Tag: Punjab Headlines

  • ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣਾਂ ਪ੍ਰਕਿਰਿਆ ਦੀ ਸੰਪੂਰਨ ਕਾਰਜਸ਼ੈਲੀ ਸਬੰਧੀ ਦਿੱਤੀ ਜਾਣਕਾਰੀ

    ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣਾਂ ਪ੍ਰਕਿਰਿਆ ਦੀ ਸੰਪੂਰਨ ਕਾਰਜਸ਼ੈਲੀ ਸਬੰਧੀ ਦਿੱਤੀ ਜਾਣਕਾਰੀ

    ਪਟਿਆਲਾ, 19 ਮਾਰਚ:  ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਮੰਤਰੀ ਫ਼ੀਲਡ ਅਫ਼ਸਰ ਡਾ. ਨਵਜੋਤ ਸ਼ਰਮਾ ਵੱਲੋਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣਾਂ ਦੀ ਸੰਪੂਰਨ ਕਾਰਜਸ਼ੈਲੀ ਸਬੰਧੀ ਜਾਣਕਾਰੀ ਦੇਣ ਲਈ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਰੂਰੀ ਬੈਠਕ ਕੀਤੀ…

  •   ਤੇਲ ਬੀਜ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

      ਤੇਲ ਬੀਜ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

    ਫਰੀਦਕੋਟ 19 ਮਾਰਚ 2025 () ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਵਿੱਚ ਪਿੰਡ ਕੋਟ ਸੁਖੀਆ ਵਿਖੇ ਤੇਲ ਬੀਜ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਜਿਸ ਵਿੱਚ ਲਗਭਗ 90 ਕਿਸਾਨਾਂ ਨੇ ਭਾਗ ਲਿਆ। ਕੈਂਪ ਦੌਰਾਨ ਡਾ.ਰਾਜਵੀਰ ਸਿੰਘ ਏਡੀਓ…

  • ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵਲੋਂ ਫਾਇਰ ਸਟੇਸ਼ਨ ਦੀ ਨਵੀਂ ਥਾਂ ਦਾ ਦੌਰਾ

    ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵਲੋਂ ਫਾਇਰ ਸਟੇਸ਼ਨ ਦੀ ਨਵੀਂ ਥਾਂ ਦਾ ਦੌਰਾ

    ਹੁਸ਼ਿਆਰਪੁਰ, 19 ਮਾਰਚ: ਸਥਾਨਕ ਸ਼ਹਿਰ ਅੰਦਰ ਕੋਆਪ੍ਰੇਟਿਵ ਬੈਂਕ ਨੇੜੇ ਬਜ਼ਾਰ ਵਿਚ ਸਥਿਤ ਫਾਇਰ ਬ੍ਰਿਗੇਡ ਸਟੇਸ਼ਨ ਲਈ ਤਜਵੀਜ਼ਤ ਨਵੀਂ ਜਗ੍ਹਾ ਦਾ ਅੱਜ ਦੌਰਾ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਫਾਇਰ ਬ੍ਰਿਗੇਡ ਸਟੇਸ਼ਨ ਨੂੰ ਸ਼ਹਿਰ ਦੇ ਬਾਹਰ ਗਊਸ਼ਾਲਾ ਨੇੜੇ ਖੁੱਲ੍ਹੀ ਜਗ੍ਹਾ ‘ਤੇ ਤਬਦੀਲ ਕੀਤਾ ਜਾ ਰਿਹਾ ਹੈ।         ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ…

  • ਵਿਧਾਨ ਸਭਾ ਵਿੱਚ ਦਿਵਿਆਂਗਜਨਾਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਭਰ ਦਾ ਪਹਿਲਾ ਰਾਜ ਬਣਿਆ ਪੰਜਾਬ: ਡਾ ਬਲਜੀਤ ਕੌਰ

    ਵਿਧਾਨ ਸਭਾ ਵਿੱਚ ਦਿਵਿਆਂਗਜਨਾਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਭਰ ਦਾ ਪਹਿਲਾ ਰਾਜ ਬਣਿਆ ਪੰਜਾਬ: ਡਾ ਬਲਜੀਤ ਕੌਰ

