Tag: Punjab Headlines
-

ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਬਣਾਵਾਂਗੇ-ਮੁੱਖ ਮੰਤਰੀ ਦਾ ਦ੍ਰਿੜ੍ਹ ਸੰਕਲਪ
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 23 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨੇ ਸਾਕਾਰ ਕਰਨ ਲਈ ਦ੍ਰਿੜ੍ਹਤਾ ਨਾਲ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਅੱਜ ਇੱਥੇ ਸ਼ਹੀਦ…
-

ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸਿੱਖਣ ਦੀ ਲੋੜ – ਵਿਧਾਇਕ ਗਰੇਵਾਲ
ਲੁਧਿਆਣਾ, 23 ਮਾਰਚ (000) – ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਲੁਧਿਆਣਾ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵੱਲੋਂ ਜਗਰਾਉਂ ਪੁੱਲ ਤੇ ਸਥਾਪਿਤ ਸ਼ਹੀਦਾਂ ਦੇ ਬੁੱਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਵਿਧਾਇਕ ਦਲਜੀਤ…
-

ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸਿੱਖਣ ਦੀ ਲੋੜ – ਵਿਧਾਇਕ ਗਰੇਵਾਲ
ਲੁਧਿਆਣਾ, 23 ਮਾਰਚ (000) – ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਲੁਧਿਆਣਾ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵੱਲੋਂ ਜਗਰਾਉਂ ਪੁੱਲ ਤੇ ਸਥਾਪਿਤ ਸ਼ਹੀਦਾਂ ਦੇ ਬੁੱਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਵਿਧਾਇਕ ਦਲਜੀਤ…
-

ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਿੰਟੂ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ
ਅੰਮ੍ਰਿਤਸਰ, 22 ਮਾਰਚ: ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਨਵ-ਨਿਯੁਕਤ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਚੇਅਰਮੈਨ ਰਿੰਟੂ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ‘ਤੇ ਸ਼ਹਿਰ ਵਾਸੀਆਂ ਦੀਆਂ ਉਮੀਦਾਂ ‘ਤੇ ਖਰਾ…
-

ਸਪੀਕਰ ਸੰਧਵਾਂ ਨੇ ਮੋਰਾਂਵਾਲੀ ਵਿਖੇ ਕਬੱਡੀ ਕੱਪ ਵਿੱਚ ਕੀਤੀ ਸ਼ਿਰਕਤ
ਫਰੀਦਕੋਟ 22 ਮਾਰਚ ਪਿੰਡ ਮੋਰਾਂਵਾਲੀ ਵਿਖੇ ਆਯੋਜਿਤ ਕੀਤੇ ਗਏ 24ਵੇਂ ਕਬੱਡੀ ਕੱਪ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਖੇਡਾਂ ਰਾਹੀਂ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਹੋ ਸਕਦੀ ਹੈ, ਅਤੇ ਆਪਾਂ ਸਭ ਨੂੰ ਰਲ ਮਿਲ ਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ…
-

ਜ਼ਿਲ੍ਹਾ ਮੈਜਿਸਟਰੇਟ ਨੇ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ ਤੇ ਗੋਲੀਆਂ ਬਿਨਾਂ ਲਾਇਸੈਂਸ ਰੱਖਣ ‘ਤੇ ਲਗਾਈ ਪਾਬੰਦੀ
ਫ਼ਤਹਿਗੜ੍ਹ ਸਾਹਿਬ, 22 ਮਾਰਚ: ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ/ਗੋਲੀਆਂ ਨੂੰ ਬਿਨਾਂ ਲਾਇਸੈਂਸ ਰੱਖਣ ਅਤੇ ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਮਾਤਰਾ ਵਿੱਚ ਰੱਖਣ ‘ਤੇ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਵੇਚੇ ਗਏ ਕੈਪਸੂਲ/ਗੋਲੀਆਂ ਦੇ ਬਿਲ ਆਦਿ ਦਾ ਰਿਕਾਰਡ…
-

