Tag: Punjab Headlines
-

ਬਰਿੰਦਰ ਕੁਮਾਰ ਗੋਇਲ ਵੱਲੋਂ ਸਰਦੂਲਗੜ੍ਹ ਹਲਕੇ ‘ਚ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਚਾਰ ਮਾਈਨਰਾਂ ਅਤੇ ਪੁਲ ਦਾ ਉਦਘਾਟਨ
ਮਾਨਸਾ, 31 ਮਾਰਚ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜ਼ਿਲ੍ਹਾ ਮਾਨਸਾ ਦੇ ਹਲਕਾ ਸਰਦੂਲਗੜ੍ਹ ਵਿੱਚ ਨਵੇਂ ਬਣਾਏ ਚਾਰ ਮਾਈਨਰਾਂ ਅਤੇ ਇੱਕ ਪੁਲ ਦਾ ਉਦਘਾਟਨ ਕੀਤਾ। ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਗਏ ਇਨ੍ਹਾਂ ਪ੍ਰਾਜੈਕਟਾਂ ਨਾਲ ਇਸ ਖੇਤਰ ਵਿੱਚ ਸਿੰਜਾਈ ਸਹੂਲਤਾਂ ਵਿੱਚ ਹੋਰ ਵਾਧਾ ਹੋਵੇਗਾ। ਇਨ੍ਹਾਂ ਪ੍ਰਾਜੈਕਟਾਂ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿੱਥੇ 12.82 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਈਨਰ ਰੋੜਕੀ ਮਾਈਨਰ, ਖੈਰਾ ਮਾਈਨਰ, ਝੰਡਾ ਮਾਈਨਰ ਅਤੇ ਮਾਈਨਰ ਨੰਬਰ-11 ਬੋਹਾ ਡਿਸਟ੍ਰੀਬਿਊਟਰੀ ਦਾ ਕੰਮ ਮੁਕੰਮਲ ਕੀਤਾ ਗਿਆ ਹੈ, ਉਥੇ 2.10 ਕਰੋੜ ਰੁਪਏ ਨਾਲ ਇਤਿਹਾਸਕ ਮਹੱਤਤਾ ਵਾਲਾ ਪੁਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਰੋੜਕੀ ਮਾਈਨਰ ਦੀ ਕੁੱਲ ਲੰਬਾਈ 45125 ਫੁੱਟ ਹੈ ਜਿਸ ਰਾਹੀਂ ਸਰਦੂਲਗੜ੍ਹ ਬਲਾਕ ਦੇ ਪਿੰਡਾਂ ਆਹਲੂਪੁਰ, ਕੌੜੀਵਾੜਾ, ਭੱਲਣਵਾੜਾ, ਸਰਦੂਲਗੜ੍ਹ, ਫੂਸਮੰਡੀ, ਰਣਜੀਤਗੜ੍ਹ ਬਾਂਦਰਾਂ, ਖੈਰਾ ਖੁਰਦ, ਭੂੰਦੜ, ਰੋੜਕੀ, ਝੰਡਾ ਖੁਰਦ, ਸਾਧੂਵਾਲਾ, ਮੀਰਪੁਰ ਖੁਰਦ, ਟਿੱਬੀ ਹਰੀ ਸਿੰਘ, ਸਰਦੂਲੇਵਾਲਾ ਨੂੰ ਪੀਣਯੋਗ ਅਤੇ ਰਕਬੇ ਨੂੰ ਸਿੰਜਾਈਯੋਗ ਪਾਣੀ ਮੁਹੱਈਆ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ 7636 ਏਕੜ ਰਕਬੇ ਨੂੰ ਲਾਭ ਪੁੱਜੇਗਾ। ਇਸੇ ਤਰ੍ਹਾਂ ਖੈਰਾ ਮਾਈਨਰ, ਜੋ 22040 ਫੁੱਟ ਲੰਮਾ ਹੈ, ਰਾਹੀਂ ਸਰਦੂਲਗੜ੍ਹ ਬਲਾਕ ਦੇ ਪਿੰਡਾਂ ਖੈਰਾ ਖੁਰਦ, ਆਹਲੂਪੁਰ, ਖੈਰਾ ਕਲਾਂ, ਝੰਡਾ ਕਲਾਂ, ਸਰਦੂਲਗੜ੍ਹ ਨੂੰ ਪੀਣਯੋਗ ਅਤੇ ਸਿੰਜਾਈਯੋਗ ਪਾਣੀ ਮੁਹੱਈਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਈਨਰ ਨਾਲ 1934 ਏਕੜ ਰਕਬੇ ਨੂੰ ਸਿੰਜਾਈ ਸਹੂਲਤਾਂ ਮਿਲਣਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ 19180 ਫੁੱਟ ਲੰਮੇ ਝੰਡਾ ਮਾਈਨਰ ਰਾਹੀਂ ਸਰਦੂਲਗੜ੍ਹ ਬਲਾਕ ਦੇ ਪਿੰਡਾਂ ਮਾਨਖੇੜਾ ਅਤੇ ਝੰਡਾ ਕਲਾਂ ਨੂੰ ਪੀਣਯੋਗ ਪਾਣੀ ਮਿਲੇਗਾ ਅਤੇ 2586 ਏਕੜ ਰਕਬੇ ਨੂੰ ਸਿੰਜਾਈਯੋਗ ਪਾਣੀ ਮਿਲ ਸਕੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮਾਈਨਰ ਨੰਬਰ-11 ਬੋਹਾ ਡਿਸਟ੍ਰੀਬਿਊਟਰੀ, ਜੋ 22575 ਫੁੱਟ ਲੰਮੀ ਹੈ, ਰਾਹੀਂ ਸਰਦੂਲਗੜ੍ਹ ਬਲਾਕ ਦੇ ਪਿੰਡਾਂ ਮੀਰਪੁਰ ਖੁਰਦ, ਜਟਾਣਾਂ ਕਲਾਂ, ਟਿੱਬੀ ਹਰੀ ਸਿੰਘ, ਸਰਦੂਲੇਵਾਲਾ, ਕਾਹਨੇਵਾਲਾ ਨੂੰ ਪੀਣਯੋਗ ਅਤੇ ਸਿੰਜਾਈਯੋਗ ਪਾਣੀ ਮੁਹੱਈਆ ਹੁੰਦਾ ਹੈ। ਇਸ ਨਾਲ 4114 ਏਕੜ ਰਕਬੇ ਦੀ ਸਿੰਜਾਈ ਯਕੀਨੀ ਬਣੇਗੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਘੱਗਰ ਦਰਿਆ ਉੱਪਰ ਸਟੀਲ ਫੁੱਟ ਬ੍ਰਿਜ, ਜੋ 2.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਵੀ ਅੱਜ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੱਕ ਸਾਲ ਦੇ ਰਿਕਾਰਡ ਸਮੇਂ ਵਿਚ ਤਿਆਰ ਕੀਤੇ ਗਏ ਇਸ ਪੁੱਲ ਨਾਲ ਤਿੰਨ ਤੋਂ ਚਾਰ ਪਿੰਡਾਂ ਦੇ ਲੋਕਾਂ ਨੂੰ ਘੱਗਰ ਦਰਿਆ ਨੂੰ ਪਾਰ ਕਰਨ ਵਿੱਚ ਆਸਾਨੀ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇੱਥੇ ਇੱਕ ਪੁਰਾਣਾ ਪੁਲ ਸੀ ਜਿਸ ਨੂੰ ਸਾਲ 2023 ਦੇ ਹੜ੍ਹਾਂ ਦੌਰਾਨ ਪਾਣੀ ਦੀ ਡਾਫ਼ ਲੱਗਣ ਕਾਰਨ ਤੋੜਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਨਵਾਂ ਪੁਲ ਪਾਣੀ ਦੇ ਹਰ ਪੱਧਰ ਨੂੰ ਸਹਿਣ ਕਰਨ ਲਈ ਬਣਾਇਆ ਗਿਆ ਹੈ। ਇਸ ਪੁੱਲ ਦਾ ਸਪੈਨ ਤਿੰਨ ਮੀਟਰ ਰੱਖਿਆ ਗਿਆ ਹੈ ਅਤੇ ਇਹ ਪੁੱਲ ਤਕਰੀਬਨ 94 ਮੀਟਰ ਲੰਬਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੁਣ ਤੱਕ ਸੂਬੇ ਵਿੱਚ 17565 ਦੇ ਕਰੀਬ ਖਾਲ ਬਣਾਏ ਅਤੇ ਬਹਾਲ ਕੀਤੇ ਹਨ ਅਤੇ 4500 ਕਿਲੋਮੀਟਰ ਅੰਡਰਗਰਾਊਂਡ ਪਾਈਪਾਂ ਪਾਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਅਸੀਂ 4557 ਕਰੋੜ ਰੁਪਏ ਨਹਿਰਾਂ ‘ਤੇ ਖਰਚ ਕੀਤੇ ਹਨ
-

