Tag: Punjab Headlines
-

ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲੀ ਜਾ ਰਹੀ ਹੈ ਸਕੂਲਾਂ ਦੀ ਨੁਹਾਰ: ਧਾਲੀਵਾਲ
ਬਰਨਾਲਾ, 23 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਸ਼ੁਰੂ ਕੀਤੀ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ ਨੇ ਪਿੰਡ ਦਾਨਗੜ੍ਹ ਦੇ ਸਕੂਲਾਂ ਵਿਚ 21.6 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਬਰਨਾਲਾ ਸ੍ਰੀ ਰਾਮ…
-

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮਾਲੇਰਕੋਟਲਾ ਅਨਾਜ ਮੰਡੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਮਾਲੇਰਕੋਟਲਾ 23 ਅਪ੍ਰੈਲ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਨੂੰ ਅਨਾਜ ਮੰਡੀ ਮਾਲੇਰਕੋਟਲਾ ਵਿਖੇ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਂਦਿਆ ਕਿਹਾ ਕਿ ਸੂਬੇ ਦੀਆਂ 1865 ਮੰਡੀਆਂ ਵਿੱਚ ਹੁਣ 60 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 54 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ 7986.15 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ। ਹੁਣ ਤੱਕ 2 ਲੱਖ 50 ਹਜਾਰ ਕਿਸਾਨ ਮੰਡੀਆਂ ਵਿੱਚ ਆ ਚੁੱਕੇ ਹਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਕਰੀਬ 8 ਲੱਖ ਕਿਸਾਨਾਂ ਦੀ ਕਣਕ ਦੀ ਜਿਣਸ ਦਾ ਇੱਕ-ਇੱਕ ਦਾਣਾ 2425 ਰੁਪਏ ਦੀ ਐਮ.ਐਸ.ਪੀ. ‘ਤੇ ਖ਼ਰੀਦ ਕਰੇਗੀ।ਉਹਨਾਂ ਨੇ ਚੱਲ ਰਹੀ ਖਰੀਦ ਦਾ ਨਿਰੀਖਣ ਕਰਨ ਲਈ ਸੂਬੇ ਦੀਆਂ ਮੰਡੀਆਂ ਦਾ ਦੌਰਾ ਕਰਦਿਆਂ ਪਾਇਆ ਕਿ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋ ਰਹੀ ਹੈ ਕਿਉਂਕਿ ਸੂਬਾ ਸਰਕਾਰ ਨੇ ਵਿਸਤ੍ਰਿਤ ਪ੍ਰਬੰਧ ਯਕੀਨੀ ਬਣਾਏ ਹਨ। ਕੈਬਨਿਟ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਬਿਲਕੁਲ ਚੜ੍ਹਦੀਕਲਾ ‘ਚ ਆਪਣੀ ਫ਼ਸਲ ਮੰਡੀਆਂ ਵਿੱਚ ਲੈ ਕੇ ਆਉਣ ਅਤੇ ਪੰਜਾਬ ਸਰਕਾਰ ਇੱਕ-ਇੱਕ ਦਾਣਾ ਖ੍ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਸਮੇਤ ਮਜ਼ਦੂਰਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ, ਜਿਸ ਲਈ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਨਾਲ-ਨਾਲ ਸਮੁੱਚਾ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਏਗਾ। ਕਟਾਰੂਚੱਕ ਨੇ ਕਿਹਾ ਹੈ ਕਿ ਸੂਬੇ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਬੰਪਰ ਫਸਲ ਹੋਈ ਹੈ। ਇਸ ਵਾਰ ਪੰਜਾਬ ਕੇਂਦਰੀ ਪੂਲ ਵਿੱਚ 124 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਵੇਗਾ। ਸੂਬਾ ਇਹ ਟੀਚਾ ਨਿਰਵਿਘਨ ਪ੍ਰਾਪਤ ਕਰਨ ਲਈ ਆਸਵੰਦ ਹੈ। । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਡਿਪਟੀ ਕਮਿਸ਼ਨਰਾਂ ਨੂੰ ਹਾਲ ਹੀ ਵਿੱਚ ਆਈ ਹਨੇਰੀ, ਸ਼ਾਰਟ ਸਰਕਟ ਅਤੇ ਗੜੇਮਾਰੀ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ। ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੇ ਹਰ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਕਿਸਾਨਾਂ ਨੂੰ ਭੁਗਤਾਨ ਦਾ ਹਵਾਲਾ ਦਿੰਦੇ ਹੋਏ, ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਰਾਜ ਸਰਕਾਰ ਖਰੀਦ ਤੋਂ 24 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਕਰ ਰਹੀ ਹੈ ਅਤੇ ਫਸਲ ਦੀ ਚੁਕਾਈ ਵਿੱਚ ਕੋਈ ਦੇਰੀ ਨਹੀਂ ਹੋ ਰਹੀ। ਇਸ ਮੌਕੇ ਪਿੰਡ ਬੁਰਜ ਦੇ ਕਿਸਾਨ ਕਰਮਜੀਤ ਸਿੰਘ ਨੇ ਆਪਣੀ ਜੀਣਸ ਦੀ ਅਦਾਇਗੀ ਦਾ ਮੋਬਾਇਲ ਤੇ ਸਕਰੀਨ ਸ਼ਾਟ ਵੀ ਦਖਾਇਆ । ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮਜ਼ਦੂਰਾ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਧਰਤੀ ਉਂਤੇ ਅਸਲ ਦੇਵਤਾ ਮਜ਼ਦੂਰ ਹਨ ਜੋ ਕਿ ਇੰਨੀ ਮਿਹਨਤ ਮੁਸ਼ੱਕਤ ਨਾਲ ਆਪਣਾ ਪਰਿਵਾਰ ਪਾਲਦੇ ਹਨ। ਉਨ੍ਹਾਂ ਮਜ਼ਦੂਰਾਂ ਦਾ ਫਸਲਾਂ ਦੇ ਮੰਡੀਕਰਨ ਵਿੱਚ ਸਹਿਯੋਗ ਲਈ ਧੰਨਵਾਦ ਵੀ ਕੀਤਾ। ਪੰਜਾਬ ਸਰਕਾਰ ਵੱਲੋਂ ਲੋਡਿੰਗ ਵਾਲੇ ਮਜ਼ਦੂਰਾਂ ਲਈ 10 ਹਜ਼ਾਰ ਕਰੋੜ ਰੁਪਏ ਇਜ਼ਾਫਾ ਕੀਤਾ ਗਿਆ ਹੈ। ਮਜ਼ਦੂਰਾਂ ਦੇ ਰੇਟ ਰੀਵਾਈਜ਼ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਇਨ੍ਹਾਂ ਦੇ ਨਾਲ ਖੜੀ ਹੈ ਅਤੇ ਸੂਬਾ ਸਰਕਾਰ ਨੇ ਇਨ੍ਹਾਂ ਦਾ ਮਿਹਨਤਤਾਨਾ ਸਿਰਫ 1 ਸਾਲ ਵਿੱਚ ਹੀ 2 ਵਾਰ ਵਧਾਇਆ ਹੈ, ਉਨ੍ਹਾਂ ਕਿਹਾ ਕਿ ਪਹਿਲਾ 1 ਰੁਪਏ 80 ਤੋਂ ਵਧਾ ਕੇ 2 ਰੁਪਏ 21 ਪੈਸੇ ਕੀਤਾ ਤੇ ਵੱਧਦੀ ਮਹਿੰਗਾਈ ਤੇ ਆੜ੍ਹਤੀਆਂ ਦੀ ਮੰਗ ਨੂੰ ਮੱਦੇਨਜ਼ਰ ਰੱਖਦੇ ਹੋਏ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਦਲੇਰਾਨਾ ਫੈਸਲਾ ਲਿਆ ਤੇ 43 ਪੈਸੇ ਦਾ ਹੋਰ ਵਾਧਾ ਕਰਦੇ ਹੋਏ ਇਨ੍ਹਾਂ ਦਾ ਰੇਟ 2 ਰੁਪਏ 64 ਪੈਸੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਧੇ ਨਾਲ ਲਗਭਗ 10 ਕਰੋੜ ਰੁਪਏ ਦਾ ਲਾਭ ਇਨ੍ਹਾਂ ਮਜ਼ਦੂਰ ਭਾਈਚਾਰੇ ਨੂੰ ਹੋਵੇਗਾ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ,ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ,ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ, ਐਸ.ਐਸ.ਪੀ.ਗਗਨ ਅਜੀਤ ਸਿੰਘ, ਐਸ.ਪੀ ਸਤਪਾਲ ਸ਼ਰਮਾ, ਐਸ.ਡੀ.ਐਮ. ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ,ਵਿਧਾਇਕ ਮਾਲੇਰਕੋਟਲਾ ਦੀ ਧਰਮਪਤਨੀ ਫਰਿਆਲ ਰਹਿਮਾਨ,ਚੇਅਰਮੈਨ ਮਾਰਕੀਟ ਕਮੇਟੀ ਮਾਲੇਰਕੋਟਲਾ ਜਾਫ਼ਰ ਅਲੀ, ਚੇਅਰਮੈਨ ਮਾਰਕੀਟ ਕਮੇਟੀ ਸੰਦੋੜ ਕਰਮਜੀਤ ਸਿੰਘ ਕੁਠਾਲਾ,ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਡੇਜੀ ਖੋਸ਼ਲਾ, ਸਕੱਤਰ ਮਾਰਕੀਟ ਕਮੇਟੀ ਹਰਪ੍ਰੀਤ ਸਿੰਘ,ਯਾਸਰ ਅਰਫਾਤ, ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਤਰਸ਼ੇਮ ਸਿੰਘ ਭੂਦਨ, ਡੀ.ਐਸ.ਪੀ. ਕੁਲਬੀਰ ਸਿੰਘ ਵੀ ਮੌਜੂਦ ਸਨ ।
-

ਜਿ਼ਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ 351601 ਮੀਟਰਕ ਟਨ ਕਣਕ ਦੀ ਹੋਈ ਆਮਦ, ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿ਼ਲ੍ਹੇ ਵਿੱਚ ਕਣਕ ਦੀ ਖ਼ਰੀਦ ਦਾ ਕੰਮ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਹੁਣ ਤੱਕ ਜਿ਼ਲ੍ਹੇ ਦੀਆਂ ਦਾਣਾ ਮੰਡੀਆਂ ‘ਚ 351601 ਮੀਟਰਕ ਟਨ ਕਣਕ ਦੀ ਹੋਈ ਆਮਦ ਦਰਜ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਇਸ ਵਿਚੋਂ 317509 ਮੀਟਰਕ…
-

ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਲਣ ਲੱਗੀਆਂ ਅਤਿ ਆਧੁਨਿਕ ਸਹੂਲਤਾਂ : ਕੁਲਵੰਤ ਸਿੰਘ ਬਾਜ਼ੀਗਰ
ਸ਼ੁਤਰਾਣਾ/ਪਟਿਆਲਾ, 23 ਅਪ੍ਰੈਲ:ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਮਕਸਦ ਨਾਲ ਸੂਬੇ ਦੇ 17 ਹਜ਼ਾਰ ਸਕੂਲਾਂ ਨੂੰ ਵਾਈ-ਫਾਈ ਕੀਤਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਨਾਲ ਸਿੱਖਿਅਤ ਕੀਤਾ ਜਾ…
-

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਰਿਆਂ ਨੂੰ ਸਾਂਝਾ ਹੰਭਲਾ ਮਾਰਨ ਦੀ ਲੋੜ- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ
-ਡੀ.ਸੀ. ਤੇ ਐਸ.ਐਸ.ਪੀ. ਦੀ ਅਗਵਾਈ ਹੇਠ 1000 ਦੇ ਕਰੀਬ ਵਿਦਿਆਰਥੀਆਂ ਅਤੇ ਵਿਭਾਗੀ ਮੁਲਾਜ਼ਮਾਂ ਨੇ ਨਸ਼ਿਆਂ ਵਿਰੁੱਧ ਬਣਾਈ ਹਿਊਮਨ ਚੇਨ ਮਾਨਸਾ, 23 ਅਪ੍ਰੈਲ: ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਸਾਂਝੇ ਤੌਰ ਤੇ ਹੰਭਲਾ ਮਾਰਨ ਦੀ ਲੋੜ ਹੈ, ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਅਤੇ ਨਸ਼ਾ ਮੁਕਤ ਪੰਜਾਬ ਬਣਾਇਆ ਜਾ ਸਕੇ।ਇਨ੍ਹਾਂ ਗੱਲਾਂ…
-

ਕਣਕ ਦੀ ਖਰੀਦ ਵਿੱਚ ਜ਼ਿਲ੍ਹਾ ਮੋਗਾ 8-9 ਦਿਨ ਅੱਗੇ, ਪਿਛਲੇ ਸਾਲ ਦੇ ਅੰਕੜਿਆਂ ਨੂੰ ਪਾਰ ਕੀਤਾ ਪਾਰ
ਮੋਗਾ, 23 ਅਪ੍ਰੈਲ (000) – ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਨੇ ਕਣਕ ਦੀ ਖਰੀਦ ਵਿੱਚ ਸ਼ਾਨਦਾਰ ਪ੍ਰਗਤੀ ਕੀਤੀ ਹੈ, ਜੋ ਪਿਛਲੇ ਸਾਲ ਦੇ ਅੰਕੜਿਆਂ ਨੂੰ ਪਾਰ ਕਰ ਚੁੱਕੀ ਹੈ। ਹੁਣ ਤੱਕ, ਜ਼ਿਲ੍ਹੇ ਨੇ 271,159 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਹੈ, ਜੋ ਕਿ ਪਿਛਲੇ ਸਾਲ ਦੇ 47,620 ਮੀਟਰਕ ਟਨ ਤੋਂ ਮਹੱਤਵਪੂਰਨ…
-

ਬੱਚਿਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਦੇ ਕੇ ਉਨ੍ਹਾਂ ਦੇ ਭਵਿੱਖ ਨੂੰ ਉੱਜਲਾ ਬਣਾਇਆ ਜਾ ਰਿਹਾ ਹੈ-ਸੇਖੋਂ
ਫਰੀਦਕੋਟ 23 ਅਪ੍ਰੈਲ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਮਨੋਰਥ ਸੂਬੇ ਦੇ ਬੱਚਿਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਦੇ ਕੇ ਉਨ੍ਹਾਂ ਦੇ ਭਵਿੱਖ ਨੂੰ ਉੱਜਲਾ ਬਣਾਉਣ ਦੇ ਨਾਲ ਨਾਲ ਉਨ੍ਹਾਂ ਨੂੰ ਸਮੇਂ ਦਾ ਹਾਣੀ ਬਣਾਉਣਾ ਹੈ। ਇਹ ਪ੍ਰਗਟਾਵਾ ਵਿਧਾਇਕ ਫਰੀਦਕੋਟ ਸ. ਗੁਰਿਦੱਤ ਸਿੰਘ ਸੇਖੋਂ ਨੇ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਵਿੱਚ…
-

ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਸੂਬਾ ਸਰਕਾਰ ਵਚਨਬੱਧ-ਵਿਜੈ ਸਿੰਗਲਾ
ਮਾਨਸਾ, 23 ਅਪ੍ਰੈਲ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਵਚਨਬੱਧ ਹੈ। ਵਿਦਿਆਰਥੀਆਂ ਦਾ ਭਵਿੱਖ ਹੀ ਦੇਸ਼ ਦਾ ਭਵਿੱਖ ਹੁੰਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਹਲਕਾ ਮਾਨਸਾ ਦੇ ਪਿੰਡ ਅਤਲਾ ਕਲਾਂ ਅਤੇ ਭੁਪਾਲ ਦੇ ਸਰਕਾਰੀ ਸਕੂਲਾਂ ’ਚ ਵੱਖ ਵੱਖ ਪ੍ਰੋਜੈਕਟਾਂ…
-