ਮਾਲੇਰਕੋਟਲਾ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
ਮਾਲੇਰਕੋਟਲਾ 22 ਮਾਰਚ : ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਮਾਲੇਰਕੋਟਲਾ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ,ਨਗਰ ਪੰਚਾਇਤਾਂ, ਪੀ.ਡਬਲਿਊ.ਡੀ, ਜਲ ਸਪਲਾਈ ਅਤੇ ਸੈਨੀਟੇਸ਼ਨ,ਮੰਡੀਕਰਨ ਬੋਰਡ,ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਆਦਿ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਖਪ੍ਰੀਤ ਸਿੰਘ ਸਿੱਧੂ ਵੀ ਮੌਜੂਦ ਸਨ । ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਕਾਸ ਕਾਰਜਾਂ ਦੀ ਗਤੀ ਤੇ ਧਿਆਨ ਦੇਣ ਅਤੇ ਉਨ੍ਹਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਕਿਹਾ ਕਿ ਸਫ਼ਾਈ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰੇਗਾ। ਉਨ੍ਹਾਂ ਵਿਕਾਸ ਕਾਰਜਾਂ ਵਿੱਚ ਲੱਗੀਆਂ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਸਮੇਂ ਸਿਰ ਕੰਮ ਮੁਕੰਮਲ ਕਰਨ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ ਲਈ ਕਿਹਾ । ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਪਾਣੀ ਨਾਲ ਸੰਬੰਧਤ ਬਿਮਾਰੀਆਂ ਬਾਰੇ ਜਾਗਰੂਕ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਾਫ਼ ਪਾਣੀ ਦੀ ਉਪਲਬਧਤਾ ਅਤੇ ਸਹੀ ਸੈਨੀਟੇਸ਼ਨ ਸਹੂਲਤਾਂ ਨਾਲ ਹੀ ਅਸੀਂ ਇਨ੍ਹਾਂ ਬਿਮਾਰੀਆਂ ਤੋਂ ਬਚ ਸਕਦੇ ਹਾਂ। ਇਸ ਲਈ, ਲੋਕਾਂ ਨੂੰ ਸਾਫ਼ ਪਾਣੀ ਪੀਣ ਅਤੇ ਸਫ਼ਾਈ ‘ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਖਾਲੀ ਪਏ ਪਲਾਟਾਂ ਦੀ ਨਿਯਮਿਤ ਸਫ਼ਾਈ ਕਰਵਾਉਣ ਅਤੇ ਉਨ੍ਹਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇ ਉਪਾਏ ਕਰਨ। ਇਸ ਨਾਲ ਮੱਛਰਾਂ ਦੀ ਵਾਧੀ ਨੂੰ ਰੋਕਿਆ ਜਾ ਸਕਦਾ ਹੈ, ਜੋ ਕਿ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਦੇ ਮੁੱਖ ਕਾਰਨ ਹਨ। ਉਨ੍ਹਾਂ ਹੋਰ ਕਿਹਾ ਕਿ ਸੀਵਰੇਜ,ਸੜਕਾਂ,ਖਾਲੀ ਪਏ ਪਲਾਟਾਂ,ਪਾਰਕਾਂ ਆਦਿ ਦੀ ਨਿਯਮਿਤ ਸਫ਼ਾਈ ਕਰਨੀ ਯਕੀਨੀ ਬਣਾਈ ਜਾਵੇ। ਮਹੀਨਾਵਾਰ ਮੀਟਿੰਗ ਦੌਰਾਨ ਉਨ੍ਹਾਂ ਪੀਣ ਯੋਗ ਪਾਣੀ ਦੀ ਸਪਲਾਈ ,ਸੀਵਰੇਜ, ਸੀਵਰੇਜ ਟ੍ਰਰਿਟਮੈਂਟ ਪਲਾਂਟ,ਪ੍ਰਧਾਨ ਮੰਤਰੀ ਆਵਾਸ ਯੋਜਨਾ, ਮੈਡੀਕਲ ਵੇਸਟ,ਸੋਲਿਡ ਵੇਸਟ ਮੈਨੇਜਮੈਂਟ ਸਮੇਤ ਹੋਰ ਕੰਮਾਂ ਦਾ ਵੀ ਜਾਇਜਾ ਲਿਆ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਪ੍ਰਤੀ ਸਚੇਤ ਰਹਿਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਮਿਲ ਕੇ ਸਿਹਤਮੰਦ ਸਮਾਜ ਦੀ ਸਥਾਪਨਾ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਨੇ ਕਿਹਾ ਕਿ ਸਾਡੇ ਸਾਰਿਆਂ ਦੇ ਸਹਿਯੋਗ ਨਾਲ ਹੀ ਅਸੀਂ ਆਪਣੇ ਸ਼ਹਿਰ ਨੂੰ ਸੁੰਦਰ ਅਤੇ ਸਿਹਤਮੰਦ ਬਣਾ ਸਕਦੇ ਹਾਂ। ਇਸ ਮੌਕੇ ਐਸ.ਡੀ.ਐਮ ਮਾਲੇਰਕੋਟਲਾ/ ਅਹਿਮਦਗੜ੍ਹ ਹਰਬੰਸ ਸਿੰਘ, ਐਸ.ਡੀ.ਐਮ ਅਮਰਗੜ੍ਹ ਰਾਕੇਸ਼ ਪ੍ਰਕਾਸ਼, ਐਕਸ਼ੀਅਨ ਪੀ.ਡਬਲਿਊ.ਡੀ ਪਰਨੀਤ ਕੌਰ ਟਿਵਾਣਾ, ਐਕਸ਼ੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਜ.ਗੁਰਵਿੰਦਰ ਸਿੰਘ ਢੀਂਡਸਾ ,ਕਾਰਜ ਸਾਧਕ ਅਫ਼ਸਰ ਮਾਲੇਰਕੋਟਲਾ ਅਪਰ ਅਪਾਰ ਸਿੰਘ, ਕਾਰਜ ਸਾਧਕ ਅਫ਼ਸਰ ਅਹਿਮਦਗੜ੍ਹ ਵਿਕਾਸ ਉੱਪਲ, ਕਾਰਜ ਸਾਧਕ ਅਫ਼ਸਰ ਅਮਰਗੜ੍ਹ ਗੁਰਿੰਦਰਦੀਪ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ…
-

