Tag: Punjab Headlines

  • ਮੋਰਿੰਡਾ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀ: ਵਿਧਾਇਕ ਡਾ. ਚਰਨਜੀਤ ਸਿੰਘ 

    ਮੋਰਿੰਡਾ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀ: ਵਿਧਾਇਕ ਡਾ. ਚਰਨਜੀਤ ਸਿੰਘ 

    ਮੋਰਿੰਡਾ, 1 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਹੈ। ਹੁਣ ਤੱਕ ਸੂਬੇ ਵਿਚ ਵਿਆਪਕ ਪੱਧਰ ਉਤੇ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਨਿਰੰਤਰ ਜਾਰੀ ਹਨ। ਇਸੇ ਤਰ੍ਹਾਂ ਮੋਰਿੰਡਾ ਦੇ ਵਿਕਾਸ ਕਾਰਜਾਂ ਲਈ ਵੀ ਫੰਡਾਂ ਦੀ ਕਮੀ ਨਹੀ ਆਉਣ…

  • 10 ਰੋਜ਼ਾ ਪੁਸਤਕ ਐਕਸਚੇਂਜ ਮੇਲੇ ਦੀ ਸਪੀਕਰ ਸੰਧਵਾਂ ਵੱਲੋਂ ਕੀਤੀ ਗਈ ਸ਼ੁਰੂਆਤ

    10 ਰੋਜ਼ਾ ਪੁਸਤਕ ਐਕਸਚੇਂਜ ਮੇਲੇ ਦੀ ਸਪੀਕਰ ਸੰਧਵਾਂ ਵੱਲੋਂ ਕੀਤੀ ਗਈ ਸ਼ੁਰੂਆਤ

    ਫਰੀਦਕੋਟ 1 ਅਪ੍ਰੈਲ 2025(            ) :- ਗੁੱਡ ਮੌਰਨਿੰਗ ਵੈਲਫੇਅਰ ਕਲੱਬ ਕੋਟਕਪੂਰਾ ਵਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨਾਲ ਸਾਂਝੇ ਤੌਰ ’ਤੇ ਸਥਾਨਕ ਸਿੱਖਾਂਵਾਲਾ ਰੋਡ ’ਤੇ ਸਥਿੱਤ ਜੋਨਲ ਦਫਤਰ ਵਿੱਚ ਚਲਾਏ ਜਾ ਰਹੇ ਗੁਰੂ ਨਾਨਕ ਮੋਦੀਖਾਨਾ ਵਿਖੇ ਲਾਏ ਗਏ 10 ਰੋਜਾ ‘ਪੁਸਤਕ ਐਕਸਚੇਂਜ ਮੇਲੇ’ ਦੀ  ਸ਼ੁਰੂਆਤ ਮੌਕੇ ਸ.ਕੁਲਤਾਰ ਸਿੰਘ ਸੰਧਵਾਂ…

  • ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ

    ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ

    ਚੰਡੀਗੜ੍ਹ, 1 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਚੋਣ ਰਜਿਸਟ੍ਰੇਸ਼ਨ ਅਧਿਕਾਰੀ (ਈ.ਆਰ.ਓ.), ਜ਼ਿਲ੍ਹਾ ਚੋਣ ਅਧਿਕਾਰੀ (ਡੀ.ਈ.ਓ.), ਅਤੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਦੇ ਪੱਧਰ ‘ਤੇ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ।  31 ਮਾਰਚ 2025 ਤੱਕ 25 ਦੌਰਾਨ ਕੁੱਲ 4,719 ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ 40 ਮੀਟਿੰਗਾਂ ਸੀ.ਈ.ਓਜ਼ ਵੱਲੋਂ, 800 ਮੀਟਿੰਗਾਂ ਡੀ.ਈ.ਓਜ਼ ਵੱਲੋਂ ਅਤੇ…

  • ਪੰਜਾਬ ਸਰਕਾਰ ਨੇ ਪਾਣੀ ਦੀ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ 20 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 27.79 ਕਰੋੜ ਰੁਪਏ ਜਾਰੀ: ਖੁੱਡੀਆਂ

    ਪੰਜਾਬ ਸਰਕਾਰ ਨੇ ਪਾਣੀ ਦੀ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ 20 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 27.79 ਕਰੋੜ ਰੁਪਏ ਜਾਰੀ: ਖੁੱਡੀਆਂ

