Tag: Punjab Headlines
-

ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ.ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ ‘ਆਪ’ ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ: ਮੁੱਖ ਮੰਤਰੀ ਮਾਨ
ਪਟਿਆਲਾ, 14 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਦੂਰ ਕਰਨ ਲਈ ਅਣਥੱਕ ਯਤਨ ਕੀਤੇ ਜਾ ਰਹੇ…
-

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਫਤਹਿਗੜ੍ਹ ਸਾਹਿਬ ਵਿਖੇ ਸ਼ਰਧਾ ਪੁਸ਼ਪ ਅਰਪਿਤ
ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਅੰਬੇਡਕਰ ਦੀ ਪ੍ਰਤੀਮਾ ‘ਤੇ ਸ਼ਰਧਾ ਪੁਸ਼ਪ ਅਰਪਿਤ ਕੀਤੇ ਗਏ। ਇਸ ਉਪਰੰਤ ਉਹਨਾਂ ਨੇ ਇਸ ਦਿਵਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਸੈਮੀਨਾਰ ਵਿੱਚ…
-

ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
ਪਟਿਆਲਾ, 14 ਅਪਰੈਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 429.24 ਕਰੋੜ ਰੁਪਏ ਦੇ ਫੰਡ ਵੰਡਣ ਦੀ ਸ਼ਲਾਘਾ ਕੀਤੀ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਕੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ…
-

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ
ਚੰਡੀਗੜ੍ਹ /ਦੀਨਾਨਗਰ/ਗੁਰਦਾਸਪੁਰ, 14 ਅਪ੍ਰੈਲ ਸੂਬੇ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਉੱਪਰ ਚੱਲਦੇ ਹੋਏ ਇੱਕ ਬਰਾਬਰੀ ਵਾਲੇ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਨਾ ਕਰਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ…
-

ਮਾਨ ਸਰਕਾਰ ਨੇ ਡਾ. ਅੰਬੇਡਕਰ ਦਾ ਸੁਪਨਾ ਪੂਰਾ ਕੀਤਾ; ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੈਬਨਿਟ ਨੁਮਾਇੰਦਗੀ, ਇਤਿਹਾਸਕ ਏ.ਜੀ. ਦਫ਼ਤਰ ਰਾਖਵਾਂਕਰਨ ਅਤੇ ਸੁਚਾਰੂ ਸਕਾਲਰਸ਼ਿਪ ਪ੍ਰਣਾਲੀ ਯਕੀਨੀ ਬਣਾਈ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ/ਬੁਢਲਾਡਾ, 14 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਡੀ ਲੋਕ ਪ੍ਰਤੀਨਿਧਤਾ ਅਤੇ ਬੇਮਿਸਾਲ ਸੁਧਾਰਾਂ ਰਾਹੀਂ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਸੁਪਨੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਮਾਨ…
-

ਕੈਬਨਿਟ ਵਿੱਚ ਅਨੁਸੂਚਿਤ ਜਾਤੀ ਵਰਗ ਦੇ 6 ਮੰਤਰੀਆਂ, ਪਹਿਲੀ ਵਾਰ ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ ਲਾਗੂਕਰਨ ਅਤੇ ਐਸ.ਸੀ. ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੀ ਮੁਸ਼ਕਲ ਰਹਿਤ ਵੰਡ ਵਰਗੇ ਕਾਰਜਾਂ ਰਾਹੀਂ ‘ਆਪ’ ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ‘ਚ ਜੁਟੀ
ਚੰਡੀਗੜ੍ਹ/ਜਲੰਧਰ, 14 ਅਪ੍ਰੈਲ: ਡਾ. ਬੀ.ਆਰ. ਅੰਬੇਡਕਰ ਦੇ ਸਿਧਾਤਾਂ ਨੂੰ ਕਾਇਮ ਰੱਖਣ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ ਦੁਆਰਾ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ (ਐਸ.ਸੀ) ਵਰਗ ਦੇ ਮੰਤਰੀਆਂ ਦੇ ਨਾਲ ‘ਆਪ’ ਸਰਕਾਰ ਨੇ ਪ੍ਰਤੀਨਿਧਤਾ ਅਤੇ ਸਮਾਵੇਸ਼…
-

