Tag: Punjab Headlines
-

ਛੋਟੇ ਬੱਚਿਆਂ ਦੇ ਮਾਪਿਆਂ ਨੂੰ ਪੌਸ਼ਟਿਕ ਆਹਾਰ ਲਈ ਕੀਤਾ ਜਾਵੇ ਜਾਗਰੂਕ : ਐਸ.ਡੀ.ਐਮ.
ਅਮਰਗੜ੍ਹ, 16 ਅਪ੍ਰੈਲ : ਸਹਾਇਕ ਕਮਿਸ਼ਨਰ(ਈ) ਕਮ ਐਸ.ਡੀ.ਐਮ ਅਮਰਗੜ੍ਹ ਰਾਕੇਸ਼ ਪ੍ਰਕਾਸ਼ ਗਰਗ ਵੱਲੋਂ ਪਿੰਡ ਤੋਲੇਵਾਲ ਅਤੇ ਲਾਂਗੜੀਆਂ ਦੇ ਪ੍ਰਾਇਮਰੀ ਸਕੂਲ ਦਾ ਅਚਨਚੇਤ ਦੌਰਾ ਕਰਦਿਆਂ ਛੋਟੇ ਬੱਚਿਆਂ ਲਈ ਸਿੱਖਿਆ ਪ੍ਰਬੰਧਾਂ ਅਤੇ ਮਿਡ ਡੇ ਮੀਲ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਸਕੂਲ ਦੇ ਮਿੱਡ ਡੇਅ ਮੀਲ ਦੀ ਜਾਂਚ ਵੀ ਕੀਤੀ…
-

ਐਸ.ਡੀ.ਐਮ. ਅਮਰਗੜ੍ਹ ਨੇ ਦਾਣਾ ਮੰਡੀ ਤੋਲੇਵਾਲ ਵਿਖੇ ਖਰੀਦ ਪ੍ਰਬੰਧਾ ਦਾ ਲਿਆ ਜਾਇਜਾ
ਅਮਰਗੜ੍ਹ/ਮਾਲੇਰਕੋਟਲਾ 15 ਅਪ੍ਰੈਲ : ਸਹਾਇਕ ਕਮਿਸ਼ਨਰ(ਈ) ਕਮ ਐਸ.ਡੀ.ਐਮ ਅਮਰਗੜ੍ਹ ਰਾਕੇਸ਼ ਪ੍ਰਕਾਸ਼ ਗਰਗ ਵੱਲੋਂ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਨਾਜ ਮੰਡੀ ਤੋਲੇਵਾਲ ਵਿਖੇ ਕੀਤੇ ਗਏ ਖਰੀਦ ਪ੍ਰਬੰਧਾ ਦਾ ਜਾਇਜਾ ਲਿਆ । ਉਨ੍ਹਾਂ ਜ਼ਿਲ੍ਹਾ ਪ੍ਰਸਾਸ਼ਨ ਦੀ ਵਚਨਬੱਧਤਾ ਨੂੰ ਦੁਹਰਾਉਦਿਆ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕਣਕ ਦੀ ਖ਼ਰੀਦ ਮੌਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ। ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਪਹਿਲਾਂ ਹੀ ਪੁਖੱਤਾ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ । ਤੋਲੇਵਾਲ ਮੰਡੀ ਵਿਖੇ ਉਨ੍ਹਾਂ ਗੱਲਬਾਤ ਕਰਦਿਆ ਕਿਹਾ ਕਿ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਵਲੋਂ ਜ਼ਿਲ੍ਹੇ ਵਿੱਚ ਕਾਰਜਸ਼ੀਲ ਵੱਖ ਵੱਖ ਖਰੀਦ ਏਜੰਸੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆ ਜਾ ਚੁੱਕੀਆਂ ਹਨ ਕਿ ਅਨਾਜ ਦੀ ਖਰੀਦ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਨਾ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਅਸੁੱਵਿਧਾ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਹੋਰ ਦੱਸਿਆ ਕਿ ਮੰਡੀਆਂ ‘ਚ ਕਣਕ ਦੀ ਨਿਰਵਿਘਨ ਖਰੀਦ ਲਈ ਅਧਿਕਾਰੀਆਂ ਤੇ ਸਟਾਫ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ । ਮੰਡੀਆਂ ‘ਚ ਬਾਰਦਾਨੇ ਸਮੇਤ ਲੋੜ ਮੁਤਾਬਕ ਤਰਪਾਲਾਂ ਦੀ ਉੱਪਲਬਧਤਾ, ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਲਈ ਛਾਂਦਾਰ ਜਗ੍ਹਾ ਸਮੇਤ ਪੀਣ ਵਾਲੇ ਪਾਣੀ, ਪਖਾਣੇ, ਸਮੇਤ ਹੋਰ ਬੁਨਿਆਦੀ ਲੋੜਾਂ ਨੂੰ ਯਕੀਨੀ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫਸਲ ਨੂੰ ਸੁੱਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਫਸਲ ਨੂੰ ਵੇਚਣ ਦੌਰਾਨ ਮੰਡੀਆਂ ਵਿਚ ਨਾ ਰੁਕਣਾ ਪਵੇ।
-

ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ 2 ਕਰੋੜ 10 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
ਜਲਾਲਾਬਾਦ 16 ਅਪ੍ਰੈਲਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੇ ਗਏ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਦੋ ਕਰੋੜ 9 ਲੱਖ 81 ਹਜਾਰ ਰੁਪਏ…
-

ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 75 ਫ਼ੀਸਦੀ ਕਰਨ ਦਾ ਫ਼ੈਸਲਾ, 500 ਅਧਿਆਪਕਾਂ ਨੂੰ ਮਿਲੇਗੀ ਤਰੱਕੀ: ਹਰਜੋਤ ਬੈਂਸ
ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 50 ਫ਼ੀਸਦ ਤੋਂ ਵਧਾ ਕੇ 75 ਫ਼ੀਸਦ ਕਰਨ ਦਾ ਮਹੱਤਵਪੂਰਨ ਫ਼ੈਸਲਾ ਲਿਆ ਹੈ, ਜਿਸ ਨਾਲ ਸੂਬੇ ਭਰ ਦੇ ਸਰਕਾਰੀ ਸਕੂਲਾਂ…
-

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ 16 ਅਪ੍ਰੈਲ ਨੂੰ ਕਰਨਗੇ ਰੂਪਨਗਰ ਦਾ ਦੌਰਾ
ਚੰਡੀਗੜ੍ਹ, 15 ਅਪ੍ਰੈਲ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ 16 ਅਪ੍ਰੈਲ, 2025 ਨੂੰ ਰੂਪਨਗਰ ਦਾ ਦੌਰਾ ਕਰਨਗੇ, ਜਿੱਥੇ ਉਹ ਸਰਕਾਰੀ ਕਾਲਜ, ਰੂਪਨਗਰ ਵਿਖੇ ਕਰਵਾਏ ਜਾ ਰਹੇ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਇਕੱਠ ਨੂੰ ਸੰਬੋਧਨ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਨਾਲ ਗੱਲਬਾਤ ਕਰਨਗੇ। ਇਸ ਦੌਰੇ ਦੌਰਾਨ…
-

ਫਾਜ਼ਿਲਕਾ ਦੇ ਵਿਧਾਇਕ ਵੱਲੋਂ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਦਾ ਕਿਤਾਬਚਾ ਜਾਰੀ
ਫਾਜਿਲਕਾ 15 ਅਪ੍ਰੈਲਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਸਰਕਾਰੀ ਹਾਈ ਸਕੂਲ ਚਵਾੜਿਆਂਵਾਲੀ ਵਿਖੇ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਦਾ ਕਿਤਾਬਚਾ ਜਾਰੀ ਕੀਤਾ। ਉਹਨਾਂ ਨੇ ਦੱਸਿਆ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਇੱਕ ਜਿੰਮੇਵਾਰ ਨਾਗਰਿਕ ਬਣਾਉਣ ਅਤੇ ਉਹਨਾਂ ਨੂੰ ਕਾਨੂੰਨ, ਅਧਿਕਾਰਾਂ ਅਤੇ ਫਰਜਾਂ ਸਬੰਧੀ ਜਾਗਰੂਕ ਕਰਨ ਦਾ ਪ੍ਰੋਗਰਾਮ ਹੈ। ਇਹ ਪ੍ਰੋਗਰਾਮ ਜਿਲੇ ਦੇ 10…
-

ਪਸ਼ੂ ਪਾਲਣ ਵਿਭਾਗ ਵੱਲੋਂ ਮੂੰਹ-ਖੁਰ ਬਿਮਾਰੀ ਤੋਂ ਬਚਾਅ ਲਈ 6ਵੇਂ ਗੇੜ ਦੀ ਟੀਕਾਕਰਨ ਮੁਹਿੰਮ ਦਾ ਅਗਾਜ
ਗੁਰਦਾਸਪੁਰ, 15 ਅਪ੍ਰੈਲ ( ) – ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਕੁਸ਼ਲ ਅਗਵਾਈ ਅਤੇ ਡਾਇਰੈਕਟਰ ਜੀ.ਐੱਸ. ਬੇਦੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੂੰਹ-ਖੁਰ ਬਿਮਾਰੀ ਤੋਂ ਬਚਾਅ ਲਈ 6ਵੇਂ ਗੇੜ ਦੀ ਟੀਕਾਕਰਨ ਮੁਹਿੰਮ ਦਾ ਅਗਾਜ ਡਾ. ਜਸਪ੍ਰੀਤ ਸਿੰਘ ਨਾਗਪਾਲ ਡਿਪਟੀ ਡਾਇਰੈਕਟਰ ਪਸ਼ੂ ਪਾਲਣ…
-

ਵਿਧਾਇਕ ਉੱਗੋਕੇ ਨੇ 1.28 ਕਰੋੜ ਦੀ ਲਾਗਤ ਵਾਲੇ ਮੰਡੀ ਦੇ ਫੜ੍ਹ ਦੇ ਕੰਮ ਦਾ ਰੱਖਿਆ ਨੀਂਹ ਪੱਥਰ
ਸ਼ਹਿਣਾ, 15 ਅਪ੍ਰੈਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰੋੜਾਂ ਦੇ ਫੰਡਾਂ ਨਾਲ ਪਿੰਡ – ਪਿੰਡ ਵਿਕਾਸ ਕਾਰਜ ਵੱਡੇ ਪੱਧਰ ‘ਤੇ ਕਰਾਏ ਜਾ ਰਹੇ ਹਨ। ਇਹ ਪ੍ਰਗਟਾਵਾ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਪਿੰਡ ਸਹਿਣਾ ਵਿੱਚ 1 ਕਰੋੜ 28 ਲੱਖ ਰੁਪਏ ਦੀ ਲਾਗਤ ਨਾਲ ਕਿਸਾਨਾਂ ਲਈ ਅਨਾਜ ਮੰਡੀ ਦਾ…
-

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ ਨੇ ਵਿਸਾਖੀ ਮੌਕੇ ਨੰਗਲ ਘਾਟ ਤੇ ਬੇੜਾ ਛੱਡਿਆ
ਨੰਗਲ 15 ਅਪ੍ਰੈਲ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਬੀਤੀ ਕੱਲ ਵਿਸਾਖੀ ਮੇਲੇ ਮੌਕੇ ਨੰਗਲ ਸਤਲੁਜ ਘਾਟ ਪਹੁੰਚ ਕੇ ਬੇੜਾ ਛੱਡਿਆ ਅਤੇ ਸਮੁੱਚੀ ਲੋਕਾਈ ਦੀ ਖੁਸ਼ਹਾਲੀ ਅਤੇ ਅਮਨ ਸ਼ਾਤੀ ਦੀ ਕਾਮਨਾ ਕੀਤੀ। ਬੀਤੀ ਕੱਲ ਨੰਗਲ ਪਹੁੰਚਣ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਆਗੂਆਂ ਅਤੇ ਪਤਵੰਤਿਆਂ ਨੇ ਸਵਾਗਤ ਕੀਤਾ, ਉਹ ਨੰਗਲ ਵਿਚ ਵਿਸਾਖੀ ਮੌਕੇ…
-

ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਦੋ ਪਿੰਡਾਂ ਦੇ 4 ਸਕੂਲਾਂ ਵਿੱਚ 155 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਅਬੋਹਰ 15 ਅਪ੍ਰੈਲਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਅਬੋਹਰ ਦੇ ਸਾਬਕਾ ਵਿਧਾਇਕ ਸ਼੍ਰੀ ਅਰੁਣ ਨਾਰੰਗ ਨੇ ਅੱਜ ਹਲਕੇ ਦੇ ਦੋ ਪਿੰਡਾਂ ਦੇ ਚਾਰ ਸਕੂਲਾਂ ਵਿੱਚ ਇੱਕ ਕਰੋੜ 55 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨਾਂ ਨੇ…
-

ਹੁਣ ਸੋਸ਼ਲ ਮੀਡੀਆਂ ਹੈਂਡਲਜ਼ (ਐਕਸ, ਇੰਸਟਾਗ੍ਰਾਮ, ਫੇਸਬੁੱਕ ਅਤੇ ਵਟਸਐਪਸ ) ਤੋਂ ਚੋਣਾਂ ਸਬੰਧੀ ਲੈ ਸਕਣਗੇ ਜਾਣਕਾਰੀ ਵੋਟਰ
ਮਾਲੇਰਕੋਟਲਾ15 ਮਾਰਚ : ਸਥਾਨਕ ਜ਼ਿਲ੍ਹਾ ਚੋਣ ਦਫ਼ਤਰ ਅਤੇ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਵਧੇਰੇ ਜਾਣਕਾਰੀ ਆਮ ਲੋਕਾਂ ਤੱਕ ਪੁਹੰਚਾਉਣ ਲਈ ਸੋਸਲ ਮੀਡੀਆਂ ਪਲੇਟਫਾਰਮ ਤੇ ਅਕਾਊਂਟ (ਐਕਸ, ਇੰਸਟਾਗ੍ਰਾਮ, ਫੇਸਬੁੱਕ ਅਤੇ ਵਟਸਐਪਸ) ਪਹਿਲਾ ਹੀ ਕਾਰਜਸੀਲ ਹਨ। ਇਨ੍ਹਾਂ ਸੋਸਲ ਮੀਡੀਆਂ ਅਕਾਉਂਟ ਦਾ ਉਦੇਸ਼ ਚੋਣ ਵਿਭਾਗ ਦੀਆਂ ਗਤੀਵਿਧੀਆਂ ਨੂੰ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ ਤਾਂ ਜੋ ਲੋਕਤੰਤਰ ਦੀ ਮਜਬੂਤੀ ਲਈ…
-

ਸੂਬੇ ਦੇ ਸਰਕਾਰੀ ਸਕੂਲਾਂ ਦਾ ਪਿਛਲੇ ਤਿੰਨ ਸਾਲਾਂ ‘ਚ ਹੋਏ ਲਾ ਮਿਸਾਲ ਵਿਕਾਸ : ਕੈਬਿਨਟ ਮੰਤਰੀ ਹਰਭਜਨ ਸਿੰਘ
ਅੰਮ੍ਰਿਤਸਰ , 15 ਅਪ੍ਰੈਲ: ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ 2022 ਤੋਂ ਪਹਿਲਾਂ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਨਾ ਹੀ ਬੁਨਿਆਦੀ ਸਹੂਲਤਾਂ ਸਨ ਤੇ ਨਾ ਹੀ ਪੜਾਉਣ ਲਈ ਅਧਿਆਪਕ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੂਬੇ ਦੀ ਕਮਾਨ ਸੰਭਾਲਦਿਆਂ ਹੀ ਸਭ ਤੋਂ ਪਹਿਲਾਂ ਸਿੱਖਿਆ ਦੇ ਖੇਤਰ ‘ਚ ਕ੍ਰਾਂਤੀਕਾਰੀ ਸੁਧਾਰ ਲਿਆਉਣੇ ਸ਼ੁਰੂ ਕੀਤੇ, ਜੋ ਹੁਣ…
-

ਨਸ਼ਿਆਂ ਵਿਰੁੱਧ ਕੀਤਾ ਜਾ ਰਿਹਾ ਹੈ ਲੋਕਾਂ ਨੂੰ ਜਾਗਰੂਕ
ਬਰਨਾਲਾ, 15 ਅਪ੍ਰੈਲਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਬਰਨਾਲਾ ਵੱਲੋਂ ਜ਼ਿਲ੍ਹੇ ਵਿਚ ਨਸ਼ਿਆਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਕੀਤਾ ਜਾ ਰਿਹਾ ਹੈ।ਇਸ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਐਸ ਡੀ ਐਮ ਮਹਿਲ ਕਲਾਂ ਸ਼੍ਰੀ ਹਰਕੰਵਲਜੀਤ ਸਿੰਘ ਨੇ ਪਿੰਡ ਹਮੀਦੀ ਅਤੇ ਠੁੱਲੀਵਾਲ ਵਿਖੇ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਨਸ਼ਿਆਂ ਖਿਲਾਫ਼…
-