ਸਰਕਾਰੀ ਸਕੂਲਾਂ ’ਚ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਤੱਤਪਰ ਪੰਜਾਬ ਸਰਕਾਰ –ਵਿਧਾਇਕ ਅਮਰਗੜ੍ਹ
ਮਾਲੇਰਕੋਟਲਾ 23 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਵਿਚ ਕ੍ਰਾਂਤੀਕਾਰੀ ਬਦਆਅ ਲਿਆ ਕੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਖੇਡਾਂ ਵਿਚ ਸਮੇਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸ਼ਾਮਲ ਹੋ ਕੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਾਰਾ ਨੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਚੌਦਾ ਅਤੇ ਨੰਗਲ ਦੇ ਪ੍ਰਾਇਮਰੀ,ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ 39 ਲੱਖ 57 ਹਜਾਰ ਤੋਂ ਵੱਧ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕੰਮਾਂ ਦੇ ਉਦਘਾਟਨ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਾਰਾ ਨੇ ਪਿੰਡ ਚੌਦਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 9 ਲੱਖ 66 ਹਜਾਰ 420 ਰੁਪਏ ਦੀ ਲਾਗਤ ਨਾਲ ਚਾਰਦੀਵਾਰੀ,ਕਮਰੇ ਦਾ ਨਵੀਨੀਕਰਨ, ਸਰਕਾਰੀ ਪ੍ਰਾਇਮਰੀ ਸਕੂਲ ਵੈਸਟ ਵਿਖੇ 9 ਲੱਖ 51 ਹਜਾਰ ਰੁਪਏ ਦੀ ਚਾਰਦੀਵਾਰੀ,ਨਵਾਂ ਕਮਰਾ, ਪਿੰਡ ਚੌਦਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 11 ਲੱਖ 89 ਹਜਾਰ 800 ਰੁਪਏ ਨਾਲ ਨਵਾਂ ਕਮਰੇ ਅਤੇ ਪਿੰਡ ਨੰਗਲ ਦੇ ਸਰਕਾਰੀ ਹਾਈ ਸਕੂਲ ਵਿਖੇ 8 ਲੱਖ 50 ਹਜਾਰ ਰੁਪਏ ਦੀ ਲਾਗਤ ਨਾਲ ਉਸਾਰੀ ਚਾਰਦੀਵਾਰੀ ਅਤੇ ਹਾਲ ਕਮਰੇ ਦਾ ਉਦਘਾਟਨ ਕੀਤਾ । ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਾਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਸਿੱਖਿਆ ਮਾਡਲ ਸੂਬੇ ਵਿੱਚ ਬਣਾਇਆ ਹੈ,ਉਸ ਦੀ ਦੇਸ਼ ਤੇ ਵਿਦੇਸ਼ਾਂ ਵਿੱਚ ਸ਼ਲਾਘਾ ਹੋਈ ਹੈ, ਜਿਸ ਤਹਿਤ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅਧਿਆਪਕਾਂ ਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ‘ਚ ਸਿਖਲਾਈ, ਨਵੇਂ ਸਕੂਲ ਆਫ਼ ਐਮੀਨੈਂਸ, ਕਿੱਤਾਮੁਖੀ ਸਿੱਖਿਆ ਅਤੇ ਅਧਿਆਪਕਾਂ ਦੀ ਭਰਤੀ ਕੀਤੀ ਗਈ, ਜਿਸ ਨਾਲ ਸਕੂਲਾਂ ‘ਚ ਸੁਰੱਖਿਆ ਤੇ ਸਿੱਖਿਆ ਦਾ ਵਾਤਵਰਣ ਬਣਿਆ ਹੈ ਅਤੇ ਬੱਚੇ ਸਿੱਖਿਆ ਸਮੇਤ ਹੋਰ ਸਹਿ ਵਿੱਦਿਅਕ ਖੇਤਰਾਂ ‘ਚ ਮੱਲਾਂ ਮਾਰ ਰਹੇ ਹਨ। ਵਿਧਾਇਕ ਅਮਰਗੜ੍ਹ ਨੇ ਸਬੋਧੰਨ ਕਰਦਿਆ ਕਿਹਾ ਕਿ ਸਿੱਖਿਆ ਇੱਕ ਮਹੱਤਵਪੂਰਨ ਤੇ ਅਸਰਦਾਰ ਨਿਵੇਸ਼ ਹੈ। ਬੱਚਿਆਂ ਲਈ ਚੰਗਾ ਵਿੱਦਿਅਕ ਮਾਹੌਲ ਤਿਆਰ ਕਰਨਾ ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲ ਹੈ। ਸਰਕਾਰੀ ਸਕੂਲਾਂ ਨੂੰ ਆਧੁਨਿਕ ਬਣਾਉਣ ਨਾਲ ਹੀ ਸਿੱਖਿਆ ਵਿੱਚ ਗੁਣਵੱਤਾ ਲਿਆਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਰਾਜ ਦੇ ਹਰ ਇੱਕ ਕੋਨੇ ਵਿੱਚ ਸਕੂਲਾਂ ਦੀ ਸੁਧਾਰਤ ਢਾਂਚਾ ਬਣਾਇਆ ਜਾ ਰਿਹਾ ਹੈ ਤਾਂ ਜੋ ਹਰ ਵਿਦਿਆਰਥੀ ਨੂੰ ਬਰਾਬਰ ਮੌਕੇ ਮਿਲ ਸਕਣ। ਸਕੂਲ ਪ੍ਰਬੰਧਨ ਅਤੇ ਸਥਾਨਕ ਨਿਵਾਸੀਆਂ ਨੇ ਵਿਧਾਇਕਾ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਪਿੰਡ ਚੌਦਾ ਅਮ੍ਰਿੰਤ ਸਿੰਘ,ਸਰਪੰਚ ਪਿੰਡ ਨੰਗਲ ਮਨਪ੍ਰੀਤ ਸਿੰਘ, ਪ੍ਰਿੰਸੀਪਲ ਨੀਲਮ ਵਰਮਾਂ,ਪ੍ਰਿੰਸੀਪਲ ਰਮਨਵੀਰ ਕੌਰ,ਦਰਸ਼ਨਾਂ ਦੇਵੀ,ਹਰਪ੍ਰੀਤ ਸਿੰਘ ਤੋਂ ਇਲਾਵਾ ਵਿਦਿਆਰਥੀਅ ਅਤੇ ਉਨਾਂ ਦੇ ਮਾਪੇ ਵੀ ਮੌਜੂਦ ਸਨ ।
-