ਈਦ-ਉਲ-ਫਿਤਰ ਮੌਕੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਆਮਦ ਸਬੰਧੀ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ਮਾਲੇਰਕੋਟਲਾ 30 ਮਾਰਚ : ਮੁਸਲਿਮ ਭਾਈਚਾਰੇ ਦਾ ਮੁਕੱਦਸ ਤਿਉਹਾਰ ਈਦ ਉਲ ਫਿਤਰ ਦੇ ਮੁਬਾਰਕ ਮੌਕੇ ਤੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਆਮਦ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਇੰਤਜ਼ਾਮਾਤ ਮੁਕੰਮਲ ਕਰ ਲਏ ਗਏ ਹਨ। ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦੱਸਿਆ ਕਿ ਮੁੱਖ ਮੰਤਰੀ ਮਾਲੇਰਕੋਟਲਾ ਦੀ ਇਤਿਹਾਸਕ ਵੱਡੀ ਈਦਗਾਹ ਵਿਖੇ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਪੇਸ਼ ਕਰਨਗੇ । ਇਸ ਮੁਕੱਦਸ ਮੌਕੇ ਤੇ ਮੁੱਖ ਮੰਤਰੀ ਵੱਲੋਂ ਮੁਸਲਿਮ ਭਾਈਚਾਰੇ ਨੂੰ ਇਖ਼ਲਾਸ, ਮੋਹੱਬਤ ਅਤੇ ਭਾਈਚਾਰੇ ਦਾ ਪੈਗ਼ਾਮ…
-

ਉਲੰਪੀਅਡ ਟੈਸਟ ’ਚ ਮੱਲ੍ਹਾਂ ਮਾਰਨ ਵਾਲੇ ਬੱਚੇ ਹੋਰਨਾ ਲਈ ਬਣਨਗੇ ਪੇ੍ਰਨਾਸਰੋਤ : ਸਪੀਕਰ ਸੰਧਵਾਂ
ਕੋਟਕਪੂਰਾ, 30 ਮਾਰਚ ( ) :- ਛੋਟੀ ਉਮਰੇ ਵੱਡੀਆਂ ਮੱਲਾਂ ਮਾਰਨ ਵਾਲੇ ਬੱਚੇ ਇੱਕ ਦਿਨ ਵੱਡੇ ਅਫਸਰ ਬਣਨ ਦੇ ਨਾਲ-ਨਾਲ ਚੰਗੇ ਇਨਸਾਨ ਵੀ ਬਣਦੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿਲਵਰ ਜੋਨ ਉਲੰਪੀਅਡ ਟੈਸਟ ਵਿੱਚੋਂ ਦੁਨੀਆਂ ਭਰ ਵਿੱਚੋਂ ਕਰਮਨਦੀਪ ਸਿੰਘ 296ਵਾਂ ਅਤੇ ਸੁਖਰਹਿਮਤਦੀਪ…
-

ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਆਲਮੀ ਮਾਹਿਰਾਂ ਵੱਲੋਂ ਵਿਚਾਰ-ਵਟਾਂਦਰਾ: ਪੰਜਾਬ ਅਤੇ ਕੈਲੀਫੋਰਨੀਆ ਮਿਲ ਕੇ ਹੱਲ ਕੱਢਣ ਲਈ ਯਤਨਸ਼ੀਲ
ਚੰਡੀਗੜ੍ਹ, 30 ਮਾਰਚ:ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਦੀ ਗੰਭੀਰ ਚੁਣੌਤੀ ਦੇ ਹੱਲ ਲਈ ਮਹੱਤਵਪੂਰਨ ਪਹਿਲਕਦਮੀ ਤਹਿਤ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਫਰੈਜ਼ਨੋ ਦੀ ਇੱਕ ਟੀਮ ਨੇ ਇਸ ਸਮੱਸਿਆ ਵਾਸਤੇ ਕੋਈ ਟਿਕਾਊ ਹੱਲ ਕੱਢਣ ਲਈ ਪੰਜਾਬ ਦੇ ਖੇਤੀਬਾੜੀ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਡਾ. ਸ਼ੈਰਨ ਐਲਿਜ਼ਾਬੈਥ ਬੇਨਸ ਅਤੇ ਡਾ. ਗੁਰਰੀਤ ਸਿੰਘ ਬਰਾੜ ਦੀ ਅਗਵਾਈ ਵਾਲੇ ਹਾਈ-ਪ੍ਰੋਫਾਈਲ ਵਫ਼ਦ ਨੇ…
-

