Tag: Punjab Headlines
-

ਰਿਸਪਾਂਸ ਸਮੇਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਦੇ ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਸਮਾਰਟ ਫ਼ੋਨਾਂ ਨਾਲ ਕੀਤਾ ਅਪਗ੍ਰੇਡ
ਚੰਡੀਗੜ੍ਹ, 25 ਮਾਰਚ: ਸੂਬੇ ਵਿੱਚ ਨਾਗਰਿਕਾਂ ਦੀ ਸੁਰੱਖਿਆ ਨੂੰ ਵਧਾਉਣ ਅਤੇ ਸਮੇਂ ਸਿਰ ਐਮਰਜੈਂਸੀ ਰਿਸਪਾਂਸ ਸੇਵਾਵਾਂ ਵਿੱਚ ਸੁਧਾਰ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ (ਈਆਰਐਸਐਸ-112) ਤਹਿਤ ਐਮਰਜੈਂਸੀ ਰਿਸਪਾਂਸ ਵਾਹਨਾਂ (ਈਆਰਵੀਜ਼) ਨੂੰ 165 ਨਵੇਂ ਸਮਾਰਟਫੋਨ ਮੁਹੱਈਆ ਕਰਵਾਏ।…
-

ਧੋਖਾਧੜੀ ਰਾਹੀਂ ਪੈਸੇ ਕਢਵਾਉਣ ਵਾਲਿਆਂ ਖਿਲਾਫ ਪਰਚਾ ਕਰਵਾਇਆ; ਮਾਮਲਾ ਵਿਜੀਲੈਂਸ ਨੂੰ ਸੌਂਪਿਆ: ਸੌਂਦ
ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ 15ਵੇਂ ਵਿੱਤ ਕਮਿਸ਼ਨ ਤੋਂ ਪ੍ਰਾਪਤ ਹੋਈਆਂ ਅਤੇ ਬਲਾਕ ਸੰਮਤੀ ਫਿਰੋਜ਼ਪੁਰ ਨੂੰ ਅਲਾਟ ਕੀਤੀਆਂ ਗ੍ਰਾਂਟਾਂ ਵਿੱਚੋਂ ਧੋਖਾਧੜੀ ਨਾਲ ਕਢਵਾਏ 1,80,87,591 ਰੁਪਏ ਦੇ ਫੰਡਾਂ ਬਾਬਤ ਵਿਭਾਗੀ ਜਾਂਚ ਕਰਵਾਉਣ ਉਪਰੰਤ ਥਾਣਾ ਸਿਟੀ ਫਿਰੋਜ਼ਪੁਰ…
-

ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ : ਹਰਭਜਨ ਸਿੰਘ ਈ. ਟੀ. ਓ.
ਚੰਡੀਗੜ੍ਹ, 25 ਮਾਰਚ: ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਪੰਜਾਬ ਵਿਧਾਨ ਸਭਾ ਵਿਚ ਬਜ਼ਟ ਸੈਸ਼ਨ ਦੌਰਾਨ ਦਿੱਤੀ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਐਮ.ਐਲ.ਏ., ਨੇ ਧਿਆਨ ਦਿਵਾਊ ਮਤੇ ਰਾਹੀਂ ਸਰਕਾਰ ਦਾ…
-

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਅੰਮ੍ਰਿਤਸਰ ਦੀ ਰਣਜੀਤ ਐਵੇਨਿਊ ਸਾਈਟ ਤੋਂ ਕੂੜਾ ਅਤੇ ਮਸ਼ੀਨਰੀ ਤੁਰੰਤ ਹਟਾਉਣ ਦੇ ਨਿਰਦੇਸ਼
ਚੰਡੀਗੜ੍ਹ, 25 ਮਾਰਚ:ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਦੇ ਰਿਹਾਇਸ਼ੀ ਖੇਤਰ ਵਿੱਚ ਅਸਥਾਈ ਡੰਪ ਦਾ ਰੂਪ ਧਾਰ ਚੁੱਕੀ ਸਾਈਟ ਤੋਂ ਕੂੜਾ ਅਤੇ ਮਸ਼ੀਨਰੀ ਤੁਰੰਤ ਹਟਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਸਬੰਧਤ ਸਾਈਟ ਵਿਖੇ ਦਿਨ ਵਿੱਚ ਦੋ ਵਾਰ ਸਫਾਈ ਕਰਨੀ ਯਕੀਨੀ ਬਣਾਈ ਜਾਵੇ। ਅੱਜ ਪੰਜਾਬ ਵਿਧਾਨ ਸਭਾ ਸ਼ੈਸ਼ਨ…
-