ਨਸ਼ਿਆਂ ਵਿਰੁੱਧ ਨਾਟਕ ‘ਨਵੀਂ ਜ਼ਿੰਦਗੀ’ ਦਾ ਮੰਚਨ
ਬਰਨਾਲਾ, 14 ਅਪ੍ਰੈਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਨਾਟਕਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤਹਿਤ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ…
-

ਵਿਧਾਇਕ ਰਜਨੀਸ਼ ਦਹੀਯਾ ਤੇ ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ
ਫ਼ਿਰੋਜ਼ਪੁਰ 14 ਅਪ੍ਰੈਲ : ਜ਼ਿਲ੍ਹੇ ਵਿੱਚ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਨੇ ਅੱਜ ਅਨਾਜ ਮੰਡੀ ਫ਼ਿਰੋਜ਼ਪੁਰ ਛਾਉਣੀ…
-

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਦਕਾ ਉਚੇਰੀ ਸਿੱਖਿਆ ਹਾਸਲ ਕਰਨ ਦਾ ਮਿਲਿਆ ਮੌਕਾ: ਵਿਦਿਆਰਥੀ
ਹੁਸ਼ਿਆਰਪੁਰ, 14 ਅਪ੍ਰੈਲ: ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਨ ਮੌਕੇ ਸਥਾਨਕ ਸਰਕਾਰੀ ਕਾਲਜ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਦਕਾ ਉਨ੍ਹਾਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਦਾ ਮੌਕਾ ਮਿਲਿਆ ਹੈ ਜਿਸ ਲਈ ਉਹ ਪੰਜਾਬ ਸਰਕਾਰ ਦੇ…
-