    ਚੰਡੀਗੜ੍ਹ, 19 ਮਾਰਚ: ਪੰਜਾਬ ਵਿਧਾਨ ਸਭਾ, ਦੇਸ਼ ਦੀ ਪਹਿਲੀ ਵਿਧਾਨ ਸਭਾ ਹੋਵੇਗੀ, ਜਿੱਥੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ…

  • ਗੁਰਦਾਸਪੁਰ ਪੁਲਿਸ ਦੇ 2 ਦੋਸ਼ੀਆਂ ਨੂੰ 2 ਪਿਸਟਲਾਂ ਸਮੇਤ ਕੀਤਾ ਕਾਬੂ

    ਗੁਰਦਾਸਪੁਰ ਪੁਲਿਸ ਦੇ 2 ਦੋਸ਼ੀਆਂ ਨੂੰ 2 ਪਿਸਟਲਾਂ ਸਮੇਤ ਕੀਤਾ ਕਾਬੂ

    ਗੁਰਦਾਸਪੁਰ, 19 ਮਾਰਚ (           ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਹੈ। ਸੀਨੀਅਰ ਕਪਤਾਨ ਪੁਲਿਸ ਸ੍ਰੀ ਆਦਿੱਤਯ, ਆਈ.ਪੀ.ਐੱਸ. ਦੀ ਅਗਵਾਈ ਹੇਠ ਗੁਰਦਾਸਪੁਰ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼…

  • ਅਪੰਗਤਾ ਸਰਟੀਫਿਕੇਟ ਬਣਾਉਣ ਲਈ ਅਹਿਮਦਗੜ੍ਹ ਵਿਖੇ ਲਗਾਇਆ ਗਿਆ ਵਿਸ਼ੇਸ਼ ਜਾਂਚ ਕੈਂਪ

    ਅਪੰਗਤਾ ਸਰਟੀਫਿਕੇਟ ਬਣਾਉਣ ਲਈ ਅਹਿਮਦਗੜ੍ਹ ਵਿਖੇ ਲਗਾਇਆ ਗਿਆ ਵਿਸ਼ੇਸ਼ ਜਾਂਚ ਕੈਂਪ

    ਅਹਿਮਦਗੜ੍ਹ /ਮਾਲੇਰਕੋਟਲਾ, 19 ਮਾਰਚ –                                 ਅਪੰਗ ਵਿਅਕਤੀਆਂ ਦੇ ਪੈਂਡਿੰਗ ਕੇਸਾਂ ਦੇ ਮੁਲਾਂਕਣ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸਮੁਦਾਇਕ ਸਿਹਤ ਕੇਂਦਰ ਅਹਿਮਦਗੜ੍ਹ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ।                          ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਅਪਾਹਜ ਵਿਅਕਤੀਆਂ ਦੇ ਅਪੰਗਤਾ ਸਰਟੀਫਿਕੇਟ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਸਰਕਾਰ ਦੀਆਂ ਸਕੀਮਾਂ ਦਾ ਲਾਭ ਪ੍ਰਾਪਤ ਕਰ ਸਕਣ। ਲੋਕਾਂ ਨੂੰ ਸਰਟੀਫਿਕੇਟ ਬਣਾਉਣ ਲਈ ਦੋ ਤਿੰਨ ਸਥਾਨਾਂ ਤੇ ਜਾਣਾ ਪੈਂਦਾ ਸੀ, ਜਿਸ ਕਾਰਨ ਲਾਭਪਾਤਰੀ ਫਾਇਦਾ ਲੈਣ ਤੋਂ ਰਹਿ ਜਾਂਦੇ ਸਨ। ਹੁਣ ਵਿਭਾਗ ਵੱਲੋਂ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵਿਸੇਸ਼ ਕੈਂਪ ਲਗਾਇਆ ਗਿਆ ਜਿਸ ‘ਚ ਅੱਖਾਂ ਦੇ ਮਾਹਿਰ ਡਾਕਟਰ ਪੁਨੀਤ ਸਿੱਧੂ ਅਤੇ ਹੱਡੀਆਂ ਦੇ ਮਾਹਿਰ ਡਾਕਟਰ ਹੇਮੰਤ ਕੁਮਾਰ ਵਲੋਂ 60 ਅੰਗਹੀਣ ਵਿਅਕਤੀਆਂ ਦਾ ਮੁਲਾਂਕਣ ਕੀਤਾ ਗਿਆ।                                ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਂ ਨੇ ਕਿਹਾ ਕਿ ਲੋਕਾਂ ਨੂੰ ਵਿਭਾਗ ਵੱਲੋਂ ਲਗਾਏ ਜਾ ਰਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਵਿਭਾਗ ਵੱਲੋਂ ਪਿੰਡਾਂ ‘ਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਕਿ ਜੋ ਵਿਅਕਤੀ ਅਪਾਹਜ ਹੈ ਉਹ ਅਪੰਗਤਾ ਸਰਟੀਫਿਕੇਟ ਜ਼ਰੂਰ ਬਣਵਾਉਣ ਤਾਂ ਜੋ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਹਾ ਲੈ ਸਕਣ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਜਯੋਤੀ ਕਪੂਰ, ਮਾਸ ਮੀਡੀਆ ਤੋਂ ਬੀ.ਈ.ਈ ਰਣਬੀਰ ਸਿੰਘ ਢੰਡੇ ਤੇ ਮੁਹੰਮਦ ਰਾਸ਼ਿਦ ਤੋਂ ਇਲਾਵਾ ਮੁਲਾਂਕਣ ਕਰਵਾਉਣ ਆਏ ਲੋੜਵੰਦ ਮੌਜੂਦ ਸਨ 

  • ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ: ਡਿਪਟੀ ਕਮਿਸ਼ਨਰ 

    ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ: ਡਿਪਟੀ ਕਮਿਸ਼ਨਰ 

    ਰੂਪਨਗਰ, 19 ਮਾਰਚ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆ ਖ਼ਿਲਾਫ਼ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਅਤੇ ਜ਼ਿਲ੍ਹਾ ਰੂਪਨਗਰ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ…

  • ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ ਨੀਟ ਦੀ ਪ੍ਰੀਖਿਆ

    ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ ਨੀਟ ਦੀ ਪ੍ਰੀਖਿਆ

    ਸ੍ਰੀ ਮੁਕਤਸਰ ਸਾਹਿਬ, 19 ਮਾਰਚ, ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵੱਲੋਂ ਕਰਵਾਈ ਜਾਣ ਵਾਲੀ ਨੀਟ ਦੀ ਪ੍ਰੀਖਿਆ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਇਸ ਸਬੰਧੀ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨਾਂ ਨੇ ਇਸ ਮੌਕੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪਾਰਦਰਸ਼ੀ…

  • ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸ੍ਰੀਮਤੀ ਲੀਲਾ ਦੇਵੀ ਦੇ ਅਕਾਲ ਚਲਾਣੇ ਤੇ ਕੀਤਾ ਦੁੱਖ ਦਾ ਪ੍ਰਗਟਾਵਾ

    ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸ੍ਰੀਮਤੀ ਲੀਲਾ ਦੇਵੀ ਦੇ ਅਕਾਲ ਚਲਾਣੇ ਤੇ ਕੀਤਾ ਦੁੱਖ ਦਾ ਪ੍ਰਗਟਾਵਾ

    ਨੰਗਲ 19 ਮਾਰਚ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਭਾਸ਼ਾ ਵਿਭਾਗ ਨੇ ਸੀਨੀਅਰ ਪੁਲਿਸ ਅਫ਼ਸਰ ਸ.ਦਲਜੀਤ ਸਿੰਘ ਰਾਣਾ ਅਤੇ ਪਿੰਡ ਦਬੂੜ ਦੇ ਸਾਬਕਾ ਸਰਪੰਚ ਸ.ਰਜਿੰਦਰ ਸਿੰਘ ਦੇ ਮਾਤਾ ਸ੍ਰੀਮਤੀ ਲੀਲਾ ਦੇਵੀ ਜੀ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਬਨਿਟ ਮੰਤਰੀ ਨੇ ਰਜਿੰਦਰ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਸ੍ਰੀਮਤੀ ਮਾਤਾ ਲੀਲਾ ਦੇਵੀ ਨੂੰ ਸ਼ਰਧਾਂਜਲੀ ਭੇਂਟ…