ਸਿਵਲ ਪੁਲਿਸਿੰਗ ਨੂੰ ਹੋਰ ਸੁਵਿਧਾਜਨਕ ਅਤੇ ਲੋਕ-ਪੱਖੀ ਬਣਾਉਣ ਲਈ ਪੰਜਾਬ ਪੁਲਿਸ ਅਤੇ ਆਈ.ਪੀ.ਐਫ. ਵੱਲੋਂ ਸਮਝੌਤਾ ਸਹੀਬੱਧ: ਏ.ਡੀ.ਜੀ.ਪੀ. ਏਐਸ ਰਾਏ
ਚੰਡੀਗੜ੍ਹ/ ਰੂਪਨਗਰ, 25 ਮਾਰਚ: ਭਾਰਤੀ ਪੁਲਿਸ ਫਾਊਂਡੇਸ਼ਨ ਵੱਲੋਂ ਦੇਸ਼ ਦੇ ਚਾਰ ਸੂਬਿਆਂ ਤਾਮਿਲਨਾਡੂ, ਤੇਲੰਗਾਨਾ, ਰਾਜਸਥਾਨ ਅਤੇ ਪੰਜਾਬ ਵਿੱਚ ਸ਼ੁਰੂ ਕੀਤੇ ਗਏ ਪ੍ਰਾਜੈਕਟ ‘ਅੰਦਰੂਨੀ ਪੁਲਿਸ ਸੁਧਾਰ’ ਦੀ ਰਸਮੀ ਤੌਰ ‘ਤੇ ਸ਼ੁਰੂਆਤ ਅੱਜ ਇਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਡੀਜੀਪੀ ਪੰਜਾਬ ਗੌਰਵ ਯਾਦਵ (ਆਈਪੀਐਸ), ਵਾਈਸ-ਪ੍ਰਧਾਨ ਆਈਪੀਐਫ ਅਤੇ ਪ੍ਰਾਜੈਕਟ ਡਾਇਰੈਕਟਰ ਡਾ. ਇਸ਼ ਕੁਮਾਰ (ਆਈ.ਪੀ.ਐਸ. ਸੇਵਾਮੁਕਤ), ਏਡੀਜੀਪੀ/ਟ੍ਰੈਫਿਕ ਅਤੇ ਸੜਕ ਸੁਰੱਖਿਆ…
-

ਪੰਜਾਬ ਵਿਧਾਨ ਸਭਾ ਵਿੱਚ ਸੂਬੇ ਦਾ ਪਾਣੀ ਅਤੇ ਵਾਤਾਵਰਣ ਬਚਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ
ਚੰਡੀਗੜ੍ਹ, 25 ਮਾਰਚ: ਪੰਜਾਬ ਵਿਧਾਨ ਸਭਾ ਵਿੱਚ ਅੱਜ “ਸੂਬੇ ਵਿੱਚ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਅਤੇ ਵਾਤਾਵਰਣ ਦੀ ਸੰਭਾਲ” ਸਬੰਧੀ ਮਤਾ ਅੱਜ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਨਾਭਾ ਦੇ ਵਿਧਾਇਕ ਸ. ਗੁਰਦੇਵ ਸਿੰਘ ਦੇਵ ਮਾਨ ਵੱਲੋਂ ਲਿਆਂਦੇ ਮਤੇ ਕਿ “ਰਾਜ ਵਿੱਚ ਪਾਣੀ…
-