    ਚੰਡੀਗੜ੍ਹ, 31 ਮਾਰਚ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਉਣੀ ਸੀਜ਼ਨ 2024 ਦੌਰਾਨ ਪਾਣੀ ਦੀ ਬੱਚਤ ਕਰਨ ਵਾਲੀ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਅਪਣਾਉਣ ਵਾਲੇ 20,229 ਕਿਸਾਨਾਂ ਨੂੰ 27.79 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਲ 2024 ਵਿੱਚ 2.53…

  • ‘ਯੁੱਧ ਨਸ਼ਿਆਂ ਵਿਰੁੱਧ’ ਦੇ 31ਵੇਂ ਦਿਨ ਪੰਜਾਬ ਪੁਲਿਸ ਵੱਲੋਂ 48 ਨਸ਼ਾ ਤਸਕਰ ਕਾਬੂ; 16.7 ਕਿਲੋ ਹੈਰੋਇਨ, 34 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

    ‘ਯੁੱਧ ਨਸ਼ਿਆਂ ਵਿਰੁੱਧ’ ਦੇ 31ਵੇਂ ਦਿਨ ਪੰਜਾਬ ਪੁਲਿਸ ਵੱਲੋਂ 48 ਨਸ਼ਾ ਤਸਕਰ ਕਾਬੂ; 16.7 ਕਿਲੋ ਹੈਰੋਇਨ, 34 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

    ਚੰਡੀਗੜ੍ਹ, 31 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਦੇ 31ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 48 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 16.7 ਕਿਲੋ ਹੈਰੋਇਨ ਅਤੇ 34300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 31…

  • ਸੰਸਦ ਮੈਂਬਰ ਤੇ ਵਿਧਾਇਕ ਨੇ ਮਕਾਨਾਂ ਦੀ ਮੁਰੰਮਤ ਲਈ 2 ਹਜ਼ਾਰ ਲਾਭਪਾਤਰੀਆਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ

    ਸੰਸਦ ਮੈਂਬਰ ਤੇ ਵਿਧਾਇਕ ਨੇ ਮਕਾਨਾਂ ਦੀ ਮੁਰੰਮਤ ਲਈ 2 ਹਜ਼ਾਰ ਲਾਭਪਾਤਰੀਆਂ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ

    ਚੱਬੇਵਾਲ (ਹੁਸ਼ਿਆਰਪੁਰ), 31 ਮਾਰਚ: ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਅੱਜ ਚੱਬੇਵਾਲ ਅਤੇ ਮਾਹਿਲਪੁਰ ਬਲਾਕ ਦੇ 2000 ਲਾਭਪਾਤਰੀਆਂ ਨੂੰ ਮਕਾਨਾਂ ਦੀ ਮੁਰੰਮਤ ਲਈ 2 ਕਰੋੜ ਰੁਪਏ ਦੇ ਚੈੱਕ ਸੌਂਪੇ। ਈਦ-ਉਲ-ਫਿਤਰ ਅਤੇ ਨਵਰਾਤਰਿਆਂ ਦੇ ਪਵਿੱਤਰ ਦਿਹਾੜੇ ‘ਤੇ ਵਧਾਈ ਦਿੰਦਿਆਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਵਿਕਾਸ ਕਾਰਜਾਂ…

  • ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਈਦ ਉੱਲ ਫਿਤਰ ਦੀ ਦਿੱਤੀ ਮੁਬਾਰਕਵਾਦ

    ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਈਦ ਉੱਲ ਫਿਤਰ ਦੀ ਦਿੱਤੀ ਮੁਬਾਰਕਵਾਦ

    ਭਰਤਗੜ੍ਹ (ਕੀਰਤਪੁਰ ਸਾਹਿਬ ) 31 ਮਾਰਚ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਭਾਸ਼ਾ ਵਿਭਾਗ ਪੰਜਾਬ ਨੇ ਭਰਤਗੜ੍ਹ ਈਦਗਾਹ ਵਿਖੇ ਪਹੁੰਚ ਕੇ ਈਦ ਉੱਲ ਫਿਤਰ ਦੀ ਮੁਬਾਰਕਵਾਦ ਦਿੱਤੀ ਅਤੇ ਸਾਰੇ ਧਰਮਾਂ ਦੇ ਲੋਕਾਂ ਨੂੰ ਰਲ ਮਿਲ ਕੇ ਤਿਉਹਾਰ ਮਨਾਂਉਣ ਦਾ ਸੱਦਾ ਦਿੱਤਾ।     ਉਨ੍ਹਾਂ ਨੇ ਕਿਹਾ ਕਿ ਸਾਡਾ…

  • ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਬਰਨਾਲਾ ਵਾਸੀ ਦੇਣ ਪੂਰਾ ਸਹਿਯੋਗ: ਮੀਤ ਹੇਅਰ

    ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਬਰਨਾਲਾ ਵਾਸੀ ਦੇਣ ਪੂਰਾ ਸਹਿਯੋਗ: ਮੀਤ ਹੇਅਰ

    ਬਰਨਾਲਾ, 31 ਮਾਰਚ            ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਟ੍ਰਾਈਡੈਂਟ ਗਰੁੱਪ ਦੇ ਸਹਿਯੋਗ ਨਾਲ ਓਪਨ ਏਅਰ ਥੀਏਟਰ ਟਰਾਈਡੈਂਟ ਕੰਪਲੈਕਸ ਸੰਘੇੜਾ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ, ਜੋ ਕਿ ਸੈਂਕੜੇ ਦਰਸ਼ਕਾਂ ਲਈ ਯਾਦਗਾਰੀ ਹੋ ਨਿੱਬੜਿਆ।   ਇਸ ਮੌਕੇ ਜਿੱਥੇ ਇਤਿਹਾਸਿਕ ਨਾਟਕ ‘ਸਰਹਿੰਦ ਦੀ ਦੀਵਾਰ’ ਦਾ ਮੰਚਨ ਹੋਇਆ, ਓਥੇ ਨਾਟਕ ‘ਨਵੀਂ ਜ਼ਿੰਦਗੀ’ ਰਾਹੀਂ…

  • ਸਿੱਖਿਆ ਕ੍ਰਾਂਤੀ ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- ਹਰਜੋਤ ਬੈਂਸ

    ਸਿੱਖਿਆ ਕ੍ਰਾਂਤੀ ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- ਹਰਜੋਤ ਬੈਂਸ

    ਨੰਗਲ 31 ਮਾਰਚ () ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਫੈਸਲੇ ਲਏ ਜਾ ਰਹੇ ਹਨ। ਪੰਜਾਬ ਦਾ ਸਿੱਖਿਆ ਢਾਚਾ ਤੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਵਿਕਾਸ ਕਰਵਾ ਕੇ ਹੁਣ ਸਰਕਾਰੀ ਸਕੂਲਾਂ ਨੂੰ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਮੁਕਾਬਲੇ ਵਾਲੇ ਸਕੂਲ ਬਣਾ ਕੇ ਵਿਦਿਆਰਥੀਆਂ ਨੂੰ ਮੁਕਾਬਲੇਬਾਜੀ ਦੇ ਦੌਰ…

  • ਦਲਵਿੰਦਰਜੀਤ ਸਿੰਘ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

    ਦਲਵਿੰਦਰਜੀਤ ਸਿੰਘ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

    ਗੁਰਦਾਸਪੁਰ, 31 ਮਾਰਚ (           ) – ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.) ਅਧਿਕਾਰੀ ਸ੍ਰੀ ਦਲਵਿੰਦਰਜੀਤ ਸਿੰਘ ਨੇ ਅੱਜ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚਣ ‘ਤੇ ਸਭ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੂੰ ਗਾਰਡ ਆਫ਼ ਆਨਰ ਦਿੱਤਾ…

  • ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚੁਹੜੀ ਵਾਲਾ ਚਿਸ਼ਤੀ ਵਿਖੇ ਕਰਵਾਇਆ ਜਾਗਰੂਕਤਾ ਸੈਮੀਨਾਰ

    ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚੁਹੜੀ ਵਾਲਾ ਚਿਸ਼ਤੀ ਵਿਖੇ ਕਰਵਾਇਆ ਜਾਗਰੂਕਤਾ ਸੈਮੀਨਾਰ

    ਫਾਜਿਲਕਾ 31 ਮਾਰਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਪੱਕਾ ਚਿਸ਼ਤੀ ਦੇ ਨੌਜਵਾਨ ਕੁੱਦ ਪਏ ਹਨ।‌ ਇਸ ਸਬੰਧੀ ਜਾਣਕਾਰੀ ਦਿੰਦਿਆਂ ਅਜ਼ਾਦ ਸੋਚ ਨਵੀ ਸੋਚ ਕਲੱਬ ਦੇ ਪ੍ਰਧਾਨ ਸੋਨੂੰ ਸਿੰਘ ਅਤੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਦੇ ਸਰਪ੍ਰਸਤ ਮਾਸਟਰ ਇਨਕਲਾਬ ਗਿੱਲ ਨੇ ਦੱਸਿਆ ਕਿ ਪੱਕਾ ਚਿਸ਼ਤੀ ਦੀਆਂ ਯੂਥ ਕਲੱਬਾਂ…