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੀਆਂ ਵੱਖ-ਵੱਖ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ 1.26 ਕਰੋੜ ਰੁਪਏ ਦੇ ਚੈੱਕ
ਸੁਨਾਮ ਊਧਮ ਸਿੰਘ ਵਾਲਾ, 23 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰ ਪੱਖੋਂ ਬਿਹਤਰ ਬਣਾਉਣ ਦੀ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੀਆਂ ਵੱਖ-ਵੱਖ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ 1 ਕਰੋੜ 26 ਲੱਖ ਰੁਪਏ ਦੇ ਚੈੱਕ ਤਕਸੀਮ ਕੀਤੇ। ਇਨ੍ਹਾਂ ਸੰਸਥਾਵਾਂ ਵਿੱਚ ਨਗਰ ਕੌਂਸਲਾਂ, ਪਿੰਡਾਂ…
-

ਵੱਖ-ਵੱਖ ਬਿਮਾਰੀਆਂ ਤੋਂ ਨਿਜਾਤ ਦਿਵਾਉਣ ਵਾਲਾ ਯੋਗਾ ਦਾ ਨਹੀਂ ਹੈ ਕੋਈ ਦੂਸਰਾ ਬਦਲ
ਫਾਜ਼ਿਲਕਾ, 23 ਅਪ੍ਰੈਲਪੰਜਾਬ ਸਰਕਾਰ ਦੀ ਯੋਗਸ਼ਾਲਾ ਮੁਹਿੰਮ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਆਪਣਾ ਲਾਹਾ ਪਹੁੰਚਾ ਰਹੀ ਹੈ ਤੇ ਇਸਦੇ ਫਾਇਦਿਆਂ ਤੋਂ ਪ੍ਰੇਰਿਤ ਹੋ ਕੇ ਅਨੇਕਾਂ ਲੋਕਾਂ ਨੂੰ ਬਿਮਾਰੀਆਂ ਤੋਂ ਛੁਟਕਾਰਾ ਮਿਲਿਆ ਹੈ। ਪੁਰਾਤਨ ਸਮੇਂ ਤੋਂ ਚਲੀ ਆ ਰਹੀ ਯੋਗਾ ਨੇ ਲੋਕਾਂ ਦੀ ਉਮਰਾਂ ਵਿਚ ਵਾਧਾ ਕੀਤਾ ਹੈ ਤੇ ਅਜੋਕੇ ਸਮੇਂ ਵਿਚ ਵੀ ਯੋਗਾ ਨੇ…
-

ਪੋਸ਼ਣ ਸੁਰੱਖਿਆ ਸੰਮੇਲਨ: ਸਕੂਲ ਅਤੇ ਭਾਈਚਾਰਕ ਸਿਹਤ ਪ੍ਰੋਗਰਾਮਾਂ ਨੂੰ ਹੁਲਾਰਾ ਦੇਣ ਲਈ ਬਹੁ-ਵਿਭਾਗੀ ਸਹਿਯੋਗ ਮਹੱਤਵਪੂਰਨ
ਚੰਡੀਗੜ੍ਹ, 22 ਅਪ੍ਰੈਲ: ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਸੂਬੇ ਭਰ ਦੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਸੁਰੱਖਿਆ, ਸਿਹਤ ਲਈ ਲਾਹੇਵੰਦ ਜੜ੍ਹੀਆਂ-ਬੂਟੀਆਂ ਦੀ ਬਾਗਬਾਨੀ ਅਤੇ ਸਿਹਤ ਸਿੱਖਿਆ ਪਹਿਲਕਦਮੀਆਂ ਨੂੰ ਹੁਲਾਰਾ ਦੇਣ ’ਤੇ ਕੇਂਦ੍ਰਿਤ ਇੱਕ ਉੱਚ-ਪੱਧਰੀ ਬਹੁ-ਵਿਭਾਗੀ ਮੀਟਿੰਗ ਕਰਵਾਈ।ਸ੍ਰੀ ਬਾਲ ਮੁਕੁੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਏ ਇਸ ਸੈਸ਼ਨ ਵਿੱਚ ਸਰਕਾਰੀ ਅਧਿਕਾਰੀਆਂ ਅਤੇ ਮੈਗਸਿਪਾ, ਚੰਡੀਗੜ੍ਹ ਦੇ ਮੁੱਖ…
-

