੱਲਣ ਦਾ ਦਿੱਤਾ ਸੱਦਾ
ਜਲੰਧਰ, 29 ਅਪ੍ਰੈਲ: ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਆਦਰਸ਼ ਅਤੇ ਸਦਭਾਵਨਾਪੂਰਣ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਵੱਲੋਂ ਦਰਸਾਏ ਨਿਆਂ, ਸਮਾਨਤਾ ਅਤੇ ਸੱਚਾਈ ਦੇ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ। ਕੈਬਨਿਟ ਮੰਤਰੀ ਭਗਵਾਨ ਸ਼੍ਰੀ ਪਰਸ਼ੂਰਾਮ ਜਯੰਤੀ ਮੌਕੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ…
-

ਸਹਾਇਕ ਕਮਿਸ਼ਨਰ ਫੂਡ ਵੱਲੋਂ ਜ਼ਿਲ੍ਹੇ ਦੇ ਦੁਕਾਨਾਂ ਤੇ ਅਦਾਰਿਆਂ ਦੇ ਮਾਲਕਾਂ/ਜ਼ਿੰਮੇਵਾਰ ਵਿਅਕਤੀਆਂ ਨੂੰ ਬੱਚਿਆਂ ਨੂੰ ਐਨਰਜੀ ਡਰਿੰਕਸ ਨਾ ਵੇਚਣ ਦੇ ਸਖ਼ਤ ਨਿਰਦੇਸ਼
ਜਲੰਧਰ, 29 ਅਪ੍ਰੈਲ : ਪੰਜਾਬ ਦੇ ਨਾਗਰਿਕਾਂ ਖਾਸ ਕਰ ਬੱਚਿਆਂ ਲਈ ਸੁਰੱਖਿਅਤ ਭੋਜਨ ਅਤੇ ਸਿਹਤਮੰਦ ਖੁਰਾਕ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਅਧਿਕਾਰਤ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਨਾਲ ਹੀ ਰਾਜ ਭਰ ਵਿੱਚ ਵਿੱਦਿਅਕ ਸੰਸਥਾਵਾਂ ਦੇ ਨੇੜੇ ਸਥਿਤ ਸਕੂਲ ਕੰਟੀਨਾਂ, ਦੁਕਾਨਾਂ/ਹੋਰ ਅਦਾਰਿਆਂ ਵਿੱਚ ਇਨ੍ਹਾਂ ਦੀ ਵਿਕਰੀ ‘ਤੇ ਪਾਬੰਦੀ…
-

ਪੰਜਾਬ-ਕੇਰਲਾ ਸਮਝੌਤੇ ਦੀ ਰਾਹ ਉਤੇ; ਗੁਰਮੀਤ ਖੁੱਡੀਆਂ ਵੱਲੋਂ ਖੇਤੀ ਤੇ ਮੱਛੀ ਪਾਲਣ ਨਵੀਨਤਮ ਤਕਨੀਕਾਂ ਦੇ ਵਟਾਂਦਰੇ ‘ਤੇ ਜ਼ੋਰ
ਚੰਡੀਗੜ੍ਹ/ ਕੋਟੱਯਾਮ, 29 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੰਤਰ-ਰਾਜੀ ਆਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਖੇਤੀਬਾੜੀ, ਮੱਛੀ ਪਾਲਣ ਅਤੇ ਪਸ਼ੂ ਪਾਲਣ ਦੇ ਖੇਤਰ ਵਿੱਚ ਸਹਿਯੋਗ ਦੇ ਮੌਕਿਆਂ ਦੀ ਪੜਚੋਲ ਕਰਨ ਲਈ ਕੇਰਲਾ ਦੇ ਕੋਟੱਯਾਮ ਜ਼ਿਲ੍ਹੇ ਵਿੱਚ ਸਥਿਤ ਆਈ.ਸੀ.ਏ.ਆਰ.-ਕ੍ਰਿਸ਼ੀ ਵਿਗਿਆਨ ਕੇਂਦਰ, ਕੁਮਾਰਾਕੋਮ ਦਾ…
-