  • ਵੱਖ-ਵੱਖ ਸ਼ਹਿਰ ਵਾਸੀਆਂ ਅਤੇ ਵਿਸ਼ੇਸ਼ ਤੌਰ ’ਤੇ ਵਪਾਰੀਆਂ ਵਲੋਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਾਉਣ ਸਬੰਧੀ ਦਿੱਤਾ ਗਿਆ ਭਰਵਾਂ ਹੁੰਗਾਰਾ………………ਕਮਿਸ਼ਨਰ ਨਗਰ ਨਿਗਮ 

    ਵੱਖ-ਵੱਖ ਸ਼ਹਿਰ ਵਾਸੀਆਂ ਅਤੇ ਵਿਸ਼ੇਸ਼ ਤੌਰ ’ਤੇ ਵਪਾਰੀਆਂ ਵਲੋਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਾਉਣ ਸਬੰਧੀ ਦਿੱਤਾ ਗਿਆ ਭਰਵਾਂ ਹੁੰਗਾਰਾ………………ਕਮਿਸ਼ਨਰ ਨਗਰ ਨਿਗਮ 

    ਹੁਸ਼ਿਆਰਪੁਰ ਮਿਤੀ 31.03.2025           ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਡਾ: ਅਮਨਦੀਪ ਕੌਰ, ਪੀ.ਸੀ.ਐਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਕਾਰ ਵਲੋਂ ਵਿੱਤੀ ਸਾਲ 2024-25 ਲਈ ਪ੍ਰਾਪਰਟੀ ਟੈਕਸ ਦਾ ਕੁੱਲ 6.60 ਕਰੋੜ ਦਾ ਬਜਟ ਨਿਸ਼ਚਿਤ ਕੀਤਾ ਗਿਆ ਸੀ, ਜਿਸ ਦੇ ਵਿਰੁੱਧ ਨਗਰ ਨਿਗਮ ਨੂੰ ਮਿਤੀ 31.03.2025 ਤੱਕ ਕੁੱਲ 7.68 ਕਰੋੜ ਰੁਪਏ ਪ੍ਰਾਪਤ ਹੋਇਆ ਹੈ, ਮਿਤੀ 01.03.2025 ਤੋਂ 31.03.2025 ਤੱਕ ਨਗਰ…

  • ਆਈ.ਏ.ਐਸ. ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ

    ਆਈ.ਏ.ਐਸ. ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ

    ਚੰਡੀਗੜ੍ਹ, 31 ਮਾਰਚਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ ਪੰਜਾਬ ਕਾਡਰ ਦੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਮਾਲਵਿੰਦਰ ਸਿੰਘ ਜੱਗੀ ਸਿਵਲ ਪ੍ਰਸ਼ਾਸਨਿਕ ਅਧਿਕਾਰੀ ਵਜੋਂ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ 31 ਮਾਰਚ ਨੂੰ ਸੇਵਾ ਮੁਕਤ ਹੋ ਰਹੇ ਹਨ। ਪਟਿਆਲਾ ਵਿਖੇ ਅਧਿਆਪਨ ਤੇ ਬੁੱਧੀਜੀਵੀ ਪਰਿਵਾਰ ਵਿੱਚ ਜਨਮੇ ਸ੍ਰੀ ਜੱਗੀ ਦੇ ਪਿਤਾ ਡਾ. ਰਤਨ ਸਿੰਘ ਜੱਗੀ…

  • 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਸਐਚਓ ਤੇ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

    1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਸਐਚਓ ਤੇ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

    ਚੰਡੀਗੜ੍ਹ, 31 ਮਾਰਚ, 2025:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਬੁੱਲੋਵਾਲ ਵਿਖੇ ਤਾਇਨਾਤ ਥਾਣੇਦਾਰ (ਐਸਐਚਓ) ਰਮਨ ਕੁਮਾਰ ਸਬ-ਇੰਸਪੈਕਟਰ (ਐਸਆਈ) ਅਤੇ ਉਸਦੇ ਮਾਤਹਿਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਦੀਪ ਸਿੰਘ ਨੂੰ 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ…

  • ਬਰਿੰਦਰ ਕੁਮਾਰ ਗੋਇਲ ਵੱਲੋਂ ਸਰਦੂਲਗੜ੍ਹ ਹਲਕੇ ‘ਚ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਚਾਰ ਮਾਈਨਰਾਂ ਅਤੇ ਪੁਲ ਦਾ ਉਦਘਾਟਨ