ਯੁੱਧ ਨਸ਼ਿਆਂ ਵਿਰੁੱਧ : ਜਲੰਧਰ ਦਿਹਾਤੀ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੇ ਪੰਚਾਇਤੀ ਗਲੀ ’ਚ ਕਬਜ਼ਾ ਕਰਨ ਵਾਲੀ ਨਸ਼ਾ ਤਸਕਰ ਖਿਲਾਫ਼ ਵੱਡੀ ਕਾਰਵਾਈ
ਚੰਡੀਗੜ੍ਹ / ਜਲੰਧਰ 30 ਮਾਰਚ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵੱਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈਐਸ.ਐਸ.ਪੀ. ਜਲੰਧਰ (ਦਿਹਾਤੀ) ਗੁਰਮੀਤ ਸਿੰਘ ਦੀ ਅਗਵਾਈ ਵਿੱਚ ਜਲੰਧਰ ਦਿਹਾਤੀ ਪੁਲਿਸ ਵਲੋਂ ਅੱਜ ਸਥਾਨਕ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਥਾਣਾ ਨੂਰਮਹਿਲ ਅਧੀਨ ਪੈਂਦੇ ਪਿੰਡ ਪਾਸਲਾ ਵਿਖੇ ਗੈਰ-ਕਾਨੂੰਨੀ ਉਸਾਰੀ…
-

ਜਿਲਾ ਵਿਕਾਸ ਤੇ ਪੰਚਾਇਤ ਅਫਸਰ ਫਾਜ਼ਿਲਕਾ ਨੇ ਸਲੇਮਸ਼ਾਹ ਦੀ ਸਰਕਾਰੀ ਗਊਸ਼ਾਲਾ ਵਿਖੇ ਪਹੁੰਚ ਕੇ ਗਊਮਾਤਾ ਨੂੰ ਦਾਨ ਕੀਤਾ
ਫਾਜ਼ਿਲਕਾ 30 ਮਾਰਚ 2025… ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਮੈਡਮ ਨੀਰੂ ਗਰਗ ਨੇ ਪਿੰਡ ਸ਼ਲੇਮ ਸਾਹਿਬ ਵਿਖੇ ਜਿਲਾ ਐਨੀਮਲ ਵੈਲਫੇਅਰ ਸੋਸਾਇਟੀ ਦੀ ਸਰਕਾਰੀ ਗਊਸ਼ਾਲਾ ਵਿੱਚ ਪਰਿਵਾਰ ਸਮੇਤ ਪਹੁੰਚ ਕੇ ਗਊ ਮਾਤਾ ਨੂੰ ਸਵਾਮਨੀ (ਦਾਨ) ਕੀਤਾ ਤੇ ਗਊਮਾਤਾ ਦਾ ਅਸ਼ੀਰਵਾਦ ਲਿਆ! ਇਸ ਮੌਕੇ ਮੈਡਮ ਨੀਰੂ ਗਰਗ ਨੇ ਕਿਹਾ ਤੇ ਗਊਸ਼ਾਲਾ ਵਿੱਚ ਗਊ ਮਾਤਾ ਕਿਸੇ ਵੀ ਤਰ੍ਹਾਂ…
-

ਸ੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਦੇ 521ਵੇਂ ਪ੍ਰਕਾਸ਼ ਪੁਰਬ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ
ਸ੍ਰੀ ਮੁਕਤਸਰ ਸਾਹਿਬ, 30 ਮਾਰਚ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਗੁਰੂ ਅੰਗਦ ਸਾਹਿਬ ਜੀ ਦੇ 521ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਗੁਰਮਿਤ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਪਿੰਡ ਸਰਾਏਨਾਗਾ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ…
-

ਜ਼ਿਲ੍ਹੇ ਦੀਆਂ ਸਮੂਹ ਗ੍ਰਾਮ ਪੰਚਾਇਤਾਂ ’ਚ ਹੋਇਆ ਗ੍ਰਾਮ ਸਭਾਵਾਂ ਦਾ ਇਜਲਾਸ
ਮੋਗਾ, 30 ਮਾਰਚ (000)ਗ੍ਰਾਮ ਸਭਾ ਇਜਲਾਸ ਕਿਸੇ ਵੀ ਪਿੰਡ ਦੇ ਵਿਕਾਸ ਲਈ ਇੱਕ ਮੁੱਢਲੀ ਸਥਾਈ ਇਕਾਈ ਹੈ, ਜਿਸ ਦੀ ਪਿੰਡ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਹੁੰਦੀ ਹੈ। ਗ੍ਰਾਮ ਪੰਚਾਇਤਾਂ ਵੱਲੋਂ ਗ੍ਰਾਮ ਸਭਾਵਾਂ ਵਿੱਚ ਆਪਣੇ ਅਗਲੇ ਵਿੱਤੀ ਸਾਲ ਲਈ ਆਮਦਨ ਤੇ ਖਰਚ ਸਬੰਧੀ ਬਜਟ ਦਾ ਅਨੁਮਾਨ ਅਤੇ ਅਗਲੇ ਵਿੱਤੀ ਸਾਲ ਲਈ ਵਿਕਾਸ ਪ੍ਰੋਗਰਾਮਾਂ ਲਈ ਸਲਾਨਾ ਯੋਜਨਾ…
-

ਮਾਪੇ-ਅਧਿਆਪਕ ਮਿਲਣੀ ਨੇ ਲਿਖਿਆ ਸਫ਼ਲਤਾ ਦਾ ਨਵਾਂ ਅਧਿਆਏ; 20 ਲੱਖ ਤੋਂ ਵੱਧ ਮਾਪੇ ਹੋਏ ਸ਼ਾਮਲ: ਹਰਜੋਤ ਬੈਂਸ
ਚੰਡੀਗੜ੍ਹ, 30 ਮਾਰਚ:ਸੂਬੇ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਵਿੱਚ ਸੂਬੇ ਭਰ ਤੋਂ 20.13 ਲੱਖ ਤੋਂ ਵੱਧ ਮਾਪਿਆਂ ਨੇ ਸਰਗਰਮੀ ਨਾਲ ਹਿੱਸਾ ਲਿਆ। ਉਨ੍ਹਾਂ ਨੇ ਇਸ ਪਹਿਲਕਦਮੀ ਨੂੰ ਵਿਦਿਆਰਥੀਆਂ ਦੀ ਵਿਦਿਅਕ ਉੱਤਮਤਾ ਨੂੰ ਹੋਰ ਬਿਹਤਰ ਕਰਨ ਲਈ ਸਕੂਲਾਂ ਅਤੇ ਬੱਚਿਆਂ ਦੇ ਪਰਿਵਾਰਾਂ…
-

ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਪਿੰਡ ਸੱਕੀਆਂਵਾਲੀ ‘ਚ ਸੀਵਰੇਜ ਪ੍ਰਾਜੈਕਟ ਦਾ ਉਦਘਾਟਨ
ਅੰਮ੍ਰਿਤਸਰ/ਚੰਡੀਗੜ੍ਹ 30 ਮਾਰਚ: ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪਿੰਡ ਸੱਕੀਆਂਵਾਲੀ ਵਿੱਚ ਸੀਵਰੇਜ ਪ੍ਰਾਜੈਕਟ ਦਾ ਉਦਘਾਟਨ ਕੀਤਾ ਗਿਆ, ਜੋ ਅਜਨਾਲਾ ਹਲਕੇ ਦੇ ਵਿਕਾਸ ਵਿੱਚ ਇੱਕ ਵੱਡਾ ਮਹੱਤਵਪੂਰਨ ਮੀਲ ਪੱਥਰ ਹੈ। ਇਹ ਪ੍ਰਾਜੈਕਟ, ਜੋ ਪਿਛਲੀਆਂ ਸਰਕਾਰਾਂ ਨੇ ਰੋਕਿਆ ਹੋਇਆ ਸੀ, ਸ. ਧਾਲੀਵਾਲ ਦੇ ਠੋਸ ਯਤਨਾਂ ਸਦਕਾ ਹੁਣ ਨੇਪਰੇ ਚੜ੍ਹਨ ਜਾ ਰਿਹਾ ਹੈ। ਉਦਘਾਟਨ ਮੌਕੇ…
-