  • ਗੁਰਵਿੰਦਰ ਸਿੰਘ ਪਾਬਲਾ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

    ਗੁਰਵਿੰਦਰ ਸਿੰਘ ਪਾਬਲਾ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

    ਹੁਸ਼ਿਆਰਪੁਰ, 19 ਮਾਰਚ : ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤੇ ਸਥਾਨਕ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਅੱਜ ਇਥੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੀ ਮੌਜੂਦਗੀ ਵਿਚ ਆਪਣਾ ਅਹੁਦਾ ਸੰਭਾਲਦਿਆਂ ਕਿਹਾ ਕਿ ਟਰੱਸਟ ਦੀ ਕਾਰਗੁ਼ਜ਼ਾਰੀ ਨੂੰ ਹੋਰ ਵੀ ਬਿਹਤਰ ਬਣਾਇਆ ਜਾਵੇਗਾ।           ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ…

  • ਸਿਵਲ ਸਰਜਨ ਨੇ ਨਸ਼ਾ ਛੂਡਾਊ ਕੇਂਦਰ ਫਾਜਿਲਕਾ ਦਾ ਕੀਤਾ ਅਚਨਚੇਤ ਦੌਰਾ

    ਸਿਵਲ ਸਰਜਨ ਨੇ ਨਸ਼ਾ ਛੂਡਾਊ ਕੇਂਦਰ ਫਾਜਿਲਕਾ ਦਾ ਕੀਤਾ ਅਚਨਚੇਤ ਦੌਰਾ

    ਫਾਜ਼ਿਲਕਾ 19* ਮਾਰਚ  2025… ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾਂ ਵੱਲੋਂ ਵਧੀਆਂ ਹੁੰਗਾਰਾ ਮਿਲ ਰਿਹਾ ਹੈ। ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਦੇਖ ਰੇਖ ਵਿੱਚ ਸਿਹਤ ਵਿਭਾਗ ਫਾਜਿਲਕਾ ਵੀ ਨਸ਼ੈ ਦੇ ਆਦੀ ਲੋਕਾਂ ਨੂੰ ਦਾਖਿਲ ਕਰਕੇ ਅਤੇ ਓਟ ਸੈਂਟਰਾਂ ਰਾਹੀਂ ਓ.ਪੀ.ਡੀ. ਵਿੱਚ ਨਸ਼ੇ ਛੁਡਵਾ ਰਹੇ ਹਨ ਅਤੇ ਨਸ਼ਿਆਂ ਤੋਂ ਬਚਣ…

  • ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਪੰਚਾਂ-ਸਰਪੰਚਾਂ ਤੇ ਮੋਹਤਬਰਾਂ ਨਾਲ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਅਤੇ ਨਸ਼ਿਆਂ ਨੂੰ ਖਤਮ ਕਰਨ ਲਈ ਅੱਗੇ ਆਉਣ ਸਬੰਧੀ ਕੀਤੀ ਮੀਟਿੰਗ

    ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਪੰਚਾਂ-ਸਰਪੰਚਾਂ ਤੇ ਮੋਹਤਬਰਾਂ ਨਾਲ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਅਤੇ ਨਸ਼ਿਆਂ ਨੂੰ ਖਤਮ ਕਰਨ ਲਈ ਅੱਗੇ ਆਉਣ ਸਬੰਧੀ ਕੀਤੀ ਮੀਟਿੰਗ

    ਬਟਾਲਾ, 19 ਮਾਰਚ (     ) ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਦੀ ਪ੍ਰਧਾਨਗੀ ਹੇਠ ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਪੈਂਦੇ ਬਟਾਲਾ ਬਲਾਕ ਦੇ ਪੰਚਾਂ, ਸਰਪੰਚਾਂ, ਬਲਾਕ ਪ੍ਰਧਾਨਾਂ ਅਤੇ ਪਿੰਡਾਂ ਦੀ ਮੋਹਤਬਰਾਂ ਨਾਲ ਬਟਾਲਾ ਕਲੱਬ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਬੀ.ਡੀ.ਪੀ.ਓ ਪਰਮਜੀਤ ਕੌਰ ਅਤੇ ਤਰੁਣ ਕਲਸੀ ਸਰਪੰਚ ਕੋਟਲਾ ਸ਼ਾਹੀਆਂ ਵੀ ਮੋਜੂਦ ਸਨ। ਮੀਟਿੰਗ ਦੌਰਾਨ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ…