ਜਿਲ੍ਹਾ ਫਾਜ਼ਿਲਕਾ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ ਬਾਲ ਵਿਆਹ ਰੋਕੂ ਅਫ਼ਸਰਾਂ ਨੂੰ ਵੱਖ ਵੱਖ ਕਾਨੂੰਨਾਂ ਬਾਰੇ ਦਿੱਤੀ ਸਿਖਲਾਈ
ਫਾਜ਼ਿਲਕਾ 22 ਮਾਰਚਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੀ ਰਹਿਨੁਮਾਈ ਹੇਠ ਅਤੇ ਵਧੀਕ ਡਿਪਟੀ ਕਮਿਸ਼ਨਰ (ਜ਼), ਫਾਜ਼ਿਲਕਾ ਡਾ. ਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਨਾਲ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ,ਫ਼ਾਜ਼ਿਲਕਾ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਜਿਲ੍ਹਾ ਫਾਜ਼ਿਲਕਾ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ ਸਰਕਾਰੀ ਸੀਨੀਅਰ ਸਕੈੰਡਰੀ ਸਕੂਲਾਂ ਦੇ ਪ੍ਰਿੰਸੀਪਲ ਕਮ ਨਵ – ਨਿਯੁਕਤ ਬਾਲ…
-

ਉਦਯੋਗਿਕ ਸਿਖਲਾਈ ਵਿਭਾਗ ਦੀਆਂ ਸੰਸਥਾਂ ਪੱਧਰ ਦੀਆਂ ਖੇਡਾਂ ਸੰਪੰਨ
ਨੰਗਲ 22 ਮਾਰਚ ()ਤਕਨੀਕੀ ਸਿੱਖਿਆਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਚੱਲ ਰਹੇ ਉਦਯੋਗਿਕ ਸਿਖਲਾਈ ਵਿਭਾਗ ਦੇ ਡਾਇਰੈਕਟਰ ਵਲੋਂ ਜਾਰੀ ਨਿਰਦੇਸ਼ਾ ਅਨੁਸਾਰ ,ਪੰਜਾਬ ਇੰਡਸਟ੍ਰੀਅਲ ਟਰੇਨਿੰਗ ਸਪੋਰਟ ਐਸੋਸੀਏਸ਼ਨ (ਪਿਟਸਾ) ਦੀ ਅਗਵਾਈ ਹੇਠ ਉਦਯੋਗਿਕ ਸਿਖਲਾਈ ਸੰਸਥਾਂ ਨੰਗਲ ਵਿਖੇ ਸੰਸਥਾਂ ਪੱਧਰ ਦੀਆਂ ਖੇਡਾਂ ਕਰਵਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈਟੀਆਈ ਨੰਗਲ ਦੇ ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਨੇ…
-