ਪੰਜਾਬ ਸਰਕਾਰ ਵੱਲੋਂ ਵਾਧੂ ਸੂਰਜੀ ਊਰਜਾ ਪੈਦਾ ਕਰਨ ਲਈ ਕਿਸਾਨਾਂ ਨੂੰ ਦਿੱਤਾ ਜਾਵੇਗਾ ਲਾਭ: ਅਮਨ ਅਰੋੜਾ
ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਨੂੰ ਗਰੀਨ ਊਰਜਾ ਉਤਪਾਦਨ ਵਿੱਚ ਮੋਹਰੀ ਬਣਾਉਣ ਲਈ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਲਈ ਲਗਾਏ ਗਏ ਸੋਲਰ ਪੰਪਾਂ ਰਾਹੀਂ ਵਾਧੂ ਸੌਰ ਊਰਜਾ ਪੈਦਾ ਕਰਨ ਉਤੇ ਕਿਸਾਨਾਂ ਨੂੰ ਲਾਭ ਦੇਣ ਵਾਸਤੇ ਵਿਚਾਰ ਕੀਤਾ…
-

ਪੰਜਾਬ ਸਰਕਾਰ ਨੇ ਮਹਿਲਾ ਅਤੇ ਬਾਲ ਹੈਲਪ ਲਾਈਨ ਨੂੰ ਮਜ਼ਬੂਤ ਕਰਨ ਲਈ 252 ਨਵੀਆਂ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ : ਡਾ. ਬਲਜੀਤ ਕੌਰ
ਚੰਡੀਗੜ੍ਹ, 25 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਇਸ ਵਚਨਬੱਧਤਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਸੂਬਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਜਾਰੀ ਹੈਲਪ ਲਾਈਨ ਸੇਵਾਵਾਂ ਨੂੰ ਸੰਚਾਲਿਤ ਅਤੇ ਮਜ਼ਬੂਤ ਕਰਨ…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 24 ਦਿਨਾਂ ਵਿਚ ਫਾਜ਼ਿਲਕਾ ਜ਼ਿਲ੍ਹੇ ਵਿਚ 123 ਤਸਕਰ ਕਾਬੂ- ਸਵਪਨ ਸ਼ਰਮਾ
ਫਾਜ਼ਿਲਕਾ, 25 ਮਾਰਚਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆ ਦੇ ਵਿਰੁੱਧ ਮੁਹਿੰਮ ਤਹਿਤ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਇਕ ਫੈਸਲਾਕੁੰਨ ਕਾਰਵਾਈ ਆਰੰਭੀ ਗਈ ਹੈ। ਪਿੱਛਲੇ 24 ਦਿਨ ਵਿਚ ਹੀ ਫਾਜ਼ਿਲਕਾ ਜ਼ਿਲ੍ਹੇ ਵਿਚ 123 ਨਸ਼ਾ ਤਸਕਰ ਕਾਬੂ ਕੀਤੇ ਗਏ…
-

ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਡਿਪਟੀ ਸਪੀਕਰ ਰੌੜੀ ਵੱਲੋਂ ਅਨੁਮਾਨ ਕਮੇਟੀ ਦੀ ਰਿਪੋਰਟ ਪੇਸ਼
ਚੰਡੀਗੜ੍ਹ, 24 ਮਾਰਚ 2025: ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਬਤੌਰ ਚੇਅਰਮੈਂਨ ਅਨੁਮਾਨ ਕਮੇਟੀ, ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ (ਪੰਜਾਬ) ਅਤੇ ਮਾਲ ਅਤੇ ਮੁੜ ਵਸੇਬਾ ਵਿਭਾਗ (ਪੰਜਾਬ) ਦੇ ਬਜਟ ਅਨੁਮਾਨਾਂ ਬਾਰੇ ਰਿਪੋਰਟ ਪੇਸ਼ ਕੀਤੀ। ਰਿਪੋਰਟ ਪੇਸ਼ ਕਰਦਿਆਂ ਡਿਪਟੀ ਸਪੀਕਰ ਰੌੜੀ ਨੇ ਕਿਹਾ…
-