ਮਾਲੇਰਕੋਟਲਾ ਮੈਡੀਕਲ ਕਾਲਜ ਚੋਣਾਂ ਤੋਂ ਪਹਿਲਾਂ ਪਹਿਲਾਂ ਚਾਲੂ ਕਰ ਦਿੱਤਾ ਜਾਵੇਗਾ – ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਲੇਰਕੋਟਲਾ ਮਾਲੇਰਕੋਟਲਾ ਮੈਡੀਕਲ ਕਾਲਜ ਚੋਣਾਂ ਤੋਂ ਪਹਿਲਾਂ ਪਹਿਲਾਂ ਚਾਲੂ ਕਰ ਦਿੱਤਾ ਜਾਵੇਗਾ – ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ – ਕਿਹਾ, ਇਲਾਕੇ ਦੇ 10 ਲੱਖ ਤੋਂ ਵਧੇਰੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ – ਪੰਜਾਬ ਸਰਕਾਰ ਸੂਬੇ ਦੇ ਹਾਲਾਤ ਬਿਹਤਰ ਕਰਨ ਦੀ ਦਿਸ਼ਾ ਵੱਲ ਲਗਾਤਾਰ ਯਤਨਸ਼ੀਲ ਹੈ – ਡਾਕਟਰ ਬਲਬੀਰ ਸਿੰਘ – ਸਰਕਾਰੀ ਹਸਪਤਾਲਾਂ ਵਿੱਚ ਗੁੰਡਾਗਰਦੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਮਾਲੇਰਕੋਟਲਾ ਵਿਖੇ ਗੈਰ ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਅਤੇ ‘ ਯੁੱਧ ਨਸ਼ਿਆਂ ਵਿਰੁੱਧ ‘ ਮੁਹਿੰਮ ਨੂੰ ਸਹਿਯੋਗ ਦਾ ਸੱਦਾ ਮਾਲੇਰਕੋਟਲਾ, 14 ਅਪ੍ਰੈਲ (000) – ਪੰਜਾਬ ਦੇ ਮੈਡੀਕਲ ਸਿੱਖਿਆ, ਖੋਜ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਹੈ ਕਿ ਮਾਲੇਰਕੋਟਲਾ ਵਿਖੇ ਬਣਨ ਵਾਲਾ ਮੈਡੀਕਲ ਕਾਲਜ ਚੋਣਾਂ ਤੋਂ ਪਹਿਲਾਂ ਪਹਿਲਾਂ ਚਾਲੂ ਕਰ ਦਿੱਤਾ ਜਾਵੇਗਾ। ਇਸ ਦਾ ਉਸਾਰੀ ਕਾਰਜ ਅਗਲੇ ਦੋ ਮਹੀਨੇ ਵਿੱਚ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਵਿਖੇ ਵੱਖ ਵੱਖ ਗੈਰ ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਲਈ ਆਏ ਸਨ। ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਮਾਲੇਰਕੋਟਲਾ ਵਿਖੇ ਮੈਡੀਕਲ ਕਾਲਜ ਉਸਾਰਨ ਲਈ 38 ਏਕੜ ਜ਼ਮੀਨ ਮਿਲ ਗਈ ਹੈ, ਲੋੜੀਂਦੀਆਂ ਕਾਗਜ਼ੀ ਕਾਰਵਾਈਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਉਮੀਦ ਹੈ ਕਿ ਅਗਲੇ 2 ਮਹੀਨੇ ਵਿੱਚ ਉਸਾਰੀ ਕਾਰਜ ਸ਼ੁਰੂ ਹੋ ਜਾਵੇ। ਉਹਨਾਂ ਕਿਹਾ ਕਿ ਇਸ ਇਲਾਕੇ ਵਿੱਚ ਮੈਡੀਕਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਮੈਡੀਕਲ ਕਾਲਜ ਅਤੇ ਉੱਚ ਸਹੂਲਤਾਂ ਵਾਲੇ ਹਸਪਤਾਲ ਦੀ ਸਖ਼ਤ ਲੋੜ ਸੀ। ਇਹ ਮੈਡੀਕਲ ਕਾਲਜ ਅਤੇ ਹਸਪਤਾਲ ਬਣਨ ਨਾਲ ਇਲਾਕੇ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ। ਉਹਨਾਂ ਕਿਹਾ ਕਿ ਇਹ ਹਸਪਤਾਲ ਬਣਨ ਨਾਲ ਇਲਾਕੇ ਦੇ 10 ਲੱਖ ਤੋਂ ਵਧੇਰੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਹਜ਼ਾਰਾਂ ਲੋਕਾਂ ਨੂੰ ਰੋਜ਼ਗਾਰ ਮਿਲੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੈਡੀਕਲ ਕਾਲਜ ਨੂੰ ਚੋਣਾਂ ਤੋਂ ਪਹਿਲਾਂ ਪਹਿਲਾਂ ਚਾਲੂ ਕਰਨ ਦਾ ਟੀਚਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਜ਼ਿਲ੍ਹਾ ਮਾਲੇਰਕੋਟਲਾ ਵਿੱਚ 20 ਡਾਕਟਰ ਤਾਇਨਾਤ ਕੀਤੇ, ਤਾਂ ਜੋ ਇਸ ਨਵੇਂ ਬਣੇ ਜ਼ਿਲ੍ਹੇ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਜ਼ਿਲ੍ਹਾ ਹਸਪਤਾਲ ਨੂੰ ਵੀ ਅੱਪਗ੍ਰੇਡ ਕੀਤਾ ਜਾ ਰਿਹਾ ਹੈ। ਉਹਨਾਂ ਵਾਅਦਾ ਕੀਤਾ ਕਿ ਜ਼ਿਲ੍ਹਾ ਮਾਲੇਰਕੋਟਲਾ ਨੂੰ ਜਲਦ ਹੀ 5 ਮੋਬਾਈਲ ਮੈਡੀਕਲ ਯੂਨਿਟ (ਐਂਬੂਲੈਂਸ) ਮੁਹਈਆ ਕਰਵਾਈਆਂ ਜਾਣਗੀਆਂ। ਉਹਨਾਂ ਗੈਰ ਸਰਕਾਰੀ ਸੰਸਥਾਵਾਂ ਨੂੰ ਪੰਜਾਬ ਸਰਕਾਰ ਵੱਲੋਂ ਆਰੰਭੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਹਿਯੋਗ ਦੇਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਵੱਖ ਵੱਖ ਸੰਸਥਾਵਾਂ ਸਮਾਜ ਦੀ ਦਿਸ਼ਾ ਅਤੇ ਦਸ਼ਾ ਨੂੰ ਬਦਲਣ ਵਿੱਚ ਅਹਿਮ ਯੋਗਦਾਨ ਪਾ ਸਕਦੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਬਾਹਰ ਕੱਢ ਕੇ ਮੁੜ ਪੈਰਾਂ ਉੱਤੇ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਾਲਾਤ ਬਿਹਤਰ ਕਰਨ ਦੀ ਦਿਸ਼ਾ ਵੱਲ ਲਗਾਤਾਰ ਯਤਨਸ਼ੀਲ ਹੈ। ਉਹਨਾਂ ਗੈਰ ਸਰਕਾਰੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਮਾਲੇਰਕੋਟਲਾ ਵਿੱਚ ਇੱਕ ਉੱਚ ਪੱਧਰੀ ਨਸ਼ਾ ਛੁਡਾਊ ਕੇਂਦਰ – ਕਮ – ਮੁੜ ਵਸੇਬਾ ਕੇਂਦਰ ਨੂੰ ਚਲਾਉਣ ਲਈ ਸਹਿਯੋਗ ਦੇਣ ਲਈ ਅੱਗੇ ਆਉਣ। ਇਹ ਕੇਂਦਰ ਖੋਲ੍ਹਣ ਲਈ ਉਹਨਾਂ ਡਿਪਟੀ ਕਮਿਸ਼ਨਰ ਸ਼੍ਰੀ ਵਿਰਾਜ ਐੱਸ ਤਿੜਕੇ ਨੂੰ ਢੁੱਕਵੀਂ ਜਗ੍ਹਾ ਲੱਭਣ ਲਈ ਕਿਹਾ। ਉਹਨਾਂ ਕਿਹਾ ਕਿ ਇਥੇ ਭਰਤੀ ਹੋ ਕੇ ਨਸ਼ਾ ਛੱਡਣ ਵਾਲਿਆਂ ਨੂੰ ਹੁਨਰਮੰਦ ਵੀ ਕੀਤਾ ਜਾਵੇਗਾ। ਅਜਿਹੇ ਨੌਜਵਾਨਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਹਿਲ ਦੇ ਆਧਾਰ ਉਤੇ ਮੁਹਈਆ ਕਰਵਾਇਆ ਜਾਵੇਗਾ। ਪੱਤਰਕਾਰਾਂ ਵੱਲੋਂ ਪੁੱਛੇ ਜਾਣ ਉੱਤੇ ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਗੁੰਡਾਗਰਦੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪਿਛਲੇ ਦਿਨੀਂ ਵਾਪਰੀਆਂ ਦੋ ਘਟਨਾਵਾਂ ਉੱਤੇ ਪੰਜਾਬ ਸਰਕਾਰ ਵੱਲੋਂ ਸਖ਼ਤ ਐਕਸ਼ਨ ਲਿਆ ਗਿਆ ਹੈ। ਭਵਿੱਖ ਵਿੱਚ ਵੀ ਅਜਿਹੀਆਂ ਘਟਨਾਵਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਇਸ ਤੋਂ ਪਹਿਲਾਂ ਉਹਨਾਂ ਨੇ ਮੈਡੀਕਲ ਕਾਲਜ ਅਤੇ ਹਸਪਤਾਲ ਵਾਲੀ ਜਗ੍ਹਾ ਦਾ ਨਿਰੀਖਣ ਵੀ ਕੀਤਾ। ਇਸ ਮੌਕੇ ਉਹਨਾਂ ਨਾਲ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋਫ਼ੈਸਰ ਜਸਵੰਤ ਸਿੰਘ ਗੱਜਣਮਾਜਰਾ, ਡਿਪਟੀ ਕਮਿਸ਼ਨਰ ਸ਼੍ਰੀ ਵਿਰਾਜ ਐੱਸ ਤਿੜਕੇ, ਮਾਰਕੀਟ ਕਮੇਟੀ ਚੇਅਰਮੈਨ ਜਾਫਰ ਅਲੀ, ਮਾਰਕੀਟ ਕਮੇਟੀ ਸੰਦੋੜ ਦੇ ਚੇਅਰਮੈਨ ਸ੍ਰ ਕਰਮਜੀਤ ਸਿੰਘ ਕੁਠਾਲਾ, ਵਧੀਕ ਡਿਪਟੀ ਕਮਿਸ਼ਨਰ ਸ੍ਰ ਸੁਖਪ੍ਰੀਤ ਸਿੰਘ ਸਿੱਧੂ, ਐੱਸ ਡੀ ਐਮ ਸ੍ਰ ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਸ਼੍ਰੀ ਗੁਰਮੀਤ ਕੁਮਾਰ ਬਾਂਸਲ, ਫਰਿਹਾਲ ਰਹਿਮਾਨ ਧਰਮਪਤਨੀ ਵਿਧਾਇਕ ਮਾਲੇਰਕੋਟਲਾ,ਹਲੀਮ, ਅਤੇ ਹੋਰ ਹਾਜ਼ਰ ਸਨ।
-