ਟੀ.ਬੀ. ਦੇ ਖਾਤਮੇ ਦੀ ਦੇਸ਼ ਪੱਧਰੀ ਮੁਹਿੰਮ ਵਿੱਚ ਪੰਜਾਬ ਨੇ ਦੂਜਾ ਸਥਾਨ ਹਾਸਲ ਕੀਤਾ
ਚੰਡੀਗੜ੍ਹ, 30 ਮਾਰਚ: ਪੰਜਾਬ ਨੇ ਵਿਸ਼ਵ ਟੀ.ਬੀ. ਦਿਵਸ ‘ਤੇ ਭਾਰਤ ਸਰਕਾਰ ਦੁਆਰਾ ਟੀ.ਬੀ. ਦੇ ਖਾਤਮੇ ਲਈ ਸ਼ੁਰੂ ਕੀਤੀ ਗਈ 100 ਦਿਨਾ ਮੁਹਿੰਮ “ਟੀ.ਬੀ. ਮੁਕਤ ਭਾਰਤ ਅਭਿਆਨ” ਵਿੱਚ ਦੇਸ਼ ਭਰ ‘ਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਟਿਊਬਰਕਲੋਸਿਸ ਵਿਰੁੱਧ ਆਪਣੀ ਲੜਾਈ ਵਿੱਚ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤਾ ਹੈ। ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਕਰਵਾਏ ਗਏ ਸ਼ਾਨਦਾਰ ਸਮਾਰੋਹ…
-

ਮੰਤਰੀ ਡਾ. ਬਲਜੀਤ ਕੌਰ ਨੇ ਪਹਿਲੇ ਨਵਰਾਤਰੇ ਮੌਕੇ ਮੰਦਰ ‘ਚ ਟੇਕਿਆ ਮੱਥਾ
ਮਲੋਟ, 30 ਮਾਰਚ ਅੱਜ ਨਵਰਾਤਰਿਆਂ ਦੇ ਸ਼ੁੱਭ ਅਵਸਰ ‘ਤੇ ਪਹਿਲੇ ਦਿਨ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਕ੍ਰਿਸ਼ਨਾ ਮੰਦਰ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਮੰਦਰ ਵਿੱਚ ਗਰੀਬ ਪਰਿਵਾਰਾਂ ਲਈ ਸਸਤੇ ਮੁੱਲ ਦੇ ਖਾਣੇ ਲਈ ਠਾਕੁਰ ਦੀ ਰਸੋਈ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੰਦਰ ਦੇ ਕਮੇਟੀ ਮੈਂਬਰਾਂ ਵੱਲੋਂ…
-

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾਂ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 6 ਕਿਲੋ ਹੈਰੋਇਨ ਸਮੇਤ ਦੋ ਕਾਬੂ
ਚੰਡੀਗੜ੍ਹ / ਤਰਨਤਾਰਨ, 30 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ…
-

ਕਿਸਾਨ ਵੀਰ ਝੋਨੇ ਅਤੇ ਨਰਮੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਰਤੋਂ ਨਾ ਕਰਨ – ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ 30 ਮਾਰਚ ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾਂ ਨਿਰਦੇਸ਼ ਅਨੁਸਾਰ ਇਸ ਵਾਰ ਝੋਨੇ ਅਤੇ ਨਰਮੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਤੇ ਰੋਕ ਲਗਾਉਣ ਅਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਹੁਕਮ ਜਾਰੀ ਕੀਤੇ ਗਏ ਹਨ।ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ ਕੁਲਵੰਤ ਸਿੰਘ ਵੱਲੋਂ ਦਿੱਤੀ ਗਈ। ਉਹਨਾਂ ਵੱਲੋਂ ਕਿਸਾਨ ਵੀਰਾਂ…
-

ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਵਿਖੇ ਲੰਪੀ ਸਕਿੰਨ ਬਿਮਾਰੀ ਤੋਂ ਬਚਾਓ ਲਈ 450 ਪਸ਼ੂਆਂ ਦਾ ਕੀਤਾ ਜਾ ਚੁੱਕਾ ਹੈ ਟੀਕਾਕਰਨ
ਸ੍ਰੀ ਮੁਕਤਸਰ ਸਾਹਿਬ, 30 ਮਾਰਚ ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਸ੍ਰੀ ਮੁਕਤਸਰ ਸਾਹਿਬ ਡਾ. ਗੁਰਦਿੱਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਸ਼ੂ ਪਾਲਣ ਵਿਭਾਗ ਵੱਲੋਂ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਵਿਖੇ ਮਾਰਚ ਮਹੀਨੇ ਦੇ ਅੰਤ ਤੱਕ ਲਗਭਗ 450 ਪਸ਼ੂਆਂ ਨੂੰ ਲੰਪੀ ਸਕਿੰਨ ਬਿਮਾਰੀ ਤੋਂ ਬਚਾਉਣ ਲਈ ਵੈਟਨਰੀ ਡਾ. ਰਮਨਦੀਪ ਸਿੰਘ ਅਤੇ ਵੈਟਨਰੀ ਇੰਸਪੈਕਟਰ ਸ੍ਰੀ ਜਸ਼ਨਦੀਪ…
-

ਪ੍ਰੋਗਰਾਮ ‘ਆਰੰਭ’ – ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਮਾਪਿਆਂ ਨੂੰ ਸ਼ਾਮਲ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ:- ਡਾ. ਬਲਜੀਤ ਕੌਰ
ਚੰਡੀਗੜ੍ਹ, 30 ਮਾਰਚ:ਪੰਜਾਬ ਸਰਕਾਰ ਵੱਲੋਂ ‘ਆਰੰਭ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜੋ ਕਿ ਇੱਕ ਨਵੀਨਤਮ ਪਹਿਲਕਦਮੀ ਹੈ ਜਿਸਦਾ ਉਦੇਸ਼ ਮਾਪਿਆਂ ਨੂੰ ਸਰਲ, ਖੇਡ-ਅਧਾਰਤ ਗਤੀਵਿਧੀਆਂ ਰਾਹੀਂ ਆਪਣੇ ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ…
-

ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਫੈਂਸਿੰਗ ਕੋਰਟ ਲਈ ਪਿੰਡ ਰਾਣਵਾਂ ਦੀ ਪੰਚਾਇਤ ਨੂੰ 20 ਲੱਖ ਰੁਪਏ ਦਿੱਤੇ
ਖਮਾਣੋਂ/ਫ਼ਤਹਿਗੜ੍ਹ ਸਾਹਿਬ, 30 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਫੈਂਸਿੰਗ ਕੋਰਟ ਲਈ ਪਿੰਡ ਰਾਣਵਾਂ ਦੀ ਪੰਚਾਇਤ ਨੂੰ 20 ਲੱਖ ਰੁਪਏ ਦਾ ਚੈੱਕ ਦਿੱਤਾ। ਇਸ ਮੌਕੇ ਹਲਕਾ…
-

ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ
ਸ੍ਰੀ ਮੁਕਤਸਰ ਸਾਹਿਬ, 30 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ…
-

ਰੂਪਨਗਰ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 29 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ
ਰੂਪਨਗਰ, 30 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ…
-

ਸਪੀਕਰ ਨੇ ਪਿੰਡ ਸੰਧਵਾਂ ਦੇ ਸਲਾਈ ਸੈਂਟਰ ਵਿਖੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ
ਕੋਟਕਪੂਰਾ 30 ਮਾਰਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਪਿੰਡ ਸੰਧਵਾਂ ਵਿਖੇ ਚੱਲ ਰਹੇ ਸਲਾਈ ਸੈਂਟਰ ਵਿਖੇ ਸਿਲਾਈ ਦੀ ਸਿਖਲਾਈ ਪ੍ਰਾਪਤ ਕਰ ਰਹੀਆਂ 23 ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਲਾਈ ਸੈਂਟਰ ਲਈ ਜਰੂਰੀ ਵਸਤੂਆਂ ਜਿਵੇਂ ਇੰਟਰਲੋਕ ਮਸ਼ੀਨ, ਪੀਕੋ ਮਸ਼ੀਨ ,ਪਾਣੀ ਲਈ ਵਾਟਰ ਕੂਲਰ,ਪ੍ਰੈਸ, ਕੂਲਰ…