    ਬਰਿੰਦਰ ਕੁਮਾਰ ਗੋਇਲ ਵੱਲੋਂ ਸਰਦੂਲਗੜ੍ਹ ਹਲਕੇ ‘ਚ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਚਾਰ ਮਾਈਨਰਾਂ ਅਤੇ ਪੁਲ ਦਾ ਉਦਘਾਟਨ

    ਚੰਡੀਗੜ੍ਹ/ਮਾਨਸਾ, 31 ਮਾਰਚ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜ਼ਿਲ੍ਹਾ ਮਾਨਸਾ ਦੇ ਹਲਕਾ ਸਰਦੂਲਗੜ੍ਹ ਵਿੱਚ ਨਵੇਂ ਬਣਾਏ ਚਾਰ ਮਾਈਨਰਾਂ ਅਤੇ ਇੱਕ ਪੁਲ ਦਾ ਉਦਘਾਟਨ ਕੀਤਾ। ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਗਏ ਇਨ੍ਹਾਂ ਪ੍ਰਾਜੈਕਟਾਂ ਨਾਲ ਇਸ ਖੇਤਰ ਵਿੱਚ ਸਿੰਜਾਈ ਸਹੂਲਤਾਂ ਵਿੱਚ ਹੋਰ ਵਾਧਾ ਹੋਵੇਗਾ। ਇਨ੍ਹਾਂ ਪ੍ਰਾਜੈਕਟਾਂ ਨੂੰ…

  • 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 48 ਗ੍ਰਾਮ ਨਸ਼ੀਲਾ ਪਾਊਡਰ ਤੇ 7000/- ਡਰੱਗ ਮਨੀ ਬ੍ਰਾਮਦ ਕੀਤੀ 

    3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 48 ਗ੍ਰਾਮ ਨਸ਼ੀਲਾ ਪਾਊਡਰ ਤੇ 7000/- ਡਰੱਗ ਮਨੀ ਬ੍ਰਾਮਦ ਕੀਤੀ 

    ਰੂਪਨਗਰ, 31 ਮਾਰਚ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਰੂਪਨਗਰ ਪੁਲਿਸ ਵਲੋ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 48 ਗ੍ਰਾਮ ਨਸ਼ੀਲਾ ਪਾਊਡਰ ਅਤੇ 7000/- ਡਰੱਗ ਮਨੀ ਬ੍ਰਾਮਦ ਕੀਤੀ ਗਈ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ…

  • ਮੁੱਖ ਮੰਤਰੀ ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ; ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ

    ਮੁੱਖ ਮੰਤਰੀ ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ; ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ

    ਮਾਲੇਰਕੋਟਲਾ, 31 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵੱਲੋਂ ਪੇਸ਼ ਕੀਤੇ ਗਏ ਵਕਫ਼ ਸੋਧ ਬਿੱਲ ਦਾ ਡਟ ਕੇ ਵਿਰੋਧ ਕਰੇਗੀ। ਈਦ ਦੇ ਪਵਿੱਤਰ ਤਿਉਹਾਰ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਸਲਿਮ ਭਾਈਚਾਰਾ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਇਸ ਘੜੀ ਵਿੱਚ ਭਾਈਚਾਰੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਪਾਰਟੀ ਸੰਸਦ ਅਤੇ ਵਿਧਾਨ ਸਭਾ ਦੋਵਾਂ ਵਿੱਚ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਹਰਬਾ ਵਰਤਿਆ ਜਾਵੇਗਾ। ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਦੀ ਸਰਕਾਰ ਨੇ ਚਾਰਜ ਸੰਭਾਲਣ ਤੋਂ ਬਾਅਦ ਸੂਬੇ ਵਿੱਚ 15947 ਰਜਵਾਹਿਆਂ ਨੂੰ ਸੁਰਜੀਤ ਕੀਤਾ ਹੈ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਵੀ ਪਾਣੀ ਟੇਲਾਂ ਤੱਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਹ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੰਮ ਕਰ ਰਿਹਾ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਿੰਜਾਈ ਲੋੜਾਂ ਲਈ ਨਹਿਰੀ ਪਾਣੀ ਯਕੀਨੀ ਬਣਾ ਰਿਹਾ ਹੈ। ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸਥਾਨਕ ਈਦਗਾਹ ਵਿਖੇ ਅਦਾ ਕੀਤੀ ਜਾ ਰਹੀ ਨਮਾਜ਼ ਉੱਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਲੋਕ ‘ਯੁੱਧ ਨਸ਼ਿਆਂ ਵਿਰੁੱਧ’ ਦਾ ਵੱਡੇ ਪੱਧਰ ‘ਤੇ ਸਮਰਥਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਜਿੱਤਿਆ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਜਿੱਤਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਰਗਰਮ ਜਨਤਕ ਭਾਗੀਦਾਰੀ ਦੀ ਬਹੁਤ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਅਜਿਹੀ ਹੀ ਇੱਕ ਪਹਿਲਕਦਮੀ ਤਹਿਤ ਸੂਬੇ ਦੀਆਂ ਸਾਰੀਆਂ ਸੜਕਾਂ ਦਾ ਕਾਇਆ-ਕਲਪ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸੜਕਾਂ ਰਾਹਗੀਰਾਂ ਲਈ ਸਹੂਲਤ ਵਜੋਂ ਕੰਮ ਕਰਦੀਆਂ ਹਨ ਅਤੇ ਲੋਕਾਂ ਨੂੰ ਸਮਾਨ ਅਤੇ ਸੇਵਾਵਾਂ ਦੀ ਸੁਖਾਲੀ ਪਹੁੰਚ ਵੀ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੜਕਾਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦੀਆਂ ਹਨ। ਇਸ ਦੌਰਾਨ ਸਥਾਨਕ ਈਦਗਾਹ ਵਿਖੇ ਨਮਾਜ਼ ਅਦਾ ਕਰਨ ਮਗਰੋਂ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਦੇ ਮੁਸਲਿਮ ਭਰਾਵਾਂ ਨੂੰ ਈਦ ਦੇ ਵੱਡੇ ਤੋਹਫੇ ਵਜੋਂ ਇਤਿਹਾਸਕ ਕਸਬੇ ਮਾਲੇਰਕੋਟਲਾ ਦੇ ਸਰਬਪੱਖੀ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ ਕੀਤਾ। ਭਗਵੰਤ ਸਿੰਘ ਮਾਨ ਨੇ ਸਰਬ ਸਾਂਝੀਵਾਲਤਾ, ਸ਼ਾਂਤੀ ਅਤੇ ਸਦਭਾਵਨਾ ਦੇ ਪ੍ਰਤੀਕ ਇਸ ਪਵਿੱਤਰ ਤਿਉਹਾਰ ਦੀ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸਮਾਪਤੀ ਨੂੰ ਦਰਸਾਉਂਦਾ ਹੈ, ਜੋ ਦਾਨ ਅਤੇ ਉਦਾਰਤਾ ਦੀ ਭਾਵਨਾ ਨੂੰ ਦਿੜ੍ਹ ਕਰਵਾਉਂਦਾ ਹੈ ਅਤੇ ਹਮਦਰਦੀ ਦੀਆਂ ਭਾਵਨਾਵਾਂ ਨੂੰ ਉਜਾਗਰ ਕਰਦਾ ਹੈ।            ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪਵਿੱਤਰ ਦਿਹਾੜਾ ਭਾਈਚਾਰਕ ਸਾਂਝ ਅਤੇ ਸ਼ਾਂਤੀ ਦੇ ਬੰਧਨਾਂ ਨੂੰ ਮਜ਼ਬੂਤ ਕਰੇਗਾ, ਜੋ ਸਾਡੇ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਦੁਆਰਾ ਪ੍ਰਚਾਰੀਆਂ ਗਈਆਂ ਮਹਾਨ ਮਨੁੱਖੀ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਵਿੱਤਰ ਤਿਉਹਾਰ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਪਿਆਰ, ਦੋਸਤੀ ਅਤੇ ਸਦਭਾਵਨਾ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਜਾਤ-ਪਾਤ, ਰੰਗ, ਨਸਲ ਦੇ ਭੇਦਭਾਵ ਤੋਂ ਉਪਰ ਉਠ ਕੇ ਸਮੂਹਿਕ ਤੌਰ ‘ਤੇ ਇਸ ਖੁਸ਼ੀ ਦੇ ਤਿਉਹਾਰ ਨੂੰ ਉਤਸ਼ਾਹ ਅਤੇ ਧਾਰਮਿਕ ਸ਼ਰਧਾ ਨਾਲ ਮਨਾਉਣ। ਇਸ ਦੌਰਾਨ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਤਿਹਾਸਕ ਸ਼ਹਿਰ ਮਾਲੇਰਕੋਟਲਾ ਨੂੰ ਵਿਕਸਤ ਕਰਨਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਅਤੇ ਇਸ ਨੂੰ ‘ਮਾਡਲ ਜ਼ਿਲ੍ਹੇ’ ਵਜੋਂ ਉਭਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਹਿੰਦ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਫਾਂਸੀ ਵਿਰੁੱਧ ਆਵਾਜ਼ ਬੁਲੰਦ ਕਰ ਕੇ ਮਾਲੇਰਕੋਟਲਾ ਦੇ ਨਵਾਬ ਵੱਲੋਂ ਮਾਰੇ ‘ਹਾਅ ਦੇ ਨਾਅਰੇ’ ਦਾ ਕਰਜ਼ਾ ਪੰਜਾਬੀ ਅਤੇ ਖਾਸ ਕਰਕੇ ਸਿੱਖ ਕਦੇ ਵੀ ਨਹੀਂ ਚੁਕਾ ਸਕਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਜਿਸ ਲਈ ਪਹਿਲਾਂ ਹੀ ਰੋਡਮੈਪ ਤਿਆਰ ਕੀਤਾ ਜਾ ਚੁੱਕਾ ਹੈ।             ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਅਤੇ ਬੁਨਿਆਦੀ ਨਾਗਰਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ, ਜਿਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਵਿੱਚ ਸਮਾਜਿਕ ਸਾਂਝ ਇੰਨੀ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ ’ਤੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ’ਤੇ ਨਹੀਂ ਉੱਗੇਗਾ। ਮਾਲੇਰਕੋਟਲਾ ਵਾਸੀਆਂ ਲਈ ਵੱਡੇ ਪ੍ਰੋਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਲੇਰਕੋਟਲਾ ਵਿਖੇ ਜਲਦੀ ਹੀ 100 ਸੀਟਾਂ ਵਾਲਾ ਮੈਡੀਕਲ ਕਾਲਜ ਬਣਾਇਆ ਜਾਵੇਗਾ, ਜਿਸ ਨਾਲ ਜ਼ਿਲ੍ਹਾ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਰੇਗਾ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਦੇ ਨਾਲ-ਨਾਲ ਮਾਲੇਰਕੋਟਲਾ ਵਿਖੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 200 ਬਿਸਤਰਿਆਂ ਵਾਲਾ ਸੁਪਰ ਸਪੈਸ਼ਲਿਟੀ ਹਸਪਤਾਲ ਵੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਲੇਰਕੋਟਲਾ ਵਿੱਚ ਮੌਜੂਦਾ ਲੜਕੀਆਂ ਦੇ ਕਾਲਜ ਨੂੰ ਵਿਦਿਅਕ ਸਹੂਲਤਾਂ ਵਿੱਚ ਸੁਧਾਰ ਲਈ ਅਪਗ੍ਰੇਡ ਕੀਤਾ ਜਾਵੇਗਾ।           ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਲੇਰਕੋਟਲਾ ਵਿੱਚ ਨਵੇਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਤਹਿਸੀਲ ਕੰਪਲੈਕਸ ਦੇ ਨਾਲ-ਨਾਲ ਅਮਰਗੜ੍ਹ ਵਿੱਚ ਇੱਕ ਹੋਰ ਤਹਿਸੀਲ ਕੰਪਲੈਕਸ ਦੀ ਉਸਾਰੀ ਲਈ ਫੰਡ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਨਵਾਂ ਬੱਸ ਸਟੈਂਡ, ਲਿੰਕ ਸੜਕਾਂ, ਸਫ਼ਾਈ ਸਹੂਲਤਾਂ ਅਤੇ ਖੇਡ ਮੈਦਾਨ ਵਿਕਸਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਰਗ-ਰੌਣੀ ਅਤੇ ਖੰਨਾ ਰੋਡ ਨੂੰ ਮਜ਼ਬੂਤ ਕਰ ਕੇ ਲੋਕਾਂ ਨੂੰ ਵਧੀਆ ਸੜਕੀ ਸੰਪਰਕ ਦਿੱਤਾ ਜਾਵੇਗਾ।                     ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਲਈ ਮਿੰਨੀ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮਿੰਨੀ ਬੱਸਾਂ ਦੇ ਪਰਮਿਟ ਦਿੱਤੇ ਜਾਣਗੇ, ਜਿਸ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਪੇਂਡੂ ਆਵਾਜਾਈ ਵਿੱਚ ਸੁਧਾਰ ਹੋਵੇਗਾ।  ਉਨ੍ਹਾਂ ਕਿਹਾ ਕਿ ਸਰਕਾਰ ਨਾਜਾਇਜ਼ ਜਾਇਦਾਦਾਂ, ਮਾਲ ਵਿਭਾਗ ਵਿੱਚ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਮੁਹਿੰਮ ਜਾਰੀ ਰੱਖੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਲੇਰਕੋਟਲਾ ਦੀ ਤਰੱਕੀ ਲਈ 200 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਅਤੇ ਸੂਬਾ ਸਰਕਾਰ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਲਈ ਦਿੜ੍ਹ ਸੰਕਲਪ ਹੈ।