ਪੰਜਾਬ ਸਰਕਾਰ ਨੇ ਐੱਸ. ਸੀ. ਭਾਈਚਾਰੇ ਦੇ ਹੱਕ ‘ਚ ਕੀਤਾ ਇਤਿਹਾਸਕ ਫੈਸਲਾ-ਵਿਧਾਇਕ ਰਾਏ
ਫਤਹਿਗੜ੍ਹ ਸਾਹਿਬ, 14 ਅਪ੍ਰੈਲ ਆਮ ਆਦਮੀ ਪਾਰਟੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਜੀ ਦੀ ਸੋਚ ਨੂੰ ਅੱਗੇ ਵਧਾਉਂਦਿਆਂ ਸੂਬੇ ਵਿੱਚ ਸਰਕਾਰ ਬਣਾਈ । ਪੰਜਾਬ ਸਰਕਾਰ ਜਿੱਥੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਤੇ ਚਲਦੇ ਹੋਏ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਖਾਤਮਾ ਕਰਨ ਵਿੱਚ ਲੱਗੀ ਹੋਈ ਹੈ ਉੱਥੇ ਹੀ ਬਾਬਾ ਸਾਹਿਬ ਡਾਕਟਰ ਭੀਮ ਰਾਓ…
-

ਹੋਟਲਾਂ, ਰੈਸਟੋਰੈਂਟਾਂ, ਰੇੜੀਆਂ, ਢਾਬਿਆਂ, ਪੈਲੇਸਾਂ ਆਦਿ ਵਿੱਚ ਕੇਵਲ ਵਪਾਰਕ ਗੈਸ ਸਿਲੰਡਰਾਂ ਦੀ ਵਰਤੋਂ ਹੀ ਕੀਤੀ ਜਾਵੇ – ਡੀ.ਐੱਫ਼.ਐੱਸ.ਸੀ.
ਗੁਰਦਾਸਪੁਰ, 14 ਅਪ੍ਰੈਲ ( ) – ਸ੍ਰੀ ਸੁਖਜਿੰਦਰ ਸਿੰਘ, ਜ਼ਿਲ੍ਹਾ ਕੰਟਰੋਲਰ, ਖ਼ੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਗੁਰਦਾਸਪੁਰ ਨੇ ਕਿਹਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅਧੀਨ ਆਉਂਦੇ ਬਜ਼ਾਰਾਂ ਵਿੱਚ ਆਮ ਵੇਖਣ ਵਿੱਚ ਆਉਂਦਾ ਹੈ ਕਿ ਹੋਟਲਾਂ, ਰੈਸਟੋਰੈਂਟਾਂ, ਰੇੜੀਆਂ, ਢਾਬਿਆਂ, ਪੈਲੇਸਾਂ ਆਦਿ ਵਿੱਚ ਵਪਾਰਕ ਗੈਸ ਸਿਲੰਡਰਾਂ ਦੀ ਜਗ੍ਹਾ ਤੇ ਘਰੇਲੂ ਗੈਸ…
-

ਭਲਕੇ 134 ਵੀਂ ਡਾ ਅੰਬੇਦਕਰ ਜਯੰਤੀ ਮੌਕੇ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ
ਮਾਲੇਰਕੋਟਲਾ 13 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ 134 ਵੀਂ ਡਾ ਅੰਬੇਦਕਰ ਜਯੰਤੀ ਦੇ ਮੌਕੇ ‘ 14 ਅਪ੍ਰੈਲ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ਦੇ ਆਡੀਟੋਰੀਅਮ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸਨਰ ਵਿਰਾਜ ਐਸ.ਤਿੜਕੇ ਨੇ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਮੁੱਖ ਮਹਿਮਾਨ ਵਜੋਂ ਸਮੂਲੀਅਤ ਕਰਨਗੇ ਅਤੇ ਬਾਬਾ ਸਾਹਿਬ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸਰਧਾਂਜਲੀ ਭੇਟ ਕਰਨਗੇ । ਉਹਨਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬੁਲਾਰਿਆਂ ਵੱਲੋਂ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਜਦਕਿ ਵਿਦਿਆਰਥੀ ਅਤੇ ਫੈਕਲਟੀ ਮੈਂਬਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ।
-