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਡਾ ਬਲਜੀਤ ਕੋਰ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਜਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ
ਚੰਡੀਗੜ੍ਹ, 22 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ “ਯੁੱਧ ਨਸ਼ਿਆਂ ਵਿਰੁੱਧ” ਦੇਸ਼ ਭਰ ਵਿੱਚ ਸਭ ਤੋ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸੂਬਾ ਸਰਕਾਰ ਦੇ ਇਸ ਉਪਰਾਲੇ ਨੂੰ ਸਾਰਥਕ ਬਣਾਉਣ ਲਈ ਨਸ਼ੀਲੇ ਪਦਾਰਕਾਂ ਦੀ ਮੰਗ ਘਟਾਉਣ ਲਈ ਲਗਭਗ 10 ਕਰੋੜ ਰੁਪਏ ਜਾਰੀ…
-

ਮੈਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਯਤਨਾਂ ਸਦਕਾ ਜ਼ਿੰਦਾ ਹਾਂ: ਕਰਮਜੀਤ ਕੌਰ
ਚੰਡੀਗੜ੍ਹ 22 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੀ ਸਰਕਾਰ ਅਮਰੀਕਾ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਪਹੁੰਚੇ ਪੰਜਾਬ ਦੇ ਨੌਜਵਾਨਾਂ ਦੀ ਰੱਖਿਆ ਲਈ ਅਣਅਧਿਕਾਰਤ ਟਰੈਵਲ ਏਜੰਟਾਂ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ ਕਰ ਰਹੀ ਹੈ। ਹਾਲਾਂਕਿ, ਪੰਜਾਬ ਦੇ ਮਾਸੂਮ ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨੌਕਰੀਆਂ ਦੇਣ…
-

ਪੰਜਾਬ ਵਿੱਚ ਪਹਿਲੀ ਵਾਰ, ‘ਆਪ’ ਸਰਕਾਰ ਨੇ ਇੱਕਲੇ ਪਿਤਾ ਅਤੇ ਗੰਭੀਰ ਅਪੰਗਤਾ ਵਾਲੇ ਬੱਚਿਆਂ ਲਈ ਚਾਈਲਡ ਕੇਅਰ ਲੀਵ ਦਾ ਕੀਤਾ ਐਲਾਨ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 22 ਅਪ੍ਰੈਲ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੱਚਿਆਂ ਦੀਆਂ ਵਿਸ਼ੇਸ਼ ਲੋੜਾਂ ਦਾ ਲੰਬੇ ਸਮੇਂ ਤੱਕ ਦੇਖਭਾਲ ਕਰਨ ਵਾਲੇ ਮਾਪਿਆਂ ਨੂੰ ਲੋੜੀਂਦੀ ਲਚਕਤਾ ਅਤੇ ਵਾਧੂ ਸਹਾਇਤਾ ਪ੍ਰਦਾਨ ਕਰਦਿਆਂ ਅੱਜ ਪੰਜਾਬ ਸਰਕਾਰ ਦੇ ਚਾਈਲਡ ਕੇਅਰ ਲੀਵ (ਸੀ.ਸੀ.ਐਲ) ਦੇ ਪ੍ਰਬੰਧਾਂ ਵਿੱਚ ਮਹੱਤਵਪੂਰਨ ਸੋਧਾਂ ਦਾ ਐਲਾਨ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ…
-

5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ 22 ਅਪ੍ਰੈਲ, 2025:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦੇ ਸੰਗਤ ਮੰਡੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਅਤੇ ਪਟਵਾਰ ਹਲਕਾ ਕੋਟਗੁਰੂਕੇ ਵਿਖੇ ਤਾਇਨਾਤ ਪਟਵਾਰੀ ਗੁਰਤੇਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ…
-

ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ 28 ਵਿਦਿਆਰਥੀਆਂ ਨੇ ਜੇਈਈ ਮੁਕਾਬਲਾ ਪ੍ਰੀਖਿਆ ਵਿੱਚ ਕੀਤਾ ਕੁਆਲੀਫ਼ਾਈ
ਪਟਿਆਲਾ, 22 ਅਪ੍ਰੈਲ: ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਲਈ ਇਹ ਮਾਣ ਦੀ ਗੱਲ ਹੈ ਕਿ ਇੰਜੀਨੀਅਰਿੰਗ ਖੇਤਰ ਵਿੱਚ ਦਾਖਲਾ ਲੈਣ ਲਈ ਰਾਸ਼ਟਰੀ ਪੱਧਰ ‘ਤੇ ਹੋਣ ਵਾਲੀ ਜੇਈਈ ਪ੍ਰੀਖਿਆ ਵਿੱਚ ਦਰਜਨ ਦੇ ਕਰੀਬ ਵਿਦਿਆਰਥੀਆਂ ਨੇ ਕਾਮਯਾਬੀ ਹਾਸਲ ਕੀਤੀ ਹੈ। ਇਨ੍ਹਾਂ ਵਿਦਿਆਰਥੀਆਂ ਨੇ ਨੈਸ਼ਨਲ ਟੈਲੈਂਟ ਨੂੰ ਦਰਸਾਉਂਦਿਆਂ ਸਾਬਤ ਕੀਤਾ ਕਿ ਸਰਕਾਰੀ ਸਕੂਲ ਵੀ ਹੁਨਰ ਅਤੇ ਗਿਆਨ ਦੇ…
-

ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ ‘ਤੇ ਸਬਸਿਡੀ ਲਈ 12 ਮਈ ਤੱਕ ਬਿਨੈਪੱਤਰਾਂ ਦੀ ਮੰਗ
ਬਰਨਾਲਾ, 22 ਅਪ੍ਰੈਲ ਪੰਜਾਬ ਸਰਕਾਰ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਆਧੁਨਿਕ ਮਸ਼ੀਨਾਂ ਭਾਰੀ ਸਬਸਿਡੀ ਉਪਰ ਮੁਹੱਈਆ ਕਰਵਾ ਰਹੀ ਹੈ ਜਿਸ ਨਾਲ ਫ਼ਸਲ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਿਨਾਂ ਹੀ ਅਗਲੀ ਫ਼ਸਲ ਦੀ ਖੇਤੀ ਸੰਭਵ ਹੋ ਸਕਦੀ ਹੈ ਅਤੇ ਇਸ ਨਾਲ ਕਿਸਾਨ ਦੀ ਜੇਬ ਉਪਰ ਵੀ ਕੋਈ ਬਹੁਤਾ ਬੋਝ ਨਹੀਂ ਪੈਂਦਾ।…
-

ਹਰਭਜਨ ਸਿੰਘ ਈ.ਟੀ.ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੁੱਖ ਦਫ਼ਤਰ ‘ਚ ਵਿਕਾਸ ਕਾਰਜਾਂ ਦਾ ਅਚਨਚੇਤ ਮੁਲੰਕਣ
ਪਟਿਆਲਾ, 22 ਅਪ੍ਰੈਲ:ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅੱਜ ਲੋਕ ਨਿਰਮਾਣ ਵਿਭਾਗ ਦੇ ਪਟਿਆਲਾ ਵਿਖੇ ਸਥਿਤ ਮੁੱਖ ਦਫ਼ਤਰ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਸੂਬੇ ਦੇ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਕੰਮਾਂ ਸਮੇਤ ਸੂਬੇ ਦੀਆਂ ਸੜਕਾਂ ਦੇ ਚੱਲ ਰਹੇ ਨਿਰਮਾਣ ਕਾਰਜਾਂ ਸਬੰਧੀ ਇੱਕ ਉੱਚ ਪੱਧਰੀ ਮੀਟਿੰਗ ਕਰਕੇ ਕੰਮਾਂ ਦਾ ਬਾਰੀਕੀ…
-

ਡਾ.ਜਸਵਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਦਾ ਸੰਭਾਲਿਆ ਅਹੁੱਦਾ
ਤਰਨ ਤਾਰਨ, 22 ਅਪ੍ਰੈਲ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਦੇ ਛੁੱਟੀ ਤੇ ਚਲਦਿਆਂ ਅੱਜ ਜ਼ਿਲਾ ਸਿਖਲਾਈ ਅਫਸਰ ਡਾ. ਜਸਵਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ,ਤਰਨਤਾਰਨ ਦਾ ਵਾਧੂ ਚਾਰਜ ਸੰਭਾਲਿਆ। ਉਹਨਾਂ ਦੇ ਚਾਰਜ਼ ਸੰਭਾਲਣ ਮੌਕੇ ਸਮੂਹ ਖੇਤੀਬਾੜੀ ਅਫਸਰ ਅਤੇ ਸਮੂਹ ਸਟਾਫ ਦਫਤਰ ਸਦਰ ਮੁਕਾਮ ਨੇ ਉਹਨਾਂ ਦਾ ਸਵਾਗਤ ਕਰਦਿਆਂ…