ਪੇਂਡੂ ਖੇਤਰ ਵਿੱਚ ਲਾਲ ਡੋਰੇ ਅੰਦਰ ਆਉਣ ਵਾਲੇ ਪਲਾਟ ਦੇ ਕਬਜ਼ਾ ਧਾਰਕਾਂ ਨੂੰ ਮਾਲਕਾਨਾ ਹੱਕ ਦੇਣ ਦੀ ਕਵਾਇਦ ਜਾਰੀ: ਮੁੰਡੀਆਂ
ਚੰਡੀਗੜ੍ਹ, 24 ਮਾਰਚਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰ ਵਿੱਚ ਲਾਲ ਡੋਰੇ ਜਾਂ ਲਾਲ ਲਕੀਰ ਦੇ ਅੰਦਰ ਆਉਣ ਵਾਲੇ ਪਲਾਟ ਦੇ ਕਬਜ਼ਾ ਧਾਰਕਾਂ ਨੂੰ ਮਾਲਕਾਨਾ ਹੱਕ ਦੇਣ ਲਈ ਸੂਬੇ ਵਿੱਚ ‘ਮੇਰਾ ਘਰ ਮੇਰੇ ਨਾਮ’ (ਸਵਾਮਿਤਵਾ) ਸਕੀਮ ਲਾਗੂ ਕੀਤੀ ਜਾ ਰਹੀ ਹੈ। ਇਹ ਸਕੀਮ ਅਗਲੇ ਸਾਲ…
-

ਰੋਜ਼ਗਾਰ ਦਫ਼ਤਰ ਵੱਲੋਂ ਲਗਾਇਆ ਗਿਆ
ਫਿਰੋਜ਼ਪੁਰ, 24 ਮਾਰਚ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਿਤੀ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਸਬੰਧੀ ਗੁਰਜੰਟ ਸਿੰਘ, ਪਲੇਸਮੈਂਟ ਅਫ਼ਸਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਫਿਰੋਜਪੁਰ ਨੇ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ ਜੈਨਸਿਸ ਅਮਨਦੀਪ ਮਲਟੀ ਸਪੈਸ਼ਲਿਟੀ ਹਸਪਤਾਲ, ਫਿਰੋਜ਼ਪੁਰ ਵੱਲੋਂ ਭਾਗ ਲੈਂਦੇ ਹੋਏ ਬਿਲਿੰਗ ਐਗਜ਼ੀਕਿਊਟਿਵ, ਅਕਾਊਂਟਸ ਅਸਿਸਟੈਂਟ, ਡਾਇਲਿਸਿਸ ਟੈਕਨੀਸ਼ਿਨ, ਐਂਡੋਸਕੋਪੀ ਟੈਕਨੀਸ਼ਿਨ, ਇਲੈਕਟ੍ਰੀਸ਼ਨ, ਸੀਨੀਅਰ ਸਟਾਫ਼ ਨਰਸ, ਮੈਡੀਕਲ ਅਫ਼ਸਰ, ਗੰਨਮੈਨ, ਡਰਾਇਵਰ ਅਤੇ ਸਿਕਿਊਰਟੀ ਸੁਪਰਵਾਈਜ਼ਰ ਆਦਿ ਅਸਾਮੀਆਂ ਲਈ ਪ੍ਰਾਰਥੀਆਂ ਦੀ ਇੰਟਰਵਿਊ ਕੀਤੀ। ਇਸ ਕੈਂਪ ਵਿੱਚ 52 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ, ਜਿਸ ਵਿੱਚੋ 10 ਪ੍ਰਾਰਥੀਆਂ ਨੂੰ ਵੱਖ—ਵੱਖ ਅਸਾਮੀਆਂ ਲਈ ਸ਼ਾਰਟਲਿਸਟ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ www.pgrkam.com ਅਤੇ www.ncs.gov.in ਤੇ ਰਜਿਸਟਰਡ ਹੋਣ ਬਾਰੇ ਕਿਹਾ ਗਿਆ ਅਤੇ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਮੁਫਤ ਟ੍ਰੇਨਿੰਗਾਂ, ਸਕਿੱਲ ਕੋਰਸਾਂ ਅਤੇ ਜ਼ਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਫਿਰੋਜਪੁਰ ਵਿਖੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਜੈਨਸਿਸ ਅਮਨਦੀਪ ਮਲਟੀ ਸਪੈਸ਼ਲਿਟੀ ਹਸਪਤਾਲ ਦੇ ਫੈਸਿਲਟੀ ਡਾਇਰੈਕਟਰ ਡਾ: ਅਭਿਸ਼ੇਕ ਅਰੋੜਾ ਨੇ ਇਸ ਮੇਲੇ ਵਿੱਚ ਖਾਸ ਤੌਰ ਤੇ ਸ਼ਿਰਕਤ ਕੀਤੀ। ਉਨਾਂ…
-

ਯੁੱਧ ਨਸ਼ਿਆਂ ਵਿਰੁੱਧ: ਸਮਾਜ ਦਾ ਹਰ ਇਕ ਵਰਗ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਦੀ ਲੜਾਈ ‘ਚ ਅਹਿਮ ਯੋਗਦਾਨ ਪਾਵੇ, ਡੀ ਆਈ ਜੀ ਮਨਦੀਪ ਸਿੱਧੂ
ਬਰਨਾਲਾ, 24 ਮਾਰਚ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ‘ਚ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ – ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਬਰਨਾਲਾ ਪੁਲਿਸ ਵੱਲੋਂ ਭਰਵੀਂ ਲੋਕ ਸੰਪਰਕ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ ਆਈ ਜੀ ਸ਼੍ਰੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਸਮਾਜ ਦਾ ਹਰ ਇਕ ਵਰਗ…
-

ਸਿਹਤ ਵਿਭਾਗ ਵੱਲੋਂ ਟੀ ਬੀ ਦੀ ਜਾਂਚ ਤੋਂ ਇਲਾਜ ਤੱਕ ਬਿਲਕੁੱਲ ਮੁਫ਼ਤ : ਸਿਵਲ ਸਰਜਨ
ਬਰਨਾਲਾ, 24 ਮਾਰਚ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਬਰਨਾਲਾ ਵੱਲੋਂ ਟੀ ਬੀ (ਤਪਦਿਕ) ਬਾਰੇ ਜ਼ਿਲ੍ਹੇ ਦੇ ਸਿਹਤ ਕੇਂਦਰਾਂ ‘ਚ ਚੈੱਕਅੱਪ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਇਸ ਬਿਮਾਰੀ ਦਾ ਮੁਕੰਮਲ ਖਾਤਮਾ ਕੀਤਾ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ.…
-

ਪੰਜਾਬ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਸੰਪਰਕ ਪ੍ਰੋਗਰਾਮ ਸ਼ੁਰੂ
ਹੁਸ਼ਿਆਰਪੁਰ, 24 ਮਾਰਚ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਅਤੇ ਜ਼ੁਰਮਾਂ ਖਿਲਾਫ਼ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪੁਲਿਸ ਵਲੋਂ ਅੱਜ ਇਥੇ ਏ.ਡੀ.ਜੀ.ਪੀ. ਨਰੇਸ਼ ਅਰੋੜਾ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਦੀ ਮੌਜੂਦਗੀ ਵਿਚ ਸੰਪਰਕ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ…
-

ਜਲਾਲਾਬਾਦ ਵਿੱਚ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਬਣਾਏਗੀ ਬਾਈਪਾਸ : ਹਰਭਜਨ ਸਿੰਘ ਈ.ਟੀ.ਉ.
ਚੰਡੀਗੜ੍ਹ: 24 ਮਾਰਚ: ਫਿਰੋਜ਼ਪੁਰ -ਫਾਜਿਲਕਾ ਮਾਰਗ ਤੇ ਪੈਂਦੇ ਜਲਾਲਾਬਾਦ ਸ਼ਹਿਰ ਵਿੱਚ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਬਾਈਪਾਸ ਬਣਾਏਗੀ। ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਉ. ਵਲੋਂ ਅੱਜ ਵਿਧਾਨ ਸਭਾ ਵਿਚ ਇਕ ਸਵਾਲ ਦਾ ਜਵਾਬ ਦਿੰਦਿਆਂ ਦਿੱਤੀ। ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਜਲਾਲਾਬਾਦ ਸ਼ਹਿਰ ਦੇ ਟ੍ਰੈਫਿਕ ਦੀ ਸਮੱਸਿਆ ਤੋਂ…
-