ਪੰਜਾਬ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ 2873 ਕਰੋੜ ਰੁਪਏ ਨਾਲ ਬਦੇਲਗੀ ਨੁਹਾਰ – ਰਾਏ
ਫ਼ਤਹਿਗੜ੍ਹ ਸਾਹਿਬ, 13 ਅਪ੍ਰੈਲ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਦੀ ਤਰਜ ਤੇ ਬੁਨਿਆਦੀ ਸਹੂਲਤਾ ਦੇਣ ਲਈ ਵਚਨਵੱਧ ਹੈ ਅਤੇ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ 3500 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ…
-

ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਵਿਸਾਖੀ ਦੀਆਂ ਦੇਸ਼ ਵਿਦੇਸ਼ ਵਿਚ ਵੱਸਦੇ ਪੰਜਾਬੀਆਂ ਨੂੰ ਦਿੱਤੀਆਂ ਵਧਾਈਆਂ
ਸ੍ਰੀ ਅਨੰਦਪੁਰ ਸਾਹਿਬ 13 ਅਪ੍ਰੈਲ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਬੱਢਲ ਲੋਅਰ ਵਿਖੇ ਵਿਸਾਖੀ ਦੇ ਤਿਉਹਾਰ ਦੀ ਸਮੁੱਚੇ ਦੇਸ਼ ਵਿਦੇਸ਼ ਵਿਚ ਵੱਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ ਅਤੇ ਇਸ ਨੂੰ ਬਰਕਤਾਂ ਦਾ ਤਿਉਹਾਰ ਕਿਹਾ ਹੈ। ਸ.ਬੈਂਸ ਅੱਜ ਆਪਣੇ ਹਲਕੇ ਦੇ ਵੱਖ ਵੱਖ…
-

ਪੰਜਾਬ ਖੇਡ ਨਕਸ਼ੇ ‘ਤੇ ਮੋਹਰੀ ਸੂਬੇ ਵੱਜੋਂ ਉੱਭਰੇਗਾ: ਡਾ. ਰਵਜੋਤ ਸਿੰਘ
ਬੈਂਸਤਾਨੀਵਾਲ/ਹੁਸ਼ਿਆਰਪੁਰ, 13 ਅਪ੍ਰੈਲ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਐਤਵਾਰ ਨੂੰ ਪਿੰਡ ਬੈਂਸਤਾਨੀਵਾਲ ਵਿਖੇ ਪਿੰਡ ਦੀ ਪੰਚਾਇਤ ਵੱਲੋਂ ਕਰਵਾਏ ਗਏ ਪਹਿਲੇ ਵਾਲੀਬਾਲ ਅਤੇ ਰੱਸਾ-ਕੱਸੀ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਰਾਜ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦ ਦੇਸ਼ ਦੇ ਖੇਡ ਨਕਸ਼ੇ ‘ਤੇ ਮੋਹਰੀ ਸੂਬੇ ਵਜੋਂ ਉੱਭਰੇਗਾ। ਪਿੰਡ ਦੀ…
-

ਰੋਪੜ ਦੇ ਸ਼ਹਿਰਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਦੀ ਕਾਇਆ ਕਲਪ ਕੀਤੀ ਜਾਵੇਗੀ: ਐਡਵੋਕੇਟ ਦਿਨੇਸ਼ ਚੱਢਾ
ਰੂਪਨਗਰ, 13 ਅਪ੍ਰੈਲ: ਡਿਪਟੀ ਕਮਿਸ਼ਨਰ ਵਰਜੀਤ ਸਿੰਘ ਵਾਲੀਆ ਵਲੋਂ ਸ਼ੁਰੂ ਕੀਤੀ ਗਈ ਰੋਪੜ ਦੀ ਸਫ਼ਾਈ ਮੁਹਿੰਮ ਜੰਗੀ ਪੱਧਰ ’ਤੇ ਜਾਰੀ ਹੈ ਅਤੇ ਖਾਸ ਰੂਪ-ਰੇਖਾ ਤਹਿਤ ਇਸ ਦਿਸ਼ਾ ਵਿੱਚ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਇੰਦੌਰ ਦੀ ਤਰਜ਼ ’ਤੇ ਰੋਪੜ ਨੂੰ ਮਾਡਲ ਸ਼ਹਿਰ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੰਦੌਰ, ਮੱਧ ਪ੍ਰਦੇਸ਼…
-

ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਸਕੂਲਾਂ ਵਿੱਚ ਨਸ਼ਿਆਂ ਨਾਲ ਨਜਿੱਠਣ ਲਈ ਮੁਹਿੰਮ ਸ਼ੁਰੂ
ਮੋਗਾ, 13 ਅਪ੍ਰੈਲ (000) – ਨੌਜਵਾਨਾਂ ਵਰਗ ਵਿੱਚ ਵੱਧ ਰਹੇ ਨਸ਼ਿਆਂ ਦੇ ਪ੍ਰਚਲਨ ਨਾਲ ਨਜਿੱਠਣ ਲਈ ਇੱਕ ਸਰਗਰਮ ਕਦਮ ਚੁੱਕਦੇ ਹੋਏ, ਜ਼ਿਲ੍ਹਾ ਪ੍ਰਸ਼ਾਸਨ ਮੋਗਾ ਨੇ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਸ਼ੁਰੂ ਕੀਤੀ ਹੈ। ਇਸ ਪਹਿਲਕਦਮੀ ਦੇ ਹਿੱਸੇ ਵਜੋਂ, ਜ਼ਿਲ੍ਹਾ ਮੋਗਾ ਦੇ ਅਧਿਕਾਰੀ ਜ਼ਿਲ੍ਹੇ ਭਰ ਦੇ ਵੱਖ-ਵੱਖ ਸੈਕੰਡਰੀ ਸਕੂਲਾਂ ਨੂੰ ਅਪਣਾਉਣਗੇ ਤਾਂ ਜੋ ਸ਼ੁਰੂਆਤੀ ਪੜਾਅ ‘ਤੇ ਨਸ਼ਿਆਂ…
-

ਪੰਜਾਬ ਚ ਸੰਵਿਧਾਨਿਕ ਹੱਕਾਂ ਨੂੰ ਇੰਨ ਬਿੰਨ ਲਾਗੂ ਕਰਵਾਇਆ ਜਾਵੇਗਾ – ਜਸਵੀਰ ਸਿੰਘ ਗੜ੍ਹੀ
ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੱਜ ਵਿਸਾਖੀ,ਖ਼ਾਲਸਾ ਸਾਜਨਾ ਦਿਵਸ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਸਬੰਧੀ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਜਨਮ ਸਥਾਨ ਪਿੰਡ ਸਰਾਏਨਾਗਾ ਅਤੇ ਮੁਕਤਸਰ ਦੀ ਧਰਤੀ ਤੇ ਬਹੁਜਨ ਕਰਮਚਾਰੀ ਸੰਗਠਨ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਚੇਅਰਮੈਨ ਸ੍ਰੀ ਜਸਵੀਰ ਸਿੰਘ…
-

ਕਮਿਸ਼ਨਰੇਟ ਪੁਲਿਸ ਜਲੰਧਰ ਨੇ ਅਗਵਾ ਕੀਤੇ ਬੱਚੇ ਨੂੰ ਸਫਲਤਾਪੂਰਵਕ ਬਰਾਮਦ ਕੀਤਾ
ਜਲੰਧਰ, 13 ਅਪ੍ਰੈਲ:* ਕਮਿਸ਼ਨਰੇਟ ਪੁਲਿਸ ਜਲੰਧਰ ਨੇ ਅਗਵਾ ਕੀਤੇ ਬੱਚੇ ਨੂੰ ਸਫਲਤਾਪੂਰਵਕ ਬਰਾਮਦ ਕੀਤਾ ਅਤੇ ਉਸਨੂੰ ਉਸਦੇ ਮਾਪਿਆਂ ਨਾਲ ਮਿਲਾਇਆ, ਜੋ ਕਿ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਵੇਰਵਾ ਸਾਂਝਾ ਕਰਦੇ ਹੋਏ, ਸੀਪੀ ਜਲੰਧਰ ਨੇ ਕਿਹਾ ਕਿ ਐਫਆਈਆਰ ਨੰਬਰ 27 ਮਿਤੀ 11.04.2025 ਨੂੰ ਧਾਰਾ 137(2) ਅਤੇ 3(5) ਭਾਰਤੀ ਨਿਆ ਸੰਹਿਤਾ…