ਸਹਾਇਕ ਸਿਵਲ ਸਰਜਨ ਡਾ: ਰੋਹਿਤ ਨੇ ਸੀ.ਐਚ.ਸੀ ਡੱਬਵਾਲਾ ਕਲਾ ਦਾ ਅਚਨਚੇਤ ਦੌਰਾ ਕੀਤਾ,ਓਟ ਸੈਂਟਰ ਦਾ ਵੀ ਕੀਤਾ ਦੌਰਾ
ਫਾਜ਼ਿਲਕਾ, 22 ਮਾਰਚ ਪੰਜਾਬ ਸਰਕਾਰ ਵਲੋਂ ਵਿੱਢੀ ਗਈ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫਾਜ਼ਿਲਕਾ ਦੇ ਸਿਵਲ ਸਰਜਨ ਡਾ: ਚੰਦਰ ਸ਼ੇਖਰ ਕੱਕੜ ਦੀ ਦੇਖ-ਰੇਖ ਹੇਠ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਓ.ਪੀ.ਡੀ ਅਤੇ ਓ.ਏ.ਟੀ. ਸੈਂਟਰਾਂ ਰਾਹੀਂ ਵੀ ਇਲਾਜ ਕਰਵਾਇਆ ਜਾ ਰਿਹਾ ਹੈ। ਉਹ ਲੋਕਾਂ ਨੂੰ ਨਸ਼ਿਆਂ ਤੋਂ…
-

ਮਾਣਯੋਗ ਚੀਫ਼ ਜਸਟਿਸ ਨੇ 4 ਮੰਜ਼ਿਲਾ ਏ.ਡੀ.ਆਰ ਸੈਂਟਰ ਦਾ ਨੀਂਹ ਪੱਥਰ ਰੱਖਿਆ
ਬਰਨਾਲਾ, 22 ਮਾਰਚ ਮਾਨਯੋਗ ਚੀਫ਼ ਜਸਟਿਸ ਸ੍ਰੀ ਸ਼ੀਲ ਨਾਗੂ (ਪੈਟਰਨ ਇੰਨ ਚੀਫ਼, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ), ਮਾਨਯੋਗ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਚੇਅਰਮੈਨ ਬਿਲਡਿੰਗ ਕਮੇਟੀ ਪੰਜਾਬ ਤੇ ਹੋਰ ਮੈਂਬਰਾਂ ਵਲੋਂ 4 ਮੰਜ਼ਿਲਾ ਏਡੀਆਰ ਸੈਂਟਰ ਬਰਨਾਲਾ ਦਾ ਨੀਂਹ ਪੱਥਰ ਰੱਖਿਆ ਗਿਆ। ਇਹ ਪੰਜਾਬ ਦਾ 9ਵਾਂ ਏ.ਡੀ.ਆਰ ਸੈਂਟਰ ਹੈ ਜੋ ਕਿ ਫਰੰਟ…
-

ਗਗਨਦੀਪ ਸਿੰਘ ਧਾਲੀਵਾਲ ਨੇ ਸੰਭਾਲਿਆ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁਦਾ
ਫ਼ਰੀਦਕੋਟ 22 ਮਾਰਚ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਗਗਨਦੀਪ ਸਿੰਘ ਧਾਲੀਵਾਲ ਨੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋ , ਅਮੋਲਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਗੂਆਂ ਦੀ ਹਾਜ਼ਰੀ ਵਿੱਚ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ…
-