ਥਰਮਲ ਪਲਾਂਟ ਘਨੌਲੀ ਲਈ ਪਹੁੰਚ ਮਾਰਗ ਨੂੰ ਦਰੁਸਤ ਕਰਨ ਲਈ ਸਾਰੀਆਂ ਧਿਰਾਂ ਦੀ ਜਲਦ ਉਚ ਪੱਧਰੀ ਮੀਟਿੰਗ ਕੀਤੀ ਜਾਵੇਗੀ : ਹਰਭਜਨ ਸਿੰਘ ਈ.ਟੀ.ਉ.
ਚੰਡੀਗੜ੍ਹ, 24 ਮਾਰਚ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ.ਹਰਭਜਨ ਸਿੰਘ ਈ.ਟੀ.ਉ. ਨੇ ਇਕ ਧਿਆਨ ਦਿਵਾਊ ਮਤੇ ਤੇ ਜਵਾਬ ਦਿੰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਘਨੌਲੀ ਲਈ ਪਹੁੰਚ ਮਾਰਗ ਨੂੰ ਦਰੁਸਤ ਕਰਨ ਲਈ ਸਾਰੀਆਂ ਧਿਰਾਂ ਦੀ ਜਲਦ ਉਚ ਪੱਧਰੀ ਮੀਟਿੰਗ ਕੀਤੀ ਜਾਵੇਗੀ। ਹਲਕਾ ਰੂਪਨਗਰ ਤੋਂ ਵਿਧਾਇਕ ਦਿਨੇਸ਼ ਕੁਮਾਰ ਚੱਢਾ ਵਲੋਂ ਵਿਧਾਨ ਸਭਾ ਦੇ…
-

ਹਰਜੋਤ ਬੈਂਸ ਨੇ ਵਿਦਿਆਰਥੀਆਂ ਦੇ ‘ਸਿੱਖਿਆ ਤੱਕ ਸਫ਼ਰ’ ਨੂੰ ਆਸਾਨ ਬਣਾਉਣ ਲਈ ਰੋਪੜ ਜ਼ਿਲ੍ਹੇ ਦੇ ਸਕੂਲ ਨੂੰ ਨਵੀਂ ਬੱਸ ਸਮਰਪਿਤ
ਚੰਡੀਗੜ੍ਹ, 24 ਮਾਰਚ: ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ‘ਸਿੱਖਿਆ ਤੱਕ ਸਫ਼ਰ’ ਨੂੰ ਹੋਰ ਆਸਾਨ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ 31 ਸੀਟਾਂ ਵਾਲੀ ਨਵੀਂ ਬੱਸ ਰੋਪੜ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੁਖਸਾਲ ਦੇ ਬੱਚਿਆਂ ਨੂੰ ਸਮਰਪਿਤ ਕੀਤੀ। ਐਸ.ਐਮ.ਐਲ. ਇਸੂਜ਼ੂ ਦੇ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰ ਵਿਭਾਗ ਨੂੰ ਜੀ.ਐਸ.ਟੀ ਐਮਨੈਸਟੀ ਸਕੀਮ ਵਿੱਚ ਕਰਦਾਤਾਵਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਨਾਉਣ ਦੇ ਨਿਰਦੇਸ਼
ਚੰਡੀਗੜ੍ਹ, 24 ਮਾਰਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਧੋਖਾਧੜੀ ਤੋਂ ਰਹਿਤ ਮਾਮਲਿਆਂ ਲਈ ਸ਼ੁਰੂ ਕੀਤੀ ਗਈ ਜੀ.ਐਸ.ਟੀ ਐਮਨੈਸਟੀ ਸਕੀਮ ਵਿੱਚ ਕਰਦਾਤਾਵਾਂ ਦੀ ਵੱਧ ਤੋਂ ਵੱਧ ਹਿੱਸੇਦਾਰੀ ਯਕੀਨੀ ਬਣਾਈ ਜਾਵੇ। ਵਿੱਤ ਮੰਤਰੀ ਨੇ ਇਸ ਯੋਜਨਾ ਦੇ ਲਾਭਾਂ ਬਾਰੇ ਯੋਗ ਕਰਦਾਤਾਵਾਂ ਨੂੰ…
-

ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 24 ਮਾਰਚ:ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ।ਜ਼ਿਕਰਯੋਗ ਹੈ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਡਾ. ਰਵੀ ਭਗਤ ਨੇ ਸੂਬਾ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਸੇਵਾ ਨਿਭਾਈ। ਸਾਲ…