ਸਿੱਖਿਆ ਕ੍ਰਾਂਤੀ ਨਾਲ ਪੰਜਾਬ ਪੁੱਟ ਰਿਹਾ ਹੈ ਨਵੀਆਂ ਪੁਲਾਂਘਾਂ — ਵਿਧਾਇਕ ਕਾਕਾ ਬਰਾੜ
ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ, ਨਾ ਕੇਵਲ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਬਲਕਿ ਮਿਆਰੀ ਸਿੱਖਿਆ…
-

ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ 4 ਸਰਕਾਰੀ ਸਕੂਲਾਂ ’ਚ ਹੋਏ 34 ਲੱਖ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ
ਪਾਤੜਾਂ/ਪਟਿਆਲਾ, 15 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਖੇਤਰ ਵਿੱਚ ਸੁਧਾਰ ਅਤੇ ਵਿਦਿਆਰਥੀਆਂ ਲਈ ਬਿਹਤਰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਵਿਧਾਨ ਸਭਾ ਦੇ ਹਲਕਾ ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਅੱਜ…
-

ਤਿੰਨ ਸਾਲਾਂ ‘ਚ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ/ਖੰਨਾ, 15 ਅਪ੍ਰੈਲ : ਕੈਬਿਨਟ ਮੰਤਰੀ ਅਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕਾ ਖੰਨਾ ਦੇ 4 ਹੋਰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਕਿਹਾ ਕਿ ਤਿੰਨ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਜਦਕਿ…
-

ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ‘ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ / ਪੱਟੀ,15 ਅਪਰੈਲ: ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ ਸਰਕਾਰੀ ਸਕੂਲਾਂ ‘ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿਚ 12 ਫੀਸਦੀ ਬਜਟ ਦਾ ਵਾਧਾ ਕਰ ਕੇ ਇਤਿਹਾਸ ਸਿਰਜਿਆ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਪੱਟੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ…
-

ਵਿਧਾਇਕ ਜਿੰਪਾ ਨੇ ਵਾਰਡ ਨੰਬਰ 20 ‘ਚ ਸ਼ਮਸ਼ਾਨਘਾਟ ਤੇ ਡੰਪਿੰਗ ਗਰਾਊਂਡ ਦੇ ਵਿਕਾਸ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 15 ਅਪ੍ਰੈਲ: ਸ਼ਹਿਰ ਦੇ ਵਾਰਡ ਨੰਬਰ 20 ਵਿੱਚ ਸਥਿਤ ਪਿੱਪਲਾਵਾਲਾ, ਸ਼ਮਸ਼ਾਨਘਾਟ ਦੇ ਨੇੜੇ ਡੰਪਿੰਗ ਗਰਾਊਂਡ ਨੂੰ ਸੁਰੱਖਿਅਤ ਅਤੇ ਸੁਚੱਜਾ ਬਣਾਉਣ ਲਈ ਇੱਕ ਮਹੱਤਵਪੂਰਨ ਪਹਿਲ ਕੀਤੀ ਗਈ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ 23.50 ਲੱਖ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਦੀਵਾਰ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਹ…
-

ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਗੁਰਦਾਸਪੁਰ ਵਿਖੇ ਹੋਣਗੇ
ਚੰਡੀਗੜ੍ਹ, 15 ਅਪ੍ਰੈਲ ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀ ਮੱਲਖੰਭ (ਮੁੰਡੇ ਤੇ ਕੁੜੀਆਂ) ਟੀਮ ਲਈ ਹੋਣ ਵਾਲੇ ਟ੍ਰਾਇਲ 17 ਅਪ੍ਰੈਲ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰਦਾਸਪੁਰ ਵਿਖੇ ਹੋਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਟ੍ਰਾਇਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ…
-

ਮਾਲੇਰਕੋਟਲਾ ਵਿਖੇ ਡਾ. ਬੀ. ਆਰ. ਅੰਬੇਡਕਰ ਜਯੰਤੀ ਉਤਸ਼ਾਹ ਨਾਲ ਮਨਾਈ
ਚੰਡੀਗੜ੍ਹ/ਮਾਲੇਰਕੋਟਲਾ, 14 ਅਪ੍ਰੈਲ:ਡਾ. ਬੀ. ਆਰ. ਅੰਬੇਡਕਰ ਦਾ 134ਵਾਂ ਜਨਮ ਦਿਵਸ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਸਮਾਰੋਹ ਵਿੱਚ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਵਿਭਾਗਾਂ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ ਦੌਰਾਨ ਡਾ. ਬਲਬੀਰ ਸਿੰਘ ਨੇ ਡਾ. ਅੰਬੇਡਕਰ…