  • ਸਿਵਲ ਸਰਜਨ ਵੱਲੋਂ ਟੀ.ਬੀ. ਦੇ ਖਾਤਮੇ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਕੀਤੀ ਅਪੀਲ

    ਸਿਵਲ ਸਰਜਨ ਵੱਲੋਂ ਟੀ.ਬੀ. ਦੇ ਖਾਤਮੇ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਕੀਤੀ ਅਪੀਲ

    ਫਾਜਿਲਕਾ 19 ਜਨਵਰੀ ( ) ਪੰਜਾਬ ਸਰਕਾਰ ਲੋਕਾਂ ਨੂੰ ਚੰਗੀ ਸਿਹਤ ਘਰਾਂ ਦੇ ਨੇੜੇ ਦੇਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਚਲਾਏ ਜਾ ਰਹੇ ਰਾਸ਼ਟਰੀ ਟੀਬੀ ਮੁਕਤ ਅਭਿਆਨ ਪ੍ਰੋਗਰਾਮ ਅਧੀਨ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਜੀ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਸਾਲ 2025 ਤੱਕ ਪੰਜਾਬ ਨੂੰ ਟੀ.ਬੀ. ਮੁਕਤ ਕਰਨ ਦੇ ਟੀਚੇ ਨਾਲ ਪੰਜਾਬ ਵਿੱਚ 100 ਦਿਨਾਂ ਟੀ.ਬੀ. ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਫਾਜ਼ਿਲਕਾ ਜ਼ਿਲ੍ਹੇ ਵਿੱਚ ਇਹ ਮੁਹਿੰਮ…

  • ਸਿਆਸੀ ਪਾਰਟੀਆਂ ਆਪਣੇ ਬੂਥ ਲੈਵਲ ਏਜੰਟ ਜਰੂਰ ਲਗਾਉਣ-ਜ਼ਿਲ੍ਹਾ ਚੋਣ ਅਫਸਰ

    ਸਿਆਸੀ ਪਾਰਟੀਆਂ ਆਪਣੇ ਬੂਥ ਲੈਵਲ ਏਜੰਟ ਜਰੂਰ ਲਗਾਉਣ-ਜ਼ਿਲ੍ਹਾ ਚੋਣ ਅਫਸਰ

    ਫ਼ਤਹਿਗੜ੍ਹ ਸਾਹਿਬ, 19 ਮਾਰਚ:           ਮੁੱਖ ਚੋਣ ਅਫਸਰ ਪੰਜਾਬ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।           ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ: ਸੋਨਾ ਥਿੰਦ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ…

  • 15,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ; ਗ੍ਰਿਫ਼ਤਾਰੀ ਤੋਂ ਬਚਦਾ ਬੀ.ਡੀ.ਪੀ.ਓ. ਮੌਕੇ ਤੋਂ ਹੋਇਆ ਫਰਾਰ

    15,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ; ਗ੍ਰਿਫ਼ਤਾਰੀ ਤੋਂ ਬਚਦਾ ਬੀ.ਡੀ.ਪੀ.ਓ. ਮੌਕੇ ਤੋਂ ਹੋਇਆ ਫਰਾਰ

    ਚੰਡੀਗੜ੍ਹ, 18 ਮਾਰਚ, 2025 –ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਝੱਲ ਬੀਂਬੜੀ ਦੇ ਪੰਚਾਇਤ ਸਕੱਤਰ ਪਰਮਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਦਾ ਸਹਿ-ਦੋਸ਼ੀ, ਕਪੂਰਥਲਾ ਦਾ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਹਰਦਿਆਲ ਸਿੰਘ ਗ੍ਰਿਫ਼ਤਾਰੀ ਤੋਂ…

  • ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ : ਤਰੁਨਪ੍ਰੀਤ ਸਿੰਘ ਸੌਂਦ

    ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ : ਤਰੁਨਪ੍ਰੀਤ ਸਿੰਘ ਸੌਂਦ

    ਚੰਡੀਗੜ੍ਹ/ ਮੋਗਾ, 18 ਮਾਰਚ : ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਮੰਗਲਵਾਰ ਨੂੰ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੋਗਾ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ…