ਡਰੱਗ ਮਾਫੀਆ ਵਿਰੁੱਧ ਬੁਲਡੋਜ਼ਰ ਕਾਰਵਾਈ: ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਨਵੇਂ ਪੜਾਅ ਵਿੱਚ ਹੋਈ ਦਾਖ਼ਲ
ਚੰਡੀਗੜ੍ਹ/ਪਟਿਆਲਾ/ਅੰਮ੍ਰਿਤਸਰ, 29 ਅਪ੍ਰੈਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨਸ਼ਾ ਮਾਫੀਆ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ ਸਥਾਨਕ ਪ੍ਰਸ਼ਾਸਨ ਦੀ ਸਹਾਇਤਾ ਨਾਲ ਅੰਮ੍ਰਿਤਸਰ ਅਤੇ ਪਟਿਆਲਾ ਜ਼ਿਲ੍ਹਿਆਂ ‘ਚ ਦੋ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਢਾਹ ਦਿੱਤੀਆਂ ਹਨ। ਦੱਸਣਯੋਗ ਹੈ ਕਿ ਅੰਮ੍ਰਿਤਸਰ ਵਿਖੇ…
-

ਭਗਤੀ ਤੇ ਸ਼ਕਤੀ ਦਾ ਸੁਮੇਲ: ਪੰਜਾਬ ਸਰਕਾਰ ਵੱਲੋਂ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੀ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ
ਚੰਡੀਗੜ੍ਹ/ ਜਲੰਧਰ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਆਦਰਸ਼ ਅਤੇ ਸਦਭਾਵਨਾਪੂਰਣ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਵੱਲੋਂ ਦਰਸਾਏ ਨਿਆਂ, ਸਮਾਨਤਾ ਅਤੇ ਸੱਚਾਈ ਦੇ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ। ਕੈਬਨਿਟ ਮੰਤਰੀ ਭਗਵਾਨ ਸ਼੍ਰੀ ਪਰਸ਼ੂਰਾਮ ਜਯੰਤੀ ਮੌਕੇ ਸੈਰ-ਸਪਾਟਾ ਅਤੇ…
-

ਜ਼ਮੀਨੀ ਪੱਧਰ ‘ਤੇ ਹੋਵੇਗਾ ਨਸ਼ਿਆਂ ਦਾ ਖਾਤਮਾ: ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੌਰਾਨ ਸਪੱਸ਼ਟ ਸੰਦੇਸ਼
ਚੰਡੀਗੜ੍ਹ, 29 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ ‘ਨਸ਼ਾ ਮੁਕਤ ਪੰਜਾਬ’ ਬਣਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ 31 ਮਈ ਤੱਕ ਜ਼ਮੀਨੀ ਪੱਧਰ ‘ਤੇ ਨਸ਼ਿਆਂ ਦੀ ਉਪਲਬਧਤਾ ਨੂੰ ਜ਼ੀਰੋ ਕਰਨ ਬਾਰੇ ਸਖ਼ਤ ਅਲਟੀਮੇਟਮ ਦਿੰਦਿਆਂ…
-

ਬਦਲਦਾ ਪੰਜਾਬ: ਉਦਯੋਗ ਪੱਖੀ ਸੁਧਾਰਾਂ ਸਦਕਾ ਇੱਕ ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ; 4 ਲੱਖ ਨੌਕਰੀਆਂ ਹੋਣਗੀਆਂ ਪੈਦਾ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 29 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਵਿੱਚ 3 ਸਾਲਾਂ ਦੌਰਾਨ ਇੱਕ ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੇ ਨਿਵੇਸ਼ ਪ੍ਰਸਤਾਵ ਮਿਲ ਚੁੱਕੇ ਹਨ। ਉਦਯੋਗ ਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਦੀ ਸੰਜੀਦਗੀ…