ਨਹਿਰੂ ਯੁਵਾ ਕੇਂਦਰ ਸੰਗਠਨ ਅਤੇ ਐਨ.ਐਸ.ਐਸ” ਵੱਲੋਂ ਮੇਰਾ ਯੁਵਾ ਭਾਰਤ ਪਦਯਾਤਰਾ ਦਾ ਆਯੋਜਨ
ਫਿਰੋਜ਼ਪੁਰ 22 ਮਾਰਚ ( ) ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਮੇਰਾ ਯੁਵਾ ਭਾਰਤ “ਨਹਿਰੂ ਯੁਵਾ ਕੇਂਦਰ ਸੰਗਠਨ ਅਤੇ ਐਨ.ਐਸ.ਐਸ” ਵਲੋਂ ਸ. ਪਰਮਜੀਤ ਸਿੰਘ ਰਾਜ ਨਿਦੇਸ਼ਕ ਨਹਿਰੂ ਯੁਵਾ ਕੇਂਦਰ ਸੰਗਠਨ ਪੰਜਾਬ ਤੇ ਚੰਡੀਗੜ੍ਹ ਅਤੇ ਡਾ. ਅਸ਼ੋਕ ਸ਼ਰੋਤੀ ਪ੍ਰੋਗਰਾਮ ਅਡਵਾਈਜ਼ਰ, ਸ਼੍ਰੀ ਜੈ ਭਗਵਾਨ ਰੀਜ਼ਨਲ ਡਾਇਰੈਕਟਰ ਐਨ.ਐਸ.ਐਸ ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਸ਼ਹੀਦ-ਏ-ਆਜ਼ਮ ਸ. ਭਗਤ…
-

ਆਬਕਾਰੀ ਨੀਤੀਆਂ ਦੀ ਸਫਲਤਾ: ਪੰਜਾਬ ਦਾ ਆਬਕਾਰੀ ਮਾਲੀਆ 6254 ਕਰੋੜ ਰੁਪਏ (2022-23) ਤੋਂ ਵੱਧ ਕੇ 10200 ਕਰੋੜ ਰੁਪਏ (2024-25) ਤੱਕ ਪਹੁੰਚਿਆ- ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 22 ਮਾਰਚ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 2022 ਵਿੱਚ ਕਾਰਜਭਾਰ ਸੰਭਾਲਣ ਤੋਂ ਬਾਅਦ ਲਾਗੂ ਕੀਤੀਆਂ ਆਬਕਾਰੀ ਨੀਤੀਆਂ ਦੀ ਸਫਲਤਾ ਨੂੰ ਸੂਬੇ ਦੇ ਆਬਕਾਰੀ ਮਾਲੀਏ ਵਿੱਚ ਸ਼ਾਨਦਾਰ ਮੀਲ ਪੱਥਰ ਦਾ ਸਿਹਰਾ ਦਿੰਦੇ ਹੋਏ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ…
-

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲੇ ਦੇ ਡਰੱਗ ਹੋਟਸਪੋਟ ਤੇ ਸ਼ੱਕੀ ਸਥਾਨਾਂ ਉੱਪਰ ਸਰਚ ਅਪ੍ਰੇਸ਼ਨ ਚਲਾਇਆ
ਮੋਗਾ 22 ਮਾਰਚ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅੱਜ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਤਹਿਤ ਅੱਜ ਏ.ਡੀ.ਜੀ.ਪੀ (ਇੰਟਰਨਲ ਸਕਿਉਰਿਟੀ) ਪੰਜਾਬ ਸ਼੍ਰੀ ਸ਼ਿਵ ਕੁਮਾਰ ਵਰਮਾ ਅਤੇ ਸ਼੍ਰੀ ਅਜੇ ਗਾਂਧੀ…
-

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟ੍ਰੈਫ਼ਿਕ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਵਿਉਂਤਬੰਦੀ
ਬਰਨਾਲਾ, 22 ਮਾਰਚ ਬਰਨਾਲਾ ਸ਼ਹਿਰ ਵਿੱਚ ਟ੍ਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਉਂਤਬੰਦੀ ਕੀਤੀ ਗਈ ਹੈ, ਜਿਸ ਤਹਿਤ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਕਮੇਟੀ ਕਾਇਮ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਬਰਨਾਲਾ ਸ਼ਹਿਰ ਵਿੱਚ ਟ੍ਰੈਫ਼ਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ…
-

ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਚਨਬੱਧ: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ
ਅਮਲੋਹ/ਮੰਡੀ ਗੋਬਿੰਦਗੜ੍ਹ, 22 ਮਾਰਚ: ਯੁੱਧ ਨਸ਼ਿਆਂ ਵਿਰੁੱਧ ਵਿਸ਼ੇ ‘ਤੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਹਲਕਾ ਅਮਲੋਹ ਦੇ ਵਿਧਾਇਕ ਸ਼੍ਰੀ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਚਨਬੱਧ ਹੈ ਤੇ ਇਸ ਅਲਾਮਤ ਨੂੰ ਜੜ੍ਹ ਤੋਂ ਪੁੱਟਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਵਿਧਾਇਕ…
-

‘ਸਕੂਲ ਆਫ਼ ਐਮੀਨੈਂਸ’ ਕਿਲਾ ਮੰਡੀ ਕੈਂਪਸ ਵਿਖੇ ਵਿਦਿਆਰਥੀਆਂ ਦੇ ਦੁਪਹਿਰ ਦੇ ਖਾਣੇ ਮਿਡ ਡੇ ਮੀਲ ਲਈ ਉਸਾਰੇ ਨਵੇਂ ਹਾਲ ਦਾ ਉਦਘਾਟਨ
ਬਟਾਲਾ, 22 ਮਾਰਚ ( ) ‘ਸਕੂਲ ਆਫ਼ ਐਮੀਨੈਂਸ’ ਕਿਲਾ ਮੰਡੀ ਕੈਂਪਸ ਬਟਾਲਾ ਵਿਖੇ ਮਿਡ ਡੇ ਮੀਲ ਹਾਲ ਦਾ ਉਦਘਾਟਨ, ਜਿੱਥੇ ਕਿ 6ਵੀਂ ਤੋਂ 8ਵੀਂ ਸ਼ਰੇਣੀ ਦੇ ਵਿਦਿਆਰਥੀ ਪੜ੍ਹਦੇ ਹਨ, ਵਿਖੇ ਵਿਦਿਆਰਥੀਆਂ ਦੇ ਦੁਪਹਿਰ ਦੇ ਖਾਣੇ ਮਿਡ ਡੇ ਮੀਲ ਲਈ ਸਮੱਗਰਾਂ ਸਿੱਖਿਆ ਅਭਿਆਨ 2024-25 ਦੌਰਾਨ ਨਵਾਂ ਹਾਲ ਤਿਆਰ ਕਰਵਾਇਆ ਗਿਆ ਹੈ, ਜਿਸਦਾ ਉਦਘਾਟਨ ਸ੍ਰੀਮਤੀ ਰਾਜਬੀਰ ਕੌਰ…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਯੁਵਾ ਚੇਤਨਾ ਯਾਤਰਾ ਨੂੰ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਫਾਜ਼ਿਲਕਾ 22 ਮਾਰਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਉਲੀਕੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਿੱਥੇ ਭਰਵਾਂ ਹੁੰਗਾਰਾ ਮਿਲਿਆ ਹੈ ਉੱਥੇ ਨੌਜਵਾਨ ਪੀੜੀ ਵੀ ਨਸ਼ਿਆਂ ਦਾ ਖਾਤਮਾ ਕਰਨ ਦੇ ਰਾਹ ਤੇ ਤੁਰ ਪਈ ਹੈ| ਇਸੇ ਲੜੀ ਤਹਿਤ ਪੰਜਾਬ ਪੁਲਿਸ ਤੇ ਸਮਾਜ ਸੇਵੀ ਸੰਸਥਾ ਮਾਰਸ਼ਲ ਜਿਮ ਤੇ…
-

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ
ਬਟਾਲਾ, 21 ਮਾਰਚ ( ) ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ, ਜਿਲਾ ਲੋਕ ਸੰਪਰਕ ਅਫਸਰ ਹਰਜਿੰਦਰ ਸਿੰਘ ਕਲਸੀ, ਵਿਭਾਗੀ ਮੁਖੀ ਵਿਜੇ ਮਿਨਹਾਸ, ਸ਼ਿਵਰਾਜਨ ਪੁਰੀ, ਹਰਜਿੰਦਰਪਾਲ ਸਿੰਘ, ਸਪੋਰਟਸ ਪ੍ਰੈਜੀਡੈਂਟ ਜਗਦੀਪ ਸਿੰਘ,…