  • ਵਧੀਕ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

    ਵਧੀਕ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

    ਸ੍ਰੀ ਮੁਕਤਸਰ ਸਾਹਿਬ 18 ਮਾਰਚ                        ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਤੇ ਸ੍ਰੀ ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ ਵਧੀਕ ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਜਿ਼ਲ੍ਹੇ ਦੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਆਪਣੇ ਦਫਤਰ ਵਿਖੇ ਮੀਟਿੰਗ ਕੀਤੀ।  ਮੀਟਿੰਗ ਦੌਰਾਨ…

  • ਨਸ਼ੇ ਦੇ ਸੌਦਾਗਰਾਂ ਨੂੰ ਹੁਣ ਪੰਜਾਬ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ-ਵਿਧਾਇਕ ਰਾਏ

    ਨਸ਼ੇ ਦੇ ਸੌਦਾਗਰਾਂ ਨੂੰ ਹੁਣ ਪੰਜਾਬ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ-ਵਿਧਾਇਕ ਰਾਏ

    ਫ਼ਤਹਿਗੜ੍ਹ ਸਾਹਿਬ, 18 ਮਾਰਚ:           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਣਤ ਵਿੱਚੋਂ ਬਾਹਰ ਕੱਢਣ ਲਈ ਪੰਜਾਬ ਸਰਕਾਰ ਦਾ ਇੱਕ ਇਤਿਹਾਸਕ ਫੈਸਲਾ ਹੈ ਅਤੇ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚ ਫਸਾਉਣ ਵਾਲੇ ਨਸ਼ਾ…

  • ਬਸੀ ਪਠਾਣਾ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਛੇਤੀ ਕੀਤਾ ਜਾਵੇਗਾ ਪੂਰਾ -ਵਿਧਾਇਕ ਰੁਪਿੰਦਰ ਸਿੰਘ ਹੈਪੀ

    ਬਸੀ ਪਠਾਣਾ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਛੇਤੀ ਕੀਤਾ ਜਾਵੇਗਾ ਪੂਰਾ -ਵਿਧਾਇਕ ਰੁਪਿੰਦਰ ਸਿੰਘ ਹੈਪੀ

    ਬਸੀ ਪਠਾਣਾ/ ਫ਼ਤਹਿਗੜ੍ਹ ਸਾਹਿਬ 18 ਮਾਰਚ:         ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਬਸੀ ਪਠਾਣਾ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਛੇਤੀ ਮੁਕੰਮਲ ਕਰਵਾ ਕੇ ਸ਼ਹਿਰ ਨੂੰ ਨਮੂਨੇ ਦਾ ਬਣਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਸ.…

  • ਸਿਹਤ ਵਿਭਾਗ ਦੀ ਟੀਮ ਨੇ ਬੱਸ ਸਟੈਂਡ ਰੂਪਨਗਰ ਵਿਖੇ ਨਸ਼ਾ ਛੱਡਣ ਸਬੰਧੀ ਸੈਮੀਨਾਰ ਲਗਾਕੇ ਕੀਤਾ ਜਾਗਰੂਕ 

    ਸਿਹਤ ਵਿਭਾਗ ਦੀ ਟੀਮ ਨੇ ਬੱਸ ਸਟੈਂਡ ਰੂਪਨਗਰ ਵਿਖੇ ਨਸ਼ਾ ਛੱਡਣ ਸਬੰਧੀ ਸੈਮੀਨਾਰ ਲਗਾਕੇ ਕੀਤਾ ਜਾਗਰੂਕ 

    ਰੂਪਨਗਰ, 18 ਮਾਰਚ: ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਅਤੇ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੇ ਹੁਕਮ ਅਨੁਸਾਰ ਸਿਹਤ ਵਿਭਾਗ ਰੂਪਨਗਰ ਦੀ ਟੀਮ ਵੱਲੋਂ ਬੱਸ ਸਟੈਂਡ ਰੂਪਨਗਰ ਵਿਖੇ ਲੋਕਾਂ ਨੂੰ ਨਸ਼ਾ ਛੱਡਣ ਸਬੰਧੀ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ।  ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਰਿਤੂ,…