  • ਪੰਜਾਬ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਤ ਡਰੱਗ ਸਿੰਡੀਕੇਟਸ ਨਾਲ ਸਬੰਧਤ 15 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ

    ਪੰਜਾਬ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਤ ਡਰੱਗ ਸਿੰਡੀਕੇਟਸ ਨਾਲ ਸਬੰਧਤ 15 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ

    ਚੰਡੀਗੜ੍ਹ/ਤਰਨਤਾਰਨ, 31 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਿਤ ਡਰੱਗ ਸਿੰਡੀਕੇਟ ਨਾਲ ਸਬੰਧਤ ਨਸ਼ਾ ਤਸਕਰ ਨੂੰ 15 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ…

  • ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਈਦ-ਉੱਲ-ਫ਼ਿਤਰ ਮੌਕੇ ਕਾਦਰੀ ਜਾਮਾ ਮਸਜਿਦ ਮਲੋਟ ਵਿਖੇ ਲਗਵਾਈ ਹਾਜ਼ਰੀ

    ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਈਦ-ਉੱਲ-ਫ਼ਿਤਰ ਮੌਕੇ ਕਾਦਰੀ ਜਾਮਾ ਮਸਜਿਦ ਮਲੋਟ ਵਿਖੇ ਲਗਵਾਈ ਹਾਜ਼ਰੀ

    ਮਲੋਟ/ਸ੍ਰੀ ਮੁਕਤਸਰ ਸਾਹਿਬ, 31 ਮਾਰਚ ਆਪਸੀ ਭਾਈਚਾਰਕ ਸਾਂਝ ਇਸੇ ਤਰਾਂ ਬਣੀ ਰਹੇ, ਅਸੀਂ ਇਕ ਦੂਜੇ ਦੇ ਦੁੱਖਾਂ-ਸੁੱਖਾਂ ਵਿੱਚ ਸਹਾਈ ਰਹੀਏ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਸੀ ਭਾਈਚਾਰੇ ਦੇ ਪ੍ਰਤੀਕ ਤਿਉਹਾਰ ਈਦ-ਉੱਲ-ਫ਼ਿਤਰ ਦੇ ਪਵਿੱਤਰ ਮੌਕੇ ਕਾਦਰੀ ਜਾਮਾ ਮਸਜਿਦ ਮਲੋਟ ਵਿਖੇ ਹਾਜ਼ਰੀ ਲਗਵਾਉਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਪੂਰੇ ਦੇਸ਼ ਵਾਸੀਆਂ ਨੂੰ…

  • ਪੰਜਾਬ ਸਰਕਾਰ ਵੱਲੋਂ ਐਨ.ਜੀ.ਓਜ਼ ਨੂੰ ਵਿੱਤੀ ਸਹਾਇਤਾ ਲਈ 80 ਲੱਖ ਰੁਪਏ ਦੀ ਗਰਾਂਟ ਜਾਰੀ – ਡਾ. ਬਲਜੀਤ ਕੌਰ

    ਪੰਜਾਬ ਸਰਕਾਰ ਵੱਲੋਂ ਐਨ.ਜੀ.ਓਜ਼ ਨੂੰ ਵਿੱਤੀ ਸਹਾਇਤਾ ਲਈ 80 ਲੱਖ ਰੁਪਏ ਦੀ ਗਰਾਂਟ ਜਾਰੀ – ਡਾ. ਬਲਜੀਤ ਕੌਰ

    ਚੰਡੀਗੜ੍ਹ, 31 ਮਾਰਚ:  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਅਤੇ ਆਤਮਨਿਰਭਰ ਬਣਾਉਣ ਦੇ ਉਦੇਸ਼ ਨਾਲ ਐਨ.ਜੀ.ਓਜ਼ (ਗੈਰ-ਸਰਕਾਰੀ ਸੰਸਥਾਵਾਂ) ਨੂੰ 80 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ…