Tag: Punjab Headlines

  • ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਉੱਤਰੀ ਦਾ ਵਿਸ਼ੇਸ਼ ਦੌਰਾ

    ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਉੱਤਰੀ ਦਾ ਵਿਸ਼ੇਸ਼ ਦੌਰਾ

    ਲੁਧਿਆਣਾ, 08 ਅਪ੍ਰੈਲ (000) – ਪੰਜਾਬ ਦੇ ਵਸਨੀਕਾਂ ਨੂੰ ਆਗਾਮੀ ਗਰਮੀਆਂ ਦੇ ਮੌਸਮ ਦੌਰਾਨ ਭਰੋਸੇਮੰਦ ਬਿਜਲੀ ਸਪਲਾਈ ਪ੍ਰਦਾਨ ਕਰਨ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਹਰੇਕ ਬਿੱਲ ‘ਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਚਨਬੱਧ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ…

  • ਪੰਜਾਬ ਦਾ ਪਹਿਲਾ ਮੂੰਗਫਲੀ ਪ੍ਰੋਸੈਸਿੰਗ ਯੂਨਿਟ ਸਿਟਰਸ ਅਸਟੇਟ ਭੂੰਗਾ ‘ਚ ਹੋਵੇਗਾ ਸਥਾਪਤ, ਡਿਪਟੀ ਕਮਿਸ਼ਨਰ ਨੇ 7.50 ਲੱਖ ਰੁਪਏ ਦਾ ਚੈੱਕ ਸੌਂਪਿਆ

    ਪੰਜਾਬ ਦਾ ਪਹਿਲਾ ਮੂੰਗਫਲੀ ਪ੍ਰੋਸੈਸਿੰਗ ਯੂਨਿਟ ਸਿਟਰਸ ਅਸਟੇਟ ਭੂੰਗਾ ‘ਚ ਹੋਵੇਗਾ ਸਥਾਪਤ, ਡਿਪਟੀ ਕਮਿਸ਼ਨਰ ਨੇ 7.50 ਲੱਖ ਰੁਪਏ ਦਾ ਚੈੱਕ ਸੌਂਪਿਆ

    ਹੁਸ਼ਿਆਰਪੁਰ, 8 ਅਪ੍ਰੈਲ: ਕੰਢੀ ਖੇਤਰ ਵਿੱਚ ਮੂੰਗਫਲੀ ਦੀ ਕਾਸ਼ਤ ਨੂੰ ਵੱਡਾ ਹੁਲਾਰਾ ਦੇਣ ਲਈ ਸਿਟਰਸ ਅਸਟੇਟ, ਭੂੰਗਾ ਵਿਖੇ ਪੰਜਾਬ ਦਾ ਪਹਿਲਾ ਮੂੰਗਫਲੀ ਪ੍ਰੋਸੈਸਿੰਗ ਯੂਨਿਟ ਸਥਾਪਤ ਹੋਵੇਗਾ ਜਿਸ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ 7.50 ਲੱਖ ਰੁਪਏ ਦਾ ਚੈੱਕ ਸੌਂਪਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਿਟਰਸ ਅਸਟੇਟ ਦੇ ਚੇਅਰਮੈਨ-ਕਮ-ਸੀ.ਈ.ਓ. ਜਸਪਾਲ ਸਿੰਘ ਢੇਰੀ, ਕਮੇਟੀ ਮੈਂਬਰ ਪਰਮਜੀਤ ਸਿੰਘ…

  • ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ ‘ਚ ਖੇਡ ਮੈਦਾਨ ਬਣਾਉਣ ਦਾ ਐਲਾਨ

    ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ ‘ਚ ਖੇਡ ਮੈਦਾਨ ਬਣਾਉਣ ਦਾ ਐਲਾਨ

    ਚੰਡੀਗੜ੍ਹ/ਰੂਪਨਗਰ, 8 ਅਪ੍ਰੈਲ:ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਮੰਗਲਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਤੇ ਖੇਡ ਮੈਦਾਨਾਂ ਦਾ ਨਿਰੀਖਣ ਕੀਤਾ। ਜਿਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਗਿਆ ਉਨ੍ਹਾਂ ਵਿੱਚ ਚੈੜੀਆਂ, ਬਹਿਰਾਮਪੁਰ, ਚੰਦਪੁਰ, ਡਕਾਲਾ, ਲੋਹਗੜ੍ਹ ਫਿੱਡੇ, ਥਲੀ ਦੇ ਖੇਡ ਮੈਦਾਨ ਅਤੇ ਸਰਕਾਰੀ ਪ੍ਰਾਇਮਰੀ…

  • ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੀ ਤਸਵੀਰ: ਹਰਭਜਨ ਸਿੰਘ ਈ. ਟੀ. ਓ.

    ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੀ ਤਸਵੀਰ: ਹਰਭਜਨ ਸਿੰਘ ਈ. ਟੀ. ਓ.

    ਚੰਡੀਗੜ੍ਹ, 8 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲਣ ਸਾਰ ਸਭ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਦੀ ਦਿਸ਼ਾ ਵਿਚ ਕੰਮ ਸ਼ੁਰੂ ਕੀਤਾ। ਉਕਤ ਪ੍ਰਗਟਾਵਾ ਇਕ ਪ੍ਰੈਸ ਬਿਆਨ ਰਾਹੀਂ ਸੂਬੇ ਦੇ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ ਕੀਤਾ। ਉਨ੍ਹਾਂ ਕਿਹਾ ਸਿੱਖਿਆ ਕ੍ਰਾਂਤੀ ਪੰਜਾਬ…

  • ਮਾਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200 ਫੁੱਟ ਚੌੜੀ ਸੜਕ ਦਾ ਕੰਮ ਦਾ 9 ਅਪਰੈਲ ਨੂੰ ਹੋਵੇਗਾ ਆਗਾਜ਼

    ਮਾਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200 ਫੁੱਟ ਚੌੜੀ ਸੜਕ ਦਾ ਕੰਮ ਦਾ 9 ਅਪਰੈਲ ਨੂੰ ਹੋਵੇਗਾ ਆਗਾਜ਼

    ਚੰਡੀਗੜ੍ਹ/ਲੁਧਿਆਣਾ, 8 ਅਪਰੈਲ ਲੁਧਿਆਣਾ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਬੁੱਧਵਾਰ ਨੂੰ ਦੋ ਮੁੱਖ ਸੜਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਇਲਾਕੇ ਵਿੱਚ ਸੰਪਰਕ ਵਧਾਉਣਾ ਅਤੇ ਜੀਵਨ ਪੱਧਰ ਨੂੰ ਹੋਰ ਬਿਹਤਰ ਬਣਾਉਣਾ ਹੈ। ਪਹਿਲੇ ਅਹਿਮ ਪ੍ਰੋਜੈਕਟ ਵਿੱਚ…

  • ਭਾਜਪਾ ਆਗੂ ਦੇ ਘਰ ’ਤੇ ਗ੍ਰਨੇਡ ਹਮਲਾ: ਪੰਜਾਬ ਪੁਲਿਸ ਨੇ ਮਹਿਜ਼ 12 ਘੰਟਿਆਂ ਦੇ ਅੰਦਰ ਸੁੁਲਝਾਇਆ ਮਾਮਲਾ

    ਭਾਜਪਾ ਆਗੂ ਦੇ ਘਰ ’ਤੇ ਗ੍ਰਨੇਡ ਹਮਲਾ: ਪੰਜਾਬ ਪੁਲਿਸ ਨੇ ਮਹਿਜ਼ 12 ਘੰਟਿਆਂ ਦੇ ਅੰਦਰ ਸੁੁਲਝਾਇਆ ਮਾਮਲਾ

    ਚੰਡੀਗੜ੍ਹ/ ਜਲੰਧਰ, 8 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਵੱਲੋਂ, ਘੜੀ ਸਾਜ਼ਿਸ਼ ਤਹਿਤ ਭਾਜਪਾ ਨੇਤਾ ਦੇ ਘਰ ’ਤੇ ਕੀਤੇ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ ਨੂੰ  ਸੁਲਝਾਉਂਦਿਆਂ ਦੋ ਮੁਲਜ਼ਮਾਂ ਮਹਿਜ਼ 12 ਘੰਟਿਆਂ ਤੋਂ ਵੀ ਘੱਟ ਸਮੇਂ…

  • ਆਰ.ਟੀ.ਏ. ਬਠਿੰਡਾ ਦੀ ਚੈਕਿੰਗ : ਅਣਫਿੱਟ ਜੀਪਾਂ ਨੂੰ ਜਾਅਲੀ ਦਸਤਾਵੇਜ਼ਾਂ ਰਾਹੀਂ ਰਜਿਸਟਰਡ ਕਰਕੇ ਮਹਿੰਗੀਆਂ ਵੇਚਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਤਿੰਨ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ

    ਆਰ.ਟੀ.ਏ. ਬਠਿੰਡਾ ਦੀ ਚੈਕਿੰਗ : ਅਣਫਿੱਟ ਜੀਪਾਂ ਨੂੰ ਜਾਅਲੀ ਦਸਤਾਵੇਜ਼ਾਂ ਰਾਹੀਂ ਰਜਿਸਟਰਡ ਕਰਕੇ ਮਹਿੰਗੀਆਂ ਵੇਚਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਤਿੰਨ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ

    25 ਲੱਖ ਰੁਪਏ ਕੀਮਤ ਦੀਆਂ 5 ਜੀਪਾਂ ਬਰਾਮਦ ਚੰਡੀਗੜ੍ਹ 8 ਅ੍ਰਪੈਲ, 2025 – ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਦੀ ਬਠਿੰਡਾ ਰੇਂਜ਼ ਵੱਲੋਂ ਆਰ.ਟੀ.ਏ. ਦਫਤਰ ਬਠਿੰਡਾ  ਦੀ ਅਚਨਚੇਤ ਚੈਕਿੰਗ ਦੌਰਾਨ ਅਣਫਿੱਟ ਗੱਡੀਆਂ ਨੂੰ ਜਾਅਲੀ ਦਸਤਾਵੇਜ਼ਾਂ ਦੇ ਅਧਾਰ ਉਤੇ ਰਜਿਸਟਰਡ ਕਰਕੇ ਆਮ ਲੋਕਾਂ ਨੂੰ ਮਹਿੰਗੇ ਭਾਅ ਵੇਚਣ ਦਾ ਮਾਮਲਾ ਸਾਹਮਣੇ…

  • ਪੰਜਾਬ ਦੇ “ਸਕੂਲ ਮੈਂਟਰਸ਼ਿਪ ਪ੍ਰੋਗਰਾਮ” ਨੂੰ ਮਿਲਿਆ ਭਰਵਾਂ ਹੁੰਗਾਰਾ, ਮਹਿਜ਼ 3 ਦਿਨਾਂ ਵਿੱਚ 100 ਅਫ਼ਸਰਾਂ ਨੇ ਕੀਤਾ ਅਪਲਾਈ

    ਪੰਜਾਬ ਦੇ “ਸਕੂਲ ਮੈਂਟਰਸ਼ਿਪ ਪ੍ਰੋਗਰਾਮ” ਨੂੰ ਮਿਲਿਆ ਭਰਵਾਂ ਹੁੰਗਾਰਾ, ਮਹਿਜ਼ 3 ਦਿਨਾਂ ਵਿੱਚ 100 ਅਫ਼ਸਰਾਂ ਨੇ ਕੀਤਾ ਅਪਲਾਈ

    ਚੰਡੀਗੜ੍ਹ, 8 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ “ਸਕੂਲ ਮੈਂਟਰਸ਼ਿਪ ਪ੍ਰੋਗਰਾਮ” ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 4 ਅਪ੍ਰੈਲ ਨੂੰ ਸ਼ੁਰੂ ਕੀਤੇ ਗਏ ਇਸ ਪ੍ਰੋਗਰਾਮ ਦੇ ਮਹਿਜ਼ ਤਿੰਨ ਦਿਨਾਂ ਦੇ ਅੰਦਰ ਹੀ 100 ਆਈ.ਏ.ਐਸ.,…

  • ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

    ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

    ਚੰਡੀਗੜ੍ਹ/ਸੰਗਰੂਰ, 8 ਅਪ੍ਰੈਲ:ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਗਰੂਰ ਜ਼ਿਲ੍ਹੇ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਕਣਕ ਦੀ ਖਰੀਦ ਲਈ ਕੀਤੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ…

  • ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਗਤੀਵਿਧੀ ਦਿਵਸ ਮਨਾਇਆ

    ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਗਤੀਵਿਧੀ ਦਿਵਸ ਮਨਾਇਆ

    ਫ਼ਾਜ਼ਿਲਕਾ 7 ਅਪ੍ਰੈਲ ਸਰਕਾਰ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਵਚਨਬੱਧ ਹੈ ਅਤੇ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਵਿਭਾਗ ਫਾਜਿਲਕਾ ਵੱਲੋਂ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਦੀ ਦੇਖਰੇਖ ਵਿੱਚ ਵਿਸ਼ਵ ਗਤੀਵਿਧੀ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਹਰੇਕ ਸਾਲ 6 ਅਪ੍ਰੈਲ ਨੂੰ ਵਿਸ਼ਵ ਗਤੀਵਿਧੀ ਦਿਵਸ ਮਨਾਇਆ ਜਾਂਦਾ ਹੈ। ਇਹ ਦਿਨ ਮਨਾਉਣ ਦਾ ਮਕਸਦ ਲੋਕਾਂ ਨੂੰ ਗੈਰ—ਸੰਚਾਰੀ ਰੋਗਾਂ ਤੋਂ ਬਚਾਉਣ ਲਈ ਸਰੀਰਕ ਗਤੀਵਿਧੀਆਂ ਦੀ ਮਹੱਤਤਾ ਬਾਰੇ ਪ੍ਰੇਰਿਤ ਕਰਨਾ ਹੈ।  ਉਹਨਾਂ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਲੋਕਾਂ ਵਿੱਚ ਸਰੀਰਕ ਗਤੀਵਿਧੀਆਂ ਦੀ ਘਾਟ ਕਾਰਨ ਗ਼ੈਰ ਸੰਚਾਰੀ ਰੋਗਾਂ ਦਾ ਸ਼ਿਕਾਰ ਹੋ ਰਹੇ ਹਨ। ਉਹਨਾਂ ਦੱਸਿਆ ਕਿ 60 ਪ੍ਰਤੀਸ਼ਤ ਤੋਂ ਜਿਆਦਾ ਮੌਤਾਂ ਗੈਰ ਸੰਚਾਰੀ ਬਿਮਾਰੀਆਂ ਜਿਵੇ ਸ਼ੂਗਰ, ਕੈਂਸਰ, ਬਲੱਡ ਪ੍ਰੈਸ਼ਰ, ਸਟ੍ਰੋਕ ਅਤੇ ਦਿਲ ਦੀਆ ਬਿਮਾਰੀਆਂ ਕਾਰਨ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਜੇਕਰ ਅਸੀਂ ਆਪਣੀਆਂ ਰੋਜ਼ਾਨਾ ਦੀ ਜਿੰਦਗੀ ਵਿੱਚ ਸਰੀਰਕ ਗਤੀਵਿਧੀਆਂ ਨੂੰ ਜੋੜ ਲਈਏ ਤਾਂ ਅਸੀਂ ਇਨ੍ਹਾਂ ਬਿਮਾਰੀਆਂ ਤੋਂ ਬਚ ਸਕਦੇ ਹਾਂ। ਡਾ਼ ਕਵਿਤਾ ਸਿੰਘ ਨੇ ਦੱਸਿਆ ਕਿ ਜ਼ਿਆਦਾਤਰ ਲੋਕ ਸ਼ਰਾਬ ਅਤੇ ਤੰਬਾਕੂ ਪਦਾਰਥਾਂ, ਫੈਟ ਵਾਲੀਆਂ, ਤਲੀਆਂ, ਫਾਸਟ ਫੂਡ, ਮਸਾਲੇਦਾਰ ਚੀਜਾਂ, ਸੋਫਟ ਅਤੇ ਹਾਰਡ ਡਰਿੰਕ, ਤੰਬਾਕੂ ਅਤੇ ਸਿਗਰਟ ਦੀ ਵਰਤੋਂ ਕਰਨ ਨਾਲ ਅਤੇ ਸਰੀਰਕ ਕੰਮ ਨਾ ਕਰਨ ਨਾਲ ਇਸ ਬਿਮਾਰੀਆਂ ਦਾ ਸ਼ਿਕਾਰ ਹੁੰਦੇ ਹਨ। ਸਾਨੂੰ ਅਤੇ ਆਪਣੇ ਬੱਚਿਆਂ ਨੁੰ ਇਨ੍ਹਾਂ ਚੀਜਾਂ ਦੀ ਵਰਤੋਂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਅਤੇ ਸੰਤੁਲਿਤ ਭੋਜਨ, ਹਰੇ ਪੱਤੇਦਾਰ ਸ਼ਬਜੀਆਂ, ਫਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਸਾਨੂੰ ਆਪਣੇ ਭਾਰ ਨੂੰ ਕੰਟਰੋਲ ਵਿੱਚ ਰੱਖਣਾ ਚਾਹੀਦਾ ਹੈ। ਲੂਣ ਅਤੇ ਖੰਡ ਦੀ ਮਾਤਰਾ ਘੱਟ ਲੈਣੀ ਚਾਹੀਦੀ। ਯੋਗਾ ਅਤੇ ਧਿਆਨ ਕਰਕੇ ਮਾਨਸਿਕ ਤਣਾਓ ਨੂੰ ਘੱਟ ਕਰੋ। ਅੱਜ ਦੀ ਜਿੰਦਗੀ ਚ ਮਾਨਸਿਕ ਤਣਾਅ ਨੂੰ ਘਟਾਉਣ ਲਈ ਆਪਣੇ ਬੱਚਿਆਂ ਅਤੇ ਬਜ਼ੁਰਗਾਂ ਨਾਲ ਸਮਾਂ ਬਿਤਾਓ ਅਤੇ ਉਹਨਾ ਨਾਲ ਕੁਝ ਸਮਾਂ ਖੇਡੋ। ਰੋਜਾਨਾ ਘੱਟੋ ਘੱਟ 30 ਮਿੰਟ ਸੈਰ ਅਤੇ ਕਸਰਤ ਕਰਨੀ ਚਾਹੀਦੀ ਹੈ। ਤੰਬਾਕੂਨੋਸ਼ੀ ਅਤੇ ਸ਼ਰਾਬ ਤੋਂ ਪ੍ਰਹੇਜ਼ ਕਰੋ।  ਇਸ ਮੌਕੇ  ਡਾ਼ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ, ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ ਵੀ ਮੌਜੂਦ ਸਨ।

  • ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦੇ ਦਾਖਲੇ ਲਈ ਟਰਾਇਲ 9 ਅਪ੍ਰੈਲ ਤੋਂ ਸ਼ੁਰੂ

    ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦੇ ਦਾਖਲੇ ਲਈ ਟਰਾਇਲ 9 ਅਪ੍ਰੈਲ ਤੋਂ ਸ਼ੁਰੂ

    ਮਾਲੇਰਕੋਟਲਾ 07 ਅਪ੍ਰੈਲ –                                 ਖੇਡ ਵਿਭਾਗ ਪੰਜਾਬ ਵੱਲੋਂ ਸਾਲ 2025-26 ਸੈਸ਼ਨ ਦੇ ਲਈ ਸਪੋਰਟਸ ਵਿੰਗ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਲਈ ਵੱਖ- ਵੱਖ ਜ਼ਿਲਿਆਂ ਵਿੱਚ ਟਰਾਇਲ ਸ਼ੁਰੂ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਖੇਡ ਅਫਸਰ ਮਾਲੇਰਕੋਟਲਾ ਗੁਰਦੀਪ ਸਿੰਘ ਨੇ ਦੱਸਿਆ ਕਿ ਜ਼ਿਲਾ ਮਾਲੇਰਕੋਟਲਾ ਵੱਲੋਂ ਹੋਣਹਾਰ ਖਿਡਾਰੀਆਂ ਦਾ ਸਪੋਰਟਸ ਵਿੰਗ ਸਕੂਲਾਂ ਵਿੱਚ ਦਾਖਲੇ ਲਈ ਡੇ ਸਕਾਲਰ ਅਤੇ ਰੈਜ਼ੀਡੈਂਸ਼ਲ ਵਿੰਗਾਂ ਲਈ 9 ਤੋਂ 12 ਅਪ੍ਰੈਲ ਤੱਕ ਟਰਾਇਲ ਕਰਵਾਏ ਜਾ ਰਹੇ ਹਨ ।         ਉਹਨਾਂ ਦੱਸਿਆ ਕਿ ਬਾਕਸਿੰਗ, ਬੈਡਮਿੰਟਨ, ਫੁੱਟਬਾਲ ਅਤੇ ਕ੍ਰਿਕਟ ਦੇ ਟਰਾਇਲ 11 ਅਪ੍ਰੈਲ ਅਤੇ ਕੁਸ਼ਤੀ ਤੇ ਜੂਡੋ 9 ਤੋਂ 12 ਅਪ੍ਰੈਲ ਤੱਕ ਡਾ ਜਾਕਿਰ ਹੁਸੈਨ ਸਟੇਡੀਅਮ ਅਤੇ 9 ਅਪ੍ਰੈਲ ਨੂੰ ਗੱਤਕੇ ਲਈ ਹੌਲੀ ਹਾਰਟ ਕਾਨਵੈਂਟ ਸਕੂਲ, ਮਦੇਵੀ, ਵਾਲੀਬਾਲ ਸ.ਸ.ਸ ਅਮਰਗੜ੍ਹ, ਬਾਕਸਿੰਗ ਲਈ ਫਾਈਟਰਜ ਬਾਕਸਿੰਗ ਕਲੱਬ, ਰੋਹੀੜਾ ਅਤੇ ਹਾਕੀ ਲਈ ਨਨਕਾਣਾ ਪਬਲਿਕ ਸਕੂਲ, ਰਾਮਪੁਰ ਛੰਨਾਂ ਵਿਖੇ ਹੋਣਗੇ।                  ਉਹਨਾਂ ਨੇ ਦਾਖਲੇ ਦੀ ਯੋਗਤਾ ਬਾਰੇ ਦੱਸਿਆ ਕਿ ਖਿਡਾਰੀ/ਖਿਡਾਰਨ ਦਾ ਜਨਮ ਅੰਡਰ-14 ਲਈ 01-01-2012, ਅੰਡਰ-17 ਲਈ 01-01-2009, ਅੰਡਰ-19 ਲਈ 01-01-2007 ਜਾਂ ਇਸ ਤੋਂ ਬਾਅਦ ਦਾ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਖਿਡਾਰੀ ਫਿਜੀਕਲੀ ਅਤੇ ਮੈਡੀਕਲੀ ਫਿੱਟ ਹੋਵੇ। ਖਿਡਾਰੀ ਵੱਲੋਂ ਜਿਲ੍ਹਾ ਪੱਧਰ ਕੰਪੀਟੀਸ਼ਨਾਂ ਵਿਚ ਪਹਿਲੀਆਂ ਤਿੰਨ ਪੁਜੀਸਨਾਂ ਵਿਚੋਂ ਕੋਈ ਇਕ ਪੁਜੀਸਨ ਪ੍ਰਾਪਤ ਕੀਤੀ ਹੋਵੇ ਜਾਂ ਉਸ ਵੱਲੋਂ ਸਟੇਟ ਪੱਧਰ ਕੰਪੀਟੀਸ਼ਨ ਵਿਚ ਭਾਗ ਲਿਆ ਹੋਵੇ। ਇਸ ਤੋਂ ਇਲਾਵਾ ਟਰਾਇਲ ਦੇ ਆਧਾਰ ਤੇ ਨਵੇਂ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ।             ਉਹਨਾਂ ਦੱਸਿਆ ਕਿ ਚੁਣੇ ਗਏ ਡੇ-ਸਕਾਲਰ ਵਿੰਗ ਦੇ ਖਿਡਾਰੀਆਂ ਨੂੰ 125 ਰੁਪਏ ਅਤੇ ਰੈਜ਼ੀਡੈਂਸ਼ਲ ਵਿੰਗ ਦੇ ਖਿਡਾਰੀਆ ਨੂੰ 225 ਰੁਪਏ ਪ੍ਰਤੀ ਦਿਨ, ਪ੍ਰਤੀ ਖਿਡਾਰੀ ਦੀ ਦਰ ਨਾਲ ਖੁਰਾਕ/ਰਿਫਰੈਸਮੈਂਟ, ਅਤੇ ਮੁਫਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਸਪੋਰਟਸ ਵਿੰਗ ਵਿਚ ਦਾਖਲਾ ਲੈਣ ਦਾ ਚਾਹਵਾਨ ਖਿਡਾਰੀ ਮਾਲੇਰਕੋਟਲਾ ਜਿਲ੍ਹੇ ਨਾਲ ਹੀ ਸਬੰਧ ਰੱਖਦਾ ਹੋਵੇ। ਯੋਗ ਖਿਡਾਰੀ ਉਪਰੋਕਤ ਦਰਸਾਈਆਂ ਮਿਤੀਆਂ ਨੂੰ ਸਬੰਧਤ ਟਰਾਇਲ ਸਥਾਨ ਉਤੇ ਸਵੇਰੇ ਠੀਕ 8:00 ਵਜੇ ਰਜਿਸਟਰੇਸ਼ਨ ਲਈ ਰਿਪੋਰਟ ਕਰਨ। ਦਾਖਲਾ ਫਾਰਮ ਨਿਰਧਾਰਤ ਮਿਤੀ ਨੂੰ ਟਰਾਇਲ ਸਥਾਨ ਉਤੇ ਜਾਂ ਇਸ ਤੋਂ ਪਹਿਲਾਂ ਜਿਲ੍ਹਾ ਖੇਡ ਦਫਤਰ, ਮਾਲੇਰਕੋਟਲਾ ਤੋਂ ਮੁਫਤ ਪ੍ਰਾਪਤ ਕੀਤੇ ਜਾ ਸਕਦੇ ਹਨ।            ਉਨ੍ਹਾਂ ਹੋਰ ਕਿਹਾ ਕਿ ਭਾਗ ਲੈਣ ਵਾਲੇ ਖਿਡਾਰੀ ਆਪਣੇ ਜਨਮ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਅਸਲ ਅਧਾਰ ਕਾਰਡ ਅਤੇ ਉਨ੍ਹਾਂ ਦੀਆਂ ਕਾਪੀਆਂ ਸਮੇਤ 2 ਤਾਜਾ ਪਾਸਪੋਰਟ ਸਾਈਜ ਫੋਟੋਗ੍ਰਾਫ ਲੈ ਕੇ ਆਉਣ। ਟਰਾਇਲਾਂ ਵਿਚ ਭਾਗ ਲੈਣ ਲਈ ਖਿਡਾਰੀਆਂ/ਖਿਡਾਰਨਾਂ ਨੂੰ ਵਿਭਾਗ ਵੱਲੋਂ ਕੋਈ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ

  • ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਉੱਪਰ ਪਾਬੰਦੀ: ਮੁੱਖ ਖੇਤੀਬਾੜੀ ਅਫ਼ਸਰ

    ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਉੱਪਰ ਪਾਬੰਦੀ: ਮੁੱਖ ਖੇਤੀਬਾੜੀ ਅਫ਼ਸਰ

    ਪਟਿਆਲਾ, 7 ਅਪ੍ਰੈਲ:ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜਸਵੰਤ ਸਿੰਘ  ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਪਟਿਆਲਾ ਦੇ ਕਿਸਾਨਾਂ ਨੂੰ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਸਿਫ਼ਾਰਿਸ਼ ਦੇ ਸਨਮੁੱਖ ਸਾਉਣੀ ਸੀਜ਼ਨ 2025 ਦੌਰਾਨ ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਕਿਸਮਾਂ ਦੇ ਬੀਜਾਂ…

  • ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਹਲਕੇ ਦੇ ਸਕੂਲਾਂ ‘ਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ

    ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਹਲਕੇ ਦੇ ਸਕੂਲਾਂ ‘ਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ

    ਸ਼ੁਤਰਾਣਾ, 7 ਅਪ੍ਰੈਲ:ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਅੱਜ ਹਲਕੇ ਦੇ ਛੇ ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇ ਪ੍ਰਾਇਮਰੀ ਸਕੂਲ ਬਹਿਰ ਜੱਛ, ਸਰਕਾਰੀ ਪ੍ਰਾਇਮਰੀ ਸਕੂਲ ਸਾਗਰਾ, ਤੇਈਪੁਰ, ਮਤੋਲੀ ਤੇ ਗੁਰੂਨਾਨਕਪੁਰਾ ਵਿਖੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ…

  • ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸਕੂਲਾਂ ’ਚ 30 ਲੱਖ ਰੁਪਏ ਦੇ ਕੰਮਾਂ ਦਾ ਉਦਘਾਟਨ ਕੀਤਾ

    ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸਕੂਲਾਂ ’ਚ 30 ਲੱਖ ਰੁਪਏ ਦੇ ਕੰਮਾਂ ਦਾ ਉਦਘਾਟਨ ਕੀਤਾ

    ਚੱਬੇਵਾਲ/ਹੁਸ਼ਿਆਰਪੁਰ, 7 ਅਪ੍ਰੈਲ: ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ’ਸਿੱਖਿਆ ਕ੍ਰਾਂਤੀ’ ਤਹਿਤ ਹਲਕਾ ਚੱਬੇਵਾਲ ਵਿਖੇ ਤਿੰਨ ਸਕੂਲਾਂ ਵਿਚ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਰਾਜ ਸਰਕਾਰ ਸਿੱਖਿਆ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੂਰੀ ਤਰ੍ਹਾਂ ਸੁਹਿਰਦ ਅਤੇ ਵਚਨਬੱਧ…

  • ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਵੱਲੋਂ ਮੋਹਾਲੀ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ₹2.34 ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ

    ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਵੱਲੋਂ ਮੋਹਾਲੀ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ₹2.34 ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ

    ਚੰਡੀਗੜ੍ਹ/ ਐਸਏਐਸ ਨਗਰ, 7 ਅਪ੍ਰੈਲ: ਵਿਦਿਆਰਥੀਆਂ ਲਈ ਵਿਆਪਕ ਅਤੇ ਸਿੱਖਣ ਭਰਪੂਰ ਅਨੁਭਵ ਨੂੰ ਉਤਸ਼ਾਹਿਤ ਕਰਦੇ ਹੋਏ, ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ਐਸ ਏ ਐਸ ਨਗਰ (ਮੋਹਾਲੀ) ਜ਼ਿਲ੍ਹੇ ਦੇ ਤਿੰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2.34 ਕਰੋੜ ਰੁਪਏ ਤੋਂ ਵਧੇਰੇ ਦੇ ਨਵੇਂ ਵਿਕਸਤ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ…

  • ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਕ੍ਰਾਂਤੀ ਦੀ ਕੀਤੀ ਗਈ ਸ਼ੁਰੂਆਤ -ਧਾਲੀਵਾਲ

    ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਕ੍ਰਾਂਤੀ ਦੀ ਕੀਤੀ ਗਈ ਸ਼ੁਰੂਆਤ -ਧਾਲੀਵਾਲ

    ਚੰਡੀਗੜ੍ਹ/ਅਜਨਾਲਾ 7 ਅਪ੍ਰੈਲਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਨੂੰ ਉਚੇਚੇ ਤੌਰ ਉੱਤੇ ਕੇਂਦਰਿਤ ਕਰਕੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ ਅਤੇ ਆਉਣ ਵਾਲੇ ਦੋ ਸਾਲਾਂ ਵਿੱਚ ਇਹਨਾਂ ਉੱਤੇ ਹੋਰ ਜ਼ੋਰ ਦਿੱਤਾ ਜਾਵੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਸੱਕੀਵਾਲਾ ਅਤੇ ਸਰਕਾਰੀ…

  • ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

    ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

    ਚੰਡੀਗੜ੍ਹ/ਕੋਟਕਪੂਰਾ, 7 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੋਟਕਪੂਰਾ ਵਿਖੇ ਆਪਣੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਲੱਖਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਸਬੰਧ ਵਿੱਚ, ਸੂਬੇ ਭਰ ਦੇ ਵੱਖ-ਵੱਖ ਸਕੂਲਾਂ ਵਿੱਚ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ…

  • ਪੰਜਾਬ ਸਿੱਖਿਆ ਕ੍ਰਾਂਤੀ; ਕੈਬਨਿਟ ਮੰਤਰੀ ਮੁੰਡੀਆਂ ਨੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

    ਪੰਜਾਬ ਸਿੱਖਿਆ ਕ੍ਰਾਂਤੀ; ਕੈਬਨਿਟ ਮੰਤਰੀ ਮੁੰਡੀਆਂ ਨੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

    ਚੰਡੀਗੜ੍ਹ/ਲੁਧਿਆਣਾ, 7 ਅਪ੍ਰੈਲ:ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ, ਜਦੋਂ ਤੋਂ ‘ਆਪ’ ਸਰਕਾਰ ਦੇ ਸੱਤਾ ਸੰਭਾਲੀ ਹੈ,  ਪੰਜਾਬ ਸਿੱਖਿਆ ਖੇਤਰ ਵਿੱਚ ਨਵੀਆਂ ਬੁਲੰਦੀਆਂ ਛੋਹ ਰਿਹਾ ਹੈ। ਪੰਜਾਬ ਸਰਕਾਰ ਸੂਬੇ ਭਰ ਦੇ 12,000 ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੇ ਨਵੇਂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਉਦਘਾਟਨ ਕਰ ਰਹੀ ਹੈ। ਅੱਜ,…

  • ਪੰਜਾਬ ਵਿੱਚ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਮਾਪਿਆਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ

    ਪੰਜਾਬ ਵਿੱਚ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਮਾਪਿਆਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ

    ਨਵਾਂ ਸ਼ਹਿਰ, 7 ਅਪਰੈਲ: ‘ਸਕੂਲ ਆਫ਼ ਐਮੀਨੈਂਸ’ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਅੱਜ ਇੱਥੇ ਗੱਲਬਾਤ ਦੌਰਾਨ ਪਿੰਡ ਬੇਗਮਪੁਰਾ ਦੇ…

  • ਪੰਜਾਬ ਵਿੱਚ 8 ਅਪ੍ਰੈਲ ਤੋਂ 22 ਅਪ੍ਰੈਲ ਤੱਕ 7ਵਾਂ ਪੋਸ਼ਣ ਪਖਵਾੜਾ ਮਨਾਇਆ ਜਾਵੇਗਾ: ਡਾ. ਬਲਜੀਤ ਕੌਰ

    ਪੰਜਾਬ ਵਿੱਚ 8 ਅਪ੍ਰੈਲ ਤੋਂ 22 ਅਪ੍ਰੈਲ ਤੱਕ 7ਵਾਂ ਪੋਸ਼ਣ ਪਖਵਾੜਾ ਮਨਾਇਆ ਜਾਵੇਗਾ: ਡਾ. ਬਲਜੀਤ ਕੌਰ

    ਚੰਡੀਗੜ੍ਹ, 7 ਅਪ੍ਰੈਲ: ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 8 ਅਪ੍ਰੈਲ ਤੋਂ 22 ਅਪ੍ਰੈਲ, 2025 ਤੱਕ 7ਵਾਂ ਪੋਸ਼ਣ ਪਖਵਾੜਾ ਮਨਾਉਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਇਹ ਪੋਸ਼ਣ ਪਖਵਾੜਾ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਪੋਸ਼ਣ ਸਬੰਧੀ ਨਤੀਜਿਆਂ ਨੂੰ ਬਿਹਤਰ ਬਣਾਉਣ ਲਈ ਦੇਸ਼ ਵਿਆਪੀ ਪਹਿਲਕਦਮੀ ਦੀ…